Levítico 26
Punjabi Bible (GL_PUNJABI) vs VC
VC Versão Católica
1 ਪਰਮੇਸ਼ੁਰ ਦਾ ਹੁਕਮ ਮੰਨਣ ਦੇ ਇਨਾਮ “ਆਪਣੇ ਲਈ ਬੁੱਤ ਨਾ ਬਣਾਉ। ਆਪਣੀ ਧਰਤੀ ਉੱਤੇ ਬੁੱਤਾਂ, ਧਾਰਮਿਕ ਥੰਮਾਂ ਜਾਂ ਤਰਾਸੇ ਹੋਏ ਪੱਥਰਾਂ ਨੂੰ ਨਾ ਉਸਾਰੋ। ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।"
1 "Não fareis ídolos. Não levantareis estátuas nem estelas, e não poreis em vossa terra pedra alguma adornada de figuras, para vos prostrardes diante dela, porque eu sou o Senhor, vosso Deus.
2 “ਮੇਰੀ ਛੁੱਟੀ ਦੇ ਖਾਸ ਦਿਨਾਂ ਨੂੰ ਚੇਤੇ ਰੱਖੋ ਅਤੇ ਮੇਰੇ ਪਵਿੱਤਰ ਸਥਾਨ ਦਾ ਆਦਰ ਕਰੋ। ਮੈਂ ਯਹੋਵਾਹ ਹਾਂ।"
2 Guardareis os meus sábados e reverenciareis o meu santuário. Eu sou o Senhor.
3 “ਜੇ ਤੁਸੀਂ ਮੇਰੇ ਕਾਨੂੰਨਾਂ ਨੂੰ ਚੇਤੇ ਕਰਕੇ ਅਤੇ ਉਨ੍ਹਾਂ ਦੀ ਪਾਲਣਾ ਕਰਕੇ, ਮੇਰੀਆਂ ਹਿਦਾਇਤਾਂ ਅਨੁਸਾਰ ਰਹੋਂਗੇ,"
3 Se seguirdes minhas leis e guardardes os meus preceitos e os praticardes, eu vos darei as chuvas nos seus tempos.
4 ਮੈਂ ਤੁਹਾਨੂੰ ਉਸ ਵੇਲੇ ਮੀਂਹ ਦਿਆਂਗਾ ਜਦੋਂ ਇਸ ਦੀ ਜ਼ਰੂਰਤ ਹੋਵੇਗੀ। ਧਰਤੀ ਫ਼ਸਲਾਂ ਉਗਾਵੇਗੀ ਅਤੇ ਖੇਤਾਂ ਦੇ ਰੁੱਖ ਆਪਣੇ ਫ਼ਲ ਉੱਗਣਗੇ।"
4 A terra dará o seu produto e as árvores da terra se carregarão de frutos.
5 ਤੁਹਾਡੀ ਗਹਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਕਿ ਅੰਗੂਰ ਸਾਂਭਣ ਦਾ ਸਮਾਂ ਨਹੀਂ ਆ ਜਾਂਦਾ। ਅਤੇ ਤੁਹਾਡਾ ਅੰਗੂਰ ਸਾਂਭਣਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਿ ਬੀਜਣ ਦਾ ਸਮਾਂ ਨਹੀਂ ਹੋ ਜਾਂਦਾ। ਫ਼ੇਰ ਤੁਹਾਡੇ ਕੋਲ ਖਾਣ ਲਈ ਕਾਫ਼ੀ ਹੋਵੇਗਾ। ਅਤੇ ਤੁਸੀਂ ਆਪਣੀ ਧਰਤੀ ਉੱਤੇ ਸੁਰੱਖਿਅਤ ਰਹੋਂਗੇ।"
5 A debulha do trigo prolongar-se-á até a vindima, e a vindima até a sementeira; comereis o vosso pão à saciedade, e habitareis em segurança na vossa terra.
6 ਮੈਂ ਤੁਹਾਡੇ ਦੇਸ਼ ਨੂੰ ਅਮਨ ਦਿਆਂਗਾ। ਤੁਸੀਂ ਅਮਨ ਚੈਨ ਨਾਲ ਲੇਟੋਂਗੇ। ਕੋਈ ਵੀ ਬੰਦਾ ਤੁਹਾਨੂੰ ਡਰਾਉਣ ਲਈ ਨਹੀਂ ਆਵੇਗਾ। ਮੈਂ ਖਤਰਨਾਕ ਜਾਨਵਰਾਂ ਨੂੰ ਤੁਹਾਡੇ ਦੇਸ਼ ਤੋਂ ਬਾਹਰ ਰੱਖਾਂਗਾ। ਅਤੇ ਫ਼ੌਜਾਂ ਤੁਹਾਡੇ ਦੇਸ਼ ਵਿੱਚੋਂ ਨਹੀਂ ਗੁਜ਼ਰਨਗੀਆਂ।"
6 Darei paz à vossa terra, e vosso sono não será perturbado. Afastarei da terra os animais nocivos, e a espada não passará pela vossa terra.
7 “ਤੁਸੀਂ ਆਪਣੇ ਦੁਸ਼ਮਣਾਂ ਨੂੰ ਭਜਾਉਂਗੇ ਅਤੇ ਉਨ੍ਹਾਂ ਨੂੰ ਹਰਾ ਦਿਉਂਗੇ। ਤੁਸੀਂ ਉਨ੍ਹਾਂ ਨੂੰ ਆਪਣੀ ਤਲਵਾਰ ਨਾਲ ਕਤਲ ਕਰ ਦਿਉਂਗੇ।"
7 Quando perseguirdes os vossos inimigos, cairão sob vossa espada.
8 ਤੁਹਾਡੇ ਪੰਜ ਆਦਮੀ ਸੌ ਆਦਮੀਆਂ ਨੂੰ ਭਜਾ ਦੇਣਗੇ ਅਤੇ ਤੁਹਾਡੇ ਸੌ ਆਦਮੀ ਹਜ਼ਾਰਾਂ ਆਦਮੀਆਂ ਨੂੰ ਭਜਾ ਦੇਣਗੇ। ਤੁਸੀਂ ਆਪਣੇ ਦੁਸ਼ਮਨਾਂ ਨੂੰ ਹਰਾ ਦਿਉਂਗੇ ਅਤੇ ਤਲਵਾਰ ਨਾਲ ਉਨ੍ਹਾਂ ਨੂੰ ਮਾਰ ਦਿਉਂਗੇ।"
8 Cinco dentre vós perseguirão um cento, e cem dos vossos perseguirão dez mil, e os vossos inimigos cairão sob vossa espada.
9 “ਫ਼ੇਰ ਮੈਂ ਤੁਹਾਡੇ ਵੱਲ ਮੁੜਾਂਗਾ। ਮੈਂ ਤੁਹਾਨੂੰ ਬਹੁਤ ਸਾਰੀ ਔਲਾਦ ਦਿਆਂਗਾ। ਮੈਂ ਤੁਹਾਡੇ ਨਾਲ ਆਪਣਾ ਇਕਰਾਰਨਾਮਾ ਨਿਭਾਵਾਂਗਾ।"
9 Eu me voltarei para vós, e vos farei crescer; multiplicar-vos-ei e ratificarei a minha aliança convosco.
10 ਤੁਹਾਡੇ ਕੋਲ ਸਾਲ ਭਰ ਤੋਂ ਵੱਧ ਸਮੇਂ ਲਈ ਕਾਫ਼ੀ ਫ਼ਸਲਾਂ ਹੋਣਗੀਆਂ। ਤੁਸੀਂ ਨਵੀਆਂ ਫ਼ਸਲਾਂ ਵੱਢੋਂਗ਼ੇ ਪਰ ਫ਼ੇਰ ਤੁਹਾਨੂੰ ਆਪਣੀਆਂ ਨਵੀਆਂ ਫ਼ਸਲਾਂ ਲਈ ਥਾਂ ਬਨਾਉਣ ਵਾਸਤੇ ਪੁਰਾਣੀਆਂ ਫ਼ਸਲਾਂ ਬਾਹਰ ਸੁੱਟਣੀਆਂ ਪੈਣਗੀਆਂ।"
10 Comereis as colheitas antigas, bem conservadas, e lançareis fora as velhas, para dar lugar às novas.
11 ਇਸਤੋਂ ਇਲਾਵਾ, ਮੈਂ ਆਪਣਾ ਪਵਿੱਤਰ ਤੰਬੂ ਤੁਹਾਡੇ ਦਰਮਿਆਨ ਸਥਾਪਿਤ ਕਰਾਂਗਾ। ਮੈਂ ਤੁਹਾਡੇ ਕੋਲੋਂ ਮੂੰਹ ਨਹੀਂ ਮੋੜਾਂਗਾ।"
11 Porei o meu tabernáculo no meio de vós, e a minha alma não vos rejeitará.
12 ਮੈਂ ਤੁਹਾਡੇ ਨਾਲ ਤੁਰਾਂਗਾ ਅਤੇ ਤੁਹਾਡਾ ਪਰਮੇਸ਼ੁਰ ਹੋਵਾਂਗਾ। ਅਤੇ ਤੁਸੀਂ ਮੇਰੇ ਬੰਦੇ ਹੋਵੋਂਗੇ।"
12 Andarei entre vós: serei o vosso Deus e vós sereis o meu povo.
13 ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਤੁਸੀਂ ਮਿਸਰ ਵਿੱਚ ਗੁਲਾਮ ਸੀ। ਪਰ ਮੈਂ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ। ਤੁਸੀਂ ਉਸ ਭਾਰੀ ਬੋਝ ਨਾਲ ਦੱਬੇ ਹੋਏ ਸੀ ਜਿਹੜਾ ਤੁਸੀਂ ਗੁਲਾਮਾਂ ਦੇ ਤੌਰ ਤੇ ਚੁੱਕਿਆ ਹੋਇਆ ਸੀ। ਪਰ ਮੈਂ ਉਹ ਬੱਲੀਆਂ ਤੋੜ ਦਿੱਤੀਆਂ ਜਿਹੜੀਆਂ ਤੁਹਾਡੇ ਮੋਢਿਆਂ ਉੱਤੇ ਰੱਖੀਆਂ ਹੋਈਆਂ ਸਨ। ਮੈਂ ਤੁਹਾਨੂੰ ਫ਼ੇਰ ਇੱਕ ਵਾਰੀ ਸਿਰ ਉੱਚਾ ਚੁੱਕ ਕੇ ਤੁਰਨ ਦਿੱਤਾ।"
13 Eu sou o Senhor, vosso Deus, que vos tirei do Egito para livrar-vos da escravidão. Quebrei as cadeias de vosso jugo, e vos fiz andar com a cabeça erguida.
14 ਪਰਮੇਸ਼ੁਰ ਦੀ ਪਾਲਣਾ ਨਾ ਕਰਨ ਦੀ ਸਜ਼ਾ “ਜੇ ਤੁਸੀਂ ਮੇਰੀ ਤੇ ਮੇਰੇ ਸਾਰੇ ਹੁਕਮਾਂ ਦੀ ਪਾਲਣਾ ਨਹੀਂ ਕਰੋਂਗੇ।"
14 Mas se não me escutardes e não guardardes os meus mandamentos,
15 ਜੇ ਤੁਸੀਂ ਮੇਰੀਆਂ ਬਿਧੀਆਂ ਨੂੰ ਨਾਮਂਜ਼ੂਰ ਕਰੋਂਗੇ ਅਤੇ ਮੇਰੇ ਆਦੇਸ਼ਾਂ ਤੋਂ ਉਲਟ ਜਾਵੋਂਗੇ ਅਤੇ ਉਨ੍ਹਾਂ ਦਾ ਅਨੁਸਰਣ ਨਹੀਂ ਕਰੋਂਗੇ, ਤੁਸੀਂ ਮੇਰਾ ਇਕਰਾਰਨਾਮਾ ਤੋੜ ਦਿੱਤਾ ਹੈ।"
15 se desprezardes os meus preceitos e vossa alma aborrecer as minhas leis, de sorte que não pratiqueis todos os meus mandamentos e violeis minha aliança, eis como vos hei de tratar:
16 ਤਾਂ ਇਹੀ ਹੈ ਜੋ ਮੈਂ ਤੁਹਾਡੇ ਨਾਲ ਕਰਾਂਗਾ; ਮੈਂ ਤੁਹਾਨੂੰ ਬਿਮਾਰੀ ਅਤੇ ਬੁਖਾਰ ਦਿਆਂਗਾ ਜੋ ਤੁਹਾਡੀਆਂ ਅੱਖਾਂ ਨਸ਼ਟ ਕਰ ਦੇਣਗੇ ਅਤੇ ਤੁਹਾਡੀ ਜਾਨ ਕੱਢ ਲੈਣਗੇ। ਜਦੋਂ ਵੀ ਤੁਸੀਂ ਬੀਜ ਬੀਜੋਂਗੇ, ਤੁਹਾਨੂੰ ਸਫ਼ਲਤਾ ਨਹੀਂ ਮਿਲੇਗੀ ਅਤੇ ਤੁਹਾਡੇ ਦੁਸ਼ਮਣ ਤੁਹਾਡੀਆਂ ਫ਼ਸਲਾਂ ਖਾ ਜਾਣਗੇ।"
16 enviarei terríveis flagelos sobre vós: a tísica e a febre que empanarão vosso olhar e vos farão desfalecer. Debalde semeareis a vossa semente, porque vossos inimigos a comerão.
17 ਮੈਂ ਤੁਹਾਡੇ ਵਿਰੁੱਧ ਹੋਵਾਂਗਾ, ਇਸ ਲਈ ਤੁਹਾਡੇ ਦੁਸ਼ਮਣ ਤੁਹਾਨੂੰ ਹਰਾ ਦੇਣਗੇ। ਉਹ ਦੁਸ਼ਮਣ ਤੁਹਾਨੂੰ ਨਫ਼ਰਤ ਕਰਦੇ ਹਨ ਅਤੇ ਉਹ ਤੁਹਾਡੇ ਉੱਤੇ ਰਾਜ ਕਰਨਗੇ। ਤੁਸੀਂ ਭੱਜ ਜਾਵੋਂਗੇ ਜਦ ਕਿ ਕੋਈ ਵੀ ਤੁਹਾਡਾ ਪਿੱਛਾ ਨਹੀਂ ਕਰ ਰਿਹਾ ਹੋਵੇਗਾ।"
17 Voltarei minha face contra vós e sereis vencidos pelos vossos inimigos: eles vos dominarão, e fugireis sem que ninguém vos persiga.
18 “ਇਨ੍ਹਾਂ ਗੱਲਾਂ ਤੋਂ ਬਾਦ ਜੇ ਤੁਸੀਂ ਫ਼ੇਰ ਵੀ ਮੇਰੀ ਪਾਲਣਾ ਨਾ ਕੀਤੀ। ਮੈਂ ਤੁਹਾਨੂੰ ਤੁਹਾਡੇ ਪਾਪਾਂ ਦੀ ਸੱਤ ਗੁਣਾ ਵੱਧੇਰੇ ਸਜ਼ਾ ਦੇਵਾਂਗਾ।"
18 Se nem ainda assim me ouvirdes, castigar-vos-ei sete vezes mais pelos vossos pecados.
19 ਮੈਂ ਉਨ੍ਹਾਂ ਮਹਾਨ ਸ਼ਹਿਰਾਂ ਨੂੰ ਵੀ ਤਬਾਹ ਕਰ ਦਿਆਂਗਾ ਜਿਹੜੇ ਤੁਹਾਨੂੰ ਗੁਮਾਨੀ ਬਣਾਉਂਦੇ ਹਨ। ਅਕਾਸ਼ ਮੀਂਹ ਨਹੀਂ ਵਰ੍ਹਾਉਣਗੇ ਅਤੇ ਧਰਤੀ ਫ਼ਸਲਾਂ ਨਹੀਂ ਉਗਾਏਗੀ।"
19 Quebrarei o orgulho de vosso poder, tornarei o vosso céu como ferro e a vossa terra como bronze.
20 ਤੁਸੀਂ ਸਖਤ ਮਿਹਨਤ ਕਰੋਂਗੇ ਪਰ ਇਸਦਾ ਕੋਈ ਫ਼ਾਇਦਾ ਨਹੀਂ ਹੋਵੇਗਾ। ਤੁਹਾਡੀ ਜ਼ਮੀਨ ਕੋਈ ਫ਼ਸਲ ਨਹੀਂ ਦੇਵੇਗੀ ਅਤੇ ਤੁਹਾਡੇ ਰੁੱਖ ਆਪਣੇ ਫ਼ਲ ਨਹੀਂ ਉਗਾਉਣਗੇ।"
20 Inutilmente se gastará a vossa força, pois vossa terra não dará os seus produtos, e as árvores da terra não produzirão os seus frutos.
21 “ਫ਼ੇਰ ਵੀ, ਜੇ ਤੁਸੀਂ ਮੇਰੇ ਖਿਲਾਫ਼ ਹੋਵੋਂਗੇ ਅਤੇ ਮੈਨੂੰ ਮੰਨਣ ਤੋਂ ਇਨਕਾਰ ਕਰੋਂਗੇ, ਮੈਂ ਤੁਹਾਨੂੰ ਤੁਹਾਡੇ ਪਾਪਾਂ ਲਈ ਸੱਤ ਗੁਣੇ ਜ਼ਿਆਦਾ ਸਜ਼ਾ ਦਿਆਂਗਾ।"
21 Se me puserdes obstáculos e não quiserdes ouvir-me, ferir-vos-ei sete vezes mais, conforme os vossos pecados.
22 ਮੈਂ ਤੁਹਾਡੇ ਖਿਲਾਫ਼ ਜੰਗਲੀ ਜਾਨਵਰ ਘੱਲਾਂਗਾ। ਉਹ ਤੁਹਾਡੇ ਕੋਲੋਂ ਤੁਹਾਡੇ ਬੱਚਿਆਂ ਨੂੰ ਚੁੱਕ ਲਿਜਾਣਗੇ ਅਤੇ ਤੁਹਾਡੇ ਜਾਨਵਰਾਂ ਨੂੰ ਨਸ਼ਟ ਕਰ ਦੇਣਗੇ। ਉਹ ਤੁਹਾਡੇ ਬਹੁਤ ਸਾਰੇ ਲੋਕਾਂ ਨੂੰ ਮਾਰ ਦੇਣਗੇ। ਤੁਹਾਡੀਆਂ ਸੜਕਾਂ ਖਾਲੀ ਹੋ ਜਾਣਗੀਆਂ।"
22 Mandarei contra vós as feras do campo, que devorarão vossos filhos, matarão vossos animais e vos reduzirão a um pequeno número, de modo que os vossos caminhos se tornarão desertos.
23 “ਜੇ ਇਨ੍ਹਾਂ ਸਾਰੀਆਂ ਗੱਲਾਂ ਤੋਂ ਬਾਦ ਵੀ ਤੁਸੀਂ ਸਬਕ ਨਾ ਸਿੱਖਿਆ, ਅਤੇ ਜੇ ਤੁਸੀਂ ਫ਼ੇਰ ਵੀ ਮੇਰੇ ਵਿਰੁੱਧ ਹੋਵੋਂਗੇ,"
23 Se apesar desses castigos não vos quiserdes corrigir, e vos obstinardes em resistir-me,
24 ਤਾਂ ਮੈਂ ਵੀ ਤੁਹਾਡੇ ਵਿਰੁੱਧ ਹੋ ਜਾਵਾਂਗਾ। ਮੈਂ-ਮੈਂ ਯਹੋਵਾਹ ਹਾਂ-ਤੁਹਾਨੂੰ ਤੁਹਾਡੇ ਪਾਪਾਂ ਲਈ ਸੱਤ ਵਾਰੀ ਸਜ਼ਾ ਦਿਆਂਗਾ।"
24 eu vos resistirei por minha vez e vos ferirei sete vezes mais, por causa dos vossos pecados.
25 ਤੁਸੀਂ ਮੇਰਾ ਇਕਰਾਰਨਾਮਾ ਤੋੜਿਆ ਹੋਵੇਗਾ, ਇਸ ਲਈ ਮੈਂ ਤੁਹਾਨੂੰ ਸਜ਼ਾ ਦਿਆਂਗਾ। ਮੈਂ ਤੁਹਾਡੇ ਖਿਲਾਫ਼ ਫ਼ੌਜਾਂ ਲਿਆਵਾਂਗਾ। ਤੁਸੀਂ ਸੁਰੱਖਿਆ ਲਈ ਆਪਣੇ ਸ਼ਹਿਰਾਂ ਅੰਦਰ ਵੜ ਜਾਵੋਂਗੇ। ਪਰ ਮੈਂ ਤੁਹਾਡੇ ਅੰਦਰ ਬਿਮਾਰੀਆਂ ਫ਼ੈਲਾਵਾਂਗਾ। ਅਤੇ ਤੁਹਾਡੇ ਦੁਸ਼ਮਣ ਤੁਹਾਨੂੰ ਹਰਾ ਦੇਣਗੇ।"
25 Farei cair sobre vós a espada para vingar a minha aliança. Se vos ajuntardes em vossas cidades, lançarei a peste no meio de vós e sereis entregues nas mãos de vossos inimigos.
26 ਜਦੋਂ ਮੈਂ ਤੁਹਾਡੀ ਭੋਜਨ ਪੂਰਤੀ ਬੰਦ ਕਰ ਦਿਆਂਗਾ, ਦਸ ਔਰਤਾਂ ਇੱਕੋ ਤੰਦੂਰ ਉੱਤੇ ਆਪਣੀ ਰੋਟੀ ਪਕਾ ਸੱਕਣਗੀਆਂ। ਉਹ ਹਰ ਰੋਟੀ ਨੂੰ ਧਿਆਨ ਨਾਲ ਨਾਪਣਗੀਆਂ। ਤੁਸੀਂ ਖਾਵੋਂਗੇ ਪਰ ਫ਼ੇਰ ਵੀ ਭੁੱਖੇ ਰਹੋਂਗੇ।"
26 Tirar-vos-ei o pão, vosso sustentáculo, de tal sorte que dez mulheres o cozerão em um só forno e vo-lo entregarão por peso; comereis e não ficareis saciados.
27 “ਜੇ ਤੁਸੀਂ ਫ਼ੇਰ ਵੀ ਮੇਰੀ ਗੱਲ ਵੱਲ ਧਿਆਨ ਨਹੀਂ ਦਿਉਂਗੇ ਅਤੇ ਜੇ ਤੁਸੀਂ ਮੇਰੇ ਖਿਲਾਫ਼ ਹੋ ਜਾਵੋਂਗੇ,"
27 Se, apesar disso, não me ouvirdes, e me resistirdes ainda,
28 ਤਾਂ ਮੈਂ ਸੱਚਮੁੱਚ ਆਪਣਾ ਕਰੋਧ ਦਰਸਾਵਾਂਗਾ। ਮੈਂ-ਮੈਂ ਯਹੋਵਾਹ ਹਾਂ-ਤੁਹਾਨੂੰ ਤੁਹਾਡੇ ਪਾਪਾਂ ਲਈ ਸੱਤ ਗੁਣਾ ਸਜ਼ਾ ਦਿਆਂਗਾ।"
28 marcharei contra vós em meu furor e vos castigarei sete vezes mais, por causa dos vossos pecados.
29 ਤੁਸੀਂ ਇੰਨੇ ਭੁੱਖੇ ਹੋ ਜਾਉਂਗੇ ਕਿ ਤੁਸੀਂ ਆਪਣੇ ਪੁੱਤਰਾਂ, ਧੀਆਂ ਦੇ ਸਰੀਰਾਂ ਨੂੰ ਖਾ ਜਾਉਂਗੇ।"
29 Comereis a carne de vossos filhos e de vossas filhas.
30 ਮੈਂ ਤੁਹਾਡੀਆਂ ਉੱਚੀਆਂ ਥਾਵਾਂ ਨਸ਼ਟ ਕਰ ਦਿਆਂਗਾ ਅਤੇ ਤੁਹਾਡੀਆਂ ਧੂਪ ਦੀਆਂ ਜਗਵੇਦੀਆਂ ਚੀਰ ਸੁੱਟਾਂਗਾ। ਮੈਂ ਤੁਹਾਡੀਆਂ ਲਾਸ਼ਾਂ ਨੂੰ ਤੁਹਾਡੇ ਬੁੱਤਾਂ ਦੀਆਂ ਲਾਸ਼ਾਂ ਉੱਤੇ ਸੁੱਟ ਦਿਆਂਗਾ। ਤੁਸੀਂ ਮੇਰੇ ਲਈ ਬਹੁਤ ਘਿਰਣਾਯੋਗ ਹੋਵੋਂਗੇ।"
30 Destruirei vossos lugares altos e quebrarei vossas estelas solares; amontoarei vossos cadáveres sobre os de vossos ídolos, e minha alma vos abominará.
31 ਮੈਂ ਤੁਹਾਡੇ ਸ਼ਹਿਰ ਤਬਾਹ ਕਰ ਦਿਆਂਗਾ। ਮੈਂ ਤੁਹਾਡੇ ਪਵਿੱਤਰ ਸਥਾਨਾਂ ਨੂੰ ਸਖਣੇ ਕਰ ਦਿਆਂਗਾ। ਮੈਂ ਤੁਹਾਡੀ ਭੇਟ ਦੀ ਸੁਗੰਧੀ ਲੈਣੀ ਬੰਦ ਕਰ ਦਿਆਂਗਾ।"
31 Reduzirei a deserto as vossas cidades, devastarei vossos santuários e não aspirarei mais o suave odor de vossos perfumes.
32 ਮੈਂ ਤੁਹਾਡੀ ਧਰਤੀ ਖਾਲੀ ਕਰ ਦਿਆਂਗਾ ਅਤੇ ਤੁਹਾਡੇ ਦੁਸ਼ਮਣ ਉੱਥੇ ਆਕੇ ਰਹਿਣਗੇ, ਉਹ ਹੈਰਾਨ ਹੋ ਜਾਣਗੇ।"
32 Desolarei vossa terra e vossos inimigos ficarão estupefatos com ela quando a habitarem.
33 ਮੈਂ ਤੁਹਾਨੂੰ ਕੌਮਾਂ ਦਰਮਿਆਨ ਖਿੰਡਾ ਦਿਆਂਗਾ। ਮੈਂ ਆਪਣੀ ਤਲਵਾਰ ਨੂੰ ਮਿਆਨੋ ਖਿੱਚਾਂਗਾ ਅਤੇ ਤੁਹਾਨੂੰ ਨਸ਼ਟ ਕਰ ਦਿਆਂਗਾ। ਤੁਹਾਡੀ ਧਰਤੀ ਖਾਲੀ ਹੋ ਜਾਵੇਗੀ ਅਤੇ ਤੁਹਾਡੇ ਸ਼ਹਿਰ ਬਰਬਾਦ ਹੋ ਜਾਣਗੇ।"
33 Eu vos dispersarei entre as nações, e desembainharei a espada atrás de vós; vossa terra será devastada e vossas cidades se tornarão desertas.
34 “ਤੁਹਾਨੂੰ ਤੁਹਾਡੇ ਦੁਸ਼ਮਣ ਦੇ ਦੇਸ਼ ਲਿਜਾਇਆ ਜਾਵੇਗਾ। ਤੁਹਾਡਾ ਦੇਸ਼ ਸੱਖਣਾ ਹੋ ਜਾਵੇਗਾ। ਇਸ ਤਰ੍ਹਾਂ ਤੁਹਾਡੀ ਧਰਤੀ ਆਖਰਕਾਰ ਆਪਣਾ ਆਰਾਮ ਹਾਸਲ ਕਰੇਗੀ। ਧਰਤੀ ਆਪਣੇ ਆਰਾਮ ਦੇ ਸਮੇਂ ਨੂੰ ਮਾਣੇਗੀ।"
34 Então gozará a terra os seus sábados enquanto durar a sua solidão, quando estiverdes na terra de vossos inimigos; então a terra gozará os seus sábados e repousará.
35 ਉਸ ਸਮੇਂ ਦੌਰਾਨ, ਜਦੋਂ ਧਰਤੀ ਖਾਲੀ ਹੋਵੇਗੀ, ਇਸ ਨੂੰ ਆਪਣੇ ਅਰਾਮ ਦਾ ਸਮਾਂ ਮਿਲੇਗਾ ਜਿਹੜੀ ਤੁਸੀਂ ਉੱਥੇ ਰਹਿੰਦਿਆਂ ਹੋਇਆਂ ਇਸ ਨੂੰ ਨਹੀਂ ਦਿੱਤਾ ਸੀ।"
35 Nos dias em que for devastada, ela terá o repouso que não gozou nos sábados do tempo em que a habitáveis.
36 ਬਚੇ ਹੋਏ ਲੋਕ ਆਪਣੇ ਦੁਸ਼ਮਣਾਂ ਦੀ ਧਰਤੀ ਤੇ ਆਪਣੀ ਆਤਮ ਵਿਸ਼ਵਾਸ ਹਾਰ ਜਾਣਗੇ ਅਤੇ ਉਹ ਹਰ ਚੀਜ਼ ਤੋਂ ਡਰਨਗੇ। ਹਵਾ ਦੁਆਰਾ ਉਡਾਏ ਹੋਏ ਪੱਤੇ ਦੀ ਅਵਾਜ਼ ਵੀ ਉਨ੍ਹਾਂ ਨੂੰ ਡਰਾ ਦੇਵੇਗੀ। ਉਹ ਭੱਜਣਗੇ ਅਤੇ ਡਿੱਗ ਪੈਣਗੇ ਜਿਵੇਂ ਕੋਈ ਤਲਵਾਰ ਲੈ ਕੇ ਉਨ੍ਹਾਂ ਦੇ ਪਿੱਛੇ ਪਿਆ ਹੋਵੇ ਭਾਵੇਂ ਕੋਈ ਵੀ ਉਨ੍ਹਾਂ ਨੂੰ ਨਹੀਂ ਭਜਾ ਰਿਹਾ ਹੋਵੇਗਾ।"
36 Naqueles dentre vós que sobreviverem, porei tal espanto em seus corações na terra de seus inimigos, que o ruído de uma folha agitada pelo vento os porá em fuga: fugirão como se foge diante da espada e cairão sem que ninguém os persiga.
37 ਉਹ ਇੱਕ ਦੂਜੇ ਉੱਤੇ ਡਿੱਗਣਗੇ ਜਿਵੇਂ ਕਿ ਤਲਵਾਰ ਤੋਂ ਬਚ ਰਹੇ ਹੋਣ-ਭਾਵੇਂ ਕੋਈ ਵੀ ਉਨ੍ਹਾਂ ਨੂੰ ਨਹੀਂ ਭਜਾ ਰਿਹਾ ਹੋਵੇਗਾ। “ਤੁਸੀਂ ਆਪਣੇ ਦੁਸ਼ਮਣਾਂ ਦੇ ਵਿਰੁੱਧ ਖਲੋ ਸੱਕਣ ਜਿੰਨੇ ਵੀ ਤਾਕਤਵਰ ਨਹੀਂ ਹੋਵੋਂਗੇ।"
37 Sem que ninguém os persiga, tropeçarão uns sobre os outros, como diante da espada. Não podereis resistir aos vossos inimigos.
38 ਤੁਸੀਂ ਦੂਸਰੀਆਂ ਕੌਮਾਂ ਵਿੱਚ ਗੁਆਚ ਜਾਵੋਂਗੇ। ਤੁਸੀਂ ਆਪਣੇ ਦੁਸ਼ਮਣਾਂ ਦੀ ਧਰਤੀ ਅੰਦਰ ਗਾਇਬ ਹੋ ਜਾਵੋਂਗੇ।"
38 Perecereis entre as nações e a terra inimiga vos consumirá.
39 ਬਚੇ ਹੋਏ ਲੋਕ ਆਪਣੇ ਦੁਸ਼ਮਣਾਂ ਦੇ ਦੇਸ਼ਾਂ ਅੰਦਰ ਆਪਣੇ ਪਾਪਾਂ ਕਾਰਣ ਸੜ ਜਾਣਗੇ। ਉਹ ਆਪਣੇ ਪੁਰਖਿਆਂ ਦੇ ਪਾਪਾਂ ਕਾਰਣ ਸੜ ਜਾਣਗੇ।"
39 Os que sobreviverem consumir-se-ão por causa de suas iniqüidades na terra de seus inimigos, e serão também consumidos por causa das iniqüidades de seus pais, que levarão sobre si.
40 ਉਮੀਦ ਹਮੇਸ਼ਾ ਰਹਿੰਦੀ ਹੈ “ਪਰ ਹੋ ਸੱਕਦਾ ਹੈ ਕਿ ਲੋਕ ਆਪਣੇ ਪਾਪਾਂ ਦਾ ਇਕਰਾਰ ਕਰ ਲੈਣ। ਅਤੇ ਹੋ ਸੱਕਦਾ ਹੈ ਕਿ ਉਹ ਆਪਣੇ ਪੁਰਖਿਆਂ ਦੇ ਪਾਪਾਂ ਨੂੰ ਵੀ ਕਬੂਲ ਲੈਣ ਕਿ ਉਹ ਮੇਰੇ ਵੱਲ ਬੇਵਫ਼ਾ ਸਨ ਅਤੇ ਹੋ ਸੱਕਦਾ ਹੈ ਕਿ ਉਹ ਮੰਨ ਲੈਣ ਕਿ ਉਹ ਮੇਰੇ ਖਿਲਾਫ਼ ਸਨ।"
40 Eles confessarão, então, as suas iniqüidades e as de seus pais, as transgressões cometidas contra mim, porque me resistiram;
41 ਹੋ ਸੱਕਦਾ ਹੈ ਕਿ ਉਹ ਮੰਨ ਲੈਣ ਕਿ ਮੈਂ ਉਨ੍ਹਾਂ ਦੇ ਵਿਰੁੱਧ ਹੋ ਗਿਆ ਸਾਂ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਦੀ ਧਰਤੀ ਅੰਦਰ ਲੈ ਆਇਆ ਸਾਂ। ਪਰ ਹੋ ਸੱਕਦਾ ਹੈ ਕਿ ਉਹ ਨਿਮਾਣੇ ਬਣ ਜਾਣ ਅਤੇ ਆਪਣੇ ਪਾਪਾਂ ਦੀ ਸਜ਼ਾ ਨੂੰ ਪ੍ਰਵਾਨ ਕਰ ਲੈਣ।"
41 e, por isso, eu também lhes resisti e os levei para a terra de seus inimigos. Se, então, humilharem o seu coração incircunciso e sofrerem a pena de sua iniqüidade,
42 ਜੇ ਉਹ ਅਜਿਹਾ ਕਰਨਗੇ, ਮੈਂ ਯਾਕੂਬ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ, ਇਸਹਾਕ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਅਤੇ ਅਬਰਾਹਾਮ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਚੇਤੇ ਕਰਾਂਗਾ। ਅਤੇ ਮੈਂ ਧਰਤੀ ਨੂੰ ਚੇਤੇ ਕਰਾਂਗਾ।"
42 eu me lembrarei de minha aliança com Jacó, de minha aliança com Isaac e com Abraão, e lembrar-me-ei dessa terra.
43 “ਧਰਤੀ ਉਨ੍ਹਾਂ (ਲੋਕਾਂ) ਤੋਂ ਖਾਲੀ ਹੋਵੇਗੀ ਅਤੇ ਧਰਤੀ ਆਪਣੇ ਆਰਾਮ ਦੇ ਸਮੇਂ ਨੂੰ ਮਾਣੇਗੀ। ਫ਼ੇਰ ਬਚੇ ਹੋਏ ਲੋਕ ਆਪਣੇ ਪਾਪਾਂ ਦੀ ਸਜ਼ਾ ਪ੍ਰਵਾਨ ਕਰ ਲੈਣਗੇ। ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਉਨ੍ਹਾਂ ਨੂੰ ਇਸ ਲਈ ਸਜ਼ਾ ਮਿਲੀ ਸੀ ਕਿਉਂਕਿ ਉਨ੍ਹਾਂ ਨੇ ਮੇਰੇ ਕਨੂੰਨਾਂ ਨੂੰ ਨਫ਼ਰਤ ਕੀਤੀ ਸੀ ਅਤੇ ਮੇਰੀਆਂ ਬਿਧੀਆਂ ਨੂੰ ਮੰਨਣ ਤੋਂ ਇਨਕਾਰ ਕੀਤਾ ਸੀ।"
43 E, depois que eles a tiverem deixado, esta terra gozará os seus sábados enquanto for devastada longe deles; eles sofrerão a pena de suas iniqüidades, porque desprezaram os meus mandamentos e a sua alma feriu as minhas leis.
44 ਪਰ ਉਨ੍ਹਾਂ ਨੇ ਇਹ ਸਭ ਕਰਨ ਤੋਂ ਬਾਦ ਵੀ, ਜਦੋਂ ਉਹ ਆਪਣੇ ਦੁਸ਼ਮਣ ਦੀ ਧਰਤੀ ਵਿੱਚ ਹੋਣਗੇ, ਮੈਂ ਉਨ੍ਹਾਂ ਨੂੰ ਨਾਮਂਜ਼ੂਰ ਨਹੀਂ ਕਰਾਂਗਾ। ਮੈਂ ਉਨ੍ਹਾਂ ਨੂੰ ਨਫ਼ਰਤ ਨਹੀਂ ਕਰਾਂਗਾ ਅਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਸ਼ਟ ਨਹੀਂ ਕਰਾਂਗਾ। ਮੈਂ ਉਨ੍ਹਾਂ ਨਾਲ ਆਪਣਾ ਇਕਰਾਰਨਾਮਾ ਨਹੀਂ ਤੋੜਾਂਗਾ। ਕਿਉਂਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ।"
44 Apesar de tudo isso, quando estiverem na terra de seus inimigos, não os rejeitarei, nem os abominarei a ponto de exterminá-los e de romper minha aliança com eles; porque eu sou o Senhor, seu Deus.
45 ਉਨ੍ਹਾਂ ਲਈ, ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਇਕਰਾਰਨਾਮਾ ਚੇਤੇ ਕਰਾਂਗਾ। ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਮਿਸਰ ਤੋਂ ਬਾਹਰ ਲੈ ਕੇ ਆਇਆ ਤਾਂ ਜੋ ਉਨ੍ਹਾਂ ਦਾ ਪਰਮੇਸ਼ੁਰ ਬਣ ਸੱਕਾਂ। ਹੋਰਨਾਂ ਕੌਮਾਂ ਨੇ ਇਹ ਚੀਜ਼ਾਂ ਦੇਖੀਆਂ। ਮੈਂ ਯਹੋਵਾਹ ਹਾਂ।”"
45 Lembrar-me-ei de minha aliança com seus pais, quando os tirei do Egito à vista das nações, para ser o seu Deus. Eu sou o Senhor."
46 ਇਹ ਉਹ ਬਿਧੀਆਂ, ਨਿਆਵਾਂ ਅਤੇ ਬਿਵਸਥਾ ਹਨ ਜਿਹੜੀਆਂ ਯਹੋਵਾਹ ਨੇ ਆਪਣੇ ਅਤੇ ਇਸਰਾਏਲ ਦੇ ਲੋਕਾਂ ਦਰਮਿਆਨ ਸਥਾਪਿਤ ਕੀਤੀਆਂ। ਯਹੋਵਾਹ ਨੇ ਇਹ ਬਿਧੀਆਂ ਮੂਸਾ ਨੂੰ ਸੀਨਈ ਪਰਬਤ ਉੱਤੇ ਦਿੱਤੀਆਂ ਅਤੇ ਮੂਸਾ ਨੇ ਇਨ੍ਹਾਂ ਨੂੰ ਲੋਕਾਂ ਨੂੰ ਦਿੱਤਾ।"
46 Tais são as ordenações, os mandamentos e as leis que o Senhor estabeleceu entre ele e os israelitas, por intermédio de Moisés, no monte Sinai.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Levítico 26, comparar traduções ou montar um estudo — tudo direto pelo WhatsApp.