Levítico 27

Punjabi Bible (GL_PUNJABI) vs VC

Sair da comparação
VC Versão Católica
1 ਇਕਰਾਰ ਜ਼ਰੂਰੀ ਹਨ ਯਹੋਵਾਹ ਨੇ ਮੂਸਾ ਨੂੰ ਆਖਿਆ,"
1 O Senhor disse a Moisés: "Dize aos israelitas o seguinte:
2 “ਇਸਰਾਲਏਲ ਦੇ ਲੋਕਾਂ ਨੂੰ ਆਖ; ਜੇਕਰ ਕੋਈ ਵਿਅਕਤੀ ਯਹੋਵਾਹ ਨੂੰ ਇੱਕ ਵਿਅਕਤੀ ਨੂੰ ਅਰਪਨ ਕਰਨ ਦੀ ਖਾਸ ਸੌਂਹ ਖਾਂਦਾ ਹੈ, ਤਾਂ ਜਾਜਕ ਨੂੰ ਉਸ ਵਿਅਕਤੀ ਦੀ ਕੀਮਤ ਨਿਰਧਾਰਿਤ ਕਰਨੀ ਚਾਹੀਦੀ ਹੈ।"
2 se alguém fizer um voto, as pessoas serão do Senhor segundo a tua avaliação.
3 ਵੀਹ ਤੋਂ ਸੱਠ ਸਾਲ ਦੀ ਉਮਰ ਦੇ ਆਦਮੀ ਦੀ ਕੀਮਤ ਚਾਂਦੀ ਦੇ 50 ਸ਼ੈਕਲ ਹਨ। (ਤੁਹਾਨੂੰ ਚਾਂਦੀ ਲਈ ਸਰਕਾਰੀ ਮਾਪ ਦੀ ਵਰਤੋਂ ਕਰਨੀ ਚਾਹੀਦੀ ਹੈ।)"
3 Se se tratar de um homem de vinte a sessenta anos, o valor será de cinqüenta siclos de prata, segundo o siclo do santuário;
4 ਔਰਤ ਦੀ ਕੀਮਤ ਜਿਹੜੀ 20 ਤੋਂ 60 ਸਾਲ ਦੀ ਹੈ ਤੀਹ ਸ਼ੈਕਲ ਹੈ।"
4 se for uma mulher, o valor será de trinta siclos.
5 ਪੰਜ ਤੋਂ 30 ਸਾਲ ਦੀ ਉਮਰ ਦੇ ਆਦਮੀ ਦੀ ਕੀਮਤ 20 ਸ਼ੈਕਲ ਹੈ। 5 ਤੋਂ 20 ਸਾਲ ਦੀ ਉਮਰ ਦੀ ਔਰਤ ਦੀ ਕੀਮਤ 10 ਸ਼ੈਕਲ ਹੈ।"
5 Para a idade de cinco a vinte anos, o valor será de vinte siclos para o menino, e dez siclos para a menina.
6 ਇੱਕ ਮਹੀਨੇ ਤੋਂ ਲੈ ਕੇ 5 ਸਾਲ ਦੇ ਮੁੰਡੇ ਦੀ ਕੀਮਤ 5 ਸ਼ੈਕਲ ਹੈ। ਇੱਕ ਮਹੀਨੇ ਤੋਂ ਲੈ ਕੇ 5 ਸਾਲਾਂ ਦੀ ਕੁੜੀ ਦੀ ਕੀਮਤ 3 ਸ਼ੈਕਲ ਹੈ।"
6 De um mês até cinco anos, o valor será de cinco siclos de prata para um menino, e três para uma menina.
7 ਉਸ ਆਦਮੀ ਦੀ ਕੀਮਤ ਜਿਹੜਾ 60 ਸਾਲ ਜਾਂ ਇਸਤੋਂ ਵਡੇਰੀ ਉਮਰ ਦਾ ਹੈ, 15 ਸ਼ੈਕਲ ਹੈ। ਔਰਤ ਦੀ ਕੀਮਤ 10 ਸ਼ੈਕਲ ਹੈ।"
7 Aos sessenta anos, e daí para cima, a estimação será de quinze siclos para um homem e dez siclos para uma mulher.
8 “ਜੇ ਕੋਈ ਬੰਦਾ ਗਰੀਬੀ ਕਾਰਣ ਕੀਮਤ ਨਹੀਂ ਦੇ ਸੱਕਦਾ, ਉਹ (ਜਿਸ ਵਿਅਕਤੀ ਨੇ ਇਕਰਾਰ ਕੀਤਾ ਸੀ) ਉਸ ਵਿਅਕਤੀ ਨੂੰ ਜਾਜਕ ਕੋਲ ਲੈ ਕੇ ਆਵੇ ਜਿਸ ਨੂੰ ਉਸ ਨੇ ਯਹੋਵਾਹ ਲਈ ਸਮਰਪਿਤ ਕੀਤਾ ਸੀ। ਜਾਜਕ ਨਿਆਂ ਕਰੇਗਾ ਕਿ ਉਸ ਬੰਦੇ ਨੂੰ ਕਿੰਨੇ ਪੈਸੇ ਦੇਣੇ ਚਾਹੀਦੇ ਹਨ।"
8 Se aquele que tiver feito o voto for demasiado pobre e não puder pagar o valor que avaliaste, apresentar-se-á ao sacerdote, que fixará o valor segundo as posses daquele que fez o voto.
9 ਯਹੋਵਾਹ ਲਈ ਸੁਗਾਤਾਂ “ਜੇ ਕੋਈ ਵਿਅਕਤੀ ਇੱਕ ਜਾਨਵਰ ਨੂੰ ਯਹੋਵਾਹ ਨੂੰ ਦੇਣ ਦਾ ਇਕਰਾਰ ਕਰਦਾ ਹੈ, ਕੋਈ ਵੀ ਜਾਨਵਰ ਜੋ ਉਹ ਵਿਅਕਤੀ ਦੇਵੇਗਾ ਪਵਿੱਤਰ ਹੋ ਜਾਵੇਗਾ।"
9 Se se tratar de animais que se podem oferecer ao Senhor, todo animal que assim se tiver dado ao Senhor será coisa santa.
10 ਉਸ ਨੂੰ ਕੋਈ ਹੋਰ ਜਾਨਵਰ ਚੜ੍ਹਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਉਸ ਨੂੰ ਕਿਸੇ ਬੁਰੇ ਜਾਨਵਰ ਨੂੰ ਚੰਗੇ ਜਾਨਵਰ ਨਾਲ ਬਦਲਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਜੇ ਉਹ ਜਾਨਵਰਾਂ ਨੂੰ ਬਦਲਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਦੋਵੇਂ ਜਾਨਵਰ ਪਵਿੱਤਰ ਹੋ ਜਾਣਗੇ।"
10 Não poderá ser trocado nem substituído, bom por mau, ou mau por bom. Mas, se se trocar um animal por outro, eles serão coisa santa, tanto um como o outro.
11 “ਕੁਝ ਜਾਨਵਰਾਂ ਨੂੰ ਯਹੋਵਾਹ ਨੂੰ ਬਲੀ ਵਜੋਂ ਨਹੀਂ ਚੜ੍ਹਾਇਆ ਜਾ ਸੱਕਦਾ। ਜੇ ਕੋਈ ਬੰਦਾ ਅਜਿਹੇ ਪਲੀਤ ਜਾਨਵਰ ਨੂੰ ਯਹੋਵਾਹ ਨੂੰ ਦਿੰਦਾ ਹੈ, ਉਸ ਜਾਨਵਰ ਨੂੰ ਜਾਜਕ ਕੋਲ ਲਿਆਂਦਾ ਜਾਣਾ ਚਾਹੀਦਾ ਹੈ।"
11 Se se tratar de um animal impuro que não se pode oferecer ao Senhor, será apresentado ao sacerdote:
12 ਜਾਜਕ ਉਸ ਜਾਨਵਰ ਦੀ ਕੀਮਤ ਨਿਰਧਾਰਿਤ ਕਰੇਗਾ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਜਾਨਵਰ ਚੰਗਾ ਹੈ ਜਾਂ ਬੁਰਾ। ਜਦੋਂ ਜਾਜਕ ਕੀਮਤ ਨਿਰਧਾਰਿਤ ਕਰ ਦੇਵੇ, ਇਹ ਉਸ ਜਾਨਵਰ ਦੀ ਕੀਮਤ ਹੋਵੇਗੀ,"
12 ele o avaliará, conforme for bom ou mau, e sua estimação determinará o preço.
13 ਜੇ ਉਹ ਬੰਦਾ ਜਾਨਵਰ ਨੂੰ ਵਾਪਸ ਖਰੀਦਣਾ ਚਾਹੁੰਦਾ ਹੈ ਤਾਂ ਕੀਮਤ ਦਾ ਪੰਜਵਾਂ ਹਿੱਸਾ ਹੋਰ ਜੋੜਨਾ ਚਾਹੀਦਾ ਹੈ।"
13 Se se quiser resgatá-lo, ajuntará uma quinta parte ao que tiver sido avaliado.
14 ਮਕਾਨ ਦੀ ਕੀਮਤ “ਹੁਣ ਜੇ ਕੋਈ ਬੰਦਾ ਆਪਣੇ ਮਕਾਨ ਨੂੰ ਪਵਿੱਤਰ ਜਾਣ ਕੇ ਯਹੋਵਾਹ ਲਈ ਸਮਰਪਿਤ ਕਰਦਾ ਹੈ, ਜਾਜਕ ਨੂੰ ਇਸਦੀ ਕੀਮਤ ਨਿਰਧਾਰਿਤ ਕਰਨੀ ਚਾਹੀਦੀ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਮਕਾਨ ਚੰਗਾ ਹੈ ਜਾਂ ਮਾੜਾ। ਜਦੋਂ ਜਾਜਕ ਕੀਮਤ ਨਿਰਧਾਰਿਤ ਕਰ ਦੇਵੇ, ਤਾਂ ਇਹ ਮਕਾਨ ਦੀ ਕੀਮਤ ਹੋਵੇਗੀ।"
14 Se alguém consagrar ao Senhor a sua casa fazendo dela coisa santa, o sacerdote a avaliará segundo for boa ou má, e ela será vendida pelo preço dessa avaliação.
15 ਪਰ ਜੇ ਕੋਈ ਬੰਦਾ ਜਿਹੜਾ ਮਕਾਨ ਦਿੰਦਾ ਹੈ ਇਸ ਨੂੰ ਵਾਪਸ ਚਾਹੁੰਦਾ ਹੈ, ਤਾਂ ਉਸ ਨੂੰ ਇਸਦੀ ਕੀਮਤ ਵਿੱਚ ਪੰਜਵਾਂ ਹਿੱਸਾ ਹੋਰ ਜੋੜਨਾ ਚਾਹੀਦਾ ਹੈ। ਫ਼ੇਰ ਉਹ ਮਕਾਨ ਉਸ ਬੰਦੇ ਦਾ ਹੋਵੇਗਾ।"
15 Mas, se aquele que consagrou a sua casa quiser resgatá-la, ajuntará um quinto ao preço da avaliação, e ela lhe pertencerá de novo.
16 ਜੈਦਾਦ ਕੀ ਕੀਮਤ “ਜੇ ਕੋਈ ਬੰਦਾ ਆਪਣੇ ਖੇਤਾਂ ਦਾ ਹਿੱਸਾ ਪਵਿੱਤਰ ਜਾਣਕੇ ਯਹੋਵਾਹ ਨੂੰ ਸਮਰਪਿਤ ਕਰਦਾ ਹੈ, ਇਸਦੀ ਕੀਮਤ ਇਸ ਗੱਲ ਤੇ ਨਿਰਭਰ ਕਰਦੀ ਹੈ ਕਿ ਇਸ ਨੂੰ ਬੀਜਣ ਲਈ ਕਿੰਨਾ ਬੀਜ ਲੋੜੀਂਦਾ ਹੈ। ਚਾਂਦੀ ਦੇ 50 ਸ਼ੈਕਲ ਜੌਆਂ ਦੇ ਬੀਜਾਂ ਦੇ ਹਰੇਕ ਹੋਮਰ ਲਈ ਲੋੜੀਂਦੇ ਹੋਣਗੇ।"
16 Se alguém consagrar ao Senhor uma parte da terra que lhe pertence, tu a avaliarás segundo a quantidade de grãos que se pode semear nela, à razão de cinqüenta siclos de prata por homer de cevada.
17 ਜੇ ਉਹ ਬੰਦਾ ਆਪਣਾ ਖੇਤ ਪਰਮੇਸ਼ੁਰ ਨੂੰ ਜੁਬਲੀ ਵਰ੍ਹੇ ਵਿੱਚ ਦਾਨ ਕਰ ਦਿੰਦਾ ਹੈ, ਇਸਦੀ ਕੀਮਤ ਉਹੀ ਹੋਵੇਗੀ ਜੋ ਜਾਜਕ ਨਿਰਧਾਰਿਤ ਕਰੇਗਾ।"
17 Se consagrar o seu campo, a partir do ano do jubileu, far-se-á segundo a tua avaliação:
18 ਪਰ ਜੇ ਉਹ ਆਪਣਾ ਖੇਤ ਪਵਿੱਤਰ ਜਾਣਕੇ ਜੁਬਲੀ ਵਰ੍ਹੇ ਤੋਂ ਮਗਰੋਂ ਦਾਨ ਕਰਦਾ ਹੈ, ਜਾਜਕ ਨੂੰ ਇਸਦੀ ਕੀਮਤ ਨਿਰਧਾਰਿਤ ਕਰਨੀ ਚਾਹੀਦੀ ਹੈ। ਉਸ ਨੂੰ ਅਗਲੇ ਜੁਬਲੀ ਵਰ੍ਹੇ ਤੱਕ ਦੇ ਸਾਲ ਗਿਨਣੇ ਚਾਹੀਦੇ ਹਨ ਕੀਮਤ ਦਾ ਹਿਸਾਬ ਲਾਉਣ ਲਈ ਉਸ ਗਿਣਤੀ ਦੀ ਵਰਤੋਂ ਕਰਨੀ ਚਾਹੀਦੀ ਹੈ।"
18 mas, se o tiver feito depois do jubileu, o sacerdote estimará o seu preço segundo o número de anos que restam até o jubileu, e haverá uma redução sobre o preço da avaliação.
19 ਜੇਕਰ ਉਹ ਵਿਅਕਤੀ, ਜਿਸਨੇ ਖੇਤ ਦਾਨ ਕੀਤਾ ਹੈ, ਇਸ ਨੂੰ ਵਾਪਸ ਖਰੀਦਣਾ ਚਾਹੁੰਦਾ ਹੈ, ਉਸ ਨੂੰ ਇਸ ਕੀਮਤ ਵਿੱਚ ਪੰਜਵਾਂ ਹਿੱਸਾ ਹੋਰ ਜੋੜਨਾ ਚਾਹੀਦਾ ਹੈ, ਤਾਂ ਉਹ ਖੇਤ ਫ਼ੇਰ ਉਸੇ ਦਾ ਹੋ ਜਾਵੇਗਾ।"
19 Se aquele que consagrou o seu campo quiser resgatá-lo, ajuntará um quinto ao preço fixado, e possui-lo-á.
20 ਜੇ ਉਹ ਖੇਤ ਨੂੰ ਵਾਪਸ ਨਹੀਂ ਖਰੀਦਦਾ ਪਰ ਇਸ ਨੂੰ ਕਿਸੇ ਹੋਰ ਆਦਮੀ ਨੂੰ ਵੇਚ ਦਿੰਦਾ ਹੈ, ਤਾਂ ਇਸਦਾ ਅਸਲੀ ਮਾਲਕ ਇਸ ਨੂੰ ਵਾਪਸ ਨਹੀਂ ਖਰੀਦ ਸੱਕਦਾ।"
20 Se não o resgatar e o vender a outro, esse campo não poderá mais ser resgatado.
21 ਜਦੋਂ ਜੁਬਲੀ ਵਰ੍ਹਾ ਆਵੇਗਾ, ਉਹ ਖੇਤ ਯਹੋਵਾਹ ਲਈ ਪਵਿੱਤਰ ਹੋ ਜਾਵੇਗਾ-ਇਹ ਜਾਜਕ ਦਾ ਹੋਵੇਗਾ। ਇਹ ਯਹੋਵਾਹ ਨੂੰ ਸਮਰਪਿਤ ਕੀਤੀ ਜ਼ਮੀਨ ਵਾਂਗ ਹੈ।"
21 Quando o campo ficar livre no jubileu, será consagrado ao Senhor como um campo votado ao interdito, e tornar-se-á propriedade do sacerdote.
22 “ਜੇ ਕੋਈ ਬੰਦਾ ਯਹੋਵਾਹ ਨੂੰ ਕੋਈ ਅਜਿਹਾ ਖੇਤ ਸਮਰਪਿਤ ਕਰਦਾ ਹੈ ਜਿਹੜਾ ਉਸ ਨੇ ਖਰੀਦਿਆ ਸੀ, ਅਤੇ ਇਹ ਉਸਦੀ ਪਰਿਵਾਰਿਕ ਜਾਇਦਾਦ ਦਾ ਹਿੱਸਾ ਨਹੀਂ ਸੀ,"
22 Se alguém consagrar ao Senhor um campo que comprou, o qual não faça parte de seu patrimônio,
23 ਤਾਂ ਜਾਜਕ ਨੂੰ ਜੁਬਲੀ ਵਰ੍ਹੇ ਤੱਕ ਦੇ ਸਾਲ ਗਿਨਣੇ ਚਾਹੀਦੇ ਹਨ ਅਤੇ ਜ਼ਮੀਨ ਦੀ ਕੀਮਤ ਨਿਰਧਾਰਿਤ ਕਰਨੀ ਚਾਹੀਦੀ ਹੈ। ਫ਼ੇਰ ਉਸ ਵਿਅਕਤੀ ਨੂੰ ਪੈਸਿਆਂ ਦੀ ਉਹ ਰਕਮ ਉਸ ਦਿਨ ਦੇਣੀ ਚਾਹੀਦੀ ਹੈ। ਉਹ ਪੈਸੇ ਯਹੋਵਾਹ ਲਈ ਪਵਿੱਤਰ ਹੋਣਗੇ।"
23 o sacerdote fixará o seu preço de acordo com a tua avaliação até o ano do jubileu, e esse homem pagará o preço fixado no mesmo dia; é uma coisa consagrada ao Senhor.
24 ਜੁਬਲੀ ਵਰ੍ਹੇ ਉੱਤੇ ਜ਼ਮੀਨ ਮੁੱਢਲੇ ਮਾਲਕ ਕੋਲ ਚਲੀ ਜਾਵੇਗੀ। ਇਹ ਉਸ ਪਰਿਵਾਰ ਕੋਲ ਵਾਪਸ ਚਲੀ ਜਾਵੇਗੀ ਜਿਹੜਾ ਜ਼ਮੀਨ ਦਾ ਮਾਲਕ ਹੈ।"
24 No ano jubilar, o campo voltará ao vendedor, como patrimônio que lhe pertence.
25 “ਤੁਹਾਨੂੰ ਕੀਮਤ ਅਦਾ ਕਰਨ ਲਈ ਸਰਕਾਰੀ ਮਾਪ ਦੀ ਵਰਤੋਂ ਕਰਨੀ ਚਾਹੀਦੀ ਹੈ। ਉਸ ਨਾਪ ਅਨੁਸਾਰ ਇੱਕ ਸ਼ੈਕਲ ਦਾ ਵਜ਼ਨ ਵੀਹ ਗੇਰਾਹ ਹੈ।"
25 Todas as avaliações se farão em siclos do santuário. O siclo vale vinte gueras.
26 ਜਾਨਵਰਾਂ ਦੀ ਕੀਮਤ “ਲੋਕ ਗ਼ਾਵਾਂ ਅਤੇ ਭੇਡਾਂ ਨੂੰ ਖਾਸ ਸੁਗਾਤਾਂ ਵਜੋਂ ਯਹੋਵਾਹ ਨੂੰ ਦੇ ਸੱਕਦੇ ਹਨ। ਪਰ ਜੇ ਜਾਨਵਰ ਪਹਿਲੋਠਾ ਹੈ ਤਾਂ ਜਾਨਵਰ ਪਹਿਲਾਂ ਹੀ ਯਹੋਵਾਹ ਦਾ ਹੈ। ਇਸ ਲਈ ਲੋਕ ਇਨ੍ਹਾਂ ਜਾਨਵਰਾਂ ਨੂੰ ਖਾਸ ਸੁਗਾਤ ਦੇ ਤੌਰ ਤੇ ਨਹੀਂ ਦੇ ਸੱਕਦੇ।"
26 Entretanto, ninguém poderá consagrar os primogênitos de seu gado, pois pertencem já ao Senhor pelo seu título de primogênito: seja um boi, seja uma ovelha, são propriedade do Senhor.
27 ਲੋਕ ਪਲੀਤ ਜਾਨਵਰਾਂ ਦੇ ਪਲੋਠਿਆਂ ਨੂੰ ਯਹੋਵਾਹ ਨੂੰ ਭੇਟ ਕਰਨ। ਜੇ ਉਹ ਉਸ ਜਾਨਵਰ ਨੂੰ ਵਾਪਸ ਖਰੀਦਣਾ ਚਾਹੁੰਦਾ ਹੈ, ਉਸ ਨੂੰ ਕੀਮਤ ਅਦਾ ਕਰਨੀ ਚਾਹੀਦੀ ਹੈ ਅਤੇ ਇਸ ਵਿੱਚ ਪੰਜਵਾਂ ਹਿੱਸਾ ਹੋਰ ਜੋੜਨਾ ਚਾਹੀਦਾ ਹੈ। ਜੇ ਉਹ ਉਸ ਜਾਨਵਰ ਨੂੰ ਵਾਪਸ ਨਹੀਂ ਖਰੀਦਦਾ, ਜਾਜਕ ਉਸ ਜਾਨਵਰ ਨੂੰ ਉਸਦੀ ਨਿਰਧਾਇਰ ਕੀਮਤ ਤੇ ਵੇਚ ਸੱਕੇਗਾ।"
27 Se se tratar de um animal impuro, será resgatado pelo preço que fixares, ajuntando-se mais uma quinta parte; se não for resgatado, será vendido segundo a tua avaliação.
28 ਖਾਸ ਸੁਗਾਤਾਂ “ਇੱਕ ਖਾਸ ਕਿਸਮ ਦੀ ਸੁਗਾਤ ਹੈ ਜਿਹੜੀ ਲੋਕ ਪੂਰੀ ਤਰ੍ਹਾਂ ਯਹੋਵਾਹ ਨੂੰ ਦਿੰਦੇ ਹਨ। ਇਸ ਸੁਗਾਤ ਨੂੰ ਵਾਪਸ ਖਰੀਦਿਆ ਜਾਂ ਵੇਚਿਆ ਨਹੀਂ ਜਾ ਸੱਕਦਾ। ਇਸ ਤਰ੍ਹਾਂ ਦੀ ਸੁਗਾਤ ਯਹੋਵਾਹ ਦੀ ਹੈ। ਇਹ ਅੱਤ ਪਵਿੱਤਰ ਹੈ। ਇਸ ਤਰ੍ਹਾਂ ਦੀ ਸੁਗਾਤ ਵਿੱਚ ਲੋਕੀ,ਜਾਨਵਰ ਅਤੇ ਪਰਿਵਾਰਿਕ ਜੈਦਾਦ ਦੇ ਖੇਤ ਸ਼ਾਮਿਲ ਹਨ।"
28 Se um homem consagrar ao Senhor por interdito alguma coisa que lhe pertence, seja qual for esse objeto - uma pessoa, um animal ou um campo de seu patrimônio - ela não poderá ser vendida, nem resgatada: tudo o que é votado por interdito é coisa consagrada ao Senhor.
29 ਜੇ ਯਹੋਵਾਹ ਲਈ ਉਸ ਖਾਸ ਕਿਸਮ ਦੀ ਸੁਗਾਤ ਕੋਈ ਬੰਦਾ ਹੈ ਤਾਂ ਉਸ ਬੰਦੇ ਨੂੰ ਵਾਪਸ ਨਹੀਂ ਖਰੀਦਿਆ ਜਾ ਸੱਕਦਾ। ਉਸ ਬੰਦੇ ਨੂੰ ਮਾਰ ਦਿੱਤਾ ਜਾਣਾ ਚਾਹੀਦਾ ਹੈ।"
29 Nenhuma pessoa votada ao interdito poderá ser resgatada: ela será morta.
30 “ਸਾਰੀਆਂ ਫ਼ਸਲਾਂ ਦਾ ਅਤੇ ਰੁੱਖਾਂ ਦੇ ਫ਼ਲਾਂ ਦਾ ਦਸਵਾਂ ਹਿੱਸਾ ਯਹੋਵਾਹ ਦਾ ਹੈ। ਇਹ ਯਹੋਵਾਹ ਲਈ ਪਵਿੱਤਰ ਹੈ।"
30 Todos os dízimos da terra, tomados das sementes do solo ou dos frutos das árvores são propriedade do Senhor: é uma coisa consagrada ao Senhor.
31 ਇਸ ਲਈ ਜੇ ਕੋਈ ਬੰਦਾ ਆਪਣਾ ਦਸਵੰਧ ਵਾਪਸ ਲੈਣਾ ਚਾਹੁੰਦਾ ਹੈ ਤਾਂ ਉਸ ਨੂੰ ਇਸਦੀ ਕੀਮਤ ਵਿੱਚ ਪੰਜਵਾਂ ਹਿੱਸਾ ਹੋਰ ਜੋੜਨਾ ਚਾਹੀਦਾ ਹੈ। ਅਤੇ ਫ਼ੇਰ ਇਸ ਨੂੰ ਵਾਪਸ ਖਰੀਦਣਾ ਚਾਹੀਦਾ ਹੈ।"
31 Se alguém quiser resgatar alguma coisa de seus dízimos, ajuntará uma quinta parte.
32 “ਵੱਗ ਅਤੇ ਇੱਜੜ ਦਾ ਦਸਵੰਧ, ਅਯਾਲੀ ਦੁਆਰਾ ਰੱਖਿਆ ਹੋਇਆ ਕੋਈ ਜਾਨਵਰ ਯਹੋਵਾਹ ਲਈ ਪਵਿੱਤਰ ਹੋਵੇਗਾ।"
32 Todos os dízimos do gado maior e menor, os dízimos do que passa sob o cajado do pastor, o décimo {animal} será consagrado ao Senhor.
33 ਮਾਲਕ ਨੂੰ ਚਿੰਤਾ ਨਹੀਂ ਕਰਨੀ ਚਾਹੀਦੀ ਕਿ ਚੁਣਿਆ ਹੋਇਆ ਜਾਨਵਰ ਚੰਗਾ ਹੈ ਜਾਂ ਮਾੜਾ। ਉਸ ਨੂੰ ਇਸ ਨੂੰ ਕਿਸੇ ਹੋਰ ਜਾਨਵਰ ਨਾਲ ਨਹੀਂ ਬਦਲਣਾ ਚਾਹੀਦਾ। ਜੇ ਉਹ ਇਸ ਨੂੰ ਕਿਸੇ ਹੋਰ ਜਾਨਵਰ ਨਾਲ ਬਦਲਣ ਦਾ ਨਿਆਂ ਕਰਦਾ ਹੈ ਤਾਂ ਦੋਵੇਂ ਜਾਨਵਰ ਪਵਿੱਤਰ ਹੋਣਗੇ। ਉਹ ਜਾਨਵਰ ਵਾਪਸ ਨਹੀਂ ਖਰੀਦਿਆ ਜਾ ਸੱਕਦਾ।”"
33 Não se fará escolha entre bom e mau e não se fará substituição. Se alguém o fizer, tanto o animal substituído como o que substituiu serão coisa consagrada: não poderão ser resgatados."
34 ਇਹ ਉਹ ਹੁਕਮ ਹਨ ਜਿਹੜੇ ਯਹੋਵਾਹ ਨੇ ਮੂਸਾ ਨੂੰ ਸੀਨਾ ਪਰਬਤ ਉੱਤੇ ਇਸਰਾਏਲ ਦੇ ਲੋਕਾਂ ਲਈ ਦਿੱਤੇ।"
34 Tais são as ordenações que o Senhor deu a Moisés para os israelitas no monte Sinai.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Levítico 27, comparar traduções ou montar um estudo — tudo direto pelo WhatsApp.