Levítico 5

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਵੱਖੋ-ਵੱਖਰੇ ਅਚਨਚੇਤ ਪਾਪ “ਜਦੋਂ ਕਿਸੇ ਬੰਦੇ ਨੂੰ ਗਵਾਹੀ ਦੇਣ ਲਈ ਸੱਦਿਆ ਜਾਂਦਾ ਅਤੇ ਉਹ ਚਸ਼ਮਦੀਦ ਗਵਾਹ ਜਾਂ ਉਸ ਘਟਨਾ ਬਾਰੇ ਕੁਝ ਜਾਣਦਾ, ਅਤੇ ਜੇ ਉਹ ਬੰਦਾ ਉਹ ਕੁਝ ਨਹੀਂ ਦੱਸਦਾ ਜੋ ਉਸ ਨੇ ਦੇਖਿਆ ਜਾਂ ਜੋ ਉਹ ਜਾਣਦਾ, ਤਾਂ ਉਹ ਆਪਣੀ ਸਾਖੀ ਦੇਣ ਵਿੱਚ ਨਾਕਾਮਯਾਬ ਹੋਣ ਦੇ ਸਿੱਟੇ ਦਾ ਜਿੰਮੇਵਾਰ ਹੈ।"
1 E quando alguma pessoa pecar, ouvindo uma voz de blasfêmia, de que for testemunha, seja porque viu, ou porque soube, se o não denunciar, então levará a sua iniqüidade.
2 “ਜਾਂ ਸ਼ਾਇਦ ਕੋਈ ਬੰਦਾ ਕਿਸੇ ਨਾਪਾਕ ਸ਼ੈਅ ਨੂੰ ਛੂਹ ਲਵੇ। ਇਹ ਕਿਸੇ ਨਾਪਾਕ ਪਾਲਤੂ ਜਾਨਵਰ ਦੀ ਲਾਸ਼ ਹੋ ਸੱਕਦੀ ਹੈ, ਜਾਂ ਕਿਸੇ ਨਾਪਾਕ ਜੰਗਲੀ ਜਾਨਵਰ ਦੀ ਲਾਸ਼ ਹੋ ਸੱਕਦੀ ਹੈ, ਜਾਂ ਇਹ ਕਿਸੇ ਨਾਪਾਕ ਰੀਂਗਦੇ ਜਾਨਵਰ ਦੀ ਵੀ ਹੋ ਸੱਕਦੀ ਹੈ। ਹੋ ਸੱਕਦਾ ਕਿ ਉਹ ਬੰਦਾ ਸਚੇਤ ਨਾ ਹੋਵੇ ਕਿ ਉਸ ਨੇ ਇਨ੍ਹਾਂ ਚੀਜ਼ਾਂ ਨੂੰ ਛੂਹ ਲਿਆ, ਪਰ ਹਾਲੇ ਵੀ ਉਹ ਪਲੀਤ ਹੈ ਅਤੇ ਉਹ ਦੋਸ਼ੀ ਹੈ।"
2 Ou, quando alguma pessoa tocar em alguma coisa imunda, seja corpo morto de fera imunda, seja corpo morto de animal imundo, seja corpo morto de réptil imundo, ainda que não soubesse, contudo será ele imundo e culpado.
3 “ਜੇਕਰ ਕੋਈ ਵਿਅਕਤੀ ਮਨੁੱਖੀ ਨਾਪਾਕਤਾ ਨੂੰ ਛੂਹ ਲਵੇ, ਕੁਝ ਵੀ ਜੋ ਕਿਸੇ ਵਿਅਕਤੀ ਨੂੰ ਨਾਪਾਕ ਬਣਾਵੇ, ਭਾਵੇਂ ਉਹ ਇਸਤੋਂ ਸਚੇਤ ਨਹੀਂ, ਪਰ ਮਗਰੋਂ ਜਾਣ ਜਾਵੇ ਕਿ ਉਸ ਨੇ ਇਨ੍ਹਾਂ ਵਿੱਚੋਂ ਕਿਸੇ ਨਾਪਾਕ ਚੀਜ਼ ਨੂੰ ਛੂਹ ਲਿਆ ਹੈ, ਤਾਂ ਉਹ ਦੋਸ਼ੀ ਹੋਵੇਗਾ।"
3 Ou, quando tocar a imundícia de um homem, seja qualquer que for a sua imundícia, com que se faça imundo, e lhe for oculto, e o souber depois, será culpado.
4 “ਜਾਂ ਹੋ ਸੱਕਦਾ ਆਦਮੀ ਕੋਈ ਕਸਮ ਜਲਦੀ ਵਿੱਚ ਲੈ ਲਵੇ ਇਹ ਸਾਬਤ ਕਰਨ ਲਈ ਕਿ ਉਹ ਸੱਚ ਕਹਿ ਰਿਹਾ ਹੈ, ਭਾਵੇਂ ਨਤੀਜਾ ਚੰਗਾ ਹੋਵੇ ਜਾਂ ਬੁਰਾ, ਅਤੇ ਉਹ ਇਸ ਨੂੰ ਮਹਿਸੂਸ ਨਹੀਂ ਕਰਦਾ। ਜਦੋਂ ਉਹ ਮਹਿਸੂਸ ਕਰੇ ਕਿ ਉਸ ਨੇ ਕੀ ਕੀਤਾ ਹੈ, ਉਹ ਦੋਸ਼ੀ ਬਣ ਜਾਂਦਾ।"
4 Ou, quando alguma pessoa jurar, pronunciando temerariamente com os seus lábios, para fazer mal, ou para fazer bem, em tudo o que o homem pronuncia temerariamente com juramento, e lhe for oculto, e o souber depois, culpado será numa destas coisas.
5 ਜਦੋਂ ਕੋਈ ਬੰਦਾ ਇਨ੍ਹਾਂ ਵਿੱਚੋਂ ਕਿਸੇ ਵੀ ਦੋਸ਼ ਨੂੰ ਮਹਿਸੂਸ ਕਰੇ, ਉਸ ਨੂੰ, ਜੋ ਉਸ ਨੇ ਗਲਤ ਕੀਤਾ ਹੈ ਕਬੂਲਣਾ ਚਾਹੀਦਾ।"
5 Será, pois, que, culpado sendo numa destas coisas, confessará aquilo em que pecou.
6 ਉਸ ਨੂੰ ਆਪਣੇ ਪਾਪ ਲਈ ਯਹੋਵਾਹ ਨੂੰ ਆਪਣੀ ਦੋਸ਼ ਦੀ ਭੇਟ ਲੈ ਕੇ ਆਉਣੀ ਚਾਹੀਦੀ ਹੈ। ਉਸ ਨੂੰ ਪਾਪ ਦੀ ਭੇਟ ਵਜੋਂ ਇੱਕ ਲੇਲੀ ਜਾਂ ਇੱਕ ਬੱਕਰੀ ਲਿਆਉਣੀ ਚਾਹੀਦੀ ਹੈ। ਫ਼ੇਰ ਜਾਜਕ ਉਸ ਵਿਅਕਤੀ ਦੇ ਪਾਪ ਲਈ, ਉਸ ਦੇ ਬਦਲੇ ਪਰਾਸਚਿਤ ਕਰੇਗਾ।"
6 E a sua expiação trará ao Senhor, pelo seu pecado que cometeu: uma fêmea de gado miúdo, uma cordeira, ou uma cabrinha pelo pecado; assim o sacerdote por ela fará expiação do seu pecado.
7 “ਜੇ ਉਸ ਬੰਦੇ ਤੋਂ ਲੇਲਾ ਜਾਂ ਬੱਕਰੀ ਨਾ ਸਰਦੀ ਹੋਵੇ, ਉਹ ਦੋ ਘੁੱਗੀ ਜਾਂ ਦੋ ਜਵਾਨ ਕਬੂਤਰ ਯਹੋਵਾਹ ਲਈ ਲੈ ਕੇ ਆਵੇ। ਇਹ ਉਸ ਦੇ ਪਾਪ ਲਈ ਦੋਸ਼ ਦੀ ਭੇਟ ਹੋਵੇਗੀ। ਇੱਕ ਪੰਛੀ ਪਾਪ ਦੀ ਭੇਟ ਲਈ ਹੋਵੇ ਤੇ ਦੂਸਰਾ ਹੋਮ ਦੀ ਭੇਟ ਲਈ।"
7 Mas, se em sua mão não houver recurso para gado miúdo, então trará, para expiação da culpa que cometeu, ao Senhor, duas rolas ou dois pombinhos; um para expiação do pecado, e o outro para holocausto;
8 ਉਹ ਬੰਦਾ ਉਨ੍ਹਾਂ ਨੂੰ ਜਾਜਕ ਕੋਲ ਲੈ ਕੇ ਆਵੇ। ਪਹਿਲਾਂ, ਜਾਜਕ ਇੱਕ ਪੰਛੀ ਨੂੰ ਪਾਪ ਦੀ ਭੇਟ ਵਜੋਂ ਚੜ੍ਹਾਵੇਗਾ। ਜਾਜਕ ਪੰਛੀ ਦੇ ਸਿਰ ਨੂੰ ਉਸ ਦੀ ਗਿੱਚੀ ਤੋਂ ਤੋੜ ਦੇਵੇਗਾ। ਪਰ ਜਾਜਕ ਪੰਛੀ ਨੂੰ ਹਿਸਿਆਂ ਵਿੱਚ ਨਹੀਂ ਵੰਡੇਗਾ।"
8 E os trará ao sacerdote, o qual primeiro oferecerá aquele que é para expiação do pecado; e com a sua unha lhe fenderá a cabeça junto ao pescoço, mas não o partirá;
9 ਜਾਜਕ ਪਾਪ ਦੀ ਭੇਟ ਦਾ ਖੂਨ ਜਗਵੇਦੀ ਦੇ ਇੱਕ ਪਾਸੇ ਛਿੜਕੇਗਾ ਫ਼ੇਰ ਜਾਜਕ ਬਾਕੀ ਦਾ ਖੂਨ ਜਗਵੇਦੀ ਦੇ ਥੜੇ ਉੱਤੇ ਡੋਲ੍ਹੇਗਾ। ਇਹ ਪਾਪ ਦੀ ਭੇਟ ਹੈ।"
9 E do sangue da expiação do pecado espargirá sobre a parede do altar, porém o que sobejar daquele sangue espremer-se-á à base do altar; expiação do pecado é.
10 ਫ਼ੇਰ ਜਾਜਕ ਨੂੰ ਦੂਸਰਾ ਪੰਛੀ ਹੋਮ ਦੀ ਭੇਟ ਦੇ ਨੇਮਾਂ ਅਨੁਸਾਰ ਭੇਟ ਕਰਨਾ ਚਾਹੀਦਾ ਹੈ। ਇਸ ਤਰ੍ਹਾਂ ਜਾਜਕ ਉਸ ਬੰਦੇ ਨੂੰ, ਉਸ ਦੇ ਕੀਤੇ ਪਾਪਾਂ ਤੋਂ ਪਾਕ ਕਰ ਦੇਵੇਗਾ। ਅਤੇ ਪਰਮੇਸ਼ੁਰ ਉਸ ਬੰਦੇ ਨੂੰ ਮਾਫ਼ ਕਰ ਦੇਵੇਗਾ।"
10 E do outro fará holocausto conforme ao costume; assim o sacerdote por ela fará expiação do seu pecado que cometeu, e ele será perdoado.
11 “ਜੇ ਉਸ ਬੰਦੇ ਤੋਂ ਦੋ ਘੁੱਗੀ ਜਾਂ ਦੋ ਕਬੂਤਰ ਨਾ ਸਰਦੇ ਹੋਣ, ਉਸ ਨੂੰ ਆਪਣੇ ਪਾਪ ਦੀ ਭੇਟ ਲਈ ਮੈਦੇ ਦੇ 8 ਕੱਪ ਲਿਆਉਣੇ ਚਾਹੀਦੇ ਹਨ। ਉਸ ਨੂੰ ਮੈਦੇ ਵਿੱਚ ਤੇਲ ਨਹੀਂ ਮਿਲਾਉਣਾ ਚਾਹੀਦਾ ਅਤੇ ਇਸ ਉੱਤੇ ਲੋਬਾਨ ਨਹੀਂ ਪਾਉਣਾ ਚਾਹੀਦਾ, ਕਿਉਂਕਿ ਇਹ ਪਾਪ ਦੀ ਭੇਟ ਹੈ।"
11 Porém, se em sua mão não houver recurso para duas rolas, ou dois pombinhos, então aquele que pecou trará como oferta a décima parte de um efa de flor de farinha, para expiação do pecado; não deitará sobre ela azeite nem lhe porá em cima o incenso, porquanto é expiação do pecado;
12 ਉਹ ਮੈਦਾ ਜਾਜਕ ਕੋਲ ਲਿਆਵੇ ਅਤੇ ਜਾਜਕ ਉਸ ਮੈਦੇ ਦੀ ਇੱਕ ਮੁੱਠੀ ਭਰੇਗਾ। ਇਹ ਇੱਕ ਯਾਦਗਾਰੀ ਭੇਟ ਹੋਵੇਗੀ। ਉਹ ਮੈਦੇ ਨੂੰ ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਈਆਂ ਗਈਆਂ ਹੋਰਨਾਂ ਭੇਟਾਂ ਦੇ ਨਾਲ ਚੜ੍ਹਾਵੇਗਾ। ਇਹ ਉਸ ਦੇ ਪਾਪ ਦੀ ਭੇਟ ਹੈ।"
12 E a trará ao sacerdote, e o sacerdote dela tomará a sua mão cheia pelo seu memorial, e a queimará sobre o altar, em cima das ofertas queimadas do Senhor; expiação de pecado é.
13 ਇਸ ਤਰ੍ਹਾਂ ਜਾਜਕ ਉਸ ਬੰਦੇ ਨੂੰ ਪਾਕ ਬਣਾ ਦੇਵੇਗਾ। ਅਤੇ ਪਰਮੇਸ਼ੁਰ ਉਸ ਬੰਦੇ ਨੂੰ ਮਾਫ਼ ਕਰ ਦੇਵੇਗਾ। ਜਿਹੜਾ ਹਿੱਸਾ ਬਚ ਜਾਵੇਗਾ ਉਹ ਜਾਜਕ ਦਾ ਹੋਵੇਗਾ, ਜਿਵੇਂ ਅਨਾਜ ਦੀ ਭੇਟ ਦਾ ਹੁੰਦਾ ਹੈ।”"
13 Assim o sacerdote por ela fará expiação do seu pecado, que cometeu em alguma destas coisas, e lhe será perdoado; e o restante será do sacerdote, como a oferta de alimentos.
14 ਯਹੋਵਾਹ ਨੇ ਮੂਸਾ ਨੂੰ ਆਖਿਆ,"
14 E falou o Senhor a Moisés, dizendo:
15 “ਹੋ ਸੱਕਦਾ ਹੈ ਕੋਈ ਬੰਦਾ ਯਹੋਵਾਹ ਦੀਆਂ ਪਵਿੱਤਰ ਚੀਜ਼ਾਂ ਨਾਲ ਅਚਨਚੇਤ ਕੋਈ ਗਲਤ ਗੱਲ ਕਰ ਬੈਠੇ। ਉਸ ਬੰਦੇ ਨੂੰ ਬਿਨਾ ਨੁਕਸ ਵਾਲਾ ਭੇਡੂ ਲੈ ਕੇ ਆਉਣਾ ਚਾਹੀਦਾ ਹੈ। ਇਹ ਯਹੋਵਾਹ ਨੂੰ ਉਸ ਦੇ ਦੋਸ਼ ਦੀ ਭੇਟ ਹੋਵੇਗੀ। ਤੁਹਾਨੂੰ ਸਰਕਾਰੀ ਨਾਪ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਭੇਡੂ ਦੀ ਕੀਮਤ ਨਿਸ਼ਚਿੰਤ ਕਰਨੀ ਚਾਹੀਦੀ ਹੈ।"
15 Quando alguma pessoa cometer uma transgressão, e pecar por ignorância nas coisas sagradas do Senhor, então trará ao Senhor pela expiação, um carneiro sem defeito do rebanho, conforme à tua estimação em siclos de prata, segundo o siclo do santuário, para expiação da culpa.
16 ਉਸ ਨੂੰ ਪਵਿੱਤਰ ਚੀਜ਼ਾਂ ਲਈ ਅਦਾਇਗੀ ਕਰਨੀ ਪਵੇਗੀ ਜੋ ਉਸ ਨੇ ਲਈਆਂ। ਉਸ ਨੂੰ ਪੰਜਵਾਂ ਹਿੱਸਾ ਜੋੜ ਕੇ, ਜਾਜਕ ਨੂੰ ਦੇਣਾ ਚਾਹੀਦਾ ਹੈ। ਫ਼ੇਰ ਜਾਜਕ ਉਸ ਵਿਅਕਤੀ ਲਈ ਦੋਸ਼ ਦੀ ਭੇਟ ਦੇ ਭੇਡੂ ਨਾਲ ਪਰਾਸਚਿਤ ਕਰੇਗਾ ਅਤੇ ਇਹ ਮਾਫ਼ ਹੋ ਜਾਵੇਗਾ।"
16 Assim restituirá o que pecar nas coisas sagradas, e ainda lhe acrescentará a quinta parte, e a dará ao sacerdote; assim o sacerdote, com o carneiro da expiação, fará expiação por ele, e ser-lhe-á perdoado o pecado.
17 “ਜੇ ਕੋਈ ਬੰਦਾ ਪਾਪ ਕਰਦਾ ਅਤੇ ਉਨ੍ਹਾਂ ਵਿੱਚੋਂ ਕੋਈ ਇੱਕ ਗੱਲ ਕਰਦਾ ਜਿਨ੍ਹਾਂ ਨੂੰ ਯਹੋਵਾਹ ਨੇ ਨਾ ਕਰਨ ਦਾ ਆਦੇਸ਼ ਦਿੱਤਾ ਭਾਵੇਂ ਉਹ ਬੰਦਾ ਨਹੀਂ ਜਾਣਦਾ, ਉਹ ਦੋਸ਼ੀ ਹੋਵੇਗਾ ਅਤੇ ਉਸ ਨੂੰ ਆਪਣੇ ਪਾਪ ਦੀ ਜ਼ਿੰਮੇਵਾਰੀ ਕਬੂਲ ਕਰਨੀ ਚਾਹੀਦੀ ਹੈ।"
17 E, se alguma pessoa pecar, e fizer, contra algum dos mandamentos do Senhor, aquilo que não se deve fazer, ainda que o não soubesse, contudo será ela culpada, e levará a sua iniqüidade;
18 ਉਸ ਨੂੰ ਇੱਕ ਬੇਨੁਕਸ ਅਤੇ ਜਾਜਕ ਦੁਆਰਾ ਨਿਰਧਾਰਿਤ ਕੀਤੀ ਗਈ ਕੀਮਤ ਦਾ ਭੇਡੂ ਉਸ ਕੋਲ ਲਿਆਉਣਾ ਚਾਹੀਦਾ ਹੈ। ਉਹ ਭੇਡੂ ਦੋਸ਼ ਦੀ ਭੇਟ ਹੋਵੇਗਾ। ਇਸ ਤਰ੍ਹਾਂ ਜਾਜਕ ਉਸ ਬੰਦੇ ਲਈ ਉਸ ਪਾਪ ਖਾਤਰ ਪਰਾਸਚਿਤ ਕਰੇਗਾ ਜੋ ਉਸ ਨੇ ਅਨਜਾਣੇ ਵਿੱਚ ਕੀਤਾ ਸੀ ਅਤੇ ਉਹ ਮਾਫ਼ ਹੋ ਜਾਵੇਗਾ।"
18 E trará ao sacerdote um carneiro sem defeito do rebanho, conforme à tua estimação, para expiação da culpa, e o sacerdote por ela fará expiação do erro que cometeu sem saber; e ser-lhe-á perdoado.
19 ਇਹ ਦੋਸ਼ ਦੀ ਭੇਟ ਹੈ ਕਿਉਂ ਜੋ ਉਹ ਯਹੋਵਾਹ ਅੱਗੇ ਦੋਸ਼ੀ ਹੈ।”"
19 Expiação de culpa é; certamente se fez culpado diante do Senhor.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Levítico 5, comparar traduções ou montar um estudo — tudo direto pelo WhatsApp.