Levítico 7

Punjabi Bible (GL_PUNJABI) vs NVI

Sair da comparação
NVI Nova Versão Internacional
1 ਦੋਸ਼ ਦੀਆਂ ਭੇਟਾਂ “ਦੋਸ਼ ਦੀ ਭੇਟ ਦੀਆਂ ਬਿਧੀਆਂ ਇਹ ਹਨ। ਇਹ ਬਹੁਤ ਪਵਿੱਤਰ ਹੈ।"
1 "Esta é a regulamentação da oferta pela culpa, que é oferta santíssima:
2 ਉਨ੍ਹਾਂ ਨੂੰ ਦੋਸ਼ ਦੀ ਭੇਟ ਨੂੰ ਉਸੇ ਥਾਂ ਮਾਰਨਾ ਚਾਹੀਦਾ ਹੈ ਜਿੱਥੇ ਹੋਮ ਦੀਆਂ ਭੇਟਾਂ ਨੂੰ ਮਾਰਿਆ ਜਾਂਦਾ। ਫ਼ੇਰ ਜਾਜਕ ਨੂੰ ਦੋਸ਼ ਦੀ ਭੇਟ ਦੇ ਖੂਨ ਨੂੰ ਜਗਵੇਦੀ ਦੇ ਸਾਰੀਂ ਪਾਸੀਂ ਡੋਲ੍ਹਣਾ ਚਾਹੀਦਾ ਹੈ।"
2 O animal da oferta pela culpa será morto no local onde são sacrificados os holocaustos, e seu sangue será derramado nos lados do altar.
3 “ਜਾਜਕ ਨੂੰ ਦੋਸ਼ ਦੀ ਭੇਟ ਦੀ ਸਾਰੀ ਚਰਬੀ ਭੇਟ ਕਰਨੀ ਚਾਹੀਦੀ ਹੈ। ਉਸ ਨੂੰ ਚਰਬੀ ਵਾਲੀ ਪੂਛ ਅਤੇ ਉਹ ਚਰਬੀ ਜਿਹੜੀ ਉਸ ਦੇ ਅੰਦਰਲੇ ਅੰਗਾਂ ਵਿੱਚ ਹੈ, ਭੇਟ ਕਰਨੀ ਚਾਹੀਦੀ ਹੈ।"
3 Toda a sua gordura será oferecida: a parte gorda da cauda e a gordura que cobre as vísceras,
4 ਉਸ ਨੂੰ ਦੋਵੇਂ ਗੁਰਦੇ ਅਤੇ ਉਨ੍ਹਾਂ ਨੂੰ ਕੱਜਣ ਵਾਲੀ ਪੁਠ ਦੇ ਹੇਠਲੇ ਪਾਸੇ ਦੀ ਚਰਬੀ ਅਤੇ ਕਲੇਜੀ ਦੇ ਚਰਬੀ ਵਾਲੇ ਹਿੱਸੇ ਨੂੰ ਵੀ ਭੇਟ ਕਰਨਾ ਚਾਹੀਦਾ ਹੈ ਜਿਸ ਨੂੰ ਉਹ ਗੁਰਦਿਆਂ ਦੇ ਨਾਲ ਲਾਹ ਲੈਂਦਾ ਹੈ।"
4 os dois rins com a gordura que os cobre e que está perto dos lombos, e o lóbulo do fígado, que será removido juntamente com os rins.
5 ਜਾਜਕ ਨੂੰ ਇਹ ਸਾਰੀਆਂ ਚੀਜ਼ਾਂ ਜਗਵੇਦੀ ਉੱਤੇ ਸਾੜਨੀਆਂ ਚਾਹੀਦੀਆਂ ਹਨ। ਇਹ ਯਹੋਵਾਹ ਨੂੰ ਅਗਨੀ ਰਾਹੀਂ ਭੇਟ ਕੀਤਾ ਚੜ੍ਹਾਵਾ ਹੋਵੇਗਾ। ਇਹ ਦੋਸ਼ ਦੀ ਭੇਟ ਹੈ।"
5 O sacerdote os queimará no altar como oferta dedicada ao Senhor, preparada no fogo. É oferta pela culpa.
6 “ਜਾਜਕ ਦੇ ਪਰਿਵਾਰ ਦਾ ਕੋਈ ਵੀ ਨਰ ਬੰਦਾ ਦੋਸ਼ ਦੀ ਭੇਟ ਖਾ ਸੱਕਦਾ। ਇਹ ਬਹੁਤ ਪਵਿੱਤਰ ਹੈ, ਇਸ ਲਈ ਇਸ ਨੂੰ ਪਵਿੱਤਰ ਸਥਾਨ ਉੱਤੇ ਖਾਣਾ ਚਾਹੀਦਾ ਹੈ।"
6 Somente os homens da família dos sacerdotes poderão comê-la, mas deve ser comida em lugar sagrado; é oferta santíssima.
7 ਦੋਸ਼ ਦੀ ਭੇਟ ਪਾਪ ਦੀ ਭੇਟ ਵਰਗੀ ਹੀ ਹੈ। ਦੋਹਾਂ ਭੇਟਾਂ ਦੇ ਅਸੂਲ ਇੱਕੋ ਜਿਹੇ ਹਨ। ਜਿਹੜਾ ਜਾਜਕ ਬਲੀ ਚੜ੍ਹਾਉਂਦਾ ਹੈ ਉਹੀ ਭੋਜਨ ਲਈ ਮਾਸ ਪ੍ਰਾਪਤ ਕਰੇਗਾ।"
7 "A mesma regulamentação aplica-se tanto à oferta pelo pecado quanto à oferta pela culpa: a carne pertence ao sacerdote que faz propiciação pela culpa.
8 ਹੁਣ ਪੂਰੀ ਹੋਮ ਦੀ ਭੇਟ ਬਾਰੇ; ਜਿਹੜਾ ਜਾਜਕ ਪੂਰੀਆਂ ਹੋਮ ਦੀਆਂ ਬਲੀਆਂ ਚੜ੍ਹਾਉਂਦਾ ਹੈ, ਉਸ ਨੂੰ ਜਾਨਵਰ ਦੀ ਖੱਲ ਵੀ ਪ੍ਰਾਪਤ ਹੋਣੀ ਚਾਹੀਦੀ ਹੈ।"
8 O sacerdote que oferecer um holocausto por alguém ficará com o couro do animal.
9 ਹਰ ਅਨਾਜ ਦੀ ਭੇਟ ਜਿਹੜੀ ਜਾਜਕ ਚੜ੍ਹਾਉਂਦਾ ਹੈ, ਉਸ ਇੱਕਲੇ ਦੀ ਹੋਵੇਗੀ। ਜਾਜਕ ਉਨ੍ਹਾਂ ਅਨਾਜ ਦੀਆਂ ਭੇਟਾਂ ਨੂੰ ਪ੍ਰਾਪਤ ਕਰੇਗਾ ਜਿਹੜੀਆਂ ਤੰਦੂਰ ਵਿੱਚ ਜਾਂ ਪਤੀਲੇ ਵਿੱਚ ਜਾਂ ਤਵੇ ਉੱਤੇ ਪਕਾਈਆਂ ਗਈਆਂ ਸਨ।"
9 Toda oferta de cereal, assada num forno ou cozida numa panela ou numa assadeira, pertence ao sacerdote que a oferecer,
10 ਪਰ ਹਰ ਅਨਾਜ ਦੀ ਭੇਟ ਜੋ ਸੁੱਕੀ ਹੈ ਜਾਂ ਤੇਲ ਨਾਲ ਮਿਲੀ ਹੋਈ ਹਾਰੂਨ ਦੇ ਸਾਰੇ ਪੁੱਤਰਾਂ ਦੀ ਹੋਵੇਗੀ। ਉਹ ਇਸ ਭੋਜਨ ਨੂੰ ਸਾਂਝਾ ਕਰਨਗੇ।"
10 e toda oferta de cereal, amassada com óleo ou não, pertence igualmente aos descendentes de Arão.
11 ਸੁੱਖ-ਸਾਂਦ ਦੀਆਂ ਭੇਟਾਂ “ਸੁੱਖ-ਸਾਂਦ ਦੀਆਂ ਭੇਟਾਂ ਲਈ ਇਹ ਬਿਧੀ ਹੈ ਜੋ ਕੋ ਵੀ ਵਿਅਕਤੀ ਯਹੋਵਾਹ ਲਈ ਲਿਆ ਸੱਕਦਾ ਹੈ;"
11 "Esta é a regulamentação da oferta de comunhão que pode ser apresentada ao Senhor:
12 ਜੇਕਰ ਉਹ ਧੰਨਵਾਦ ਲਈ ਸੁੱਖ-ਸਾਂਦ ਦੀ ਭੇਟ ਲਿਆਉਂਦਾ, ਉਸ ਨੂੰ ਤੇਲ ਨਾਲ ਮਿਲੀ ਬੇਖਮੀਰੀ ਰੋਟੀ, ਬੇਖਮੀਰੀਆਂ ਮਠੀਆਂ ਉੱਤੇ ਤੇਲ ਪਾਕੇ ਅਤੇ ਤੇਲ ਨਾਲ ਮਿਲੇ ਹੋਏ ਮੈਦੇ ਦੇ ਕੇਕ ਵੀ ਲਿਆਉਣੇ ਚਾਹੀਦੇ ਹਨ।"
12 "Se alguém a fizer por gratidão, então, junto com sua oferta de gratidão, terá que oferecer bolos sem fermento e amassados com óleo, pães finos sem fermento e untados com óleo, e bolos da melhor farinha bem amassados e misturados com óleo.
13 ਧੰਨਵਾਦ ਦੇ ਸੁੱਖ-ਸਾਂਦ ਦੀ ਭੇਟ ਦੇ ਨਾਲ, ਉਸ ਵਿਅਕਤੀ ਨੂੰ ਪਤੀਰੀ ਰੋਟੀ ਦੇ ਕੇਕ ਲਿਆਉਣੇ ਚਾਹੀਦੇ ਹਨ।"
13 Juntamente com sua oferta de comunhão por gratidão, apresentará uma oferta que inclua bolos com fermento.
14 ਯਹੋਵਾਹ ਨੂੰ ਦਿੱਤੀਆਂ ਇਨ੍ਹਾਂ ਸੁਗਾਤਾਂ ਵਿੱਚੋਂ, ਹਰ ਤਰ੍ਹਾਂ ਦਾ ਇੱਕ ਟੁਕੜਾ ਉਸ ਜਾਜਕ ਦਾ ਹੋਵੇਗਾ ਜਿਹੜਾ ਸੁੱਖ-ਸਾਂਦ ਦੀ ਭੇਟ ਦਾ ਖੂਨ ਡੋਲ੍ਹਦਾ ਹੈ।"
14 De cada oferta trará uma contribuição ao Senhor que será dada ao sacerdote que asperge o sangue das ofertas de comunhão.
15 ਸੁੱਖ-ਸਾਂਦ ਦੀ ਭੇਟ ਦਾ ਮਾਸ ਜਿਹੜਾ ਧੰਨਵਾਦ ਜਾਹਰ ਕਰਨ ਲਈ ਦਿੱਤਾ ਗਿਆ ਹੋਵੇ, ਉਸੇ ਦਿਨ ਖਾ ਲਿਆ ਜਾਣਾ ਚਾਹੀਦਾ ਹੈ ਜਿਸ ਦਿਨ ਇਹ ਚੜ੍ਹਾਇਆ ਜਾਂਦਾ ਹੈ। ਮਾਸ ਦਾ ਕੋਈ ਵੀ ਹਿੱਸਾ ਅਗਲੀ ਸਵੇਰ ਲਈ ਨਹੀਂ ਬਚਣਾ ਚਾਹੀਦਾ।"
15 A carne da sua oferta de comunhão por gratidão será comida no dia em que for oferecida; nada poderá sobrar até o amanhecer.
16 “ਜੇਕਰ ਉਸਦੀ ਭੇਟ ਕਿਸੇ ਖਾਸ ਸੌਂਹ ਜਾਂ ਸਵੈਇੱਛਿਤ ਚੜ੍ਹਾਵੇ ਕਾਰਣ ਹੈ, ਤਾਂ ਬਲੀ ਉਸੇ ਦਿਨ ਖਾਧੀ ਜਾਣੀ ਚਾਹੀਦੀ ਹੈ ਜਿਸ ਦਿਨ ਉਹ ਇਸ ਨੂੰ ਭੇਟ ਕਰਦਾ ਹੈ। ਜੇ ਇਸ ਵਿੱਚੋਂ ਕੁਝ ਬਚ ਜਾਵੇ ਤਾਂ ਇਸ ਨੂੰ ਅਗਲੇ ਦਿਨ ਖਾ ਲਿਆ ਜਾਵੇ।"
16 "Se, contudo, sua oferta for resultado de um voto ou for uma oferta voluntária, a carne do sacrifício será comida no dia em que for oferecida, e o que sobrar poderá ser comido no dia seguinte.
17 ਪਰ ਜੇ ਇਸ ਬਲੀ ਦਾ ਮਾਸ ਤੀਸਰੇ ਦਿਨ ਵੀ ਬਚ ਜਾਵੇ ਤਾਂ ਇਸ ਨੂੰ ਅੱਗ ਵਿੱਚ ਸਾੜ ਦੇਣਾ ਚਾਹੀਦਾ ਹੈ।"
17 Mas a carne que sobrar do sacrifício até o terceiro dia será queimada no fogo.
18 ਜੇ ਕੋਈ ਬੰਦਾ ਆਪਣੀ ਸੁੱਖ-ਸਾਂਦ ਦੀ ਭੇਟ ਦਾ ਬੱਚਿਆਂ ਹੋਇਆ ਮਾਸ ਤੀਸਰੇ ਦਿਨ ਖਾਂਦਾ ਹੈ, ਉਸਦੀ ਬਲੀ ਮੰਜੂਰਸ਼ੁਦਾ ਨਹੀਂ ਸਮਝੀ ਜਾਵੇਗੀ। ਇਹ ਇੱਕ ਘਿਨਾਉਣੀ ਗੱਲ ਹੈ। ਉਹ ਆਪਣੇ ਕੀਤੇ ਲਈ ਜਿੰਮੇਵਾਰ ਹੋਵੇਗਾ।"
18 Se a carne da oferta de comunhão for comida ao terceiro dia, ela não será aceita. A oferta não será atribuída àquele que a ofereceu, pois a carne estará estragada; e quem dela comer sofrerá as conseqüências da sua iniqüidade.
19 “ਇਹ ਵੀ ਗੱਲ ਹੈ ਕਿ ਲੋਕਾਂ ਨੂੰ ਉਹ ਮਾਸ ਨਹੀਂ ਖਾਣਾ ਚਾਹੀਦਾ ਜਿਸ ਨੂੰ ਕੋਈ ਨਾਪਾਕ ਸ਼ੈਅ ਛੂਹ ਲੈਂਦੀ ਹੈ। ਉਨ੍ਹਾਂ ਨੂੰ ਇਸ ਮਾਸ ਨੂੰ ਅੱਗ ਵਿੱਚ ਸਾੜ ਦੇਣਾ ਚਾਹੀਦਾ ਹੈ। ਹਰ ਉਹ ਬੰਦਾ ਜਿਹੜਾ ਪਾਕ ਹੈ ਉਹ ਸੁੱਖ-ਸਾਂਦ ਦੀ ਭੇਟ ਦਾ ਮਾਸ ਖਾ ਸੱਕਦਾ ਹੈ।"
19 "A carne que tocar em qualquer coisa impura não será comida; será queimada no fogo. A carne do sacrifício, porém, poderá ser comida por quem estiver puro.
20 ਪਰ ਜੇ ਕੋਈ ਬੰਦਾ ਨਾਪਾਕ ਹੈ ਅਤੇ ਸੁੱਖ-ਸਾਂਦ ਦੀ ਭੇਟ ਦਾ ਉਹ ਮਾਸ ਖਾ ਲੈਂਦਾ ਹੈ ਜੋ ਯਹੋਵਾਹ ਦਾ ਹੈ, ਤਾਂ ਉਸ ਬੰਦੇ ਨੂੰ ਆਪਣੇ ਲੋਕਾਂ ਤੋਂ ਛੇਕ ਦੇਣਾ ਚਾਹੀਦਾ ਹੈ।"
20 Mas se alguém que está impuro comer da carne da oferta de comunhão que pertence ao Senhor, será eliminado do meio do seu povo.
21 “ਜੇਕਰ ਕੋਈ ਬੰਦਾ ਨਾਪਾਕ ਹੈ, ਕਿਉਂਕਿ ਉਸ ਨੇ ਕਿਸੇ ਮਨੁੱਖੀ ਨਾਪਾਕਤਾ ਜਾਂ ਜਾਨਵਰ ਦੀ ਨਾਪਾਕਤਾ ਜਾਂ ਕਿਸੇ ਘਿਰਣਾਯੋਗ ਪ੍ਰਾਣੀ ਦੀ ਨਾਪਾਕਤਾ ਨੂੰ ਛੂਹ ਲਿਆ, ਅਤੇ ਜੇਕਰ ਉਹ ਯਹੋਵਾਹ ਨੂੰ ਚੜ੍ਹਾਈ ਸੁੱਖ-ਸਾਂਦ ਦੀ ਭੇਟ ਦਾ ਮਾਸ ਖਾ ਲੈਂਦਾ ਹੈ, ਉਸ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦੇਣਾ ਚਾਹੀਦਾ ਹੈ।”"
21 Se alguém tocar em alguma coisa impura, seja impureza humana, seja de animal, seja qualquer outra coisa impura e proibida, e comer da carne da oferta de comunhão que pertence ao Senhor, será eliminado do meio do seu povo. "
22 ਯਹੋਵਾਹ ਨੇ ਮੂਸਾ ਨੂੰ ਆਖਿਆ,"
22 E disse o Senhor a Moisés:
23 “ਇਸਰਾਏਲ ਦੇ ਲੋਕਾਂ ਨੂੰ ਆਖ; ਤੁਹਾਨੂੰ ਗਾਵਾਂ, ਭੇਡਾਂ ਜਾਂ ਬੱਕਰੀਆਂ ਦੀ ਚਰਬੀ ਨਹੀਂ ਖਾਣੀ ਚਾਹੀਦੀ।"
23 "Diga aos israelitas: Não comam gordura alguma de boi, carneiro ou cabrito.
24 ਤੁਸੀਂ ਕਿਸੇ ਅਜਿਹੇ ਜਾਨਵਰ ਦੀ ਚਰਬੀ ਵਰਤ ਸੱਕਦੇ ਹੋ ਜਿਹੜਾ ਆਪਣੇ-ਆਪ ਮਰ ਗਿਆ ਹੋਵੇ ਜਾਂ ਜਿਸ ਨੂੰ ਹੋਰਨਾਂ ਜਾਨਵਰਾਂ ਨੇ ਮਾਰ ਸੁੱਟਿਆ ਹੋਵੇ। ਪਰ ਤੁਹਾਨੂੰ ਇਸ ਨੂੰ ਕਦੇ ਵੀ ਖਾਣਾ ਨਹੀਂ ਚਾਹੀਦਾ।"
24 A gordura de um animal encontrado morto ou despedaçado por animais selvagens pode ser usada para qualquer outra finalidade, mas nunca poderá ser comida.
25 ਜੇ ਕੋਈ ਬੰਦਾ ਯਹੋਵਾਹ ਨੂੰ ਅੱਗ ਦੁਆਰਾ ਦਿੱਤੀ ਗਈ ਭੇਟ ਦੇ ਜਾਨਵਰ ਦੀ ਚਰਬੀ ਖਾਂਦਾ ਹੈ, ਉਸ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦੇਣਾ ਚਾਹੀਦਾ ਹੈ।"
25 Quem comer a gordura de um animal, dedicado ao Senhor numa oferta preparada no fogo, será eliminado do meio do seu povo.
26 “ਤੁਸੀਂ ਜਿੱਥੇ ਕਿਤੇ ਵੀ ਰਹਿੰਦੇ ਹੋਵੋਂ, ਤੁਹਾਨੂੰ ਕਿਸੇ ਵੀ ਪੰਛੀ ਜਾਂ ਜਾਨਵਰ ਦਾ ਖੂਨ ਨਹੀਂ ਖਾਣਾ ਚਾਹੀਦਾ।"
26 Onde quer que vocês vivam, não comam o sangue de nenhuma ave nem de animal.
27 ਜੇ ਕੋਈ ਬੰਦਾ ਖੂਨ ਖਾਂਦਾ ਹੈ ਤਾਂ ਉਸ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦੇਣਾ ਚਾਹੀਦਾ ਹੈ।”"
27 Quem comer sangue será eliminado do meio do seu povo".
28 ਹਿਲਾਉਣ ਦੀਆਂ ਭੇਟਾਂ ਲਈ ਬਿਧੀਆਂ ਯਹੋਵਾਹ ਨੇ ਮੂਸਾ ਨੂੰ ਆਖਿਆ,"
28 Disse mais o Senhor a Moisés:
29 “ਇਸਰਾਏਲ ਦੇ ਲੋਕਾਂ ਨੂੰ ਆਖ; ਜੇ ਕੋਈ ਬੰਦਾ ਯਹੋਵਾਹ ਲਈ ਸੁੱਖ-ਸਾਂਦ ਦੀ ਭੇਟ ਲੈ ਕੇ ਆਵੇ, ਤਾਂ ਉਹ ਬੰਦਾ ਉਸ ਸੁਗਾਤ ਦਾ ਇੱਕ ਹਿੱਸਾ ਯਹੋਵਾਹ ਨੂੰ ਦੇਵੇ।"
29 "Diga aos israelitas: Todo aquele que trouxer sacrifício de comunhão ao Senhor terá que dedicar parte dele ao Senhor.
30 ਸੁਗਾਤ ਦਾ ਉਹ ਹਿੱਸਾ ਅੱਗ ਵਿੱਚ ਸਾੜਿਆ ਜਾਵੇਗਾ। ਉਸ ਨੂੰ ਸੁਗਾਤ ਦਾ ਉਹ ਹਿੱਸਾ ਆਪਣੇ ਹੱਥਾਂ ਵਿੱਚ ਫ਼ੜਕੇ ਲਿਆਉਣਾ ਚਾਹੀਦਾ ਹੈ। ਉਸ ਨੂੰ ਜਾਨਵਰ ਦਾ ਸੀਨਾ ਅਤੇ ਚਰਬੀ ਜਾਜਕ ਕੋਲ ਲਿਆਉਣੀ ਚਾਹੀਦੀ ਹੈ। ਸੀਨੇ ਨੂੰ ਯਹੋਵਾਹ ਦੇ ਸਾਹਮਣੇ ਉੱਪਰ ਉੱਠਾਇਆ ਜਾਵੇਗਾ। ਇਹ ਹਿਲਾਉਣ ਦੀ ਭੇਟ ਹੋਵੇਗੀ।"
30 Com suas próprias mãos trará ao Senhor as ofertas preparadas no fogo; trará a gordura juntamente com o peito, e o moverá perante o Senhor como gesto ritual de apresentação.
31 ਫ਼ੇਰ ਜਾਜਕ ਨੂੰ ਚਰਬੀ ਜਗਵੇਦੀ ਉੱਤੇ ਸਾੜਨੀ ਚਾਹੀਦੀ ਹੈ। ਪਰ ਜਾਨਵਰ ਦਾ ਸੀਨਾ ਹਾਰੂਨ ਅਤੇ ਉਸ ਦੇ ਪੁੱਤਰਾਂ ਦਾ ਹੋਵਗਾ।"
31 O sacerdote queimará a gordura no altar, mas o peito pertence a Arão e a seus descendentes.
32 ਤੁਹਾਨੂੰ ਸੁੱਖ-ਸਾਂਦ ਦੀ ਭੇਟ ਦੀ ਸੱਜੀ ਲੱਤ ਵੀ ਜਾਜਕ ਨੂੰ ਦੇਣੀ ਚਾਹੀਦੀ ਹੈ।"
32 Vocês deverão dar a coxa direita das ofertas de comunhão ao sacerdote como contribuição.
33 ਸੁੱਖ-ਸਾਂਦ ਦੀ ਭੇਟ ਦੀ ਸੱਜੀ ਲੱਤ ਉਸ ਜਾਜਕ ਦੀ ਹੋਵੇਗੀ ਜਿਹੜਾ ਸੁੱਖ-ਸਾਂਦ ਦੀ ਭੇਟ ਦਾ ਖੂਨ ਅਤੇ ਚਰਬੀ ਭੇਟ ਕਰਦਾ ਹੈ।"
33 O descendente de Arão que oferecer o sangue e a gordura da oferta de comunhão receberá a coxa direita como porção.
34 ਮੈਂ (ਯਹੋਵਾਹ) ਇਸਰਾਏਲ ਦੇ ਲੋਕਾਂ ਤੋਂ ਹਿਲਾਉਣ ਦੀ ਭੇਟ ਦਾ ਸੀਨਾ ਲੈ ਰਿਹਾ ਹਾਂ ਅਤੇ ਸੁੱਖ-ਸਾਂਦ ਦੀ ਭੇਟ ਦੀ ਸੱਜੀ ਲੱਤ ਲੈ ਰਿਹਾ ਹਾਂ। ਅਤੇ ਮੈਂ ਇਹ ਚੀਜ਼ਾਂ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੇ ਰਿਹਾ ਹਾਂ। ਇਸਰਾਏਲ ਦੇ ਲੋਕਾਂ ਨੂੰ ਇਹ ਨੇਮ ਹਮੇਸ਼ਾ ਮੰਨਣਾ ਚਾਹੀਦਾ ਹੈ।”"
34 Das ofertas de comunhão dos israelitas, tomei o peito que é movido ritualmente e a coxa que é ofertada, e os dei ao sacerdote Arão e a seus descendentes por decreto perpétuo para os israelitas".
35 ਇਹ ਯਹੋਵਾਹ ਨੂੰ ਅੱਗ ਦੁਆਰਾ ਦਿੱਤੀਆਂ ਗਈਆਂ ਭੇਟਾਂ ਦੇ ਉਹ ਅੰਗ ਹਨ ਜੋ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦਿੱਤੇ ਗਏ। ਜਦੋਂ ਵੀ ਹਾਰੂਨ ਅਤੇ ਉਸ ਦੇ ਪੁੱਤਰ ਯਹੋਵਾਹ ਦੀ ਜਾਜਕਾਂ ਵਜੋਂ ਸੇਵਾ ਕਰਦੇ ਹਨ, ਉਹ ਬਲੀਆਂ ਦਾ ਹਿੱਸਾ ਪ੍ਰਾਪਤ ਕਰਦੇ ਹਨ।"
35 Essa é a parte das ofertas dedicadas ao Senhor, preparadas no fogo, designada a Arão e a seus filhos no dia em que foram apresentados para servirem ao Senhor como sacerdotes.
36 ਉਸ ਸਮੇਂ ਜਦੋਂ ਯਹੋਵਾਹ ਨੇ ਜਾਜਕ ਦੀ ਚੋਣ ਕੀਤੀ ਉਸ ਨੇ ਇਸਰਾਏਲ ਦੇ ਲੋਕਾਂ ਨੂੰ ਉਹ ਅੰਗ ਜਾਜਕਾਂ ਨੂੰ ਦੇਣ ਦਾ ਹੁਕਮ ਕੀਤਾ ਸੀ। ਲੋਕਾਂ ਨੂੰ ਉਹ ਅੰਗ ਹਮੇਸ਼ਾ ਹੀ ਜਾਜਕਾਂ ਨੂੰ ਦੇਣੇ ਚਾਹੀਦੇ ਹਨ।"
36 Foi isso que o Senhor ordenou dar a eles, no dia em que foram ungidos dentre os israelitas. É um decreto perpétuo para as suas gerações.
37 ਇਹ ਬਿਧੀਆਂ ਹੋਮ ਦੀਆਂ ਭੇਟਾਂ, ਅਨਾਜ ਦੀਆਂ ਭੇਟਾਂ, ਪਾਪ ਦੀਆਂ ਭੇਟਾ, ਦੋਸ਼ ਦੀਆਂ ਭੇਟਾ, ਸੁੱਖ-ਸਾਂਦ ਦੀਆਂ ਭੇਟਾਂ ਅਤੇ ਜਾਜਕਾਂ ਨੂੰ ਦੀਖਿਆ ਚੜ੍ਹਾਵਿਆਂ ਬਾਰੇ ਹਨ।"
37 Essa é a regulamentação acerca do holocausto, da oferta de cereal, da oferta pelo pecado, da oferta pela culpa, da oferta de ordenação e da oferta de comunhão.
38 ਯਹੋਵਾਹ ਨੇ ਇਹ ਬਿਧੀਆਂ ਮੂਸਾ ਨੂੰ ਸੀਨਾਈ ਪਰਬਤ ਉੱਤੇ ਦਿੱਤੀਆਂ। ਯਹੋਵਾਹ ਨੇ ਇਹ ਬਿਧੀਆਂ ਉਸ ਦਿਨ ਦਿੱਤੀਆਂ ਜਦੋਂ ਉਸ ਨੇ ਇਸਰਾਏਲ ਦੇ ਲੋਕਾਂ ਨੂੰ ਸੀਨਾਈ ਮਾਰੂਥਲ ਵਿੱਚ ਆਪਣੀਆਂ ਭੇਟਾਂ ਯਹੋਵਾਹ ਲਈ ਲੈਣ ਦਾ ਹੁਕਮ ਦਿੱਤਾ ਸੀ।"
38 O Senhor entregou-a a Moisés no monte Sinai, no dia em que ordenou aos israelitas que trouxessem suas ofertas ao Senhor, no deserto do Sinai.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Levítico 7, comparar traduções ou montar um estudo — tudo direto pelo WhatsApp.