Levítico 9

Punjabi Bible (GL_PUNJABI) vs VC

Sair da comparação
VC Versão Católica
1 ਯਹੋਵਾਹ ਜਾਜਕਾਂ ਨੂੰ ਪ੍ਰਵਾਨ ਕਰਦਾ ਹੈ ਅੱਠਵੇਂ ਦਿਨ, ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਸੱਦਿਆ। ਉਸ ਨੇ ਇਸਰਾਏਲ ਦੇ ਬਜ਼ੁਰਗਾਂ ਨੂੰ ਵੀ ਸੱਦਿਆ।"
1 No oitavo dia, Moisés chamou Aarão e seus filhos com os anciãos de Israel.
2 ਮੂਸਾ ਨੇ ਹਾਰੂਨ ਨੂੰ ਆਖਿਆ, “ਇੱਕ ਬਲਦ ਅਤੇ ਇੱਕ ਭੇਡੂ ਲਵੋ। ਇਨ੍ਹਾਂ ਜਾਨਵਰਾਂ ਵਿੱਚ ਕੋਈ ਨੁਕਸ ਨਹੀਂ ਹੋਣਾ ਚਾਹੀਦਾ। ਬਲਦ ਪਾਪ ਦੀ ਭੇਟ ਹੋਵੇਗਾ ਅਤੇ ਭੇਡੂ ਹੋਮ ਦੀ ਭੇਟ ਹੋਵੇਗਾ। ਇਹ ਜਾਨਵਰ ਯਹੋਵਾਹ ਨੂੰ ਭੇਟ ਕਰੋ।"
2 E disse a Aarão: "Toma um bezerro, em sacrifício pelo pecado, e também um carneiro para o holocausto, ambos sem defeito, e oferece-os ao Senhor.
3 ਇਸਰਾਏਲ ਦੇ ਲੋਕਾਂ ਨੂੰ ਆਖੋ, ‘ਪਾਪ ਦੀ ਭੇਟ ਲਈ ਇੱਕ ਬੱਕਰਾ ਲਵੋ ਅਤੇ ਹੋਮ ਦੀ ਭੇਟ ਲਈ ਇੱਕ ਵੱਛਾ ਅਤੇ ਲੇਲਾ ਲਵੋ। ਵੱਛਾ ਅਤੇ ਲੇਲਾ ਇੱਕ-ਇੱਕ ਸਾਲ ਦੇ ਹੋਣੇ ਚਾਹੀਦੇ ਹਨ। ਇਨ੍ਹਾਂ ਜਾਨਵਰਾਂ ਵਿੱਚ ਕੋਈ ਨੁਕਸ ਨਹੀਂ ਹੋਣਾ ਚਾਹੀਦਾ।"
3 Dirás aos israelitas: tomai um bode, em sacrifício pelo pecado, um bezerro e um cordeiro de um ano, sem defeito, para o holocausto,
4 ਸੁੱਖ-ਸਾਂਦ ਦੀ ਭੇਟ ਲਈ ਇੱਕ ਬਲਦ ਤੇ ਭੇਡੂ ਲਵੋ। ਉਨ੍ਹਾਂ ਜਾਨਵਰਾਂ ਨੂੰ ਅਤੇ ਤੇਲ ਨਾਲ ਗੁਨ੍ਹੇ ਹੋਏ ਅਨਾਜ ਦੀ ਭੇਟ ਨੂੰ ਲਵੋ ਅਤੇ ਇਹ ਚੀਜ਼ਾਂ ਯਹੋਵਾਹ ਨੂੰ ਭੇਟ ਕਰੋ। ਕਿਉਂਕਿ ਅੱਜ ਯਹੋਵਾਹ ਤੁਹਾਡੇ ਸਾਹਮਣੇ ਆਵੇਗਾ।’”"
4 um touro e um carneiro para o sacrifício pacífico; vós os imolareis ao Senhor com uma oblação amassada com óleo, porque o Senhor vos aparecerá hoje."
5 ਇਸ ਲਈ ਸਾਰੇ ਲੋਕ ਮੰਡਲੀ ਵਾਲੇ ਤੰਬੂ ਕੋਲ ਆ ਗਏ। ਉਨ੍ਹਾਂ ਸਾਰਿਆਂ ਨੇ ਉਹ ਚੀਜ਼ਾਂ ਲਿਆਂਦੀਆਂ ਜਿਨ੍ਹਾਂ ਦਾ ਮੂਸਾ ਨੇ ਆਦੇਸ਼ ਦਿੱਤਾ ਸੀ। ਸਾਰੇ ਲੋਕ ਯਹੋਵਾਹ ਦੇ ਸਾਹਮਣੇ ਖੜ੍ਹੇ ਹੋ ਗਏ।"
5 Eles trouxeram diante da tenda de reunião o que Moisés havia ordenado. Toda a assembléia se aproximou e ficou de pé diante do Senhor.
6 ਮੂਸਾ ਨੇ ਆਖਿਆ, “ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਦਾ ਯਹੋਵਾਹ ਨੇ ਹੁਕਮ ਦਿੱਤਾ ਸੀ। ਤਾਂ ਯਹੋਵਾਹ ਦਾ ਪਰਤਾਪ ਤੁਹਾਨੂੰ ਦਿਖਾਈ ਦੇਵੇਗਾ।”"
6 Moisés disse então: "Eis o que ordena o Senhor: fazei-o, e a glória do Senhor vos aparecerá".
7 ਤਾਂ ਮੂਸਾ ਨੇ ਹਾਰੂਨ ਨੂੰ ਇਹ ਗੱਲਾਂ ਆਖੀਆਂ, “ਜਾ, ਉਹ ਗੱਲਾਂ ਕਰ ਜਿਨ੍ਹਾਂ ਦਾ ਯਹੋਵਾਹ ਨੇ ਆਦੇਸ਼ ਦਿੱਤਾ ਸੀ। ਜਗਵੇਦੀ ਕੋਲ ਜਾ ਅਤੇ ਆਪਣੀ ਪਾਪ ਦੀ ਭੇਟ ਅਤੇ ਆਪਣੀ ਹੋਮ ਦੀ ਭੇਟ ਚੜ੍ਹਾ। ਆਪਣੇ ਅਤੇ ਆਪਣੇ ਲੋਕਾਂ ਦੇ ਪਾਪਾਂ ਲਈ ਪਰਾਸਚਿਤ ਕਰ। ਲੋਕਾਂ ਦੀਆਂ ਬਲੀਆਂ ਲੈ ਅਤੇ ਉਨ੍ਹਾਂ ਲਈ ਪਰਾਸਚਿਤ ਕਰ।”"
7 E disse a Aarão: "Aproxima-te do altar; oferece teu sacrifício pelo pecado, e teu holocausto, e faze a expiação por ti e pelo povo. Apresenta também a oferta do povo, e faze a expiação por ele como o Senhor o ordenou".
8 ਇਸ ਲਈ ਹਾਰੂਨ ਜਗਵੇਦੀ ਕੋਲ ਗਿਆ। ਉਸ ਨੇ ਬਲਦ ਨੂੰ ਪਾਪ ਦੀ ਭੇਟ ਵਜੋਂ ਜ਼ਿਬਹ ਕੀਤਾ। ਇਹ ਪਾਪ ਦੀ ਭੇਟ ਉਸ ਦੇ ਆਪਣੇ ਲਈ ਸੀ।"
8 Aarão aproximou-se do altar e imolou o bezerro do sacrifício pelo pecado.
9 ਫ਼ੇਰ ਹਾਰੂਨ ਦੇ ਪੁੱਤਰ ਨੇ ਖੂਨ ਹਾਰੂਨ ਕੋਲ ਲਿਆਂਦਾ। ਹਾਰੂਨ ਨੇ ਖੂਨ ਵਿੱਚ ਆਪਣੀ ਉਂਗਲੀ ਡੁਬੋਈ ਅਤੇ ਇਸ ਨੂੰ ਜਗਵੇਦੀ ਦੇ ਕਿਨਾਰਿਆਂ ਉੱਤੇ ਲਾਇਆ। ਫ਼ੇਰ ਹਾਰੂਨ ਨੇ ਜਗਵੇਦੀ ਦੇ ਥੜੇ ਉੱਤੇ ਖੂਨ ਡੋਲ੍ਹ ਦਿੱਤਾ।"
9 Seus filhos apresentaram-lhe o sangue, no qual ele mergulhou o dedo e o pôs nos cornos do altar, derramando o resto ao pé do altar.
10 ਉਸ ਨੇ ਪਾਪ ਦੀ ਭੇਟ ਤੋਂ ਚਰਬੀ, ਗੁਰਦੇ ਅਤੇ ਕਲੇਜੀ ਦਾ ਚਰਬੀ ਵਾਲਾ ਹਿੱਸਾ ਲੈ ਕੇ ਇਨ੍ਹਾਂ ਨੂੰ ਜਗਵੇਦੀ ਉੱਤੇ ਉਸੇ ਤਰ੍ਹਾਂ ਸਾੜ ਦਿੱਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।"
10 Queimou sobre o altar a gordura, os rins, a pele que recobre o fígado da vítima pelo pecado, como o Senhor o tinha ordenado a Moisés;
11 ਫ਼ੇਰ ਹਾਰੂਨ ਨੇ ਮਾਸ ਅਤੇ ਚਮੜੀ ਨੂੰ ਡੇਰੇ ਤੋਂ ਬਾਹਰ ਅੱਗ ਉੱਤੇ ਸਾੜ ਦਿੱਤਾ।"
11 mas queimou fora do acampamento a carne e o couro.
12 ਇਸਤੋਂ ਮਗਰੋਂ, ਉਸ ਨੇ ਹੋਮ ਦੀ ਭੇਟ ਲਈ ਜਾਨਵਰਾਂ ਨੂੰ ਮਾਰਿਆ। ਹਾਰੂਨ ਦੇ ਪੁੱਤਰ ਹਾਰੂਨ ਕੋਲ ਖੂਨ ਲਿਆਏ ਅਤੇ ਉਸ ਨੇ ਖੂਨ ਨੂੰ ਜਗਵੇਦੀ ਉੱਤੇ ਅਤੇ ਉਸ ਦੇ ਆਲੇ-ਦੁਆਲੇ ਡੋਲ੍ਹ ਦਿੱਤਾ।"
12 Imolou, em seguida, o holocausto. Seus filhos apresentaram-lhe o sangue, que ele derramou sobre o altar ao redor.
13 ਹਾਰੂਨ ਦੇ ਪੁੱਤਰਾਂ ਨੇ ਹੋਮ ਦੀ ਭੇਟ ਦੀ ਸਿਰੀ ਅਤੇ ਟੁਕੜੇ ਹਾਰੂਨ ਨੂੰ ਦੇ ਦਿੱਤੇ। ਫ਼ੇਰ ਹਾਰੂਨ ਨੇ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜ ਦਿੱਤਾ।"
13 Apresentaram-lhe o holocausto cortado em pedaços, com a cabeça, e ele os queimou no altar.
14 ਹਾਰੂਨ ਨੇ ਹੋਮ ਦੀ ਭੇਟ ਦੇ ਅੰਦਰਲੇ ਅੰਗਾਂ ਅਤੇ ਲੱਤਾਂ ਨੂੰ ਪਾਣੀ ਨਾਲ ਧੋਤਾ। ਅਤੇ ਉਸ ਨੇ ਇਨ੍ਹਾਂ ਨੂੰ ਜਗਵੇਦੀ ਉੱਪਰ ਸਾੜ ਦਿੱਤਾ।"
14 Lavou as entranhas e as pernas, e as pernas, e as queimou no altar por cima do holocausto.
15 ਫ਼ੇਰ ਹਾਰੂਨ ਨੇ ਲੋਕਾਂ ਨੂੰ ਚੜ੍ਹਾਵਾ ਲਿਆਂਦਾ। ਉਸ ਨੇ ਪਾਪ ਦੀ ਭੇਟ ਦਾ ਬੱਕਰਾ ਮਾਰਿਆ ਜਿਹੜਾ ਲੋਕਾਂ ਲਈ ਸੀ। ਉਸ ਨੇ ਪਹਿਲਾਂ ਵਾਂਗ ਪਾਪ ਲਈ ਬੱਕਰਾ ਭੇਟ ਕੀਤਾ।"
15 Apresentou também a oferta do povo, e, tomando o bode do sacrifício pelo pecado do povo, degolou-o e o ofereceu em expiação como a primeira vítima.
16 ਉਸ ਨੇ ਹੋਮ ਦੀ ਭੇਟ ਲਿਆਂਦੀ ਅਤੇ ਇਸ ਨੂੰ ਉਸੇ ਤਰ੍ਹਾਂ ਭੇਟ ਕੀਤਾ ਜਿਵੇਂ ਯਹੋਵਾਹ ਨੇ ਆਦੇਸ਼ ਦਿੱਤਾ ਸੀ।"
16 Ofereceu o holocausto e fez o sacrifício segundo o rito.
17 ਉਸ ਨੇ ਅਨਾਜ ਦੀ ਭੇਟ ਜਗਵੇਦੀ ਤੇ ਲਿਆਂਦੀ। ਉਸ ਨੇ ਅਨਾਜ ਦੀ ਇੱਕ ਮੁੱਠ ਭਰੀ ਅਤੇ ਇਸ ਨੂੰ ਜਗਵੇਦੀ ਉੱਤੇ ਸਵੇਰ ਵੇਲੇ ਦੀ ਰੋਜ਼ਾਨਾ ਹੋਮ ਦੀ ਭੇਟ ਨਾਲ ਸਾੜ ਦਿੱਤਾ।"
17 Apresentou a oblação, e dela tomou um punhado que queimou no altar, além do holocausto da manhã.
18 ਹਾਰੂਨ ਨੇ ਲੋਕਾਂ ਲਈ ਸੁੱਖ-ਸਾਂਦ ਦੀ ਭੇਟ ਵਜੋਂ ਇੱਕ ਬਲਦ ਅਤੇ ਇੱਕ ਭੇਡੂ ਵੀ ਮਾਰਿਆ। ਉਸ ਦੇ ਪੁੱਤਰ ਉਸ ਕੋਲ ਖੂਨ ਲਿਆਏ ਅਤੇ ਉਸ ਨੇ ਖੂਨ ਨੂੰ ਜਗਵੇਦੀ ਉੱਤੇ ਅਤੇ ਉਸ ਦੇ ਆਲੇ-ਦੁਆਲੇ ਡੋਲ੍ਹ ਦਿੱਤਾ।"
18 Imolou o touro e o carneiro em sacrifício pacífico pelo povo.
19 ਹਾਰੂਨ ਦੇ ਪੁੱਤਰ, ਉਸ ਕੋਲ ਬਲਦ ਅਤੇ ਭੇਡੂ ਦੀ ਚਰਬੀ ਵੀ ਲਿਆਏ। ਉਹ ਮੋਟੀ ਪੂਛ, ਅੰਦਰਲੇ ਅੰਗਾਂ ਤੇ ਚੜ੍ਹੀ ਹੋਈ ਚਰਬੀ, ਗੁਰਦੇ ਅਤੇ ਕਲੇਜੀ ਦਾ ਚਰਬੀ ਵਾਲਾ ਹਿੱਸਾ ਲਿਆਏ।"
19 Os filhos de Aarão apresentaram-lhe o sangue, que ele derramou sobre o altar ao redor, assim como as partes gordas do touro e do carneiro, a cauda, a gordura que envolve as entranhas, os rins e a pele que recobre o fígado.
20 ਉਸ ਦੇ ਪੁੱਤਰਾਂ ਨੇ ਚਰਬੀ ਵਾਲੇ ਇਨ੍ਹਾਂ ਹਿੱਸਿਆਂ ਨੂੰ ਬਲਦ ਅਤੇ ਭੇਡੂ ਦੇ ਸੀਨਿਆਂ ਉੱਤੇ ਪਾ ਦਿੱਤਾ ਅਤੇ ਉਸ ਨੇ ਚਰਬੀ ਵਾਲੇ ਹਿਸਿਆਂ ਨੂੰ ਜਗਵੇਦੀ ਉੱਤੇ ਸਾੜਿਆ।"
20 Puseram as gorduras sobre os peito, e Aarão queimou as gorduras no altar.
21 ਉਸ ਨੇ ਸੀਨਿਆਂ ਅਤੇ ਸੱਜੇ ਪੱਟਾਂ ਨੂੰ ਯਹੋਵਾਹ ਅੱਗੇ ਹਿਲਾਉਣ ਦੀ ਭੇਟ ਵਜੋਂ ਮੂਸਾ ਦੇ ਆਦੇਸ਼ ਅਨੁਸਾਰ ਹਿਲਾਇਆ।"
21 Agitou, em seguida, como oferta diante do Senhor, os peitos e a coxa direita, como o tinha prescrito Moisés.
22 ਫ਼ੇਰ ਹਾਰੂਨ ਨੇ ਲੋਕਾਂ ਵੱਲ ਆਪਣੇ ਹੱਥ ਉੱਠਾਏ ਅਤੇ ਉਨ੍ਹਾਂ ਨੂੰ ਅਸੀਸ ਦਿੱਤੀ। ਜਦੋਂ ਹਾਰੂਨ ਪਾਪ ਦੀ ਭੇਟ, ਹੋਮ ਦੀ ਭੇਟ ਅਤੇ ਸੁੱਖ-ਸਾਂਦ ਦੀਆਂ ਭੇਟਾਂ ਨੂੰ ਚੜ੍ਹਾ ਹਟਿਆ ਤਾਂ ਉਹ ਜਗਵੇਦੀ ਤੋਂ ਹੇਠਾਂ ਉਤਰ ਆਇਆ।"
22 Aarão levantou então as mãos para o povo, e o abençoou. Desceu após ter oferecido o sacrifício pelo pecado, o holocausto e o sacrifício pacífico.
23 ਮੂਸਾ ਅਤੇ ਹਾਰੂਨ ਮੰਡਲੀ ਵਾਲੇ ਤੰਬੂ ਵਿੱਚ ਗਏ। ਉਹ ਬਾਹਰ ਨਿਕਲੇ ਅਤੇ ਲੋਕਾਂ ਨੂੰ ਅਸੀਸ ਦਿੱਤੀ। ਫ਼ੇਰ ਯਹੋਵਾਹ ਦਾ ਪਰਤਾਪ ਸਾਰੇ ਲੋਕਾਂ ਸਾਹਮਣੇ ਪ੍ਰਗਟ ਹੋਇਆ।"
23 Moisés e Aarão entraram na tenda de reunião e, saindo, abençoaram o povo. E a glória do Senhor apareceu a todo o povo.
24 ਯਹੋਵਾਹ ਵੱਲੋਂ ਅੱਗ ਬਾਹਰ ਆਈ ਅਤੇ ਜਗਵੇਦੀ ਉੱਪਰ ਹੋਮ ਦੀ ਭੇਟ ਅਤੇ ਚਰਬੀ ਨੂੰ ਸਾੜ ਦਿੱਤਾ। ਜਦੋਂ ਸਮੂਹ ਲੋਕਾਂ ਨੇ ਇਹ ਦੇਖਿਆ, ਉਨ੍ਹਾਂ ਨੇ ਨਾਅਰੇ ਲਾਏ ਅਤੇ ਧਰਤੀ ਉੱਤੇ ਝੁਕ ਕੇ ਮੱਥਾ ਟੇਕਿਆ।"
24 Saiu um fogo de diante do Senhor que devorou no altar o holocausto e as gorduras. Vendo isso, todo o povo soltou gritos de júbilo e prostrou-se com a face por terra.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Levítico 9, comparar traduções ou montar um estudo — tudo direto pelo WhatsApp.