Marcos 10

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਯਿਸੂ ਦਾ ਤਲਾਕ ਬਾਰੇ ਉਪਦੇਸ਼ ਫ਼ੇਰ ਯਿਸੂ ਉੱਥੋਂ ਉੱਠ ਕੇ ਯਹੂਦਿਯਾ ਦੀਆਂ ਹਦਾਂ ਵਿੱਚ ਅਤੇ ਯਰਦਨ ਨਦੀ ਦੇ ਪਾਰ ਪਹੁੰਚਿਆ। ਉੱਥੇ ਫ਼ਿਰ ਲੋਕ ਇੱਕਤ੍ਰ ਹੋਏ ਅਤੇ ਹਮੇਸ਼ਾ ਵਾਂਗ ਉਹ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ।"
1 Levantando-se Jesus, partiu dali para os termos da Judéia, e para além do Jordão; e do novo as multidões se reuniram em torno dele; e tornou a ensiná-las, como tinha por costume.
2 ਕੁਝ ਫ਼ਰੀਸੀ ਉਸ ਕੋਲ ਆਏ। ਉਨ੍ਹਾਂ ਕੋਸ਼ਿਸ਼ ਕੀਤੀ ਕਿ ਉਹ ਆਪਣੇ ਮੂੰਹੋ ਕੁਝ ਗਲਤ ਆਖੇ ਤਾਂ ਉਨ੍ਹਾਂ ਨੇ ਯਿਸੂ ਨੂੰ ਪੁੱਛਿਆ, “ਕੀ ਮਨੁੱਖ ਲਈ ਇਹ ਵਾਜਿਬ ਹੈ ਕਿ ਉਹ ਆਪਣੀ ਪਤਨੀ ਨੂੰ ਤਲਾਕ ਦੇਵੇ?”"
2 Então se aproximaram dele alguns fariseus e, para o experimentarem, lhe perguntaram: É lícito ao homem repudiar sua mulher?
3 ਯਿਸੂ ਨੇ ਜਵਾਬ ਦਿੱਤਾ, “ਮੂਸਾ ਨੇ ਤੁਹਾਨੂੰ ਕੀ ਹੁਕਮ ਦਿੱਤਾ ਹੈ?”"
3 Ele, porém, respondeu-lhes: Que vos ordenou Moisés?
4 ਫ਼ਰੀਸੀਆਂ ਨੇ ਕਿਹਾ, “ਮੂਸਾ ਨੇ ਤਾਂ ਪਰਵਾਨਗੀ ਦਿੱਤੀ ਹੈ ਕਿ ਕੋਈ ਵੀ ਮਨੁੱਖ ਆਪਣੀ ਪਤਨੀ ਨੂੰ ਤਲਾਕਨਾਮਾ ਲਿਖਕੇ ਤਲਾਕ ਦੇ ਸੱਕਦਾ ਹੈ।”"
4 Replicaram eles: Moisés permitiu escrever carta de divórcio, e repudiar a mulher.
5 ਯਿਸੂ ਨੇ ਆਖਿਆ, “ਮੂਸਾ ਨੇ ਤੁਹਾਨੂੰ ਇਹ ਹੁਕਮ ਇਸ ਲਈ ਲਿਖਿਆ ਕਿਉਂਕਿ ਤੁਹਾਡੇ ਦਿਲ ਸਖ਼ਤ ਸਨ।"
5 Disse-lhes Jesus: Pela dureza dos vossos corações ele vos deixou escrito esse mandamento.
6 ਜਦੋਂ ਪਰਮੇਸ਼ੁਰ ਨੇ ਇਹ ਦੁਨੀਆਂ ਨੂੰ ਸਿਰਜਿਆ, ‘ਉਸਨੇ ਲੋਕਾਂ ਨੂੰ ਨਰ ਅਤੇ ਨਾਰੀ ਬਣਾਇਆ।’"
6 Mas desde o princípio da criação, Deus os fez homem e mulher.
7 ‘ਇਸੇ ਲਈ, ਮਰਦ ਆਪਣੇ ਮਾਂ-ਬਾਪ ਨੂੰ ਛੱਡ ਕੇ ਆਪਣੀ ਪਤਨੀ ਨਾਲ ਜੁੜ ਜਾਵੇਗਾ।"
7 Por isso deixará o homem a seu pai e a sua mãe, {e unir-se-á à sua mulher,}
8 ਅਤੇ ਉਹ ਇੱਕ ਸਰੀਰ ਹੋ ਜਾਵਣਗੇ। ਇਸ ਲਈ ਉਹ ਦੋ ਨਹੀਂ ਸਗੋਂ ਇੱਕ ਹੋਣਗੇ।’"
8 e serão os dois uma só carne; assim já não são mais dois, mas uma só carne.
9 ਇਸ ਲਈ ਜੋ ਵੀ ਪਰਮੇਸ਼ੁਰ ਨੇ ਇਕੱਠਿਆਂ ਕੀਤਾ ਹੈ, ਮਨੁੱਖ ਨੂੰ ਉਹ ਵੱਖਰਾ ਨਹੀਂ ਕਰਨਾ ਚਾਹੀਦਾ।”"
9 Porquanto o que Deus ajuntou, não o separe o homem.
10 ਬਾਦ ਵਿੱਚ ਜਦੋਂ ਚੇਲੇ ਘਰ ਵਿੱਚ ਸਨ ਤਾਂ ਉਨ੍ਹਾਂ ਫ਼ੇਰ ਉਸ ਨੂੰ ਤਲਾਕ ਬਾਰੇ ਪੁੱਛਿਆ ਤਾਂ"
10 Em casa os discípulos interrogaram-no de novo sobre isso.
11 ਯਿਸੂ ਨੇ ਆਖਿਆ, “ਜੇਕਰ ਕੋਈ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਸਰੀ ਔਰਤ ਨਾਲ ਵਿਆਹ ਕਰਾਉਂਦਾ ਹੈ, ਉਹ ਆਪਣੀ ਪਤਨੀ ਵਿਰੁੱਧ ਬਦਕਾਰੀ ਦਾ ਪਾਪ ਕਰਦਾ ਹੈ।"
11 Ao que lhes respondeu: Qualquer que repudiar sua mulher e casar com outra comete adultério contra ela;
12 ਅਤੇ ਜੇਕਰ ਕੋਈ ਔਰਤ ਆਪਣੇ ਮਰਦ ਨੂੰ ਤਲਾਕ ਦਿੰਦੀ ਹੈ ਅਤੇ ਦੂਜੇ ਮਰਦ ਨਾਲ ਵਿਆਹ ਕਰਾਉਂਦੀ ਹੈ, ਤਾਂ ਉਹ ਵੀ ਪਤੀ ਨਾਲ ਬਦਕਾਰੀ ਦਾ ਪਾਪ ਕਰਦੀ ਹੈ।”"
12 e se ela repudiar seu marido e casar com outro, comete adultério.
13 ਯਿਸੂ ਦਾ ਬੱਚਿਆਂ ਨੂੰ ਸਵੀਕਾਰਨਾ ਲੋਕੀ ਆਪਣੇ ਛੋਟੇ ਬੱਚਿਆਂ ਨੂੰ ਉਸ ਕੋਲ ਲਿਆ ਰਹੇ ਸਨ ਤਾਂ ਜੋ ਉਹ ਉਨ੍ਹਾਂ ਨੂੰ ਛੋਹਵੇ ਪਰ ਉਸ ਦੇ ਚੇਲਿਆਂ ਨੇ ਉਨ੍ਹਾਂ ਲੋਕਾਂ ਨੂੰ ਬੱਚਿਆਂ ਨੂੰ ਉਸ ਕੋਲ ਲਿਆਉਣ ਤੋਂ ਵਰਿਜਆ।"
13 Então lhe traziam algumas crianças para que as tocasse; mas os discípulos o repreenderam.
14 ਜਦੋਂ ਯਿਸੂ ਨੇ ਚੇਲਿਆਂ ਨੂੰ ਇਉਂ ਕਰਦਿਆਂ ਵੇਖਿਆ ਤਾਂ ਉਸ ਨੂੰ ਇਹ ਮਾੜਾ ਲੱਗਾ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਛੋਟੇ ਬੱਚਿਆਂ ਨੂੰ ਮੇਰੇ ਕੋਲ ਆਉਣ ਦੇਵੋ। ਉਨ੍ਹਾਂ ਨੂੰ ਰੋਕੋ ਨਾ ਕਿਉਂਕਿ ਪਰਮੇਸ਼ੁਰ ਦਾ ਰਾਜ ਉਨ੍ਹਾਂ ਲਈ ਹੈ ਜੋ ਇਹੋ ਜਿਹੇ ਬੱਚਿਆਂ ਵਰਗੇ ਹਨ।"
14 Jesus, porém, vendo isto, indignou-se e disse-lhes: Deixai vir a mim as crianças, e não as impeçais, porque de tais é o reino de Deus.
15 ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮਨੁੱਖ ਪਰਮੇਸ਼ੁਰ ਦੇ ਰਾਜ ਨੂੰ ਬਾਲਕ ਵਾਂਗ ਕਬੂਲ ਨਹੀਂ ਕਰੇਗਾ ਉਹ ਕਦੇ ਵੀ ਉਸ ਵਿੱਚ ਪ੍ਰਵੇਸ਼ ਨਹੀਂ ਕਰ ਸੱਕਦਾ।”"
15 Em verdade vos digo que qualquer que não receber o reino de Deus como criança, de maneira nenhuma entrará nele.
16 ਤਾਂ ਯਿਸੂ ਨੇ ਉਨ੍ਹਾਂ ਨੂੰ ਕੁਛੜ ਚੁੱਕਿਆ, ਉਨ੍ਹਾਂ ਤੇ ਹੱਥ ਰੱਖਿਆ ਅਤੇ ਉਨ੍ਹਾਂ ਨੂੰ ਅਸੀਸ ਦਿੱਤੀ।"
16 E, tomando-as nos seus braços, as abençoou, pondo as mãos sobre elas.
17 ਇੱਕ ਅਮੀਰ ਆਦਮੀ ਦਾ ਯਿਸੂ ਨੂੰ ਮੰਨਣ ਤੋਂ ਇਨਕਾਰ ਕਰਨਾ ਜਦੋਂ ਯਿਸੂ ਉਹ ਥਾਂ ਛੱਡਣ ਹੀ ਵਾਲਾ ਸੀ ਤਾਂ, ਇੱਕ ਆਦਮੀ ਆਇਆ ਅਤੇ ਉਸ ਦੇ ਅੱਗੇ ਝੁਕਿਆ ਅਤੇ ਪੁੱਛਿਆ, “ਸਤਿ ਗੁਰੂ ਜੀ, ਮੈਂ ਸਦੀਵੀ ਜੀਵਨ ਪ੍ਰਾਪਤ ਕਰਨ ਲਈ ਕੀ ਕਰਾਂ?”"
17 Ora, ao sair para se pôr a caminho, correu para ele um homem, o qual se ajoelhou diante dele e lhe perguntou: Bom Mestre, que hei de fazer para herdar a vida eterna?
18 ਉਸ ਨੇ ਆਖਿਆ, “ਤੂੰ ਮੈਨੂੰ ਸਤਿਗੁਰੂ ਕਿਉਂ ਬੁਲਾਉਂਦਾ ਹੈਂ? ਕੋਈ ਮਨੁੱਖ ਸਤਿ ਨਹੀਂ ਹੈ ਕੇਵਲ ਪਰਮੇਸ਼ੁਰ ਹੀ ਸਤਿ ਹੈ।"
18 Respondeu-lhe Jesus: Por que me chamas bom? ninguém é bom, senão um que é Deus.
19 ਪਰ ਮੈਂ ਤੇਰੇ ਸਵਾਲ ਦਾ ਜਵਾਬ ਦੇਵਾਂਗਾ। ਕੀ ਤੂੰ ਨੇਮਾਂ ਨੂੰ ਜਾਣਦਾ ਹੈ। ਕਿਸੇ ਨੂੰ ਨਾ ਮਾਰੋ, ਬਦਕਾਰੀ ਦਾ ਪਾਪ ਨਾ ਕਰੋ, ਚੋਰੀ ਨਾ ਕਰੋ, ਝੂਠੀ ਗਵਾਹੀ ਨਾ ਦੇਵੋ, ਧੋਖਾ ਨਾ ਕਰੋ ਅਤੇ ‘ਆਪਣੇ ਮਾਤਾ-ਪਿਤਾ ਦਾ ਆਦਰ-ਮਾਣ ਕਰੋ।’”"
19 Sabes os mandamentos: Não matarás; não adulterarás; não furtarás; não dirás falso testemunho; a ninguém defraudarás; honra a teu pai e a tua mãe.
20 ਉਸ ਮਨੁੱਖ ਨੇ ਕਿਹਾ, “ਗੁਰੂ ਜੀ, ਮੈਂ ਇਨ੍ਹਾਂ ਹੁਕਮਾਂ ਨੂੰ ਉਦੋਂ ਤੋਂ ਮੰਨਦਾ ਆ ਰਿਹਾ ਹਾਂ ਜਦ ਕਿ ਮੈਂ ਹਾਲੇ ਬੱਚਾ ਹੀ ਸੀ।”"
20 Ele, porém, lhe replicou: Mestre, tudo isso tenho guardado desde a minha juventude.
21 ਯਿਸੂ ਨੇ ਉਸ ਵੱਲ ਪਿਆਰ ਨਾਲ ਵੇਖਿਆ ਅਤੇ ਕਿਹਾ, “ਅਜੇ ਵੀ ਤੇਰੇ ਲਈ ਇੱਕ ਚੀਜ਼ ਕਰਨੀ ਬਾਕੀ ਹੈ। ਉਹ ਇਹ ਕਿ ਜੋ ਕੁਝ ਵੀ ਤੇਰੇ ਕੋਲ ਹੈ ਸਭ ਕੁਝ ਵੇਚਦੇ। ਇਹ ਸਾਰਾ ਧਨ ਤੂੰ ਗਰੀਬਾਂ ਵਿੱਚ ਵੰਡਦੇ ਤਾਂ ਤੈਨੂੰ ਸਵਰਗ ਵਿੱਚ ਇਸਦਾ ਫ਼ਲ ਮਿਲੇਗਾ ਅਤੇ ਫ਼ੇਰ ਆਕੇ ਤੂੰ ਮੇਰੇ ਪਿੱਛੇ ਹੋ ਤੁਰ।”"
21 E Jesus, olhando para ele, o amou e lhe disse: Uma coisa te falta; vai vende tudo quanto tens e dá-o aos pobres, e terás um tesouro no céu; e vem, segue-me.
22 ਪਰ ਉਹ ਆਦਮੀ ਬਹੁਤ ਨਿਰਾਸ਼ ਹੋਇਆ ਅਤੇ ਉਦਾਸੀ ਨਾਲ ਉੱਥੋਂ ਚੱਲਾ ਗਿਆ ਕਿਉਂਕਿ ਉਹ ਬਹੁਤ ਧਨਵਾਨ ਸੀ।"
22 Mas ele, pesaroso desta palavra, retirou-se triste, porque possuía muitos bens.
23 ਤਦ ਯਿਸੂ ਨੇ ਆਲੇ-ਦੁਆਲੇ ਵੇਖਿਆ ਅਤੇ ਆਪਣੇ ਚੇਲਿਆਂ ਨੂੰ ਆਖਿਆ, “ਅਮੀਰ ਆਦਮੀ ਲਈ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਕਰਨਾ ਕਿੰਨਾ ਔਖਾ ਹੈ।”"
23 Então Jesus, olhando em redor, disse aos seus discípulos: Quão dificilmente entrarão no reino de Deus os que têm riquezas!
24 ਯਿਸੂ ਨੇ ਇਸ ਕਥਨ ਤੇ ਚੇਲੇ ਬੜੇ ਹੈਰਾਨ ਹੋਏ ਪਰ ਉਸ ਨੇ ਫ਼ੇਰ ਕਿਹਾ, “ਮੇਰੇ ਬਚਿਓ, ਪਰਮੇਸ਼ੁਰ ਦੇ ਰਾਜ ਵਿੱਚ ਦਾਖਿਲ ਹੋਣਾ ਕਿੰਨਾ ਔਖਾ ਹੈ!"
24 E os discípulos se maravilharam destas suas palavras; mas Jesus, tornando a falar, disse-lhes: Filhos, quão difícil é {para os que confiam nas riquezas} entrar no reino de Deus!
25 ਸੂਈ ਦੇ ਨੱਕੇ ਵਿੱਚੋਂ ਦੀ ਊਠ ਦਾ ਲੰਘਣਾ ਸੌਖਾ ਹੈ ਪਰ ਧਨਵਾਨ ਦਾ ਪਰਮੇਸ਼ੁਰ ਦੇ ਰਾਜ ਵਿੱਚ ਜਾਣਾ ਔਖਾ ਹੈ!”"
25 É mais fácil um camelo passar pelo fundo de uma agulha, do que entrar um rico no reino de Deus.
26 ਚੇਲੇ ਹੋਰ ਵੀ ਜ਼ਿਆਦਾ ਹੈਰਾਨ ਹੋਏ ਤੇ ਇੱਕ ਦੂਜੇ ਨੂੰ ਆਖਣ ਲੱਗੇ, “ਤਾਂ ਫ਼ੇਰ ਕੌਣ ਬਚ ਸੱਕਦਾ ਹੈ?”"
26 Com isso eles ficaram sobremaneira maravilhados, dizendo entre si: Quem pode, então, ser salvo?
27 ਯਿਸੂ ਨੇ ਚੇਲਿਆਂ ਵੱਲ ਵੇਖਿਆ ਅਤੇ ਆਖਿਆ, “ਇਹ ਮਨੁੱਖ ਨਾਲ ਅਸੰਭਵ ਹੈ ਪਰ ਸਿਰਫ਼ ਪਰਮੇਸ਼ੁਰ ਨਾਲ ਸੰਭਵ ਹੈ। ਕਿਉਂਕਿ ਪਰਮੇਸ਼ੁਰ ਲਈ ਸਭ ਕੁਝ ਸੰਭਵ ਹੈ।”"
27 Jesus, fixando os olhos neles, respondeu: Para os homens é impossível, mas não para Deus; porque para Deus tudo é possível.
28 ਪਤਰਸ ਨੇ ਯਿਸੂ ਨੂੰ ਕਿਹਾ, “ਤੁਹਾਡਾ ਅਨੁਸਰਣ ਕਰਨ ਲਈ ਅਸੀਂ ਆਪਣਾ ਸਭ ਕੁਝ ਤਿਆਗ ਦਿੱਤਾ ਹੈ।”"
28 Pedro começou a dizer-lhe: Eis que nós deixamos tudo e te seguimos.
29 ਉਸ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਿਸ ਕਿਸੇ ਨੇ ਵੀ ਮੇਰੀ ਜਾਂ ਖੁਸ਼ਖਬਰੀ ਦੀ ਖਾਤਰ ਆਪਣਾ ਘਰ, ਭਰਾ-ਭੈਣਾਂ, ਮਾਂ-ਬਾਪ ਬੱਚੇ ਜਾਂ ਖੇਤ ਛੱਡੇ ਹਨ, ਇਸ ਦੁਨੀਆਂ ਨਾਲੋਂ ਵੀ ਸੌ ਗੁਣਾ ਵੱਧ ਪ੍ਰਾਪਤ ਕਰੇਗਾ।"
29 Respondeu Jesus: Em verdade vos digo que ninguém há, que tenha deixado casa, ou irmãos, ou irmãs, ou mãe, ou pai, ou filhos, ou campos, por amor de mim e do evangelho,
30 ਇਸ ਦੁਨੀਆਂ ਵਿੱਚ ਉਸ ਨੂੰ ਵੱਧੇਰੇ ਘਰ, ਭਰਾ-ਭੈਣਾ, ਮਾਂ-ਬਾਪ, ਬੱਚੇ ਅਤੇ ਖੇਤ ਪ੍ਰਾਪਤ ਹੋ ਜਾਣਗੇ ਅਤੇ ਉਨ੍ਹਾਂ ਦੇ ਨਾਲ ਉਸ ਮਨੁੱਖ ਨੂੰ ਦੰਡ ਮਿਲੇਗਾ ਪਰ ਅਗਲੇ ਜੀਵਨ ਵਿੱਚ ਉਸ ਨੂੰ ਸਦੀਪਕ ਜੀਵਨ ਵੀ ਮਿਲੇਗਾ।"
30 que não receba cem vezes tanto, já neste tempo, em casas, e irmãos, e irmãs, e mães, e filhos, e campos, com perseguições; e no mundo vindouro a vida eterna.
31 ਕੁਝ ਲੋਕ ਜਿਨ੍ਹਾਂ ਦਾ ਰੁਤਬਾ ਇਸ ਵੇਲੇ ਬੜਾ ਉੱਚਾ ਹੈ, ਭਵਿੱਖ ਵਿੱਚ ਉਨ੍ਹਾਂ ਦਾ ਰੁਤਬਾ ਸਭ ਤੋਂ ਨੀਵੇਂ ਦਰਜੇ ਦਾ ਹੋਵੇਗਾ ਅਤੇ ਕੁਝ ਲੋਕ ਜਿਨ੍ਹਾਂ ਦਾ ਰੁਤਬਾ ਇਸ ਵਕਤ ਬਹੁਤ ਨੀਵਾਂ ਹੈ ਆਉਣ ਵਾਲੇ ਸਮੇਂ ਵਿੱਚ ਬੜੇ ਉੱਚੇ ਰੁਤਬੇ ਦੇ ਹੋਣਗੇ।”"
31 Mas muitos que são primeiros serão últimos; e muitos que são últimos serão primeiros.
32 ਯਿਸੂ ਦਾ ਆਪਣੀ ਮੌਤ ਬਾਰੇ ਫ਼ੇਰ ਗੱਲ ਕਰਨਾ ਯਿਸੂ ਦੇ ਨਾਲ ਲੋਕ ਵੀ ਯਰੂਸ਼ਲਮ ਵੱਲ ਨੂੰ ਜਾ ਰਹੇ ਸਨ। ਉਹ ਉਨ੍ਹਾਂ ਦੇ ਅੱਗੇ ਚੱਲ ਰਿਹਾ ਸੀ। ਉਸ ਦੇ ਚੇਲੇ ਹੈਰਾਨ ਸਨ, ਪਰ ਜਿਹੜੇ ਲੋਕ ਉਸ ਮਗਰ ਤੁਰ ਰਹੇ ਸਨ ਉਹ ਡਰੇ ਹੋਏ ਸਨ। ਉਸ ਨੇ ਫ਼ੇਰ ਬਾਰ੍ਹਾਂ ਰਸੂਲਾਂ ਨੂੰ ਇੱਕਲਿਆਂ ਬੁਲਾਕੇ ਉਨ੍ਹਾਂ ਨਾਲ ਗੱਲ ਕੀਤੀ। ਉਸ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਨਾਲ ਕੀ ਵਾਪਰ ਸੱਕਦਾ ਹੈ।"
32 Ora, estavam a caminho, subindo para Jerusalém; e Jesus ia adiante deles, e eles se maravilhavam e o seguiam atemorizados. De novo tomou consigo os doze e começou a contar-lhes as coisas que lhe haviam de sobrevir,
33 ਉਸ ਨੇ ਕਿਹਾ, “ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਦੇ ਦਿੱਤਾ ਜਾਵੇਗਾ ਉਹ ਉਸ ਨੂੰ ਮਾਰ ਦੇਣਗੇ ਅਤੇ ਗੈਰ-ਯਹੂਦੀਆਂ ਦੇ ਹਵਾਲੇ ਕਰ ਦੇਣਗੇ।"
33 dizendo: Eis que subimos a Jerusalém, e o Filho do homem será entregue aos principais sacerdotes e aos escribas; e eles o condenarão à morte, e o entregarão aos gentios;
34 ਉਹ ਲੋਕ ਉਸਦਾ ਮਜ਼ਾਕ ਉਡਾਉਣਗੇ ਅਤੇ ਉਸ ਉੱਤੇ ਥੁਕਣਗੇ। ਉਹ ਉਸ ਨੂੰ ਕੋੜਿਆਂ ਨਾਲ ਮਾਰਨਗੇ ਅਤੇ ਜਾਨੋ ਮਾਰ ਸੁੱਟਣਗੇ, ਪਰ ਉਹ ਮੌਤ ਤੋਂ ਤੀਜੇ ਦਿਨ ਪਿੱਛੋਂ ਫਿਰ ਜੀਅ ਉੱਠੇਗਾ।”"
34 e hão de escarnecê-lo e cuspir nele, e açoitá-lo, e matá-lo; e depois de três dias ressurgirá.
35 ਯਾਕੂਬ ਅਤੇ ਯੂਹੰਨਾ ਦਾ ਉਸਤੋਂ ਮਦਦ ਮੰਗਣਾ ਤਦ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਉਸ ਦੇ ਕੋਲ ਆਣਕੇ ਉਸ ਨੂੰ ਕਹਿਣ ਲੱਗੇ, “ਗੁਰੂ ਜੀ! ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਲਈ ਇੱਕ ਮਿਹਰਬਾਨੀ ਕਰੋ।”"
35 Nisso aproximaram-se dele Tiago e João, filhos de Zebedeu, dizendo-lhe: Mestre, queremos que nos faças o que te pedirmos.
36 ਯਿਸੂ ਨੇ ਆਖਿਆ, “ਤੁਸੀਂ ਮੈਥੋਂ ਆਪਣੇ ਲਈ ਕੀ ਕਰਾਉਣਾ ਚਾਹੁੰਦੇ ਹੋ?”"
36 Ele, pois, lhes perguntou: Que quereis que eu vos faça?
37 ਉਨ੍ਹਾਂ ਨੇ ਜਵਾਬ ਦਿੱਤਾ, “ਸਾਨੂੰ ਦੋਹਾਂ ਨੂੰ ਵਚਨ ਦੇ ਕਿ ਤੇਰੀ ਮਹਿਮਾ ਵਿੱਚ, ਸਾਡੇ ਵਿੱਚੋਂ ਇੱਕ ਤੇਰੇ ਸੱਜੇ ਪਾਸੇ ਅਤੇ ਦੂਜਾ ਤੇਰੇ ਖੱਬੇ ਪਾਸੇ ਬੈਠੇ!”"
37 Responderam-lhe: Concede-nos que na tua glória nos sentemos, um à tua direita, e outro à tua esquerda.
38 ਉਸ ਨੇ ਕਿਹਾ, “ਤੁਹਾਨੂੰ ਨਹੀ ਪਤਾ ਕਿ ਤੁਸੀਂ ਕੀ ਮੰਗ ਰਹੇ ਹੋ। ਕੀ ਜਿਸ ਤਰ੍ਹਾਂ ਦੇ ਦੁੱਖ ਮੈਨੂੰ ਝੱਲਣੇ ਪੈ ਰਹੇ ਹਨ, ਓਹੋ ਜਿਹੇ ਤੁਸੀਂ ਸਹਾਰਣ ਨੂੰ ਤਿਆਰ ਹੋ? ਅਤੇ ਜਿਹੋ ਜਿਹਾ ਬਪਤਿਸਮਾ ਮੈਂ ਲੈਣਾ ਹੈ, ਕੀ ਤੁਸੀਂ ਉਹੋ ਜਿਹਾ ਬਪਤਿਸਮਾ ਲੈ ਸੱਕਦੇ ਹੋ?”"
38 Mas Jesus lhes disse: Não sabeis o que pedis; podeis beber o cálice que eu bebo, e ser batizados no batismo em que eu sou batizado?
39 ਉਨ੍ਹਾਂ ਉਸ ਨੂੰ ਆਖਿਆ, “ਹਾਂ ਹੋ ਸੱਕਦਾ ਹੈ!” ਯਿਸੂ ਨੇ ਉਨ੍ਹਾਂ ਨੂੰ ਆਖਿਆ, “ਜਿਨ੍ਹਾਂ ਤਕਲੀਫ਼ਾਂ ਰਾਹੀਂ ਮੈਂ ਗੁਜਰਾਂਗਾ, ਤੁਸੀਂ ਵੀ ਗੁਜਰੋਂਗੇ ਜਿਹੜਾ ਬਪਤਿਸਮਾ ਮੈਂ ਲਵਾਂਗਾ ਤੁਸੀਂ ਵੀ ਲਵੋਂਗੇ।"
39 E lhe responderam: Podemos. Mas Jesus lhes disse: O cálice que eu bebo, haveis de bebê-lo, e no batismo em que eu sou batizado, haveis de ser batizados;
40 ਪਰ ਕੌਣ ਮੇਰੇ ਸੱਜੇ ਅਤੇ ਖੱਬੇ ਪਾਸੇ ਬੈਠੇਗਾ ਇਸਦਾ ਫ਼ੈਸਲਾ ਕਰਨ ਵਾਲਾ ਮੈਂ ਨਹੀਂ ਹਾਂ! ਇਹ ਜਗ੍ਹਾਵਾਂ ਉਨ੍ਹਾਂ ਲਈ ਰੱਖੀਆਂ ਗਈਆਂ ਹਨ ਜਿਨ੍ਹਾਂ ਲਈ ਇਹ ਤਿਆਰ ਕੀਤੀਆਂ ਗਈਆਂ ਹਨ।”"
40 mas o sentar-se à minha direita, ou à minha esquerda, não me pertence concedê-lo; mas isso é para aqueles a quem está reservado.
41 ਬਾਕੀ ਦਸ ਚੇਲਿਆਂ ਨੇ ਵੀ ਇਹ ਸੁਣਿਆ। ਉਨ੍ਹਾਂ ਨੂੰ ਯਾਕੂਬ ਅਤੇ ਯੂਹੰਨਾ ਤੇ ਕਰੋਧ ਆਇਆ ਤਾਂ"
41 E ouvindo isso os dez, começaram a indignar-se contra Tiago e João.
42 ਯਿਸੂ ਨੇ ਸਾਰੇ ਚੇਲਿਆਂ ਨੂੰ ਇਕੱਠਿਆਂ ਕੀਤਾ ਅਤੇ ਕਿਹਾ, “ਤੁਸੀਂ ਜਾਣਦੇ ਹੋ ਕਿ ਉਹ ਲੋਕ ਜਿਨ੍ਹਾਂ ਨੂੰ ਪਰਾਈਆਂ ਕੌਮਾਂ ਦੇ ਹਾਕਮ ਸਮਝਿਆ ਜਾਂਦਾ ਹੈ, ਉਹ ਉਨ੍ਹਾਂ ਤੇ ਦਬਦਬਾ ਰੱਖਣਾ ਪਸੰਦ ਕਰਦੇ ਹਨ ਅਤੇ ਉਨ੍ਹਾਂ ਦੇ ਵਿਸ਼ੇਸ਼ ਆਗੂ ਉਨ੍ਹਾਂ ਉੱਤੇ ਅਧਿਕਾਰ ਇਸਤੇਮਾਲ ਕਰਨਾ ਪਸੰਦ ਕਰਦੇ ਹਨ।"
42 Então Jesus chamou-os para junto de si e lhes disse: Sabeis que os que são reconhecidos como governadores dos gentios, deles se assenhoreiam, e que sobre eles os seus grandes exercem autoridade.
43 ਪਰ ਤੁਹਾਡੇ ਵਿੱਚ ਅਜਿਹਾ ਨਹੀਂ ਹੋਣਾ ਚਾਹੀਦਾ। ਸਗੋਂ ਤੁਹਾਡੇ ਵਿੱਚੋਂ ਜੇਕਰ ਕੋਈ ਮਹਾਨ ਹੋਣਾ ਚਾਹੁੰਦਾ ਹੈ ਉਸ ਨੂੰ ਤੁਹਾਡਾ ਸੇਵਕ ਹੋਣਾ ਚਾਹੀਦਾ ਹੈ।"
43 Mas entre vós não será assim; antes, qualquer que entre vós quiser tornar-se grande, será esse o que vos sirva;
44 ਜੇਕਰ ਤੁਹਾਡੇ ਵਿੱਚੋਂ ਕੋਈ ਸਭ ਤੋਂ ਵੱਡਾ ਬਨਣਾ ਚਾਹੁੰਦਾ ਹੈ, ਤਾਂ ਉਸ ਨੂੰ ਨੋਕਰ ਵਾਂਗ ਸਭ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ।"
44 e qualquer que entre vós quiser ser o primeiro, será servo de todos.
45 ਕਿਉਂਕਿ ਮਨੁੱਖ ਦਾ ਪੁੱਤਰ ਦੂਜਿਆਂ ਤੋਂ ਆਪਣੀ ਸੇਵਾ ਨਹੀਂ ਕਰਾਉਣ ਆਇਆ ਪਰ ਲੋਕਾਂ ਦੀ ਸੇਵਾ ਕਰਨ ਅਤੇ ਬਹੁਤੇ ਲੋਕਾਂ ਨੂੰ ਬਚਾਉਣ ਦੀ ਖਾਤਰ ਆਪਣੀ ਜਾਨ ਦੇਣ ਲਈ ਆਇਆ ਹੈ।”"
45 Pois também o Filho do homem não veio para ser servido, mas para servir, e para dar a sua vida em resgate de muitos.
46 ਯਿਸੂ ਦਾ ਇੱਕ ਅੰਨ੍ਹੇ ਨੂੰ ਠੀਕ ਕਰਨਾ ਤਦ ਉਹ ਯਰੀਹੋ ਵਿੱਚ ਆਏ। ਜਦ ਉਹ, ਉਸ ਦੇ ਚੇਲੇ ਅਤੇ ਹੋਰ ਬਹੁਤ ਸਾਰੇ ਲੋਕ ਯਰੀਹੋ ਨੂੰ ਛੱਡ ਕੇ ਜਾ ਰਹੇ ਸਨ ਇੱਕ ਅੰਨ੍ਹਾ ਆਦਮੀ (ਤਮਈ ਦਾ ਪੁੱਤਰ) ਬਰਤਿਮਈ ਸੜਕ ਦੇ ਕਿਨਾਰੇ ਬੈਠਾ ਸੀ। ਇਹ ਆਦਮੀ ਸੜਕ ਕੰਢੇ ਬੈਠ ਭੀਖ ਮੰਗ ਰਿਹਾ ਸੀ।"
46 Depois chegaram a Jericó. E, ao sair ele de Jericó com seus discípulos e uma grande multidão, estava sentado junto do caminho um mendigo cego, Bartimeu filho de Timeu.
47 ਉਸ ਨੇ ਸੁਣਿਆ ਕਿ ਯਿਸੂ ਨਾਸਰੀ ਇਧਰ ਦੀ ਲੰਘ ਰਿਹਾ ਸੀ। ਉਸ ਨੇ ਉੱਚੀ-ਉੱਚੀ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, “ਯਿਸੂ, ਦਾਊਦ ਦੇ ਪੁੱਤਰ! ਮੇਰੇ ਤੇ ਮਿਹਰ ਕਰ।”"
47 Este, quando ouviu que era Jesus, o nazareno, começou a clamar, dizendo: Jesus, Filho de Davi, tem compaixão de mim!
48 ਬਹੁਤ ਸਾਰੇ ਲੋਕਾਂ ਨੇ ਉਸ ਨੂੰ ਰੌਲਾ ਪਾਉਣ ਲਈ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਸ ਅੰਨ੍ਹੇ ਆਦਮੀ ਨੇ ਹੋਰ ਵੀ ਜ਼ੋਰ ਦੀ ਰੌਲਾ ਪਾਇਆ, “ਦਾਊਦ ਦੇ ਪੁੱਤਰ ਮੇਰੇ ਤੇ ਮਿਹਰ ਕਰ।”"
48 E muitos o repreendiam, para que se calasse; mas ele clamava ainda mais: Filho de Davi, tem compaixão de mim.
49 ਯਿਸੂ ਉੱਥੇ ਰੁਕਿਆ ਅਤੇ ਆਖਿਆ, “ਉਸ ਆਦਮੀ ਨੂੰ ਕਹੋ, ਇਧਰ ਆਵੇ!” ਤਾਂ ਉਨ੍ਹਾਂ ਨੇ ਉਸ ਅੰਨ੍ਹੇ ਆਦਮੀ ਨੂੰ ਬੁਲਾਇਆ ਅਤੇ ਕਿਹਾ, “ਖੁਸ਼ ਹੋ! ਅਤੇ ਖਲੋ ਜਾ, ਕਿਉਂਕਿ ਯਿਸੂ ਨੇ ਤੈਨੂੰ ਬੁਲਾਇਆ ਹੈ।”"
49 Parou, pois, Jesus e disse: Chamai-o. E chamaram o cego, dizendo-lhe: Tem bom ânimo; levanta-te, ele te chama.
50 ਅੰਨ੍ਹਾ ਆਦਮੀ ਫ਼ਟਾ-ਫ਼ਟ ਖੜ੍ਹਾ ਹੋਇਆ, ਉਸ ਨੇ ਆਪਣਾ ਕੱਪੜਾ ਉੱਥੇ ਹੀ ਛੱਡਿਆ ਤੇ ਉਸ ਕੋਲ ਆ ਗਿਆ।"
50 Nisto, lançando de si a sua capa, de um salto se levantou e foi ter com Jesus.
51 ਯਿਸੂ ਨੇ ਉਸ ਆਦਮੀ ਨੂੰ ਕਿਹਾ, “ਮੈਥੋਂ ਆਪਣੇ ਲਈ ਕੀ ਕਰਾਉਣਾ ਚਾਹੁੰਦਾ ਹੈਂ?” ਉਸ ਨੇ ਜਵਾਬ ਦਿੱਤਾ, “ਗੁਰੂ, ਮੈਂ ਮੁੜ ਤੋਂ ਵੇਖਣਾ ਚਾਹੁੰਦਾ ਹਾਂ।”"
51 Perguntou-lhe o cego: Que queres que te faça? Respondeu-lhe o cego: Mestre, que eu veja.
52 ਉਸ ਨੇ ਕਿਹਾ, “ਜਾ, ਤੇਰੀ ਵਿਸ਼ਵਾਸ ਨੇ ਤੈਨੂੰ ਬਚਾਇਆ ਹੈ।” ਤਦ ਉਹ ਆਦਮੀ ਦੋਬਾਰਾ ਵੇਖਣ ਦੇ ਸਮਰਥ ਹੋ ਗਿਆ ਅਤੇ ਉਸ ਰਸਤੇ ਉਹ ਯਿਸੂ ਦੇ ਮਗਰ ਤੁਰ ਪਿਆ।"
52 Disse-lhe Jesus: Vai, a tua fé te salvou. E imediatamente recuperou a vista, e foi seguindo pelo caminho.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Marcos 10, comparar traduções ou montar um estudo — tudo direto pelo WhatsApp.