Marcos 12

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਪਰਮੇਸ਼ੁਰ ਆਪਣਾ ਪੁੱਤਰ ਭੇਜਦਾ ਹੈ ਯਿਸੂ ਲੋਕਾਂ ਨੂੰ ਦ੍ਰਿਸ਼ਟਾਤਾਂ ਵਿੱਚ ਸਮਝਾਉਣ ਲੱਗਾ ਅਤੇ ਆਖਿਆ, “ਇੱਕ ਆਦਮੀ ਨੇ ਅੰਗੂਰਾਂ ਦਾ ਬਾਗ ਲਗਾਇਆ। ਉਸ ਨੇ ਬਾਗ ਦੇ ਆਲੇ-ਦੁਆਲੇ ਬਾੜ ਕੀਤੀ, ਅਤੇ ਰਸ ਪ੍ਰਾਪਤ ਕਰਨ ਲਈ ਇੱਕ ਚੁਬੱਚਾ ਕੱਢਿਆ ਅਤੇ ਇੱਕ ਬੁਰਜ ਉਸਾਰਿਆ। ਉਹ ਆਦਮੀ ਇਹ ਬਾਗ ਕਿਰਾਏ ਤੇ ਕਿਸਾਨਾਂ ਦੇ ਹੱਥ ਸੌਂਪਕੇ ਖੁਦ ਯਾਤਰਾ ਤੇ ਚੱਲਾ ਗਿਆ।"
1 Depois Jesus começou a falar-lhes por parábola:
2 “ਉਸਨੇ ਫ਼ਲ ਦੀ ਰੁੱਤ ਵੇਲੇ, ਆਪਣੇ ਨੋਕਰ ਨੂੰ ਕਿਸਾਨਾਂ ਕੋਲੋਂ ਆਪਣਾ ਅੰਗੂਰਾਂ ਦਾ ਹਿੱਸਾ ਲੈਣ ਵਾਸਤੇ ਭੇਜਿਆ।"
2 No tempo da colheita, mandou um servo para que recebesse dos lavradores a sua parte dos frutos da vinha.
3 ਪਰ ਉਨ੍ਹਾਂ ਨੇ ਉਸ ਨੂੰ ਫ਼ੜਕੇ ਕੁਟਿਆ ਅਤੇ ਬਿਨਾ ਕੁਝ ਦਿੱਤੇ ਵਾਪਸ ਭੇਜ ਦਿੱਤਾ।"
3 Mas os lavradores o agarraram, espancaram e o despacharam de mãos vazias.
4 ਫ਼ਿਰ ਉਸ ਆਦਮੀ ਨੇ ਉਨ੍ਹਾਂ ਕੋਲ ਆਪਣੇ ਇੱਕ ਹੋਰ ਨੋਕਰ ਨੂੰ ਭੇਜਿਆ, ਪਰ ਉਨ੍ਹਾਂ ਨੇ ਉਸ ਦੇ ਸਿਰ ਉੱਤੇ ਸੱਟ ਮਾਰੀ ਅਤੇ ਉਸਦੀ ਵੀ ਬੇਇੱਜ਼ਤੀ ਕੀਤੀ।"
4 De novo, enviou-lhes outro servo, e eles bateram na cabeça dele e o insultaram.
5 ਤਾਂ ਫ਼ਿਰ ਉਸ ਆਦਮੀ ਨੇ ਇੱਕ ਹੋਰ ਨੋਕਰ ਨੂੰ ਭੇਜਿਆ। ਉਨ੍ਹਾਂ ਇਸ ਨੂੰ ਜਾਨੋ ਹੀ ਮਾਰ ਦਿੱਤਾ। ਉਹ ਆਦਮੀ ਹੋਰ ਵੀ ਬਹੁਤ ਸਾਰੇ ਨੋਕਰਾਂ ਨੂੰ ਭੇਜਦਾ ਰਿਹਾ ਪਰ ਉਨ੍ਹਾਂ ਨੇ ਕਈਆਂ ਨੂੰ ਕੁਟਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਜਾਨੋ ਮਾਰ ਦਿੱਤਾ।"
5 Mandou ainda outro servo, e a este mataram. Muitos outros lhes enviou, dos quais espancaram uns e mataram outros.
6 “ਹੁਣ ਉਸ ਆਦਮੀ ਕੋਲ ਇੱਕ ਹੀ ਬੰਦਾ ਰਹਿ ਗਿਆ ਸੋ ਵੀ ਉਸ ਨੇ ਉਨ੍ਹਾਂ ਕੋਲ ਭੇਜਿਆ। ਇਹ ਬੰਦਾ ਉਸਦਾ ਆਪਣਾ ਪੁੱਤਰ ਸੀ ਅਤੇ ਉਸ ਨੂੰ ਉਹ ਬਹੁਤ ਪਿਆਰ ਕਰਦਾ ਸੀ, ਪਰ ਫ਼ਿਰ ਵੀ ਉਸ ਨੇ ਆਪਣੇ ਪੁੱਤਰ ਨੂੰ ਕਿਸਾਨਾਂ ਕੋਲ ਇਹ ਕਹਿੰਦਿਆਂ ਭੇਜਿਆ ਕਿ ‘ਕਿਸਾਨ ਮੇਰੇ ਪੁੱਤਰ ਦਾ ਸਤਿਕਾਰ ਕਰਣਗੇ।’"
6 — Restava-lhe ainda um: o seu filho amado. Por fim, mandou o filho, pensando: “O meu filho eles respeitarão.”
7 “ਪਰ ਕਿਸਾਨਾਂ ਨੇ ਆਪਸ ਚ ਵਿੱਚਾਰ ਕੀਤੀ ਅਤੇ ਆਖਿਆ, ‘ਇਹ ਮਾਲਕ ਦਾ ਪੁੱਤਰ ਹੈ। ਬਾਗ ਉਸਦਾ ਹੋਵੇਗਾ। ਅਸੀਂ ਇਸ ਨੂੰ ਮਾਰ ਦੇਈਏ ਅਤੇ ਇਹ ਬਾਗ ਸਾਡਾ ਹੋ ਜਾਵੇਗਾ।’"
7 Mas os tais lavradores disseram entre si: “Este é o herdeiro; venham, vamos matá-lo, e a herança será nossa.”
8 ਤਾਂ ਉਨ੍ਹਾਂ ਨੇ ਉਸ ਦੇ ਪੁੱਤਰ ਨੂੰ ਵੀ ਫੜਿਆ ਅਤੇ ਜਾਨੋ ਮਾਰਕੇ ਖੇਤੋਂ ਪਾਰ ਸੁੱਟ ਦਿੱਤਾ।"
8 E, agarrando o filho, mataram-no e o lançaram fora da vinha.
9 “ਸੋ ਹੁਣ ਬਾਗ ਦਾ ਮਾਲਕ ਕੀ ਕਰੇਗਾ? ਹੁਣ ਉਹ ਬਾਗ ਵਿੱਚ ਆਵੇਗਾ ਅਤੇ ਸਾਰੇ ਕਿਸਾਨਾਂ ਨੂੰ ਮਾਰ ਦੇਵੇਗਾ ਅਤੇ ਅੰਗੂਰਾਂ ਦਾ ਬਾਗ ਹੋਰਨਾਂ ਨੂੰ ਸੌਂਪੇਗਾ।"
9 — Que fará, pois, o dono da vinha? Virá, exterminará aqueles lavradores e entregará a vinha a outros.
10 ਤੁਸੀਂ ਇਹ ਅਵਸ਼ ਪੋਥੀ ਵਿੱਚ ਪੜ੍ਹਿਆ ਹੋਵੇਗਾ: ‘ਜਿਸ ਪੱਥਰ ਨੂੰ ਰਾਜਾਂ ਨੇ ਰੱਦ ਕਿਤਾ ਸੋ ਖੂੰਜੇ ਦਾ ਸਿਰਾ ਹੋ ਗਿਆ।"
10 Vocês ainda não leram este trecho da Escritura:
11 ਪ੍ਰਭੂ ਨੇ ਇਹ ਸਾਰਾ ਭਾਣਾ ਵਰਤਾਇਆ ਤੇ ਸਾਡੀ ਨਜ਼ਰ ਵਿੱਚ ਇਹ ਅਚਰਜ ਹੈ।’”"
11 Isto procede do Senhor
12 ਉਨ੍ਹਾਂ ਯਹੂਦੀ ਆਗੂਆਂ ਨੇ ਵੀ ਇਹ ਦ੍ਰਿਸ਼ਟਾਂਤ ਸੁਣੀ ਅਤੇ ਉਹ ਜਾਣਦੇ ਸਨ ਕਿ ਇਹ ਦ੍ਰਿਸ਼ਟਾਂਤ ਉਨ੍ਹਾਂ ਬਾਰੇ ਹੀ ਸੀ। ਇਸ ਲਈ ਉਹ ਯਿਸੂ ਨੂੰ ਗਿਰਫ਼ਤਾਰ ਕਰਨ ਲਈ ਅਵਸਰ ਲੱਭ ਰਹੇ ਸਨ ਪਰ ਉਹ ਲੋਕਾਂ ਤੋਂ ਡਰਦੇ ਸਨ, ਇਸ ਲਈ ਉਹ ਉਸ ਨੂੰ ਉੱਥੇ ਹੀ ਛੱਡ ਕੇ ਚੱਲੇ ਗਏ।"
12 E procuravam prender Jesus, porque entenderam que ele havia contado essa parábola contra eles; mas temiam o povo. Então eles o deixaram e foram embora.
13 ਯਹੂਦੀ ਆਗੂਆਂ ਨੇ ਉਸ ਨਾਲ ਚਾਲ ਖੇਡਣ ਦੀ ਕੋਸ਼ਿਸ਼ ਕੀਤੀ ਫ਼ੇਰ ਉਨ੍ਹਾਂ ਨੇ ਕੁਝ ਫ਼ਰੀਸੀਆਂ ਅਤੇ ਹੇਰੋਦੀਆਂ ਨੂੰ ਉਸ ਕੋਲ ਭੇਜਿਆ ਤਾਂ ਜੋ ਉਹ ਉਸ ਦੇ ਬਚਨਾਂ ਵਿੱਚ ਕੁਝ ਦੋਸ਼ ਲੱਭ ਸੱਕਣ।"
13 E enviaram a Jesus alguns dos fariseus e dos herodianos, para que o apanhassem em alguma palavra.
14 ਤਾਂ ਫ਼ਰੀਸੀ ਅਤੇ ਹੇਰੋਦੀਆਂ ਨੇ ਉਸ ਕੋਲ ਜਾਕੇ ਆਖਿਆ, “ਗੁਰੂ ਜੀ! ਅਸੀਂ ਜਾਣਦੇ ਹਾਂ ਕਿ ਤੂੰ ਇੱਕ ਇਮਾਨਦਾਰ ਆਦਮੀ ਹੈ ਅਤੇ ਲੋਕ ਤੇਰੇ ਬਾਰੇ ਕੀ ਆਖਦੇ ਹਨ। ਤੂੰ ਕਿਸੇ ਗੱਲੋਂ ਵੀ ਨਹੀਂ ਘਬਰਾਉਂਦਾ। ਤੇਰੇ ਅੱਗੇ ਸਾਰੇ ਮਨੁੱਖ ਬਰਾਬਰ ਹਨ ਅਤੇ ਤੂੰ ਪਰਮੇਸ਼ੁਰ ਦੇ ਰਾਹ ਬਾਰੇ ਸੱਚਾਈ ਦੱਸਦਾ ਹੈਂ। ਤੂੰ ਸਾਨੂੰ ਇਹ ਦੱਸ ਕਿ ਕੀ ਕੈਸਰ ਨੂੰ ਮਹਿਸੂਲ ਦੇਣਾ ਯੋਗ ਹੈ ਕਿ ਨਹੀਂ? ਸਾਨੂੰ ਉਸ ਨੂੰ ਮਹਿਸੂਲ ਦੇਣਾ ਚਾਹੀਦਾ ਹੈ ਜਾਂ ਨਹੀਂ?”"
14 Chegando, disseram-lhe: — Mestre, sabemos que o senhor é verdadeiro e não se importa com a opinião dos outros, porque não olha a aparência das pessoas, mas, segundo a verdade, ensina o caminho de Deus; é lícito pagar imposto a César ou não? Devemos ou não devemos pagar?
15 ਯਿਸੂ ਜਾਣਦਾ ਸੀ ਕਿ ਇਹ ਆਦਮੀ ਸੱਚਮੁੱਚ ਉਸ ਨਾਲ ਕੋਈ ਚਾਲ ਖੇਡ ਰਹੇ ਹਨ ਤਾਂ ਉਸ ਨੇ ਕਿਹਾ, “ਤੁਸੀਂ ਮੈਨੂੰ ਕਿਉਂ ਪਰਤਿਆਉਂਦੇ ਹੋ? ਚਾਂਦੇ ਦਾ ਇੱਕ ਸਿੱਕਾ ਮੇਰੇ ਕੋਲ ਲਿਆਓ ਅਤੇ ਮੈਨੂੰ ਵੇਖਣ ਦਿਓ।”"
15 Mas Jesus, percebendo a hipocrisia deles, respondeu:
16 ਉਨ੍ਹਾਂ ਉਸ ਨੂੰ ਇੱਕ ਸਿੱਕਾ ਦੇ ਦਿੱਤਾ ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਿੱਕੇ ਉੱਤੇ ਕਿਸਦੀ ਤਸਵੀਰ ਹੈ? ਅਤੇ ਉਸ ਉੱਪਰ ਕਿਸਦਾ ਨਾਉਂ ਲਿਖਿਆ ਹੋਇਆ ਹੈ?” ਤਾਂ ਉਨ੍ਹਾਂ ਕਿਹਾ, “ਇਸਤੇ ਕੈਸਰ ਦੀ ਤਸਵੀਰ ਅਤੇ ਉਸਦਾ ਨਾਉਂ ਲਿਖਿਆ ਹੈ।”"
16 Eles trouxeram. E Jesus lhes perguntou: Eles responderam: — De César.
17 ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਜੋ ਵਸਤਾਂ ਕੈਸਰ ਦੀਆਂ ਨੇ ਉਹ ਉਸ ਨੂੰ ਦੇਵੋ ਅਤੇ ਜੋ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦੇਵੋ।” ਲੋਕ ਉਸਤੇ ਹੈਰਾਨ ਸਨ, ਜੋ ਯਿਸੂ ਨੇ ਉਨ੍ਹਾਂ ਨੂੰ ਸਮਝਾਇਆ ਸੀ।"
17 Então Jesus disse: E muito se admiraram dele.
18 ਕੁਝ ਸਦੂਕੀਆਂ ਨੇ ਯਿਸੂ ਨਾਲ ਚਾਲ ਖੇਡੀ ਫ਼ਿਰ ਕੁਝ ਸਦੂਕੀ ਯਿਸੂ ਕੋਲ ਆਏ। ਸਦੂਕੀਆਂ ਦਾ ਵਿਸ਼ਵਾਸ ਸੀ ਕਿ ਮਰਨ ਉਪ੍ਰੰਤ ਕੋਈ ਮੁੜ ਨਹੀਂ ਜਿਉਂਦਾ। ਤੇ ਸਦੂਕੀਆਂ ਨੇ ਯਿਸੂ ਨੂੰ ਇੱਕ ਸਵਾਲ ਪੁੱਛਿਆ,"
18 Então alguns saduceus, que dizem não haver ressurreição, aproximaram-se de Jesus e lhe perguntaram:
19 “ਗੁਰੂ ਜੀ, ਸਾਡੇ ਲਈ ਮੂਸਾ ਨੇ ਲਿਖਿਆ ਹੈ ਕਿ ਜੇਕਰ ਕੋਈ ਵਿਆਹਿਆ ਪੁਰੱਖ ਬੇ-ਔਲਾਦ ਮਰ ਜਾਵੇ, ਤਾਂ ਉਸ ਦੇ ਭਰਾ ਨੂੰ ਉਸਦੀ ਤੀਵੀ ਨਾਲ ਵਿਆਹ ਕਰਵਾ ਲੈਣਾ ਚਾਹੀਦਾ ਹੈ, ਤਾਂ ਜੋ ਉਹ ਮਰੇ ਹੋਏ ਭਰਾ ਲਈ ਔਲਾਦ ਪੈਦਾ ਕਰ ਸੱਕਣ।"
19 — Mestre, Moisés nos deixou escrito que, se um homem morrer e deixar mulher sem filhos, o irmão desse homem deve casar com a viúva e gerar descendentes para o falecido.
20 ਇੱਕ ਵਾਰੀ ਸੱਤ ਭਰਾ ਸਨ। ਪਹਿਲੇ ਦਾ ਵਿਆਹ ਹੋਇਆ ਅਤੇ ਉਹ ਮਰ ਗਿਆ, ਉਸ ਦੇ ਕੋਈ ਔਲਾਦ ਨਹੀਂ ਸੀ,"
20 Havia sete irmãos. O primeiro casou e morreu sem deixar filhos;
21 ਫ਼ੇਰ ਦੂਜੇ ਭਰਾ ਨੇ ਉਸ ਨਾਲ ਵਿਆਹ ਕਰਵਾਇਆ ਪਰ ਉਹ ਵੀ ਬੇ-ਔਲਾਦਾ ਹੀ ਮਰ ਗਿਆ। ਇੰਝ ਹੀ ਤੀਜੇ ਭਰਾ ਨਾਲ ਵੀ ਹੋਇਆ।"
21 o segundo casou com a viúva e morreu, também sem deixar descendência; e o terceiro, da mesma forma.
22 ਇੰਝ ਵਾਰੀ-ਵਾਰੀ ਸੱਤਾਂ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ ਪਰ ਸਭ ਹੀ ਬੇ-ਔਲਾਦੇ ਵਾਰੀ-ਵਾਰੀ ਮਰ ਗਏ। ਕਿਸੇ ਭਰਾ ਨੂੰ ਉਸ ਔਰਤ ਨਾਲ ਸੰਤਾਨ ਨਾ ਮਿਲੀ। ਆਖਿਰਕਾਰ, ਉਹ ਔਰਤ ਵੀ ਮਰ ਗਈ।"
22 E, assim, os sete não deixaram descendência. Por fim, depois de todos, morreu também a mulher.
23 ਕਿਉਂ ਜੋ ਸਾਰੇ ਸੱਤਾਂ ਭਰਾਵਾਂ ਨੇ ਉਸ ਨੂੰ ਆਪਣੀ ਪਤਨੀ ਬਣਾਇਆ, ਪੁਨਰ ਉੱਥਾਨ ਦੇ ਦਿਨ, ਉਹ ਔਰਤ ਕਿਸ ਦੀ ਤੀਵੀ ਕਹਾਵੇਗੀ?”"
23 Na ressurreição, quando eles ressuscitarem, de qual deles ela será a esposa? Porque os sete casaram com ela.
24 ਯਿਸੂ ਨੇ ਆਖਿਆ, “ਕੀ ਤੁਸੀਂ ਗਲਤ ਨਹੀਂ ਹੋ? ਤੁਸੀਂ ਪੋਥੀਆਂ ਜਾਂ ਪਰਮੇਸ਼ੁਰ ਦੀ ਸ਼ਕਤੀ ਨੂੰ ਨਹੀਂ ਜਾਣਦੇ!"
24 Jesus respondeu:
25 ਜਦ ਲੋਕ ਮੁਰਦਿਆਂ ਵਿੱਚੋਂ ਜੀਅ ਉੱਠਣਗੇ ਉਹ ਵਿਆਹ ਨਹੀਂ ਕਰਨਗੇ। ਲੋਕਾਂ ਦਾ ਇੱਕ ਦੂਜੇ ਨਾਲ ਵਿਆਹ ਨਹੀਂ ਹੋਵੇਗਾ ਸਭ ਲੋਕ ਸੁਰਗ ਵਿੱਚ ਦੂਤਾਂ ਵਾਂਗ ਹੋਣਗੇ।"
25 Pois, quando ressuscitarem dentre os mortos, nem casarão, nem se darão em casamento, mas serão como os anjos nos céus.
26 ਪਰ ਮੁਰਦਿਆਂ ਦੇ ਜੀ ਉੱਠਣ ਦੇ ਸੰਬੰਧ ਵਿੱਚ, ਕੀ ਤੁਸੀਂ ਮੂਸਾ ਦੀ ਪੋਥੀ ਵਿੱਚ ਮੱਚਦੀ ਹੋਈ ਝਾੜੀ’ ਬਾਰੇ ਨਹੀਂ ਪੜ੍ਹਿਆ। ਉੱਥੇ ਲਿਖਿਆ ਹੋਇਆ ਹੈ ਕਿ ਪਰਮੇਸ਼ੁਰ ਨੇ ਮੂਸਾ ਨੂੰ ਕੀ ਆਖਿਆ; ‘ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾ।’"
26 Quanto aos mortos, que eles de fato ressuscitam, vocês nunca leram no Livro de Moisés, no trecho referente à sarça, como Deus lhe falou: “Eu sou o Deus de Abraão, o Deus de Isaque e o Deus de Jacó”?
27 ਜੇਕਰ ਪਰਮੇਸ਼ੁਰ ਆਖਦਾ ਹੈ ਕਿ ਉਹ ਇਨ੍ਹਾਂ ਦਾ ਪਰਮੇਸ਼ੁਰ ਹੈ ਤਾਂ, ਇਹ ਮਨੁੱਖ ਵਾਸਤਵ ਵਿੱਚ ਮਰੇ ਨਹੀਂ। ਤੁਸੀਂ ਸਦੂਕੀਆਂ ਨੇ ਇਸ ਨੂੰ ਗਲਤ ਸਮਝਿਆ ਹੈ। ਪਰਮੇਸ਼ੁਰ ਮੁਰਦੇ ਲੋਕਾਂ ਦਾ ਪਰਮੇਸ਼ੁਰ ਨਹੀਂ ਸਗੋਂ ਜਿਉਂਦਿਆਂ ਦਾ ਹੈ।”"
27 Ele não é Deus de mortos, e sim de vivos. Vocês estão completamente enganados.
28 ਕਿਹੜਾ ਹੁਕਮ ਵੱਧ ਮਹੱਤਵਪੂਰਣ ਹੈ ਇੱਕ ਨੇਮ ਦਾ ਉਪਦੇਸ਼ਕ ਯਿਸੂ ਕੋਲ ਆਇਆ। ਉਸ ਨੇ ਯਿਸੂ ਨੂੰ ਸਦੂਕੀਆਂ ਅਤੇ ਫ਼ਰੀਸੀਆਂ ਨਾਲ ਬਹਿਸ ਕਰਦੇ ਸੁਣਿਆ। ਉਸ ਨੇ ਵੇਖਿਆ ਕਿ ਯਿਸੂ ਨੇ ਉਨ੍ਹਾਂ ਦੇ ਸਵਾਲਾਂ ਦੇ ਬੜੇ ਵੱਧੀਆ ਜਵਾਬ ਦਿੱਤੇ ਹਨ, ਤਾਂ ਉਸ ਨੇ ਯਿਸੂ ਨੂੰ ਪੁੱਛਿਆ, “ਕਿਹੜਾ ਹੁਕਮ ਸਭ ਤੋਂ ਵੱਧ ਮਹੱਤਵਯੋਗ ਹੈ?”"
28 Chegando um dos escribas, que ouviu a discussão entre eles e viu que Jesus tinha dado uma boa resposta, perguntou-lhe: — Qual é o principal de todos os mandamentos?
29 ਯਿਸੂ ਨੇ ਆਖਿਆ, “ਸਭ ਤੋਂ ਮੁਖ ਇਹੀ ਹੈ ਕਿ: ‘ਹੇ ਇਸਰਾਏਲ ਦੇ ਲੋਕੋ, ਸੁਣੋ! ਸਾਡਾ ਪ੍ਰਭੂ ਪਰਮੇਸ਼ੁਰ ਹੀ ਇੱਕੋ ਪ੍ਰਭੂ ਹੈ।"
29 Jesus respondeu:
30 ਤੂੰ ਆਪਣੇ ਪ੍ਰਭੂ ਪਰਮੇਸ਼ੁਰ ਨੂੰ ਦਿਲ ਜਾਨ ਨਾਲ ਪਿਆਰ ਕਰ। ਤੂੰ ਆਪਣੀ ਪੂਰੀ ਰੂਹ, ਪੂਰੇ ਦਿਮਾਗ ਪੂਰੀ ਤਾਕਤ ਨਾਲ ਉਸ ਨਾਲ ਪਿਆਰ ਕਰ।’"
30 Ame o Senhor, seu Deus, de todo o seu coração, de toda a sua alma, de todo o seu entendimento e com toda a sua força.”
31 ਦੂਜਾ ਮਹੱਤਵਪੂਰਨ ਹੁਕਮ ਇਹ ਹੈ ਕਿ, ‘ਜਿਵੇਂ ਤੂੰ ਆਪਣੇ-ਆਪ ਨਾਲ ਪਿਆਰ ਕਰਦਾ ਹੈ ਇਵੇਂ ਹੀ ਦੂਜਿਆਂ ਨੂੰ ਵੀ ਪਿਆਰ ਕਰ।’ ਇਹੀ ਹੁਕਮ ਸਭ ਤੋਂ ਵੱਧ ਮਹੱਤਵਪੂਰਣ ਹਨ।”"
31 O segundo é: “Ame o seu próximo como você ama a si mesmo.” Não há outro mandamento maior do que estes.
32 ਤਦ ਉਸ ਆਦਮੀ ਨੇ ਕਿਹਾ, “ਗੁਰੂ ਜੀ! ਤੁਸੀਂ ਬਿਲਕੁਲ ਠੀਕ ਆਖਿਆ ਹੈ ਕਿ ਪਰਮੇਸ਼ੁਰ ਸਿਰਫ਼ ਇੱਕ ਹੈ ਹੋਰ ਉਸਤੋਂ ਬਿਨਾ ਦੂਜਾ ਪਰਮੇਸ਼ੁਰ ਕੋਈ ਨਹੀਂ ਹੈ।"
32 Então o escriba disse: — Muito bem, Mestre! E com verdade o senhor disse que ele é o único, e não há outro além dele,
33 ਅਤੇ ਮਨੁੱਖ ਨੂੰ ਪਰਮੇਸ਼ੁਰ ਨੂੰ ਪੂਰੇ ਦਿਲ ਜਾਨ ਨਾਲ, ਪੂਰੀ ਰੂਹ, ਪੂਰੇ ਦਿਮਾਗ ਅਤੇ ਪੂਰੀ ਤਾਕਤ ਨਾਲ ਪਿਆਰ ਕਰਨਾ ਚਾਹੀਦਾ ਹੈ। ਅਤੇ ਮਨੁੱਖ ਨੂੰ ਆਪਣੇ ਵਾਂਗ ਹੀ ਦੂਜਿਆਂ ਨੂੰ ਜਾਨਣਾ ਤੇ ਪਿਆਰ ਕਰਨਾ ਚਾਹੀਦਾ ਹੈ। ਇਹ ਦੋ ਹੁਕਮ ਸਾਰੇ ਹੋਮਾਂ ਅਤੇ ਬਲੀਦਾਨਾਂ ਤੋਂ, ਜੋ ਅਸੀਂ ਪਰਮੇਸ਼ੁਰ ਨੂੰ ਭੇਂਟ ਕਰਦੇ ਹਾਂ, ਵੱਧ ਮਹੱਤਵਪੂਰਣ ਹਨ।”"
33 e que amar a Deus de todo o coração e de todo o entendimento e com todas as forças e amar o próximo como a si mesmo é mais do que todos os holocaustos e sacrifícios.
34 ਜਦ ਯਿਸੂ ਨੇ ਵੇਖਿਆ ਕਿ ਉਸ ਆਦਮੀ ਨੇ ਸਿਆਣਪ ਨਾਲ ਉੱਤਰ ਦਿੱਤਾ ਤਾਂ ਯਿਸੂ ਨੇ ਉਸ ਆਦਮੀ ਨੂੰ ਕਿਹਾ, “ਤੂੰ ਪਰਮੇਸ਼ੁਰ ਦੇ ਰਾਜ ਦੇ ਨੇੜੇ ਹੈਂ।” ਅਤੇ ਇਸਤੋਂ ਬਾਦ ਕਿਸੇ ਦਾ ਹੌਂਸਲਾ ਨਾ ਪਿਆ ਜੋ ਉਸ ਕੋਲੋ ਕੁਝ ਹੋਰ ਸੁਆਲ ਕਰੇ।"
34 Vendo Jesus que o escriba havia respondido sabiamente, declarou-lhe: E ninguém mais ousava fazer perguntas a Jesus.
35 ਮਸੀਹ ਕਿਸਦਾ ਪੁੱਤਰ ਹੈ ਜਦੋਂ ਯਿਸੂ ਮੰਦਰ ਵਿੱਚ ਉਪਦੇਸ਼ ਦੇ ਰਿਹਾ ਸੀ ਤਾਂ ਉਸ ਨੇ ਆਖਿਆ, “ਨੇਮ ਦੇ ਉਪਦੇਸ਼ਕ ਇਹ ਕਿਉਂ ਕਹਿੰਦੇ ਹਨ ਕਿ ਮਸੀਹ ਦਾਊਦ ਦਾ ਪੁੱਤਰ ਹੈ?"
35 Jesus, ensinando no templo, perguntou:
36 ਦਾਊਦ ਨੇ ਪਵਿੱਤਰ ਆਤਮਾ ਰਾਹੀਂ ਖੁਦ ਆਖਿਆ ਹੈ ਕਿ: ‘ਪ੍ਰਭੂ ਨੇ, ਮੇਰੇ ਪ੍ਰਭੂ ਨੂੰ, ਆਖਿਆ: ਤੂੰ ਮੇਰੇ ਸੱਜੇ ਪਾਸੇ ਬੈਠ। ਅਤੇ ਮੈਂ ਤੇਰੇ ਦੁਸ਼ਮਣਾ ਨੂੰ ਤੇਰੇ ਪੈਰਾਂ ਹੇਠ ਕਰ ਦਿਆਂਗਾ।’"
36 O próprio Davi falou, pelo Espírito Santo:
37 ਦਾਊਦ ਤਾਂ ਆਪੇ ਹੀ ਮਸੀਹ ਨੂੰ ‘ਪ੍ਰਭੂ’ ਬੁਲਾਉਂਦਾ ਹੈ। ਜੇਕਰ ਅਜਿਹਾ ਹੈ, ਤਾਂ ਮਸੀਹ ਉਸਦਾ ਪੁੱਤਰ ਕਿਵੇਂ ਹੋ ਸੱਕਦਾ ਹੈ?” ਅਤੇ ਵੱਡੀ ਭੀੜ ਖੁਸ਼ੀ ਨਾਲ ਉਸ ਦੇ ਉਪਦੇਸ਼ ਸੁਣ ਰਹੀ ਸੀ।"
37 — O próprio Davi chama o Cristo de Senhor; então como ele pode ser filho de Davi? E a grande multidão o ouvia com prazer.
38 ਯਿਸੂ ਨੇਮ ਦੇ ਉਪਦੇਸ਼ਕਾਂ ਦੀ ਅਲੋਚਨਾ ਕਰਦਾ ਉਹ ਲਗਾਤਾਰ ਉਪਦੇਸ਼ ਦਿੰਦਾ ਰਿਹਾ ਅਤੇ ਆਖਿਆ, “ਨੇਮ ਦੇ ਉਪਦੇਸ਼ਕਾਂ ਤੋਂ ਸਾਵੱਧਾਨ ਰਹੋ। ਉਹ ਲੰਬੇ ਚੋਗੇ ਪਾਕੇ ਇਹ ਵਿਖਾਉਣ ਲਈ ਕਿ ਉਹ ਮਹੱਤਵਪੂਰਣ ਹਨ, ਇਧਰ-ਉਧਰ ਭਟਕਦੇ ਰਹਿੰਦੇ ਹਨ। ਅਤੇ ਬਜ਼ਾਰਾਂ ਵਿੱਚ ਲੋਕ ਉਨ੍ਹਾਂ ਨੂੰ ਇੱਜ਼ਤ ਦੇਣ ਦੇ ਇਛੁੱਕ ਹਨ।"
38 E, ao ensinar, Jesus dizia:
39 ਅਤੇ ਉਹ ਪ੍ਰਾਰਥਨਾ ਸਥਾਨਾਂ ਵਿੱਚ ਅਤੇ ਦਾਵਤਾਂ ਵਿੱਚ ਵੱਡੇ ਅਹੁਦੇ ਦੀਆਂ ਕੁਰਸੀਆਂ ਤੇ ਬੈਠਣਾ ਚਾਹੁੰਦੇ ਹਨ।"
39 buscam as primeiras cadeiras nas sinagogas e os primeiros lugares nos banquetes;
40 ਉਹ ਵਿਧਵਾਵਾਂ ਦੇ ਘਰਾਂ ਨੂੰ ਵੀ ਲੁੱਟ ਲੈਂਦੇ ਹਨ, ਅਤੇ ਚੰਗੇ ਬਨਣ ਲਈ ਵਿਖਾਵੇ ਕਰਨ ਵਾਸਤੇ ਲੰਬੀਆਂ-ਲੰਬੀਆਂ ਪ੍ਰਾਰਥਨਾ ਕਰਦੇ ਹਨ। ਪਰਮੇਸ਼ੁਰ ਉਨ੍ਹਾਂ ਨੂੰ ਬਹੁਤ ਸਜ਼ਾ ਦੇਵੇਗਾ।”"
40 devoram as casas das viúvas e, para o justificar, fazem longas orações. Estes sofrerão juízo muito mais severo.
41 ਇੱਕ ਵਿਧਵਾ ਦੇਣ ਦਾ ਮਤਲਬ ਦੱਸਦੀ ਹੈ ਯਿਸੂ ਮੰਦਰ ਦੇ ਖਜ਼ਾਨੇ ਦੇ ਸੰਦੂਕ ਕੋਲ ਬੈਠਾ ਇਹ ਵੇਖ ਰਿਹਾ ਸੀ ਕਿ ਲੋਕ ਆਂਦੇ-ਜਾਂਦੇ ਉਸ ਵਿੱਚ ਕੀ ਭੇਟਾ ਪਾਉਂਦੇ ਹਨ। ਬਹੁਤ ਸਾਰੇ ਅਮੀਰ ਲੋਕ ਇਸ ਵਿੱਚ ਬਹੁਤ ਸਾਰਾ ਧਨ ਪਾ ਰਹੇ ਸਨ।"
41 Sentado diante da caixa de ofertas, Jesus observava como o povo lançava ali o dinheiro. Ora, muitos ricos depositavam grandes quantias.
42 ਫ਼ਿਰ ਇੱਕ ਗਰੀਬ ਵਿਧਵਾ ਆਈ ਅਤੇ ਉਸ ਨੇ ਦੋ ਛੋਟੇ-ਛੋਟੇ ਤਾਂਬੇ ਦੇ ਸਿੱਕੇ ਭੇਟਾ ਕੀਤੇ ਜੋ ਕਿ ਇੱਕ ਪੈਸੇ ਦੇ ਤੁੱਲ ਵੀ ਨਹੀਂ ਸਨ।"
42 Vindo, porém, uma viúva pobre, lançou duas pequenas moedas correspondentes a um quadrante.
43 ਯਿਸੂ ਨੇ ਆਪਣੇ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਇਸ ਗਰੀਬ ਵਿਧਵਾ ਨੇ ਦੋ ਛੋਟੇ ਸਿੱਕੇ ਚਢ਼ਾਏ ਹਨ, ਅਸਲ ਵਿੱਚ ਜੋ ਕਿ ਸਾਰੇ ਧਨਵਾਨਾਂ ਦੀ ਚਢ਼ਾਈ ਢੇਰ ਸਾਰੀ ਭੇਟਾ ਨਾਲੋਂ ਕਿਤੇ ਵੱਧੇਰੇ ਹਨ।"
43 E, chamando os seus discípulos, Jesus disse:
44 ਉਨ੍ਹਾਂ ਅਮੀਰ ਲੋਕਾਂ ਕੋਲ ਅਥਾਹ ਧਨ ਹੈ ਅਤੇ ਉਸ ਸਭ ਕਾਸੇ ਵਿੱਚੋਂ, ਉਨ੍ਹਾਂ ਕੋਲ ਜੋ ਫ਼ਾਲਤੂ ਸੀ, ਸੋ ਉਨ੍ਹਾਂ ਨੇ ਭੇਟਾ ਕਰ ਦਿੱਤਾ। ਪਰ ਇਹ ਔਰਤ ਬਹੁਤ ਗਰੀਬ ਹੈ ਅਤੇ ਉਸ ਕੋਲ ਜੋ ਵੀ ਸੀ ਉਸ ਨੇ ਅਰਪਣ ਕਰ ਦਿੱਤਾ ਹੈ। ਜੋ ਕੁਝ ਉਸ ਨੇ ਅਰਪਣ ਕੀਤਾ ਹੈ ਉਹ ਉਸ ਦੇ ਆਪਣੇ ਜਿਉਣ ਵਾਸਤੇ ਸੀ।”"
44 Porque todos eles deram daquilo que lhes sobrava; ela, porém, da sua pobreza deu tudo o que possuía, todo o seu sustento.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Marcos 12, comparar traduções ou montar um estudo — tudo direto pelo WhatsApp.