Marcos 13

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਮੰਦਰ ਦਾ ਭਵਿੱਖ ਵਿੱਚ ਹੋਣ ਵਾਲਾ ਵਿਨਾਸ਼ ਜਦੋਂ ਯਿਸੂ ਮੰਦਰ ਵਾਲੀ ਥਾਂ ਛੱਡ ਕੇ ਜਾ ਰਿਹਾ ਸੀ ਤਾਂ ਉਸ ਦੇ ਇੱਕ ਚੇਲੇ ਨੇ ਕਿਹਾ, “ਗੁਰੂ ਜੀ ਵੇਖੋ! ਇਸ ਮੰਦਰ ਦੀਆਂ ਇਮਾਰਤਾਂ ਕਿੰਨੀਆਂ ਖੂਬਸੂਰਤ ਹਨ ਤੇ ਕਿੰਨੇ ਵੱਡੇ-ਵੱਡੇ ਪੱਥਰਾਂ ਦੀਆਂ ਬਣੀਆਂ ਹੋਈਆਂ ਹਨ!”"
1 Ao sair Jesus do templo, disse-lhe um de seus discípulos: Mestre! Que pedras, que construções!
2 ਉਸ ਨੇ ਕਿਹਾ, “ਇਹ ਵੱਡੀਆਂ ਇਮਾਰਤਾਂ, ਜੋ ਤੂੰ ਵੇਖ ਰਿਹਾ ਹੈ, ਸਾਰੀਆਂ ਨਸ਼ਟ ਹੋ ਜਾਣਗੀਆਂ। ਇੱਕ-ਇੱਕ ਪੱਥਰ ਜ਼ਮੀਨ ਤੇ ਡਿੱਗ ਪਵੇਗਾ। ਇੱਕ ਵੀ ਪੱਥਰ ਦੂਜੇ ਉੱਤੇ ਖੜ੍ਹਾ ਨਹੀਂ ਰਹੇਗਾ।”"
2 Mas Jesus lhe disse: Vês estas grandes construções? Não ficará pedra sobre pedra, que não seja derribada.
3 ਬਾਦ ਵਿੱਚ ਉਹ ਜੈਤੂਨ ਦੇ ਪਹਾੜ ਉੱਤੇ ਪਤਰਸ, ਯਾਕੂਬ, ਯੂਹੰਨਾ ਅਤੇ ਅੰਦ੍ਰਿਯਾਸ ਨਾਲ ਇੱਕਲਾ ਬੈਠਾ ਸੀ। ਉਥੋ ਉਹ ਮੰਦਰ ਵੇਖ ਸੱਕਦੇ ਸਨ। ਤਾਂ ਉਨ੍ਹਾਂ ਚੇਲਿਆਂ ਨੇ ਉਸ ਨੂੰ ਪੁੱਛਿਆ।"
3 No monte das Oliveiras, defronte do templo, achava-se Jesus assentado, quando Pedro, Tiago, João e André lhe perguntaram em particular:
4 “ਸਾਨੂੰ ਇਹ ਦੱਸ ਕਿ ਇਹ ਸਭ ਕਦੋਂ ਵਾਪਰੇਗਾ? ਅਤੇ ਇਸਦਾ ਕੀ ਸਬੂਤ ਹੈ ਕਿ ਇਹ ਸਭ ਵਾਪਰਣ ਵਾਲਾ ਹੈ?”"
4 Dize-nos quando sucederão estas coisas, e que sinal haverá quando todas elas estiverem para cumprir-se.
5 ਯਿਸੂ ਚੇਲਿਆਂ ਨੂੰ ਆਖਣ ਲੱਗਾ, “ਹੋਸ਼ਿਆਰ ਰਹੋ! ਕਿਸੇ ਨੂੰ ਵੀ ਆਪਣੇ-ਆਪ ਨੂੰ ਗੁਮਰਾਹ ਨਾ ਕਰਨ ਦਿਓ।"
5 Então, Jesus passou a dizer-lhes: Vede que ninguém vos engane.
6 ਬਹੁਤ ਸਾਰੇ ਲੋਕ ਮੇਰੇ ਨਾਂ ਵਿੱਚ ਆਖਣਗੇ, ‘ਮੈਂ ਓਹੋ ਹਾਂ’ ਇਉ ਉਹ ਬਹੁਤ ਸਾਰੇ ਲੋਕਾਂ ਨੂੰ ਮੂਰਖ ਬਨਾਉਣਗੇ।"
6 Muitos virão em meu nome, dizendo: Sou eu; e enganarão a muitos.
7 ਤੁਸੀਂ ਬਹੁਤ ਸਾਰੀਆਂ ਜੰਗਾਂ, ਜਿਹੜੀਆਂ ਕਿ ਹੋਣਗੀਆਂ, ਉਨ੍ਹਾਂ ਦੀਆਂ ਕਹਾਣੀਆਂ ਬਾਰੇ ਸੁਣੋਂਗੇ। ਪਰ ਤੁਸੀਂ ਘਬਰਾਉਣਾ ਨਾ। ਅੰਤ ਆਉਣ ਤੋਂ ਪਹਿਲਾਂ ਇਹ ਸਭ ਘਟਨਾਵਾਂ ਵਾਪਰਨੀਆਂ ਚਾਹੀਦੀਆਂ ਹਨ ਪਰ ਅੰਤ ਹਾਲੇ ਆਉਣ ਵਾਲਾ ਹੈ।"
7 Quando, porém, ouvirdes falar de guerras e rumores de guerras, não vos assusteis; é necessário assim acontecer, mas ainda não é o fim.
8 ਕਿਉਂਕਿ ਇੱਕ ਕੌਮ ਦੂਜੀ ਕੌਮ ਦੇ ਵਿਰੁੱਧ ਲੜੇਗੀ, ਇੱਕ ਰਾਜ ਇੱਕ ਰਾਜ ਦੂਜੇ ਰਾਜ ਦੇ ਵਿਰੁੱਧ ਲੜੇਗਾ। ਅਤੇ ਇੱਕ ਵਕਤ ਆਵੇਗਾ ਜਦੋਂ ਲੋਕਾਂ ਕੋਲ ਖਾਣ ਲਈ ਕੁਝ ਵੀ ਨਹੀਂ ਹੋਵੇਗਾ। ਧਰਤੀ ਦੇ ਵੱਖ-ਵੱਖ ਭਾਗਾਂ ਵਿੱਚ ਭੂਚਾਲ ਆਉਣਗੇ। ਇਹ ਗੱਲਾਂ ਸੂਤਕ ਦੇ ਦਰਦ ਵਰਗੀਆਂ ਹੋਣਗੀਆਂ।"
8 Porque se levantará nação contra nação, e reino, contra reino. Haverá terremotos em vários lugares e também fomes. Estas coisas são o princípio das dores.
9 “ਪਰ ਤੁਸੀਂ ਚੌਕਸ ਰਹਿਣਾ ਕਿਉਂਕਿ ਲੋਕ ਤੁਹਾਨੂੰ ਕਚਿਹਰੀਆਂ ਦੇ ਹਵਾਲੇ ਕਰਣਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਲਿਜਾਕੇ ਕੁੱਟਣਗੇ। ਤੁਹਾਨੂੰ ਰਾਜਿਆਂ ਅਤੇ ਹਾਕਮਾਂ ਦੇ ਅੱਗੇ ਮੇਰੇ ਕਾਰਣ ਖੜ੍ਹੇ ਕਰਨਗੇ ਅਤੇ ਤੁਸੀਂ ਮੇਰੇ ਬਾਰੇ ਗਵਾਹੀ ਦੇਵੋਂਗੇ। ਇਹ ਸਭ ਉਹ ਇਸ ਲਈ ਕਰਨਗੇ ਕਿਉਂਕਿ ਤੁਸੀਂ ਮੇਰਾ ਅਨੁਸਰਣ ਕਰਦੇ ਹੋ।"
9 Estai vós de sobreaviso, porque vos entregarão aos tribunais e às sinagogas; sereis açoitados, e vos farão comparecer à presença de governadores e reis, por minha causa, para lhes servir de testemunho.
10 ਸਭ ਤੋਂ ਪਹਿਲਾਂ ਇਹ ਜ਼ਰੂਰੀ ਹੈ ਕਿ ਇੰਜੀਲ ਦਾ ਪ੍ਰਚਾਰ ਸਾਰੀਆਂ ਕੌਮਾਂ ਨੂੰ ਕੀਤਾ ਜਾਵੇ।"
10 Mas é necessário que primeiro o evangelho seja pregado a todas as nações.
11 ਜਦੋਂ ਉਹ ਤੁਹਾਨੂੰ ਗਿਰਫ਼ਤਾਰ ਕਰਨ ਅਤੇ ਕਚਿਹਰੀਆਂ ਦੇ ਹਵਾਲੇ ਕਰਨ ਤਾਂ ਤੁਸੀਂ ਅੱਗੋ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਕਹੀਏ। ਤੁਸੀਂ ਉਹੀ ਆਖਣਾ ਜੋ ਉਸ ਵਕਤ ਤੁਹਾਨੂੰ ਪਰਮੇਸ਼ੁਰ ਦੁਆਰਾ ਦੱਸਿਆ ਜਾਵੇਗਾ। ਇਹ ਤੁਸੀਂ ਨਹੀਂ ਬੋਲ ਰਹੇ ਹੋਵੋਂਗੇ, ਇਹ ਤੁਹਾਡੇ ਵਿੱਚੋਂ ਪਵਿੱਤਰ ਆਤਮਾ ਖੁਦ ਬੋਲੇਗਾ।"
11 Quando, pois, vos levarem e vos entregarem, não vos preocupeis com o que haveis de dizer, mas o que vos for concedido naquela hora, isso falai; porque não sois vós os que falais, mas o Espírito Santo.
12 “ਭਰਾ-ਭਰਾ ਦੇ ਵਿਰੁੱਧ ਹੋਵੇਗਾ ਅਤੇ ਉਹ ਇੱਕ ਦੂਜੇ ਨੂੰ ਮਾਰਨ ਲਈ ਫ਼ੜਵਾਉਨਗੇ। ਪਿਓ ਆਪਣੇ ਬੱਚਿਆਂ ਦੇ ਖਿਲਾਫ਼ ਹੋਵੇਗਾ ਅਤੇ ਉਨ੍ਹਾਂ ਨੂੰ ਮਾਰਨ ਲਈ ਫ਼ੜਵਾਏਗਾ। ਇੰਝ ਹੀ, ਬੱਚੇ ਆਪਣੇ ਮਾਂ-ਬਾਪ ਦੇ ਵਿਰੁੱਧ ਹੋਣਗੇ ਅਤੇ ਉਨ੍ਹਾਂ ਨੂੰ ਮਾਰਨ ਲਈ ਫ਼ੜਵਾਉਣਗੇ।"
12 Um irmão entregará à morte outro irmão, e o pai, ao filho; filhos haverá que se levantarão contra os progenitores e os matarão.
13 ਮੇਰੇ ਕਾਰਣ ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਪਰ ਜਿਹੜਾ ਅੰਤ ਤੱਕ ਸਬਰ ਨਾਲ ਇਹ ਸਭ ਸਹੇਗਾ ਉਹੀ ਬਚਾਇਆ ਜਾਵੇਗਾ।"
13 Sereis odiados de todos por causa do meu nome; aquele, porém, que perseverar até ao fim, esse será salvo.
14 “ਤੁਸੀਂ ਉਸ ‘ਭਿਆਨਕ ਚੀਜ਼ ਨੂੰ ਵੇਖੋਂਗੇ ਜਿਹੜੀ ਤਬਾਹੀ ਲਿਆਉਂਦੀ ਹੈ।’ ਤੁਸੀਂ ਇਸ ਨੂੰ ਉਸ ਜਗ੍ਹਾ ਵੇਖੋਂਗੇ ਜਿੱਥੇ ਇਸ ਨੂੰ ਨਹੀਂ ਆਉਣਾ ਚਾਹੀਦਾ ਹੈ।” (ਤੁਸੀਂ ਜਿਹੜਾ ਇਸ ਨੂੰ ਪੜ੍ਹਦਾ ਸਮਝਣਾ ਚਾਹੀਦਾ ਕਿ ਇਸਦਾ ਕੀ ਅਰਥ ਹੈ।) “ਉਸ ਸਮੇਂ, ਯਹੂਦਿਯਾ ਵਿੱਚਲੇ ਲੋਕਾਂ ਨੂੰ ਪਹਾੜਾਂ ਵੱਲ ਨੂੰ ਭੱਜ ਜਾਣਾ ਚਾਹੀਦਾ ਹੈ।"
14 Quando, pois, virdes o abominável da desolação situado onde não deve estar (quem lê entenda), então, os que estiverem na Judeia fujam para os montes;
15 ਲੋਕਾਂ ਨੂੰ ਬਿਨਾ ਕਿਸੇ ਦੇਰੀ ਦੇ ਭੱਜ ਜਾਣਾ ਚਾਹੀਦਾ ਹੈ। ਜੇਕਰ ਕੋਈ ਮਨੁੱਖ ਘਰ ਦੀ ਛੱਤ ਤੇ ਹੈ ਉਸ ਨੂੰ ਥੱਲਿਉਂ ਆਪਣੇ ਘਰੋਂ ਕੁਝ ਲੈਣ ਲਈ ਨਹੀਂ ਜਾਣਾ ਚਾਹੀਦਾ।"
15 quem estiver em cima, no eirado, não desça nem entre para tirar da sua casa alguma coisa;
16 ਜੇਕਰ ਕੋਈ ਮਨੁੱਖ ਖੇਤ ਵਿੱਚ ਹੈ, ਉਸ ਨੂੰ ਆਪਣਾ ਕੁੜਤਾ ਲੈਣ ਵਾਪਸ ਨਹੀਂ ਆਉਣਾ ਚਾਹੀਦਾ।"
16 e o que estiver no campo não volte atrás para buscar a sua capa.
17 “ਉਹ ਵਕਤ ਗਰਭਵਤੀ ਔਰਤਾਂ ਲਈ ਅਤੇ ਉਨ੍ਹਾਂ ਲਈ ਬਹੁਤ ਮਾੜਾ ਹੋਵੇਗਾ ਜਿਹੜੀਆਂ ਦੁੱਧ ਪੀਂਦੇ ਨਿਆਣਿਆਂ ਦੀਆਂ ਮਾਵਾਂ ਹਨ।"
17 Ai das que estiverem grávidas e das que amamentarem naqueles dias!
18 ਪ੍ਰਾਰਥਨਾ ਕਰਨਾ ਕਿ ਇਹ ਸਭ ਸਰਦੀਆਂ ਵਿੱਚ ਨਾ ਵਾਪਰੇ।"
18 Orai para que isso não suceda no inverno.
19 ਭਲਾ ਕਿਉਂ? ਓਨ੍ਹੀ ਦਿਨੀ, ਜਿਹੜੀਆਂ ਮੁਸੀਬਤਾਂ ਆਉਣਗੀਆਂ ਉਹ ਸ਼ੁਰੂ ਤੋਂ ਲੈ ਕੇ ਉਦੋਂ ਤੱਕ ਦੀਆਂ ਸਭ ਤੋਂ ਭਿਆਨਕ ਮੁਸੀਬਤਾਂ ਹੋਣਗੀਆਂ ਜਦੋਂ ਪਰਮੇਸ਼ੁਰ ਨੇ ਇਹ ਦੁਨੀਆਂ ਸਾਜੀ ਸੀ, ਇੱਥੇ ਭਵਿੱਖ ਵਿੱਚ ਆਉਣ ਵਾਲੀਆਂ ਤਕਲੀਫ਼ਾਂ ਨਾਲੋਂ ਵੀ ਵੱਧ ਮੁਸ਼ਕਿਲਾਂ ਹੋਣਗੀਆਂ।"
19 Porque aqueles dias serão de tamanha tribulação como nunca houve desde o princípio do mundo, que Deus criou, até agora e nunca jamais haverá.
20 ਅਤੇ ਜੇਕਰ ਪਰਮੇਸ਼ੁਰ ਉਨ੍ਹਾਂ ਦਿਨਾਂ ਨੂੰ ਘੱਟ ਨਾ ਕਰਦਾ ਤਾਂ ਕੋਈ ਮਨੁੱਖ ਜਿਉਂਦਾ ਨਾ ਬਚਦਾ। ਪ੍ਰਭੂ ਨੇ ਉਨ੍ਹਾਂ ਦਿਨਾਂ ਨੂੰ ਉਨ੍ਹਾਂ ਲਈ ਘਟਾਇਆ ਹੈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਚੁਣਿਆ ਹੋਇਆ ਹੈ।"
20 Não tivesse o Senhor abreviado aqueles dias, e ninguém se salvaria; mas, por causa dos eleitos que ele escolheu, abreviou tais dias.
21 “ਉਸ ਵਕਤ ਕੁਝ ਲੋਕ ਤੁਹਾਨੂੰ ਇਹ ਵੀ ਆਖਣਗੇ, ‘ਵੇਖੋ! ਮਸੀਹ ਇੱਥੇ ਹੈ’ ਕੁਝ ਹੋਰ ਲੋਕ ਸ਼ਾਇਦ ਇਹ ਵੀ ਆਖਣ, ‘ਉਹ ਉੱਥੇ ਹੈ!’ ਪਰ ਤੁਸੀਂ ਉਨ੍ਹਾਂ ਤੇ ਵਿਸ਼ਵਾਸ ਨਾ ਕਰਨਾ।"
21 Então, se alguém vos disser: Eis aqui o Cristo! Ou: Ei-lo ali! Não acrediteis;
22 ਬਹੁਤ ਸਾਰੇ ਝੂਠੇ ਮਸੀਹ ਅਤੇ ਝੂਠੇ ਨਬੀ ਆਉਣਗੇ ਅਤੇ ਕਰਿਸ਼ਮੇ ਅਤੇ ਅਚੰਭੇ ਵਿਖਾਉਣਗੇ ਅਤੇ ਹਰ ਸੰਭਵ ਤਰ੍ਹਾਂ ਨਾਲ ਉਸ ਦੇ ਚੁਣੇ ਹੋਏ ਲੋਕਾਂ ਨੂੰ ਵੀ ਗੁਮਰਾਹ ਕਰਣਗੇ।"
22 pois surgirão falsos cristos e falsos profetas, operando sinais e prodígios, para enganar, se possível, os próprios eleitos.
23 ਇਸ ਲਈ ਪੂਰੇ ਚੌਕਸ ਰਹਿਣਾ। ਇਸੇ ਲਈ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਮੈਂ ਤੁਹਾਨੂੰ ਚੌਕਸ ਕਰ ਦਿੱਤਾ ਹੈ।"
23 Estai vós de sobreaviso; tudo vos tenho predito.
24 “ਪਰ ਉਨ੍ਹਾਂ ਦਿਨਾਂ ਦੇ ਕਸ਼ਟਾਂ ਤੋਂ ਬਾਦ, ‘ਸੂਰਜ ਹਨੇਰਾ ਹੋ ਜਾਵੇਗਾ ਅਤੇ ਚੰਨ ਆਪਣੀ ਚਾਨਣੀ ਗੁਆ ਲਵੇਗਾ।"
24 Mas, naqueles dias, após a referida tribulação, o sol escurecerá, a lua não dará a sua claridade,
25 ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਵਿੱਚਲੀਆਂ ਸ਼ਕਤੀਆਂ ਹਿੱਲ ਜਾਣਗੀਆਂ।’"
25 as estrelas cairão do firmamento, e os poderes dos céus serão abalados.
26 “ਤਦ ਲੋਕ ਮਨੁੱਖ ਦੇ ਪੁੱਤਰ ਨੂੰ ਬੱਦਲਾਂ ਵਿੱਚ ਮਹਾਨ ਸ਼ਕਤੀ ਅਤੇ ਮਹਿਮਾ ਨਾਲ ਆਉਂਦਾ ਵੇਖਣਗੇ।"
26 Então, verão o Filho do Homem vir nas nuvens, com grande poder e glória.
27 ਮਨੁੱਖ ਦਾ ਪੁੱਤਰ ਆਪਣੇ ਦੂਤਾਂ ਨੂੰ ਧਰਤੀ ਦੇ ਚਾਰੀ ਪਾਸੀਂ ਭੇਜੇਗਾ। ਦੂਤ ਉਸ ਦੇ ਚੁਣੇ ਹੋਇਆਂ ਨੂੰ ਧਰਤੀ ਦੀ ਹਰ ਕੌਮ ਵਿੱਚੋਂ ਇਕੱਠਾ ਕਰਨਗੇ।"
27 E ele enviará os anjos e reunirá os seus escolhidos dos quatro ventos, da extremidade da terra até à extremidade do céu.
28 “ਅੰਜੀਰ ਦਾ ਰੁੱਖ ਸਾਨੂੰ ਇੱਕ ਸਬਕ ਸਿੱਖਾਉਂਦਾ ਹੈ। ਜਦੋਂ ਅੰਜੀਰ ਦੇ ਰੁੱਖ ਦੀਆਂ ਟਹਿਣੀਆਂ ਹਰੀਆਂ ਅਤੇ ਕੋਮਲ ਹੁੰਦੀਆਂ ਹਨ, ਅਤੇ ਨਵੇਂ ਪੱਤੇ ਉੱਗਣੇ ਸ਼ੁਰੂ ਹੁੰਦੇ ਹਨ, ਫ਼ਿਰ ਤੁਸੀਂ ਜਾਣ ਜਾਂਦੇ ਹੋ ਕਿ ਗਰਮੀ ਆਉਣ ਵਾਲੀ ਹੈ।"
28 Aprendei, pois, a parábola da figueira: quando já os seus ramos se renovam, e as folhas brotam, sabeis que está próximo o verão.
29 ਇਸੇ ਤਰ੍ਹਾਂ ਤੁਸੀਂ ਜਦੋਂ ਵੇਖੋਂ ਕਿ ਅਜਿਹੀਆਂ ਗੱਲਾਂ ਹੁੰਦੀਆਂ ਹਨ ਜਿਹੜੀਆਂ ਮੈਂ ਤੁਹਾਨੂੰ ਦੱਸੀਆਂ ਹਨ ਤਾਂ ਤੁਹਾਨੂੰ ਪਤਾ ਲੱਗੇਗਾ ਕਿ ਸਮਾਂ ਨੇੜੇ ਹੀ ਨਹੀਂ ਸਗੋਂ ਬੂਹੇ ਉੱਤੇ ਹੈ।"
29 Assim, também vós: quando virdes acontecer estas coisas, sabei que está próximo, às portas.
30 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਹ ਸਭ ਗੱਲਾਂ ਇਸ ਪੀੜ੍ਹੀ ਦੇ ਜਿਉਂਦੇ ਜੀ ਵਾਪਰਨਗੀਆਂ।"
30 Em verdade vos digo que não passará esta geração sem que tudo isto aconteça.
31 ਸਾਰੀ ਦੁਨੀਆਂ, ਅਕਾਸ਼ ਅਤੇ ਧਰਤੀ ਸਭ ਨਸ਼ਟ ਕੀਤੇ ਜਾਣਗੇ। ਪਰ ਮੇਰੇ ਬਚਨ ਕਦੇ ਵੀ ਨਸ਼ਟ ਨਹੀਂ ਹੋਣਗੇ।"
31 Passará o céu e a terra, porém as minhas palavras não passarão.
32 “ਕੋਈ ਨਹੀਂ, ਨਾ ਸਵਰਗ ਵਿੱਚ ਦੂਤ ਅਤੇ ਨਾ ਹੀ ਪੁੱਤਰ ਹੀ ਇਹ ਜਾਣਦਾ ਕਿ ਉਹ ਵਕਤ ਕਦੋਂ ਆਵੇਗਾ। ਪਰ ਸਿਰਫ਼ ਪਿਤਾ ਜਾਣਦਾ ਹੈ।"
32 Mas a respeito daquele dia ou da hora ninguém sabe; nem os anjos no céu, nem o Filho, senão o Pai.
33 ਚੌਕਸ ਰਹੋ! ਅਤੇ ਹਰ ਸਮੇਂ ਤਿਆਰ ਰਹੋ! ਪਤਾ ਨਹੀਂ ਉਹ ਘੜੀ ਕਿਸ ਵੇਲੇ ਆ ਜਾਵੇ।"
33 Estai de sobreaviso, vigiai [e orai]; porque não sabeis quando será o tempo.
34 “ਇਹ ਜਮਾਂ ਮਨੁੱਖ ਦੀ ਯਾਤਰਾ ਵਾਂਗ ਹੈ। ਉਸ ਨੇ ਆਪਣਾ ਘਰ ਛੱਡਿਆ। ਉਹ ਆਪਣੇ ਘਰ ਦਾ ਧਿਆਨ ਰੱਖਣ ਲਈ ਆਪਣੇ ਨੋਕਰਾਂ ਨੂੰ ਨਿਯੁਕਤ ਕਰਦਾ ਹੈ। ਹਰ ਨੋਕਰ ਨੂੰ ਇੱਕ ਖਾਸ ਕੰਮ ਦਿੱਤਾ ਗਿਆ ਹੈ। ਉਹ ਇੱਕ ਦਰਬਾਨ ਨੂੰ ਦਰਵਾਜ਼ੇ ਤੇ ਨਿਯੁਕਤ ਕਰਦਾ ਹੈ ਅਤੇ ਹਮੇਸ਼ਾ ਪਹਿਰੇਦਾਰੀ ਕਰਦੇ ਰਹਿਣ ਲਈ ਆਖਦਾ ਹੈ।"
34 É como um homem que, ausentando-se do país, deixa a sua casa, dá autoridade aos seus servos, a cada um a sua obrigação, e ao porteiro ordena que vigie.
35 ਇਸ ਲਈ ਤੁਸੀਂ ਹਮੇਸ਼ਾ ਤੱਤਪਰ ਰਹਿਣਾ। ਤੁਸੀਂ ਨਹੀਂ ਜਾਣਦੇ ਕਦੋਂ ਘਰ ਦਾ ਮਾਲਕ ਵਾਪਸ ਮੁੜ ਆਵੇ। ਕੋਈ ਨਹੀਂ ਜਾਣਦਾ ਕਿ ਕੀ ਉਹ ਆਥਣ ਵੇਲੇ ਜਾਂ ਅੱਧੀ ਰਾਤ ਵੇਲੇ ਜਾਂ ਬਹੁਤ ਹੀ ਤੜਕੇ ਜਾਂ ਸੂਰਜ ਚੜ੍ਹ੍ਹਨ ਤੋਂ ਬਾਦ ਆਵੇਗਾ।"
35 Vigiai, pois, porque não sabeis quando virá o dono da casa: se à tarde, se à meia-noite, se ao cantar do galo, se pela manhã;
36 ਉਹ ਝੱਟ ਹੀ ਵਾਪਸ ਆ ਸੱਕਦਾ ਹੈ। ਜੇਕਰ ਤੁਸੀਂ ਹਮੇਸ਼ਾ ਚੌਕਸ ਰਹੋ ਜਦੋਂ ਉਹ ਆਵੇ ਤਾਂ ਤੁਸੀਂ ਸੁੱਤੇ ਨਾ ਹੋਵੋ।"
36 para que, vindo ele inesperadamente, não vos ache dormindo.
37 ਮੈਂ ਇਹ ਤੁਹਾਨੂੰ ਵੀ ਅਤੇ ਹਰ ਮਨੁੱਖ ਨੂੰ ਵੀ ਕਹਿੰਦਾ ਹਾਂ ਕਿ ‘ਜਾਗਦੇ ਰਹੋ।’”"
37 O que, porém, vos digo, digo a todos: vigiai!

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Marcos 13, comparar traduções ou montar um estudo — tudo direto pelo WhatsApp.