Marcos 14

Punjabi Bible (GL_PUNJABI) vs VC

Sair da comparação
VC Versão Católica
1 ਯਹੂਦੀ ਆਗੂਆਂ ਦੀ ਯਿਸੂ ਨੂੰ ਮਾਰਨ ਦੀ ਵਿਉਂਤ ਦੋ ਦਿਨਾਂ ਪਿੱਛੋਂ ਪਸਾਹ ਅਤੇ ਪਤੀਰੀ ਰੋਟੀ ਦਾ ਤਿਉਹਾਰ ਆਉਣ ਵਾਲਾ ਸੀ। ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਹੋਏ ਸਨ ਕਿ ਉਸ ਨੂੰ ਕਿਵੇ ਛੱਲ ਨਾਲ ਫ਼ੜ ਸੱਕਣ ਤੇ ਜਾਨੋਂ ਮਾਰ ਸੁੱਟਣ?"
1 Ora, dali a dois dias seria a festa da Páscoa e dos {pães} Ázimos; e os sumos sacerdotes e os escribas buscavam algum meio de prender Jesus à traição para matá-lo.
2 ਉਨ੍ਹਾਂ ਆਖਿਆ, “ਪਰ ਅਸੀਂ ਤਿਉਹਾਰ ਦੇ ਸਮੇਂ ਉਸ ਨੂੰ ਨਹੀਂ ਮਾਰ ਸੱਕਦੇ ਕਿਉਂਕਿ ਅਸੀਂ ਨਹੀਂ ਚਾਹੁੰਦੇ ਕਿ ਲੋਕ ਕ੍ਰੋਧ ਵਿੱਚ ਆਕੇ ਕੋਈ ਹੰਗਾਮਾ ਕਰਨ।”"
2 Mas não durante a festa, diziam eles, para não haver talvez algum tumulto entre o povo.
3 ਇੱਕ ਔਰਤ ਵੱਲੋਂ ਵਿਸ਼ੇਸ਼ ਕਾਰਜ ਜਦੋਂ ਯਿਸੂ ਬੈਤਅਨੀਆ ਵਿੱਚ ਸੀ ਤਾਂ ਉਹ ਸ਼ਮਊਨ ਕੋੜ੍ਹੀ ਦੇ ਘਰ ਰੋਟੀ ਖਾਣ ਬੈਠਾ ਸੀ ਤਾਂ ਇੱਕ ਔਰਤ ਉਸ ਕੋਲ ਆਈ। ਉਹ ਇੱਕ ਸੰਗਮਰਮਰ ਦੀ ਸ਼ੀਸ਼ੀ ਵਿੱਚ ਕੀਮਤੀ ਅਤਰ ਭਰਕੇ ਲਿਆਈ। ਇਹ ਅਤਰ ਨਾਰਡ ਪੌਦੇ ਤੋਂ ਬਣਿਆ ਹੋਇਆ ਸੀ। ਉਸ ਔਰਤ ਨੇ ਸ਼ੀਸ਼ੀ ਖੋਲ੍ਹੀ ਅਤੇ ਯਿਸੂ ਦੇ ਸਿਰ ਉੱਤੇ ਡੋਲ੍ਹ ਦਿੱਤੀ।"
3 Jesus se achava em Betânia, em casa de Simão, o leproso. Quando ele se pôs à mesa, entrou uma mulher trazendo um vaso de alabastro cheio de um perfume de nardo puro, de grande preço, e, quebrando o vaso, derramou-lho sobre a cabeça.
4 ਉੱਥੇ ਬੈਠੇ ਕੁਝ ਲੋਕਾਂ ਨੇ ਇਹ ਵੇਖਿਆ ਅਤੇ ਗੁੱਸੇ ਹੋ ਗਏ ਅਤੇ ਇਸ ਬਾਰੇ ਇੱਕ ਦੂਜੇ ਨਾਲ ਗੱਲਾਂ ਕਰਨ ਲੱਗੇ। ਉਨ੍ਹਾਂ ਆਖਿਆ, “ਉਸਨੇ ਇਸ ਅਤਰ ਨੂੰ ਫ਼ਿਜ਼ੂਲ ਕਿਉਂ ਗੁਆਇਆ।"
4 Alguns, porém, ficaram indignados e disseram entre si: Por que este desperdício de bálsamo?
5 ਕਿਉਂਕਿ ਉਹ ਅਤਰ ਇੱਕ ਸਾਲ ਦੀ ਮਿਹਨਤ ਜਿੰਨਾ ਸੀ ਅਤੇ ਇਹੀ ਅਤਰ ਵੇਚਕੇ ਇਸਦਾ ਪੈਸਾ ਗਰੀਬ ਲੋਕਾਂ ਵਿੱਚ ਵੰਡਿਆ ਜਾਂਦਾ ਤਾਂ ਕਿੰਨਾ ਚੰਗਾ ਹੁੰਦਾ।” ਇਉਂ ਉਹ ਉਸ ਔਰਤ ਦੀ ਅਲੋਚਨਾ ਕਰਨ ਲੱਗੇ।"
5 Poder-se-ia tê-lo vendido por mais de trezentos denários, e os dar aos pobres. E irritavam-se contra ela.
6 ਯਿਸੂ ਨੇ ਆਖਿਆ, “ਤੁਸੀਂ ਉਸ ਨੂੰ ਇੱਕਲਾ ਛੱਡ ਦਿਉ। ਤੁਸੀਂ ਉਸ ਨੂੰ ਪਰੇਸ਼ਾਨ ਨਾ ਕਰੋ? ਉਸ ਨੇ ਮੇਰੇ ਲਈ ਬਹੁਤ ਚੰਗਾ ਕੰਮ ਕੀਤਾ ਹੈ।"
6 Mas Jesus disse-lhes: Deixai-a. Por que a molestais? Ela me fez uma boa obra.
7 ਕਿਉਂਕਿ ਗਰੀਬ ਲੋਕ ਤਾਂ ਹਮੇਸ਼ਾ ਤੁਹਾਡੇ ਨਾਲ ਹੀ ਰਹਿਣੇ ਹਨ ਅਤੇ ਤੁਸੀਂ ਜਦੋਂ ਚਾਹੋਂ ਉਨ੍ਹਾਂ ਦੀ ਮਦਦ ਕਰ ਸੱਕਦੇ ਹੋ। ਪਰ ਮੈਂ ਹਮੇਸ਼ਾ ਤੁਹਾਡੇ ਕੋਲ ਨਹੀਂ ਰਹਿਣਾ।"
7 Vós sempre tendes convosco os pobres e, quando quiserdes, podeis fazer-lhes bem; mas a mim não me tendes sempre.
8 ਉਸ ਨੇ ਉਹੀ ਕੀਤਾ ਜੋ ਉਹ ਕਰ ਸੱਕਦੀ ਸੀ। ਉਸ ਨੇ ਮੇਰੇ ਸਰੀਰ ਤੇ ਅਤਰ ਡੋਲ੍ਹਿਆ। ਉਸ ਨੇ ਇਹ ਮਿਥੇ ਸਮੇਂ ਤੋਂ ਪਹਿਲਾਂ ਮੇਰੇ ਸਰੀਰ ਨੂੰ ਦਫ਼ਨਾਉਣ ਲਈ ਤਿਆਰ ਕੀਤਾ ਹੈ।"
8 Ela fez o que pode: embalsamou-me antecipadamente o corpo para a sepultura.
9 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਸਾਰੀ ਦੁਨੀਆਂ ਵਿੱਚ ਜਿੱਥੇ ਕਿਤੇ ਖੁਸ਼ਖਬਰੀ ਦਾ ਪ੍ਰਚਾਰ ਹੋਵੇਗਾ, ਉੱਥੇ ਜੋ ਇਸਨੇ ਕੀਤਾ ਹੈ, ਉਹ ਵੀ ਕਿਹਾ ਜਾਵੇਗ਼ਾ। ਅਤੇ ਲੋਕ ਇਸ ਨੂੰ ਯਾਦ ਰੱਖਣਗੇ।”"
9 Em verdade vos digo: onde quer que for pregado em todo o mundo o Evangelho, será contado para sua memória o que ela fez.
10 ਯਹੂਦਾ ਦਾ ਯਿਸੂ ਦੇ ਦੁਸ਼ਮਨਾਂ ਦੀ ਮਦਦ ਲਈ ਰਾਜ਼ੀ ਹੋਣਾ ਤਦ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਪ੍ਰਧਾਨ ਜਾਜਕ ਕੋਲ ਗਿਆ। ਉਸਦਾ ਨਾਂ ਸੀ ਯਹੂਦਾ ਇਸੱਕਰਿਯੋਤੀ ਅਤੇ ਇਹ ਯਿਸੂ ਨੂੰ ਉਸ ਦੇ ਵੈਰੀਆਂ ਦੇ ਹਵਾਲੇ ਕਰਨਾ ਚਾਹੁੰਦਾ ਸੀ।"
10 Judas Iscariotes, um dos Doze, foi avistar-se com os sumos sacerdotes para lhes entregar Jesus.
11 ਪ੍ਰਧਾਨ ਜਾਜਕ ਇਹ ਸੁਣਕੇ ਬੜੇ ਖੁਸ਼ ਹੋਏ ਅਤੇ ਇਸ ਬਦਲੇ ਉਸ ਨੂੰ ਰੁਪਏ ਦੇਣ ਦਾ ਵਾਅਦਾ ਕੀਤਾ। ਇਸ ਲਈ ਉਹ ਉਸ ਨੂੰ ਫ਼ੜਵਾਉਣ ਦਾ ਮੌਕਾ ਵੇਖ ਰਿਹਾ ਸੀ।"
11 A esta notícia, eles alegraram-se e prometeram dar-lhe dinheiro. E ele buscava ocasião oportuna para o entregar.
12 ਪਸਾਹ ਦਾ ਭੋਜਨ ਇਹ ਯਹੂਦੀਆਂ ਦੇ ਪਤੀਰੀ ਰੋਟੀ ਦੇ ਤਿਉਹਾਰ ਦਾ ਪਹਿਲਾ ਦਿਨ ਸੀ। ਇਹ ਉਹ ਸਮਾਂ ਸੀ ਜਦੋਂ ਉਹ ਪਸਾਹ ਦੇ ਲੇਲੇ ਦਾ ਬਲਿਦਾਨ ਕਰਦੇ ਸਨ। ਤਾਂ ਯਿਸੂ ਦੇ ਚੇਲਿਆਂ ਨੇ ਉਸ ਨੂੰ ਕਿਹਾ, “ਤੂੰ ਸਾਥੋਂ ਆਪਣੇ ਵਾਸਤੇ ਪਸਾਹ ਦਾ ਭੋਜਨ ਕਿੱਥੇ ਤਿਆਰ ਕਰਾਉਣਾ ਚਾਹੁੰਨਾ ਹੈਂ?”"
12 No primeiro dia dos Ázimos, em que se imolava a Páscoa, perguntaram-lhe os discípulos: Onde queres que preparemos a refeição da Páscoa?
13 ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਸ਼ਹਿਰ ਵਿੱਚ ਭੇਜਿਆ। ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਸ਼ਹਿਰ ਵੱਲ ਜਾਵੋ ਅਤੇ ਉੱਥੇ ਤੁਹਾਨੂੰ ਇੱਕ ਆਦਮੀ ਪਾਣੀ ਦਾ ਘੜਾ ਚੁੱਕੀ ਆਉਂਦਾ ਮਿਲੇਗਾ। ਉਹ ਤੁਹਾਡੇ ਵੱਲ ਆਵੇਗਾ ਤਾਂ ਤੁਸੀਂ ਉਸ ਦੇ ਪਿੱਛੇ ਹੋ ਤੁਰਨਾ।"
13 Ele enviou dois dos seus discípulos, dizendo: Ide à cidade, e sair-vos-á ao encontro um homem, carregando um cântaro de água.
14 ਉਹ ਆਦਮੀ ਇੱਕ ਘਰ ਵੱਲ ਜਾਵੇਗਾ ਤਾਂ ਤੁਸੀਂ ਵੀ ਉਸ ਘਰ ਵਿੱਚ ਜਾਕੇ ਉਸ ਦੇ ਮਾਲਕ ਨੂੰ ਆਖਣਾ, ‘ਗੁਰੂ ਪੁੱਛਦਾ ਹੈ ਕਿ ਸਾਨੂੰ ਉਹ ਕਮਰਾ ਵਿਖਾ ਜਿੱਥੇ ਉਹ ਅਤੇ ਉਸ ਦੇ ਚੇਲੇ ਪਸਾਹ ਦਾ ਭੋਜਨ ਖਾ ਸੱਕਣ।’"
14 Segui-o e, onde ele entrar, dizei ao dono da casa: O Mestre pergunta: Onde está a sala em que devo comer a Páscoa com os meus discípulos?
15 ਮਾਲਕ ਤੁਹਾਨੂੰ ਘਰ ਦੇ ਉੱਪਰ ਇੱਕ ਵੱਡਾ ਚੁਬਾਰਾ ਵਿਖਾਏਗਾ। ਅਤੇ ਉਹ ਕਮਰਾ ਜੋ ਸਾਡੇ ਲਈ ਤਿਆਰ ਹੈ, ਉੱਥੇ ਜਾਕੇ ਸਾਡੇ ਲਈ ਭੋਜਨ ਦੀ ਤਿਆਰੀ ਕਰੋ।”"
15 E ele vos mostrará uma grande sala no andar superior, mobiliada e pronta. Fazei ali os preparativos.
16 ਇਉਂ ਉਹ ਚੇਲੇ ਸ਼ਹਿਰ ਵੱਲ ਨੂੰ ਚੱਲੇ ਗਏ। ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਯਿਸੂ ਨੇ ਆਖਿਆ ਸੀ, ਅਤੇ ਉੱਥੇ ਹੀ ਚੇਲਿਆਂ ਨੇ ਪਸਾਹ ਦੇ ਭੋਜਨ ਦੀ ਤਿਆਰੀ ਕੀਤੀ।"
16 Partiram os discípulos para a cidade e acharam tudo como Jesus lhes havia dito, e prepararam a Páscoa.
17 ਸ਼ਾਮ ਦੇ ਵੇਲੇ, ਯਿਸੂ ਬਾਰ੍ਹਾਂ ਰਸੂਲਾਂ ਨਾਲ ਆਇਆ।"
17 Chegando a tarde, dirigiu-se ele para lá com os Doze.
18 ਜਦੋਂ ਉਹ ਸਾਰੇ ਖਾ ਰਹੇ ਸਨ ਤਾਂ ਉਸ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਜੋ ਇੱਕ ਮੇਰੇ ਨਾਲ ਖਾ ਰਿਹਾ ਹੈ ਮੈਨੂੰ ਫ਼ੜਵਾਏਗਾ।”"
18 E enquanto estavam sentados à mesa e comiam, Jesus disse: Em verdade vos digo: um de vós que come comigo me há de entregar.
19 ਚੇਲੇ ਇਹ ਸੁਣਕੇ ਬੜੇ ਉਦਾਸ ਹੋਏ ਅਤੇ ਹਰ ਇੱਕ ਨੇ ਉਸ ਨੂੰ ਕਿਹਾ, “ਯਕੀਨਨ, ਮੈਂ ਉਹ ਨਹੀਂ ਹਾਂ! ਕੀ ਇਹ ਸੱਚ ਨਹੀਂ ਹੈ?”"
19 Começaram a entristecer-se e a perguntar-lhe, um após outro: Porventura sou eu?
20 ਉਸ ਨੇ ਆਖਿਆ, “ਜੋ ਆਦਮੀ ਮੈਨੂੰ ਫ਼ੜਵਾਏਗਾ ਉਹ ਤੁਹਾਡੇ ਬਾਰ੍ਹਾਂ ਵਿੱਚੋਂ ਹੀ ਹੈ ਅਤੇ ਇਹ ਉਹ ਹੈ ਜੋ ਮੇਰੇ ਭੋਜਨ ਵਾਲੇ ਕਟੋਰੇ ਵਿੱਚ ਮੇਰੇ ਨਾਲ ਹੀ ਹੱਥ ਪਾਉਂਦਾ ਹੈ।"
20 Respondeu-lhes ele: É um dos Doze, que se serve comigo do mesmo prato.
21 ਜਿਵੇਂ ਕਿ ਪੋਥੀਆਂ ਉਸ ਬਾਰੇ ਆਖਦੀਆਂ ਹਨ, ਮਨੁੱਖ ਦਾ ਪੁੱਤਰ ਮਰ ਜਾਵੇਗਾ। ਪਰ ਜੋ ਉਸ ਨੂੰ ਫ਼ੜਵਾਏਗਾ ਉਸ ਲਈ ਇਹ ਬਹੁਤ ਬੁਰਾ ਹੋਵੇਗਾ। ਇਸ ਨਾਲੋਂ ਤਾਂ ਚੰਗਾ ਸੀ ਕਿ ਉਹ ਆਦਮੀ ਪੈਦਾ ਹੀ ਨਾ ਹੁੰਦਾ।”"
21 O Filho do homem vai, segundo o que dele está escrito, mas ai daquele homem por quem o Filho do homem for traído! Melhor lhe seria que nunca tivesse nascido...
22 ਪ੍ਰਭੂ ਦਾ ਰਾਤ ਦਾ ਖਾਣਾ ਜਦੋਂ ਉਹ ਭੋਜਨ ਖਾ ਰਹੇ ਸਨ, ਯਿਸੂ ਨੇ ਰੋਟੀ ਲਈ ਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਰੋਟੀ ਤੋੜੀ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤੀ ਅਤੇ ਆਖਿਆ, “ਇਹ ਰੋਟੀ ਫ਼ੜੋ ਤੇ ਖਾ ਲਵੋ, ਇਹ ਮੇਰਾ ਸਰੀਰ ਹੈ।”"
22 Durante a refeição, Jesus tomou o pão e, depois de o benzer, partiu-o e deu-lho, dizendo: Tomai, isto é o meu corpo.
23 ਤਾਂ ਉਸ ਨੇ ਦਾਖ ਰਸ ਦਾ ਪਿਆਲਾ ਫ਼ੜਿਆ ਤੇ ਫ਼ਿਰ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤਾ। ਸਭ ਨੇ ਉਸ ਪਿਆਲੇ ਵਿੱਚੋਂ ਉਹ ਦਾਖ ਰਸ ਪੀਤਾ।"
23 Em seguida, tomou o cálice, deu graças e apresentou-lho, e todos dele beberam.
24 ਤਾਂ ਫ਼ਿਰ ਯਿਸੂ ਨੇ ਆਖਿਆ, “ਇਹ ਮੇਰਾ ਲਹੂ ਹੈ, ਇਹ ਨਵੇਂ ਕਰਾਰ ਦਾ ਲਹੂ ਹੈ ਜਿਹੜਾ ਬਹੁਤਿਆਂ ਲਈ ਵਹਾਇਆ ਗਿਆ ਹੈ"
24 E disse-lhes: Isto é o meu sangue, o sangue da aliança, que é derramado por muitos.
25 ਮੈਂ ਤੁਹਾਨੂੰ ਸੱਚ ਆਖਦਾ ਹੈ। ਮੈਂ ਇਹ ਦਾਖ ਰਸ ਫ਼ੇਰ ਨਹੀਂ ਪੀਵਾਂਗਾ, ਜਦੋਂ ਮੈਂ ਇਹ ਪਰਮੇਸ਼ੁਰ ਦੇ ਰਾਜ ਵਿੱਚ ਪੀਵਾਂਗਾ ਇਹ ਨਵਾਂ ਹੋਵੇਗਾ।”"
25 Em verdade vos digo: já não beberei do fruto da videira, até aquele dia em que o beberei de novo no Reino de Deus.
26 ਉਨ੍ਹਾਂ ਸਾਰਿਆਂ ਨੇ ਮਿਲਕੇ ਇੱਕ ਗੀਤ ਗਾਇਆ ਅਤੇ ਜੈਤੂਨ ਦੇ ਪਹਾੜ ਨੂੰ ਚੱਲੇ ਗਏ।"
26 Terminado o canto dos Salmos, saíram para o monte das Oliveiras.
27 ਯਿਸੂ ਦੇ ਸਾਰੇ ਚੇਲੇ ਉਸ ਨੂੰ ਛੱਡ ਜਾਣਗੇ ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਤੁਸੀਂ ਸਾਰੇ ਆਪਣਾ ਵਿਸ਼ਵਾਸ ਗੁਆ ਲਵੋਂਗੇ। ਇਉਂ ਪੋਥੀਆਂ ਵਿੱਚ ਲਿਖਿਆ ਹੋਇਆ ਹੈ: ‘ਮੈਂ ਆਜੜੀ ਨੂੰ ਮਾਰਾਂਗਾ ਅਤੇ ਭੇਡਾਂ ਖਿੱਲਰ ਜਾਣਗੀਆਂ।’"
27 E Jesus disse-lhes: Vós todos vos escandalizareis, pois está escrito: Ferirei o pastor, e as ovelhas serão dispersas {Zac 13,7}.
28 ਪਰ ਮੈਂ ਮਰਨ ਉਪਰੰਤ ਮੁੜ ਜਿਉਣ ਦੇ ਬਾਦ ਗਲੀਲ ਨੂੰ ਜਾਵਾਂਗਾ। ਤੁਹਾਡੇ ਉੱਥੇ ਪਹੁੰਚਣ ਤੋਂ ਪਹਿਲਾਂ ਮੈਂ ਉੱਥੇ ਹੋਵਾਂਗਾ।”"
28 Mas depois que eu ressurgir, eu vos precederei na Galiléia.
29 ਤਾਂ ਪਤਰਸ ਨੇ ਕਿਹਾ, “ਭਾਵੇ ਸਾਰੇ ਚੇਲੇ ਤੇਰੇ ਤੇ ਵਿਸ਼ਵਾਸ ਛੱਡ ਦੇਣ ਪਰ ਮੈਂ ਨਹੀਂ ਛੱਡਾਂਗਾ।”"
29 Entretanto, Pedro lhe respondeu: Ainda que todos se escandalizem de ti, eu, porém, nunca!
30 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅੱਜ ਹੀ, ਰਾਤ ਕੁੱਕੜ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਆਖੇਂਗਾ ਕਿ ਤੂੰ ਮੈਨੂੰ ਨਹੀਂ ਜਾਣਦਾ?”"
30 Jesus disse-lhe: Em verdade te digo: hoje, nesta mesma noite, antes que o galo cante duas vezes, três vezes me terás negado.
31 ਪਰ ਪਤਰਸ ਨੇ ਬੜੀ ਦ੍ਰਿੜ੍ਹਤਾ ਨਾਲ ਕਿਹਾ, “ਮੈਂ ਇਹ ਕਦੇ ਵੀ ਨਹੀਂ ਕਹਾਂਗਾ।” ਬਾਕੀ ਸਾਰੇ ਚੇਲਿਆਂ ਨੇ ਵੀ ਉਸ ਨੂੰ ਇੰਝ ਹੀ ਆਖਿਆ।"
31 Mas Pedro repetia com maior ardor: Ainda que seja preciso morrer contigo, não te renegarei.E todos disseram o mesmo.
32 ਯਿਸੂ ਦਾ ਇੱਕਲਿਆਂ ਪ੍ਰ੍ਰਾਰਥਨਾ ਕਰਨਾ ਫ਼ੇਰ ਯਿਸੂ ਆਤੇ ਉਸ ਦੇ ਚੇਲੇ ਗਥਸਮਨੀ ਨਾਂ ਦੀ ਇੱਕ ਜਗ੍ਹਾ ਤੇ ਗਏ ਅਤੇ ਉਸ ਨੇ ਜਾਕੇ ਆਪਣੇ ਚੇਲਿਆਂ ਨੂੰ ਕਿਹਾ, “ਜਦ ਤੱਕ ਮੈਂ ਪ੍ਰਾਰਥਨਾ ਕਰਦਾ ਹਾਂ ਤੁਸੀਂ ਇੱਥੇ ਬੈਠੋ।”"
32 Foram em seguida para o lugar chamado Getsêmani, e Jesus disse a seus discípulos: Sentai-vos aqui, enquanto vou orar.
33 ਉਸ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਆਪਣੇ ਨਾਲ ਆਉਣ ਨੂੰ ਕਿਹਾ। ਉਹ ਬੜਾ ਦੁੱਖੀ ਅਤੇ ਦਿਲਗੀਰ ਸੀ।"
33 Levou consigo Pedro, Tiago e João; e começou a ter pavor e a angustiar-se.
34 ਉਸ ਨੇ ਉਨ੍ਹਾਂ ਨੂੰ ਕਿਹਾ, “ਮੇਰਾ ਆਤਮਾ ਬੜਾ ਉਦਾਸ ਬਲਕਿ ਮਰਨ ਤੀਕਰ ਉਦਾਸ ਹੈ। ਇੱਥੇ ਠਹਿਰੋ ਅਤੇ ਜਾਗਦੇ ਰਹੋ।”"
34 Disse-lhes: A minha alma está numa tristeza mortal; ficai aqui e vigiai.
35 ਯਿਸੂ ਉਨ੍ਹਾਂ ਤੋਂ ਥੋੜੀ ਹੋਰ ਅੱਗੇ ਗਿਆ ਅਤੇ ਜ਼ਮੀਨ ਤੇ ਡਿੱਗਕੇ ਪ੍ਰਾਰਥਨਾ ਕੀਤੀ ਕਿ ਜੇ ਸੰਭਵ ਹੋਵੇ ਤਾਂ ਦੁੱਖਾਂ ਦਾ ਇਹ ਸਮਾਂ ਉਸ ਤੋਂ ਟਲ ਜਾਵੇ।"
35 Adiantando-se alguns passos, prostrou-se com a face por terra e orava que, se fosse possível, passasse dele aquela hora.
36 ਉਸ ਨੇ ਪ੍ਰਾਰਥਨਾ ਕੀਤੀ, “ਅੱਬਾ, ਹੇ ਪਿਤਾ, ਤੂੰ ਸਭ ਕੁਝ ਕਰ ਸੱਕਦਾ ਹੈਂ। ਇਹ ਦੁੱਖਾਂ ਦਾ ਪਿਆਲਾ ਮੈਥੋਂ ਲੈ ਲਵੋ, ਤਾਂ ਵੀ ਜੋ ਮੈਂ ਚਾਹੁੰਦਾ ਹਾਂ ਉਹ ਨਾ ਹੋਵੇ, ਉਹੀ ਹੋਵੇ ਜੋ ਤੈਨੂੰ ਭਾਵੇ।”"
36 Aba! {Pai!}, suplicava ele. Tudo te é possível; afasta de mim este cálice! Contudo, não se faça o que eu quero, senão o que tu queres.
37 ਤਾਂ ਉਹ ਵਾਪਸ ਆਪਣੇ ਚੇਲਿਆਂ ਕੋਲ ਗਿਆ ਤਾਂ ਉਸ ਨੇ ਉਨ੍ਹਾਂ ਨੂੰ ਸੁੱਤਿਆਂ ਹੋਇਆਂ ਵੇਖਿਆ। ਉਸ ਨੇ ਪਤਰਸ ਨੂੰ ਕਿਹਾ, “ਹੇ ਸ਼ਮਊਨ! ਕੀ ਤੂੰ ਸੌਂ ਰਿਹਾ ਹੈ? ਕੀ ਤੂੰ ਇੱਕ ਘੜੀ ਵਾਸਤੇ ਨਹੀਂ ਜਾਗ ਸੱਕਦਾ?"
37 Em seguida, foi ter com seus discípulos e achou-os dormindo. Disse a Pedro: Simão, dormes? Não pudeste vigiar uma hora!
38 ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਵੋ। ਆਤਮਾ ਤਾਂ ਇਛੁਕ ਹੈ, ਪਰ ਤੁਹਾਡਾ ਸਰੀਰ ਕਮਜ਼ੋਰ ਹੈ”"
38 Vigiai e orai, para que não entreis em tentação. Pois o espírito está pronto, mas a carne é fraca.
39 ਯਿਸੂ ਫ਼ਿਰ ਉੱਥੇ ਗਿਆ ਅਤੇ ਉਹੋਂ ਗੱਲਾਂ ਆਖਕੇ ਪ੍ਰਾਰਥਨਾ ਕੀਤੀ।"
39 Afastou-se outra vez e orou, dizendo as mesmas palavras.
40 ਫ਼ਿਰ ਉਹ ਚੇਲਿਆਂ ਕੋਲ ਵਾਪਸ ਆਇਆ ਅਤੇ ਉਸ ਨੇ ਫ਼ਿਰ ਉਨ੍ਹਾਂ ਨੂੰ ਸੁੱਤਿਆਂ ਪਾਇਆ। ਉਨ੍ਹਾਂ ਦੀਆਂ ਅੱਖਾਂ ਬੜੀਆਂ ਥੱਕੀਆਂ ਹੋਈਆਂ ਸਨ ਅਤੇ ਉਹ ਨਹੀਂ ਜਾਣਦੇ ਸਨ ਕਿ ਉਹ ਉਸ ਨੂੰ ਕੀ ਜਵਾਬ ਦੇਣ।"
40 Voltando, achou-os de novo dormindo, porque seus olhos estavam pesados; e não sabiam o que lhe responder.
41 ਜਦੋਂ ਯਿਸੂ ਤੀਜੀ ਵਾਰ ਪ੍ਰਾਰਥਨਾ ਕਰਕੇ ਆਪਣੇ ਚੇਲਿਆਂ ਕੋਲ ਵਾਪਸ ਆਇਆ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਅਜੇ ਵੀ ਸੌ ਰਹੇ ਤੇ ਅਰਾਮ ਕਰ ਰਹੇ ਹੋ? ਬਹੁਤ ਹੋ ਗਿਆ। ਮਨੁੱਖ ਦੇ ਪੁੱਤਰ ਦਾ ਪਾਪੀਆਂ ਹੱਥੀ ਫ਼ੜਵਾਏ ਜਾਣ ਦਾ ਵਕਤ ਆ ਗਿਆ ਹੈ।"
41 Voltando pela terceira vez, disse-lhes: Dormi e descansai. Basta! Veio a hora! O Filho do homem vai ser entregue nas mãos dos pecadores.
42 ਉੱਠੋ, ਸਾਨੂੰ ਚੱਲਣਾ ਚਾਹੀਦਾ ਹੈ! ਵੇਖੋ! ਮੇਰਾ ਫ਼ੜਵਾਉਣ ਵਾਲਾ ਨੇੜੇ ਆ ਗਿਆ ਹੈ!”"
42 Levantai-vos e vamos! Aproxima-se o que me há de entregar.
43 ਯਿਸੂ ਦਾ ਗਿਰਫ਼ਤਾਰ ਹੋਣਾ ਜਦੋਂ ਉਹ ਅਜੇ ਬੋਲ ਹੀ ਰਿਹਾ ਸੀ ਕਿ ਯਹੂਦਾ ਉੱਥੇ ਪਹੁੰਚਿਆ, ਜਿਹੜਾ ਕਿ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਸੀ, ਅਤੇ ਉਸ ਨਾਲ ਹੋਰ ਵੀ ਬੜੇ ਲੋਕ ਸਨ ਜੋ ਕਿ ਪ੍ਰਧਾਨ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਵੱਲੋਂ ਭੇਜੇ ਗਏ ਸਨ, ਅਤੇ ਉਨ੍ਹਾਂ ਦੇ ਹੱਥਾਂ ਵਿੱਚ ਤਲਵਾਰਾਂ ਅਤੇ ਡਾਂਗਾਂ ਫ਼ੜੀਆਂ ਸਨ।"
43 Ainda falava, quando chegou Judas Iscariotes, um dos Doze, e com ele um bando armado de espadas e cacetes, enviado pelos sumos sacerdotes, escribas e anciãos.
44 ਯਹੂਦਾ ਨੇ ਲੋਕਾਂ ਨੂੰ ਇਹ ਸੰਕੇਤ ਦੇਣ ਵਾਸਤੇ ਕਿ ਕੌਣ ਯਿਸੂ ਹੈ, ਵਿਉਂਤ ਬਣਾਈ। ਉਸ ਨੇ ਆਖਿਆ, “ਜਿਸ ਆਦਮੀ ਨੂੰ ਮੈਂ ਚੁੰਮਾਂ, ਉਹੀ ਯਿਸੂ ਹੈ। ਤੁਸੀਂ ਉਸ ਨੂੰ ਗਿਰਫ਼ਤਾਰ ਕਰ ਲੈਣਾ ਅਤੇ ਉਸ ਨੂੰ ਨਿਗਰਾਨੀ ਨਾਲ ਲੈ ਜਾਣਾ।”"
44 Ora, o traidor tinha-lhes dado o seguinte sinal: Aquele a quem eu beijar é ele. Prendei-o e levai-o com cuidado.
45 ਤਾਂ ਯਹੂਦਾ ਸਿੱਧਾ ਉਸ ਕੋਲ ਆਇਆ ਅਤੇ ਆਖਿਆ, “ਗੁਰੂ!” ਅਤੇ ਫ਼ਿਰ ਉਸ ਨੇ ਯਿਸੂ ਨੂੰ ਚੁੰਮਿਆ।"
45 Assim que ele se aproximou de Jesus, disse: Rabi!, e o beijou.
46 ਤਦ ਲੋਕਾਂ ਨੇ ਉਸ ਨੂੰ ਬੰਨ੍ਹ ਦਿੱਤਾ ਅਤੇ ਗਿਰਫ਼ਤਾਰ ਕਰ ਲਿਆ।"
46 Lançaram-lhe as mãos e o prenderam.
47 ਯਿਸੂ ਦੇ ਚੇਲਿਆਂ ਵਿੱਚੋਂ ਕੋਲ ਖੜੋਤੇ ਇੱਕ ਚੇਲੇ ਨੇ ਆਪਣੀ ਤਲਵਾਰ ਕੱਢੀ ਅਤੇ ਤਲਵਾਰ ਸਰਦਾਰ ਜਾਜਕ ਦੇ ਇੱਕ ਨੋਕਰ ਦੇ ਕੰਨ ਤੇ ਚਲਾਈ ਅਤੇ ਆਪਣੀ ਤਲਵਾਰ ਨਾਲ ਉਸਦਾ ਕੰਨ ਵੱਢ ਦਿੱਤਾ।"
47 Um dos circunstantes tirou da espada, feriu o servo do sumo sacerdote e decepou-lhe a orelha.
48 ਤਦ ਯਿਸੂ ਨੇ ਕਿਹਾ, “ਕੀ ਤੁਸੀਂ ਮੈਨੂੰ ਮੁਜਰਮ ਕਰਾਰ ਦਿੰਦੇ ਹੋ ਅਤੇ ਮੈਨੂੰ ਤਲਵਾਰਾਂ ਅਤੇ ਡਾਂਗਾ ਨਾਲ ਗਿਰਫ਼ਤਾਰ ਕਰਨ ਆਏ ਹੋ?"
48 Mas Jesus tomou a palavra e disse-lhes: Como a um bandido, saístes com espadas e cacetes para prender-me!
49 ਪਰ ਰੋਜ਼ ਮੈਂ ਮੰਦਰ ਵਿੱਚ ਉਪਦੇਸ਼ ਦਿੰਦਾ, ਤੁਹਾਡੇ ਨਾਲ ਹੁੰਦਾ ਸੀ, ਪਰ ਤੁਸੀਂ ਮੈਨੂੰ ਗਿਰਫ਼ਤਾਰ ਨਹੀਂ ਕੀਤਾ? ਪਰ ਇਹ ਸਭ ਇਸ ਲਈ ਹੋਇਆ ਕਿ ਪੋਥੀਆਂ ਪੂਰੀਆਂ ਹੋਣ।”"
49 Entretanto, todos os dias estava convosco, ensinando no templo, e não me prendestes. Mas isso acontece para que se cumpram as Escrituras.
50 ਫ਼ਿਰ ਉਸ ਦੇ ਸਾਰੇ ਚੇਲਿਆਂ ਨੇ ਉਸ ਨੂੰ ਛੱਡ ਦਿੱਤਾ ਅਤੇ ਨੱਸ ਗਏ।"
50 Então todos o abandonaram e fugiram.
51 ਇੱਕ ਜਵਾਨ ਆਦਮੀ ਯਿਸੂ ਦਾ ਪਿੱਛਾ ਕਰ ਰਿਹਾ ਸੀ ਉਸ ਨੇ ਸਿਰਫ਼ ਇੱਕ ਪਤਲਾ ਕੱਪੜਾ ਲਿਆ ਹੋਇਆ ਸੀ। ਲੋਕਾਂ ਨੇ ਉਸ ਨੂੰ ਵੀ ਫ਼ੜਨ ਦੀ ਕੋਸ਼ਿਸ਼ ਕੀਤੀ।"
51 Seguia-o um jovem coberto somente de um pano de linho; e prenderam-no.
52 ਪਰ ਉਸ ਨੇ ਆਪਣਾ ਪਤਲਾ ਕੱਪੜਾ ਉਨ੍ਹਾਂ ਦੇ ਹੱਥਾਂ ਵਿੱਚ ਹੀ ਛੱਡ ਦਿੱਤਾ ਅਤੇ ਨੰਗਾ ਹੀ ਉੱਥੋਂ ਭੱਜ ਗਿਆ।"
52 Mas, lançando ele de si o pano de linho, escapou-lhes despido.
53 ਯਿਸੂ ਨੂੰ ਯਹੂਦੀ ਆਗੂਆਂ ਅੱਗੇ ਪੇਸ਼ ਕੀਤਾ ਗਿਆ ਜਿਨ੍ਹਾਂ ਲੋਕਾਂ ਨੇ ਉਸ ਨੂੰ ਗਿਰਫ਼ਤਾਰ ਕੀਤਾ ਸੀ ਉਹ ਉਸ ਨੂੰ ਸਰਦਾਰ ਜਾਜਕ ਦੇ ਘਰ ਲੈ ਗਏ ਜਿੱਥੇ ਕਿ ਸਾਰੇ ਪ੍ਰਧਾਨ ਜਾਜਕ, ਬਜ਼ੁਰਗ ਯਹੂਦੀ ਆਗੂ ਅਤੇ ਨੇਮ ਦੇ ਉਪਦੇਸ਼ਕ ਇਕੱਠੇ ਹੋਏ ਸਨ।"
53 Conduziram Jesus à casa do sumo sacerdote, onde se reuniram todos os sacerdotes, escribas e anciãos.
54 ਪਤਰਸ ਕੁਝ ਵਿੱਥ ਤੇ ਉਸ ਦੇ ਪਿੱਛੇ-ਪਿੱਛੇ ਰਿਹਾ ਪਰ ਉਸ ਦੇ ਨੇੜੇ ਨਾ ਗਿਆ। ਉਹ ਸਰਦਾਰ ਜਾਜਕ ਦੇ ਘਰ ਦੇ ਵਿਹੜੇ ਅੰਦਰ ਚੱਲਿਆ ਗਿਆ। ਅਤੇ ਉਹ ਸਿਪਾਹੀਆਂ ਨਾਲ ਬੈਠਕੇ ਅੱਗ ਨਾਲ ਆਪਣੇ-ਆਪ ਨੂੰ ਸੇਕਣ ਲੱਗਾ।"
54 Pedro o foi seguindo de longe até dentro do pátio. Sentou-se junto do fogo com os servos e aquecia-se.
55 ਪ੍ਰਧਾਨ ਜਾਜਕ ਅਤੇ ਸਾਰੀ ਯਹੂਦੀ ਸਭਾ ਨੇ ਯਿਸੂ ਦੇ ਵਿਰੁੱਧ ਕੋਈ ਪ੍ਰਮਾਣ ਲੱਭਣ ਦੀ ਕੋਸ਼ਿਸ਼ ਕੀਤੀ ਤਾਂ ਜੋ ਉਹ ਉਸ ਨੂੰ ਮਾਰ ਸੱਕਣ, ਪਰ ਉਹ ਅਜਿਹਾ ਨਾ ਕਰ ਸੱਕੇ।"
55 Os sumos sacerdotes e todo o conselho buscavam algum testemunho contra Jesus, para o condenar à morte, mas não o achavam.
56 ਬੜੇ ਲੋਕ ਉਸ ਦੇ ਖਿਲਾਫ਼ ਝੂਠੀਆਂ ਗੱਲਾਂ ਆਖਣ ਲੱਗੇ ਪਰ ਕਿਸੇ ਦੀ ਗਵਾਹੀ ਦੂਜੇ ਨਾਲ ਨਹੀਂ ਸੀ ਮਿਲਦੀ।"
56 Muitos diziam falsos testemunhos contra ele, mas seus depoimentos não concordavam.
57 ਫ਼ਿਰ ਕਈ ਲੋਕਾਂ ਨੇ ਉੱਠ ਕੇ ਉਸ ਦੇ ਵਿਰੁੱਧ ਇਹ ਕਹਿ ਕੇ ਝੂਠੀ ਗਵਾਹੀ ਦਿੱਤੀ ਕਿ,"
57 Levantaram-se, então, alguns e deram esse falso testemunho contra ele:
58 “ਅਸੀਂ ਇਸ ਆਦਮੀ ਨੂੰ ਇਹ ਕਹਿੰਦਿਆਂ ਸੁਣਿਆ, ‘ਮੈਂ ਇਸ ਮੰਦਰ ਨੂੰ, ਜੋ ਹੱਥਾਂ ਨਾਲ ਬਣਾਇਆ ਗਿਆ ਹੈ, ਢਾਹ ਦੇਵਾਂਗਾ ਅਤੇ ਇਸਦੀ ਜਗ੍ਹਾ, ਦੂਜਾ ਤਿੰਨਾਂ ਦਿਨਾਂ ਵਿੱਚ ਨਵਾਂ ਖੜ੍ਹਾ ਕਰ ਦੇਵਾਂਗਾ ਜਿਹੜਾ ਕਿ ਹੱਥਾਂ ਨਾਲ ਨਹੀਂ ਬਣਾਇਆ ਹੋਵੇਗਾ।’”"
58 Ouvimo-lo dizer: Eu destruirei este templo, feito por mãos de homens, e em três dias edificarei outro, que não será feito por mãos de homens.
59 ਹਾਲੇ ਵੀ ਇਨ੍ਹਾਂ ਲੋਕਾਂ ਦੀ ਗਵਾਹੀ ਇੱਕ ਦੂਜੇ ਨਾਲ ਨਹੀਂ ਮਿਲੀ।"
59 Mas nem neste ponto eram coerentes os seus testemunhos.
60 ਸਰਦਾਰ ਜਾਜਕ ਲੋਕਾਂ ਦੇ ਸਾਹਮਣੇ ਖੜ੍ਹਾ ਹੋਇਆ ਅਤੇ ਯਿਸੂ ਨੂੰ ਪੁੱਛਿਆ, “ਇਹ ਲੋਕ ਤੇਰੇ ਵਿਰੁੱਧ ਗਵਾਹੀ ਦਿੰਦੇ ਹਨ। ਕੀ ਤੂੰ ਆਪਣੇ-ਆਪ ਨੂੰ ਬਚਾਉਣ ਲਈ ਕੋਈ ਸਫ਼ਾਈ ਦੇਣਾ ਚਾਹੁੰਦਾ ਹੈਂ? ਕੀ ਉਹ ਸੱਚ ਆਖ ਰਹੇ ਹਨ?”"
60 O sumo sacerdote levantou-se no meio da assembléia e perguntou a Jesus: Não respondes nada? O que é isto que dizem contra ti?
61 ਪਰ ਯਿਸੂ ਨੇ ਕੋਈ ਜਵਾਬ ਨਾ ਦਿੱਤਾ ਅਤੇ ਚੁੱਪ ਰਿਹਾ। ਫ਼ੇਰ ਸਰਦਾਰ ਜਾਜਕ ਨੇ ਉਸ ਨੂੰ ਇੱਕ ਹੋਰ ਪ੍ਰਸ਼ਨ ਪੁੱਛਿਆ, “ਕੀ ਤੂੰ ਮਸੀਹ ਹੈ, ਪਰਮ ਪ੍ਰਧਾਨ ਪਰਮੇਸ਼ੁਰ ਦਾ ਪੁੱਤਰ ਹੈਂ?”"
61 Mas Jesus se calava e nada respondia. O sumo sacerdote tornou a perguntar-lhe: És tu o Cristo, o Filho de Deus bendito?
62 ਯਿਸੂ ਨੇ ਆਖਿਆ, “ਹਾਂ, ਮੈਂ ਪਰਮੇਸ਼ੁਰ ਦਾ ਪੁੱਤਰ ਹਾਂ ਅਤੇ ਭਵਿੱਖ ਵਿੱਚ ਤੁਸੀਂ ਮਨੁੱਖ ਦੇ ਪੁੱਤਰ ਨੂੰ ਅੱਤ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ਅਤੇ ਸੁਰਗ ਦੇ ਬੱਦਲਾਂ ਵਿੱਚ ਆਉਂਦਾ ਵੇਖੋਂਗੇ।”"
62 Jesus respondeu: Eu o sou. E vereis o Filho do Homem sentado à direita do poder de Deus, vindo sobre as nuvens do céu.
63 ਜਦੋਂ ਸਰਦਾਰ ਜਾਜਕ ਨੇ ਇਹ ਸੁਣਿਆ, ਤਾਂ ਉਸ ਨੂੰ ਬੜਾ ਕਰੋਧ ਆਇਆ। ਗੁੱਸੇ ਨਾਲ ਉਸ ਨੇ ਆਪਣੇ ਕੱਪੜੇ ਪਾੜਕੇ ਆਖਿਆ, “ਹੁਣ ਸਾਨੂੰ ਕਿਸੇ ਹੋਰ ਗਵਾਹ ਦੀ ਲੋੜ ਨਹੀਂ।"
63 O sumo sacerdote rasgou então as suas vestes. Para que desejamos ainda testemunhas?!, exclamou ele.
64 ਜੋ ਸਾਰੀਆਂ ਗੱਲਾਂ ਉਸ ਨੇ ਪਰਮੇਸ਼ੁਰ ਦੇ ਖਿਲਾਫ਼ ਆਖੀਆਂ ਹਨ ਤੁਸੀਂ ਸਭ ਨੇ ਸੁਣੀਆਂ। ਤੁਸੀਂ ਕੀ ਸੋਚਦੇ ਹੋ?” ਸਭ ਲੋਕਾਂ ਨੇ ਕਿਹਾ ਕਿ ਯਿਸੂ ਦੋਸ਼ੀ ਹੈ ਅਤੇ ਉਸ ਨੂੰ ਮੌਤ ਦਾ ਦੰਡ ਮਿਲਣਾ ਚਾਹਿਦਾ ਹੈ।"
64 Ouvistes a blasfêmia! Que vos parece? E unanimemente o julgaram merecedor da morte.
65 ਕੁਝ ਲੋਕਾਂ ਨੇ ਉਸ ਉੱਪਰ ਥੁਕਿਆ ਅਤੇ ਕੁਝ ਨੇ ਉਸ ਦੇ ਚਿਹਰੇ ਨੂੰ ਢੱਕ ਕੇ ਉਸ ਨੂੰ ਮੁੱਕੇ ਮਾਰੇ ਅਤੇ ਕਿਹਾ, “ਸਾਨੂੰ ਵਿਖਾ ਕਿ ਤੂੰ ਨਬੀ ਹੈ!” ਫ਼ਿਰ ਸਿਪਾਹੀ ਉਸ ਨੂੰ ਦੂਰ ਲੈ ਗਏ ਅਤੇ ਉਸ ਨੂੰ ਕੁੱਟਿਆ।"
65 Alguns começaram a cuspir nele, a tapar-lhe o rosto, a dar-lhe socos e a dizer-lhe: Adivinha! Os servos igualmente davam-lhe bofetadas.
66 ਪਤਰਸ ਇਹ ਕਹਿੰਦਿਆਂ ਡਰਿਆ ਕਿ ਉਹ ਯਿਸੂ ਨੂੰ ਜਾਣਦਾ ਹੈ ਉਸ ਵਕਤ, ਪਤਰਸ ਥੱਲੇ ਵਿਹੜੇ ਵਿੱਚ ਸੀ। ਸਰਦਾਰ ਜਾਜਕ ਦੀ ਇੱਕ ਗੋਲੀ ਆਈ ਅਤੇ ਉਸ ਨੇ ਪਤਰਸ ਨੂੰ ਅੱਗ ਸੇਕਦਿਆਂ ਵੇਖਿਆ।"
66 Estando Pedro embaixo, no pátio, veio uma das criadas do sumo sacerdote.
67 ਉਹ ਉਸ ਵੱਲ ਨਿਗਾਹ ਕਰਕੇ ਬੋਲੀ, “ਤੂੰ ਵੀ ਯਿਸੂ ਨਾਸਰੀ ਦੇ ਨਾਲ ਸੀ।”"
67 Ela fixou os olhos em Pedro, que se aquecia, e disse: Também tu estavas com Jesus de Nazaré.
68 ਪਰ ਪਤਰਸ ਨੇ ਕਿਹਾ ਮੈਂ ਉਸ ਦੇ ਨਾਲ ਨਹੀਂ ਸੀ ਅਤੇ ਆਖਣ ਲੱਗਾ, “ਮੈਨੂੰ ਨਹੀਂ ਪਤਾ ਅਤੇ ਨਾ ਹੀ ਮੈਨੂੰ ਸਮਝ ਆ ਰਹੀ ਹੈ ਕਿ ਤੂੰ ਕੀ ਕਹਿ ਰਹੀ ਹੈਂ।” ਫ਼ਿਰ ਪਤਰਸ ਉੱਥੋਂ ਉੱਠ ਕੇ ਡਿਓਢੀ ਵੱਲ ਨੂੰ ਚੱਲਾ ਗਿਆ।"
68 Ele negou: Não sei, nem compreendo o que dizes. E saiu para a entrada do pátio; e o galo cantou.
69 ਜਦੋਂ ਗੋਲੀ ਨੇ ਉਸ ਨੂੰ ਉੱਥੇ ਖੜ੍ਹਾ ਵੇਖਿਆ, ਉਸ ਨੇ ਉੱਥੇ ਖੜ੍ਹੇ ਲੋਕਾਂ ਨੂੰ ਫ਼ਿਰ ਆਖਿਆ, “ਇਹ ਆਦਮੀ ਉਨ੍ਹਾਂ ਵਿੱਚੋਂ ਇੱਕ ਹੈ।”"
69 A criada, que o vira, começou a dizer aos circunstantes: Este faz parte do grupo deles.
70 ਪਤਰਸ ਫ਼ਿਰ ਉਸ ਦੇ ਕਹਿਣੇ ਤੋਂ ਮੁੱਕਰ ਗਿਆ। ਕੁਝ ਦੇਰ ਬਾਦ, ਕੁਝ ਲੋਕ ਪਤਰਸ ਦੇ ਕੋਲ ਖੜ੍ਹੇ ਸਨ ਅਤੇ ਉਹ ਕਹਿਣ ਲੱਗੇ, “ਅਸੀਂ ਜਾਣਦੇ ਹਾਂ ਕਿ ਤੂੰ ਉਨ੍ਹਾਂ ਵਿੱਚੋਂ ਇੱਕ ਹੈਂ। ਕਿਉਂਕਿ ਤੂੰ ਗਲੀਲ ਤੋਂ ਹੈਂ।”"
70 Mas Pedro negou outra vez. Pouco depois, os que ali estavam diziam de novo a Pedro: Certamente tu és daqueles, pois és galileu.
71 ਪਰ ਪਤਰਸ ਆਪਣੇ-ਆਪ ਨੂੰ ਸਰਾਪਣ ਲੱਗਾ ਅਤੇ ਦ੍ਰਿੜਤਾ ਨਾਲ ਆਖਿਆ, “ਮੈਂ ਸੌਹ ਖਾਂਦਾ ਹਾਂ ਕਿ ਜਿਸ ਆਦਮੀ ਦੀ ਤੁਸੀਂ ਗੱਲ ਕਰਦੇ ਹੋ ਮੈਂ ਉਸ ਨੂੰ ਨਹੀਂ ਜਾਣਦਾ।”"
71 Então ele começou a praguejar e a jurar: Não conheço esse homem de quem falais.
72 ਜਦੋਂ ਪਤਰਸ ਨੇ ਇਹ ਕਿਹਾ, “ਕੁੱਕੜ ਨੇ ਦੂਜੀ ਬਾਂਗ ਦਿੱਤੀ। ਫ਼ਿਰ ਪਤਰਸ ਨੇ ਯਾਦ ਕੀਤਾ ਕਿ ਯਿਸੂ ਨੇ ਉਸ ਨੂੰ ਕੀ ਕਿਹਾ ਸੀ; ਕਿ ਕੁੱਕੜ ਦੇ ਦੂਜੀ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰੀ ਮੇਰਾ ਇਨਕਾਰ ਕਰੇਂਗਾ ਕਿ ਮੈਂ ਯਿਸੂ ਨੂੰ ਨਹੀਂ ਜਾਣਦਾ।” ਤਦ ਪਤਰਸ ਬੜਾ ਦੁੱਖੀ ਹੋਇਆ ਅਤੇ ਰੋਣ ਲੱਗ ਪਿਆ।"
72 E imediatamente cantou o galo pela segunda vez. Pedro lembrou-se da palavra que Jesus lhe havia dito: Antes que o galo cante duas vezes, três vezes me negarás. E, lembrando-se disso, rompeu em soluços.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Marcos 14, comparar traduções ou montar um estudo — tudo direto pelo WhatsApp.