Marcos 15

Punjabi Bible (GL_PUNJABI) vs BKJ

Sair da comparação
1 ਗਵਰਨਰ ਪਿਲਾਤੁਸ ਦੇ ਯਿਸੂ ਨਾਲ ਸਵਾਲ ਬਹੁਤ ਹੀ ਤੜਕੇ, ਪ੍ਰਧਾਨ ਜਾਜਕ, ਬਜ਼ੁਰਗ ਯਹੂਦੀ ਆਗੂ, ਨੇਮ ਦੇ ਉਪਦੇਸ਼ਕ ਅਤੇ ਸਾਰੀ ਯਹੂਦੀ ਸਭਾ ਨੇ ਇੱਕ ਵਿਉਂਤ ਬਣਾਈ, ਉਨ੍ਹਾਂ ਨੇ ਯਿਸੂ ਨੂੰ ਬੰਨ੍ਹਿਆ ਅਤੇ ਰਾਜਪਾਲ ਕੋਲ ਲੈ ਗਏ, ਅਤੇ ਉਨ੍ਹਾਂ ਨੇ ਉਸ ਨੂੰ ਪਿਲਾਤੁਸ ਦੇ ਹਵਾਲੇ ਕਰ ਦਿੱਤਾ।"
1 E, logo de manhã, os principais sacerdotes reunindo-se em conselho com os anciãos e os escribas e todo o conselho, e amarrando Jesus, levaram-no, e o entregaram a Pilatos.
2 ਪਿਲਾਤੁਸ ਨੇ ਯਿਸੂ ਨੂੰ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਬਾਦਸ਼ਾਹ ਹੈ?” ਯਿਸੂ ਨੇ ਕਿਹਾ ਜੋ ਕੁਝ ਤੁਸੀਂ ਕਿਹਾ ਉਹ ਠੀਕ ਹੈ।"
2 E Pilatos lhe perguntou: És tu o REI DOS JUDEUS? E ele, respondendo, disse-lhe: Tu dizes isto.
3 ਪ੍ਰਧਾਨ ਜਾਜਕ ਬਿਨਾ ਸਬੂਤ ਉਸ ਦੇ ਵਿਰੁੱਧ ਬਹੁਤ ਸਾਰੇ ਗਵਾਹ ਲਿਆਏ।"
3 E os principais sacerdotes o acusavam de muitas coisas; mas ele nada respondia.
4 ਤਾਂ ਪਿਲਾਤੁਸ ਨੇ ਯਿਸੂ ਨੂੰ ਹੋਰ ਸਵਾਲ ਪੁੱਛਿਆ, “ਤੂੰ ਜਾਣਦਾ ਹੈ ਕਿ ਇਹ ਲੋਕ ਤੇਰੇ ਤੇ ਬਹੁਤ ਸਾਰੀਆਂ ਗੱਲਾਂ ਦਾ ਦੋਸ਼ ਲਾ ਰਹੇ ਹਨ। ਕੀ ਤੂੰ ਕੋਈ ਜਵਾਬ ਨਹੀਂ ਦੇਵੇਂਗਾ?”"
4 E Pilatos perguntou-o novamente, dizendo: Nada respondes? Vê quantas coisas eles testemunham contra ti.
5 ਪਰ ਅਜੇ ਵੀ ਯਿਸੂ ਨੇ ਕੋਈ ਜਵਾਬ ਨਾ ਦਿੱਤਾ ਅਤੇ ਪਿਲਾਤੁਸ ਉਸ ਨੂੰ ਵੇਖਕੇ ਹੈਰਾਨ ਸੀ।"
5 Mas Jesus nada respondeu, de maneira que Pilatos se maravilhava.
6 ਪਿਲਾਤੁਸ ਯਿਸੂ ਨੂੰ ਛੁਡਾਉਣ ਤੋਂ ਅਸਮਰਥ ਰਿਹਾ ਹਰ ਸਾਲ ਪਸਾਹ ਦੇ ਤਿਉਹਾਰ ਤੇ ਰਾਜਪਾਲ ਇੱਕ ਕੈਦੀ, ਜਿਸ ਲਈ ਲੋਕ ਅਰਜ ਕਰਦੇ ਸਨ ਉਸ ਨੂੰ ਮੁਕਤ ਕਰਦਾ ਸੀ।"
6 Ora, naquela festa ele libertava um prisioneiro, qualquer que eles desejassem.
7 ਉਸ ਵਕਤ, ਬਰੱਬਾਸ ਨਾਂ ਦਾ ਇੱਕ ਕੈਦੀ ਹੋਰ ਵਿਦਰੋਹੀਆਂ ਦੇ ਨਾਲ ਕੈਦ ਵਿੱਚ ਸੀ, ਜਿਨ੍ਹਾਂ ਨੇ ਵਿਦ੍ਰੋਹਾਂ ਦੇ ਵੇਲੇ ਕਤਲ ਕੀਤੇ ਸਨ।"
7 E havia um chamado Barrabás, que estava preso com outros insurgentes, que tinha cometido assassinato na insurreição.
8 ਲੋਕ ਪਿਲਾਤੁਸ ਕੋਲ ਇੱਕ ਕੈਦੀ ਨੂੰ ਮੁਕਤ ਕਰਵਾਉਣ ਲਈ ਆਏ।"
8 E a multidão, gritando em voz alta, começou a querer que ele fizesse como sempre lhes tinha feito.
9 ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਯਹੂਦੀਆਂ ਦੇ ਬਾਦਸ਼ਾਹ ਨੂੰ ਛੱਡ ਦੇਵਾਂ?”"
9 Mas Pilatos lhes respondeu, dizendo: Quereis que eu vos liberte o REI DOS JUDEUS?
10 ਪਿਲਾਤੁਸ ਜਾਣਦਾ ਸੀ ਕਿ ਉਨ੍ਹਾਂ ਨੇ ਯਿਸੂ ਨੂੰ ਈਰਖਾ ਕਾਰਣ ਹੀ ਉਸ ਹੱਥੀ ਫ਼ੜਵਾਇਆ ਸੀ।"
10 Porque ele sabia que por inveja os principais sacerdotes lhe haviam entregado.
11 ਪਰ ਪ੍ਰਧਾਨ ਜਾਜਕਾਂ ਨੇ ਲੋਕਾਂ ਨੂੰ ਚੁੱਕਿਆ ਕਿ ਉਹ ਯਿਸੂ ਦੀ ਥਾਵੇਂ ਬਰੱਬਾਸ ਨੂੰ ਆਜ਼ਾਦ ਕਰਵਾਉਣ ਲਈ ਜੋਰ ਪਾਉਣ।"
11 Mas os principais sacerdotes incitaram a multidão para que lhes soltasse antes Barrabás.
12 ਪਿਲਾਤੁਸ ਨੇ ਫ਼ੇਰ ਲੋਕਾਂ ਨੂੰ ਪੁੱਛਿਆ, “ਤਾਂ ਤੁਸੀਂ ਮੈਥੋਂ ਇਸ ਵਿਅਕਤੀ ਨਾਲ, ਜੋ ਯਹੂਦੀਆਂ ਦਾ ਬਾਦਸ਼ਾਹ ਕਹਾਉਂਦਾ ਹੈ, ਕੀ ਕਰਾਉਣਾ ਚਾਹੁੰਦੇ ਹੋ?”"
12 E Pilatos, respondendo, lhes disse novamente: Então o que quereis que eu faça daquele a quem chamais de REI DOS JUDEUS?
13 ਲੋਕਾਂ ਨੇ ਫ਼ਿਰ ਤੋਂ ਰੌਲਾ ਪਾਇਆ, “ਇਸ ਨੂੰ ਸਲੀਬ ਦਿਓ।”"
13 E eles gritaram novamente: Crucifica-o.
14 ਪਿਲਾਤੁਸ ਨੇ ਪੁੱਛਿਆ, “ਕਿਉਂ? ਇਸਨੇ ਕੀ ਪਾਪ ਕੀਤਾ ਹੈ?” ਪਰ ਲੋਕ ਹੋਰ ਜ਼ੋਰ-ਜ਼ੋਰ ਦੀ ਚੀਕਣ ਲੱਗੇ, “ਇਸ ਨੂੰ ਸਲੀਬ ਤੇ ਚੜ੍ਹਾ ਦੇਵੋ।”"
14 Então Pilatos lhes disse: Por quê? Que mal ele fez? E eles cada vez gritavam mais excessivamente: Crucifica-o.
15 ਪਿਲਾਤੁਸ ਲੋਕਾਂ ਨੂੰ ਖੁਸ਼ ਕਰਨਾ ਚਾਹੁੰਦਾ ਸੀ, ਇਸ ਲਈ ਉਸ ਨੇ ਲੋਕਾਂ ਲਈ ਬਰੱਬਾਸ ਨੂੰ ਅਜ਼ਾਦ ਕਰ ਦਿੱਤਾ ਅਤੇ ਸਿਪਾਹੀਆਂ ਨੂੰ ਯਿਸੂ ਨੂੰ ਕੋੜੇ ਮਾਰਨ ਨੂੰ ਆਖਿਆ। ਫ਼ਿਰ ਉਸ ਨੇ ਯਿਸੂ ਨੂੰ ਸਲੀਬ ਦੇਣ ਲਈ ਸਿਪਾਹੀਆਂ ਦੇ ਹਵਾਲੇ ਕਰ ਦਿੱਤਾ।"
15 E, então, Pilatos, querendo satisfazer a multidão, libertou-lhes Barrabás, e entregou Jesus, após tê-lo açoitado, para ser crucificado.
16 ਪਿਲਾਤੁਸ ਦੇ ਸਿਪਾਹੀ ਯਿਸੂ ਨੂੰ ਰਾਜਪਾਲ ਦੇ ਮਹਿਲ ਵਿੱਚ ਲੈ ਗਏ ਅਤੇ ਬਾਕੀ ਸਾਰੇ ਸਿਪਾਹੀਆਂ ਨੂੰ ਇੱਕ ਸਾਥ ਬੁਲਾਇਆ।"
16 E os soldados o levaram para dentro do saguão chamado Pretório, e convocaram todo destacamento.
17 ਉਨ੍ਹਾਂ ਨੇ ਜਾਮੁਨੀ ਰੰਗ ਦਾ ਕੱਪੜਾ ਯਿਸੂ ਤੇ ਪਾਇਆ, ਫ਼ਿਰ ਉਨ੍ਹਾਂ ਨੇ ਕੰਡਿਆਂ ਨੂੰ ਗੁੰਦਕੇ ਕੰਡਿਆਂ ਦਾ ਤਾਜ ਬਣਾਇਆ ਅਤੇ ਉਸ ਦੇ ਸਿਰ ਤੇ ਪਾਇਆ।"
17 E vestiram-no com púrpura, e entrelaçaram uma coroa de espinhos, puseram-lha na sua cabeça,
18 ਫ਼ਿਰ ਉਹ ਯਿਸੂ ਨੂੰ ਸਲਾਮ ਕਰਨ ਲੱਗੇ ਅਤੇ ਆਖਿਆ, “ਯਹੂਦੀਆਂ ਦੇ ਪਾਤਸ਼ਾਹ, ਨਮਸੱਕਾਰ!”"
18 e começaram a saudá-lo: Salve, REI DOS JUDEUS!
19 ਸਿਪਾਹੀਆਂ ਨੇ ਵਾਰ-ਵਾਰ ਉਸ ਦੇ ਸਿਰ ਤੇ ਸੋਟੀਆਂ ਮਾਰੀਆਂ। ਉਸ ਉੱਪਰ ਥੁੱਕਿਆ ਅਤੇ ਬਾਰ-ਬਾਰ ਉਸ ਅੱਗੇ ਸਿਰ ਨਿਵਾਕੇ ਉਸ ਨੂੰ ਮਖੌਲ ਕਰਨ ਲੱਗੇ।"
19 E feriram-no na cabeça com uma cana, e cuspiram nele, e curvando os seus joelhos, o adoraram.
20 ਜਦੋਂ ਉਹ ਉਸ ਨੂੰ ਮਖੌਲ ਕਰ ਹਟੇ ਤਾਂ ਉਨ੍ਹਾਂ ਨੇ ਉਹ ਜਾਮਨੀ ਕੱਪੜਾ ਉਤਾਰਿਆ ਅਤੇ ਫ਼ਿਰ ਯਿਸੂ ਨੂੰ ਉਸ ਦੇ ਕੱਪੜੇ ਪੁਆ ਦਿੱਤੇ ਅਤੇ ਉਸ ਨੂੰ ਉਸ ਮਹਿਲ ਤੋਂ ਬਾਹਰ ਲੈ ਗਏ ਤਾਂ ਕਿ ਇਸ ਨੂੰ ਸਲੀਬ ਦਿੱਤੀ ਜਾਵੇ।"
20 E, tendo zombado dele, tiraram-lhe a púrpura, e lhe puseram suas próprias vestes; e o levaram para fora a fim de crucificá-lo.
21 ਯਿਸੂ ਨੂੰ ਸਲੀਬ ਦਿੱਤੀ ਗਈ ਰਸਤੇ ਵਿੱਚ ਉਨ੍ਹਾਂ ਨੇ ਇੱਕ ਕੁਰੇਨੀ ਆਦਮੀ ਨੂੰ ਵੇਖਿਆ। ਉਹ ਆਦਮੀ ਸ਼ਮਊਨ ਸੀ ਸਿਕੰਦਰ ਅਤੇ ਰੁਫ਼ੂਸ ਦਾ ਪਿਤਾ। ਉਹ ਖੇਤਾਂ ਵੱਲੋਂ ਸ਼ਹਿਰ ਵੱਲ ਨੂੰ ਜਾ ਰਿਹਾ ਸੀ ਅਤੇ ਸਿਪਾਹੀਆਂ ਨੇ ਉਸ ਨੂੰ ਮਜਬੂਰ ਕੀਤਾ ਕਿ ਉਹ ਯਿਸੂ ਦੀ ਸਲੀਬ ਚੁੱਕੇ।"
21 E obrigaram a um certo Simão, cireneu, pai de Alexandre e de Rufo, que por ali passava, vindo do campo, a carregar sua cruz.
22 ਉਹ ਉਸ ਨੂੰ ਗਲਗਥਾ ਨਾਉਂ ਦੀ ਜਗ੍ਹਾ ਤੇ ਲੈ ਗਏ ਗਲਗਥਾ ਜਿਸਦਾ ਅਰਥ ਹੈ “ਖੋਪਰੀ ਦਾ ਥਾਂ”"
22 E levaram-no ao lugar do Gólgota, que quer dizer: Lugar da Caveira.
23 ਉੱਥੇ ਜਾਕੇ ਸਿਪਾਹੀਆਂ ਨੇ ਮੈਅ ਵਿੱਚ ਗੰਧਰਸ ਮਿਲਾ ਕੇ ਉਸ ਨੂੰ ਪੀਣ ਲਈ ਦਿੱਤੀ, ਪਰ ਉਸ ਨੇ ਨਹੀਂ ਪੀਤੀ।"
23 E deram-lhe para beber vinho misturado com mirra, mas ele não o recebeu.
24 ਸਿਪਾਹੀਆਂ ਨੇ ਉਸ ਨੂੰ ਸਲੀਬ ਤੇ ਕਿੱਲਾਂ ਨਾਲ ਠੋਕਿਆ ਅਤੇ ਉਸ ਦੇ ਕੱਪੜੇ ਆਪਸ ਵਿੱਚ ਵੰਡ ਲਏ। ਇਹ ਕੱਪੜੇ ਉਨ੍ਹਾਂ ਨੇ ਗੁਣੇ ਪਾਕੇ ਆਪਸ ਵਿੱਚ ਵੰਡੇ ਕਿ ਕਿਹੜਾ ਕਿਹੜੇ ਕੱਪੜੇ ਲਵੇਗਾ।"
24 E, havendo-o crucificado, repartiram as suas vestes, lançando sorte sobre elas, o que cada homem tomaria.
25 ਸਵੇਰ ਦੇ ਨੌ ਵਜੇ ਸਨ ਜਦੋਂ ਉਨ੍ਹਾਂ ਨੇ ਉਸ ਨੂੰ ਸਲੀਬ ਤੇ ਚੜ੍ਹਾਇਆ।"
25 E era a hora terceira, e eles o crucificaram.
26 ਅਤੇ ਉੱਥੇ ਇੱਕ ਪੱਤਰੀ ਸੀ ਜਿਸ ਉੱਤੇ ਉਸ ਦੇ ਵਿਰੁੱਧ ਦੋਸ਼ ਲਿਖੇ ਹੋਏ ਸਨ, “ ਯਹੂਦੀਆਂ ਦਾ ਪਾਤਸ਼ਾਹ।”"
26 E a epígrafe de sua acusação estava escrita: O REI DOS JUDEUS.
27 ਉਨ੍ਹਾਂ ਨੇ ਉਸ ਦੇ ਨਾਲ ਦੋ ਹੋਰ ਚੋਰਾਂ ਨੂੰ ਵੀ ਸਲੀਬ ਤੇ ਚੜ੍ਹਾਇਆ। ਇੱਕ ਨੂੰ ਉਸ ਦੇ ਸੱਜੇ ਅਤੇ ਦੂਜੇ ਨੂੰ ਉਸ ਦੇ ਖੱਬੇ ਪਾਸੇ ਚੜ੍ਹਾਇਆ।"
27 E crucificaram com ele dois ladrões, um à sua direita, e outro à sua esquerda.
28 "
28 E cumpriu-se a escritura, que diz: E com os transgressores ele foi contado.
29 ਅਤੇ ਜੋ ਲੋਕ ਉੱਥੋਂ ਦੀ ਲੰਘੇ ਉਨ੍ਹਾਂ ਨੇ ਉਸਦਾ ਮਜ਼ਾਕ ਉਡਾਇਆ। ਉਨ੍ਹਾਂ ਨੇ ਆਪਣੇ ਸਿਰ ਹਿਲਾਏ ਅਤੇ ਆਖਿਆ, “ਬੱਲ, ਤੂੰ ਆਖਿਆ ਸੀ ਕਿ ਤੂੰ ਇਹ ਮੰਦਰ ਨਸ਼ਟ ਕਰ ਸੱਕਦਾ ਹੈ ਅਤੇ ਤਿੰਨਾਂ ਦਿਨਾਂ ਵਿੱਚ ਬਣਾ ਸੱਕਦਾ ਹੈ।"
29 E os que passavam insultavam-no, meneando as suas cabeças, e dizendo: Ah! Tu que destróis o templo, e em três dias o reconstróis,
30 ਤਾਂ ਹੁਣ ਸਲੀਬ ਤੋਂ ਥੱਲੇ ਉਤਰ ਕੇ ਆਪਣੇ-ਆਪ ਨੂੰ ਬਚਾ?”"
30 salva-te a ti mesmo, e desce da cruz.
31 ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਵੀ ਉਸੇ ਜਗ੍ਹਾ ਖੜ੍ਹੇ ਸਨ। ਉਨ੍ਹਾਂ ਨੇ ਦੂਜੇ ਲੋਕਾਂ ਵਾਂਗ ਯਿਸੂ ਦਾ ਮਜ਼ਾਕ ਉਡਾਇਆ। ਉਹ ਆਪਸ ਵਿੱਚ ਕਹਿਣ ਲੱਗੇ, “ਉਸਨੇ ਦੂਜੇ ਲੋਕਾਂ ਨੂੰ ਤਾਂ ਬਚਾਇਆ, ਪਰ ਆਪਣੇ-ਆਪ ਨੂੰ ਨਹੀਂ ਬਚਾ ਸੱਕਿਆ।"
31 E da mesma maneira também os principais sacerdotes, com os escribas, zombando, diziam uns aos outros: Ele salvou a outros, a si mesmo não pode salvar.
32 ਜੇਕਰ ਉਹ ਸੱਚੀ ਇਸਰਾਏਲ ਦਾ ਰਾਜਾ ਮਸੀਹ ਹੈ, ਤਾਂ ਹੁਣੇ ਉਹ ਸਲੀਬੋਂ ਉਤਰ ਆਵੇ ਅਤੇ ਆਪਣੇ-ਆਪ ਨੂੰ ਬਚਾਵੇ, ਤਦ ਅਸੀਂ ਉਸਤੇ ਫ਼ਿਰ ਪਰਤੀਤ ਕਰਾਂਗੇ।” ਜਿਹੜੇ ਚੋਰ ਉਸ ਦੇ ਖੱਬੇ ਪਾਸੇ ਅਤੇ ਸੱਜੇ ਪਾਸੇ ਸਨ ਉਨ੍ਹਾਂ ਨੇ ਉਸਦਾ ਮਜ਼ਾਕ ਉਡਾਇਆ।"
32 Desça agora da cruz o Cristo, o rei de Israel, para que vejamos e creiamos. Também os que foram crucificados com ele o injuriavam.
33 ਯਿਸੂ ਦਾ ਮਰਨਾ ਦੁਪਿਹਰ ਵੇਲੇ, ਹਨੇਰੇ ਨੇ ਸਾਰੇ ਦੇਸ਼ ਨੂੰ ਢੱਕ ਲਿਆ। ਅਤੇ ਇਹ ਹਨੇਰਾ ਦੁਪਿਹਰ ਦੇ ਤਿੰਨ ਵਜੇ ਤੱਕ ਰਿਹਾ।"
33 E, chegada à hora sexta, houve trevas sobre toda a terra até a hora nona.
34 ਤਿੰਨ ਕੁ ਵਜੇ, ਯਿਸੂ ਉੱਚੀ ਅਵਾਜ਼ ਵਿੱਚ ਚੀਕਿਆ, “ਏਲੋਈ ਏਲੋਈ ਲਮਾ ਸਬਕਤਾਨੀ।” ਜਿਸਦਾ ਅਰਥ ਹੈ, “ਮੇਰੇ ਪਰਮੇਸ਼ੁਰ, ਮੇਰੇ ਪਰਮੇਸ਼ੁਰ, ਤੂੰ ਮੈਨੂੰ ਇੱਕਲਾ ਕਿਉਂ ਛੱਡ ਦਿੱਤਾ ਹੈ?”"
34 E, à hora nona, Jesus gritou em alta voz, dizendo: Eloí, Eloí, lamá sabactâni? Que, traduzido, é: Meu Deus, meu Deus, por que tu me abandonaste?
35 ਉੱਥੇ ਖੜ੍ਹੇ ਕੁਝ ਲੋਕਾਂ ਨੇ ਇਹ ਚੀਕ ਸੁਣੀ ਅਤੇ ਆਖਿਆ, “ਸੁਣੋ! ਉਹ ਏਲੀਯਾਹ ਨੂੰ ਸੱਦ ਰਿਹਾ ਹੈ।”"
35 E alguns dos que ali estavam, ouvindo isso, diziam: Eis que ele chama por Elias.
36 ਉੱਥੇ ਇੱਕ ਆਦਮੀ, ਭੱਜਿਆ ਅਤੇ ਸਪੰਜ ਲਿਆਇਆ ਅਤੇ ਸਿਰਕੇ ਵਿੱਚ ਭਿਉਂਇਆ ਅਤੇ ਸਪੰਜ ਨੂੰ ਇੱਕ ਸੋਟੀ ਨਾਲ ਬੰਨ੍ਹਿਆ ਅਤੇ ਇਸ ਵਿੱਚੋਂ ਪੀਣ ਲਈ ਯਿਸੂ ਨੂੰ ਦਿੱਤਾ। ਉਸ ਆਦਮੀ ਨੇ ਕਿਹਾ, “ਸਾਨੂੰ ਇੰਤਜ਼ਾਰ ਕਰਨਾ ਚਾਹੀਦਾ ਹੈ ਅਤੇ ਵੇਖਣਾ ਚਾਹੀਦਾ ਹੈ ਕਿ ਭਲਾ ਏਲੀਯਾਹ ਇਸ ਨੂੰ ਸਲੀਬ ਤੋਂ ਉਤਾਰਨ ਆਉਂਦਾ ਹੈ ਕਿ ਨਹੀਂ।”"
36 E um deles correu a embeber uma esponja com vinagre e, pondo-a em uma cana, dava-lhe de beber, dizendo: Deixa-o em paz, vejamos se Elias vem para tirá-lo.
37 ਫ਼ੇਰ ਯਿਸੂ ਉੱਚੀ ਅਵਾਜ਼ ਵਿੱਚ ਪੁਕਾਰ ਕੇ ਅਤੇ ਪ੍ਰਾਣ-ਹੀਣ ਹੋ ਗਿਆ।"
37 E Jesus, gritando em alta voz, rendeu o espírito.
38 ਜਦੋਂ ਯਿਸੂ ਨੇ ਪ੍ਰਾਣ ਛੱਡੇ ਤਾਂ ਮੰਦਰ ਦਾ ਪਰਦਾ ਉੱਪਰ ਤੋਂ ਲੈ ਕੇ ਥੱਲੇ ਤੱਕ ਦੋਫ਼ਾੜ ਹੋ ਗਿਆ।"
38 E o véu do templo se rasgou em dois, de cima para baixo.
39 ਤਾਂ ਉਹ ਸੂਬੇਦਾਰ ਜਿਹੜਾ ਸਾਹਮਣੇ ਖੜ੍ਹਾ ਸਭ ਵੇਖ ਰਿਹਾ ਸੀ, ਜਦ ਉਸ ਨੇ ਵੇਖਿਆ ਕਿ ਯਿਸੂ ਕਿਵੇਂ ਮਰਿਆ ਹੈ ਤਾਂ ਕਹਿਣ ਲੱਗਾ, “ਇਹ ਮਨੁੱਖ ਸਚਮੁੱਚ ਹੀ ਪਰਮੇਸ਼ੁਰ ਦਾ ਪੁੱਤਰ ਸੀ।”"
39 E o centurião, que estava defronte dele, vendo-o gritar e render o espírito, disse: Verdadeiramente este homem era o Filho de Deus.
40 ਕੁਝ ਔਰਤਾਂ ਥੋੜੀ ਦੂਰੀ ਤੇ ਖੜ੍ਹੀਆਂ ਇਹ ਵੇਖ ਰਹੀਆਂ ਸਨ। ਉਨ੍ਹਾਂ ਵਿੱਚ ਮਰਿਯਮ ਮਗਦਲੀਨੀ, ਸਲੋਮੀ ਅਤੇ ਯਾਕੂਬ ਅਤੇ ਯੋਸੇਸ ਦੀ ਮਾਂ ਮਰਿਯਮ ਸਨ ਯਾਕੂਬ ਛੋਟਾ ਪੁੱਤਰ ਸੀ।"
40 E também ali estavam algumas mulheres, olhando de longe, entre as quais estavam Maria Madalena, e Maria, mãe de Tiago, o menor, e de José, e Salomé;
41 ਜਿਸ ਵਕਤ ਯਿਸੂ ਗਲੀਲ ਵਿੱਚ ਸੀ, ਉਸ ਵਕਤ ਇਹ ਔਰਤਾਂ ਉਸ ਦੇ ਨਾਲ ਰਹਿੰਦੀਆਂ ਅਤੇ ਉਸਦੀ ਦੇਖ-ਭਾਲ ਕਰਦੀਆਂ ਸਨ। ਹੋਰ ਵੀ ਬਹੁਤ ਸਾਰੀਆਂ ਔਰਤਾਂ ਉੱਥੇ ਮੌਜੂਦ ਸਨ। ਇਹ ਔਰਤਾਂ ਉਸ ਨਾਲ ਯਰੂਸ਼ਲਮ ਤੋਂ ਆਈਆਂ ਸਨ।"
41 (as quais também o seguiam, e o serviam, quando estava na Galileia); e muitas outras mulheres que tinham subido com ele para Jerusalém.
42 ਯਿਸੂ ਦਾ ਦਫ਼ਨਾਇਆ ਜਾਣਾ ਇਸ ਦਿਨ ਨੂੰ ਤਿਆਰੀ ਦਾ ਦਿਨ ਕਿਹਾ ਜਾਂਦਾ ਸੀ (ਜਿਸਦਾ ਅਰਥ ਸਬਤ ਤੋਂ ਇੱਕ ਦਿਨ ਪਹਿਲਾਂ) ਅਤੇ ਹਨੇਰਾ ਹੋ ਰਿਹਾ ਸੀ।"
42 E, chegada a tarde, pois era o dia da preparação, isto é, o dia antes do shabat,
43 ਅਰਿਮਥੈਆ ਦਾ ਯੂਸੁਫ਼ ਇੱਕ ਯਹੂਦੀ ਸਭਾ ਦਾ ਮੰਨਿਆ ਹੋਇਆ ਪ੍ਰਸ਼ਿਧ ਸਦੱਸ ਸੀ ਅਤੇ ਉਹ ਵੀ ਪਰਮੇਸ਼ੁਰ ਦੇ ਰਾਜ ਦੀ ਉਡੀਕ ਕਰ ਰਿਹਾ ਸੀ। ਉਹ ਬੜੀ ਬਹਾਦੁਰੀ ਨਾਲ ਪਿਲਾਤੁਸ ਕੋਲ ਆਇਆ ਤੇ ਯਿਸੂ ਦੇ ਸਰੀਰ ਦੀ ਮੰਗ ਕੀਤੀ।"
43 José de Arimateia, um conselheiro honrado, que também esperava o reino de Deus, foi corajosamente a Pilatos e implorava pelo corpo de Jesus.
44 ਪਿਲਾਤੁਸ ਇਹ ਸੁਣਕੇ ਹੈਰਾਨ ਹੋਇਆ ਕਿ ਯਿਸੂ ਪਹਿਲਾਂ ਹੀ ਮਰ ਚੁੱਕਾ ਸੀ। ਉਸ ਨੇ ਫ਼ੌਜ ਦੇ ਇੱਕ ਸੂਬੇਦਾਰ ਨੂੰ ਸੱਦਿਆ ਅਤੇ ਉਸ ਨੂੰ ਪੁੱਛਿਆ ਕਿ ਕੀ ਵਾਕਈ ਉਹ ਮਰ ਚੁੱਕਿਆ ਸੀ।"
44 E Pilatos se maravilhou que já estivesse morto. E, chamando a si o centurião, perguntou-lhe se já havia muito que tinha morrido.
45 ਸੂਬੇਦਾਰ ਨੇ ਪਿਲਾਤੁਸ ਨੂੰ ਦੱਸਿਆ ਕਿ ਯਿਸੂ ਮਰ ਗਿਆ ਹੈ। ਜਦੋਂ ਉਸ ਨੇ ਇਹ ਸੁਣਿਆ ਤਾਂ ਪਿਲਾਤੁਸ ਨੇ ਲੋਥ ਯੂਸੁਫ਼ ਨੂੰ ਦੇ ਦਿੱਤੀ।"
45 E, depois que o soube do centurião, ele deu o corpo a José.
46 ਤਾਂ ਯੂਸੁਫ਼ ਨੇ ਇੱਕ ਮਹੀਨ ਕੱਪੜਾ ਖਰੀਦਿਆ ਅਤੇ ਲੋਥ ਨੂੰ ਸਲੀਬ ਤੋਂ ਉਤਾਰ ਕੇ ਉਸ ਕੱਪੜੇ ਵਿੱਚ ਲਪੇਟਿਆ। ਫ਼ਿਰ ਯੂਸੁਫ਼ ਨੇ ਲੋਥ ਨੂੰ ਉਸ ਕਬਰ ਵਿੱਚ ਪਾਇਆ ਜਿਹੜੀ ਚੱਟਾਨ ਵਿੱਚ ਖੋਦੀ ਹੋਈ ਸੀ ਅਤੇ ਕਬਰ ਦੇ ਪ੍ਰਵੇਸ਼ ਦੁਆਰ ਨੂੰ ਢੱਕਣ ਲਈ ਇੱਕ ਵੱਡਾ ਪੱਥਰ ਰੇੜ ਦਿੱਤਾ।"
46 E ele comprou um pano de linho, e, tendo-o descido, envolveu-o no pano, e deitou-o em uma sepultura lavrada na rocha, e rolou uma pedra para a porta da sepultura.
47 ਮਰਿਯਮ ਮਗਦਲੀਨੀ ਅਤੇ ਯੋਸੇਸ ਦੀ ਮਾਤਾ ਮਰਿਯਮ ਉਸ ਜਗ੍ਹਾ ਨੂੰ ਵੇਖ ਰਹੀਆਂ ਸਨ ਜਿੱਥੇ ਕਿ ਯਿਸੂ ਨੂੰ ਰੱਖਿਆ ਗਿਆ ਸੀ।"
47 E Maria Madalena e Maria, a mãe de José, observavam onde fora colocado.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Marcos 15, comparar traduções ou montar um estudo — tudo direto pelo WhatsApp.