Marcos 1
Punjabi Bible (GL_PUNJABI) vs ARA
ARA Almeida Revista e Atualizada 1993
1 ਯਿਸੂ ਦਾ ਆਗਮਨ ਪਰਮੇਸ਼ੁਰ ਦੇ ਪੁੱਤਰ ਯਿਸੂ ਮਸੀਹ ਦੀ ਖੁਸ਼ਖਬਰੀ ਦਾ ਆਰੰਭ:"
1 Princípio do evangelho de Jesus Cristo, Filho de Deus.
2 ਜਿਵੇਂ ਕਿ ਇਹ ਨਬੀ ਯਸਾਯਾਹ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: “ਸੁਣੋ! ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਾਂਗਾ। ਉਹ ਤੇਰੇ ਲਈ ਰਸਤਾ ਤਿਆਰ ਕਰੇਗਾ।”"
2 Conforme está escrito na profecia de Isaías: Eis aí envio diante da tua face o meu mensageiro, o qual preparará o teu caminho;
3 “ਉਜਾੜ ਵਿੱਚ ਇੱਕ ਮਨੁੱਖ ਪੁਕਾਰ ਰਿਹਾ ਹੈ: ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ, ਉਸ ਦੇ ਰਾਹਾਂ ਨੂੰ ਸਿਧੇ ਕਰੋ।’”"
3 voz do que clama no deserto: Preparai o caminho do Senhor, endireitai as suas veredas;
4 ਯੂਹੰਨਾ ਬਪਤਿਸਮਾ ਦੇਣ ਵਾਲਾ ਆਇਆ, ਅਤੇ ਉਸ ਨੇ ਉਜਾੜ ਵਿੱਚ ਆਕੇ ਲੋਕਾਂ ਨੂੰ ਬਪਤਿਸਮਾ ਦਿੱਤਾ। ਉਸ ਨੇ ਉਨ੍ਹਾਂ ਨੂੰ ਸਿੱਖਾਇਆ ਕਿ ਉਹ ਬਪਤਿਸਮਾ ਲੈ ਕੇ ਇਹ ਵਿਖਾਉਣ ਕਿ ਉਨ੍ਹਾਂ ਨੇ ਆਪਣੇ ਜੀਵਨ ਬਦਲ ਲਏ ਹਨ। ਇਸ ਤਰ੍ਹਾਂ, ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾ ਸੱਕਣਗੇ।"
4 apareceu João Batista no deserto, pregando batismo de arrependimento para remissão de pecados.
5 ਸਾਰੇ ਯਹੂਦਿਯਾ ਅਤੇ ਯਰੂਸ਼ਲਮ ਦੇਸ਼ ਦੇ ਲੋਕ ਉਸ ਕੋਲ ਆਏ ਅਤੇ ਆਪੋ-ਆਪਣੇ ਕੀਤੇ ਪਾਪਾਂ ਬਾਰੇ ਦੱਸਣ ਲੱਗੇ ਤਾਂ ਉਸਤੋਂ ਬਾਦ ਯੂਹੰਨਾ ਨੇ ਉਨ੍ਹਾਂ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।"
5 Saíam a ter com ele toda a província da Judeia e todos os habitantes de Jerusalém; e, confessando os seus pecados, eram batizados por ele no rio Jordão.
6 ਯੂਹੰਨਾ ਦੇ ਕੱਪੜੇ ਊਠ ਦੇ ਵਾਲਾਂ ਦੇ ਸਨ ਅਤੇ ਉਸਦੀ ਕਮਰ ਉੱਤੇ ਚਮੜੇ ਦੀ ਪੇਟੀ ਬੰਧੀ ਹੋਈ ਸੀ। ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਸੀ।"
6 As vestes de João eram feitas de pelos de camelo; ele trazia um cinto de couro e se alimentava de gafanhotos e mel silvestre.
7 ਅਤੇ ਉਸ ਨੇ ਲੋਕਾਂ ਵਿੱਚ ਇਹ ਪ੍ਰਚਾਰ ਕੀਤਾ ਕਿ ਭਈ: “ਮੇਰੇ ਤੋਂ ਬਾਦ ਉਹ ਇੱਕ ਆਵੇਗਾ ਅਤੇ ਉਹ ਮੇਰੇ ਤੋਂ ਵੱਧ ਮਹਾਨ ਹੈ ਅਤੇ ਮੈਂ ਇਸ ਲਾਇੱਕ ਵੀ ਨਹੀਂ ਕਿ ਨਿਉਂ ਕੇ ਉਸਦੀ ਜੁੱਤੀ ਦਾ ਤਸਮਾ ਖੋਲ੍ਹਾਂ।"
7 E pregava, dizendo: Após mim vem aquele que é mais poderoso do que eu, do qual não sou digno de, curvando-me, desatar-lhe as correias das sandálias.
8 ਮੈਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੱਤਾ ਹੈ ਪਰ ਉਹ ਮਨੁੱਖ ਜਿਹੜਾ ਕਿ ਆ ਰਿਹਾ ਹੈ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।”"
8 Eu vos tenho batizado com água; ele, porém, vos batizará com o Espírito Santo.
9 ਯਿਸੂ ਨੂੰ ਬਪਤਿਸਮਾ ਉਸ ਵਕਤ ਯਿਸੂ ਗਲੀਲ ਦੇ ਨਾਸਰਤ ਸ਼ਹਿਰ ਤੋਂ ਯੂਹੰਨਾ ਦੇ ਕੋਲ ਆਇਆ ਅਤੇ ਯੂਹੰਨਾ ਨੇ ਉਸ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।"
9 Naqueles dias, veio Jesus de Nazaré da Galileia e por João foi batizado no rio Jordão.
10 ਜਿਸ ਵਕਤ ਯਿਸੂ ਪਾਣੀ ਵਿੱਚੋਂ ਬਾਹਰ ਨਿਕਲ ਰਿਹਾ ਸੀ ਤਾਂ ਉਸ ਨੇ ਅਕਾਸ਼ ਨੂੰ ਖੁਲ੍ਹਦਿਆਂ ਵੇਖਿਆ ਅਤੇ ਉਸ ਵਿੱਚੋਂ ਪਵਿੱਤਰ ਆਤਮਾ ਯਿਸੂ ਕੋਲ ਘੁੱਗੀ ਵਾਂਗ ਥੱਲੇ ਉੱਤਰਿਆ।"
10 Logo ao sair da água, viu os céus rasgarem-se e o Espírito descendo como pomba sobre ele.
11 ਸਵਰਗ ਵਿੱਚੋਂ ਅਕਾਸ਼ਵਾਣੀ ਹੋਈ, “ਤੂੰ ਮੇਰਾ ਪਿਆਰਾ ਪੁੱਤਰ ਹੈ। ਮੈਂ ਤੈਥੋਂ ਬਹੁਤ ਖੁਸ਼ ਹਾਂ।”"
11 Então, foi ouvida uma voz dos céus: Tu és o meu Filho amado, em ti me comprazo.
12 ਯਿਸੂ ਦਾ ਪਰਤਾਇਆ ਜਾਣਾ ਤਦ ਆਤਮਾ ਯਿਸੂ ਨੂੰ ਇੱਕਲਿਆਂ ਉਜਾੜ ਵਿੱਚ ਲੈ ਗਿਆ।"
12 E logo o Espírito o impeliu para o deserto,
13 ਉਹ ਉੱਥੇ ਚਾਲੀ ਦਿਨ ਤੱਕ ਸ਼ੈਤਾਨ ਦੁਆਰਾ ਪਰਤਾਇਆ ਗਿਆ। ਜਦੋਂ ਉਹ ਉੱਥੇ ਜੰਗਲੀ ਜਾਨਵਰਾਂ ਨਾਲ ਸੀ, ਤਾਂ ਉਦੋਂ ਦੂਤ ਉਸਦੀ ਸੇਵਾ ਕਰ ਰਹੇ ਸਨ।"
13 onde permaneceu quarenta dias, sendo tentado por Satanás; estava com as feras, mas os anjos o serviam.
14 ਯਿਸੂ ਦਾ ਕੁਝ ਚੇਲਿਆਂ ਨੂੰ ਚੁਨਣਾ ਉਸਤੋਂ ਬਾਦ, ਯੂਹੰਨਾ ਨੂੰ ਕੈਦ ਕਰ ਦਿੱਤਾ ਗਿਆ ਅਤੇ ਫ਼ੇਰ ਯਿਸੂ ਗਲੀਲ ਨੂੰ ਆਇਆ ਅਤੇ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਅਤੇ ਕਿਹਾ,"
14 Depois de João ter sido preso, foi Jesus para a Galileia, pregando o evangelho de Deus,
15 “ਹੁਣ ਠੀਕ ਸਮਾਂ ਆ ਗਿਆ ਹੈ। ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੁਸੀਂ ਆਪਣਾ ਜੀਵਨ ਬਦਲ ਲਵੋ ਅਤੇ ਇਸ ਖੁਸ਼ਖਬਰੀ ਉੱਤੇ ਇਤਬਾਰ ਕਰੋ।”"
15 dizendo: O tempo está cumprido, e o reino de Deus está próximo; arrependei-vos e crede no evangelho.
16 ਯਿਸੂ ਦਾ ਕੁਝ ਅਨੁਯਾਈਆਂ ਨੂੰ ਚੁਨਣਾ ਗਲੀਲੀ ਝੀਲ ਦੇ ਕੰਢੇ ਉੱਤੇ ਫ਼ਿਰਦਿਆਂ ਯਿਸੂ ਨੇ ਸ਼ਮਊਨ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਜੋ ਕਿ ਮਛੇਰੇ ਸਨ, ਝੀਲ ਵਿੱਚ ਮੱਛੀਆਂ ਫ਼ੜਨ ਲਈ ਜਾਲ ਪਾਉਂਦਿਆਂ ਵੇਖਿਆ।"
16 Caminhando junto ao mar da Galileia, viu os irmãos Simão e André, que lançavam a rede ao mar, porque eram pescadores.
17 ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਆਓ ਅਤੇ ਮੇਰੇ ਪਿੱਛੇ ਚੱਲੋ, ਮੈਂ ਤੁਹਾਨੂੰ ਲੋਕਾਂ ਨੂੰ ਇਕੱਠੇ ਕਰਨ ਵਾਲੇ ਬਨਾਵਾਂਗਾ।”"
17 Disse-lhes Jesus: Vinde após mim, e eu vos farei pescadores de homens.
18 ਤਾਂ ਸ਼ਮਊਨ ਅਤੇ ਅੰਦ੍ਰਿਯਾਸ ਆਪਣੇ ਜਾਲਾਂ ਨੂੰ ਉੱਥੇ ਹੀ ਛੱਡ ਕੇ ਉਸ ਦੇ ਮਗਰ ਹੋ ਤੁਰੇ।"
18 Então, eles deixaram imediatamente as redes e o seguiram.
19 ਯਿਸੂ ਗਲੀਲ ਝੀਲ ਦੇ ਕਿਨਾਰੇ ਥੋੜਾ ਹੋਰ ਅੱਗੇ ਤੁਰਿਆ ਉਸ ਨੇ ਦੋ ਹੋਰ ਭਰਾਵਾਂ, ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ, ਨੂੰ ਵੇਖਿਆ, ਜੋ ਕਿ ਆਪਣੀ ਬੇੜੀ ਵਿੱਚ ਆਪਣੇ ਜਾਲਾਂ ਨੂੰ ਠੀਕ ਕਰ ਰਹੇ ਸਨ ਤਾਂ ਕਿ ਮੱਛੀਆਂ ਫ਼ੜ ਸੱਕਣ।"
19 Pouco mais adiante, viu Tiago, filho de Zebedeu, e João, seu irmão, que estavam no barco consertando as redes.
20 ਜਦੋਂ ਯਿਸੂ ਨੇ ਦੋਹਾਂ ਭਰਾਵਾਂ ਨੂੰ ਬੁਲਾਇਆ, ਉਹ ਆਪਣੇ ਪਿਤਾ ਤੇ ਉਨ੍ਹਾਂ ਦੇ ਕਾਮਿਆਂ ਨੂੰ ਛੱਡ ਕੇ ਯਿਸੂ ਦੇ ਪਿੱਛੇ ਹੋ ਤੁਰੇ।"
20 E logo os chamou. Deixando eles no barco a seu pai Zebedeu com os empregados, seguiram após Jesus.
21 ਯਿਸੂ ਇੱਕ ਭਰਿਸ਼ਟ ਆਤਮਾ ਵਾਲੇ ਮਨੁੱਖ ਨੂੰ ਠੀਕ ਕਰਦਾ ਯਿਸੂ ਅਤੇ ਉਸ ਦੇ ਚੇਲੇ ਫ਼ਿਰ ਕਫ਼ਰਨਾਹੂਮ ਵਿੱਚ ਗਏ। ਸਬਤ ਦੇ ਦਿਨ ਉਹ ਪ੍ਰਾਰਥਨਾ ਸਥਾਨ ਤੇ ਜਾਕੇ ਲੋਕਾਂ ਨੂੰ ਉਪਦੇਸ਼ ਦੇਣ ਲੱਗੇ।"
21 Depois, entraram em Cafarnaum, e, logo no sábado, foi ele ensinar na sinagoga.
22 ਲੋਕ ਯਿਸੂ ਦੇ ਉਪਦੇਸ਼ ਤੇ ਹੈਰਾਨ ਸਨ। ਉਸ ਨੇ ਉਨ੍ਹਾਂ ਨੂੰ ਉਸ ਮਨੁੱਖ ਵਾਂਗ ਉਪਦੇਸ਼ ਦਿੱਤੇ ਜਿਸ ਕੋਲ ਅਧਿਕਾਰ ਹੋਵੇ ਨਾ ਕਿ ਨੇਮ ਦੇ ਉਪਦੇਸ਼ਕਾਂ ਵਾਂਗ।"
22 Maravilhavam-se da sua doutrina, porque os ensinava como quem tem autoridade e não como os escribas.
23 ਜਦੋਂ ਅਜੇ ਯਿਸੂ ਪ੍ਰਾਰਥਨਾ ਸਥਾਨ ਵਿੱਚ ਹੀ ਸੀ, ਉੱਥੇ ਇੱਕ ਮਨੁੱਖ ਸੀ ਜਿਸ ਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ। ਅਤੇ ਉਹ ਚੀਕਦਾ ਹੋਇਆ ਯਿਸੂ ਕੋਲ ਆਇਆ,"
23 Não tardou que aparecesse na sinagoga um homem possesso de espírito imundo, o qual bradou:
24 “ਓ ਯਿਸੂ ਨਾਸਰੀ! ਤੂੰ ਸਾਡੇ ਕੋਲ ਕਿਸ ਲਈ ਆਇਆ ਹੈਂ? ਕੀ ਤੂੰ ਸਾਡਾ ਨਾਸ਼ ਕਰਨ ਆਇਆ ਹੈਂ? ਮੈਂ ਜਾਣਦਾ ਹਾਂ ਕਿ ਤੂੰ ਕੌਣ ਹੈਂ, ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰੱਖ ਹੈਂ।”"
24 Que temos nós contigo, Jesus Nazareno? Vieste para perder-nos? Bem sei quem és: o Santo de Deus!
25 ਯਿਸੂ ਨੇ ਬੜੇ ਰੋਅਬ ਨਾਲ ਉਸ ਨੂੰ ਕਿਹਾ, “ਚੁੱਪ ਕਰ! ਅਤੇ ਇਸ ਮਨੁੱਖ ਵਿੱਚੋਂ ਨਿਕਲ ਜਾ!”"
25 Mas Jesus o repreendeu, dizendo: Cala-te e sai desse homem.
26 ਫ਼ੇਰ ਭਰਿਸ਼ਟ ਆਤਮਾ ਨੇ ਉਸ ਮਨੁੱਖ ਨੂੰ ਕੰਬਣੀ ਛੇੜੀ। ਫ਼ੇਰ ਉਹ ਭਰਿਸ਼ਟ ਆਤਮਾ ਉੱਚੀ-ਉੱਚੀ ਚੀਕਦਾ ਹੋਇਆ ਉਸ ਵਿੱਚੋਂ ਬਾਹਰ ਨਿਕਲ ਆਇਆ।"
26 Então, o espírito imundo, agitando-o violentamente e bradando em alta voz, saiu dele.
27 ਲੋਕ ਇਹ ਵੇਖਕੇ ਹੈਰਾਨ ਹੋਏ। ਉਨ੍ਹਾਂ ਇੱਕ ਦੂਜੇ ਤੋਂ ਪੁੱਛਿਆ, “ਇਥੇ ਕੀ ਹੋ ਰਿਹਾ ਹੈ? ਇਹ ਨਵੀਂ ਤਰ੍ਹਾਂ ਦਾ ਹੀ ਉਪਦੇਸ਼ ਹੈ, ਇਹ ਆਦਮੀ ਤਾਂ ਬੜੇ ਅਧਿਕਾਰ ਦੇ ਨਾਲ ਉਪਦੇਸ਼ ਦਿੰਦਾ ਹੈ ਅਤੇ ਇੱਥੋਂ ਤੱਕ ਕਿ ਇਹ ਤਾਂ ਭਰਿਸ਼ਟ ਆਤਮਿਆਂ ਨੂੰ ਹੁਕਮ ਵੀ ਦਿੰਦਾ ਹੈ ਅਤੇ ਉਹ ਉਸਦੀ ਮੰਨ ਲੈਂਦੇ ਹਨ।”"
27 Todos se admiraram, a ponto de perguntarem entre si: Que vem a ser isto? Uma nova doutrina! Com autoridade ele ordena aos espíritos imundos, e eles lhe obedecem!
28 ਇਉਂ ਗਲੀਲ ਦੇ ਸਾਰੇ ਖੇਤ੍ਰ ਵਿੱਚ ਯਿਸੂ ਬਾਰੇ ਖ਼ਬਰ ਬੜੀ ਤੇਜ਼ੀ ਨਾਲ ਫ਼ੈਲੀ ਗਈ।"
28 Então, correu célere a fama de Jesus em todas as direções, por toda a circunvizinhança da Galileia.
29 ਯਿਸੂ ਦਾ ਬਹੁਤ ਸਾਰੇ ਲੋਕਾਂ ਨੂੰ ਚੰਗਾ ਕਰਨਾ ਯਿਸੂ ਅਤੇ ਉਸ ਦੇ ਚੇਲੇ ਫ਼ਿਰ ਪ੍ਰਾਰਥਨਾ ਸਥਾਨ ਛੱਡ ਕੇ ਯਾਕੂਬ ਅਤੇ ਯੂਹੰਨਾ ਸਮੇਤ ਸ਼ਮਊਨ ਅਤੇ ਅੰਦ੍ਰਿਯਾਸ ਦੇ ਘਰ ਆਏ।"
29 E, saindo eles da sinagoga, foram, com Tiago e João, diretamente para a casa de Simão e André.
30 ਸ਼ਮਊਨ ਦੀ ਸੱਸ ਮੰਜੇ ਤੇ ਪਈ ਤਾਪ ਨਾਲ ਤੱਪ ਰਹੀ ਸੀ। ਉੱਥੇ ਲੋਕਾਂ ਨੇ ਯਿਸੂ ਨੂੰ ਉਸ ਦੇ ਬਾਰੇ ਦਸਿਆ।"
30 A sogra de Simão achava-se acamada, com febre; e logo lhe falaram a respeito dela.
31 ਤਾਂ ਯਿਸੂ ਉਸ ਦੇ ਮੰਜੇ ਕੋਲ ਗਿਆ। ਉਸ ਨੇ ਉਸਦਾ ਹੱਥ ਫ਼ੜਕੇ ਉਸ ਨੂੰ ਉੱਠਾਇਆ, ਅਤੇ ਬੁਖਾਰ ਨੇ ਉਸ ਨੂੰ ਛੱਡ ਦਿੱਤਾ। ਉਸ ਤੋਂ ਬਾਦ ਉਸ ਨੇ ਯਿਸੂ ਦੀ ਸੇਵਾ ਕੀਤੀ।"
31 Então, aproximando-se, tomou-a pela mão; e a febre a deixou, passando ela a servi-los.
32 ਉਸ ਰਾਤ, ਜਦੋਂ ਸੂਰਜ ਡੁੱਬ ਚੁੱਕਾ ਤਾਂ ਲੋਕ ਬਹੁਤ ਸਾਰੇ ਬਿਮਾਰ ਲੋਕਾਂ ਅਤੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਯਿਸੂ ਕੋਲ ਲਿਆਏ।"
32 À tarde, ao cair do sol, trouxeram a Jesus todos os enfermos e endemoninhados.
33 ਸਾਰਾ ਨਗਰ ਉਸ ਘਰ ਦੇ ਬੂਹੇ ਅੱਗੇ ਇਕੱਠਾ ਹੋ ਗਿਆ।"
33 Toda a cidade estava reunida à porta.
34 ਯਿਸੂ ਨੇ ਬਹੁਤ ਸਾਰੇ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੇ ਰੋਗਾਂ ਤੋਂ ਚੰਗਾ ਕੀਤਾ। ਅਤੇ ਉਸ ਨੇ ਬਹੁਤ ਸਾਰੇ ਲੋਕਾਂ ਵਿੱਚੋਂ ਭੂਤ ਕੱਢੇ। ਪਰ ਉਸ ਨੇ ਭੂਤਾਂ ਨੂੰ ਬੋਲਣ ਦੀ ਆਗਿਆ ਨਾ ਦਿੱਤੀ ਕਿਉਂਕਿ ਉਹ ਉਸ ਨੂੰ ਜਾਣਦੇ ਸਨ।"
34 E ele curou muitos doentes de toda sorte de enfermidades; também expeliu muitos demônios, não lhes permitindo que falassem, porque sabiam quem ele era.
35 ਯਿਸੂ ਖੁਸ਼ਖਬਰੀ ਦੇ ਪ੍ਰਚਾਰ ਦੀ ਤਿਆਰੀ ਕਰਦਾ ਅਗਲੀ ਸਵੇਰ, ਯਿਸੂ ਬੜੀ ਸਵਖਤੇ ਉੱਠਿਆ। ਅਜੇ ਹਨੇਰਾ ਹੀ ਸੀ ਜਦੋਂ ਉਹ ਘਰੋਂ ਨਿਕਲ ਪਿਆ, ਅਤੇ ਇੱਕਾਂਤ ਵਿੱਚ ਜਾਕੇ ਉਸ ਨੇ ਪ੍ਰਾਰਥਨਾ ਕੀਤੀ।"
35 Tendo-se levantado alta madrugada, saiu, foi para um lugar deserto e ali orava.
36 ਬਾਅਦ ਵਿੱਚ ਸ਼ਮਊਨ ਅਤੇ ਉਸ ਦੇ ਸਾਥੀ ਉਸ ਨੂੰ ਲੱਭਣ ਗਏ।"
36 Procuravam-no diligentemente Simão e os que com ele estavam.
37 ਜਦੋਂ ਉਨ੍ਹਾਂ ਨੇ ਯਿਸੂ ਨੂੰ ਲੱਭ ਲਿਆ ਤਾਂ ਆਖਣ ਲੱਗੇ, “ਸਭ ਲੋਕ ਤੁਹਾਨੂੰ ਭਾਲ ਰਹੇ ਹਨ।”"
37 Tendo-o encontrado, lhe disseram: Todos te buscam.
38 ਯਿਸੂ ਨੇ ਆਖਿਆ, “ਆਓ, ਅਸੀਂ ਇਹ ਜਗ੍ਹਾ ਛੱਡੀਏ ਅਤੇ ਨੇੜੇ ਦੇ ਹੋਰ ਨਗਰਾਂ ਵਿੱਚ ਜਾਈਏ ਤਾਂ ਜੋ ਮੈਂ ਉਨ੍ਹਾਂ ਥਾਵਾਂ ਤੇ ਵੀ ਪ੍ਰਚਾਰ ਕਰ ਸੱਕਾਂ ਜਿਸ ਲਈ ਮੈਂ ਆਇਆ ਹਾਂ।”"
38 Jesus, porém, lhes disse: Vamos a outros lugares, às povoações vizinhas, a fim de que eu pregue também ali, pois para isso é que eu vim.
39 ਇਸ ਤਰ੍ਹਾਂ, ਯਿਸੂ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਕਰਦਾ ਹੋਇਆ ਪੂਰੀ ਗਲੀਲ ਵਿੱਚ ਹਰ ਜਗ੍ਹਾ ਗਿਆ ਅਤੇ ਉਸ ਨੇ ਲੋਕਾਂ ਵਿੱਚੋਂ ਭੂਤ ਕੱਢੇ।"
39 Então, foi por toda a Galileia, pregando nas sinagogas deles e expelindo os demônios.
40 ਯਿਸੂ ਦਾ ਇੱਕ ਬਿਮਾਰ ਆਦਮੀ ਨੂੰ ਠੀਕ ਕਰਨਾ ਇੱਕ ਆਦਮੀ ਜਿਸ ਨੂੰ ਕੋੜ੍ਹ ਹੋਇਆ ਸੀ, ਉਸ ਨੇ ਝੁਕ ਕੇ ਯਿਸੂ ਅੱਗੇ ਅਰਜੋਈ ਕੀਤੀ, “ਜੇ ਤੂੰ ਚਾਹੇਂ ਤਾਂ ਮੈਨੂੰ ਠੀਕ ਕਰ ਸੱਕਦਾ ਹੈ।”"
40 Aproximou-se dele um leproso rogando-lhe, de joelhos: Se quiseres, podes purificar-me.
41 ਯਿਸੂ ਨੂੰ ਉਸ ਮਨੁੱਖ ਤੇ ਤਰਸ ਆਇਆ ਤਾਂ ਉਸ ਨੇ ਉਸ ਆਦਮੀ ਨੂੰ ਛੂਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ ਕਿ ਤੂੰ ਠੀਕ ਹੋ ਜਾਵੇਂ ਸੋ ਤੂੰ ਰਾਜੀ ਹੋ ਜਾ।”"
41 Jesus, profundamente compadecido, estendeu a mão, tocou-o e disse-lhe: Quero, fica limpo!
42 ਫ਼ਿਰ ਕੋੜ੍ਹ ਨੇ ਉਸ ਨੂੰ ਛੱਡ ਦਿੱਤਾ ਅਤੇ ਉਹ ਨਿਰਮਲ ਹੋ ਗਿਆ।"
42 No mesmo instante, lhe desapareceu a lepra, e ficou limpo.
43 ਯਿਸੂ ਨੇ ਉਸ ਆਦਮੀ ਨੂੰ ਬੜੀ ਸਖਤੀ ਨਾਲ ਤਗੀਦ ਕਰਕੇ ਭੇਜ ਦਿੱਤਾ,"
43 Fazendo-lhe, então, veemente advertência, logo o despediu
44 ਉਸ ਨੇ ਉਸ ਨੂੰ ਆਖਿਆ, “ਤੂੰ ਇਸ ਬਾਰੇ ਕਿਸੇ ਨੂੰ ਨਾ ਦੱਸੀਂ। ਪਰ ਜਾ ਅਤੇ ਆਪਣੇ-ਆਪ ਨੂੰ ਜਾਜਕ ਨੂੰ ਵਿਖਾ। ਕਿਉਂਕਿ ਤੂੰ ਚੰਗਾ ਕੀਤਾ ਗਿਆ ਹੈਂ, ਪਰਮੇਸ਼ੁਰ ਨੂੰ ਭੇਟਾ ਪੇਸ਼ ਕਰ। ਤੂੰ ਉਹੀ ਭੇਟਾ ਅਰਪਨ ਕਰੀ ਜਿਸਦਾ ਮੂਸਾ ਨੇ ਹੁਕਮ ਦਿੱਤਾ ਸੀ। ਇਸ ਨਾਲ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਰਾਜੀ ਹੋ ਗਿਆ ਹੈਂ।”"
44 e lhe disse: Olha, não digas nada a ninguém; mas vai, mostra-te ao sacerdote e oferece pela tua purificação o que Moisés determinou, para servir de testemunho ao povo.
45 ਪਰ ਉਹ ਆਦਮੀ ਬਾਹਰ ਜਾਕੇ ਇਹ ਚਰਚਾ ਕਰਨ ਲੱਗਾ ਕਿ ਯਿਸੂ ਨੇ ਉਸ ਨੂੰ ਰਾਜੀ ਕੀਤਾ ਹੈ। ਇਉਂ ਯਿਸੂ ਦੀ ਖਬਰ ਸਭ ਜਗ੍ਹਾ ਫ਼ੈਲ ਗਈ। ਇਸ ਲਈ ਯਿਸੂ ਖੁਲ੍ਹੇ-ਆਮ ਕਿਸੇ ਨਗਰ ਵਿੱਚ ਨਾ ਵੜ ਸੱਕਿਆ। ਤਾਂ ਉਸ ਨੇ ਇੱਕਾਂਤ ਜਗ੍ਹਾਵਾਂ ਵਿੱਚ ਰਹਿਣਾ ਸ਼ੁਰੂ ਕਰ ਦਿੱਤਾ। ਪਰ ਤਾਂ ਵੀ ਲੋਕਾਂ ਨੇ ਸਭ ਨਗਰਾਂ ਤੋਂ ਯਿਸੂ ਕੋਲ ਆਉਣਾ ਜਾਰੀ ਰੱਖਿਆ।"
45 Mas, tendo ele saído, entrou a propalar muitas coisas e a divulgar a notícia, a ponto de não mais poder Jesus entrar publicamente em qualquer cidade, mas permanecia fora, em lugares ermos; e de toda parte vinham ter com ele.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Marcos 1, comparar traduções ou montar um estudo — tudo direto pelo WhatsApp.