Marcos 4

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਬੀਜ ਬੀਜਣ ਵਾਲੇ ਕਿਸਾਨ ਦੀ ਦ੍ਰਿਸ਼ਟਾਂਤ ਇੱਕ ਹੋਰ ਸਮੇਂ ਯਿਸੂ ਨੇ ਝੀਲ ਦੇ ਕਿਨਾਰੇ ਉਪਦੇਸ਼ ਦੇਣਾ ਸ਼ੁਰੂ ਕੀਤਾ ਅਤੇ ਬੁਹਤ ਸਾਰੀ ਭੀੜ ਉਸ ਦੇ ਗਿਰਦ ਜੁੜ ਗਈ। ਤਾਂ ਉਹ ਇੱਕ ਬੇੜੀ ਵਿੱਚ ਚੜ੍ਹ੍ਹ ਗਿਆ ਜੋ ਕਿ ਝੀਲ ਦੇ ਵਿੱਚ ਸੀ ਤੇ ਬੈਠ ਗਿਆ। ਬਾਕੀ ਦੇ ਲੋਕ ਝੀਲ ਦੇ ਕੰਢੇ ਧਰਤੀ ਉੱਪਰ ਖੜ੍ਹੇ ਰਹੇ।"
1 Jesus começou a ensinar outra vez à beira-mar. E uma numerosa multidão se reuniu em volta dele, de modo que entrou num barco, onde se assentou, afastando-se da praia. E todo o povo estava à beira-mar, na praia.
2 ਯਿਸੂ ਨੇ ਲੋਕਾਂ ਨੂੰ ਬੇੜੀ ਤੋਂ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਰਾਹੀਂ ਸਮਝਾਈਆਂ। ਉਸ ਨੇ ਕਿਹਾ,"
2 Assim, ensinava-lhes muitas coisas por parábolas e, durante o seu ensino, dizia:
3 “ਸੁਣੋ! ਇੱਕ ਕਿਸਾਨ ਬੀਜ ਬੀਜਣ ਲਈ ਨਿਕਲਿਆ।"
3 — Escutem! Eis que o semeador saiu a semear.
4 ਜਦੋਂ ਉਹ ਬੀਜ ਬੋ ਰਿਹਾ ਸੀ, ਤਾਂ ਕੁਝ ਬੀਜ ਸੜਕ ਦੇ ਕਿਨਾਰੇ ਡਿੱਗ ਪਏ, ਪੰਛੀ ਆਏ ਤੇ ਉਨ੍ਹਾਂ ਬੀਜਾਂ ਨੂੰ ਚੁਗ ਗਏ।"
4 E, ao semear, uma parte caiu à beira do caminho, e vieram as aves e a comeram.
5 ਕੁਝ ਬੀਜ ਪੱਥਰੀਲੀ ਜ਼ਮੀਨ ਤੇ ਡਿੱਗੇ, ਉਸ ਜ਼ਮੀਨ ਤੇ ਬਹੁਤੀ ਮਿੱਟੀ ਨਹੀਂ ਸੀ। ਉੱਥੇ ਬੀਜ ਬੜੀ ਜਲਦੀ ਫ਼ੁੱਟ ਪਏ ਕਿਉਂਕਿ ਮਿੱਟੀ ਜ਼ਿਆਦਾ ਡੂੰਘੀ ਨਹੀਂ ਸੀ।"
5 Outra parte caiu em solo rochoso, onde a terra era pouca, e logo nasceu, visto não ser profunda a terra.
6 ਪਰ ਜਦੋਂ ਹੀ ਸੂਰਜ ਚੜ੍ਹ੍ਹਿਆ ਤਾਂ ਪੌਦੇ ਕੁਮਲਾ ਗਏ ਅਤੇ ਸੜ ਗਏ। ਉਹ ਪੌਦੇ ਇਸ ਲਈ ਸੁੱਕ-ਸੜ ਗਏ ਕਿਉਂਕਿ ਉਨ੍ਹਾਂ ਦੀ ਜੜ੍ਹ ਬਹੁਤੀ ਡੂੰਘੀ ਨਹੀਂ ਸੀ।"
6 Saindo, porém, o sol, a queimou; e, porque não tinha raiz, secou-se.
7 ਕੁਝ ਹੋਰ ਬੀਜ ਕੰਡਿਆਲੀਆਂ ਝਾੜੀਆਂ ਦੇ ਵਿੱਚਕਾਰ ਡਿੱਗੇ, ਪਰ ਉੱਥੇ ਕੰਡਿਆਲੀਆਂ ਝਾੜੀਆਂ ਵੱਧੀਆਂ ਅਤੇ ਉਨ੍ਹਾਂ ਨੂੰ ਘੁੱਟ ਲਿਆ ਅਤੇ ਉਨ੍ਹਾਂ ਨੂੰ ਵੱਧਣ ਨਾ ਦਿੱਤਾ ਇਸ ਲਈ ਉਨ੍ਹਾਂ ਬੀਜਾਂ ਨੇ ਫ਼ਲ ਨਾ ਦਿੱਤੇ।"
7 Outra parte caiu entre os espinhos; e os espinhos cresceram e a sufocaram, e não deu fruto.
8 ਕੁਝ ਹੋਰ ਬੀਜ ਵੱਧੀਆ ਜਮੀਨ ਉੱਪਰ ਡਿੱਗੇ। ਅਤੇ ਜਦੋਂ ਉਸ ਵੱਧੀਆ ਜ਼ਮੀਨ ਤੇ ਬੀਜ ਡਿੱਗੇ ਤਾਂ ਉਹ ਪੁੰਗਰੇ ਅਤੇ ਅਨਾਜ ਪੈਦਾ ਕੀਤਾ। ਕੁਝ ਪੌਦਿਆਂ ਨੇ ਤੀਹ ਗੁਣਾ ਕੁਝ ਨੇ ਸੱਠ ਗੁਣਾ ਅਤੇ ਕੁਝ ਨੇ ਸੌ ਗੁਣਾ ਵੱਧ ਝਾੜ ਦਿੱਤਾ।”"
8 Outra, enfim, caiu em boa terra e deu fruto; a semente brotou, cresceu e produziu a trinta, a sessenta e a cem por um.
9 ਫ਼ਿਰ ਯਿਸੂ ਨੇ ਕਿਹਾ, “ਜੇਕਰ ਤੁਸੀਂ ਸੁਣ ਸੱਕਦੇ ਹੋ ਤਾਂ, ਮੇਰੇ ਵੱਲ ਧਿਆਨ ਦਿਉ।”"
9 E Jesus acrescentou:
10 ਯਿਸੂ ਨੇ ਦੱਸਿਆ ਕਿ ਉਹ ਦ੍ਰਿਸ਼ਟਾਂਤ ਕਿਉਂ ਦਿੰਦਾ ਹੈ ਬਾਦ ਵਿੱਚ ਜਦੋਂ ਯਿਸੂ ਇੱਕਾਂਤ ਵਿੱਚ ਸੀ ਤਾਂ ਬਾਰ੍ਹਾਂ ਰਸੂਲਾਂ ਅਤੇ ਚੇਲਿਆਂ ਨੇ ਉਸ ਨੂੰ ਦ੍ਰਿਸ਼ਟਾਤਾਂ ਦਾ ਅਰਥ ਪੁੱਛਿਆ।"
10 Quando Jesus ficou só, os que estavam junto dele com os doze começaram a lhe fazer perguntas a respeito das parábolas.
11 ਉਸ ਨੇ ਆਖਿਆ, “ਪਰਮੇਸ਼ੁਰ ਦੇ ਰਾਜ ਦੇ ਭੇਤ ਦਾ ਪਤਾ ਸਿਰਫ਼ ਤੁਹਾਨੂੰ ਹੀ ਦਿੱਤਾ ਗਿਆ ਹੈ। ਪਰ ਦੂਜੇ ਲੋਕਾਂ ਨੂੰ, ਮੈਂ ਦ੍ਰਿਸ਼ਟਾਤਾਂ ਵਿੱਚ ਦੱਸਦਾ ਹਾਂ।"
11 Jesus disse a eles:
12 ਮੈਂ ਇਉਂ ਕਰਦਾ ਹਾਂ ਤਾਂ ਜੋ: ‘ਉਹ ਤੱਕਦੇ ਰਹਿਣਗੇ ਪਰ ਕਦੇ ਵੀ ਨਹੀਂ ਵੇਖਣਗੇ। ਉਹ ਸੁਣਦੇ ਰਹਿਣਗੇ ਪਰ ਕਦੇ ਵੀ ਨਹੀਂ ਸਮਝਣਗੇ। ਜੇਕਰ ਉਨ੍ਹਾਂ ਨੇ ਵੇਖਿਆ ਅਤੇ ਸਮਝਿਆ ਹੁੰਦਾ ਤਾਂ ਸ਼ਾਇਦ ਉਹ ਪਰਮੇਸ਼ੁਰ ਵੱਲ ਮੁੜ ਪੈਂਦੇ ਅਤੇ ਪਾਪਾਂ ਦੀ ਮਾਫ਼ੀ ਪ੍ਰਾਪਤ ਕਰ ਸੱਕਦੇ।’”"
12 para que, vendo, vejam e não percebam; e, ouvindo, ouçam e não entendam; para que não venham a converter-se e sejam perdoados.
13 ਯਿਸੂ ਦੀ ਬੀਜ ਬਾਰੇ ਵਿਆਖਿਆ ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਕੀ ਤੁਸੀਂ ਇਸ ਦ੍ਰਿਸ਼ਟਾਂਤ ਨੂੰ ਸਮਝੇ ਹੋ? ਜੇਕਰ ਤੁਸੀਂ ਇਹ ਨਹੀਂ ਸਮਝੇ ਤਾਂ ਬਾਕੀ ਦੇ ਦ੍ਰਿਸ਼ਟਾਂਤ ਕਿਵੇਂ ਸਮਝੋਂਗੇ?"
13 Então Jesus lhes perguntou:
14 ਬੀਜਣ ਵਾਲਾ ਉਸ ਮਨੁੱਖ ਵਾਂਗ ਹੈ ਜੋ ਲੋਕਾਂ ਵਿੱਚ ਪਰਮੇਸ਼ੁਰ ਦਾ ਬਚਨ ਬੀਜਦਾ ਹੈ।"
14 O semeador semeia a palavra.
15 ਕੁਝ ਲੋਕ ਉਨ੍ਹਾਂ ਬੀਜਾਂ ਵਰਗੇ ਹਨ ਜਿਹੜੇ ਰਸਤੇ ਦੇ ਕਿਨਾਰੇ ਵਾਲੀ ਜਗ੍ਹਾ ਡਿੱਗੇ। ਪਰਮੇਸ਼ੁਰ ਦਾ ਸੰਦੇਸ਼ ਉਨ੍ਹਾਂ ਵਿੱਚ ਬੋਇਆ ਗਿਆ ਹੈ। ਉਹ ਉਸ ਨੂੰ ਸੁਣਦੇ ਹਨ, ਪਰ ਸ਼ੈਤਾਨ ਆਉਂਦਾ ਹੈ ਤੇ ਜੋ ਉਪਦੇਸ਼ ਉਨ੍ਹਾਂ ਵਿੱਚ ਬੋਏ ਗਏ ਸਨ ਉਨ੍ਹਾਂ ਨੂੰ ਲੈ ਜਾਂਦਾ ਹੈ।"
15 Estes são os da beira do caminho, onde a palavra é semeada: quando a ouvem, logo Satanás vem e tira a palavra semeada neles.
16 “ਬਾਕੀ ਲੋਕ ਉਨ੍ਹਾਂ ਬੀਜਾਂ ਵਾਂਗ ਹਨ ਜਿਹੜੇ ਪੱਥਰੀਲੀ ਜ਼ਮੀਨ ਉੱਤੇ ਡਿੱਗੇ। ਉਹ ਉਪਦੇਸ਼ ਸੁਣਦਿਆਂ ਸਾਰ ਉਨ੍ਹਾਂ ਨੂੰ ਖੁਸ਼ੀ ਨਾਲ ਕਬੂਲ ਲੈਂਦੇ ਹਨ।"
16 E estes são os semeados em solo rochoso, os quais, ouvindo a palavra, logo a recebem com alegria.
17 ਪਰ ਇਹ ਲੋਕ ਉਪਦੇਸ਼ ਨੂੰ ਆਪਣੇ ਵਿੱਚ ਡੂੰਘਿਆਂ ਨਹੀਂ ਜਾਣ ਦਿੰਦੇ। ਉਹ ਸਿਰਫ਼ ਥੋੜੀ ਦੇਰ ਲਈ ਹੀ ਇਨ੍ਹਾਂ ਦਾ ਅਨੁਸਰਨ ਕਰਦੇ ਹਨ। ਜਦੋਂ ਉਪਦੇਸ਼ਾਂ ਕਾਰਣ ਸੰਕਟ ਜਾਂ ਦੰਡ ਮਿਲਦਾ ਹੈ ਤਾਂ ਉਹ ਝੱਟ ਹੀ ਇਨ੍ਹਾਂ ਨੂੰ ਤਿਆਗ ਦਿੰਦੇ ਹਨ।"
17 Mas eles não têm raiz em si mesmos, sendo de pouca duração. Quando chega a angústia ou a perseguição por causa da palavra, logo se escandalizam.
18 “ਬਾਕੀ ਕੁਝ ਲੋਕ ਉਨ੍ਹਾਂ ਬੀਜਾਂ ਵਰਗੇ ਹਨ ਜਿਹੜੇ ਕੰਡਿਆਲੀਆਂ ਝਾੜੀਆਂ ਤੇ ਡਿੱਗੇ। ਇਹ ਲੋਕ ਉਪਦੇਸ਼ ਸੁਣਦੇ ਹਨ,"
18 Os outros, os semeados entre os espinhos, são os que ouvem a palavra,
19 ਪਰ ਜਦੋਂ ਇਸ ਜ਼ਿੰਦਗੀ ਦੀਆਂ ਚਿੰਤਾਵਾਂ, ਧਨ ਦੀ ਚਮਕ-ਦਮਕ ਅਤੇ ਸਾਰੀਆਂ ਚੀਜ਼ਾਂ ਤੇ ਕਬਜ਼ਾ ਕਰਨ ਦਾ ਲਾਲਚ ਉਨ੍ਹਾਂ ਦੇ ਦਿਲਾਂ ਵਿੱਚ ਆਉਂਦਾ ਹੈ ਤਾਂ, ਇਹ ਗੱਲਾਂ ਉਪਦੇਸ਼ਾਂ ਨੂੰ ਘੁੱਟ ਦਿੰਦੀਆਂ ਹਨ ਅਤੇ ਉਹ ਫ਼ਲ ਨਹੀਂ ਦੇਣ ਦਿੰਦੀਆਂ। ਇਸ ਲਈ ਉਹ ਅਫ਼ਲ ਰਹਿ ਜਾਂਦੇ ਹਨ।"
19 mas as preocupações deste mundo, a fascinação da riqueza e outras ambições aparecem e sufocam a palavra, e ela fica infrutífera.
20 “ਬਾਕੀ ਲੋਕ ਵੱਧੀਆ ਜ਼ਮੀਨ ਤੇ ਬੀਜੇ ਗਏ ਬੀਜ ਵਾਂਗ ਹਨ। ਉਹ ਉਪਦੇਸ਼ਾਂ ਨੂੰ ਸੁਣਦੇ ਹਨ ਅਤੇ ਉਨ੍ਹਾਂ ਨੂੰ ਕਬੂਲ ਲੈਂਦੇ ਹਨ ਅਤੇ ਉਹ ਫ਼ਲ ਪੈਦਾ ਕਰਦੇ ਹਨ, ਕੋਈ ਤੀਹ ਗੁਣਾ, ਕੋਈ ਸੱਠ ਗੁਣਾ ਅਤੇ ਕੋਈ ਸੌ ਗੁਣਾ।”"
20 Os que foram semeados em boa terra são aqueles que ouvem a palavra e a recebem, frutificando a trinta, a sessenta e a cem por um.
21 ਜੋ ਤੁਹਾਡੇ ਕੋਲ ਹੈ ਉਸਦੀ ਵਰਤੋਂ ਕਰੋ ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਕੀ ਤੁਸੀਂ ਦੀਵਾ ਲਿਆਕੇ ਉਸ ਨੂੰ ਕਟੋਰੇ ਹੇਠ ਜਾਂ ਮੰਜੇ ਹੇਠ ਰੱਖ ਦਿੰਦੇ ਹੋ? ਨਹੀਂ। ਤੁਸੀਂ ਉਸ ਦੀਵੇ ਨੂੰ ਸ਼ਮਾਦਾਨ ਤੇ ਰੱਖਦੇ ਹੋ।"
21 Jesus também lhes disse:
22 ਹਰ ਲੁਕੀ ਚੀਜ਼ ਦੱਸੀ ਜਾਵੇਗੀ ਅਤੇ ਹਰ ਗੁਪਤ ਗੱਲ ਪ੍ਰਗਟ ਕੀਤੀ ਜਾਵੇਗੀ।"
22 Porque não há nada oculto, senão para ser manifesto; e nada escondido, senão para ser revelado.
23 ਤੁਸੀਂ ਲੋਕ ਜੋ ਸੁਣ ਸੱਕਦੇ ਹੋ, ਸੁਣੋ!"
23 Se alguém tem ouvidos para ouvir, ouça.
24 ਉਸ ਨੇ ਉਨ੍ਹਾਂ ਨੂੰ ਇਹ ਵੀ ਆਖਿਆ, ‘ਜੋ ਕੁਝ ਵੀ ਤੁਸੀਂ ਸੁਣੋ, ਉਸ ਬਾਰੇ ਧਿਆਨ ਨਾਲ ਸੋਚੋ। ਜਿਸ ਨਾਪ ਨਾਲ ਤੁਸੀਂ ਨਾਪਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਨਾਪਿਆ ਜਾਵੇਗਾ ਪਰ ਪਰਮੇਸ਼ੁਰ ਤੁਹਾਨੂੰ ਉਸਤੋਂ ਵੱਧੀਕ ਦੇਵੇਗਾ ਜਿੰਨਾ ਤੁਸੀਂ ਦਿੱਤਾ ਹੈ।"
24 Então lhes disse:
25 ਜਿਸ ਮਨੁੱਖ ਕੋਲ ਕੁਝ ਹੈ ਉਸ ਨੂੰ ਹੋਰ ਦਿੱਤਾ ਜਾਵੇਗਾ ਪਰ ਜਿਸ ਮਨੁੱਖ ਕੋਲ ਕੁਝ ਜ਼ਿਆਦਾ ਨਹੀਂ ਹੈ, ਤਾਂ ਜੋ ਕੁਝ ਵੀ ਉਸ ਦੇ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।’”"
25 Pois ao que tem, mais será dado; e, ao que não tem, até o que tem lhe será tirado.
26 ਯਿਸੂ ਬੀਜ ਦਾ ਦ੍ਰਿਸ਼ਟਾਂਤ ਵਰਤਦਾ ਹੈ ਫ਼ੇਰ ਯਿਸੂ ਨੇ ਕਿਹਾ, “ਪਰਮੇਸ਼ੁਰ ਦਾ ਰਾਜ ਉਸ ਮਨੁੱਖ ਵਾਂਗ ਹੈ ਜੋ ਧਰਤੀ ਉੱਤੇ ਬੀਜ ਬੀਜਦਾ ਹੈ।"
26 Jesus disse ainda:
27 ਬੀਜ ਵੱਧਣ ਲੱਗਦਾ ਹੈ। ਉਹ ਦਿਨ-ਰਾਤ ਵੱਧਦਾ ਹੈ। ਇਹ ਜ਼ਰੂਰੀ ਨਹੀਂ ਕਿ ਮਨੁੱਖ ਸੁੱਤਾ ਹੈ ਜਾਂ ਜਾਗਦਾ ਹੈ ਬੀਜ਼ ਤਾਂ ਵੱਧਦਾ ਹੀ ਰਹੇਗਾ। ਮਨੁੱਖ ਨਹੀਂ ਜਾਣਦਾ ਕਿ ਉਹ ਬੀਜ਼ ਕਿਵੇਂ ਵੱਧ ਰਿਹਾ ਹੈ।"
27 Ele dorme e acorda, de noite e de dia, e a semente germina e cresce, sem que ele saiba como.
28 ਜ਼ਮੀਨ ਤਾਂ ਆਪਣੇ-ਆਪ ਦਾਣੇ ਪੈਦਾ ਕਰਦੀ ਹੈ। ਪਹਿਲਾਂ, ਟਹਿਣੀ ਵੱਧਦੀ ਹੈ, ਫ਼ੇਰ ਸਿਟਾ, ਫ਼ੇਰ ਉਸ ਸਿੱਟੇ ਵਿੱਚ ਪੂਰੇ ਦਾਣੇ ਬਣਦੇ ਹਨ।"
28 A terra por si mesma frutifica: primeiro aparece a planta, depois, a espiga, e, por fim, o grão cheio na espiga.
29 ਜਦੋਂ ਤੀਕਰ ਦਾਣੇ ਪੱਕ ਜਾਂਦੇ ਹਨ ਤਾਂ ਫ਼ੇਰ ਮਨੁੱਖ ਉਸ ਨੂੰ ਵੱਢਦਾ ਹੈ ਕਿਉਂਕਿ ਫ਼ੇਰ ਵਾਢੀ ਦਾ ਸਮਾਂ ਆ ਜਾਂਦਾ ਹੈ।”"
29 E, quando o fruto já está maduro, logo manda cortar com a foice, porque chegou a colheita.
30 ਰਾਜ ਸਰ੍ਹੋਂ ਦੇ ਦਾਣੇ ਵਾਂਗ ਹੈ ਫ਼ੇਰ ਯਿਸੂ ਨੇ ਕਿਹਾ, “ਪਰਮੇਸ਼ੁਰ ਦੇ ਰਾਜ ਦਾ ਵਰਨਣ ਕਰਨ ਲਈ ਮੈਂ ਕਿਹੜਾ ਉਦਾਹਰਨ ਦੇਵਾਂ? ਇੰਝ ਵਿਸਤਾਰ ਪੂਰਵਕ ਦੱਸਣ ਲਈ ਮੈਂ ਕਿਹੜੀ ਕਹਾਣੀ ਵਰਤੋਂ ਚ ਲਿਆਵਾਂ"
30 Disse mais:
31 ਪਰਮੇਸ਼ੁਰ ਦਾ ਰਾਜ ਉਸ ਰਾਈ ਦੇ ਦਾਣੇ ਵਾਂਗ ਹੈ ਜਿਹੜਾ ਕਿ ਸਭ ਬੀਜਾਂ ਤੋਂ ਛੋਟਾ ਹੁੰਦਾ ਹੈ ਅਤੇ ਧਰਤੀ ਤੇ ਬੋਇਆ ਜਾਂਦਾ ਹੈ।"
31 Ele é como um grão de mostarda, que, quando semeado, é a menor de todas as sementes sobre a terra;
32 ਪਰ ਜਦੋਂ ਇਹ ਬੀਜਿਆ ਜਾਂਦਾ ਹੈ, ਇਹ ਵੱਧਦਾ ਹੈ ਅਤੇ ਇਹ ਤੁਹਾਡੇ ਬਾਗ ਦੇ ਸਾਰੇ ਪੌਦਿਆਂ ਵਿੱਚੋਂ ਸਭ ਤੋਂ ਵੱਧ ਵੱਡਾ ਬਣ ਜਾਂਦਾ ਹੈ। ਇਸ ਦੀਆਂ ਸ਼ਾਖਾਵਾਂ ਬੜੀਆਂ ਵੱਡੀਆਂ ਹੁੰਦੀਆਂ ਹਨ। ਇੱਥੇ ਜੰਗਲੀ ਪੰਛੀ ਆਕੇ ਆਪਣੇ ਆਲ੍ਹਣੇ ਪਾਕੇ ਆਪਣੇ-ਆਪ ਨੂੰ ਧੁੱਪ ਤੋਂ ਬਚਾਉਂਦੇ ਹਨ।”"
32 mas, uma vez semeada, cresce e se torna maior do que todas as hortaliças; cria ramos tão grandes, que as aves do céu podem se aninhar à sua sombra.
33 ਯਿਸੂ ਨੇ ਅਜਿਹੇ ਕਈ ਦ੍ਰਿਸ਼ਟਾਂਤ ਉਨ੍ਹਾਂ ਨੂੰ ਪ੍ਰਚਾਰ ਕਰਦੇ ਸਮੇਂ ਦਿੱਤੇ। ਯਿਸੂ ਨੇ ਉਨ੍ਹਾਂ ਨੂੰ ਉਨੇ ਹੀ ਉਪਦੇਸ਼ ਦਿੱਤੇ ਜਿੰਨੇ ਵੱਧ ਤੋਂ ਵੱਧ ਉਹ ਸਮਝਣ ਯੋਗ ਸਨ।"
33 E com muitas parábolas semelhantes Jesus lhes expunha a palavra, conforme podiam compreendê-la.
34 ਯਿਸੂ ਹਮੇਸ਼ਾ ਲੋਕਾਂ ਵਿੱਚ ਪ੍ਰਚਾਰ ਕਰਨ ਲਈ ਕਹਾਣੀਆਂ ਦੀ ਵਰਤੋਂ ਕਰਦਾ। ਪਰ ਜਦੋਂ ਉਹ ਆਪਣੇ ਚੇਲਿਆਂ ਦੇ ਨਾਲ ਇੱਕਲਾ ਹੁੰਦਾ ਤਾਂ ਉਹ ਉਨ੍ਹਾਂ ਨੂੰ ਹਰ ਗੱਲ ਦਾ ਵਿਸਤਾਰ ਦਿੰਦਾ।"
34 E sem parábolas não lhes falava; tudo, porém, explicava em particular aos seus próprios discípulos.
35 ਯਿਸੂ ਦਾ ਤੂਫ਼ਾਨ ਨੂੰ ਰੋਕਣਾ ਉਸ ਦਿਨ ਸ਼ਾਮ ਵੇਲੇ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਆਓ! ਝੀਲ ਦੇ ਉਸ ਪਾਰ ਚੱਲੀਏ।”"
35 Naquele dia, sendo já tarde, Jesus disse aos discípulos:
36 ਯਿਸੂ ਤੇ ਉਸ ਦੇ ਚੇਲੇ ਬਾਕੀ ਲੋਕਾਂ ਨੂੰ ਉੱਥੇ ਹੀ ਛੱਡ ਕੇ, ਉਸ ਬੇੜੀ ਵਿੱਚ ਬੈਠਕੇ ਚੱਲੇ ਗਏ ਜਿਸ ਬੇੜੀ ਚ ਬੈਠਕੇ ਉਹ ਉਪਦੇਸ਼ ਦੇ ਰਿਹਾ ਸੀ। ਕੁਝ ਹੋਰ ਵੀ ਬੇੜੀਆਂ ਉਸ ਦੇ ਨਾਲ ਸਨ।"
36 E eles, despedindo a multidão, o levaram assim como estava, no barco; e outros barcos o seguiam.
37 ਤਦ ਝੀਲ ਤੇ ਭਿਆਨਕ ਹਨੇਰੀ ਵਗੀ। ਲਹਿਰਾਂ ਬੇੜੀ ਦੇ ਨਾਲ ਵੱਜ ਰਹੀਆਂ ਸਨ। ਬੇੜੀ ਪਾਣੀ ਨਾਲ ਭਰ ਚੱਲੀ ਸੀ।"
37 Ora, levantou-se grande temporal de vento, e as ondas se arremessavam contra o barco, de modo que o mesmo já estava se enchendo de água.
38 ਯਿਸੂ ਉਸ ਵਕਤ ਬੇੜੀ ਦੇ ਪਿੱਛਲੇ ਪਾਸੇ ਇੱਕ ਸਿਰਹਾਣਾ ਰੱਖਕੇ ਸੁੱਤਾ ਹੋਇਆ ਸੀ। ਉਸ ਦੇ ਚੇਲਿਆਂ ਨੇ ਉਸ ਨੂੰ ਉੱਠਾਇਆ। ਉਨ੍ਹਾਂ ਆਖਿਆ, “ਗੁਰੂ ਜੀ, ਕੀ ਤੁਹਾਨੂੰ ਕੋਈ ਫ਼ਿਕਰ ਨਹੀਂ ਕਿ ਅਸੀਂ ਡੁੱਬ ਰਹੇ ਹਾਂ।”"
38 E Jesus estava na popa, dormindo sobre o travesseiro. Os discípulos o acordaram e lhe disseram: — Mestre, o senhor não se importa que pereçamos?
39 ਯਿਸੂ ਉੱਠਿਆ ਅਤੇ ਉਸ ਨੇ ਹਨੇਰੀ ਅਤੇ ਲਹਿਰਾਂ ਨੂੰ ਹੁਕਮ ਦਿੱਤਾ “ਸ਼ਾਂਤ ਹੋ ਜਾਓ, ਥੰਮ ਜਾਓ।” ਤਾਂ ਹਨੇਰੀ ਰੁਕ ਗਈ ਅਤੇ ਝੀਲ ਸ਼ਾਂਤ ਹੋ ਗਈ।"
39 E ele, despertando, repreendeu o vento e disse ao mar: O vento se aquietou, e tudo ficou bem calmo.
40 ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਤੁਸੀਂ ਇੰਨੇ ਘਬਰਾਏ ਹੋਏ ਕਿਉਂ ਹੋ? ਕੀ ਤੁਹਾਨੂੰ ਅਜੇ ਵੀ ਵਿਸ਼ਵਾਸ ਨਹੀਂ?”"
40 Então Jesus lhes perguntou:
41 ਚੇਲੇ ਬਹੁਤ ਡਰੇ ਹੋਏ ਸਨ ਅਤੇ ਇੱਕ ਦੂਜੇ ਤੋਂ ਪੁੱਛ ਰਹੇ ਸਨ, “ਇਹ ਕਿਹੋ ਜਿਹਾ ਮਨੁੱਖ ਹੈ? ਹਵਾ ਅਤੇ ਝੀਲ ਵੀ ਉਸਦੀ ਆਗਿਆ ਦਾ ਪਾਲਣ ਕਰਦੇ ਹਨ।”"
41 E eles, possuídos de grande temor, diziam uns aos outros: — Quem é este que até o vento e o mar lhe obedecem?

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Marcos 4, comparar traduções ou montar um estudo — tudo direto pelo WhatsApp.