Marcos 5

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਯਿਸੂ ਦਾ ਇੱਕ ਆਦਮੀ ਨੂੰ ਭਰਿਸ਼ਟ ਆਤਮਾ ਤੋਂ ਮੁਕਤ ਕਰਨਾ ਯਿਸੂ ਅਤੇ ਉਸ ਦੇ ਚੇਲੇ ਝੀਲ ਦੇ ਦੂਜੇ ਪਾਰ ਗਏ ਅਤੇ ਗਿਰਸੇਨੀਆ ਦੇ ਦੇਸ਼ ਨੂੰ ਆਏ।"
1 Jesus e os discípulos chegaram à outra margem do mar, à terra dos gerasenos.
2 ਜਦੋਂ ਯਿਸੂ ਬੇੜੀ ਵਿੱਚੋਂ ਬਾਹਰ ਆਇਆ ਤਾਂ, ਕਬਰਾਂ ਵੱਲੋਂ ਇੱਕ ਮਨੁੱਖ ਜਿਸ ਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ, ਉਸ ਕੋਲ ਆਇਆ।"
2 Ao desembarcar, logo um homem possuído de espírito imundo veio dos túmulos ao encontro de Jesus.
3 ਇਹ ਮਨੁੱਖ ਕਬਰਾਂ ਵਿੱਚਕਾਰ ਰਹਿੰਦਾ ਸੀ। ਕੋਈ ਉਸ ਨੂੰ ਜੰਜ਼ੀਰਾਂ ਨਾਲ ਵੀ ਨਹੀਂ ਬੰਨ੍ਹ ਸੱਕਦਾ ਸੀ।"
3 Esse homem vivia nos túmulos, e ninguém podia prendê-lo, nem mesmo com correntes.
4 ਕਈ ਵਾਰ ਉਸ ਦੇ ਹੱਥ ਅਤੇ ਪੈਰ ਸੰਗਲਾਂ ਨਾਲ ਜਕੜੇ ਗਏ ਸਨ। ਪਰ ਉਹ ਉਨ੍ਹਾਂ ਨੂੰ ਤੋੜ ਸੁੱਟਦਾ। ਕੋਈ ਵੀ ਆਦਮੀ ਇੰਨਾ ਤਾਕਤਵਰ ਨਹੀਂ ਸੀ ਕਿ ਉਸ ਨੂੰ ਕਾਬੂ ਕਰ ਸੱਕਦਾ।"
4 Porque, tendo sido muitas vezes preso com correntes e cadeias, as cadeias foram quebradas por ele, e as correntes foram despedaçadas. E ninguém conseguia dominá-lo.
5 ਦਿਨ-ਰਾਤ ਇਹ ਆਦਮੀ ਕਬਰਾਂ ਵਿੱਚਕਾਰ ਅਤੇ ਪਹਾੜੀਆਂ ਤੇ ਰਹਿੰਦਾ ਸੀ। ਅਤੇ ਚੀਕਦਾ ਰਹਿੰਦਾ ਅਤੇ ਆਪਣੇ-ਆਪ ਨੂੰ ਪੱਥਰਾਂ ਨਾਲ ਜ਼ਖਮੀ ਕਰਦਾ ਰਹਿੰਦਾ ਸੀ।"
5 Andava sempre, de noite e de dia, gritando por entre os túmulos e pelos montes, ferindo-se com pedras.
6 ਜਦੋਂ ਯਿਸੂ ਅਜੇ ਦੂਰ ਹੀ ਸੀ ਤਾਂ ਇਸ ਆਦਮੀ ਨੇ ਉਸ ਨੂੰ ਵੇਖ ਲਿਆ ਅਤੇ ਉਹ ਉਸ ਵੱਲ ਨਸਿਆ। ਅਤੇ ਉਸ ਅੱਗੇ ਜਾਕੇ ਝੁਕ ਗਿਆ।"
6 Quando, de longe, viu Jesus, correu e prostrou-se diante dele,
7 ਤੇ ਉਹ ਚੀਕਿਆ, “ਯਿਸੂ, ਤੂੰ ਮੇਰੇ ਨਾਲ ਕੀ ਕਰਨਾ ਚਾਹੁੰਦਾ? ਤੂੰ ਅੱਤ-ਮਹਾਨ ਪਰਮੇਸ਼ੁਰ ਦਾ ਪੁੱਤਰ ਹੈ! ਮੈਂ ਤੈਨੂੰ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ ਕਿ ਤੂੰ ਮੈਨੂੰ ਕਸ਼ਟ ਨਹੀਂ ਦੇਵੇਂਗਾ।”"
7 gritando em alta voz: — O que você quer comigo, Jesus, Filho do Deus Altíssimo? Por Deus, peço-lhe que não me atormente!
8 ਉਸ ਨੇ ਅਜਿਹਾ ਇਸ ਲਈ ਆਖਿਆ ਕਿਉਂਕਿ ਯਿਸੂ ਨੇ ਉਸ ਆਦਮੀ ਨੂੰ ਆਖਿਆ ਸੀ, “ਤੂੰ ਭਰਿਸ਼ਟ ਆਤਮਾ, ਇਸ ਮਨੁੱਖ ਵਿੱਚੋਂ ਬਾਹਰ ਆ ਜਾ।”"
8 Ele disse isto, porque Jesus tinha dito a ele: “Espírito imundo, saia desse homem!”
9 ਫ਼ਿਰ ਯਿਸੂ ਨੇ ਉਸ ਮਨੁੱਖ ਨੂੰ ਪੁੱਛਿਆ, “ਤੇਰਾ ਕੀ ਨਾਂ ਹੈ?” ਉਸ ਮਨੁੱਖ ਨੇ ਜਵਾਬ ਦਿੱਤਾ, “ਮੇਰਾ ਨਾਉਂ ਲਸ਼ਕਰ ਹੈ, ਕਿਉਂਕਿ ਬਹੁਤ ਸਾਰੇ ਭਰਿਸ਼ਟ ਆਤਮੇ ਮੇਰੇ ਅੰਦਰ ਹਨ।”"
9 Então Jesus lhe perguntou: Ele respondeu: — Legião é o meu nome, porque somos muitos.
10 ਫ਼ਿਰ ਉਸ ਆਦਮੀ ਨੇ ਯਿਸੂ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਨੂੰ ਉਸ ਥਾਂ ਤੋਂ ਬਾਹਰ ਨਾ ਕੱਢੇ।"
10 E pediu-lhe com insistência que não os mandasse para fora do país.
11 ਉੱਥੇ ਪਹਾੜ ਦੇ ਨੇੜੇ ਸੂਰਾਂ ਦਾ ਇੱਕ ਵੱਡਾ ਇੱਜੜ ਚਰ ਰਿਹਾ ਸੀ।"
11 Ora, uma grande manada de porcos estava pastando ali pelo monte.
12 ਉਨ੍ਹਾਂ ਭਰਿਸ਼ਟ ਆਤਮਿਆਂ ਨੇ ਉਸ ਅੱਗੇ ਅਰਜੋਈ ਕੀਤੀ ਕਿ “ਸਾਨੂੰ ਸੂਰਾਂ ਵਿੱਚ ਭੇਜ ਦੇ ਤਾਂ ਜੋ ਅਸੀਂ ਉਨ੍ਹਾਂ ਵਿੱਚ ਜਾ ਵੜੀਏ।”"
12 E os espíritos imundos pediram a Jesus: — Mande-nos para os porcos, para que entremos neles.
13 ਤਾਂ ਯਿਸੂ ਨੇ ਉਨ੍ਹਾਂ ਨੂੰ ਜਾਣ ਦਿੱਤਾ। ਤਾਂ ਉਹ ਭਰਿਸ਼ਟ ਆਤਮੇ ਉਸ ਮਨੁੱਖ ਵਿੱਚੋਂ ਨਿਕਲਕੇ ਸੂਰਾਂ ਵਿੱਚ ਜਾ ਵੜੇ। ਅਤੇ ਇੱਜੜ ਪਹਾੜੀ ਦੀ ਸਿਧੀ ਢਲਾਣ ਤੇ ਭੱਜਦਾ ਹੋਇਆ ਝੀਲ ਵਿੱਚ ਡਿੱਗ ਪਿਆ। ਉਸ ਇੱਜੜ ਵਿੱਚ ਦੋ-ਹਜ਼ਾਰ ਦੇ ਕਰੀਬ ਸੂਰ ਸਨ ਅਤੇ ਉਹ ਸਾਰੇ ਦੇ ਸਾਰੇ ਝੀਲ ਵਿੱਚ ਡੁੱਬ ਗਏ।"
13 E Jesus o permitiu. Então, saindo os espíritos imundos, entraram nos porcos. E a manada, que era cerca de dois mil, precipitou-se despenhadeiro abaixo, para dentro do mar, onde se afogaram.
14 ਜਿਹੜੇ ਆਦਮੀ ਉੱਥੇ ਸੂਰਾਂ ਨੂੰ ਚਰਵਾ ਅਤੇ ਉਨ੍ਹਾਂ ਰੱਖਵਾਲੀ ਕਰ ਰਹੇ ਸਨ ਨੱਸ ਗਏ ਅਤੇ ਨੱਸਦੇ ਹੋਏ ਸ਼ਹਿਰਾਂ ਅਤੇ ਖੇਤਾਂ ਵਿੱਚ ਜਾਕੇ ਉਨ੍ਹਾਂ ਨੇ ਲੋਕਾਂ ਨੂੰ ਇਹ ਸਾਰਾ ਹਾਲ ਜਾ ਸੁਣਾਇਆ। ਲੋਕ ਵੇਖਣ ਲਈ ਆਏ ਕਿ ਕੀ ਵਾਪਰਿਆ ਸੀ।"
14 Os que tratavam dos porcos fugiram e foram anunciá-lo na cidade e pelos campos. Então o povo saiu para ver o que tinha acontecido.
15 ਜਦੋਂ ਉਹ ਯਿਸੂ ਕੋਲ ਆਏ, ਉਨ੍ਹਾਂ ਨੇ ਉਸ ਆਦਮੀ ਨੂੰ ਵੇਖਿਆ ਜੋ ਭਰਿਸ਼ਟ ਆਤਮਿਆ ਦੇ ਕਬਜ਼ੇ ਵਿੱਚ ਸੀ। ਉਹ ਆਦਮੀ ਉੱਥੇ ਕੱਪੜੇ ਪਾਈ ਬੈਠਾ ਸੀ ਅਤੇ ਉਸਦੀ ਸੁਰਤ ਵੀ ਹੁਣ ਟਿਕਾਣੇ ਸੀ। ਇਹ ਵੇਖ ਲੋਕੀ ਡਰ ਗਏ।"
15 Aproximando-se de Jesus, viram o endemoniado, o que antes estava dominado pela legião, assentado, vestido, em perfeito juízo; e temeram.
16 ਕੁਝ ਲੋਕ ਉੱਥੇ ਸਨ, ਅਤੇ ਉਨ੍ਹਾਂ ਇਹ ਸਭ ਜੋ ਯਿਸੂ ਨੇ ਕੀਤਾ ਸੀ ਵੇਖਿਆ। ਉਨ੍ਹਾਂ ਨੇ, ਜੋ ਕੁਝ ਵੀ ਉਸ ਭੂਤਾਂ ਦੇ ਕਬਜ਼ੇ ਹੇਠ ਆਦਮੀ ਨਾਲ ਵਾਪਰਿਆ, ਆਣ ਸੁਣਾਇਆ, ਅਤੇ ਉਨ੍ਹਾਂ ਨੇ ਲੋਕਾਂ ਨੂੰ ਸੂਰਾਂ ਬਾਰੇ ਵੀ ਦਸਿਆ।"
16 Os que haviam presenciado os fatos contaram-lhes o que tinha acontecido ao endemoniado e também falaram a respeito dos porcos.
17 ਤਦ ਉਨ੍ਹਾਂ ਨੇ ਯਿਸੂ ਨੂੰ ਉਨ੍ਹਾਂ ਦਾ ਇਲਾਕਾ ਛੱਡ ਕੇ ਚੱਲੇ ਜਾਣ ਲਈ ਮਿੰਨਤ ਕੀਤੀ।"
17 E começaram a pedir com insistência que Jesus se retirasse da terra deles.
18 ਜਿਉਂ ਹੀ ਯਿਸੂ ਬੇੜੀ ਵਿੱਚ ਚੜ੍ਹ੍ਹਨ ਵਾਲਾ ਸੀ, ਜੋ ਵਿਅਕਤੀ ਭੂਤਾਂ ਤੋਂ ਮੁਕਤ ਹੋਇਆ ਸੀ ਉਸ ਨੇ ਉਸਦਾ ਅਨੁਸਰਣ ਕਰਨ ਦੀ ਆਗਿਆ ਮੰਗੀ।"
18 Quando Jesus estava entrando no barco, aquele que antes estava possuído pelos demônios pediu com insistência que Jesus o deixasse ficar com ele.
19 ਪਰ ਯਿਸੂ ਨੇ ਉਸ ਨੂੰ ਆਪਣੇ ਨਾਲ ਆਉਣ ਦੀ ਇਜਾਜ਼ਤ ਨਾ ਦਿੱਤੀ ਅਤੇ ਕਿਹਾ, “ਤੂੰ ਆਪਣੇ ਪਰਿਵਾਰ ਅਤੇ ਸੰਗੀ-ਸਾਥੀਆਂ ਵਿੱਚ ਜਾ। ਤੂੰ ਉਨ੍ਹਾਂ ਨੂੰ ਦੱਸ ਜੋ ਪ੍ਰਭੂ ਨੇ ਤੇਰੇ ਲਈ ਕੀਤਾ ਹੈ। ਉਨ੍ਹਾਂ ਨੂੰ ਦੱਸ ਕਿ ਉਹ ਤੇਰੇ ਤੇ ਮਿਹਰਬਾਨ ਹੋਇਆ ਹੈ।”"
19 Jesus, porém, não o permitiu; ao contrário, ordenou-lhe:
20 ਉਹ ਆਦਮੀ ਚੱਲਿਆ ਗਿਆ। ਉਸ ਨੇ ਦਿਕਾਪੁਲਿਸ ਦੇ ਲੋਕਾਂ ਨੂੰ ਦੱਸਿਆ ਕਿ ਯਿਸੂ ਨੇ ਉਸ ਵਾਸਤੇ ਕੀ ਕੀਤਾ ਸੀ। ਸਾਰੇ ਲੋਕ ਉਸਦੀਆਂ ਗੱਲਾਂ ਸੁਣਕੇ ਹੈਰਾਨ ਸਨ।"
20 Então ele foi e começou a proclamar em Decápolis tudo o que Jesus lhe tinha feito; e todos se admiravam.
21 ਯਿਸੂ ਦਾ ਮੋਈ ਕੁੜੀ ਨੂੰ ਪ੍ਰਾਣ ਦੇਣੇ ਅਤੇ ਬਿਮਾਰ ਔਰਤ ਨੂੰ ਰਾਜ਼ੀ ਕਰਨਾ ਜਿਵੇਂ ਹੀ ਯਿਸੂ ਫ਼ੇਰ ਤੋਂ ਬੇੜੀ ਦੁਆਰਾ ਝੀਲ ਦੇ ਦੂਜੇ ਪਾਸੇ ਗਿਆ, ਝੀਲ ਦੇ ਨੇੜੇ ਉਸ ਕੋਲ ਇੱਕ ਵੱਡੀ ਭੀੜ ਇਕੱਠੀ ਹੋ ਗਈ।"
21 Tendo Jesus voltado de barco para o outro lado, reuniu-se em volta dele uma grande multidão; e ele estava junto do mar.
22 ਉੱਥੇ ਪ੍ਰਾਰਥਨਾ ਸਥਾਨ ਦਾ ਇੱਕ ਆਗੂ ਉਸ ਕੋਲ ਆਇਆ ਜਿਸਦਾ ਨਾਉਂ ਜੈਰੁਸ ਸੀ। ਜਦੋਂ ਉਸ ਨੇ ਯਿਸੂ ਨੂੰ ਲੱਭ ਲਿਆ, ਤਾਂ ਉਹ ਉਸ ਦੇ ਪੈਰੀਂ ਪੈ ਗਿਆ।"
22 Então chegou um dos chefes da sinagoga, chamado Jairo, e, vendo-o, prostrou-se aos pés de Jesus
23 ਅਤੇ ਉਹ ਉਸ ਦੇ ਪੈਰੀਂ ਪੈਕੇ ਬਾਰ-ਬਾਰ ਮਿੰਨਤ ਕਰਨ ਲੱਗਾ, “ਮੇਰੀ ਛੋਟੀ ਜਿਹੀ ਧੀ ਮਰਨ ਕਿਨਾਰੇ ਹੈ। ਕਿਰਪਾ ਕਰਕੇ ਆਪਣੇ ਹੱਥ ਉਸ ਉੱਪਰ ਰੱਖ ਦਿਉ। ਉਹ ਚੰਗੀ ਹੋ ਜਾਵੇਗੀ ਤੇ ਜਿਉਂ ਪਵੇਗੀ।”"
23 e lhe pediu com insistência: — Minha filhinha está morrendo; venha impor as mãos sobre ela, para que seja salva e viva.
24 ਤਾਂ ਉਹ ਜੈਰੁਸ ਦੇ ਨਾਲ ਗਿਆ। ਬਹੁਤ ਸਾਰੇ ਲੋਕ ਉਸਦਾ ਪਿੱਛਾ ਕਰ ਰਹੇ ਸਨ ਅਤੇ ਉਹ ਉਸ ਨੂੰ ਦਬਾਈ ਜਾ ਰਹੇ ਸਨ।"
24 Jesus foi com ele. Uma grande multidão seguia Jesus, apertando-o de todos os lados.
25 ਉੱਥੇ ਇੱਕ ਔਰਤ ਸੀ, ਜਿਸ ਨੂੰ ਪਿੱਛਲੇ ਬਾਰ੍ਹਾਂ ਵਰ੍ਹਿਆਂ ਤੋਂ ਖੂਨ ਆ ਰਿਹਾ ਸੀ।"
25 Estava ali certa mulher, que, havia doze anos, vinha sofrendo de uma hemorragia.
26 ਉਹ ਔਰਤ ਬੜੀ ਤਕਲੀਫ਼ ਵਿੱਚ ਸੀ ਅਤੇ ਬਹੁਤ ਸਾਰੇ ਵੈਦਾਂ ਨੇ ਉਸ ਨੂੰ ਠੀਕ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਉਸ ਕੋਲ ਜਿੰਨੀ ਵੀ ਦੌਲਤ ਸੀ ਉਸ ਨੇ ਆਪਣੇ ਇਲਾਜ ਤੇ ਖਰਚ ਦਿੱਤੀ ਸੀ, ਪਰ ਉਹ ਚੰਗੀ ਨਾ ਹੋਈ। ਅਤੇ ਉਸਦੀ ਹਾਲਤ ਹੋਰ ਵੀ ਖਰਾਬ ਹੋ ਗਈ।"
26 Ela havia padecido muito nas mãos de vários médicos e gastado tudo o que tinha, sem, contudo, melhorar de saúde; pelo contrário, piorava cada vez mais.
27 ਜਦੋਂ ਉਸ ਔਰਤ ਨੇ ਯਿਸੂ ਬਾਰੇ ਸੁਣਿਆ ਅਤੇ ਉਹ ਭੀੜ ਵਿੱਚਕਾਰ ਉਸ ਦੇ ਪਿੱਛੇ ਆ ਗਈ ਅਤੇ ਉਸ ਦੇ ਕੱਪੜੇ ਨੂੰ ਛੂਹਿਆ।"
27 Tendo ouvido a fama de Jesus, a mulher chegou por trás, no meio da multidão, e tocou na capa dele.
28 ਉਸ ਔਰਤ ਨੇ ਸੋਚਿਆ, “ਜੇਕਰ ਮੈਂ ਸਿਰਫ਼ ਯਿਸੂ ਦੇ ਕੱਪੜੇ ਨੂੰ ਵੀ ਛੂਹ ਲਵਾਂ, ਮੈਂ ਚੰਗੀ ਹੋ ਜਾਵਾਂਗੀ।”"
28 Porque dizia: “Se eu apenas tocar na roupa dele, ficarei curada.”
29 ਜਦੋਂ ਉਸ ਔਰਤ ਨੇ ਯਿਸੂ ਦਾ ਕੱਪੜਾ ਛੂਹਿਆ, ਉਸਦਾ ਲਹੂ ਵਗਣਾ ਰੁਕ ਗਿਆ ਅਤੇ ਉਸ ਨੇ ਆਪਣੇ ਸਰੀਰ ਵਿੱਚ ਇਹ ਮਹਿਸੂਸ ਕੀਤਾ ਕਿ ਉਹ ਆਪਣੀਆਂ ਤਕਲੀਫ਼ਾਂ ਤੋਂ ਚੰਗੀ ਹੋ ਗਈ ਸੀ।"
29 E logo a hemorragia estancou, e ela sentiu no corpo que estava curada daquele mal.
30 ਜਦੋਂ ਯਿਸੂ ਨੇ ਮਹਿਸੂਸ ਕੀਤਾ ਕਿ ਕੋਈ ਸ਼ਕਤੀ ਉਸ ਵਿੱਚੋਂ ਬਾਹਰ ਆਈ ਹੈ, ਉਸ ਨੇ ਆਸੇ-ਪਾਸੇ ਵੇਖਿਆ ਅਤੇ ਪੁੱਛਿਆ, “ਕਿਸਨੇ ਮੇਰਾ ਕੱਪੜਾ ਛੋਹਿਆ ਹੈ?”"
30 Jesus, reconhecendo imediatamente que dele havia saído poder, virando-se no meio da multidão, perguntou:
31 ਉਸ ਦੇ ਚੇਲਿਆਂ ਨੇ ਉਸ ਨੂੰ ਆਖਿਆ, “ਤੂੰ ਜਾਣਦਾ ਹੈਂ ਕਿ ਲੋਕ ਤੈਨੂੰ ਦਬਾਈ ਜਾ ਰਹੇ ਹਨ। ਅਤੇ ਹਾਲੇ ਵੀ ਤੂੰ ਪੁੱਛ ਰਿਹਾ ਹੈ, ਕਿਸਨੇ ਮੈਨੂੰ ਛੁਹਿਆ ਹੈ?”"
31 Os discípulos responderam: — O senhor está vendo que a multidão o aperta e ainda pergunta: “Quem me tocou?”
32 ਪਰ ਯਿਸੂ ਉਸ ਵਿਅਕਤੀ ਨੂੰ ਲੱਭਣ ਲਈ ਆਸੇ-ਪਾਸੇ ਵੇਖ ਰਿਹਾ ਸੀ ਕਿ ਉਹ ਕੌਣ ਹੈ।"
32 Ele, porém, olhava ao redor para ver quem tinha feito aquilo.
33 ਉਹ ਔਰਤ ਜਾਣ ਗਈ ਸੀ ਕਿ ਉਹ ਹੁਣ ਠੀਕ ਹੋ ਗਈ ਹੈ ਉਹ ਯਿਸੂ ਕੋਲ ਆਈ ਅਤੇ ਡਰ ਨਾਲ ਕੰਬਦੀ ਹੋਈ ਯਿਸੂ ਦੇ ਚਰਨਾਂ ਤੇ ਡਿੱਗ ਪਈ। ਉਸ ਨੇ ਯਿਸੂ ਨੂੰ ਸਾਰੀ ਵਾਰਤਾ ਸੁਣਾਈ।"
33 Então a mulher, amedrontada e trêmula, ciente do que lhe havia acontecido, veio, prostrou-se diante de Jesus e declarou-lhe toda a verdade.
34 ਤਾਂ ਉਸ ਨੇ ਉਸ ਔਰਤ ਨੂੰ ਆਖਿਆ, “ਹੇ ਪਿਆਰੀ ਇਸਤਰੀ! ਤੂੰ ਆਪਣੇ ਵਿਸ਼ਵਾਸ ਕਾਰਣ ਚੰਗੀ ਹੋਈ ਹੈਂ। ਖੁਸ਼ ਰਹਿ! ਹੁਣ ਤੂੰ ਕੋਈ ਹੋਰ ਤਕਲੀਫ਼ ਨਹੀਂ ਝੱਲੇਂਗੀ।”"
34 Então Jesus lhe disse:
35 ਜਦੋਂ ਯਿਸੂ ਅਜੇ ਬੋਲ ਰਿਹਾ ਸੀ, ਕੁਝ ਲੋਕ ਪ੍ਰਾਰਥਨਾ-ਸਥਾਨ ਦੇ ਆਗੂ ਜੈਰੁਸ ਦੇ ਘਰੋਂ ਆਏ ਅਤੇ ਉਸ ਨੂੰ ਆਖਿਆ, “ਤੇਰੀ ਧੀ ਮਰ ਗਈ ਹੈ। ਤੂੰ ਗੁਰੂ ਨੂੰ ਹੋਰ ਖੇਚਲ ਕਿਉਂ ਦੇ ਰਿਹਾ ਹੈਂ?”"
35 Enquanto Jesus ainda falava, chegaram alguns da casa do chefe da sinagoga, dizendo: — A sua filha já morreu; por que você ainda incomoda o Mestre?
36 ਪਰ ਯਿਸੂ ਨੇ ਉਸ ਗੱਲ ਦੀ ਬਿਲਕੁਲ ਕੋਈ ਪਰਵਾਹ ਨਾ ਕੀਤੀ ਕਿ ਉਹ ਕੀ ਆਖ ਰਹੇ ਸਨ ਅਤੇ ਪ੍ਰਾਰਥਨਾ ਸਥਾਨ ਦੇ ਆਗੂ ਨੂੰ ਆਖਿਆ, “ਡਰ ਨਹੀਂ! ਸਿਰਫ਼ ਭਰੋਸਾ ਰੱਖ।”"
36 Mas Jesus, sem levar em conta tais palavras, disse ao chefe da sinagoga:
37 ਯਿਸੂ ਨੇ ਆਪਣੇ ਨਾਲ ਪਤਰਸ, ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਲਿਆ ਅਤੇ ਪ੍ਰਾਰਥਨਾ ਸਥਾਨ ਦੇ ਆਗੂ ਜੈਰੁਸ ਦੇ ਘਰ ਚੱਲਾ ਗਿਆ।"
37 Jesus não permitiu que ninguém o acompanhasse, a não ser Pedro e os irmãos Tiago e João.
38 ਜਦੋਂ ਉਹ ਉੱਥੇ ਪਹੁੰਚੇ, ਯਿਸੂ ਨੇ ਉੱਥੇ ਬਹੁਤ ਸਾਰੇ ਲੋਕਾਂ ਨੂੰ ਰੋਂਦਿਆਂ ਅਤੇ ਪਿਟਦਿਆਂ ਵੇਖਿਆ। ਉੱਥੇ ਬੜੀ ਭਾਜੜ ਪਈ ਹੋਈ ਸੀ।"
38 Chegando à casa do chefe da sinagoga, Jesus viu o alvoroço, os que choravam e os que pranteavam muito.
39 ਯਿਸੂ ਉਸ ਘਰ ਦੇ ਅੰਦਰ ਵੜਿਆ ਅਤੇ ਲੋਕਾਂ ਨੂੰ ਕਿਹਾ, “ਤੁਸੀਂ ਲੋਕ ਕਿਉਂ ਰੋ ਰਹੇ ਹੋ ਅਤੇ ਅਸ਼ਾਂਤੀ ਕਿਉਂ ਫ਼ੈਲਾ ਰਹੇ ਹੋ? ਬੱਚੀ ਮਰੀ ਨਹੀਂ ਉਹ ਸਿਰਫ਼ ਸੌਂ ਰਹੀ ਹੈ।”"
39 Ao entrar, disse:
40 ਪਰ ਲੋਕਾਂ ਨੇ ਯਿਸੂ ਦਾ ਮਜਾਕ ਉਡਾਇਆ। ਉਸ ਨੇ ਸਭ ਨੂੰ ਘਰੋਂ ਚੱਲੇ ਜਾਣ ਵਾਸਤੇ ਕਿਹਾ। ਉਹ ਉਸ ਕਮਰੇ ਵਿੱਚ ਗਿਆ ਜਿੱਥੇ ਬੱਚੀ ਸੀ। ਉਸ ਨੇ ਆਪਣੇ ਨਾਲ ਉਸ ਕਮਰੇ ਵਿੱਚ ਬੱਚੀ ਦੇ ਪਿਤਾ-ਮਾਤਾ ਅਤੇ ਆਪਣੇ ਤਿੰਨ ਚੇਲਿਆਂ ਨੂੰ ਲਿਆ।"
40 E riam-se dele. Mas Jesus, mandando que todos saíssem, levou consigo o pai e a mãe da criança e os que vieram com ele e entrou onde ela estava.
41 ਤਦ ਯਿਸੂ ਨੇ ਉਸ ਕੁੜੀ ਦਾ ਹੱਥ ਫ਼ੜਿਆ ਅਤੇ ਉਸ ਨੂੰ ਕਿਹਾ, “ਤਲੀਥਾ ਕੂਮੀ!” (ਜਿਸਦਾ ਅਰਥ ਹੈ “ਹੇ ਕੰਨਿਆ, ਮੈਂ ਤੈਨੂੰ ਆਖਦਾ ਹਾਂ, ਉੱਠ!”)"
41 Tomando a criança pela mão, disse:
42 ਕੁੜੀ ਝੱਟ ਉੱਠ ਖੜ੍ਹੀ ਹੋਈ ਅਤੇ ਤੁਰਨ-ਫ਼ਿਰਨ ਲੱਗੀ। ਉਹ ਕੁੜੀ ਬਾਰ੍ਹਾਂ ਵਰ੍ਹਿਆਂ ਦੀ ਸੀ। ਉਸ ਦੇ ਮਾਂ-ਪਿਉ ਅਤੇ ਚੇਲੇ ਬੜੇ ਹੈਰਾਨ ਹੋ ਗਏ।"
42 Imediatamente a menina, que tinha doze anos, se levantou e começou a andar. Então todos ficaram muito admirados.
43 ਅਤੇ ਯਿਸੂ ਨੇ ਉਨ੍ਹਾਂ ਨੂੰ ਸਖਤ ਚਿਤਾਵਨੀ ਦਿੱਤੀ ਕਿ ਉਹ ਲੋਕਾਂ ਨੂੰ ਇਸ ਬਾਰੇ ਨਾ ਦੱਸਣ। ਉਸ ਨੇ ਉਨ੍ਹਾਂ ਨੂੰ ਉਸ ਕੁੜੀ ਨੂੰ ਕੁਝ ਖਾਣ ਨੂੰ ਦੇਣ ਲਈ ਕਿਹਾ।"
43 Mas Jesus ordenou-lhes expressamente que ninguém o soubesse. E mandou que dessem de comer à menina.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Marcos 5, comparar traduções ou montar um estudo — tudo direto pelo WhatsApp.