Marcos 6
Punjabi Bible (GL_PUNJABI) vs NAA
NAA Nova Almeida Atualizada 2017
1 ਯਿਸੂ ਦਾ ਆਪਣੇ ਵਤਨ ਨੂੰ ਮੁੜਨਾ ਯਿਸੂ ਨੇ ਉਹ ਜਗ੍ਹਾ ਛੱਡ ਦਿੱਤੀ ਅਤੇ ਆਪਣੇ ਸ਼ਹਿਰ ਆ ਗਿਆ। ਉਸ ਦੇ ਚੇਲੇ ਉਸ ਦੇ ਨਾਲ ਸਨ।"
1 Tendo saído dali, Jesus foi para a sua terra, e os seus discípulos o acompanharam.
2 ਉਸ ਨੇ ਸਬਤ ਦੇ ਦਿਨ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ ਅਤੇ ਬਹੁਤ ਸਾਰੇ ਲੋਕ ਉਸ ਨੂੰ ਸੁਣਕੇ ਹੈਰਾਨ ਸਨ ਅਤੇ ਆਖਿਆ, “ਉਸਨੇ ਇਹ ਸਭ ਕਿੱਥੋਂ ਸਿੱਖਿਆ ਅਤੇ ਉਸ ਨੂੰ ਇਹ ਗਿਆਨ ਕਿਸਨੇ ਦਿੱਤਾ? ਅਤੇ ਇੰਨੇ ਕਰਿਸ਼ਮੇ ਕਰਨ ਦੀ ਸ਼ਕਤੀ ਇਸਨੇ ਕਿੱਥੋਂ ਹਾਸਿਲ ਕੀਤੀ ਹੈ?"
2 Chegando o sábado, começou a ensinar na sinagoga, e muitos, ouvindo-o, se maravilhavam, dizendo: — De onde lhe vem tudo isso? Que sabedoria é esta que lhe foi dada? E como se fazem tais maravilhas por suas mãos?
3 ਉਹ ਤਾਂ ਕੇਵਲ ਤਰੱਖਾਨ ਹੈ ਅਤੇ ਉਸਦੀ ਮਾਂ ਮਰਿਯਮ ਹੈ ਅਤੇ ਉਹ ਯਾਕੂਬ ਅਤੇ ਯੋਸੇਸ, ਯਹੂਦਾਹ, ਸ਼ਮਊਨ ਦਾ ਭਰਾ ਹੈ ਅਤੇ ਉਸ ਦੀਆਂ ਭੈਣਾਂ ਇੱਥੇ ਸਾਡੇ ਵਿੱਚਕਾਰ ਰਹਿੰਦੀਆਂ ਹਨ।” ਇਸੇ ਕਾਰਣ ਲੋਕਾਂ ਨੇ ਉਸ ਨੂੰ ਸਵੀਕਾਰ ਨਾ ਕੀਤਾ।"
3 Não é este o carpinteiro, o filho de Maria e irmão de Tiago, José, Judas e Simão? As suas irmãs não vivem aqui entre nós? E escandalizavam-se por causa dele.
4 ਯਿਸੂ ਨੇ ਲੋਕਾਂ ਨੂੰ ਆਖਿਆ, “ਹੋਰ ਲੋਕ ਨਬੀ ਦਾ ਆਦਰ ਕਰਦੇ ਹਨ। ਪਰ ਉਸ ਦੇ ਆਪਣੇ ਸ਼ਹਿਰ ਦੇ ਲੋਕ ਅਤੇ ਉਸ ਦੇ ਆਪਣੇ ਰਿਸ਼ਤੇਦਾਰ ਅਤੇ ਆਪਣਾ ਪਰਿਵਾਰ ਉਸਦਾ ਆਦਰ ਨਹੀਂ ਕਰੇਗਾ।”"
4 Jesus, porém, lhes disse:
5 ਯਿਸੂ ਉੱਥੇ ਕੋਈ ਕਰਿਸ਼ਮਾ ਨਾ ਕਰ ਸੱਕਿਆ ਉਸ ਨੇ ਸਿਰਫ਼ ਕੁਝ ਬਿਮਾਰ ਲੋਕਾਂ ਉੱਤੇ ਆਪਣਾ ਹੱਥ ਧਰਕੇ ਉਨ੍ਹਾਂ ਨੂੰ ਚੰਗਾ ਕਰ ਦਿੱਤਾ।"
5 Não pôde fazer ali nenhum milagre, a não ser curar uns poucos doentes, impondo-lhes as mãos.
6 ਯਿਸੂ ਹੈਰਾਨ ਹੋਇਆ ਕਿਉਂਕਿ ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਨਹੀਂ ਸੀ। ਫ਼ਿਰ ਉਹ ਉਸ ਜਗ੍ਹਾ ਦੇ ਹੋਰਨਾਂ ਪਿੰਡਾਂ ਵਿੱਚ ਗਿਆ ਅਤੇ ਲੋਕਾਂ ਨੂੰ ਉਪਦੇਸ਼ ਦਿੱਤੇ।"
6 E admirava-se da incredulidade deles. Jesus percorria as aldeias vizinhas, ensinando.
7 ਯਿਸੂ ਦਾ ਆਪਣੇ ਰਸੂਲਾਂ ਨੂੰ ਮਿਸ਼ਨ ਤੇ ਭੇਜਣਾ ਯਿਸੂ ਨੇ ਬਾਰ੍ਹਾਂ ਚੇਲਿਆਂ ਨੂੰ ਇਕੱਠਿਆਂ ਸੱਦਿਆ ਅਤੇ ਉਨ੍ਹਾਂ ਨੂੰ ਦੋ-ਦੋ ਕਰਕੇ ਭੇਜਣ ਲੱਗਾ ਅਤੇ ਉਨ੍ਹਾਂ ਨੂੰ ਭਰਿਸ਼ਟ-ਆਤਮਿਆਂ ਨੂੰ ਬਾਹਰ ਕੱਢਣ ਦੀ ਸ਼ਕਤੀ ਵੀ ਦਿੱਤੀ।"
7 Chamou os doze e passou a enviá-los de dois em dois, dando-lhes autoridade sobre os espíritos imundos.
8 ਅਤੇ ਆਪਣੇ ਚੇਲਿਆਂ ਨੂੰ ਇਹ ਆਖਿਆ, “ਆਪਣੇ ਸਫ਼ਰ ਵਿੱਚ ਸਿਵਾਇ ਇੱਕ ਲਾਠੀ ਦੇ ਹੋਰ ਕੁਝ ਨਾ ਲੈ ਕੇ ਜਾਣਾ। ਨਾ ਕੋਈ ਰੋਟੀ, ਨਾ ਥੈਲਾ ਨਾ ਹੀ ਆਪਣੀਆਂ ਜੇਬਾਂ ਵਿੱਚ ਕੋਈ ਪੈਸਾ ਲੈ ਕੇ ਜਾਣਾ।"
8 Ordenou-lhes que não levassem nada para o caminho, exceto um bordão; nem pão, nem sacola, nem dinheiro;
9 ਜੁੱਤੀ ਪਾਓ ਅਤੇ ਜਿਹੜੇ ਕੱਪੜੇ ਤੁਸੀਂ ਪਾਉਂਦੇ ਹੋ ਸਿਰਫ਼ ਉਹੀ ਲਓ।"
9 e que fossem calçados de sandálias e não usassem duas túnicas.
10 ਜਦੋਂ ਤੁਸੀਂ ਕਿਸੇ ਵੀ ਘਰ ਵਿੱਚ ਪ੍ਰਵੇਸ਼ ਕਰੋ, ਓਨਾਂ ਚਿਰ ਉੱਥੇ ਹੀ ਰਹੋ ਜਿੰਨਾ ਚਿਰ ਤੁਸੀਂ ਦੂਜੇ ਸ਼ਹਿਰ ਨੂੰ ਨਹੀਂ ਜਾਂਦੇ।"
10 E recomendou-lhes:
11 ਜੇਕਰ ਕਿਸੇ ਵੀ ਸ਼ਹਿਰ ਦੇ ਵਾਸੀ ਤੁਹਾਨੂੰ ਕਬੂਲਣ ਅਤੇ ਸੁਣਨ ਤੋਂ ਇਨਕਾਰ ਕਰਦੇ ਹਨ, ਫ਼ਿਰ ਆਪਣੇ ਪੈਰਾਂ ਤੋਂ ਧੂੜ ਝਾੜ ਦੇਣੀ ਅਤੇ ਇੱਕੋ ਵਾਰ ਉਹ ਸ਼ਹਿਰ ਛੱਡ ਦੇਣਾ। ਇਹ ਉਨ੍ਹਾਂ ਲਈ ਚਿਤਾਵਨੀ ਹੋਵੇਗੀ।”"
11 Se em algum lugar não quiserem recebê-los nem ouvi-los, ao saírem dali sacudam o pó dos pés, em testemunho contra eles.
12 ਤਾਂ ਚੇਲੇ ਉੱਥੋਂ ਫ਼ਿਰ ਹੋਰ ਜਗ੍ਹਾ ਵੱਲ ਨੂੰ ਚੱਲੇ ਗਏ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਜੀਵਨ ਮਾਰਗ ਬਦਲਣ ਦੇ ਉਪਦੇਸ਼ ਦਿੱਤੇ।"
12 Então, saindo eles, pregavam ao povo que se arrependesse.
13 ਅਤੇ ਉਨ੍ਹਾਂ ਨੇ ਲੋਕਾਂ ਵਿੱਚੋਂ ਕਾਫ਼ੀ ਸਾਰੇ ਭੂਤਾਂ ਨੂੰ ਕੱਢਿਆ ਅਤੇ ਉਨ੍ਹਾਂ ਨੇ ਮਰੀਜ਼ਾਂ ਨੂੰ ਜੈਤੂਨ ਦੇ ਤੇਲ ਨਾਲ ਮਾਲਿਸ਼ ਕਰਕੇ ਚੰਗਾ ਕੀਤਾ।"
13 Expulsavam muitos demônios e curavam numerosos enfermos, ungindo-os com óleo.
14 ਹੇਰੋਦੇਸ ਨੇ ਸੋਚਿਆ ਯਿਸੂ ਹੀ ਬਪਤਿਸਮਾ ਦੇਣ ਵਾਲਾ ਯੂਹੰਨਾ ਹੈ ਰਾਜਾ ਹੇਰੋਦੇਸ ਨੇ ਵੀ ਯਿਸੂ ਬਾਰੇ ਸੁਣਿਆ, ਕਿਉਂਕਿ ਯਿਸੂ ਦਾ ਨਾਉਂ ਪ੍ਰਸਿਧ ਹੋ ਗਿਆ ਸੀ। ਕੁਝ ਲੋਕਾਂ ਨੇ ਆਖਿਆ, “ਉਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੈ ਜੋ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਕਾਰਣ ਉਹ ਇਹ ਸ਼ਕਤੀਆਂ ਤੇ ਕਰਿਸ਼ਮੇ ਕਰ ਸੱਕਦਾ ਹੈ।”"
14 Isto chegou aos ouvidos do rei Herodes, porque o nome de Jesus havia se tornado conhecido. E alguns diziam: “João Batista ressuscitou dentre os mortos e, por isso, forças miraculosas operam nele.”
15 ਕੁਝ ਹੋਰ ਲੋਕਾਂ ਨੇ ਆਖਿਆ, “ਇਹ ਏਲੀਯਾਹ ਹੈ।” ਹੋਰਨਾਂ ਨੇ ਆਖਿਆ, “ਯਿਸੂ ਪੁਰਾਣੇ ਦਿਨਾਂ ਦੇ ਨਬੀਆਂ ਵਰਗਾ, ਇੱਕ ਨਬੀ ਹੈ।”"
15 Outros diziam: “É Elias.” Ainda outros diziam: “É profeta como um dos antigos profetas.”
16 ਹੇਰੋਦੇਸ ਨੇ ਯਿਸੂ ਬਾਰੇ ਇਹ ਸਭ ਕੁਝ ਸੁਣਿਆ ਅਤੇ ਕਿਹਾ, “ਯੂਹੰਨਾ ਜਿਸਦਾ ਮੈਂ ਸਿਰ ਵੱਢਿਆ ਸੀ ਹੁਣ ਫ਼ੇਰ ਜੀ ਉੱਠਿਆ ਹੈ।”"
16 Herodes, porém, ouvindo isto, disse: — É João, a quem eu mandei decapitar, que ressuscitou.
17 ਯੂਹੰਨਾ ਬਪਤਿਸਮਾ ਦੇਣ ਵਾਲਾ ਕਿਵੇਂ ਮਾਰਿਆ ਗਿਆ ਹੇਰੋਦੇਸ ਨੇ ਖੁਦ ਯੂਹੰਨਾ ਨੂੰ ਗਿਰਫ਼ਤਾਰ ਕਰਨ ਲਈ ਆਖਿਆ। ਇੰਝ ਉਸ ਨੂੰ ਕੈਦਖਾਨੇ ਵਿੱਚ ਪਾਇਆ ਗਿਆ। ਰਾਜਾ ਹੇਰੋਦੇਸ ਨੇ ਇਹ ਸਭ ਆਪਣੀ ਪਤਨੀ ਨੂੰ ਖੁਸ਼ ਕਰਨ ਲਈ ਕੀਤਾ, ਜਿਸਦਾ ਨਾਉਂ ਸੀ ਹੇਰੋਦਿਯਾਸ। ਹੇਰੋਦਿਯਾਸ, ਹੇਰੋਦੇਸ ਦੇ ਭਰਾ ਫ਼ਿਲਿਪੁੱਸ ਦੀ ਪਤਨੀ ਸੀ। ਪਰ ਹੇਰੋਦੇਸ ਨੇ ਉਸ ਨਾਲ ਵਿਆਹ ਕਰਾ ਲਿਆ।"
17 Porque o próprio Herodes havia mandado prender João e amarrá-lo na prisão, por causa de Herodias, mulher do seu irmão Filipe, com a qual Herodes havia casado.
18 ਯੂਹੰਨਾ ਹੇਰੋਦੇਸ ਨੂੰ ਕਿਹਾ, “ਆਪਣੇ ਭਰਾ ਦੀ ਤੀਵੀਂ ਨਾਲ ਵਿਆਹ ਕਰਵਾਉਣਾ ਠੀਕ ਨਹੀਂ।”"
18 Pois João lhe dizia: “Você não tem o direito de viver com a mulher do seu irmão.”
19 ਇਸੇ ਲਈ ਹੇਰੋਦਿਯਾਸ ਯੂਹੰਨਾ ਨਾਲ ਨਫ਼ਰਤ ਕਰਦੀ ਸੀ ਉਹ ਉਸ ਨੂੰ ਮਾਰਨਾ ਚਾਹੁੰਦੀ ਸੀ ਪਰ ਉਸਦਾ ਕੋਈ ਵੱਸ ਨਹੀਂ ਸੀ ਚੱਲਦਾ।"
19 Herodias odiava João Batista e queria matá-lo, mas não conseguia fazer isso.
20 ਹੇਰੋਦੇਸ ਯੂਹੰਨਾ ਤੋਂ ਡਰਦਾ ਸੀ ਕਿਉਂਕਿ ਉਹ ਜਾਣਦਾ ਸੀ ਕਿ ਯੂਹੰਨਾ ਇੱਕ ਧਰਮੀ ਅਤੇ ਪਵਿੱਤਰ ਪੁਰੱਖ ਸੀ, ਇਸ ਲਈ ਉਸ ਨੇ ਉਸਦੀ ਰੱਖਿਆ ਕੀਤੀ। ਉਹ ਯੂਹੰਨਾ ਦੇ ਉਪਦੇਸ਼ ਨੂੰ ਬੜੇ ਅਨੰਦ ਨਾਲ ਸੁਣਦਾ ਸੀ। ਪਰ ਉਸ ਦੇ ਇਸ ਉਪਦੇਸ਼ ਨੇ ਹੇਰੋਦੇਸ ਨੂੰ ਪਰੇਸ਼ਾਨ ਕੀਤਾ।"
20 Porque Herodes temia João, sabendo que era homem justo e santo, e o mantinha em segurança. E, quando o ouvia, ficava perplexo, embora gostasse de escutá-lo.
21 ਫ਼ੇਰ ਯੂਹੰਨਾ ਦੀ ਮੌਤ ਲਈ ਹੇਰੋਦਿਯਾਸ ਦੇ ਹੱਥ ਉਦੋਂ ਸਹੀ ਸਮਾਂ ਲੱਗ ਗਿਆ ਜਦੋਂ ਰਾਜਾ ਹੇਰੋਦੇਸ ਦਾ ਜਨਮ ਦਿਨ ਸੀ। ਉਸ ਦਿਨ, ਹੇਰੋਦੇਸ ਨੇ ਇੱਕ ਦਾਵਤ ਤੇ ਆਪਣੇ ਅਧਿਕਾਰੀਆਂ, ਫ਼ੌਜ ਦੇ ਅਧਿਕਾਰੀਆਂ, ਅਤੇ ਗਲੀਲ ਦੇ ਮਹੱਤਵਪੂਰਨ ਲੋਕਾਂ ਨੂੰ ਨਿਉਂਤਾ ਦਿੱਤਾ।"
21 Chegando uma ocasião favorável, em que Herodes, no dia do seu aniversário, deu um banquete às autoridades, aos oficiais militares e às pessoas importantes da Galileia,
22 ਹੇਰੋਦਿਯਾਸ ਦੀ ਧੀ ਉਸ ਦਾਵਤ ਵਿੱਚ ਆਈ ਅਤੇ ਨੱਚੀ। ਰਾਜੇ ਅਤੇ ਉਸ ਨਾਲ ਦੇ ਹੋਰ ਵਿਸ਼ੇਸ਼ ਵਿਅਕਤੀਆਂ ਨੇ ਉਸ ਦੇ ਨਾਚ ਦਾ ਅਨੰਦ ਮਾਣਿਆ। ਰਾਜਾ ਹੇਰੋਦੇਸ ਨੇ ਉਸ ਕੁੜੀ ਨੂੰ ਆਖਿਆ, “ਜੋ ਕੁਝ ਵੀ ਤੈਨੂੰ ਚਾਹੀਦਾ ਮੰਗ ਅਤੇ ਮੈਂ ਉਹ ਤੈਨੂੰ ਦੇ ਦੇਵਾਂਗਾ।”"
22 a filha de Herodias entrou no salão e, dançando, agradou a Herodes e aos seus convidados. Então o rei disse à jovem: — Peça o que quiser, e eu lhe darei.
23 ਉਸ ਨੇ ਸੌਂਹ ਖਾਕੇ ਉਸ ਨਾਲ ਇਕਰਾਰ ਕੀਤਾ, “ਜੋ ਕੁਝ ਤੂੰ ਮੰਗੇਂਗੀ ਮੈਂ ਤੈਨੂੰ ਦੇਵਾਂਗਾ ਭਾਵੇਂ ਇਹ ਮੇਰਾ ਅੱਧਾ ਰਾਜ ਹੀ ਕਿਉਂ ਨਾ ਹੋਵੇ।”"
23 E fez este juramento: — O que você me pedir eu lhe darei, mesmo que seja a metade do meu reino.
24 ਤਾਂ ਕੁੜੀ ਨੇ ਆਪਣੀ ਮਾਂ ਕੋਲ ਜਾਕੇ ਪੁੱਛਿਆ, “ਮੈਨੂੰ ਕੀ ਮੰਗਣਾ ਚਾਹੀਦਾ?” ਤਾਂ ਉਸਦੀ ਮਾਂ ਨੇ ਆਖਿਆ, “ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੰਗ ਲੈ।”"
24 Ela saiu e foi perguntar à mãe: — O que pedirei? A mãe respondeu: — A cabeça de João Batista.
25 ਤਦ ਉਹ ਜਲਦੀ ਨਾਲ ਰਾਜੇ ਕੋਲ ਗਈ ਅਤੇ ਆਖਿਆ, “ਮੈਨੂੰ ਹੁਣੇ ਹੀ ਇੱਕ ਥਾਲੀ ਤੇ ਰੱਖਕੇ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਚਾਹੀਦਾ ਹੈ।”"
25 No mesmo instante, voltando apressadamente para junto do rei, disse: — Quero que, sem demora, o senhor me dê num prato a cabeça de João Batista.
26 ਤਦ ਰਾਜਾ ਬਹੁਤ ਉਦਾਸ ਹੋ ਗਿਆ। ਪਰ ਉਸ ਨੇ ਸੌਂਹ ਖਾਕੇ ਉਸ ਕੁੜੀ ਨਾਲ ਇਕਰਾਰ ਕੀਤਾ ਸੀ ਕਿ ਉਹ ਜੋ ਕੁਝ ਵੀ ਮੰਗੇਗੀ, ਦੇਵੇਗਾ। ਅਤੇ ਉਸ ਦੇ ਮਹਿਮਾਨਾਂ ਨੇ ਵੀ ਉਸਦਾ ਵਾਦਾ ਸੁਣਿਆ ਸੀ। ਇਸ ਲਈ ਹੇਰੋਦੇਸ ਉਸ ਨੂੰ ਇਨਕਾਰ ਨਹੀਂ ਸੀ ਕਰ ਸੱਕਦਾ।"
26 O rei ficou muito triste, mas, por causa do juramento e dos que estavam com ele à mesa, não quis negar o pedido da jovem.
27 ਰਾਜੇ ਨੇ ਝੱਟ ਇੱਕ ਸਿਪਾਹੀ ਨੂੰ ਹੁਕਮ ਦੇਕੇ ਭੇਜਿਆ ਕਿ ਉਹ ਯੂਹੰਨਾ ਦਾ ਸਿਰ ਲੈ ਕੇ ਆਵੇ ਤਾਂ ਸਿਪਾਹੀ ਕੈਦਖਾਨੇ ਨੂੰ ਗਿਆ ਅਤੇ ਯੂਹੰਨਾ ਦਾ ਸਿਰ ਵੱਢ ਦਿੱਤਾ।"
27 E, enviando logo o executor, mandou que lhe trouxessem a cabeça de João. Ele foi e o decapitou na prisão,
28 ਤਦ ਸਿਪਾਹੀ ਥਾਲੀ ਵਿੱਚ ਉਸਦਾ ਸਿਰ ਧਰਕੇ ਲਿਆਇਆ ਅਤੇ ਉਹ ਸਿਰ ਉਸ ਨੇ ਕੁੜੀ ਅੱਗੇ ਪੇਸ਼ ਕੀਤਾ ਅਤੇ ਉਸ ਕੁੜੀ ਨੇ ਉਹ ਸਿਰ ਆਪਣੀ ਮਾਂ ਨੂੰ ਦੇ ਦਿੱਤਾ।"
28 e, trazendo a cabeça num prato, a entregou à jovem, e esta, por sua vez, a entregou à sua mãe.
29 ਜਦੋਂ ਯੂਹੰਨਾ ਦੇ ਚੇਲਿਆਂ ਨੂੰ ਇਹ ਪਤਾ ਲੱਗਾ, ਉਹ ਆਏ ਅਤੇ ਉਸਦਾ ਸਰੀਰ ਲੈ ਜਾਕੇ ਕਬਰ ਵਿੱਚ ਰੱਖ ਦਿੱਤਾ।"
29 Os discípulos de João, logo que souberam disto, vieram, levaram o corpo dele e o colocaram num túmulo.
30 ਯਿਸੂ ਦਾ ਪੰਜ ਹਜ਼ਾਰ ਤੋਂ ਵੱਧ ਨੂੰ ਭੋਜਨ ਕਰਵਾਉਣਾ ਫ਼ੇਰ ਰਸੂਲ ਵਾਪਸ ਆਏ ਅਤੇ ਯਿਸੂ ਦੇ ਦੁਆਲੇ ਇਕੱਠੇ ਹੋ ਗਏ ਅਤੇ ਜੋ ਕੁਝ ਵੀ ਉਨ੍ਹਾਂ ਨੇ ਕੀਤਾ ਸੀ ਅਤੇ ਜੋ ਪ੍ਰਚਾਰ ਕੀਤਾ ਸੀ ਸਭ ਉਸ ਨੂੰ ਦਸਿਆ।"
30 Os apóstolos voltaram à presença de Jesus e lhe relataram tudo o que tinham feito e ensinado.
31 ਬਹੁਤ ਸਾਰੇ ਲੋਕ ਉੱਥੇ ਆਉਂਦੇ ਅਤੇ ਜਾਂਦੇ ਸਨ। ਇਸ ਲਈ ਯਿਸੂ ਅਤੇ ਰਸੂਲਾਂ ਕੋਲ ਰੋਟੀ ਖਾਣ ਦਾ ਵੀ ਸਮਾਂ ਨਹੀਂ ਸੀ। ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਮੇਰੇ ਨਾਲ ਆਓ, ਅਸੀਂ ਇੱਕਲੇ ਕਿਸੇ ਨਿਵੇਕਲੀ ਥਾਂ ਤੇ ਚੱਲੀਏ ਤਾਂ ਜੋ ਅਸੀਂ ਥੋੜੇ ਸਮੇਂ ਲਈ ਅਰਾਮ ਕਰ ਸੱਕੀਏ।”"
31 E ele lhes disse: Isto porque eles não tinham tempo nem para comer, visto serem muitos os que iam e vinham.
32 ਤਾਂ ਯਿਸੂ ਅਤੇ ਉਸ ਦੇ ਚੇਲੇ ਇੱਕਲੇ ਨਿਕਲ ਗਏ। ਉਹ ਕਿਸ਼ਤੀ ਦੁਆਰਾ ਇੱਕ ਇੱਕਾਂਤ ਜਗ੍ਹਾ ਤੇ ਚੱਲੇ ਗਏ।"
32 Então foram de barco para um lugar deserto, à parte.
33 ਪਰ ਬਹੁਤ ਸਾਰੇ ਲੋਕਾਂ ਨੇ ਉਨ੍ਹਾਂ ਨੂੰ ਜਾਂਦਿਆਂ ਵੇਖਿਆ ਸੀ ਅਤੇ ਉਹ ਜਾਣਦੇ ਸਨ ਕਿ ਇਹ ਯਿਸੂ ਹੀ ਹੈ। ਤਾਂ ਸਾਰੇ ਸ਼ਹਿਰਾਂ ਦੇ ਲੋਕ ਤੁਰਕੇ ਉੱਥੇ ਪਹੁੰਚੇ ਜਿੱਥੇ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਗਿਆ ਸੀ। ਸਗੋਂ ਲੋਕ ਉਸ ਦੇ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਉੱਥੇ ਮੌਜੂਦ ਸਨ।"
33 Muitos, porém, os viram sair e, reconhecendo-os, correram para lá, a pé, de todas as cidades, e chegaram antes deles.
34 ਜਦੋਂ ਯਿਸੂ ਉੱਥੇ ਪਹੁੰਚਿਆ ਤਾਂ ਉਸ ਨੇ ਵੇਖਿਆ ਕਿ ਬਹੁਤ ਸਾਰੇ ਲੋਕ ਉਸਦਾ ਇੰਤਜ਼ਾਰ ਕਰ ਰਹੇ ਸਨ। ਯਿਸੂ ਨੂੰ ਉਨ੍ਹਾਂ ਤੇ ਤਰਸ ਆਇਆ, ਕਿਉਂਕਿ ਉਹ ਬਿਨ ਆਜੜੀ ਦੀਆਂ ਭੇਡਾਂ ਵਾਂਗ ਸਨ। ਤਾਂ ਉਸ ਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਬਾਰੇ ਉਪਦੇਸ਼ ਦਿੱਤਾ।"
34 Ao desembarcar, Jesus viu uma grande multidão e compadeceu-se dela, porque eram como ovelhas que não têm pastor. E começou a ensinar-lhes muitas coisas.
35 ਕਾਫ਼ੀ ਦਿਨ ਲਹਿ ਚੁੱਕਾ ਸੀ ਤਾਂ ਉਸ ਦੇ ਚੇਲੇ ਉਸ ਕੋਲ ਆਏ ਅਤੇ ਆਖਿਆ, “ਇਹ ਇੱਕ ਉਜਾੜ ਥਾਂ ਹੈ ਅਤੇ ਕਾਫ਼ੀ ਦੇਰ ਹੋ ਰਹੀ ਹੈ।"
35 Como já era bastante tarde, os discípulos se aproximaram de Jesus e disseram: — Este lugar é deserto, e já é bastante tarde.
36 ਇਸ ਲਈ ਇਨ੍ਹਾਂ ਲੋਕਾਂ ਨੂੰ ਜਾਣ ਦਿਉ ਤਾਂ ਜੋ ਇਹ ਆਲੇ-ਦੁਆਲੇ ਦੇ ਖੇਤਾਂ ਤੇ ਨਗਰਾਂ ਵਿੱਚੋਂ ਆਪਣੇ ਲਈ ਭੋਜਨ ਦਾ ਇੰਤਜ਼ਾਮ ਕਰ ਸੱਕਣ।”"
36 Mande essas pessoas embora, para que, indo pelos campos ao redor e pelas aldeias, comprem para si o que comer.
37 ਪਰ ਯਿਸੂ ਨੇ ਉੱਤਰ ਦਿੱਤਾ, “ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦੇਵੋ।” ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਕੀ ਸਾਨੂੰ ਜਾਣਾ ਚਾਹੀਦਾ ਹੈ ਅਤੇ ਇਨ੍ਹਾਂ ਸਾਰੇ ਲੋਕਾਂ ਵਾਸਤੇ ਭੋਜਨ ਖਰੀਦਣਾ ਚਾਹੀਦਾ ਹੈ? ਜੇਕਰ ਇਨ੍ਹਾਂ ਸਾਰਿਆਂ ਲੋਕਾਂ ਨੂੰ ਭੋਜਨ ਦੇਣਾ ਹੈ ਤਾਂ ਸਾਨੂੰ ਸਾਰਿਆਂ ਨੂੰ ਕਾਫ਼ੀ ਪੈਸਾ ਕਮਾਉਣ ਲਈ ਇੱਕ ਮਹੀਨਾ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਇਨ੍ਹਾਂ ਲੋਕਾਂ ਨੂੰ ਭੋਜਨ ਖਰੀਦ ਕੇ ਦੇਣ ਦੇ ਯੋਗ ਹੋ ਸੱਕੀਏ।”"
37 Jesus, porém, lhes disse: Mas eles disseram: — Iremos comprar duzentos denários de pão para lhes dar de comer?
38 ਯਿਸੂ ਨੇ ਚੇਲਿਆਂ ਨੂੰ ਆਖਿਆ, “ਜਾਓ ਅਤੇ ਵੇਖੋ! ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?” ਚੇਲਿਆਂ ਨੇ ਆਪਣੀਆਂ ਰੋਟੀਆਂ ਗਿਣੀਆਂ ਅਤੇ ਯਿਸੂ ਕੋਲ ਆਕੇ ਕਿਹਾ, “ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।”"
38 E Jesus lhes disse: Eles foram se informar e responderam: — Cinco pães e dois peixes.
39 ਤਾਂ ਯਿਸੂ ਨੇ ਚੇਲਿਆਂ ਨੂੰ ਕਿਹਾ, “ਉਨ੍ਹਾਂ ਨੂੰ ਆਖੋ ਕਿ ਸਭ ਕੁੰਡਲੀਆਂ ਬਣਾਕੇ ਹਰੀ ਘਾਹ ਉੱਤੇ ਬੈਠ ਜਾਣ।”"
39 Então Jesus lhes ordenou que todos se assentassem, em grupos, sobre a relva verde.
40 ਤਾਂ ਸਾਰੇ ਲੋਕ ਕੁੰਡਲੀਆਂ ਬਣਾਕੇ ਬਹਿ ਗਏ ਅਤੇ ਹਰ ਕੁੰਡਲੀ ਵਿੱਚ ਪੰਜਾਹ ਜਾਂ ਸੌ ਬੰਦੇ ਸਨ।"
40 E eles o fizeram, repartindo-se em grupos de cem e de cinquenta.
41 ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਹੱਥ ਵਿੱਚ ਫ਼ੜੀਆਂ, ਅਕਾਸ਼ ਵੱਲ ਵੇਖਕੇ ਇਨ੍ਹਾਂ ਵਾਸਤੇ ਪਰਮੇਸ਼ੁਰ ਦਾ ਧੰਨਵਾਦ ਕੀਤਾ। ਫ਼ੇਰ ਉਸ ਨੇ ਰੋਟੀਆਂ ਤੋੜੀਆਂ ਅਤੇ ਲੋਕਾਂ ਵਿੱਚ ਵੰਡਣ ਲਈ ਆਪਣੇ ਚੇਲਿਆਂ ਨੂੰ ਦੇ ਦਿੱਤੀਆਂ। ਇੰਝ ਹੀ ਯਿਸੂ ਨੇ ਮੱਛੀਆਂ ਦੇ ਟੋਟੇ ਕੀਤੇ ਅਤੇ ਉਹ ਲੋਕਾਂ ਨੂੰ ਦੇ ਦਿੱਤੇ।"
41 Jesus, pegando os cinco pães e os dois peixes, erguendo os olhos para o céu, os abençoou. Depois partiu os pães e os deu aos seus discípulos para que os distribuíssem. E também repartiu os dois peixes entre todos.
42 ਸਭ ਲੋਕਾਂ ਨੇ ਆਪਣੀ ਭੁੱਖ ਮੁਤਾਬਕ ਖਾਧਾ।"
42 Todos comeram e se fartaram,
43 ਫ਼ੇਰ ਚੇਲਿਆਂ ਨੇ ਬਚੀਆਂ ਹੋਈਆਂ ਰੋਟੀਆਂ ਅਤੇ ਮੱਛੀਆਂ ਦੇ ਟੁਕੜਿਆਂ ਨਾਲ ਬਾਰ੍ਹਾਂ ਟੋਕਰੀਆਂ ਭਰੀਆਂ।"
43 e ainda recolheram doze cestos cheios de pedaços de pão e de peixe.
44 ਉਸ ਭੋਜਨ ਵਿੱਚ ਪੰਜ ਹਜ਼ਾਰ ਦੇ ਕਰੀਬ ਆਦਮੀ ਸਨ।"
44 Os que comeram os pães eram cinco mil homens.
45 ਯਿਸੂ ਦਾ ਪਾਣੀ ਉੱਪਰ ਚੱਲਣਾ ਫ਼ਿਰ ਉਸ ਨੇ ਆਪਣੇ ਚੇਲਿਆਂ ਨੂੰ ਬੇੜੀ ਵਿੱਚ ਚੜ੍ਹ੍ਹਨ ਦੀ ਤਗੀਦ ਕੀਤੀ। ਯਿਸੂ ਨੇ ਉਨ੍ਹਾਂ ਨੂੰ ਝੀਲ ਦੇ ਦੂਜੇ ਕੰਢੇ ਬੈਤਸੈਦਾ ਨਾਉਂ ਦੀ ਥਾਂ ਤੇ ਜਾਣ ਨੂੰ ਕਿਹਾ ਅਤੇ ਖੁਦ ਉੱਥੇ ਹੀ ਰਹਿ ਪਿਆ। ਯਿਸੂ ਆਪ ਉੱਥੇ ਹੀ ਰੁਕ ਗਿਆ ਅਤੇ ਆਖਿਆ ਕਿ ਉਸ ਨੂੰ ਆਉਣ ਵਿੱਚ ਦੇਰੀ ਹੋ ਸੱਕਦੀ ਹੈ। ਅਤੇ ਉਸ ਨੇ ਬਾਕੀ ਲੋਕਾਂ ਨੂੰ ਵੀ ਵਾਪਿਸ ਘਰਾਂ ਨੂੰ ਮੁੜ ਜਾਣ ਲਈ ਕਿਹਾ।"
45 Logo a seguir, Jesus fez com que os seus discípulos entrassem no barco e fossem adiante dele para o outro lado, para Betsaida, enquanto ele despedia a multidão.
46 ਜਦੋਂ ਉਸ ਨੇ ਲੋਕਾਂ ਨੂੰ ਵਿਦਾ ਕੀਤਾ ਤਾਂ ਉਹ ਆਪ ਪਹਾੜੀ ਉੱਤੇ ਪ੍ਰਾਰਥਨਾ ਲਈ ਚੱਲਾ ਗਿਆ।"
46 E, tendo-os despedido, ele subiu ao monte para orar.
47 ਆਥਣ ਤੱਕ, ਬੇੜੀ ਝੀਲ ਦੇ ਵਿੱਚਕਾਰ ਸੀ ਪਰ ਇੱਕਲਾ ਯਿਸੂ ਹਾਲੇ ਵੀ ਕੰਢੇ ਉੱਤੇ ਖੜ੍ਹਾ ਸੀ।"
47 Ao cair da tarde, o barco estava no meio do mar, e Jesus estava sozinho em terra.
48 ਉਸ ਨੇ ਵੇਖਿਆ ਕਿ ਦੂਰ ਬੇੜੀ ਅਜੇ ਝੀਲ ਵਿੱਚਕਾਰ ਹੈ ਅਤੇ ਚੱਪੂ ਚਲਾਉਣ ਲਈ ਚੇਲੇ ਬੜਾ ਜ਼ੋਰ ਲਗਾ ਰਹੇ ਹਨ ਕਿਉਂਕਿ ਹਵਾ ਉਲਟੀ ਦਿਸ਼ਾ ਵੱਲ ਦੀ ਸੀ। ਰਾਤ ਦੇ ਪਿੱਛਲੇ ਪਹਿਰ ਤਕਰੀਬਨ ਤਿੰਨ ਤੋਂ ਛੇ ਦੇ ਵਿੱਚਕਾਰ ਯਿਸੂ ਝੀਲ ਦੇ ਉੱਪਰੋਂ ਦੀ ਤੁਰਦਿਆਂ ਉਨ੍ਹਾਂ ਦੀ ਬੇੜੀ ਵੱਲ ਆਇਆ, ਅਤੇ ਉਹ ਬੇੜੀ ਤੋਂ ਥੋੜਾ ਅਗਾਂਹ ਤੁਰਿਆ।"
48 De madrugada, vendo que os discípulos remavam com dificuldade, porque o vento lhes era contrário, Jesus foi até onde eles estavam, andando sobre o mar; e queria passar adiante deles.
49 ਪਰ ਜਦੋਂ ਚੇਲਿਆਂ ਨੇ ਯਿਸੂ ਨੂੰ ਪਾਣੀ ਤੇ ਤੁਰਦਿਆਂ ਵੇਖਿਆ, ਉਨ੍ਹਾਂ ਨੇ ਸਮਝਿਆ ਕਿ ਉਹ ਕੋਈ ਭੂਤ ਹੈ ਅਤੇ ਉਹ ਡਰ ਨਾਲ ਚੀਕਣ ਲੱਗੇ।"
49 Eles, porém, vendo-o andar sobre o mar, pensaram tratar-se de um fantasma e gritaram.
50 ਸਾਰੇ ਚੇਲੇ ਉਸ ਨੂੰ ਵੇਖਕੇ ਬਹੁਤ ਘਬਰਾਏ ਪਰ ਉਹ ਚੇਲਿਆਂ ਨੂੰ ਬੋਲਿਆ, “ਹੌਂਸਲਾ ਰੱਖੋ! ਇਹ ਮੈਂ ਹੀ ਹਾਂ! ਤੁਸੀਂ ਡਰੋ ਨਹੀਂ!”"
50 Pois todos viram Jesus e ficaram apavorados. Mas Jesus imediatamente falou com eles e disse:
51 ਤਦ ਯਿਸੂ ਉਨ੍ਹਾਂ ਦਾ ਸਾਥ ਦੇਣ ਲਈ ਬੇੜੀ ਵਿੱਚ ਚੜ੍ਹ੍ਹ ਗਿਆ ਅਤੇ ਹਵਾ ਸ਼ਾਂਤ ਹੋ ਗਈ। ਚੇਲਿਆਂ ਨੇ ਇਹ ਸਭ ਵੇਖਿਆ ਅਤੇ ਹੈਰਾਨ ਹੋ ਗਏ।"
51 Então subiu no barco para estar com eles, e o vento cessou. Ficaram totalmente perplexos,
52 ਉਨ੍ਹਾਂ ਨੇ ਯਿਸੂ ਨੂੰ ਰੋਟੀਆਂ ਵਾਲਾ ਕਰਿਸ਼ਮਾ ਕਰਦਿਆਂ ਵੇਖਿਆ ਵੀ ਸੀ ਪਰ ਉਹ ਇਹ ਨਾ ਸਮਝ ਸੱਕੇ ਕਿਉਂਕਿ ਉਹ ਪੱਥਰ ਦਿਲ ਸਨ।"
52 porque não haviam compreendido o milagre dos pães, pois o coração deles estava endurecido.
53 ਯਿਸੂ ਬਹੁਤ ਸਾਰੇ ਲੋਕਾਂ ਨੂੰ ਚੰਗਾ ਕਰਦਾ ਜਦੋਂ ਉਨ੍ਹਾਂ ਨੇ ਝੀਲ ਪਾਰ ਕਰ ਲਈ ਤਾਂ ਉਹ ਗੰਨੇਸਰਤ ਦੇ ਕੰਢੇ ਪਹੁੰਚੇ ਅਤੇ ਉੱਥੇ ਜਾਕੇ ਬੇੜੀ ਨੂੰ ਬੰਨ੍ਹ ਦਿੱਤਾ।"
53 Estando já no outro lado, chegaram à terra de Genesaré, onde atracaram.
54 ਜਦੋਂ ਉਹ ਬੇੜੀ ਤੋਂ ਬਾਹਰ ਨਿਕਲੇ ਤਾਂ ਲੋਕਾਂ ਨੇ ਯਿਸੂ ਨੂੰ ਵੇਖਿਆ। ਉਹ ਜਾਣਦੇ ਸਨ ਕਿ ਇਹ ਕੌਣ ਹੈ।"
54 Saindo eles do barco, o povo logo reconheceu Jesus.
55 ਉਹ ਲੋਕ ਦੂਜੇ ਲੋਕਾਂ ਨੂੰ ਇਤਲਾਹ ਦੇਣ ਵਾਸਤੇ ਨਗਰ ਦੇ ਚਾਰੇ ਪਾਸੇ ਦੌੜੇ, ਇਹ ਦੱਸਣ ਲਈ ਕਿ ਯਿਸੂ ਉੱਥੇ ਸੀ। ਜਿੱਥੇ ਵੀ ਯਿਸੂ ਜਾਂਦਾ ਲੋਕ ਬਿਮਾਰ ਲੋਕਾਂ ਨੂੰ ਮੰਜਿਆਂ ਉੱਤੇ ਪਾਕੇ ਉਸ ਕੋਲ ਲੈਂ ਆਉਂਦੇ।"
55 E eles, percorrendo toda aquela região, começaram a trazer em leitos os enfermos e os levavam para onde ouviam que ele estava.
56 ਯਿਸੂ ਉਸ ਖੇਤ੍ਰ ਵਿੱਚ ਸ਼ਹਿਰਾਂ, ਨਗਰਾਂ ਅਤੇ ਖੇਤਾਂ ਵਿੱਚ ਹਰ ਥਾਂ ਗਿਆ। ਜਿੱਥੇ ਵੀ ਉਹ ਗਿਆ ਲੋਕ ਬਜ਼ਾਰਾਂ ਵਿੱਚ ਵੀ ਮਰੀਜ਼ਾਂ ਨੂੰ ਲੈ ਆਉਂਦੇ ਸਨ। ਅਤੇ ਉਨ੍ਹਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਕੁੜਤੇ ਦੇ ਕਿਸੇ ਵੀ ਹਿੱਸੇ ਨੂੰ ਉਨ੍ਹਾਂ ਨੂੰ ਛੋਹਣ ਦੇਵੇ। ਜਿਨ੍ਹਾਂ ਨੇ ਉਸ ਨੂੰ ਛੋਹਿਆ ਚੰਗੇ ਹੋ ਗਏ।"
56 Onde quer que ele entrasse, nas aldeias, cidades ou campos, punham os enfermos nas praças, pedindo-lhe que os deixasse tocar ao menos na borda da sua roupa. E todos os que tocavam nela ficavam curados.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Marcos 6, comparar traduções ou montar um estudo — tudo direto pelo WhatsApp.