Marcos 7
Punjabi Bible (GL_PUNJABI) vs ARA
ARA Almeida Revista e Atualizada 1993
1 ਪਰਮੇਸ਼ੁਰ ਦੇ ਨੇਮ ਅਤੇ ਮਨੁੱਖਾਂ ਦੀਆਂ ਬਣਾਈਆਂ ਰੀਤਾਂ ਕੁਝ ਫ਼ਰੀਸੀ ਅਤੇ ਕਈ ਨੇਮ ਦੇ ਉਪਦੇਸ਼ਕ ਯਰੂਸ਼ਲਮ ਤੋਂ ਆਏ ਅਤੇ ਯਿਸੂ ਦੇ ਗਿਰਦ ਇਕੱਠੇ ਹੋ ਗਏ।"
1 Ora, reuniram-se a Jesus os fariseus e alguns escribas, vindos de Jerusalém.
2 ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਵੇਖਿਆ ਕਿ ਯਿਸੂ ਦੇ ਕੁਝ ਚੇਲੇ ਅਣ-ਧੋਤੇ ਹੱਥਾਂ ਨਾਲ ਹੀ ਰੋਟੀ ਖਾਂਦੇ ਸਨ।"
2 E, vendo que alguns dos discípulos dele comiam pão com as mãos impuras, isto é, por lavar
3 ਫ਼ਰੀਸੀ ਅਤੇ ਯਹੂਦੀ ਆਪਣੇ ਵਡੇਰਿਆਂ ਦੀ ਰੀਤ ਦੇ ਅਨੁਸਾਰ ਜਦੋਂ ਤੱਕ ਹੱਥਾਂ ਨੂੰ ਖਾਸ ਤਰ੍ਹਾਂ ਨਾ ਧੋ ਲੈਣ ਉਹ ਰੋਟੀ ਨਹੀਂ ਖਾਂਦੇ ਸਨ।"
3 (pois os fariseus e todos os judeus, observando a tradição dos anciãos, não comem sem lavar cuidadosamente as mãos;
4 ਅਤੇ ਜੇਕਰ ਯਹੂਦੀ ਕੁਝ ਵੀ ਬਜਾਰੋਂ ਲਿਆਉਦੇ, ਉਹ ਉਦੋਂ ਤੱਕ ਨਹੀਂ ਖਾਂਦੇ ਸਨ ਜਦ ਤੱਕ ਉਹ ਉਨ੍ਹਾਂ ਨੂੰ ਰਸਮੀ ਤਰੀਕੇ ਨਾਲ ਨਾ ਧੋ ਲੈਣ। ਉਸੇ ਤਰ੍ਹਾਂ ਹੀ ਹੋਰ ਵੀ ਰੀਤਾਂ ਸਨ ਜੋ ਉਹ ਨਿਭਾਉਂਦੇ ਸਨ। ਉਦਾਹਰਣ ਲਈ, ਪਿਆਲੇ, ਘੜਿਆਂ ਅਤੇ ਹੋਰ ਬਰਤਨਾਂ ਨੂੰ ਧੋਣਾ।"
4 quando voltam da praça, não comem sem se aspergirem; e há muitas outras coisas que receberam para observar, como a lavagem de copos, jarros e vasos de metal [e camas]),
5 ਤਦ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਸ ਨੂੰ ਪੁੱਛਿਆ, “ਜੋ ਰੀਤਾਂ ਸਾਡੇ ਵਡੇਰਿਆਂ ਨੇ ਸਾਨੂੰ ਦਿੱਤੀਆਂ ਹਨ ਤੇਰੇ ਚੇਲੇ ਉਨ੍ਹਾਂ ਦੀ ਪਾਲਣਾ ਕਿਉਂ ਨਹੀਂ ਕਰਦੇ? ਤੇਰੇ ਚੇਲੇ ਅਣ-ਧੋਤੇ ਹੱਥਾਂ ਨਾਲ ਰੋਟੀ ਕਿਉਂ ਖਾਂਦੇ ਹਨ?”"
5 interpelaram-no os fariseus e os escribas: Por que não andam os teus discípulos de conformidade com a tradição dos anciãos, mas comem com as mãos por lavar?
6 ਯਿਸੂ ਨੇ ਆਖਿਆ, “ਤੁਸੀਂ ਸਭ ਕਪਟੀ ਹੋ। ਤੁਹਾਡੇ ਬਾਰੇ ਯਸਾਯਾਹ ਨੇ ਠੀਕ ਅਗੰਮ ਵਾਕ ਕੀਤਾ। ਜਿਵੇਂ ਕਿ ਲਿਖਿਆ ਹੈ, ‘ਇਹ ਲੋਕ ਆਪਣੇ ਬੁਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ।"
6 Respondeu-lhes: Bem profetizou Isaías a respeito de vós, hipócritas, como está escrito:
7 ਉਨ੍ਹਾਂ ਦਾ ਮੱਥਾ ਟੇਕਣਾ ਮੇਰੇ ਕਿਸੇ ਕੰਮ ਦਾ ਨਹੀਂ। ਉਹ ਸਿਰਫ਼ ਮਨੁੱਖਾਂ ਦੇ ਬਣਾਏ ਕਨੂੰਨਾਂ ਦੇ ਉਪਦੇਸ਼ ਕਿਉਂ ਦਿੰਦੇ ਹਨ।’"
7 E em vão me adoram, ensinando doutrinas que são preceitos de homens.
8 ਤੁਸੀਂ, ਲੋਕਾਂ ਦੇ ਉਪਦੇਸ਼ ਦਾ ਅਨੁਸਰਣ ਕਰਨ ਦੀ ਖਾਤਿਰ ਪਰਮੇਸ਼ੁਰ ਦੇ ਹੁਕਮਾਂ ਨੂੰ ਟਾਲ ਦਿੰਦੇ ਹੋ।”"
8 Negligenciando o mandamento de Deus, guardais a tradição dos homens.
9 ਫ਼ਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਆਪਣੇ-ਆਪ ਨੂੰ ਬੜਾ ਹੁਸ਼ਿਆਰ ਸਮਝਦੇ ਹੋ! ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਟਾਲ ਦਿੰਦੇ ਹੋ ਅਤੇ ਆਪਣੇ ਹੀ ਉਪਦੇਸ਼ਾਂ ਨੂੰ ਮੰਨਦੇ ਹੋ!"
9 E disse-lhes ainda: Jeitosamente rejeitais o preceito de Deus para guardardes a vossa própria tradição.
10 ਮੂਸਾ ਨੇ ਆਖਿਆ, ‘ਤੈਨੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰਨਾ ਚਾਹੀਦਾ ਹੈ।’ ਮੂਸਾ ਨੇ ਇਹ ਵੀ ਆਖਿਆ, ‘ਕੋਈ ਵੀ ਜੋ ਆਪਣੇ ਪਿਤਾ ਜਾਂ ਮਾਤਾ ਦੇ ਵਿਰੁੱਧ ਮੰਦਾ ਬੋਲਦਾ ਹੈ ਉਸ ਨੂੰ ਮਾਰਿਆ ਜਾਣਾ ਚਾਹੀਦਾ ਹੈ।’"
10 Pois Moisés disse:
11 ਪਰ ਤੁਸੀਂ ਦੱਸਦੇ ਹੋ ਕਿ ਇੱਕ ਆਦਮੀ ਆਪਣੇ ਮਾਤਾ-ਪਿਤਾ ਨੂੰ ਆਖਦਾ ਹੈ, ‘ਮੇਰੇ ਕੋਲ ਕੁਝ ਹੈ ਜੋ ਤੁਹਾਡੀ ਸਹਾਇਤਾ ਲਈ ਉਪਯੋਗੀ ਹੋ ਸੱਕਦਾ, ਪਰ ਮੈਂ ਇਸ ਨੂੰ ਪਰਮੇਸ਼ੁਰ ਦੀ ਭੇਂਟ ਲਈ ਇੱਕ ਪਾਸੇ ਸੰਭਾਲਿਆ ਹੋਇਆ ਹੈ।’"
11 Vós, porém, dizeis: Se um homem disser a seu pai ou a sua mãe: Aquilo que poderias aproveitar de mim é Corbã, isto é, oferta para o Senhor,
12 ਤੁਸੀਂ ਉਸ ਮਨੁੱਖ ਨੂੰ ਆਪਣੇ ਮਾਤਾ-ਪਿਤਾ ਲਈ ਕੁਝ ਵੀ ਨਹੀਂ ਕਰਨ ਦਿੰਦੇ।"
12 então, o dispensais de fazer qualquer coisa em favor de seu pai ou de sua mãe,
13 ਇਸ ਲਈ ਤੁਸੀਂ ਪਰਮੇਸ਼ੁਰ ਦੇ ਬਚਨਾਂ ਨੂੰ ਆਪਣੇ ਦੁਆਰਾ ਲੋਕਾਂ ਨੂੰ ਅਨੁਸਰਣ ਕਰਨ ਲਈ ਦਿੱਤੇ ਹੋਏ ਰਿਵਾਜ਼ਾਂ ਨਾਲ ਰੱਦ ਕਰ ਦਿੰਦੇ ਹੋ ਅਤੇ ਇਸੇ ਤਰ੍ਹਾਂ ਤੁਸੀਂ ਹੋਰ ਵੀ ਬਥੇਰੇ ਕਾਰਜ ਕਰਦੇ ਹੋ।”"
13 invalidando a palavra de Deus pela vossa própria tradição, que vós mesmos transmitistes; e fazeis muitas outras coisas semelhantes.
14 ਯਿਸੂ ਨੇ ਲੋਕਾਂ ਨੂੰ ਫ਼ੇਰ ਆਪਣੇ ਕੋਲ ਬੁਲਾਕੇ ਆਖਿਆ, “ਤੁਹਾਡੇ ਵਿੱਚੋਂ ਹਰ ਕੋਈ ਮੈਨੂੰ ਧਿਆਨ ਨਾਲ ਸੁਣੇ ਅਤੇ ਸਮਝੇ।"
14 Convocando ele, de novo, a multidão, disse-lhes: Ouvi-me, todos, e entendei.
15 ਅਜਿਹਾ ਕੁਝ ਵੀ ਨਹੀਂ ਜਿਹੜਾ ਮਨੁੱਖ ਵਿੱਚ ਬਾਹਰੋਂ ਪ੍ਰਵੇਸ਼ ਕਰਦਾ ਹੈ ਅਤੇ ਉਸ ਨੂੰ ਦੂਸ਼ਿਤ ਕਰਦਾ ਹੈ। ਪਰ ਜਿਹੜੀਆਂ ਗੱਲਾਂ ਉਸ ਵਿਅਕਤੀ ਦੇ ਅੰਦਰੋਂ ਨਿਕਲਦੀਆਂ ਹਨ, ਉਹੀ ਉਸ ਨੂੰ ਦੂਸ਼ਿਤ ਕਰਦੀਆਂ ਹਨ।”"
15 Nada há fora do homem que, entrando nele, o possa contaminar; mas o que sai do homem é o que o contamina.
16 "
16 [Se alguém tem ouvidos para ouvir, ouça.]
17 ਜਦੋਂ ਯਿਸੂ ਲੋਕਾਂ ਨੂੰ ਛੱਡ ਕੇ ਘਰ ਵਿੱਚ ਵੜਿਆ, ਉਸ ਦੇ ਚੇਲਿਆਂ ਨੇ ਉਸ ਨੂੰ ਇਸ ਦ੍ਰਿਸ਼ਟਾਂਤ ਬਾਰੇ ਪੁੱਛਿਆ।"
17 Quando entrou em casa, deixando a multidão, os seus discípulos o interrogaram acerca da parábola.
18 ਉਸ ਨੇ ਆਖਿਆ, “ਕੀ ਤੁਹਾਨੂੰ ਵੀ ਇਹ ਸਮਝਣ ਵਿੱਚ ਮੁਸ਼ਕਿਲ ਹੋ ਰਹੀ ਹੈ? ਕੀ ਤੁਸੀਂ ਨਹੀਂ ਸਮਝਦੇ ਕਿ ਜੋ ਕੁਝ ਵੀ ਬਾਹਰੋਂ ਵਿਅਕਤੀ ਦੇ ਅੰਦਰ ਜਾਂਦਾ ਹੈ ਉਹ ਉਸ ਨੂੰ ਦੂਸ਼ਿਤ ਨਹੀਂ ਕਰ ਸੱਕਦਾ।"
18 Então, lhes disse: Assim vós também não entendeis? Não compreendeis que tudo o que de fora entra no homem não o pode contaminar,
19 ਕਿਉਂਕਿ ਇਹ ਚੀਜ਼ਾਂ ਢਿੱਡ ਵਿੱਚ ਜਾਂਦੀਆਂ ਹਨ ਨਾ ਕਿ ਦਿਲ ਵਿੱਚ। ਅਤੇ ਇਹ ਚੀਜ਼ਾਂ ਸਰੀਰ ਵਿੱਚੋਂ ਬਾਹਰ ਆ ਜਾਂਦੀਆਂ ਹਨ।” (ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਸਦਾ ਭਾਵ ਇਹ ਸੀ ਕਿ ਕੋਈ ਵੀ ਭੋਜਨ ਨਹੀਂ ਜਿਹੜਾ ਮਨੁੱਖ ਲਈ ਅਸ਼ੁੱਧ ਹੈ।)"
19 porque não lhe entra no coração, mas no ventre, e sai para lugar escuso? E, assim, considerou ele puros todos os alimentos.
20 ਅਤੇ ਯਿਸੂ ਨੇ ਆਖਿਆ, “ਉਹ ਜੋ ਕਿਸੇ ਵਿਅਕਤੀ ਵਿੱਚੋਂ ਬਾਹਰ ਆਉਂਦਾ ਹੈ ਉਹੀ ਹੈ ਜੋ ਉਸ ਨੂੰ ਅਸ਼ੁੱਧ ਬਨਾਉਂਦਾ ਹੈ।"
20 E dizia: O que sai do homem, isso é o que o contamina.
21 ਕਿਉਂਕਿ ਇਹੋ ਜਿਹੀਆਂ ਮੰਦੀਆਂ ਗੱਲਾਂ ਮਨੁੱਖ ਦੇ ਦਿਲ ਵਿੱਚੋਂ ਆਉਂਦੀਆਂ ਹਨ ਬੁਰੇ ਵਿੱਚਾਰ, ਜਿਨਸੀ ਪਾਪ, ਚੋਰੀਆਂ, ਕਤਲ,"
21 Porque de dentro, do coração dos homens, é que procedem os maus desígnios, a prostituição, os furtos, os homicídios, os adultérios,
22 ਵਿਭਚਾਰ, ਸੁਆਰਥਪੁਣਾ, ਬੁਰਾ ਵਿਉਹਾਰ, ਪਾਪੀ ਗੱਲਾਂ, ਧੋਖਾ, ਈਰਖਾ, ਲੋਕਾਂ ਬਾਰੇ ਬੁਰਾ-ਭਲਾ ਕਹਿਣਾ, ਹੰਕਾਰੀ ਬੋਲ ਅਤੇ ਮੂਰੱਖਤਾਈ।"
22 a avareza, as malícias, o dolo, a lascívia, a inveja, a blasfêmia, a soberba, a loucura.
23 ਇਹ ਸਭ ਬੁਰੀਆਂ ਗੱਲਾਂ ਵਿਅਕਤੀ ਦੇ ਅੰਦਰੋਂ ਬਾਹਰ ਨਿਕਲਦੀਆਂ ਹਨ ਅਤੇ ਇਹ ਗੱਲਾਂ ਉਸ ਨੂੰ ਅਸ਼ੁੱਧ ਬਣਾਉਂਦੀਆਂ ਹਨ।”"
23 Ora, todos estes males vêm de dentro e contaminam o homem.
24 ਯਿਸੂ ਦਾ ਗੈਰ-ਯਹੂਦੀ ਔਰਤ ਦੀ ਸਹਾਇਤਾ ਕਰਨਾ ਫ਼ੇਰ ਯਿਸੂ ਉੱਥੋਂ ਉੱਠ ਕੇ ਸੂਰ ਦੇ ਇਲਾਕੇ ਵਿੱਚ ਆਇਆ ਅਤੇ ਇੱਕ ਘਰ ਵਿੱਚ ਗਿਆ। ਅਤੇ ਉਹ ਚਾਹੁੰਦਾ ਸੀ ਕਿ ਕਿਸੇ ਨੂੰ ਉਸ ਦੇ ਆਉਣ ਦੀ ਖਬਰ ਨਾ ਹੋਵੇ, ਪਰ ਉਹ ਆਪਣੇ-ਆਪ ਨੂੰ ਲੁਕਿਆ ਨਾ ਰੱਖ ਸੱਕਿਆ।"
24 Levantando-se, partiu dali para as terras de Tiro [e Sidom]. Tendo entrado numa casa, queria que ninguém o soubesse; no entanto, não pôde ocultar-se,
25 ਇੱਕ ਔਰਤ ਨੇ ਯਿਸੂ ਬਾਰੇ ਸੁਣਿਆ ਅਤੇ ਆਪਣੀ ਛੋਟੀ ਜਿਹੀ ਕੁੜੀ ਨੂੰ ਲਿਆਈ ਜਿਸ ਅੰਦਰ ਇੱਕ ਭਰਿਸ਼ਟ ਆਤਮਾ ਸੀ। ਔਰਤ ਯਿਸੂ ਦੇ ਚਰਣਾਂ ਤੇ ਝੁਕੀ ਤੇ ਪ੍ਰਣਾਮ ਕੀਤਾ।"
25 porque uma mulher, cuja filhinha estava possessa de espírito imundo, tendo ouvido a respeito dele, veio e prostrou-se-lhe aos pés.
26 ਉਹ ਔਰਤ ਗੈਰ-ਯਹੂਦੀ ਯੂਨਾਨਣ ਸੀ ਅਤੇ ਉਸਦਾ ਜਨਮ ਸੂਰੁਫ਼ੈਨੀਕਣ ਦਾ ਸੀ ਜੋ ਕਿ ਸੀਰਿਆ ਦਾ ਇਲਾਕਾ ਹੈ। ਉਸ ਨੇ ਯਿਸੂ ਨੂੰ ਉਸਦੀ ਧੀ ਅੰਦਰੋਂ ਭੂਤ ਨੂੰ ਕੱਢਣ ਵਾਸਤੇ ਬੇਨਤੀ ਕੀਤੀ।"
26 Esta mulher era grega, de origem siro-fenícia, e rogava-lhe que expelisse de sua filha o demônio.
27 ਯਿਸੂ ਨੇ ਉਸ ਔਰਤ ਨੂੰ ਆਖਿਆ, “ਸਭ ਤੋਂ ਪਹਿਲਾਂ ਜਿੰਨੀ ਰੋਟੀ ਬੱਚੇ ਚਾਹੁੰਣ ਉਨ੍ਹਾਂ ਨੂੰ ਖਾਣ ਦਿਓ ਕਿਉਂਕਿ ਬੱਚਿਆਂ ਦੀ ਰੋਟੀ ਲੈ ਕੇ ਕਤੂਰਿਆਂ ਨੂੰ ਪਾਉਣੀ ਚੰਗੀ ਗੱਲ ਨਹੀਂ।”"
27 Mas Jesus lhe disse: Deixa primeiro que se fartem os filhos, porque não é bom tomar o pão dos filhos e lançá-lo aos cachorrinhos.
28 ਔਰਤ ਨੇ ਜਵਾਬ ਦਿੱਤਾ, “ਪ੍ਰਭੂ ਜੀ, ਇਹ ਸੱਚ ਹੈ, ਪਰ ਮੇਜ਼ ਦੇ ਹੇਠਾਂ ਬੈਠੇ ਕੁੱਤੇ ਵੀ ਬੱਚਿਆਂ ਦੁਆਰਾ ਛੱਡੇ ਗਏ ਰੋਟੀ ਦੇ ਟੁਕੜੇ ਖਾਂਦੇ ਹਨ।”"
28 Ela, porém, lhe respondeu: Sim, Senhor; mas os cachorrinhos, debaixo da mesa, comem das migalhas das crianças.
29 ਤਾਂ ਯਿਸੂ ਨੇ ਉਸ ਔਰਤ ਨੂੰ ਆਖਿਆ, “ਇਹ ਇੱਕ ਚੰਗਾ ਜਵਾਬ ਹੈ। ਫ਼ਿਰ ਤੂੰ ਜਾ ਸੱਕਦੀ ਹੈਂ। ਭੂਤ ਨੇ ਤੇਰੀ ਧੀ ਨੂੰ ਛੱਡ ਦਿੱਤਾ ਹੈ।”"
29 Então, lhe disse: Por causa desta palavra, podes ir; o demônio já saiu de tua filha.
30 ਫ਼ਿਰ ਉਹ ਔਰਤ ਘਰ ਗਈ ਅਤੇ ਉਸਦੀ ਧੀ ਨੂੰ ਮੰਜੇ ਤੇ ਪਈ ਵੇਖਿਆ ਅਤੇ ਭੂਤ ਨੇ ਉਸ ਨੂੰ ਛੱਡ ਦਿੱਤਾ ਸੀ।"
30 Voltando ela para casa, achou a menina sobre a cama, pois o demônio a deixara.
31 ਯਿਸੂ ਦਾ ਇੱਕ ਬੋਲੇ ਨੂੰ ਠੀਕ ਕਰਨਾ ਉਸ ਨੇ ਸੂਰ ਦਾ ਉਹ ਖੇਤ੍ਰ ਛੱਡ ਦਿੱਤਾ ਅਤੇ ਸੈਦਾ ਰਾਹੀਂ ਦਿਕਾਪੁਲਿਸ ਦੇ ਖੇਤ੍ਰ ਵਿੱਚ ਦੀ ਲੰਘਦਾ ਹੋਇਆ ਗਲੀਲੀ ਝੀਲ ਨੂੰ ਗਿਆ।"
31 De novo, se retirou das terras de Tiro e foi por Sidom até ao mar da Galileia, através do território de Decápolis.
32 ਜਦੋਂ ਉਹ ਉੱਥੇ ਸੀ, ਕੁਝ ਲੋਕ ਉਸ ਕੋਲ ਇੱਕ ਬੰਦੇ ਨੂੰ ਲਿਆਏ, ਉਹ ਮਨੁੱਖ ਗੂੰਗਾ ਅਤੇ ਬੋਲਾ ਸੀ। ਉਨ੍ਹਾਂ ਨੇ ਉਸ ਨੂੰ ਅਰਜੋਈ ਕੀਤੀ ਕਿ ਉਹ ਆਪਣੇ ਹੱਥ ਉਸ ਉੱਪਰ ਰੱਖਕੇ ਉਸ ਨੂੰ ਚੰਗਾ ਕਰ ਦੇਵੇ।"
32 Então, lhe trouxeram um surdo e gago e lhe suplicaram que impusesse as mãos sobre ele.
33 ਯਿਸੂ ਉਸ ਬੰਦੇ ਨੂੰ ਭੀੜ ਤੋਂ ਵੱਖਰਾ ਕਰਕੇ ਲੈ ਗਿਆ ਅਤੇ ਆਪਣੀਆਂ ਉਂਗਲਾਂ ਉਸ ਦੇ ਕੰਨ ਵਿੱਚ ਪਾਈਆਂ। ਫ਼ਿਰ ਯਿਸੂ ਨੇ ਥੁਕਿਆ ਅਤੇ ਉਸਦੀ ਜੀਭ ਨੂੰ ਛੋਇਆ।"
33 Jesus, tirando-o da multidão, à parte, pôs-lhe os dedos nos ouvidos e lhe tocou a língua com saliva;
34 ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਮੂੰਹ ਚ ਹਉਂਕਾ ਭਰਿਆ ਅਤੇ ਉਸ ਨੂੰ ਆਖਿਆ, “ਇੱਫ਼ਤਾ!” (ਇਸਦਾ ਅਰਥ “ਖੁੱਲ੍ਹ ਜਾ!”)"
34 depois, erguendo os olhos ao céu, suspirou e disse: Efatá!, que quer dizer: Abre-te!
35 ਜਦੋਂ ਉਸ ਨੇ ਅਜਿਹਾ ਕੀਤਾ ਮਨੁੱਖ ਸੁਨਣ ਦੇ ਸਮਰਥ ਹੋ ਗਿਆ ਅਤੇ ਉਹ ਸਾਫ਼-ਸਾਫ਼ ਬੋਲਣ ਦੇ ਵੀ ਸਮਰੱਥ ਸੀ।"
35 Abriram-se-lhe os ouvidos, e logo se lhe soltou o empecilho da língua, e falava desembaraçadamente.
36 ਯਿਸੂ ਨੇ ਲੋਕਾਂ ਨੂੰ ਤਗੀਦ ਕੀਤੀ ਕਿ ਇਸ ਘਟਨਾ ਬਾਰੇ ਕਿਸੇ ਨੂੰ ਨਾ ਕਹਿਣਾ। ਯਿਸੂ ਨੇ ਹਮੇਸ਼ਾ ਲੋਕਾਂ ਨੂੰ ਇਸਦਾ ਹੁਕਮ ਦਿੱਤਾ। ਪਰ ਜਿੰਨਾ ਉਹ ਹੋਰਨਾਂ ਨੂੰ ਨਾ ਦੱਸਣ ਵਾਸਤੇ ਵੱਧ ਹੁਕਮ ਦਿੰਦਾ ਸੀ ਉਹ ਉਸ ਬਾਰੇ ਹੋਰ ਵੀ ਜ਼ਿਆਦਾ ਦੱਸਦੇ।"
36 Mas lhes ordenou que a ninguém o dissessem; contudo, quanto mais recomendava, tanto mais eles o divulgavam.
37 ਲੋਕ ਬੜੇ ਹੈਰਾਨ ਸਨ ਅਤੇ ਆਖਿਆ, “ਯਿਸੂ ਸਭ ਕੁਝ ਵੱਧੀਆ ਕਰਦਾ ਹੈ। ਉਹ ਬੋਲਿਆਂ ਨੂੰ ਸੁਨਣ ਅਤੇ ਗੂੰਗਿਆਂ ਨੂੰ ਬੋਲਣ ਦੇ ਕਾਬਿਲ ਵੀ ਬਨਾਉਂਦਾ ਹੈ।”"
37 Maravilhavam-se sobremaneira, dizendo: Tudo ele tem feito esplendidamente bem; não somente faz ouvir os surdos, como falar os mudos.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Marcos 7, comparar traduções ou montar um estudo — tudo direto pelo WhatsApp.