Marcos 8

Punjabi Bible (GL_PUNJABI) vs VC

Sair da comparação
VC Versão Católica
1 ਯਿਸੂ ਦਾ ਚਾਰ ਹਜ਼ਾਰ ਤੋਂ ਵੱਧੀਕ ਨੂੰ ਭੋਜਨ ਕਰਾਉਣਾ ਉਨ੍ਹਾਂ ਦਿਨਾਂ ਵਿੱਚ ਹੀ, ਯਿਸੂ ਦੇ ਦੁਆਲੇ ਬਹੁਤ ਸਾਰੇ ਲੋਕ ਫ਼ੇਰ ਇਕੱਠੇ ਹੋਏ। ਤੇ ਉਨ੍ਹਾਂ ਕੋਲ ਖਾਣ ਲਈ ਕੁਝ ਨਹੀਂ ਸੀ। ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ,"
1 Naqueles dias, como fosse novamente numerosa a multidão, enão tivessem o que comer, Jesus convocou os discípulos e lhes disse:
2 “ਮੈਨੂੰ ਇਨ੍ਹਾਂ ਲੋਕਾਂ ਤੇ ਤਰਸ ਆਉਂਦਾ ਹੈ ਕਿਉਂਕਿ ਇਹ ਪਿੱਛਲੇ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿ ਰਹੇ ਹਨ ਅਤੇ ਹੁਣ ਇਨ੍ਹਾਂ ਕੋਲ ਖਾਣ ਨੂੰ ਕੁਝ ਵੀ ਨਹੀਂ ਹੈ।"
2 Tenho compaixão deste povo. Já há três dias perseveram comigo e não têm o que comer.
3 ਜੇਕਰ ਮੈਂ ਇਨ੍ਹਾਂ ਨੂੰ ਭੁੱਖਿਆਂ ਭੇਜਦਾ ਹਾਂ। ਇਹ ਰਾਹ ਵਿੱਚ ਹੀ ਬੇਹੋਸ਼ ਹੋ ਜਾਣਗੇ। ਕੁਝ ਲੋਕ ਇਨ੍ਹਾਂ ਵਿੱਚੋਂ ਇੱਥੋਂ ਕਾਫ਼ੀ ਦੂਰ ਰਹਿੰਦੇ ਹਨ।”"
3 Se os despedir em jejum para suas casas, desfalecerão no caminho; e alguns deles vieram de longe!
4 ਯਿਸੂ ਦੇ ਚੇਲਿਆਂ ਨੇ ਆਖਿਆ, “ਪਰ ਅਸੀਂ ਇੱਥੇ ਕਿਸੇ ਵੀ ਸ਼ਹਿਰ ਤੋਂ ਬਹੁਤ ਦੂਰ ਹਾਂ ਅਤੇ ਅਸੀਂ ਇਸ ਲਈ ਇੰਨੇ ਸਾਰੇ ਲੋਕਾਂ ਲਈ ਖਾਣ ਦਾ ਇੰਤਜ਼ਾਮ ਕਿੱਥੋਂ ਕਰ ਸੱਕਦੇ ਹਾਂ?”"
4 Seus discípulos responderam-lhe: Como poderá alguém fartá-los de pão aqui no deserto?
5 ਫ਼ੇਰ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?” ਚੇਲਿਆਂ ਨੇ ਕਿਹਾ, “ਸਾਡੇ ਕੋਲ ਸਿਰਫ਼ ਸੱਤ ਰੋਟੀਆਂ ਹਨ।”"
5 Mas ele perguntou-lhes: Quantos pães tendes? Sete, responderam.
6 ਯਿਸੂ ਨੇ ਲੋਕਾਂ ਨੂੰ ਜ਼ਮੀਨ ਤੇ ਬੈਠਣ ਲਈ ਕਿਹਾ। ਉਸ ਨੇ ਸੱਤ ਰੋਟੀਆਂ ਲੈ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਰੋਟੀਆਂ ਤੋੜੀਆਂ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤੀਆਂ। ਉਨ੍ਹਾਂ ਨੂੰ ਕਿਹਾ ਕਿ ਇਹ ਰੋਟੀਆਂ ਇਕੱਠੀ ਹੋਈ ਭੀੜ ਨੂੰ ਵੰਡ ਦੇਵੋ। ਚੇਲਿਆਂ ਨੇ ਉਵੇਂ ਕੀਤਾ ਜਿਵੇਂ ਉਸ ਨੇ ਆਖਿਆ ਸੀ।"
6 Mandou então que o povo se assentasse no chão. Tomando os sete pães, deu graças, partiu-os e entregou-os a seus discípulos, para que os distribuíssem e eles os distribuíram ao povo.
7 ਚੇਲਿਆਂ ਕੋਲ ਕੁਝ ਛੋਟੀਆਂ ਮੱਛੀਆਂ ਵੀ ਸਨ ਅਤੇ ਉਸ ਨੇ ਮੱਛੀ ਵੀ ਲਈ ਅਤੇ ਪਰਮੇਸ਼ੁਰ ਦਾ ਧੰਨਵਾਦ ਕੀਤਾ। ਅਤੇ ਉਸ ਨੇ ਉਨ੍ਹਾਂ ਨੂੰ ਮੱਛੀਆਂ ਵੀ ਲੋਕਾਂ ਵਿੱਚ ਵੰਡਣ ਲਈ ਕਿਹਾ।"
7 Tinham também alguns peixinhos. Ele os abençoou e mandou também distribuí-los.
8 ਸਭ ਲੋਕਾਂ ਨੇ ਢਿੱਡ ਭਰਕੇ ਖਾਧਾ। ਇਸਤੋਂ ਬਾਅਦ ਚੇਲਿਆਂ ਨੇ ਬਚੇ ਹੋਏ ਭੋਜਨ ਦੇ ਟੁਕੜਿਆਂ ਨਾਲ ਸੱਤ ਟੋਕਰੇ ਭਰੇ।"
8 Comeram e ficaram fartos, e dos pedaços que sobraram levantaram sete cestos.
9 ਤਕਰੀਬਨ ਚਾਰ ਹਜ਼ਾਰ ਲੋਕਾਂ ਨੇ ਭੋਜਨ ਕੀਤਾ, ਜਦੋਂ ਉਹ ਖਾ ਚੁੱਕੇ ਤਾਂ ਯਿਸੂ ਨੇ ਉਨ੍ਹਾਂ ਨੂੰ ਘਰ ਜਾਣ ਨੂੰ ਕਿਹਾ।"
9 Ora, os que comeram eram cerca de quatro mil pessoas. Em seguida, Jesus os despediu.
10 ਤਦ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਚੜ੍ਹ੍ਹ ਗਿਆ ਅਤੇ ਦਲਮਨੂਥਾ ਦੇ ਇਲਾਕੇ ਵਿੱਚ ਆਇਆ।"
10 E embarcando depois com seus discípulos, foi para o território de Dalmanuta.
11 ਫ਼ਰੀਸੀਆਂ ਨੇ ਯਿਸੂ ਨੂੰ ਪਰਤਾਉਂਣ ਦੀ ਕੋਸ਼ਿਸ਼ ਕੀਤੀ ਫ਼ਰੀਸੀ ਯਿਸੂ ਕੋਲ ਆਏ ਅਤੇ ਉਸ ਨੂੰ ਕੁਝ ਸਵਾਲ ਕੀਤੇ। ਉਹ ਯਿਸੂ ਨੂੰ ਪਰਤਿਆਉਣਾ ਚਾਹੁੰਦੇ ਸਨ ਇਸੇ ਲਈ ਉਨ੍ਹਾਂ ਨੇ ਉਸ ਨੂੰ ਕਿਹਾ, “ਇਹ ਦੱਸਣ ਲਈ, ਤੂੰ ਕੋਈ ਕਰਿਸ਼ਮਾ ਕਰਕੇ ਵਿਖਾ ਕਿ ਉਹ ਪਰਮੇਸ਼ੁਰ ਵੱਲੋਂ ਹੈ।”"
11 Vieram os fariseus e puseram-se a disputar com ele e pediram-lhe um sinal do céu, para pô-lo à prova.
12 ਯਿਸੂ ਨੇ ਆਪਣੇ ਆਤਮਾ ਤੋਂ ਹਉਂਕਾ ਭਰਕੇ ਕਿਹਾ, “ਤੁਸੀਂ ਕੋਈ ਕਰਿਸ਼ਮਾ ਕਿਉਂ ਵੇਖਣਾ ਚਾਹੁੰਦੇ ਹੋ? ਪਰ ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਕਿ ਤੁਹਾਨੂੰ ਕੋਈ ਕਰਿਸ਼ਮਾ ਨਹੀਂ ਵਿਖਾਇਆ ਜਾਵੇਗਾ।”"
12 Jesus, porém, suspirando no seu coração, disse: Por que pede esta geração um sinal? Em verdade vos digo: jamais lhe será dado um sinal.
13 ਫ਼ੇਰ ਉਹ ਫ਼ਰੀਸੀਆਂ ਨੂੰ ਛੱਡ ਕੇ, ਬੇੜੀ ਵਿੱਚ ਚੜ੍ਹ੍ਹਿਆ ਅਤੇ ਝੀਲ ਪਾਰ ਕਰ ਗਿਆ।"
13 Deixou-os e seguiu de barca para a outra margem.
14 ਯਿਸੂ ਨੇ ਯਹੂਦੀ ਆਗੂਆਂ ਨੂੰ ਖ਼ਬਰਦਾਰ ਕੀਤਾ ਚੇਲਿਆਂ ਕੋਲ ਬੇੜੀ ਵਿੱਚ ਸਿਰਫ਼ ਇੱਕੋ ਹੀ ਰੋਟੀ ਸੀ, ਚੇਲੇ ਆਪਣੇ ਨਾਲ ਰੋਟੀ ਲਿਆਉਣੀ ਭੁੱਲ ਗਏ ਸਨ।"
14 Aconteceu que eles haviam esquecido de levar pães consigo. Na barca havia um único pão.
15 ਯਿਸੂ ਨੇ ਉਨ੍ਹਾਂ ਨੂੰ ਖ਼ਬਰਦਾਰ ਕੀਤਾ ਅਤੇ ਆਖਿਆ, “ਸਾਵੱਧਾਨ ਰਹੋ ਅਤੇ ਆਪਣੇ-ਆਪ ਨੂੰ ਫ਼ਰੀਸੀਆਂ ਦੇ ਖਮੀਰ ਅਤੇ ਹੇਰੋਦੇਸ ਦੇ ਖਮੀਰ ਤੋਂ ਬਚਾਓ!”"
15 Jesus advertiu-os: Abri os olhos e acautelai-vos do fermento dos fariseus e do fermento de Herodes!
16 ਚੇਲਿਆਂ ਨੇ ਆਪਸ ਵਿੱਚ ਇਸ ਗੱਲ ਤੇ ਵਿੱਚਾਰ ਕੀਤਾ ਅਤੇ ਕਿਹਾ, “ਉਸਨੇ ਇਹ ਇਸ ਲਈ ਆਖਿਆ ਹੈ ਕਿਉਂਕਿ ਸਾਡੇ ਕੋਲ ਰੋਟੀ ਨਹੀਂ ਹੈ।”"
16 E eles comentavam entre si que era por não terem pão.
17 ਯਿਸੂ ਜਾਣਦਾ ਸੀ ਕਿ ਉਸ ਦੇ ਚੇਲੇ ਇਸ ਬਾਰੇ ਗੱਲ ਕਰ ਰਹੇ ਹਨ। ਇਸੇ ਲਈ ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਇਹ ਵਿੱਚਾਰ ਕਿਉਂ ਕਰ ਰਹੇ ਹੋ ਕਿ ਸਾਡੇ ਕੋਲ ਰੋਟੀ ਨਹੀਂ ਹੈ? ਕੀ ਤੁਸੀਂ ਅਜੇ ਵੀ ਵੇਖ ਸਮਝ ਨਹੀਂ ਸੱਕਦੇ? ਕੀ ਤੁਸੀਂ ਇਹ ਸਮਝਣ ਦੇ ਸਮਰੱਥ ਨਹੀਂ?"
17 Jesus percebeu-o e disse-lhes: Por que discutis por não terdes pão? Ainda não tendes refletido nem compreendido? Tendes, pois, o coração insensível?
18 ਕੀ ਤੁਸੀਂ ਆਪਣੀਆਂ ਅੱਖਾਂ ਨਾਲ ਨਹੀਂ ਵੇਖ ਸੱਕਦੇ? ਕੀ ਤੁਸੀਂ ਆਪਣੇ ਕੰਨਾਂ ਨਾਲ ਨਹੀਂ ਸੁਣ ਸੱਕਦੇ? ਕੀ ਤੁਹਾਨੂੰ ਯਾਦ ਨਹੀਂ ਜਦੋਂ ਸਾਡੇ ਖਾਣ ਨੂੰ ਕੁਝ ਨਹੀਂ ਸੀ ਤਾਂ ਮੈਂ ਕੀ ਕੀਤਾ ਸੀ।"
18 Tendo olhos, não vedes? E tendo ouvidos, não ouvis? Não vos lembrais mais?
19 ਮੈਂ ਪੰਜ ਰੋਟੀਆਂ ਨੂੰ ਪੰਜ-ਹਜ਼ਾਰ ਲੋਕਾਂ ਵਿੱਚ ਵੰਡਿਆ ਸੀ। ਕੀ ਤੁਹਾਨੂੰ ਯਾਦ ਹੈ, ਲੋਕਾਂ ਨੂੰ ਖੁਆਉਣ ਤੋਂ ਬਾਅਦ ਬਚੇ ਹੋਏ ਭੋਜਨ ਦੇ ਟੁਕੜਿਆਂ ਦੀਆਂ ਤੁਸੀਂ ਕਿੰਨੀਆਂ ਟੋਕਰੀਆਂ ਭਰੀਆਂ ਸਨ?” ਚੇਲਿਆਂ ਨੇ ਜਵਾਬ ਦਿੱਤਾ, “ਅਸੀਂ ਬਾਰ੍ਹਾਂ, ਟੋਕਰੀਆਂ ਭਰੀਆਂ ਸਨ।”"
19 Ao partir eu os cinco pães entre os cinco mil, quantos cestos recolhestes cheios de pedaços? Responderam-lhe: Doze.
20 “ਅਤੇ ਯਾਦ ਕਰੋ ਜਦੋਂ ਮੈਂ ਸੱਤ ਰੋਟੀਆਂ ਨੂੰ ਵੰਡਕੇ ਚਾਰ ਹਜ਼ਾਰ ਲੋਕਾਂ ਵਿੱਚ ਵੰਡਿਆ ਸੀ, ਅਤੇ ਤੁਸੀਂ ਬਚੇ ਹੋਏ ਭੋਜਨ ਦੇ ਟੁਕੜਿਆਂ ਦੀਆਂ ਕਿੰਨੀਆਂ ਟੋਕਰੀਆਂ ਭਰੀਆਂ ਸਨ?” ਚੇਲਿਆਂ ਨੇ ਉੱਤਰ ਦਿੱਤਾ, “ਅਸੀਂ ਸੱਤ ਟੋਕਰੀਆਂ ਭਰੀਆਂ ਸਨ।”"
20 E quando eu parti os sete pães entre os quatro mil homens, quantos cestos de pedaços levantastes? Sete, responderam-lhe.
21 ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਹਾਨੂੰ ਯਾਦ ਹੈ ਮੈਂ ਜੋ ਕੁਝ ਕੀਤਾ ਸੀ, ਪਰ ਕੀ ਫ਼ੇਰ ਵੀ ਤੁਸੀਂ ਨਹੀਂ ਸਮਝਦੇ?”"
21 Jesus disse-lhes: Como é que ainda não entendeis?...
22 ਯਿਸੂ ਦਾ ਬੈਤਸੈਦਾ ਵਿੱਚ ਇੱਕ ਅੰਨ੍ਹੇ ਨੂੰ ਠੀਕ ਕਰਨਾ ਯਿਸੂ ਅਤੇ ਉਸ ਦੇ ਚੇਲੇ ਬੈਤਸੈਦਾ ਨੂੰ ਆਏ। ਉੱਥੇ ਕੁਝ ਲੋਕ ਉਸ ਕੋਲ ਇੱਕ ਅੰਨ੍ਹੇ ਆਦਮੀ ਨੂੰ ਲਿਆਏ। ਉਨ੍ਹਾਂ ਨੇ ਉਸ ਅੱਗੇ ਮਿੰਨਤ ਕੀਤੀ ਕਿ ਉਹ ਉਸ ਨੂੰ ਛੋਹੇ।"
22 Chegando eles a Betsaida, trouxeram-lhe um cego e suplicaram-lhe que o tocasse.
23 ਤਾਂ ਉਹ ਅੰਨ੍ਹੇ ਆਦਮੀ ਦਾ ਹੱਥ ਫ਼ੜਕੇ ਉਸ ਨੂੰ ਸ਼ਹਿਰੋਂ ਬਾਹਰ ਲੈ ਗਿਆ। ਫ਼ੇਰ ਯਿਸੂ ਨੇ ਉਸਦੀਆਂ ਅੱਖਾਂ ਤੇ ਥੁੱਕਿਆ ਅਤੇ ਆਪਣੇ ਹੱਥ ਉਸ ਉੱਤੇ ਰੱਖਕੇ ਪੁੱਛਿਆ, “ਕੀ ਹੁਣ ਤੂੰ ਕੁਝ ਵੇਖ ਸੱਕਦਾ ਹੈ?”"
23 Jesus tomou o cego pela mão e levou-o para fora da aldeia. Pôs-lhe saliva nos olhos e, impondo-lhe as mãos, perguntou-lhe: Vês alguma coisa?
24 ਅੰਨ੍ਹੇ ਆਦਮੀ ਨੇ ਨਜ਼ਰ ਪੱਟਕੇ ਵੇਖਿਆ ਅਤੇ ਕਿਹਾ, “ਹਾਂ, ਮੈਂ ਲੋਕਾਂ ਨੂੰ ਵੇਖਦਾ ਹਾਂ ਅਤੇ ਉਹ ਤੁਰਦੇ ਫ਼ਿਰਦੇ ਮੈਨੂੰ ਰੁੱਖਾਂ ਵਾਂਗ ਦਿਸਦੇ ਹਨ।”"
24 O cego levantou os olhos e respondeu: Vejo os homens como árvores que andam.
25 ਤਦ ਯਿਸੂ ਨੇ ਫ਼ੇਰ ਉਸਦੀਆਂ ਅੱਖਾਂ ਉੱਤੇ ਹੱਥ ਰੱਖੇ ਤਾਂ ਉਸ ਆਦਮੀ ਨੇ ਅੱਖਾਂ ਖੋਲ੍ਹਕੇ ਵੇਖਿਆ ਤਾਂ ਉਸਦੀਆਂ ਅੱਖਾਂ ਠੀਕ ਸਨ ਅਤੇ ਹੁਣ ਉਹ ਸਭ ਕੁਝ ਸਾਫ਼ ਵੇਖਣ ਦੇ ਸਮਰੱਥ ਸੀ।"
25 Em seguida, Jesus lhe impôs as mãos nos olhos e ele começou a ver e ficou curado, de modo que via distintamente de longe.
26 ਯਿਸੂ ਨੇ ਉਸ ਆਦਮੀ ਨੂੰ ਘਰ ਵਾਪਸ ਜਾਣ ਲਈ ਆਖਿਆ ਅਤੇ ਚਿਤਾਵਨੀ ਦਿੱਤੀ, “ਸ਼ਹਿਰ ਵਿੱਚ ਨਾ ਜਾਵੀਂ।”"
26 E mandou-o para casa, dizendo-lhe: Não entres nem mesmo na aldeia.
27 ਪਤਰਸ ਨੇ ਕਿਹਾ ਯਿਸੂ ਹੀ ਮਸੀਹ ਹੈ ਯਿਸੂ ਅਤੇ ਉਸ ਦੇ ਚੇਲੇ ਉਨ੍ਹਾਂ ਨਗਰਾਂ ਵਿੱਚ ਗਏ ਜੋ ਕੈਸਰੀਆ ਫ਼ਿਲਿੱਪੀ ਦੇ ਇਲਾਕੇ ਵਿੱਚ ਸਨ। ਜਦੋਂ ਉਹ ਰਸਤੇ ਵਿੱਚ ਸਨ ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, “ਲੋਕ ਕੀ ਕਹਿੰਦੇ ਹਨ ਮੈਂ ਕੌਣ ਹਾਂ?”"
27 Jesus saiu com os seus discípulos para as aldeias de Cesaréia de Filipe, e pelo caminho perguntou-lhes: Quem dizem os homens que eu sou?
28 ਚੇਲਿਆਂ ਨੇ ਆਖਿਆ, “ਕੁਝ ਲੋਕ ਆਖਦੇ ਹਨ ਕਿ ਤੂੰ ਯੂਹੰਨਾ ਬਪਤਿਸਮਾ ਦੇਣ ਵਾਲਾ ਹੈਂ ਤੇ ਕੁਝ ਆਖਦੇ ਹਨ ਤੂੰ ਏਲੀਯਾਹ ਹੈਂ। ਅਤੇ ਕੁਝ ਆਖਦੇ ਹਨ ਕਿ ਤੂੰ ਨਬੀਆਂ ਵਿੱਚੋਂ ਹੈ।”"
28 Responderam-lhe os discípulos: João Batista; outros, Elias; outros, um dos profetas.
29 ਤਾਂ ਯਿਸੂ ਨੇ ਆਖਿਆ, “ਤੁਸੀਂ ਕੀ ਕਿਹਾ ਕਿ ਮੈਂ ਕੌਣ ਹਾਂ?” ਪਤਰਸ ਨੇ ਜਵਾਬ ਦਿੱਤਾ, “ਤੂੰ ਮਸੀਹ ਹੈਂ।”"
29 Então perguntou-lhes Jesus: E vós, quem dizeis que eu sou? Respondeu Pedro: Tu és o Cristo.
30 ਫ਼ਿਰ ਉਸ ਨੇ ਚੇਲਿਆਂ ਨੂੰ ਕੜੀ ਚਿਤਾਵਨੀ ਦਿੱਤੀ, “ਕਿਸੇ ਨੂੰ ਵੀ ਮੇਰੇ ਬਾਰੇ ਕੁਝ ਨਾ ਦਸਿਓ।”"
30 E ordenou-lhes severamente que a ninguém dissessem nada a respeito dele.
31 ਯਿਸੂ ਕਹਿੰਦਾ ਉਸ ਨੂੰ ਮਰਨਾ ਚਾਹੀਦਾ ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਉਪਦੇਸ਼ ਦੇਣੇ ਸ਼ੁਰੂ ਕੀਤੇ ਕਿ ਕਿਵੇਂ ਮਨੁੱਖ ਦੇ ਪੁੱਤਰ ਨੂੰ ਬਹੁਤ ਸਾਰੀਆਂ ਤਕਲੀਫ਼ਾਂ ਰਾਹੀਂ ਗੁਜ਼ਰਨਾ ਪਵੇਗਾ। ਉਸ ਨੇ ਇਹ ਵੀ ਆਖਿਆ ਕਿ ਬਜ਼ੁਰਗ ਯਹੂਦੀ ਆਗੂ, ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਮਨੁੱਖ ਦੇ ਪੁੱਤਰ ਨੂੰ ਨਾਮੰਜ਼ੂਰ ਕਰਨਗੇ। ਅਤੇ ਯਿਸੂ ਨੇ ਇਹ ਵੀ ਆਖਿਆ ਕਿ ਮਨੁੱਖ ਦਾ ਪੁੱਤਰ ਮਾਰਿਆ ਜਾਵੇਗਾ। ਮਰਨ ਤੋਂ ਤਿੰਨ ਦਿਨ ਬਾਅਦ ਉਹ ਫ਼ਿਰ ਜੀਅ ਉੱਠੇਗਾ।"
31 E começou a ensinar-lhes que era necessário que o Filho do homem padecesse muito, fosse rejeitado pelos anciãos, pelos sumos sacerdotes e pelos escribas, e fosse morto, mas ressuscitasse depois de três dias.
32 ਜੋ ਕੁਝ ਵੀ ਵਾਪਰਨ ਵਾਲਾ ਸੀ। ਯਿਸੂ ਨੇ ਉਹ ਸਭ ਕੁਝ ਆਪਣੇ ਚੇਲਿਆਂ ਨੂੰ ਦੱਸ ਦਿੱਤਾ। ਉਸ ਨੇ ਕੋਈ ਵੀ ਭੇਦ ਨਾ ਰੱਖਿਆ। ਤਦ ਪਤਰਸ ਉਸ ਨੂੰ ਇੱਕ ਪਾਸੇ ਲੈਜਾ ਕੇ ਉਸਦੀਆਂ ਕਹੀਆਂ ਗੱਲਾਂ ਕਾਰਣ ਉਸ ਨੂੰ ਝਿੜਕਣ ਲੱਗਾ।"
32 E falava-lhes abertamente dessas coisas. Pedro, tomando-o à parte, começou a repreendê-lo.
33 ਪਰ ਯਿਸੂ ਨੇ ਮੂੰਹ ਫ਼ੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਤੱਕਿਆ। ਤਦ ਉਸ ਨੇ ਪਤਰਸ ਨੂੰ ਨਿੰਦਿਆ ਅਤੇ ਉਸ ਨੂੰ ਕਿਹਾ, “ਮੇਰੇ ਤੋਂ ਦੂਰ ਚੱਲਿਆ ਜਾ ਸ਼ੈਤਾਨ। ਤੇਰੀ ਸੋਚਣੀ ਮਨੁੱਖਾਂ ਵਰਗੀ ਹੈ ਨਾ ਕਿ ਪਰਮੇਸ਼ੁਰ ਵਰਗੀ।”"
33 Mas, voltando-se ele, olhou para os seus discípulos e repreendeu a Pedro: Afasta-te de mim, Satanás, porque teus sentimentos não são os de Deus, mas os dos homens.
34 ਤਦ ਯਿਸੂ ਨੇ ਲੋਕਾਂ ਨੂੰ ਆਪਣੇ ਕੋਲ ਬੁਲਾਇਆ ਅਤੇ ਉਸ ਦੇ ਚੇਲੇ ਵੀ ਉਸ ਦੇ ਨਾਲ ਸਨ। ਉਸ ਨੇ ਉਨ੍ਹਾਂ ਨੂੰ ਕਿਹਾ, “ਜੇ ਕੋਈ ਮੇਰੇ ਪਿੱਛੇ ਚੱਲਣਾ ਚਾਹੁੰਦਾ ਹੈ, ਉਸ ਨੂੰ ਉਹ ਛੱਡਣਾ ਪਵੇਗਾ ਜੋ ਉਹ ਚਾਹੁੰਦਾ ਹੈ ਅਤੇ ਉਹ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।"
34 Em seguida, convocando a multidão juntamente com os seus discípulos, disse-lhes: Se alguém me quer seguir, renuncie-se a si mesmo, tome a sua cruz e siga-me.
35 ਕਿਉਂਕਿ ਜੇਕਰ ਕੋਈ ਮਨੁੱਖ ਆਪਣੀ ਜਾਨ ਬਚਾਉਣੀ ਚਾਹੁੰਦਾ ਹੈ, ਉਹ ਉਸ ਨੂੰ ਗੁਆ ਲਵੇਗਾ। ਪਰ ਜੇਕਰ ਕੋਈ ਮਨੁੱਖ ਮੇਰੇ ਲਈ ਅਤੇ ਖੁਸ਼ਖਬਰੀ ਲਈ ਆਪਣੀ ਜਾਨ ਵਾਰੇਗਾ, ਉਹ ਉਸ ਨੂੰ ਬਚਾ ਲਵੇਗਾ।"
35 Porque o que quiser salvar a sua vida, perdê-la-á; mas o que perder a sua vida por amor de mim e do Evangelho, salvá-la-á.
36 ਪਰ ਕੀ ਫ਼ਾਇਦਾ ਜੇਕਰ ਕੋਈ ਵਿਅਕਤੀ ਸਾਰੀ ਦੁਨੀਆਂ ਨੂੰ ਪਾ ਲਵੇ ਪਰ ਆਪਣੀ ਜਾਨ ਗੁਆ ਲਵੇ?"
36 Pois que aproveitará ao homem ganhar o mundo inteiro, se vier a perder a sua vida?
37 ਕਿਉਂਕਿ ਇੱਕ ਮਨੁੱਖ ਆਪਣੀ ਜਾਨ ਦੇ ਮੋੜੇ ਦੀ ਕੀ ਕੀਮਤ ਤਾਰ ਸੱਕਦਾ ਹੈ?"
37 Ou que dará o homem em troca da sua vida?
38 ਕਿਉਂਕਿ ਜੋ ਮਨੁੱਖ ਇਸ ਪੀੜ੍ਹੀ ਵਿੱਚ ਜੀਅ ਰਹੇ ਹਨ ਉਹ ਬੜੀ ਬੁਰੀ ਅਤੇ ਪਾਪ ਦੀ ਜ਼ਿੰਦਗੀ ਬਤੀਤ ਕਰ ਰਹੇ ਹਨ। ਜੇਕਰ ਕੋਈ ਮੇਰੇ ਅਤੇ ਮੇਰੇ ਉਪਦੇਸ਼ ਬਾਰੇ ਸ਼ਰਮਿੰਦਗੀ ਮਹਿਸੂਸ ਕਰਦਾ ਹੈ ਤਾਂ, ਮੈਂ ਵੀ ਉਦੋਂ ਉਸ ਵਿਅਕਤੀ ਤੋਂ ਸ਼ਰਮਾਵਾਂਗਾ ਜਦੋਂ ਮੈਂ ਆਪਣੇ ਪਿਤਾ ਦੀ ਮਹਿਮਾ ਅਤੇ ਪਵਿੱਤਰ ਦੂਤਾਂ ਸਣੇ ਆਵਾਂਗਾ।”"
38 Porque, se nesta geração adúltera e pecadora alguém se envergonhar de mim e das minhas palavras, também o Filho do homem se envergonhará dele, quando vier na glória de seu Pai com os seus santos anjos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Marcos 8, comparar traduções ou montar um estudo — tudo direto pelo WhatsApp.