Malaquias 1

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਪਰਮੇਸ਼ੁਰ ਵੱਲੋਂ ਅਗੰਮ ਵਾਕ। ਇਹ ਵਾਕ ਯਹੋਵਾਹ ਵੱਲੋਂ ਇਸਰਾਏਲ ਨੂੰ ਹੈ, ਜਿਸ ਲਈ ਪਰਮੇਸ਼ੁਰ ਨੇ ਮਲਾਕੀ ਨੂੰ ਕਿਹਾ।"
1 Sentença pronunciada pelo Senhor contra Israel, por intermédio de Malaquias.
2 ਪਰਮੇਸ਼ੁਰ ਨੂੰ ਇਸਰਾਏਲ ਪਿਆਰਾ ਹੈ ਯਹੋਵਾਹ ਨੇ ਆਖਿਆ, “ਮੈਂ ਤੁਹਾਨੂੰ ਪਿਆਰ ਕਰਦਾ ਹਾਂ।” ਪਰ ਤੁਸੀਂ ਕਿਹਾ, “ਕੀ ਸਬੂਤ ਹੈ ਕਿ ਤੂੰ ਸਾਨੂੰ ਪਿਆਰ ਕਰਦਾ ਹੈਂ?” ਯਹੋਵਾਹ ਨੇ ਆਖਿਆ, “ਕੀ ਇਹ ਠੀਕ ਹੈ ਕਿ ਏਸਾਓ ਯਾਕੂਬ ਦਾ ਭਰਾ ਸੀ? ਠੀਕ ਹੈ ਨਾ? ਪਰ ਮੈਂ ਯਾਕੂਬ ਨੂੰ ਚੁਣਿਆ।"
2 Eu vos tenho amado, diz o Senhor ; mas vós dizeis: Em que nos tens amado? Não foi Esaú irmão de Jacó? — disse o Senhor ; todavia, amei a Jacó,
3 ਅਤੇ ਮੈਂ ਏਸਾਓ ਨੂੰ ਸਵੀਕਾਰ ਨਾ ਕੀਤਾ, ਸਗੋਂ ਮੈਂ ਉਸ ਦੇ ਪਹਾੜੀ ਦੇਸ਼ਾਂ ਨੂੰ ਤਬਾਹ ਕਰ ਦਿੱਤਾ ਹੁਣ ਓੱਥੇ ਸਿਰਫ਼ ਜੰਗਲੀ ਗਿੱਦੜ ਹੀ ਵੱਸਦੇ ਹਨ।”"
3 porém aborreci a Esaú; e fiz dos seus montes uma assolação e dei a sua herança aos chacais do deserto.
4 ਭਾਵੇਂ ਅਦੋਮੀ ਆਖਣਗੇ, “ਅਸੀਂ ਬਰਬਾਦ ਹੋ ਗਏ ਪਰ ਅਸੀਂ ਵਾਪਸ ਜਾਕੇ ਆਪਣੇ ਸ਼ਹਿਰ ਨੂੰ ਮੁੜ ਬਣਾਵਾਂਗੇ।” ਪਰ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਜੇਕਰ ਉਨ੍ਹਾਂ ਨੇ ਉਨ੍ਹਾਂ ਸ਼ਹਿਰਾਂ ਨੂੰ ਮੁੜ ਉਸਾਰਿਆ ਤਾਂ ਮੈਂ ਉਨ੍ਹਾਂ ਨੂੰ ਮੁੜ ਨਸ਼ਟ ਕਰ ਦੇਵਾਂਗਾ।” ਇਸੇ ਕਾਰਣ ਲੋਕ ਅਦੋਮ ਨੂੰ ਦੁਸ਼ਟ ਦੇਸ ਮੰਨਦੇ ਹਨ ਜਿਸ ਨੂੰ ਯਹੋਵਾਹ ਹਮੇਸ਼ਾ ਨਫਰਤ ਕਰਦਾ ਰਿਹਾ ਹੈ।"
4 Se Edom diz: Fomos destruídos, porém tornaremos a edificar as ruínas, então, diz o Senhor dos Exércitos: Eles edificarão, mas eu destruirei; e Edom será chamado Terra-De-Perversidade e Povo-Contra-Quem-O- Senhor -Está-Irado-Para-Sempre.
5 ਤੁਹਾਡੇ ਲੋਕਾਂ ਨੇ ਇਹ ਸਭ ਵੇਖਿਆ ਤਾਂ ਤੁਸੀਂ ਕਿਹਾ, “ਯਹੋਵਾਹ ਮਹਾਨ ਹੈ, ਉਸਦੀ ਮਹਿਮਾ ਇਸਰਾਏਲ ਤੋਂ ਬਾਹਰ ਵੀ ਹੈ।”"
5 Os vossos olhos o verão, e vós direis: Grande é o Senhor também fora dos limites de Israel.
6 ਲੋਕ ਪਰਮੇਸ਼ੁਰ ਦੀ ਇੱਜ਼ਤ ਨਹੀਂ ਕਰਦੇ ਯਹੋਵਾਹ ਸਰਬ ਸ਼ਕਤੀਮਾਨ ਨੇ ਆਖਿਆ, “ਬੱਚੇ ਆਪਣੇ ਪਿਤਾ ਦਾ ਅਤੇ ਨੌਕਰ ਆਪਣੇ ਮਾਲਿਕ ਦਾ ਆਦਰ ਕਰਦੇ ਹਨ। ਮੈਂ ਵੀ ਤੁਹਾਡਾ ਸੁਆਮੀ ਹਾਂ, ਤੁਸੀਂ ਮੇਰਾ ਆਦਰ ਕਿਉਂ ਨਹੀਂ ਕਰਦੇ? ਮੈਂ ਤੁਹਾਡਾ ਪਿਤਾ ਹਾਂ, ਤਾਂ ਫ਼ਿਰ ਭਲਾ ਤੁਸੀਂ ਮੇਰਾ ਆਦਰ ਕਿਉਂ ਨਹੀਂ ਕਰਦੇ? ਤੁਸੀਂ ਜਾਜਕੋ ਮੇਰੇ ਨਾਂ ਦਾ ਨਿਰਾਦਰ ਕਰਦੇ ਹੋ।” ਪਰ ਤੁਸੀਂ ਕਹਿੰਦੇ ਹੋ, “ਅਸੀਂ ਅਜਿਹਾ ਕੀ ਕੀਤਾ ਹੈ ਜੋ ਇਹ ਦਰਸਾਉਂਦਾ ਹੈ ਕਿ ਅਸੀਂ ਤੇਰੇ ਨਾਉਂ ਦੀ ਇੱਜ਼ਤ ਨਹੀਂ ਕਰਦੇ?”"
6 O filho honra o pai, e o servo, ao seu senhor. Se eu sou pai, onde está a minha honra? E, se eu sou senhor, onde está o respeito para comigo? — diz o Senhor dos Exércitos a vós outros, ó sacerdotes que desprezais o meu nome. Vós dizeis: Em que desprezamos nós o teu nome?
7 ਯਹੋਵਾਹ ਨੇ ਕਿਹਾ, “ਤੁਸੀਂ ਮੇਰੀ ਜਗਵੇਦੀ ਤੇ ਅਪਵਿੱਤਰ ਰੋਟੀ ਲਿਆਉਂਦੇ ਹੋ। ਪਰ ਤੁਸੀਂ ਕਿਹਾ, “ਕਿਹੜੀ ਚੀਜ਼ ਭਲਾ ਰੋਟੀ ਨੂੰ ਅਪਵਿੱਤਰ ਤੇ ਗੰਦੀ ਬਣਾਉਂਦੀ ਹੈ?” ਯਹੋਵਾਹ ਨੇ ਆਖਿਆ, “ਤੁਸੀਂ ਮੇਰੀ ਮੇਜ਼ (ਜਗਵੇਦੀ) ਦਾ ਆਦਰ ਨਹੀਂ ਕਰਦੇ।"
7 Ofereceis sobre o meu altar pão imundo e ainda perguntais: Em que te havemos profanado? Nisto, que pensais: A mesa do Senhor é desprezível.
8 ਤੁਸੀਂ ਬਲੀ ਲਈ ਅੰਨ੍ਹੇ ਜਾਨਵਰ ਚੜ੍ਹਾਉਂਦੇ ਹੋ। ਅਤੇ ਇਹ ਬੜੀ ਗ਼ਲਤ ਗੱਲ ਹੈ। ਤੁਸੀਂ ਮੇਰੀ ਜਗਵੇਦੀ ਲਈ ਬੀਮਾਰ ਅਤੇ ਲੰਗੜ੍ਹੇ ਜਾਨਵਰਾਂ ਦੀ ਬਲੀ ਲਿਆਉਂਦੇ ਹੋ ਜੋ ਕਿ ਬੜੀ ਗ਼ਲਤ ਗੱਲ ਹੈ। ਕਦੇ ਅਜਿਹੇ ਬੀਮਾਰ ਜਾਨਵਰ ਆਪਣੇ ਹਾਕਮ ਨੂੰ ਦੇਕੇ ਵੇਖੋ, ਕੀ ਉਹ ਬੀਮਾਰ ਜਾਨਵਰਾਂ ਦਾ ਤੋਹਫਾ ਸਵੀਕਾਰ ਕਰ ਲਵੇਗਾ? ਨਹੀਂ! ਉਹ ਅਜਿਹੇ ਤੋਹਫ਼ੇ ਕਦੇ ਵੀ ਸਵੀਕਾਰ ਨਹੀਂ ਕਰੇਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਅਜਿਹੀਆਂ ਗੱਲਾਂ ਆਖੀਆਂ।"
8 Quando trazeis animal cego para o sacrificardes, não é isso mal? E, quando trazeis o coxo ou o enfermo, não é isso mal? Ora, apresenta-o ao teu governador; acaso, terá ele agrado em ti e te será favorável? — diz o Senhor dos Exércitos.
9 “ਜਾਜਕੋ, ਤੁਸੀਂ ਯਹੋਵਾਹ ਨੂੰ ਤੁਹਾਡੇ ਲਈ ਚੰਗਾ ਹੋਣ ਦੀ ਮੰਗ ਕਰਦੇ ਹੋ, ਪਰ ਉਹ ਤੁਹਾਡੀ ਨਹੀਂ ਸੁਣਦਾ ਅਤੇ ਇਹ ਸਭ ਤੁਹਾਡਾ ਹੀ ਕਸੂਰ ਹੈ।” ਯਹੋਵਾਹ ਸਰਬ ਸ਼ਕਤੀਮਾਨ ਨੇ ਅਜਿਹਾ ਆਖਿਆ।"
9 Agora, pois, suplicai o favor de Deus, que nos conceda a sua graça; mas, com tais ofertas nas vossas mãos, aceitará ele a vossa pessoa? — diz o Senhor dos Exércitos.
10 “ਮੈਂ ਆਸ ਕਰਦਾਂ ਕਿ ਕਾਸ਼ ਤੁਹਾਡੇ ਵਿੱਚੋਂ ਕੋਈ ਜਾਜਕਾਂ ਨੂੰ ਤੁਹਾਡੀਆਂ ਬੇਕਾਰ ਦੀਆਂ ਅੱਗਾਂ ਮੇਰੀ ਜਗਵੇਦੀ ਤੇ ਬਾਲਣ ਤੋਂ ਰੋਕਣ ਲਈ ਦਰਵਾਜ਼ੇ ਬੰਦ ਕਰ ਦੇਵੇ। ਮੈਂ ਤੁਹਾਡੇ ਨਾਲ ਪ੍ਰਸੰਨ ਨਹੀਂ ਹਾਂ ਨਾ ਹੀ ਮੈਂ ਤੁਹਾਡੀਆਂ ਭੇਟਾਂ ਸਵੀਕਾਰ ਕਰਾਂਗਾ।” ਯਹੋਵਾਹ ਸਰਬ-ਸੱਕਤੀਮਾਨ ਨੇ ਇਉਂ ਆਖਿਆ।"
10 Tomara houvesse entre vós quem feche as portas, para que não acendêsseis, debalde, o fogo do meu altar. Eu não tenho prazer em vós, diz o Senhor dos Exércitos, nem aceitarei da vossa mão a oferta.
11 “ਸਾਰੀ ਦੁਨੀਆਂ ਵਿੱਚ ਮੇਰੇ ਨਾਂ ਦਾ ਆਦਰ ਹੁੰਦਾ ਹੈ ਅਤੇ ਸਾਰੀ ਦੁਨੀਆਂ ਦੇ ਦੁਆਲਿਓ ਲੋਕ ਮੇਰੇ ਲਈ ਵੱਧੀਆ ਤੋਹਫ਼ੇ ਲਿਆਉਂਦੇ ਹਨ। ਉਹ ਮੇਰੇ ਨਾਂ ਤੇ ਤੋਹਫ਼ੇ ਵਜੋਂ ਸੁਗੰਧਤ ਧੂਪਾਂ ਧੁਖਾਉਂਦੇ ਹਨ, ਕਿਉਂ ਕਿ ਉਨ੍ਹਾਂ ਸਾਰੇ ਲੋਕਾਂ ਲਈ ਮੇਰੇ ਨਾਂ ਦੀ ਮਹੱਤਾ ਹੈ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ।"
11 Mas, desde o nascente do sol até ao poente, é grande entre as nações o meu nome; e em todo lugar lhe é queimado incenso e trazidas ofertas puras, porque o meu nome é grande entre as nações, diz o Senhor dos Exércitos.
12 “ਪਰ ਤੁਸੀਂ ਦਰਸਾਉਂਦੇ ਹੋ ਕਿ ਤੁਸੀਂ ਬਿਲਕੁਲ ਮੇਰੇ ਨਾਂ ਦਾ ਆਦਰ ਨਹੀਂ ਕਰਦੇ। ਯਹੋਵਾਹ ਦੀ ਜਗਵੇਦੀ ਅਪਵਿੱਤਰ ਹੈ ਅਤੇ ਇਸਦੀਆਂ ਬਲੀਆਂ ਅਪਮਾਨਜਨਕ ਹਨ ਆਖਕੇ ਇਸਦੀ ਨਖੇਧੀ ਕਰਦੇ ਹੋ।"
12 Mas vós o profanais, quando dizeis: A mesa do Senhor é imunda, e o que nela se oferece, isto é, a sua comida, é desprezível.
13 ਅਤੇ ਤੁਸੀਂ ਉਸ ਮੇਜ਼ (ਜਗਵੇਦੀ) ਤੋਂ ਖਾਣਾ ਪਸੰਦ ਨਹੀਂ ਕਰਦੇ। ਤੁਸੀਂ ਭੋਜਨ ਨੂੰ ਸੁੰਘ ਕੇ ਖਾਣ ਤੋਂ ਮੁਨਕਰ ਹੋ ਜਾਂਦੇ ਹੋ। ਅਤੇ ਆਖਦੇ ਹੋ ਕਿ ਇਹ ਮਾੜਾ ਹੈ ਪਰ ਇਹ ਗੱਲ ਝੂਠ ਹੈ। ਫ਼ਿਰ ਤੁਸੀਂ ਮੇਰੇ ਲਈ ਬੀਮਾਰ, ਲੰਗੜ੍ਹੇ ਅਤੇ ਦਾਗ਼ੀ ਜਾਨਵਰ, ਮੇਰੀ ਬਲੀ ਲਈ ਲੈ ਆਉਂਦੇ ਹੋ। ਤੁਸੀਂ ਬਲੀ ਲਈ ਮੇਰੇ ਕੋਲ ਬੀਮਾਰ ਜਾਨਵਰਾਂ ਦੀ ਚਢ਼ਤ ਲੈ ਆਉਂਦੇ ਹੋ। ਪਰ ਮੈਂ ਤੁਹਾਡੇ ਕੋਲੋਂ ਅਜਿਹੇ ਬੀਮਾਰ ਜਾਨਵਰ ਸਵੀਕਾਰ ਨਾ ਕਰਾਂਗਾ।"
13 E dizeis ainda: Que canseira! E me desprezais, diz o Senhor dos Exércitos; vós ofereceis o dilacerado, e o coxo, e o enfermo; assim fazeis a oferta. Aceitaria eu isso da vossa mão? — diz o Senhor .
14 ਕੁਝ ਲੋਕਾਂ ਕੋਲ ਕੁਝ ਤਗੜ੍ਹੇ ਨਰ ਜਾਨਵਰ ਤਾਂ ਹਨ, ਜਿਨ੍ਹਾਂ ਦੀ ਚੜ੍ਹਾਵੇ ’ਚ ਉਹ ਬਲੀ ਦੇ ਸੱਕਦੇ ਹਨ ਪਰ ਉਹ ਵੱਧੀਆ ਜਾਨਵਰ ਮੇਰੇ ਚੜ੍ਹਾਵੇ ਲਈ ਨਹੀਂ ਲਿਆਉਂਦੇ। ਕੁਝ ਲੋਕ ਮੇਰੇ ਅੱਗੇ ਵੱਧੀਆ ਜਾਨਵਰਾਂ ਦੀ ਚੜਤ ਵੀ ਕਰਦੇ ਹਨ ਅਤੇ ਉਹ ਮੋਟੇ ਜਾਨਵਰ ਅਗਾਂਹ ਮੈਨੂੰ ਦੇਣ ਦਾ ਇਕਰਾਰ ਵੀ ਕਰਦੇ ਹਨ ਪਰ ਉਹ ਚਲਾਕੀ ਨਾਲ ਚੰਗੇ ਜਾਨਵਰ ਬਦਲ ਕੇ ਉਨ੍ਹਾਂ ਦੀ ਬਾਵੇਂ ਬੀਮਾਰ ਜਾਨਵਰ ਮੈਨੂੰ ਮੜ੍ਹ ਦਿੰਦੇ ਹਨ। ਉਨ੍ਹਾਂ ਲੋਕਾਂ ਉੱਪਰ ਬਦੀ ਵਾਪਰੇਗੀ। ਮੈਂ ਮਹਾਨ ਪਾਤਸ਼ਾਹ ਹਾਂ। ਤੁਹਾਨੂੰ ਮੇਰੀ ਇੱਜ਼ਤ ਕਰਨੀ ਚਾਹੀਦੀ ਹੈ। ਸਾਰੀ ਦੁਨੀਆਂ ਦੇ ਲੋਕ ਮੇਰਾ ਆਦਰ ਕਰਦੇ ਹਨ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਉਂ ਆਖਿਆ।"
14 Pois maldito seja o enganador, que, tendo um animal sadio no seu rebanho, promete e oferece ao Senhor um defeituoso; porque eu sou grande Rei, diz o Senhor dos Exércitos, o meu nome é terrível entre as nações.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Malaquias 1, comparar traduções ou montar um estudo — tudo direto pelo WhatsApp.