Malaquias 2

Punjabi Bible (GL_PUNJABI) vs NVI

Sair da comparação
NVI Nova Versão Internacional
1 ਜਾਜਕਾਂ ਲਈ ਬਿਧੀਆਂ “ਹੇ ਜਾਜਕੋ! ਮੇਰੀ ਗੱਲ ਸੁਣੋ! ਇਹ ਬਿਧੀ ਤੁਹਾਡੇ ਲਈ ਹੈ! ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਧਿਆਨ ਨਾਲ ਸੁਣੋ ਅਤੇ ਮੇਰੇ ਨਾਓਂ ਦੀ ਉਸਤਤ ਕਰੋ!"
1 "E agora esta advertência é para vocês, ó sacerdotes.
2 ਜੇਕਰ ਤੁਸੀਂ ਮੇਰੇ ਨਾਉਂ ਦਾ ਆਦਰ ਨਹੀਂ ਕਰੋਂਗੇ ਤਾਂ ਮੈਂ ਤੁਹਾਨੂੰ ਅਤੇ ਤੁਹਾਡੀਆਂ ਬਰਕਤਾਂ ਨੂੰ ਸਰਾਪ ਦੇਵਾਂਗਾ। ਤੁਸੀਂ ਅਸੀਸ ਮੰਗੋਂਗੇ ਤੇ ਤੁਹਾਨੂੰ ਸਰਾਪ ਮਿਲੇਗਾ ਕਿਉਂ ਕਿ ਤੁਸੀਂ ਮੇਰੇ ਨਾਉਂ ਦੀ ਇੱਜ਼ਤ ਨਹੀਂ ਕੀਤੀ। ਜੇ ਤੁਸੀਂ ਪ੍ਰਸੰਸਾ ਨਾ ਕਰੋਂਗੇ ਤਾਂ ਮੈਂ ਤੁਹਾਡੇ ਤੇ ਕਰੋਪੀ ਲਿਆਵਾਂਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਉਂ ਫੁਰਮਾਇਆ।"
2 Se vocês não derem ouvidos e não se dispuserem a honrar o meu nome", diz o Senhor dos Exércitos, "lançarei maldição sobre vocês, e até amaldiçoarei as suas bênçãos. Aliás já as amaldiçoei, porque vocês não me honram de coração.
3 “ਵੇਖੋ, ਮੈਂ ਤੁਹਾਡੇ ਉਤਰਾਧਿਕਾਰੀਆਂ ਨੂੰ ਝਿੜਕਾਂਗਾ ਤੇ ਸਜ਼ਾ ਦੇਵਾਂਗਾ। ਛੁੱਟੀਆਂ ’ਚ ਤੁਹਾਡੇ ਜਾਜਕ ਮੈਨੂੰ ਬਲੀਆਂ ਚੜ੍ਹਾਉਂਦੇ ਹਨ। ਤੁਸੀਂ ਜਾਨਵਰਾਂ ਦੇ ਅੰਦਰਲੇ ਗੰਦਗੀ ਵਾਲੇ ਅੰਗਾਂ ਨੂੰ ਅਤੇ ਗੋਬਰ ਨੂੰ ਕੱਢ ਕੇ ਸੁੱਟ ਦਿੰਦੇ ਹੋ, ਪਰ ਮੈਂ ਉਹ ਗੋਬਰ ਤੁਹਾਡੇ ਚਿਹਰਿਆਂ ਤੇ ਲੇਪਾਂਗਾ ਅਤੇ ਇਸ ਗੰਦਗੀ ਸਮੇਤ ਤੁਸੀਂ ਵੀ ਸੁੱਟੇ ਜਾਵੋਂਗੇ।"
3 "Por causa de vocês eu vou destruir a sua descendência; esfregarei na cara de vocês os excrementos dos animais oferecidos em sacrifício em suas festas e lançarei vocês fora, juntamente com os excrementos.
4 ਤਦ ਤੁਸੀਂ ਜਾਣੋਂਗੇ ਕਿ ਮੈਂ ਇਹ ਹੁਕਮ ਤੁਹਾਨੂੰ ਕਿਉਂ ਦੇ ਰਿਹਾ ਹਾਂ। ਮੈਂ ਇਹ ਹੁਕਮ ਤੁਹਾਨੂੰ ਇਸ ਲਈ ਦਿੱਤਾ ਤਾਂ ਜੋ ਲੇਵੀ ਨਾਲ ਮੇਰਾ ਇਕਰਾਰਨਾਮਾ ਰਹੇ, ਇਸੇ ਲਈ ਮੈਂ ਤੁਹਾਨੂੰ ਇਹ ਗੱਲਾਂ ਆਖੀਆਂ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਉਂ ਫ਼ੁਰਮਾਇਆ।"
4 Então vocês saberão que fui eu que lhes dei esta advertência para que a minha aliança com Levi fosse mantida", diz o Senhor dos Exércitos.
5 ਯਹੋਵਾਹ ਨੇ ਆਖਿਆ, “ਮੈਂ ਲੇਵੀ ਨਾਲ ਇਹ ਇਕਰਾਰਨਾਮਾ ਕੀਤਾ। ਮੈਂ ਉਸ ਨੂੰ ਜੀਵਨ ਅਤੇ ਸ਼ਾਂਤੀ ਦੇਣ ਦਾ ਵਾਅਦਾ ਕੀਤਾ-ਅਤੇ ਮੈਂ ਉਸ ਨੂੰ ਇਹ ਦਿੱਤਾ। ਉਸ ਨੇ ਮੇਰਾ ਆਦਰ ਕੀਤਾ ਅਤੇ ਮੇਰਾ ਨਾਉਂ ਦਾ ਜੱਸ ਕੀਤਾ।"
5 "A minha aliança com ele foi uma aliança de vida e de paz, que de fato lhe dei para que me temesse. Ele me temeu, e tremeu diante do meu nome.
6 ਸਚਿਆਈ ਦੀ ਸਿੱਖਿਆ ਉਸ ਦੇ ਮੂੰਹ ਤੇ ਸੀ। ਲੇਵੀ ਨੇ ਝੂਠ ਨਾ ਪ੍ਰਚਾਰਿਆ। ਉਹ ਈਮਾਨਦਾਰ ਸੀ ਅਤੇ ਸ਼ਾਂਤੀ ਦਾ ਜਾਜਕ ਸੀ। ਲੇਵੀ ਨੇ ਮੇਰੀ ਸਿੱਖਿਆ ਦਾ ਅਨੁਸਰਣ ਕੀਤਾ, ਮੇਰੇ ਪਿੱਛੇ ਲੱਗਾ ਅਤੇ ਉਸ ਨੇ ਬੜੇ ਸਾਰੇ ਮਨੁੱਖਾਂ ਨੂੰ ਕੁਰਾਹੇ ਪੈਣ ਤੋਂ ਬਚਾਇਆ।"
6 A verdadeira lei estava em sua boca e nenhuma falsidade achou-se em seus lábios. Ele andou comigo em paz e retidão, e desviou muitos do pecado.
7 ਇੱਕ ਜਾਜਕ ਨੂੰ ਪਰਮੇਸ਼ੁਰ ਦੀ ਬਿਵਸਬਾ ਦਾ ਗਿਆਨ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸ ਕੋਲ ਜਾਣ ਅਤੇ ਪਰਮੇਸ਼ੁਰ ਦੀਆਂ ਸਿੱਖਿਆਵਾਂ ਦਾ ਗਿਆਨ ਹਾਸਿਲ ਕਰਨ। ਇੱਕ ਜਾਜਕ ਲੋਕਾਂ ਲਈ ਯਹੋਵਾਹ ਦੀ ਬਿਵਸਬਾ ਦੀ ਸਿੱਖਿਆ ਦਾ ਦੂਤ ਹੋਣਾ ਚਾਹੀਦਾ ਹੈ ਜੋ ਉਸ ਗਿਆਨ ਨੂੰ ਮਨੁੱਖਤਾ ਵਿੱਚ ਵੰਡੇ।”"
7 "Porque os lábios do sacerdote devem guardar o conhecimento, e da sua boca todos esperam a instrução na lei, porque ele é o mensageiro do Senhor dos Exércitos.
8 ਯਹੋਵਾਹ ਨੇ ਆਖਿਆ, “ਪਰ ਤੁਸੀਂ ਜਾਜਕਾਂ ਨੇ ਮੇਰੀ ਬਿਵਸਬਾ ਨੂੰ ਨਹੀਂ ਮੰਨਿਆ ਸਗੋਂ ਤੁਸੀਂ ਬਿਵਸਬਾ ਨਾਲ ਲੋਕਾਂ ਨੂੰ ਗ਼ਲਤ ਸਮਝਾ ਕੇ ਉਨ੍ਹਾਂ ਨੂੰ ਕੁਰਾਹੇ ਪਾਇਆ। ਤੁਸੀਂ ਲੇਵੀ ਨਾਲ ਬਂਨੇ ਨੇਮ ਨੂੰ ਬਰਬਾਦ ਕਰਕੇ ਰੱਖ ਦਿੱਤਾ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਬਚਨ ਫਰਮਾਏ।"
8 Mas vocês se desviaram do caminho e pelo seu ensino causaram a queda de muita gente; vocês quebraram a aliança de Levi", diz o Senhor dos Exércitos.
9 “ਤੁਸੀਂ ਮੇਰੇ ਪਾਏ ਰਾਹ ਤੇ ਨਾ ਤੁਰੇ। ਤੁਸੀਂ ਮੇਰੀ ਬਿਵਸਬਾ ਨੂੰ ਨਾ ਮੰਨਿਆ। ਇਸ ਲਈ ਮੈਂ ਤੁਹਾਨੂੰ ਨਖਿੱਧ ਕਰਾਰ ਦਿੰਦਾ ਹਾਂ-ਅਤੇ ਲੋਕ ਤੁਹਾਡਾ ਆਦਰ ਨਾ ਕਰਨਗੇ।”"
9 "Por isso eu fiz que fossem desprezados e humilhados diante de todo o povo, porque vocês não seguem os meus caminhos, mas são parciais quando ensinam a lei. "
10 ਯਹੂਦਾਹ ਪਰਮੇਸ਼ੁਰ ਨਾਲ ਸੱਚਾ ਨਹੀਂ ਸੀ ਸਾਡਾ ਸਭ ਦਾ ਪਿਤਾ (ਪਰਮੇਸ਼ੁਰ) ਇੱਕ ਹੈ। ਉਸ ਨੇ ਹੀ ਸਾਨੂੰ ਸਾਰਿਆਂ ਨੂੰ ਸਾਜਿਆ ਹੈ। ਤਾਂ ਫ਼ਿਰ ਭਾਈ-ਭਾਈ ਨੂੰ ਕਿਉਂ ਧੋਖਾ ਦਿੰਦਾ ਹੈ? ਅਜਿਹੇ ਲੋਕ ਇਉਂ ਕਰਕੇ ਇਹ ਜਤਾਉਂਦੇ ਹਨ ਕਿ ਉਨ੍ਹਾਂ ਨੂੰ ਨੇਮ ਦਾ ਕੋਈ ਆਦਰ ਨਹੀਂ। ਉਨ੍ਹਾਂ ਨੂੰ ਉਸ ਬਿਵਸਬਾ ਦੀ ਕੋਈ ਇੱਜ਼ਤ ਨਹੀਂ ਜਿਹੜੀ ਸਾਡੇ ਪੁਰਖਿਆਂ ਨੇ ਪਰਮੇਸ਼ੁਰ ਨਾਲ ਬੰਨ੍ਹੀ ਸੀ।"
10 Não temos todos o mesmo Pai? Não fomos todos criados pelo mesmo Deus? Por que será então que quebramos a aliança dos nossos antepassados sendo infiéis uns com os outros?
11 ਯਹੂਦਾਹ ਦੇ ਲੋਕਾਂ ਨੇ ਦੂਜਿਆਂ ਲੋਕਾਂ ਨਾਲ ਧੋਖਾ ਕੀਤਾ। ਯਰੂਸ਼ਲਮ ਅਤੇ ਇਸਰਾਏਲ ਵਿੱਚ ਲੋਕਾਂ ਨੇ ਹਨੇਰ ਮਚਾਇਆ। ਪਰਮੇਸ਼ੁਰ ਉਸ ਮੰਦਰ ਨੂੰ ਪਿਆਰ ਕਰਦਾ ਹੈ ਪਰ ਯਹੂਦਾਹ ਦੇ ਮਨੁੱਖਾਂ ਨੇ ਯਹੋਵਾਹ ਦੇ ਪਵਿੱਤਰ ਮੰਦਰ ਵੱਲ ਕੋਈ ਆਦਰ ਨਾ ਪ੍ਰਗਟਾਇਆ ਸਗੋਂ ਯਹੂਦਾਹ ਦੇ ਲੋਕਾਂ ਨੇ ਵਿਦੇਸ਼ੀ ਦੇਵੀਆਂ ਦੀ ਉਪਾਸਨਾ ਸ਼ੁਰੂ ਕਰ ਦਿੱਤੀ।"
11 Judá tem sido infiel. Uma coisa repugnante foi cometida em Israel e em Jerusalém; Judá desonrou o santuário que o Senhor ama; homens casaram-se com mulheres que adoram deuses estrangeiros.
12 ਯਹੋਵਾਹ ਉਨ੍ਹਾਂ ਲੋਕਾਂ ਨੂੰ ਯਹੂਦਾਹ ਦੇ ਘਰਾਣੇ ਵਿੱਚੋਂ ਹਟਾਅ ਦੇਵੇਗਾ। ਭਾਵੇਂ ਉਹ ਲੋਕ ਫ਼ਿਰ ਯਹੋਵਾਹ ਲਈ ਭੇਟਾਂ ਤੇ ਤੋਹਫ਼ੇ ਲੈ ਕੇ ਆਉਣ-ਪਰ ਇਸ ਨਾਲ ਕੋਈ ਲਾਭ ਨਾ ਹੋਵੇਗਾ।"
12 Que o Senhor lance fora das tendas de Jacó o homem que faz isso, seja ele quem for, mesmo que esteja trazendo ofertas ao Senhor dos Exércitos.
13 ਤੁਸੀਂ ਰੋ-ਰੋ ਕੇ ਯਹੋਵਾਹ ਦੀ ਜਗਵੇਦੀ ਨੂੰ ਹੰਝੂਆਂ ਨਾਲ ਭਾਵੇਂ ਭਰ ਦੇਵੋਁ, ਪਰ ਉਹ ਤੁਹਾਡੀ ਭੇਟਾ ਸਵੀਕਾਰ ਨਾ ਕਰੇਗਾ। ਯਹੋਵਾਹ ਤੁਹਾਡੀਆਂ ਵਸਤਾਂ ਉੱਪਰ ਨਾ ਰੀਝੇਗਾ।"
13 Há outra coisa que vocês fazem: Enchem de lágrimas o altar do Senhor; choram e gemem porque ele já não dá atenção às suas ofertas nem as aceita com prazer.
14 ਤੁਸੀਂ ਆਖਦੇ ਹੋ, “ਸਾਡੀਆਂ ਭੇਟਾ ਯਹੋਵਾਹ ਵੱਲੋਂ ਕਿਉਂ ਪ੍ਰਵਾਣ ਨਹੀਂ?” ਕਿਉਂ ਕਿ ਉਹ ਤੁਹਾਡੀਆਂ ਬਦੀਆਂ ਨੂੰ ਵੇਖਦਾ ਹੈ, ਅਤੇ ਉਹ ਤੁਹਾਡੀ ਬਦੀ ਦੇ ਖਿਲਾਫ਼ ਚਸ਼ਮਦੀਦ ਗਵਾਹ ਹੈ। ਉਸ ਨੇ ਤੈਨੂੰ ਤੇਰੀ ਪਤਨੀ ਨਾਲ ਬੇਵਫ਼ਾਈ ਕਰਦਿਆਂ ਵੇਖਿਆ। ਤੇਰੀ ਜਵਾਨੀ ਵਿੱਚ ਤੂੰ ਉਸ ਮੁਟਿਆਰ ਨਾਲ ਦੋਸਤੀ ਕੀਤੀ, ਆਪਣੀ ਸਾਬਣ-ਸਖੀ ਨੂੰ ਆਪਣੀ ਪਤਨੀ ਬਣਾਇਆ ਫ਼ਿਰ ਇੱਕ ਦੂਜੇ ਨਾਲ ਸੌਂਹਾਂ ਖਾਕੇ ਪਤੀ-ਪਤਨੀ ਬਣੇ ਪਰ ਫ਼ਿਰ ਤੂੰ ਉਸ ਨਾਲ ਧੋਖਾ ਕੀਤਾ।"
14 E vocês ainda perguntam: "Por quê? " É porque o Senhor é testemunha entre você e a mulher da sua mocidade, pois você não cumpriu a sua promessa de fidelidade, embora ela fosse a sua companheira, a mulher do seu acordo matrimonial.
15 ਪਰਮੇਸ਼ੁਰ ਪਤੀ-ਪਤਨੀ ਨੂੰ ਇੱਕ ਜਿਸਮ, ਇੱਕ ਰੂਹ ਵਜੋਂ ਵੇਖਣਾ ਚਾਹੁੰਦਾ ਹੈ ਤਾਂ ਜੋ ਉਨ੍ਹਾਂ ਨੂੰ ਪਵਿੱਤਰ ਬੱਚੇ ਪੈਦਾ ਹੋਣ। ਇਸ ਲਈ ਤੁਹਾਨੂੰ ਉਸ ਆਤਮਿਕ ਏਕਤਾ ਦੀ ਰੱਖਿਆ ਕਰਨੀ ਚਾਹੀਦੀ ਹੈ ਅਤੇ ਆਪਣੀ ਪਤਨੀ ਨਾਲ ਫ਼ਰੇਬ ਨਹੀਂ ਕਰਨਾ ਚਾਹੀਦਾ। ਉਹ ਜੁਆਨੀ ਤੋਂ ਤੇਰੇ ਅੰਗ-ਸੰਗ ਰਹੀ ਹੈ।"
15 Não foi o Senhor que os fez um só? Em corpo e em espírito eles lhe pertencem. E por que um só? Porque ele desejava uma descendência consagrada. Portanto, tenham cuidado: Ninguém seja infiel à mulher da sua mocidade.
16 ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ, “ਮੈਂ ਤਲਾਕ ਨੂੰ ਨਫ਼ਰਤ ਕਰਦਾ ਹਾਂ ਅਤੇ ਜਿਹੜੇ ਆਦਮੀ ਜ਼ਾਲਿਮਾਨਾ ਹਰਕਤਾਂ ਕਰਦੇ ਹਨ ਮੈਂ ਉਸ ਤੋਂ ਘਿਰਣਾ ਖਾਂਦਾ ਹਾਂ। ਤੁਸੀਂ ਆਪਣੇ ਅੰਦਰ ਅਧਿਆਤਮਕ ਸ਼ਕਤੀ ਕਾਇਮ ਕਰੋ ਅਤੇ ਆਪਣੀ ਪਤਨੀ ਨਾਲ ਬੇਪਰਤੀਤੀ ਨਾ ਕਰੋ।”"
16 "Eu odeio o divórcio", diz o Senhor, o Deus de Israel, e "o homem que se cobre de violência como se cobre de roupas", diz o Senhor dos Exércitos. Por isso tenham bom senso; não sejam infiéis.
17 ਨਿਆਂ ਦਾ ਵਿਸ਼ੇਸ਼ ਸਮਾਂ ਤੁਸੀਂ ਗ਼ਲਤ ਗੱਲਾਂ ਦਾ ਪ੍ਰਚਾਰ ਕੀਤਾ ਅਤੇ ਉਨ੍ਹਾਂ ਗ਼ਲਤ ਗੱਲਾਂ ਨੇ ਯਹੋਵਾਹ ਨੂੰ ਉਦਾਸ ਕੀਤਾ। ਤੁਸੀਂ ਲੋਕਾਂ ਵਿੱਚ ਗ਼ਲਤ ਪ੍ਰਚਾਰ ਕੀਤਾ ਕਿ ਬਦੀ ਕਰਨ ਵਾਲੇ ਲੋਕਾਂ ਨੂੰ ਪਰਮੇਸ਼ੁਰ ਪਸੰਦ ਕਰਦਾ ਹੈ ਤੁਸੀਂ ਪ੍ਰਚਾਰਿਆ ਕਿ ਅਜਿਹੇ ਮਨੁੱਖਾਂ ਨੂੰ ਪਰਮੇਸ਼ੁਰ ਭਲੇ ਸਮਝਦਾ ਹੈ। ਅਤੇ ਪਰਮੇਸ਼ੁਰ ਬਦੀ ਕਰਨ ਵਾਲਿਆਂ ਨੂੰ ਸਜ਼ਾ ਨਹੀਂ ਦਿੰਦਾ।"
17 "Vocês têm cansado o Senhor com as suas palavras. ‘Como o temos cansado? ’, vocês ainda perguntam. Quando dizem: ‘Todos os que fazem o mal são bons aos olhos do Senhor, e ele se agrada deles’ e também quando perguntam: ‘Onde está o Deus da justiça? ’ "

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Malaquias 2, comparar traduções ou montar um estudo — tudo direto pelo WhatsApp.