Miquéias 2

Punjabi Bible (GL_PUNJABI) vs BKJ

Sair da comparação
1 ਲੋਕਾਂ ਦੀਆਂ ਪਾਪੀ ਵਿਉਂਤਾਂ ਜਿਹੜੇ ਬਦੀ ਕਰਨ ਦੀ ਸੋਚਦੇ ਹਨ ਉਨ੍ਹਾਂ ਲੋਕਾਂ ਤੇ ਸੰਕਟ ਆਵੇਗਾ ਜਿਹੜੇ ਆਪਣੇ ਮੰਜਿਆਂ ਤੇ ਲੰਮੇ ਪੈਕੇ ਰਾਤ ਭਰ ਬਦੀ ਸੋਚਦੇ ਹਨ ਅਤੇ ਫ਼ਿਰ ਸਵੇਰ ਹੋਣ ਤੇ ਆਪਣੇ ਸੋਚੇ ਮੁਤਾਬਕ ਬਦੀ ਕਰਦੇ ਹਨ। ਭਲਾ ਕਿਉਂ-ਕਿਉਂ ਕਿ ਉਨ੍ਹਾਂ ਕੋਲ ਮਨ-ਇੱਛਤ ਕਰਨ ਦੀ ਸ਼ਕਤੀ ਹੈ।"
1 Ai daqueles que tramam iniquidade, e maquinam o mal nas suas camas! Quando alvorece, eles o praticam, porque está no poder da sua mão.
2 ਉਹ ਖੇਤ ਚਾਹੁੰਦੇ ਹਨ, ਇਸ ਲਈ ਉਹ ਇਨ੍ਹਾਂ ਨੂੰ ਖੋਹ ਲੈਂਦੇ ਹਨ। ਉਹ ਘਰ ਚਾਹੁੰਦੇ ਹਨ, ਇਸ ਲਈ ਉਹ ਇਨ੍ਹਾਂ ਨੂੰ ਖੋਹ ਲੈਂਦੇ ਹਨ। ਉਹ ਇੱਕ ਆਦਮੀ ਤੋਂ ਘਰ ਖੋਹ ਲੈਂਦੇ ਹਨ ਅਤੇ ਉਸ ਨੂੰ ਗੁਮਰਾਹ ਕਰਕੇ ਉਸ ਦੀ ਜ਼ਮੀਨ ਲੈ ਲੈਂਦੇ ਹਨ।"
2 E cobiçam campos, e os tomam de forma violenta; cobiçam casas, e arrebatam-nas; assim oprimem um homem e à sua casa, a um homem e à sua herança.
3 ਲੋਕਾਂ ਨੂੰ ਸਜ਼ਾ ਦੇਣ ਦੀ ਯਹੋਵਾਹ ਦੀ ਵਿਉਂਤ ਇਸੇ ਲਈ ਯਹੋਵਾਹ ਨੇ ਇਹ ਕੁਝ ਆਖਿਆ ਹੈ: “ਵੇਖੋ! ਮੈਂ ਇਸ ਪਰਿਵਾਰ ਦੇ ਵਿਰੁੱਧ ਮੁਸੀਬਤ ਸੋਚਦਾ ਹਾਂ ਤੁਸੀਂ ਆਪਣੇ ਆਪ ਨੂੰ ਬਚਾ ਨਾ ਸੱਕੇਂਗੇ ਤੁਹਾਡਾ ਹਂਕਾਰ ਟੁੱਟ ਜਾਵੇਗਾ ਕਿਉਂ ਕਿ ਭੈੜਾ ਸਮਾਂ ਆ ਰਿਹਾ ਹੈ।"
3 Portanto assim diz o SENHOR: Eis que, contra esta família projeto um mal, do qual não tirareis os vossos pescoços; e não andareis de forma tão arrogante, pois este tempo será mau.
4 ਲੋਕ ਤੁਹਾਡੇ ਬਾਰੇ ਕਹਾਉਤਾਂ ਗਾਉਣਗੇ ਉਹ ਤੁਹਾਡੇ ਲਈ ਇਹ ਸ਼ੋਕ ਗੀਤ ਗਾਉਣਗੇ: ‘ਅਸੀਂ ਬਰਬਾਦ ਹੋ ਗਏ ਯਹੋਵਾਹ ਨੇ ਸਾਡੇ ਤੋਂ ਜ਼ਮੀਨ ਖੋਹਕੇ ਦੂਜਿਆਂ ਨੂੰ ਦੇ ਦਿੱਤੀ। ਹਾਂ, ਉਸ ਨੇ ਮੈਥੋਂ ਮੇਰੀ ਧਰਤੀ ਖੋਹ ਕੇ ਸਾਡੇ ਖੇਤਾਂ ਨੂੰ ਸਾਡੇ ਵੈਰੀਆਂ ’ਚ ਵੰਡਿਆ।"
4 Naquele dia levantará contra vós uma parábola, lamentarão com pranto lastimoso, e dirão: Estamos inteiramente arruinados; ele mudou a porção do meu povo; como a retirou de mim! Tirou nossos campos e os dividiu.
5 ਇਸ ਲਈ ਹੁਣ ਅਸੀਂ ਜ਼ਮੀਨ ਨੂੰ ਨਾਪ ਵੀ ਨਹੀਂ ਸੱਕਦੇ ਤੇ ਨਾ ਹੀ ਯਹੋਵਾਹ ਦੀ ਉੱਮਤ ਵਿੱਚ ਵੰਡ ਸੱਕਦੇ ਹਾਂ।’”"
5 Portanto, não terás tu quem lance o cordel pela sorte na congregação do SENHOR.
6 ਮੀਕਾਹ ਨੂੰ ਨਾ ਪ੍ਰਚਾਰ ਕਰਨ ਲਈ ਆਖਣਾ ਲੋਕ ਕਹਿੰਦੇ ਹਨ, “ਸਾਡੇ ਕੋਲ ਪ੍ਰਚਾਰ ਨਾ ਕਰੋ ਸਾਡੇ ਲਈ ਬੁਰੇ ਵਾਕ ਨਾ ਆਖ ਸਾਡਾ ਕੁਝ ਨਹੀਂ ਵਿਗੜ੍ਹੇਗਾ।”"
6 Não profetizeis, dizem os que profetizam; eles não profetizarão para eles, pois não se apartará a sua vergonha.
7 ਪਰ ਯਾਕੂਬ ਦੇ ਘਰਾਣੇ ਦੇ ਲੋਕੋ! ਇਹ ਗੱਲਾਂ ਮੈਂ ਜ਼ਰੂਰ ਕਰਾਂਗਾ ਤੁਹਾਡੀ ਭੈੜੀਆਂ ਕਰਨੀਆਂ ਕਾਰਣ ਯਹੋਵਾਹ ਦਾ ਧੀਰਜ ਟੁੱਟ ਰਿਹਾ ਹੈ ਜੇਕਰ ਤੁਸੀਂ ਸਲੀਕੇ ਸਿਰ ਰਹੋ ਤਾਂ ਮੈਂ ਤੁਹਾਡੇ ਲਈ ਚੰਗੇ ਬਚਨ ਕਹਾਂ।"
7 Ó vós que sois chamados casa de Jacó, porventura encurtou-se o Espírito do SENHOR? São estes os seus feitos? As minhas palavras não fazem bem ao que anda retamente?
8 ਪਰ ਮੇਰੇ ਮਨੁੱਖਾਂ ਲਈ ਉਹ ਵੈਰੀਆਂ ਤੁੱਲ ਹਨ ਤੁਸੀਂ ਤੁਰਦੇ ਜਾਂਦੇ ਮੇਰੇ ਮਨੁੱਖਾਂ ਦੇ ਪਿੱਛੋਂ ਕੱਪੜੇ ਖਿੱਚ ਲੈਂਦੇ ਹੋ ਉਹ ਲੋਕ ਸਮਝਦੇ ਹਨ ਕਿ ਉਹ ਸੁਰੱਖਿਅਤ ਹਨ ਪਰ ਤੁਸੀਂ ਉਨ੍ਹਾਂ ਤੋਂ ਵਸਤਾਂ ਖੋਹ ਲੈਂਦੇ ਹੋ ਜਿਵੇਂ ਉਹ ਜੰਗੀ ਕੈਦੀ ਹੋਣ।"
8 Mesmo tarde meu povo se levanta como inimigo; tirastes o manto com a roupa daqueles que passam seguros, como homens que voltam da guerra.
9 ਤੁਸੀਂ ਮੇਰੇ ਆਦਮੀਆਂ ਦੀਆਂ ਔਰਤਾਂ ਦੇ ਸੁਹਣੇ ਘਰਾਂ ਨੂੰ ਲੁੱਟਿਆ ਅਤੇ ਉਨ੍ਹਾਂ ਦੇ ਮਾਸੂਬ ਬੱਚਿਆਂ ਤੋਂ ਮੇਰਾ ਸਾਰਾ ਧਨ ਲੁੱਟ ਲਿਆ।"
9 As mulheres do meu povo vós lançastes fora de suas agradáveis casas; dos seus filhos tirastes a minha glória para sempre.
10 ਉੱਠੋ, ਅਤੇ ਦਫ਼ਾ ਹੋ ਜਾਵੋ ਇਹ ਤੁਹਾਡੀ ਆਰਾਮਗਾਹ ਨਾ ਹੋਵੇਗੀ ਕਿਉਂ ਕਿ, ਤੁਸੀਂ ਇਸ ਥਾਂ ਨੂੰ ਬਰਬਾਦ ਕਰ ਛੱਡਿਆ। ਤੁਸੀਂ ਇਸ ਨੂੰ ਨਾਪਾਕ ਕੀਤਾ ਇਸ ਲਈ ਇਹ ਬਰਬਾਦ ਹੋਵੇਗੀ ਇਸਦੀ ਭਿਅੰਕਰ ਤਬਾਹੀ ਹੋਵੇਗੀ।"
10 Levantai-vos, e parti-vos; pois este não é o seu descanso; porque é poluído, deve destruí-lo, com dolorosa destruição.
11 ਇਹ ਲੋਕ ਮੇਰੀ ਗੱਲ ਸੁਣਨਾ ਨਹੀਂ ਚਾਹੁੰਦੇ ਪਰ ਜੇਕਰ ਕੋਈ ਝੂਠਾ ਆਦਮੀ ਆਕੇ ਪਰਚਾਰੇ ਤਾਂ ਇਹ ਉਸ ਦੇ ਪਿੱਛੇ ਲੱਗ ਤੁਰਨਗੇ। ਜੇਕਰ ਕੋਈ ਝੂਠਾ ਨਬੀ ਆਕੇ ਇਹ ਆਖੇ: “ਤੁਹਾਡੇ ਲਈ ਆਉਣ ਵਾਲਾ ਸਮਾਂ ਬੜਾ ਚੰਗਾ ਹੈ ਉਸ ਵਿੱਚ ਤੁਹਾਨੂੰ ਢੇਰ ਸ਼ਰਾਬ ਤੇ ਮੈਅ ਨਸੀਬ ਹੋਵੇਗੀ।” ਤਾਂ ਇਹ ਉਸਦੀ ਗੱਲ ਸੱਚ ਮੰਨਕੇ ਉਸ ਦੇ ਪਿੱਛੇ ਲੱਗ ਜਾਣਗੇ।"
11 Se um homem andando no espírito de falsidade mentir, dizendo: Eu te profetizarei sobre o vinho e bebida forte; será esse tal o profeta deste povo.
12 ਯਹੋਵਾਹ ਆਪਣੇ ਲੋਕਾਂ ਨੂੰ ਇਕੱਠਿਆਂ ਕਰੇਗਾ ਹਾਂ, ਯਾਕੂਬ ਦੇ ਲੋਕੋ! ਮੈਂ ਤੁਹਾਨੂੰ ਸਾਰਿਆਂ ਨੂੰ ਅਵੱਸ਼ ਇਕੱਠਿਆਂ ਕਰਾਂਗਾ। ਮੈਂ ਇਸਰਾਏਲ ਦੇ ਸਾਰੇ ਬਚੇ ਹੋਇਆਂ ਨੂੰ ਇਕੱਠਿਆਂ ਕਰਾਂਗਾ ਅਤੇ ਉਨ੍ਹਾਂ ਨੂੰ ਰਲਾਅ ਕੇ ਵਾੜੇ ਵਿੱਚਲੀਆਂ ਭੇਡਾਂ ਵਾਂਗ ਰੱਖਾਂਗਾ ਅਤੇ ਜੂਹ ਵਿੱਚਲੇ ਇੱਜੜ ਵਾਂਗ ਉਨ੍ਹਾਂ ਨੂੰ ਮਿਲਾਵਾਂਗਾ ਤਾਂ ਫ਼ਿਰ ਇਹ ਥਾਂ ਕਈਆ ਲੋਕਾਂ ਦੇ ਸ਼ੋਰ ਨਾਲ ਭਰ ਜਾਵੇਗੀ।"
12 Eu certamente ajuntarei, ó Jacó, todos vós; certamente reunirei o remanescente de Israel. Eu os colocarei juntos, como as ovelhas de Bozra, como o rebanho no meio do seu pasto; eles farão grande barulho por causa da multidão de homens.
13 ਫ਼ਿਰ “ਜਿਹੜਾ ਰਾਹਾਂ ਨੂੰ ਪੜ੍ਹਕੇ ਖੋਲ੍ਹ ਦਿੰਦਾ” ਉਨ੍ਹਾਂ ਦੇ ਅੱਗੇ-ਅੱਗੇ ਚੱਲੇਗਾ। ਉਹ ਇਸ ਸ਼ਹਿਰ ਦੇ ਫ਼ਾਟਕ ਤੋੜਕੇ ਲੰਘ ਜਾਣਗੇ। ਰਾਜਾ ਉਨ੍ਹਾਂ ਤੋਂ ਪਹਿਲਾਂ ਲੰਘੇਗਾ ਅਤੇ ਉਨ੍ਹਾਂ ਦਾ ਯਹੋਵਾਹ ਉਨ੍ਹਾਂ ਲੋਕਾਂ ਦੇ ਅੱਗੇ ਹੋਵੇਗਾ।"
13 O rompedor subirá diante deles; eles romperão e entrarão pela porta, e sairão por ela; e o rei irá adiante deles, e o SENHOR na cabeça deles.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Miquéias 2, comparar traduções ou montar um estudo — tudo direto pelo WhatsApp.