Mateus 11

Punjabi Bible (GL_PUNJABI) vs VC

Sair da comparação
VC Versão Católica
1 ਯਿਸੂ ਅਤੇ ਯੂਹੰਨਾ ਬਪਤਿਸਮਾ ਦੇਣ ਵਾਲਾ ਆਪਣੇ ਬਾਰ੍ਹਾਂ ਚੇਲਿਆਂ ਨੂੰ ਹਿਦਾਇਤਾਂ ਦੇਣ ਤੋਂ ਬਾਅਦ, ਯਿਸੂ ਨੇ ਉਹ ਥਾਂ ਛੱਡ ਦਿੱਤੀ ਅਤੇ ਗਲੀਲੀ ਦੇ ਨਗਰਾਂ ਵਿੱਚ ਉਪਦੇਸ਼ ਦੇਣ ਅਤੇ ਪ੍ਰਚਾਰ ਕਰਨ ਲਈ ਚੱਲਿਆ ਗਿਆ।"
1 Após ter dado instruções aos seus doze discípulos, Jesus partiu para ensinar e pregar nas cidades daquela região.
2 ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਕੈਦਖਾਨੇ ਵਿੱਚ ਮਸੀਹ ਦੇ ਕੰਮਾਂ ਬਾਰੇ ਸੁਣਕੇ ਆਪਣੇ ਕੁਝ ਚੇਲਿਆਂ ਨੂੰ ਉਸ ਵੱਲ ਭੇਜਿਆ।"
2 Tendo João, em sua prisão, ouvido falar das obras de Cristo, mandou-lhe dizer pelos seus discípulos:
3 ਯੂਹੰਨਾ ਦੇ ਚੇਲਿਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਉਹੀ ਵਿਅਕਤੀ ਹੈਂ ਜਿਸ ਬਾਰੇ ਯੂਹੰਨਾ ਨੇ ਕਿਹਾ ਸੀ ਕਿ ਆਉਣ ਵਾਲਾ ਹੈ, ਜਾਂ ਫ਼ਿਰ ਸਾਨੂੰ ਕਿਸੇ ਹੋਰ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ?”"
3 Sois vós aquele que deve vir, ou devemos esperar por outro?
4 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਜਾਕੇ ਯੂਹੰਨਾ ਨੂੰ ਆਖ ਦੇਣਾ,"
4 Respondeu-lhes Jesus: Ide e contai a João o que ouvistes e o que vistes:
5 ਕਿ ਅੰਨ੍ਹੇ ਸੁਜਾਖੇ ਹੁੰਦੇ ਹਨ ਅਤੇ ਲੰਗੜ੍ਹੇ ਤੁਰਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ ਅਤੇ ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।"
5 os cegos vêem, os coxos andam, os leprosos são limpos, os surdos ouvem, os mortos ressuscitam, o Evangelho é anunciado aos pobres...
6 ਜਿਹੜਾ ਵਿਅਕਤੀ ਮੈਨੂੰ ਕਬੂਲਦਾ ਹੈ ਉਹ ਧੰਨ ਹੈ।”"
6 Bem-aventurado aquele para quem eu não for ocasião de queda!
7 ਯਿਸੂ ਨੇ ਯੂਹੰਨਾ ਬਾਰੇ ਲੋਕਾਂ ਨਾਲ ਗੱਲ ਕਰਨੀ ਸ਼ੁਰੂ ਕੀਤੀ, “ਤੁਸੀਂ ਬਾਹਰ ਉਜਾੜ ਵਿੱਚ ਕੀ ਵੇਖਣ ਨਿਕਲੇ ਸੀ? ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ? ਨਹੀਂ!"
7 Tendo eles partido, disse Jesus à multidão a respeito de João: Que fostes ver no deserto? Um caniço agitado pelo vento?
8 ਸੱਚਮੁੱਚ ਤੁਸੀਂ ਕੀ ਵੇਖਣ ਲਈ ਬਾਹਰ ਨਿਕਲੇ ਸੀ? ਕੀ ਮਹੀਨ ਵਸਤਰ ਪਹਿਨੇ ਹੋਏ ਇੱਕ ਮਨੁੱਖ ਨੂੰ ਵੇਖਣ? ਨਹੀਂ! ਉਹ ਜਿਹੜੇ ਮਹੀਨ ਵਸਤਰ ਪਹਿਨਦੇ ਹਨ ਉਹ ਰਾਜਿਆਂ ਦੇ ਮਹਿਲਾਂ ਵਿੱਚ ਹਨ।"
8 Que fostes ver, então? Um homem vestido com roupas luxuosas? Mas os que estão revestidos de tais roupas vivem nos palácios dos reis.
9 ਫ਼ੇਰ ਤੁਸੀਂ ਬਾਹਰ ਕੀ ਵੇਖਣ ਲਈ ਨਿਕਲੇ ਸੀ? ਇੱਕ ਨਬੀ ਨੂੰ? ਹਾਂ ਮੈਂ ਤੁਹਾਨੂੰ ਦੱਸਦਾ ਹਾਂ, ਯੂਹੰਨਾ ਨਬੀ ਨਾਲੋਂ ਵੀ ਵੱਧੇਰੇ ਹੈ।"
9 Então por que fostes para lá? Para ver um profeta? Sim, digo-vos eu, mais que um profeta.
10 ਇਹ ਓਹੋ ਹੈ ਜਿਸਦੇ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਹੋਇਆ ਹੈ: ‘ਸੁਣੋ! ਮੈਂ ਤੁਹਾਡੇ ਅੱਗੇ ਆਪਣਾ ਦੂਤ ਘੱਲ ਰਿਹਾ ਹਾਂ ਜਿਹੜਾ ਕਿ ਤੁਹਾਡੇ ਲਈ ਤੁਹਾਡਾ ਰਾਹ ਤਿਆਰ ਕਰੇਗਾ।’"
10 É dele que está escrito: Eis que eu envio meu mensageiro diante de ti para te preparar o caminho {Ml 3,1}.
11 “ਮੈਂ ਤੁਹਾਨੂੰ ਸੱਚ ਦੱਸਦਾ ਹਾਂ: ਸਾਰੇ ਆਦਮੀਆਂ ਵਿੱਚੋਂ, ਜਿਹੜੇ ਔਰਤਾਂ ਤੋਂ ਜੰਮੇ ਹਨ, ਕੋਈ ਵੀ ਯੂਹੰਨਾ ਬਪਤਿਸਮਾ ਦੇਣ ਵਾਲੇ ਤੋਂ ਵੱਡਾ ਨਹੀਂ ਹੈ। ਪਰ ਹਾਲੇ ਵੀ, ਜੋ ਸਵਰਗ ਦੇ ਰਾਜ ਵਿੱਚ ਛੋਟਾ ਹੈ ਉਹ ਯੂਹੰਨਾ ਤੋਂ ਵੱਡਾ ਹੈ।"
11 Em verdade vos digo: entre os filhos das mulheres, não surgiu outro maior que João Batista. No entanto, o menor no Reino dos céus é maior do que ele.
12 ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਦਿਨਾਂ ਤੋਂ ਹੁਣ ਤੀਕ ਸਵਰਗ ਦੇ ਰਾਜ ਉੱਤੇ ਜੋਰ ਮਾਰਿਆ ਜਾਂਦਾ ਹੈ। ਜਿਹੜੇ ਬਲ ਦਾ ਉਪਯੋਗ ਕਰਦੇ ਹਨ ਇਸ ਨੂੰ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।"
12 Desde a época de João Batista até o presente, o Reino dos céus é arrebatado à força e são os violentos que o conquistam.
13 ਕਿਉਂ ਜੋ ਸਾਰੇ ਨਬੀ ਅਤੇ ਤੁਰੇਤ ਯੂਹੰਨਾ ਦੇ ਆਉਣ ਤੀਕ ਬੋਲੇ।"
13 Porque os profetas e a lei tiveram a palavra até João.
14 ਜੇਕਰ ਤੁਸੀਂ ਉਹ ਗੱਲਾਂ ਜੋ ਸ਼ਰ੍ਹਾ ਅਤੇ ਨਬੀਆਂ ਨੇ ਆਖੀਆਂ ਹਨ, ਮੰਨੋ ਤਾਂ ਤੁਸੀਂ ਵਿਸ਼ਵਾਸ ਕਰੋਂਗੇ ਕਿ ਯੂਹੰਨਾ ਉਹੀ ਏਲੀਯਾਹ ਹੈ ਜੋ ਆਉਣ ਵਾਲਾ ਸੀ।"
14 E, se quereis compreender, é ele o Elias que devia voltar.
15 ਜੇਕਰ ਤੁਸੀਂ ਮੈਨੂੰ ਸੁਣ ਸੱਕਦੇ ਹੋ, ਤਾਂ ਸੁਣੋ।"
15 Quem tem ouvidos, ouça.
16 “ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ? ਅੱਜ ਦੇ ਲੋਕ ਉਨ੍ਹਾਂ ਬੱਚਿਆਂ ਵਰਗੇ ਹਨ ਜੋ ਕਿ ਬੱਚਿਆਂ ਦਾ ਇੱਕ ਧੜਾ ਬਣਾਕੇ ਬਾਜ਼ਾਰ ਵਿੱਚ ਬੈਠੇ ਦੂਜੇ ਬਾਲਕਾਂ ਦੇ ਧੜੇ ਨੂੰ ਆਵਾਜ਼ ਮਾਰਕੇ ਆਖਦੇ ਹਨ,"
16 A quem hei de comparar esta geração? É semelhante a meninos sentados nas praças que gritam aos seus companheiros:
17 ‘ਅਸੀਂ ਤੁਹਾਡੇ ਲਈ ਬੰਸਰੀ ਵਜਾਈ ਪਰ ਤੁਸੀਂ ਨਾ ਨੱਚੇ। ਅਸੀਂ ਉਦਾਸ ਗੀਤ ਗਾਇਆ ਪਰ ਤੁਸੀਂ ਨਾ ਪਿੱਟਿਆ।’"
17 Tocamos a flauta e não dançais, cantamos uma lamentação e não chorais.
18 ਮੈਂ ਕਿਉਂ ਕਹਿੰਦਾ ਹਾਂ ਕਿ ਲੋਕ ਇਹੋ ਜਿਹੇ ਹਨ? ਕਿਉਂਕਿ ਯੂਹੰਨਾ ਆਇਆ ਪਰ ਉਸ ਨੇ ਦੂਜੇ ਲੋਕਾਂ ਵਾਂਗ ਨਾ ਖਾਧਾ ਨਾ ਪੀਤਾ, ‘ਅਤੇ ਲੋਕਾਂ ਨੇ ਆਖਿਆ ਕਿ ਉਸ ਦੇ ਅੰਦਰ ਭੂਤ ਹੈ।’"
18 João veio; ele não bebia e não comia, e disseram: Ele está possesso de um demônio.
19 ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਲੋਕ ਆਖਦੇ ਹਨ ਕਿ ਵੇਖੋ ਇੱਕ ਖਾਊ ਅਤੇ ਸ਼ਰਾਬੀ ਮਨੁੱਖ ਮਸੂਲੀਆਂ ਅਤੇ ਪਾਪੀਆਂ ਦਾ ਯਾਰ ਹੈ! ਪਰ ਗਿਆਨ ਖੁਦ ਦੀਆਂ ਕਰਨੀਆਂ ਤੋਂ ਧਰਮੀ ਦਿਖਾਇਆ ਜਾਂਦਾ ਹੈ।”"
19 O Filho do Homem vem, come e bebe, e dizem: É um comilão e beberrão, amigo dos publicanos e dos devassos. Mas a sabedoria foi justificada por seus filhos.
20 ਯਿਸੂ ਉਨ੍ਹਾਂ ਨੂੰ ਚੇਤਾਵਨੀ ਦਿੰਦਾ ਜੋ ਵਿਸ਼ਵਾਸ ਨਹੀਂ ਕਰਦੇ ਯਿਸੂ ਨੇ ਉਨ੍ਹਾਂ ਸ਼ਹਿਰਾਂ ਦੀ ਆਲੋਚਨਾ ਕੀਤੀ ਜਿਨ੍ਹਾਂ ਵਿੱਚ ਉਸ ਨੇ ਬਹੁਤ ਸਾਰੇ ਕਰਿਸ਼ਮੇ ਕੀਤੇ। ਉੱਥੋਂ ਦੇ ਸ਼ਹਿਰਾਂ ਦੇ ਲੋਕਾਂ ਨੇ ਆਪਣੇ ਜੀਵਨ ਢੰਗ ਨਹੀਂ ਬਦਲੇ ਅਤੇ ਨਾਹੀ ਪਾਪ ਕਰਨੇ ਬੰਦ ਕੀਤੇ।"
20 Depois Jesus começou a censurar as cidades, onde tinha feito grande número de seus milagres, por terem recusado arrepender-se:
21 ਯਿਸੂ ਨੇ ਕਿਹਾ, “ਤੇਰੇ ਲਈ ਇਹ ਬੁਰਾ ਹੋਵੇਗਾ ਖੁਰਾਜ਼ੀਨ! ਤੇਰੇ ਲਈ ਇਹ ਬੁਰਾ ਹੋਵੇਗਾ ਬੈਤਸੈਦਾ! ਤੁਹਾਡੇ ਵਿੱਚ ਮੈਂ ਬਹੁਤ ਕਰਿਸ਼ਮੇ ਕੀਤੇ। ਜੇਕਰ ਉਹ ਕਰਿਸ਼ਮੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ, ਤਾਂ ਬਹੁਤ ਪਹਿਲਾਂ ਉਨ੍ਹਾਂ ਲੋਕਾਂ ਨੇ ਆਪਣੇ ਜੀਵਨ ਬਦਲ ਲਏ ਹੁੰਦੇ।"
21 Ai de ti, Corozaim! Ai de ti, Betsaida! Porque se tivessem sido feitos em Tiro e em Sidônia os milagres que foram feitos em vosso meio, há muito tempo elas se teriam arrependido sob o cilício e a cinza.
22 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਪੁੱਛਣ ਜੋਗ ਹੋਵੇਗਾ।"
22 Por isso vos digo: no dia do juízo, haverá menor rigor para Tiro e para Sidônia que para vós!
23 “ਹੇ ਕਫ਼ਰਨਾਹੂਮ! ਕੀ ਤੂੰ ਸਵਰਗ ਤੀਕ ਉੱਚਾ ਚੁੱਕਿਆ ਜਾਵੇਂਗਾ? ਨਹੀਂ! ਤੈਨੂੰ ਥੱਲੇ ਮੌਤ ਦੀ ਥਾਵੇਂ ਸੁੱਟਿਆ ਜਾਵੇਗਾ, ਕਿਉਂਕਿ ਜਿਹੜੀਆਂ ਕਰਾਮਾਤਾਂ ਤੇਰੇ ਵਿੱਚ ਵਿਖਾਈਆਂ ਗਈਆਂ ਜੇਕਰ ਉਹੀ ਕਰਾਮਾਤਾਂ ਸਦੂਮ ਵਿੱਚ ਵਿਖਾਈਆਂ ਜਾਂਦੀਆਂ ਤਾਂ ਉਹ ਅੱਜ ਤੀਕ ਬਣਿਆ ਰਹਿੰਦਾ।"
23 E tu, Cafarnaum, serás elevada até o céu? Não! Serás atirada até o inferno! Porque, se Sodoma tivesse visto os milagres que foram feitos dentro dos teus muros, subsistiria até este dia.
24 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡਾ ਹਾਲ ਸਦੂਮ ਦੇਸ਼ ਨਾਲੋਂ ਮਾੜਾ ਹੋਵੇਗਾ।”"
24 Por isso te digo: no dia do juízo, haverá menor rigor para Sodoma do que para ti!
25 ਯਿਸੂ ਆਪਣੇ ਲੋਕਾਂ ਨੂੰ ਵਿਸ਼ਰਾਮ ਦਿੰਦਾ ਤਦ ਯਿਸੂ ਨੇ ਆਖਿਆ, “ਹੇ ਪਿਤਾ, ਸਵਰਗ ਅਤੇ ਧਰਤੀ ਦੇ ਪ੍ਰਭੂ, ਮੈਂ ਤੇਰੀ ਉਸਤਤਿ ਕਰਦਾ ਹਾਂ ਅਤੇ ਜੋ ਤੂੰ ਇਨ੍ਹਾਂ ਗੱਲਾਂ ਨੂੰ ਸਿਆਣੇ ਅਤੇ ਚੁਸਤ ਲੋਕਾਂ ਤੋਂ ਗੁਪਤ ਰੱਖਿਆ। ਪਰ ਤੂੰ ਇਹ ਗੱਲਾਂ ਆਮ ਆਦਮੀਆਂ ਨੂੰ ਪ੍ਰਗਟ ਕੀਤੀਆਂ ਹਨ।"
25 Por aquele tempo, Jesus pronunciou estas palavras: Eu te bendigo, Pai, Senhor do céu e da terra, porque escondeste estas coisas aos sábios e entendidos e as revelaste aos pequenos.
26 ਹਾਂ, ਪਿਤਾ! ਤੂੰ ਅਜਿਹਾ ਕੀਤਾ, ਕਿਉਂਕਿ ਸੱਚਮੁੱਚ ਤੂੰ ਇਹੀ ਕਰਨਾ ਚਾਹੁੰਦਾ ਸੀ।"
26 Sim, Pai, eu te bendigo, porque assim foi do teu agrado.
27 “ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ। ਪਿਤਾ ਤੋਂ ਬਿਨਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਹੀ ਪੁੱਤਰ ਤੋਂ ਬਿਨਾ ਪਿਤਾ ਨੂੰ ਕੋਈ ਜਾਣਦਾ ਹੈ। ਜਿਨ੍ਹਾਂ ਨੂੰ ਪੁੱਤਰ ਪ੍ਰਗਟ ਕਰਨ ਲਈ ਚੁਣੇਗਾ, ਸਿਰਫ਼ ਉਹੀ ਲੋਕ ਪਿਤਾ ਨੂੰ ਜਾਨਣਗੇ।"
27 Todas as coisas me foram dadas por meu Pai; ninguém conhece o Filho, senão o Pai, e ninguém conhece o Pai, senão o Filho e aquele a quem o Filho quiser revelá-lo.
28 “ਉਹ ਸਾਰੇ ਲੋਕ ਜੋ ਥੱਕੇ ਹੋਏ ਹਨ ਅਤੇ ਜਿਨ੍ਹਾਂ ਨੇ ਭਾਰੀ ਬੋਝ ਚੁੱਕੇ ਹੋਏ ਹਨ ਮੇਰੇ ਕੋਲ ਆਵੋ, ਮੈਂ ਤੁਹਾਨੂੰ ਆਰਾਮ ਦੇਵਾਂਗਾ।"
28 Vinde a mim, vós todos que estais aflitos sob o fardo, e eu vos aliviarei.
29 ਮੇਰਾ ਜੂਲਾ ਆਪਣੇ ਉੱਤੇ ਚੁੱਕੋ ਅਤੇ ਮੈਥੋਂ ਸਿਖੋ, ਕਿਉਂਕਿ ਮੈਂ ਕੋਮਲ ਅਤੇ ਨਿਮ੍ਰ ਦਿਲ ਹਾ। ਇਉਂ, ਤੁਸੀਂ ਆਪਣੇ ਆਤਮਾ ਅੰਦਰ ਵਿਸ਼ਰਾਮ ਮਹਿਸੂਸ ਕਰੋਂਗੇ।"
29 Tomai meu jugo sobre vós e recebei minha doutrina, porque eu sou manso e humilde de coração e achareis o repouso para as vossas almas.
30 ਕਿਉਂਕਿ ਮੇਰਾ ਜੂਲਾ ਸੁਖਾਲਾ ਹੈ ਅਤੇ ਜੋ ਬੋਝ ਮੈਂ ਤੁਹਾਨੂੰ ਦਿੰਦਾ ਹਾਂ ਉਹ ਹੌਲਾ ਹੈ।”"
30 Porque meu jugo é suave e meu peso é leve.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Mateus 11, comparar traduções ou montar um estudo — tudo direto pelo WhatsApp.