Mateus 12

Punjabi Bible (GL_PUNJABI) vs NVI

Sair da comparação
NVI Nova Versão Internacional
1 ਕੁਝ ਯਹੂਦੀਆਂ ਵੱਲੋਂ ਯਿਸੂ ਦੀ ਨਿੰਦਿਆ ਉਸ ਵੇਲੇ, ਯਿਸੂ ਕਣਕ ਦੇ ਖੇਤਾਂ ਵਿੱਚੋਂ ਲੰਘ ਰਿਹਾ ਸੀ। ਉਸ ਦੇ ਚੇਲੇ ਉਸ ਦੇ ਨਾਲ ਸਨ ਅਤੇ ਉਹ ਭੁੱਖੇ ਸਨ ਇਸ ਲਈ ਉਨ੍ਹਾਂ ਨੇ ਸਿੱਟੇ ਤੋੜ-ਤੋੜ ਕੇ ਖਾਣੇ ਸ਼ੁਰੂ ਕਰ ਦਿੱਤੇ।"
1 Naquela ocasião Jesus passou pelas lavouras de cereal no sábado. Seus discípulos estavam com fome e começaram a colher espigas para comê-las.
2 ਫ਼ਰੀਸੀਆਂ ਨੇ ਇਹ ਵੇਖਿਆ ਅਤੇ ਉਸ ਨੂੰ ਆਖਿਆ, “ਵੇਖ! ਤੇਰੇ ਚੇਲੇ ਉਹ ਕਰ ਰਹੇ ਹਨ ਜੋ ਸਬਤ ਦੇ ਦਿਨ ਦੀ ਸ਼ਰ੍ਹਾ ਦੇ ਵਿਰੁੱਧ ਹੈ।”"
2 Os fariseus, vendo aquilo, lhe disseram: "Olha, os teus discípulos estão fazendo o que não é permitido no sábado".
3 ਯਿਸੂ ਨੇ ਉਨ੍ਹਾਂ ਨੂੰ ਕਿਹਾ, “ਭਲਾ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਸੀ ਜਦੋਂ ਉਹ ਅਤੇ ਉਸ ਦੇ ਸਾਥੀ ਭੁੱਖੇ ਸਨ?"
3 Ele respondeu: "Vocês não leram o que fez Davi quando ele e seus companheiros estavam com fome?
4 ਦਾਊਦ ਪਰਮੇਸ਼ੁਰ ਦੇ ਘਰ ਗਿਆ, ਉਸ ਨੇ ਅਤੇ ਉਸ ਦੇ ਸਾਥੀਆਂ ਨੇ ਉੱਥੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ, ਜਿਹੜੀਆਂ ਕਿ ਦਾਊਦ ਅਤੇ ਉਸ ਦੇ ਸਾਥੀਆਂ ਲਈ ਖਾਣੀਆਂ ਯੋਗ ਨਹੀਂ ਸਨ। ਸਿਰਫ਼ ਜਾਜਕਾਂ ਨੂੰ ਹੀ ਇਨ੍ਹਾਂ ਨੂੰ ਖਾਣ ਦੀ ਇਜਾਜ਼ਤ ਸੀ?"
4 Ele entrou na casa de Deus, e juntamente com os seus companheiros comeu os pães da Presença, o que não lhes era permitido fazer, mas apenas aos sacerdotes.
5 ਕੀ ਤੁਸੀਂ ਤੁਰੇਤ ਵਿੱਚ ਇਹ ਨਹੀਂ ਪੜ੍ਹਿਆ ਕਿ ਹਰ ਸਬਤ ਦੇ ਦਿਨ ਮੰਦਰ ਵਿੱਚ ਜਾਜਕ ਹੀ ਸਬਤ ਦੇ ਦਿਨ ਦੀ ਸ਼ਰ੍ਹਾ ਨੂੰ ਤੋੜਦੇ ਹਨ, ਅਤੇ ਹਾਲੇ ਵੀ ਉਹ ਦੋਸ਼ੀ ਨਹੀਂ ਹਨ?"
5 Ou vocês não leram na Lei que, no sábado, os sacerdotes no templo profanam esse dia e, contudo, ficam sem culpa?
6 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਇੱਥੇ ਅਜਿਹਾ ਵੀ ਹੈ, ਜੋ ਮੰਦਰ ਨਾਲੋਂ ਵੀ ਮਹਾਨ ਹੈ।"
6 Eu lhes digo que aqui está o que é maior do que o templo.
7 ਪਵਿੱਤਰ ਪੁਸਤਕ ਵਿੱਚ ਕਿਹਾ ਗਿਆ ਹੈ, ‘ਮੈਂ ਜੀਵ ਬਲੀਦਾਨ ਨਹੀਂ ਚਾਹੁੰਦਾ ਸਗੋਂ ਮੈਂ ਦਯਾ ਚਾਹੁੰਦਾ ਹਾਂ।’ ਜੇਕਰ ਤੁਸੀਂ ਇਸਦਾ ਅਰਥ ਜਾਣਦੇ ਹੁੰਦੇ ਤਾਂ ਤੁਸੀਂ ਉਨ੍ਹਾਂ ਲੋਕਾਂ ਦਾ ਨਿਰਨਾ ਨਾ ਕਰਦੇ ਜਿਨ੍ਹਾਂ ਨੇ ਕੁਝ ਵੀ ਗਲਤ ਨਹੀਂ ਕੀਤਾ ਹੈ।"
7 Se vocês soubessem o que significam estas palavras: ‘Desejo misericórdia, não sacrifícios’, não teriam condenado inocentes.
8 “ਕਿਉਂ ਜੋ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਪ੍ਰਭੂ ਹੈ।”"
8 Pois o Filho do homem é Senhor do sábado".
9 ਯਿਸੂ ਦਾ ਟੁੰਡੇ ਦੇ ਹੱਥ ਨੂੰ ਠੀਕ ਕਰਨਾ ਯਿਸੂ ਉਸ ਜਗ੍ਹਾ ਤੋਂ ਤੁਰਕੇ ਉੱਥੋਂ ਦੇ ਪ੍ਰਾਰਥਨਾ ਸਥਾਨ ਤੇ ਗਿਆ।"
9 Saindo daquele lugar, dirigiu-se à sinagoga deles,
10 ਉੱਥੇ ਇੱਕ ਮਨੁੱਖ ਸੀ ਜਿਸਦਾ ਹੱਥ ਸੁਕਿਆ ਹੋਇਆ ਸੀ। ਉੱਥੇ ਕੁਝ ਯਹੂਦੀਆਂ ਨੇ ਯਿਸੂ ਦੇ ਜੁੰਮੇ ਇੱਕ ਦੋਸ਼ ਲਾਉਣ ਲਈ ਇਹ ਕਹਿਕੇ ਉਸ ਨੂੰ ਪੁੱਛਿਆ ਕਿ, “ਕੀ ਸਬਤ ਦੇ ਦਿਨ ਕਿਸੇ ਨੂੰ ਚੰਗਾ ਕਰਨਾ ਸ਼ਰ੍ਹਾ ਅਨੁਸਾਰ ਹੈ?”"
10 e estava ali um homem com uma das mãos atrofiada. Procurando um motivo para acusar Jesus, eles lhe perguntaram: "É permitido curar no sábado? "
11 ਯਿਸੂ ਨੇ ਜਵਾਬ ਦਿੱਤਾ, “ਜੇਕਰ ਤੁਹਾਡੇ ਵਿੱਚੋਂ ਕਿਸੇ ਕੋਲ ਇੱਕ ਭੇਡ ਹੋਵੇ ਅਤੇ ਜੇ ਸਬਤ ਦੇ ਦਿਨ ਉਹ ਟੇਏ ਵਿੱਚ ਡਿੱਗ ਪਵੇ, ਤਾਂ ਕੀ ਤੁਸੀਂ ਉਸ ਨੂੰ ਟੋਏ ਵਿੱਚੋਂ ਨਹੀਂ ਕੱਢੋਂਗੇ?"
11 Ele lhes respondeu: "Qual de vocês, se tiver uma ovelha e ela cair num buraco no sábado, não irá pegá-la e tirá-la de lá?
12 ਨਿਸ਼ਚੇ ਹੀ, ਆਦਮੀ ਭੇਡ ਨਾਲੋਂ ਕਿਤੇ ਵੱਧ ਮੁੱਲਵਾਨ ਹੈ। ਇਸ ਲਈ ਸਬਤ ਦੇ ਦਿਨ ਚੰਗਾ ਕਰਨਾ ਸ਼ਰ੍ਹਾ ਅਨੁਸਾਰ ਹੈ।”"
12 Quanto mais vale um homem do que uma ovelha! Portanto, é permitido fazer o bem no sábado".
13 ਤਦ ਯਿਸੂ ਨੇ ਉਸ ਟੁੰਡੇ ਮਨੁੱਖ ਨੂੰ ਕਿਹਾ, “ਮੈਨੂੰ ਆਪਣਾ ਹੱਥ ਵੇਖਣਦੇ?” ਜਦ ਮਨੁੱਖ ਨੇ ਆਪਣਾ ਹੱਥ ਯਿਸੂ ਅੱਗੇ ਕੀਤਾ ਤਾਂ ਉਹ ਦੂਜੇ ਹੱਥ ਵਰਗਾ ਹੀ ਚੰਗਾ ਹੋ ਗਿਆ।"
13 Então ele disse ao homem: "Estenda a mão". Ele a estendeu, e ela foi restaurada, e ficou boa como a outra.
14 ਪਰ ਫ਼ਰੀਸੀ ਪ੍ਰਾਰਥਨਾ ਸਥਾਨ ਤੋਂ ਵਿਦਾ ਹੋ ਗਏ ਅਤੇ ਉਨ੍ਹਾਂ ਨੇ ਯਿਸੂ ਨੂੰ ਮਾਰਨ ਦੀਆਂ ਵਿਉਂਤਾਂ ਬਣਾਈਆਂ।"
14 Então os fariseus saíram e começaram a conspirar sobre como poderiam matar Jesus.
15 ਯਿਸੂ, ਪਰਮੇਸ਼ੁਰ ਦਾ ਚੁਣਿਆ ਹੋਇਆ ਸੇਵਕ ਹੈ ਯਿਸੂ ਫ਼ਰੀਸੀਆਂ ਦੀਆਂ ਵਿਉਂਤਾਂ ਜਾਣ ਗਿਆ ਅਤੇ ਉਸ ਨੇ ਉਹ ਜਗ੍ਹਾ ਛੱਡ ਦਿੱਤੀ। ਬਹੁਤ ਸਾਰੇ ਲੋਕ ਉਸ ਦੇ ਪਿੱਛੇ ਲੱਗ ਤੁਰੇ, ਅਤੇ ਉਸ ਨੇ ਉਨ੍ਹਾਂ ਸਾਰਿਆਂ ਨੂੰ ਚੰਗਾ ਕੀਤਾ।"
15 Sabendo disso, Jesus retirou-se daquele lugar. Muitos o seguiram, e ele curou a todos os doentes que havia entre eles,
16 ਅਤੇ ਉਨ੍ਹਾਂ ਨੂੰ ਤਾਗੀਤ ਕੀਤੀ ਕਿ ਉਹ ਉਸ ਬਾਰੇ ਹੋਰਾਂ ਨੂੰ ਨਾ ਦੱਸਣ।"
16 advertindo-os que não dissessem quem ele era.
17 ਯਿਸੂ ਨੇ ਇਹ ਸਭ ਨਬੀ ਯਸਾਯਾਹ ਦੇ ਇਨ੍ਹਾਂ ਸ਼ਬਦਾਂ ਨੂੰ ਪੂਰਨ ਕਰਨ ਲਈ ਕੀਤਾ।"
17 Isso aconteceu para se cumprir o que fora dito pelo do profeta Isaías:
18 “ਇਹ ਮੇਰਾ ਸੇਵਕ ਹੈ ਜਿਸ ਨੂੰ ਮੈਂ ਚੁਣਿਆ ਹੈ। ਮੇਰਾ ਪਿਆਰਾ ਹੈ ਜਿਸਤੋਂ ਮੈਂ ਪ੍ਰਸੰਨ ਹਾਂ। ਮੈਂ ਆਪਣਾ ਆਤਮਾ ਉਸ ਉੱਪਰ ਰੱਖਾਂਗਾ, ਅਤੇ ਉਹ ਕੌਮਾਂ ਵਿੱਚ ਨਿਆਂ ਦਾ ਐਲਾਨ ਕਰੇਗਾ।"
18 "Eis o meu servo, a quem escolhi, o meu amado, em quem tenho prazer. Porei sobre ele o meu Espírito, e ele anunciará justiça às nações.
19 ਉਹ ਨਾ ਝਗੜਾ ਕਰੇਗਾ ਅਤੇ ਨਾ ਹੀ ਚੀਕੇਗਾ। ਨਾ ਹੀ ਰਾਹਾਂ ਵਿੱਚ ਕੋਈ ਉਸਦੀ ਆਵਾਜ਼ ਸੁਣੇਗਾ।"
19 Não discutirá nem gritará; ninguém ouvirá sua voz nas ruas.
20 ਉਹ ਲਿਤਾੜੇ ਹੋਏ ਕਾਨੇ ਨੂੰ ਨਹੀਂ ਤੋੜੇਗਾ। ਉਹ ਉਸ ਦੀਵੇ ਨੂੰ ਬਾਹਰ ਰੱਖੇਗਾ ਜੋ ਕਿ ਬੁਝਣ ਵਾਲਾ ਹੈ ਉਹ ਅਜਿਹਾ ਉਦੋਂ ਤੱਕ ਕਰੇਗਾ ਜਦੋਂ ਤੱਕ ਉਹ ਨਿਰਪੱਖ ਨਿਆਂ ਦੀ ਜਿੱਤ ਸਥਾਪਿਤ ਨਾ ਕਰ ਦੇਵੇ।"
20 Não quebrará o caniço rachado, não apagará o pavio fumegante, até que leve à vitória a justiça.
21 ਅਤੇ ਕੌਮਾਂ ਉਸ ਉੱਪਰ ਆਪਣੀ ਆਸ ਰੱਖਣਗੀਆਂ।”"
21 Em seu nome as nações porão sua esperança".
22 ਯਿਸੂ ਨੂੰ ਪਰਮੇਸ਼ੁਰ ਵੱਲੋਂ ਸ਼ਕਤੀ ਫ਼ੇਰ ਲੋਕ, ਇੱਕ ਅੰਨ੍ਹੇ ਗੂੰਗੇ ਮਨੁੱਖ, ਜਿਸ ਨੂੰ ਭੂਤ ਚਿੰਬੜਿਆਂ ਹੋਇਆ ਸੀ, ਉਸ ਦੇ ਕੋਲ ਲਿਆਏ ਅਤੇ ਯਿਸੂ ਨੇ ਉਸ ਨੂੰ ਅਜਿਹਾ ਚੰਗਾ ਕੀਤਾ ਕੀ ਉਹ ਬੋਲਣ-ਵੇਖਣ ਲੱਗਾ।"
22 Então levaram-lhe um endemoninhado que era cego e mudo, e Jesus o curou, de modo que ele pôde falar e ver.
23 ਸਾਰੇ ਲੋਕ ਹੈਰਾਨ ਸਨ ਅਤੇ ਆਖਿਆ, “ਕੀ ਇਹ ਆਦਮੀ ਦਾਊਦ ਦਾ ਪੁੱਤਰ ਤਾਂ ਨਹੀਂ ਜਿਸ ਨੂੰ ਪਰਮੇਸ਼ੁਰ ਨੇ ਸਾਡੇ ਲੋਕਾਂ ਵਿੱਚ ਭੇਜਣ ਦਾ ਵਾਅਦਾ ਕੀਤਾ ਸੀ।”"
23 Todo o povo ficou atônito e disse: "Não será este o Filho de Davi? "
24 ਫ਼ਰੀਸੀਆਂ ਨੇ ਲੋਕਾਂ ਨੂੰ ਇਸ ਤਰ੍ਹਾਂ ਕਹਿੰਦਿਆਂ ਸੁਣਿਆ ਅਤੇ ਆਖਿਆ, “ਉਹ ਬਆਲ-ਜ਼ਬੂਲ ਦੇ ਸ਼ਾਸਕ ਦੀ ਸਹਾਇਤਾ ਨਾਲ ਲੋਕਾਂ ਵਿੱਚੋਂ ਭੂਤਾਂ ਨੂੰ ਕੱਢਦਾ ਹੈ।”"
24 Mas quando os fariseus ouviram isso, disseram: "É somente por Belzebu, o príncipe dos demônios, que ele expulsa demônios".
25 ਪਰ ਉਸ ਨੇ ਉਨ੍ਹਾਂ ਦੀ ਸੋਚ-ਵਿੱਚਾਰ ਜਾਣਕੇ ਉਨ੍ਹਾਂ ਨੂੰ ਆਖਿਆ, “ਹਰ ਉਹ ਰਾਜ, ਜੋ ਆਪਣੇ-ਆਪ ਨਾਲ ਲੜਦਾ ਹੈ,ਨਸ਼ਟ ਹੋ ਜਾਵੇਗਾ, ਅਤੇ ਉਹ ਸ਼ਹਿਰ ਜਾਂ ਪਰਿਵਾਰ, ਜੋ ਆਪਣੇ ਆਪ ਨਾਲ ਲੜਦਾ ਹੈ, ਖੜ੍ਹਾ ਨਹੀਂ ਹੋ ਸੱਕਦਾ।"
25 Jesus, conhecendo os seus pensamentos, disse-lhes: "Todo reino dividido contra si mesmo será arruinado, e toda cidade ou casa dividida contra si mesma não subsistirá.
26 ਅਤੇ ਜੇ ਸ਼ੈਤਾਨ ਆਪਣੇ ਹੀ ਭੂਤਾਂ ਨੂੰ ਬਾਹਰ ਧੱਕਦਾ ਹੈ, ਤਾਂ ਸ਼ੈਤਾਨ ਆਪਣੇ ਹੀ ਖਿਲਾਫ਼ ਲੜ ਰਿਹਾ ਹੈ। ਇਸ ਤਰ੍ਹਾਂ ਉਸਦਾ ਰਾਜ ਨਹੀਂ ਚੱਲ ਸੱਕਦਾ?"
26 Se Satanás expulsa Satanás, está dividido contra si mesmo. Como, então, subsistirá seu reino?
27 ਜੇਕਰ ਮੈਂ ਭੂਤਾਂ ਨੂੰ ਕੱਢਣ ਵਾਸਤੇ ਬਆਲ-ਜ਼ਬੂਲ ਦੀ ਸ਼ਕਤੀ ਦੀ ਵਰਤੋਂ ਕਰਦਾ ਹਾਂ, ਤਾਂ ਤੁਹਾਡੇ ਚੇਲੇ ਭੂਤ ਕੱਢਣ ਵਾਸਤੇ ਕਿਸ ਸ਼ਕਤੀ ਦੀ ਵਰਤੋਂ ਕਰਦੇ ਹਨ? ਇਸ ਲਈ ਤੁਹਾਡੇ ਆਪਣੇ ਲੋਕ ਇਹ ਸਾਬਿਤ ਕਰ ਦਿੰਦੇ ਹਨ ਕਿ ਤੁਸੀਂ ਗਲਤ ਹੋ।"
27 E se eu expulso demônios por Belzebu, por quem os expulsam os filhos de vocês? Por isso, eles mesmos serão juízes sobre vocês.
28 ਪਰ ਜੇ ਮੈਂ ਪਰਮੇਸ਼ੁਰ ਦੇ ਆਤਮਾ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਇਸਦਾ ਮਤਲਬ ਹੈ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਉੱਤੇ ਆ ਪਹੁੰਚਿਆ ਹੈ।"
28 Mas se é pelo Espírito de Deus que eu expulso demônios, então chegou a vocês o Reino de Deus.
29 ਜੇਕਰ ਕੋਈ ਮਨੁੱਖ ਕਿਸੇ ਜ਼ੋਰਾਵਰ ਦੇ ਘਰ ਵਿੱਚ ਘੁਸ ਕੇ ਉਸਦਾ ਮਾਲ ਚੋਰੀ ਕਰਨਾ ਚਾਹੇ ਤਾਂ ਪਹਿਲਾਂ ਉਹ ਉਸ ਜੋਰਾਵਰ ਨੂੰ ਬੰਨ੍ਹੇਗਾ ਤਾਂ ਹੀ ਉਹ ਜੋਰਾਵਰ ਦੇ ਘਰੋਂ ਮਾਲ ਚੋਰੀ ਕਰ ਸੱਕਦਾ ਹੈ।"
29 "Ou como alguém pode entrar na casa do homem forte e levar dali seus bens, sem antes amarrá-lo? Só então poderá roubar a casa dele.
30 ਉਹ ਜੋ ਕੋਈ ਮੇਰੇ ਨਾਲ ਨਹੀਂ ਹੈ, ਮੇਰੇ ਖਿਲਾਫ਼ ਹੈ। ਉਹ ਜੋ ਕੋਈ ਮੇਰੇ ਨਾਲ ਨਾਲ ਨਹੀਂ ਜੁੜਦਾ, ਖਿੰਡ ਜਾਂਦਾ ਹੈ।"
30 "Aquele que não está comigo, está contra mim; e aquele que comigo não ajunta, espalha.
31 “ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਹਰ ਪਾਪ ਅਤੇ ਹਰ ਕੁਫ਼ਰ ਲਈ ਮਾਫ਼ੀ ਹੈ ਜੋ ਲੋਕ ਕਰਦੇ ਅਤੇ ਕਹਿੰਦੇ ਹਨ। ਪਰ ਉਹ ਕੁਫ਼ਰ, ਜਿਹੜਾ ਪਵਿੱਤਰ ਆਤਮਾ ਦੇ ਵਿਰੁੱਧ ਹੋਵੇ, ਮਾਫ਼ ਨਹੀਂ ਕੀਤਾ ਜਾਵੇਗਾ।"
31 Por esse motivo eu lhes digo: todo pecado e blasfêmia serão perdoados aos homens, mas a blasfêmia contra o Espírito não será perdoada.
32 ਅਤੇ ਜੇ ਕੋਈ ਮਨੁੱਖ ਦੇ ਪੁੱਤਰ ਵਿਰੁੱਧ ਗੱਲ ਕਰੇ ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੇ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਗੱਲ ਕਰੇ ਤਾਂ ਉਸ ਨੂੰ ਨਾ ਇਸ ਜੁੱਗ ਵਿੱਚ ਤੇ ਨਾਹੀ ਆਉਣ ਵਾਲੇ ਜੁੱਗ ਵਿੱਚ ਮਾਫ਼ ਕੀਤਾ ਜਾਵੇਗਾ।"
32 Todo aquele que disser uma palavra contra o Filho do homem será perdoado, mas quem falar contra o Espírito Santo não será perdoado, nem nesta era nem na era que há de vir.
33 ਤੁਹਾਡੀ ਕਰਨੀ ਦੱਸਦੀ ਹੈ ਕਿ ਤੁਸੀਂ ਕੀ ਹੋ “ਜੇਕਰ ਤੁਹਾਨੂੰ ਚੰਗਾ ਫ਼ਲ ਚਾਹੀਦਾ ਹੈ ਤਾਂ, ਰੁੱਖ ਨੂੰ ਚੰਗਾ ਬਣਾਓ। ਜੇਕਰ ਤੁਹਾਡਾ ਰੁੱਖ ਬੁਰਾ ਹੈ, ਤਾਂ ਇਸਦਾ ਫ਼ਲ ਵੀ ਭੈੜਾ ਹੋਵੇਗਾ, ਕਿਉਂਕਿ ਬਿਰਛ ਆਪਣੇ ਫ਼ਲੋਂ ਹੀ ਪਛਾਣਿਆ ਜਾਂਦਾ ਹੈ।"
33 "Considerem: uma árvore boa dá bom fruto; uma árvore ruim, dá fruto ruim, pois uma árvore é conhecida por seu fruto.
34 ਹੇ ਸੱਪਾਂ ਦੇ ਬੱਚਿਓ! ਕੀ ਤੁਸੀਂ ਬੁਰੇ ਹੋਕੇ ਚੰਗੀਆਂ ਗੱਲਾਂ ਕਰ ਸੱਕਦੇ ਹੋਂ? ਤੁਹਾਡਾ ਦਿਲ ਜਿਸ ਨਾਲ ਭਰਿਆ ਹੈ, ਤੁਹਾਡਾ ਮੂੰਹ ਵੀ ਉਹੀ ਬੋਲਦਾ ਹੈ।"
34 Raça de víboras, como podem vocês, que são maus, dizer coisas boas? Pois a boca fala do que está cheio o coração.
35 ਇੱਕ ਚੰਗੇ ਵਿਅਕਤੀ ਦੇ ਦਿਲ ਵਿੱਚ ਚੰਗੀਆਂ ਗੱਲਾਂ ਦੀ ਸਮਗ੍ਰੀ ਹੈ। ਇਸ ਲਈ ਉਹ ਆਪਣੇ ਦਿਲੋਂ ਚੰਗੀਆਂ ਗੱਲਾਂ ਬੋਲਦਾ ਹੈ। ਅਤੇ ਦੁਸ਼ਟ ਆਦਮੀ ਬੁਰੀਆਂ ਗੱਲਾਂ ਰੱਖਦਾ ਹੈ ਅਤੇ ਉਹ ਦਿਲੋਂ ਮੰਦਾ ਬੋਲਦਾ ਹੈ।"
35 O homem bom, do seu bom tesouro, tira coisas boas, e o homem mau, do seu mau tesouro, tira coisas más.
36 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰੇਕ ਅਕਾਰਥ ਗੱਲ ਲਈ, ਜੋ ਮਨੁੱਖ ਬੋਲਣਗੇ ਨਿਆਂ ਦੇ ਦਿਨ ਉਸਦਾ ਹਿਸਾਬ ਦੇਣਗੇ।"
36 Mas eu lhes digo que, no dia do juízo, os homens haverão de dar conta de toda palavra inútil que tiverem falado.
37 ਤੁਹਾਡੇ ਸ਼ਬਦਾਂ ਤੋਂ, ਤੁਸੀਂ ਧਰਮੀ ਮੰਨੇ ਜਾਵੋਂਗੇ। ਤੁਹਾਡੇ ਸ਼ਬਦਾਂ ਤੋਂ ਤੁਹਾਡਾ ਦੋਸ਼ੀ ਹੋਣ ਦਾ ਨਿਰਨਾ ਕੀਤਾ ਜਾਵੇਗਾ।”"
37 Pois por suas palavras você será absolvido, e por suas palavras será condenado".
38 ਯਹੂਦੀਆਂ ਨੇ ਯਿਸੂ ਤੋਂ ਨਿਸ਼ਾਨ ਮੰਗਿਆ ਤਦ ਕੁਝ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਪੁੱਛਿਆ, “ਗੁਰੂ, ਅਸੀਂ ਤੈਥੋਂ ਨਿਸ਼ਾਨ ਵਜੋਂ ਕੋਈ ਕਰਿਸ਼ਮਾ ਵੇਖਣਾ ਚਾਹੁੰਦੇ ਹਾਂ।”"
38 Então alguns dos fariseus e mestres da lei lhe disseram: "Mestre, queremos ver um sinal miraculoso feito por ti".
39 ਯਿਸੂ ਨੇ ਉੱਤਰ ਦਿੱਤਾ, “ਦੁਸ਼ਟ ਅਤੇ ਪਾਪੀ ਲੋਕ ਹੀ ਨਿਸ਼ਾਨ ਵਜੋਂ ਕਰਿਸ਼ਮਾ ਵੇਖਣਾ ਲੋਚਦੇ ਹਨ। ਪਰ ਉਨ੍ਹਾਂ ਲੋਕਾਂ ਨੂੰ ਸਬੂਤ ਵਜੋਂ ਕੋਈ ਨਿਸ਼ਾਨ ਨਹੀਂ ਦਿੱਤਾ ਜਾਵੇਗਾ, ਸਿਵਾ ਉਸ ਨਿਸ਼ਾਨ ਦੇ, ਜੋ ਨਬੀ ਯੂਨਾਹ ਨਾਲ ਵਾਪਰਿਆ।"
39 Ele respondeu: "Uma geração perversa e adúltera pede um sinal miraculoso! Mas nenhum sinal lhe será dado, exceto o sinal do profeta Jonas.
40 ਜਿਵੇਂ ਕਿ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਵੱਡੀ ਮੱਛੀ ਦੇ ਢਿਡ ਵਿੱਚ ਰਿਹਾ, ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਤਿੰਨ ਦਿਨ ਅਤੇ ਤਿੰਨ ਰਾਤ ਧਰਤੀ ਦੇ ਅੰਦਰ ਰਹੇਗਾ।"
40 Pois assim como Jonas esteve três dias e três noites no ventre de um grande peixe, assim o Filho do homem ficará três dias e três noites no coração da terra.
41 ਨੀਨਵਾਹ ਦੇ ਲੋਕ ਅਤੇ ਉਹ ਲੋਕ ਜੋ ਅੱਜ ਜਿਉਂਦੇ ਹਨ, ਨਿਆਂ ਦੇ ਦਿਨ ਉੱਠ ਖੜ੍ਹੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂਕਿ ਯੂਨਾਹ ਦਾ ਪ੍ਰਚਾਰ ਸੁਣਕੇ ਉਨ੍ਹਾਂ ਨੇ ਆਪਣੇ ਜੀਵਨ ਬਦਲ ਲਏ। ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਯੂਨਾਹ ਤੋਂ ਵੀ ਵੱਡਾ ਇੱਥੇ ਹੈ।"
41 Os homens de Nínive se levantarão no juízo com esta geração e a condenarão; pois eles se arrependeram com a pregação de Jonas, e agora está aqui o que é maior do que Jonas.
42 “ਦੱਖਣ ਦੀ ਰਾਣੀ ਵੀ ਇਸ ਪੀੜ੍ਹੀ ਦੇ ਲੋਕਾਂ ਨਾਲ ਨਿਆਂ ਦੇ ਦਿਨ ਉੱਠ ਖੜ੍ਹੀ ਹੋਵੇਗੀ ਅਤੇ ਉਹ ਦਿਖਾਵੇਗੀ ਕੋ ਤੁਸੀਂ ਗਲਤ ਹੋ। ਕਿਉਂਕਿ ਉਹ ਦੂਰ-ਦੁਰਾਡਿਉਂ ਸੁਲੇਮਾਨ ਦਾ ਉਪਦੇਸ਼ ਸੁਨਣ ਆਈ ਸੀ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਸੁਲੇਮਾਨ ਤੋਂ ਵੀ ਵੱਡਾ ਇੱਥੇ ਹੈ।"
42 A rainha do Sul se levantará no juízo com esta geração e a condenará, pois ela veio dos confins da terra para ouvir a sabedoria de Salomão, e agora está aqui o que é maior do que Salomão.
43 ਅੱਜ ਦੇ ਲੋਕ ਦੁਸ਼ਟ ਹਨ “ਪਰ ਜਦੋਂ ਦੁਸ਼ਟ ਆਤਮਾ ਮਨੁੱਖ ਵਿੱਚੋਂ ਨਿਕਲ ਗਿਆ ਹੋਵੇ, ਤਾਂ ਉਹ ਖੁਸ਼ਕ ਥਾਵਾਂ ਵਿੱਚ ਆਰਾਮ ਭਾਲਦਾ ਫ਼ਿਰਦਾ ਹੈ ਪਰ ਉਸ ਨੂੰ ਕੋਈ ਆਰਾਮ ਦੀ ਜਗ੍ਹਾ ਨਹੀਂ ਲੱਭਦੀ।"
43 "Quando um espírito imundo sai de um homem, passa por lugares áridos procurando descanso e não encontra,
44 ਤਦ ਇਹ ਆਖਦਾ ਹੈ, ‘ਮੈਂ ਆਪਣੇ ਘਰੋਂ, ਜਿੱਥੋਂ ਨਿਕਲਿਆ ਸੀ, ਉੱਥੇ ਹੀ ਮੁੜ ਜਾਵਾਂਗਾ।’ ਅਤੇ ਜਦੋਂ ਉਹ ਮੁੜ ਉਸ ਘਰ ਪਰਤਦਾ ਹੈ ਤਾਂ ਉਹ ਵੇਖਦਾ ਹੈ ਕਿ ਉਹ ਘਰ ਸੁੰਨਾ, ਝਾੜਿਆ ਅਤੇ ਸੰਵਰਿਆ ਹੋਇਆ ਹੈ।"
44 e diz: ‘Voltarei para a casa de onde saí’. Chegando, encontra a casa desocupada, varrida e em ordem.
45 ਤਦ ਉਹ ਪ੍ਰੇਤ ਆਤਮਾ ਜਾਂਦਾ ਹੈ ਅਤੇ ਆਪਣੇ ਤੋਂ ਵੀ ਵੱਧ ਭੈੜੇ ਸੱਤ ਹੋਰ ਭ੍ਰਿਸ਼ਟ ਆਤਮੇ ਨਾਲ ਲਿਆਉਂਦਾ ਹੈ। ਫ਼ਿਰ ਉਹ ਸਾਰੇ ਆਤਮੇ ਉਸ ਮਨੁੱਖ ਅੰਦਰ ਜਾ ਵੱਸਦੇ ਹਨ। ਫ਼ੇਰ ਉਸ ਮਨੁੱਖ ਦਾ ਹਾਲ ਪਹਿਲਾਂ ਨਾਲੋਂ ਵੀ ਵੱਧ ਬੁਰਾ ਹੁੰਦਾ ਹੈ। ਇਹੀ ਦੁਸ਼ਟ ਲੋਕਾਂ ਨਾਲ ਵਾਪਰੇਗਾ ਜੋ ਅੱਜ ਜਿਉਂਦੇ ਹਨ।”"
45 Então vai e traz consigo outros sete espíritos piores do que ele, e entrando passam a viver ali. E o estado final daquele homem torna-se pior do que o primeiro. Assim acontecerá a esta geração perversa".
46 ਯਿਸੂ ਦੇ ਚੇਲੇ ਹੀ ਉਸਦਾ ਪਰਿਵਾਰ ਜਦੋਂ ਯਿਸੂ ਲੋਕਾਂ ਨਾਲ ਗੱਲਾਂ ਕਰ ਰਿਹਾ ਸੀ, ਉਸਦੀ ਮਾਤਾ ਅਤੇ ਭਰਾ ਉਸ ਨਾਲ ਗੱਲ ਕਰਨ ਲਈ ਬਾਹਰ ਖੜੋਤੇ ਹੋਏ ਸਨ।"
46 Falava ainda Jesus à multidão quando sua mãe e seus irmãos chegaram do lado de fora, querendo falar com ele.
47 ਤਾਂ ਇੱਕ ਬੰਦੇ ਨੇ ਉਸ ਨੂੰ ਆਖਿਆ, “ਬਾਹਰ ਤੇਰੀ ਮਾਤਾ ਅਤੇ ਭਰਾ ਤੇਰੇ ਨਾਲ ਗੱਲ ਕਰਨੀ ਚਾਹੁੰਦੇ ਹਨ।”"
47 Alguém lhe disse: "Tua mãe e teus irmãos estão lá fora e querem falar contigo".
48 ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਕੌਣ ਹੈ ਮੇਰੀ ਮਾਤਾ ਅਤੇ ਕੌਣ ਹਨ ਮੇਰੇ ਭਰਾ?”"
48 "Quem é minha mãe, e quem são meus irmãos? ", perguntou ele.
49 ਅਤੇ ਉਸ ਨੇ ਆਪਣੇ ਚੇਲੇ ਵਿਖਾਏ ਅਤੇ ਆਖਿਆ, “ਵੇਖੋ ਇਹੀ ਮੇਰੀ ਮਾਤਾ ਹੈ ਅਤੇ ਇਹੀ ਮੇਰੇ ਭਰਾ ਹਨ।"
49 E, estendendo a mão para os discípulos, disse: "Aqui estão minha mãe e meus irmãos!
50 ਕਿਉਂਕਿ ਜੋ ਕੋਈ ਵੀ ਮੇਰੇ ਸੁਰਗੀ ਪਿਤਾ ਦੀ ਇੱਛਾ ਪੂਰੀ ਕਰਦਾ ਹੈ ਉਹੀ ਮੇਰਾ ਭਰਾ, ਭੈਣ ਅਤੇ ਮਾਤਾ ਹੈ।”"
50 Pois quem faz a vontade de meu Pai que está nos céus, este é meu irmão, minha irmã e minha mãe".

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Mateus 12, comparar traduções ou montar um estudo — tudo direto pelo WhatsApp.