Mateus 13

Punjabi Bible (GL_PUNJABI) vs VC

Sair da comparação
VC Versão Católica
1 ਯਿਸੂ ਦਾ ਬੀਜ ਬੀਜਣ ਬਾਰੇ ਉਪਦੇਸ਼ ਉਸੇ ਦਿਨ ਯਿਸੂ ਘਰੋ ਨਿਕਲ ਕੇ ਝੀਲ ਦੇ ਨੇੜੇ ਜਾ ਬੈਠਾ।"
1 Naquele dia, saiu Jesus e sentou-se à beira do lago.
2 ਜਦੋਂ ਬਹੁਤ ਭੀੜ ਉਸ ਦੇ ਆਸ-ਪਾਸ ਇਕੱਠੀ ਹੋ ਗਈ ਤਾਂ ਉਹ ਬੇੜੀ ਤੇ ਚੜ੍ਹ੍ਹ ਬੈਠ ਗਿਆ ਅਤੇ ਸਾਰੇ ਲੋਕ ਕੰਢੇ ਤੇ ਖੜ੍ਹੇ ਸਨ।"
2 Acercou-se dele, porém, uma tal multidão, que precisou entrar numa barca. Nela se assentou, enquanto a multidão ficava à margem.
3 ਫ਼ਿਰ ਯਿਸੂ ਨੇ ਦ੍ਰਿਸ਼ਟਾਂਤ ਵਿੱਚ ਬਹੁਤ ਸਾਰੀਆਂ ਗੱਲਾਂ ਸਮਝਾਈਆਂ। ਉਸ ਨੇ ਆਖਿਆ, “ਵੇਖੋ ਇੱਕ ਕਿਸਾਨ ਆਪਣਾ ਬੀਜ ਬੀਜਣ ਲਈ ਬਾਹਰ ਗਿਆ।"
3 E seus discursos foram uma série de parábolas.
4 ਜਦੋਂ ਉਹ ਬੀਜ, ਬੀਜ ਰਿਹਾ ਸੀ ਤਾਂ ਕੁਝ ਬੀਜ ਬੀਜਦੇ ਹੋਏ ਸੜਕ ਵੱਲ ਡਿੱਗ ਪਏ, ਪੰਛੀ ਆਏ ਤੇ ਉਹ ਡਿੱਗੇ ਹੋਏ ਬੀਜ ਚੁਗ ਗਏ।"
4 Disse ele: Um semeador saiu a semear. E, semeando, parte da semente caiu ao longo do caminho; os pássaros vieram e a comeram.
5 ਕੁਝ ਬੀਜ ਪੱਥਰੀਲੀ ਜ਼ਮੀਨ ਤੇ ਡਿੱਗ ਪਏ ਅਤੇ ਉਨ੍ਹਾਂ ਨੂੰ ਕਾਫ਼ੀ ਖਾਦ ਨਾ ਮਿਲੀ। ਉੱਥੇ ਬੀਜ ਬਹੁਤ ਜਲਦੀ ਉੱਗੇ ਕਿਉਂਕਿ ਜ਼ਮੀਨ ਕਾਫ਼ੀ ਡੂੰਘੀ ਨਹੀਂ ਸੀ।"
5 Outra parte caiu em solo pedregoso, onde não havia muita terra, e nasceu logo, porque a terra era pouco profunda.
6 ਪਰ ਜਦੋਂ ਸੂਰਜ ਚੜ੍ਹ੍ਹਿਆ, ਤਾਂ ਬੂਟੇ ਸੜ ਗਏ, ਉਹ ਇਸ ਲਈ ਮਰੇ ਕਿਉਂਕਿ ਉਨ੍ਹਾਂ ਦੀਆਂ ਜੜ੍ਹਾਂ ਡੂੰਘੀਆਂ ਨਹੀਂ ਸਨ।"
6 Logo, porém, que o sol nasceu, queimou-se, por falta de raízes.
7 ਅਤੇ ਕੁਝ ਬੀਜ ਕੰਡਿਆਂ ਵਿੱਚ ਡਿੱਗ ਪਏ, ਕੰਡਿਆਲੀਆਂ ਝਾੜੀਆਂ ਵੱਧੀਆਂ ਅਤੇ ਉਨ੍ਹਾਂ ਨੇ ਪੌਦਿਆਂ ਨੂੰ ਦਬਾ ਲਿਆ।"
7 Outras sementes caíram entre os espinhos: os espinhos cresceram e as sufocaram.
8 ਕੁਝ ਬੀਜ ਚੰਗੀ ਜ਼ਮੀਨ ਵਿੱਚ ਡਿੱਗ ਪਏ। ਉਹ ਪੌਦੇ ਬਣ ਗਏ ਅਤੇ ਅਨਾਜ ਪੈਦਾ ਕੀਤਾ। ਕੁਝ ਪੌਦਿਆਂ ਤੋਂ ਸੌ ਗੁਣਾ ਵੱਧ ਅਨਾਜ ਪੈਦਾ ਹੋਇਆ, ਕੁਝ ਤੋਂ ਸੱਠ ਗੁਣਾ ਵੱਧ ਅਤੇ ਕੁਝ ਤੋਂ ਤੀਹ ਗੁਣਾ ਵੱਧ ਅਨਾਜ ਪੈਦਾ ਹੋਇਆ।"
8 Outras, enfim, caíram em terra boa: deram frutos, cem por um, sessenta por um, trinta por um.
9 ਤੁਸੀਂ ਜੋ ਲੋਕ ਮੈਨੂੰ ਸੁਣਦੇ ਹੋ, ਸੁਣੋ।”"
9 Aquele que tem ouvidos, ouça.
10 ਯਿਸੂ ਉਪਦੇਸ਼ ਲਈ ਦ੍ਰਿਸ਼ਟਾਂਤ ਕਿਉਂ ਵਰਤਦਾ ਸੀ ਤਾਂ ਚੇਲਿਆਂ ਨੇ ਯਿਸੂ ਕੋਲ ਆਕੇ ਉਸ ਨੂੰ ਕਿਹਾ, “ਤੂੰ ਉਨ੍ਹਾਂ ਨੂੰ ਦ੍ਰਿਸ਼ਟਾਂਤ ਵਿੱਚ ਉਪਦੇਸ਼ ਕਿਉਂ ਦਿੰਦਾ ਹੈਂ?”"
10 Os discípulos aproximaram-se dele, então, para dizer-lhe: Por que lhes falas em parábolas?
11 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਸਵਰਗ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ।"
11 Respondeu Jesus: Porque a vós é dado compreender os mistérios do Reino dos céus, mas a eles não.
12 ਕਿਉਂਕਿ ਜਿਸ ਕੋਲ ਹੈ, ਉਸ ਨੂੰ ਵੱਧ ਦਿਤਾ ਜਾਵੇਗਾ। ਉਹ ਆਪਣੀ ਜ਼ਰੂਰਤ ਤੋਂ ਵੱਧ ਪ੍ਰਾਪਤ ਕਰੇਗਾ। ਪਰ ਜਿਸ ਕਿਸੇ ਕੋਲ ਨਹੀਂ ਹੈ, ਅਤੇ ਜੋ ਥੋੜਾ ਜਿਹਾ ਉਸ ਕੋਲ ਹੈ, ਉਸ ਤੋਂ ਉਹ ਵੀ ਲੈ ਲਿਆ ਜਾਵੇਗਾ।"
12 Ao que tem, se lhe dará e terá em abundância, mas ao que não tem será tirado até mesmo o que tem.
13 ਇਸ ਲਈ ਮੈਂ ਉਨ੍ਹਾਂ ਨਾਲ ਦ੍ਰਿਸ਼ਟਾਤਾਂ ਵਿੱਚ ਗੱਲਾਂ ਕਰਦਾ ਹਾਂ ਕਿਉਂਕਿ ਉਹ ਵੇਖਦੇ ਹੋਵੇ ਵੀ ਉਹ ਨਹੀਂ ਵੇਖਦੇ ਅਤੇ ਸੁਣਦੇ ਹੋਏ ਵੀ ਉਹ ਨਹੀਂ ਸੁਣਦੇ ਅਤੇ ਨਾ ਹੀ ਸਮਝਦੇ ਹਨ।"
13 Eis por que lhes falo em parábolas: para que, vendo, não vejam e, ouvindo, não ouçam nem compreendam.
14 ਇਸ ਲਈ ਜੋ ਯਸਾਯਾਹ ਨੇ ਆਖਿਆ ਉਨ੍ਹਾਂ ਦੇ ਮਾਮਲੇ ਵਿੱਚ ਸੱਚ ਹੋਇਆ: ‘ਤੁਸੀਂ ਲੋਕ ਹਮੇਸ਼ਾ ਸੁਣਦੇ ਰਹੋਂਗੇ ਪਰ ਸਮਝੋਗੇ ਨਹੀਂ। ਤੁਸੀਂ ਲੋਕ ਹਮੇਸ਼ਾ ਵੇਖਦੇ ਰਹੋਂਗੇ ਪਰ ਦੇਖੋਂਗੇ ਨਹੀਂ।"
14 Assim se cumpre para eles o que foi dito pelo profeta Isaías: Ouvireis com vossos ouvidos e não entendereis, olhareis com vossos olhos e não vereis,
15 ਕਿਉਂਕਿ ਇਨ੍ਹਾਂ ਲੋਕਾਂ ਦੇ ਦਿਲ ਸਖਤ ਹੋ ਗਏ ਹਨ, ਇਨ੍ਹਾਂ ਦੇ ਕੰਨ ਬੋਲੇ ਹੋ ਗਏ ਹਨ, ਅਤੇ ਇਨ੍ਹਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ, ਤਾਂ ਜੋ ਇਹ ਆਪਣੀਆਂ ਅੱਖਾਂ ਨਾਲ ਨਾ ਵੇਖ ਸੱਕਣ ਅਤੇ ਆਪਣੇ ਕੰਨਾਂ ਨਾਲ ਨਾ ਸੁਣ ਸੱਕਣ। ਅਤੇ ਮੇਰੇ ਕੋਲ ਵਾਪਸ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਚੰਗਾ ਕਰਾਂ।’"
15 porque o coração deste povo se endureceu: taparam os seus ouvidos e fecharam os seus olhos, para que seus olhos não vejam e seus ouvidos não ouçam, nem seu coração compreenda; para que não se convertam e eu os sare {Is 6,9s}.
16 ਪਰ ਤੁਹਾਡੀਆਂ ਅੱਖੀਆਂ ਧੰਨ ਹਨ, ਕਿਉਂ ਜੋ ਉਹ ਵੇਖਦੀਆਂ ਹਨ ਅਤੇ ਤੁਹਾਡੇ ਕੰਨ ਧੰਨ ਹਨ ਕਿਉਂ ਜੋ ਉਹ ਸੁਣਦੇ ਹਨ।"
16 Mas, quanto a vós, bem-aventurados os vossos olhos, porque vêem! Ditosos os vossos ouvidos, porque ouvem!
17 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਬਹੁਤ ਸਾਰੇ ਨਬੀ ਅਤੇ ਚੰਗੇ ਲੋਕੀਂ ਉਹ ਗੱਲਾਂ ਵੇਖਣੀਆਂ ਚਾਹੁੰਦੇ ਸਨ ਜੋ ਤੁਸੀਂ ਹੁਣ ਵੇਖੀਆਂ ਹਨ। ਪਰ ਉਨ੍ਹਾਂ ਨੇ ਇਹ ਗੱਲਾਂ ਨਾ ਵੇਖੀਆਂ। ਉਹ ਗੱਲਾਂ ਸੁਨਣੀਆਂ ਚਾਹੁੰਦੇ ਸਨ ਜੋ ਹੁਣ ਤੁਸੀਂ ਸੁਣਦੇ ਹੋ ਪਰ ਉਨ੍ਹਾਂ ਨੇ ਨਾ ਸੁਣੀਆਂ।"
17 Eu vos declaro, em verdade: muitos profetas e justos desejaram ver o que vedes e não o viram, ouvir o que ouvis e não ouviram.
18 ਯਿਸੂ ਦੀ ਬੀਜ ਬਾਰੇ ਵਿਆਖਿਆ “ਇਸ ਲਈ ਬੀਜਣ ਵਾਲੇ ਦ੍ਰਿਸ਼ਟਾਂਤ ਦਾ ਅਰਥ ਸੁਣੋ।"
18 Ouvi, pois, o sentido da parábola do semeador:
19 “ਕੋਈ ਵਿਅਕਤੀ ਰਾਜ ਬਾਰੇ ਉਪਦੇਸ਼ ਸੁਣਦਾ ਹੈ, ਪਰ ਇਸ ਨੂੰ ਸਮਝਦਾ ਨਹੀਂ। ਤਾਂ ਦੁਸ਼ਟ ਆਉਂਦਾ ਹੈ ਅਤੇ ਜੋ ਕੁਝ ਵੀ ਉਸ ਦੇ ਦਿਲ ਵਿੱਚ ਬੀਜਿਆ ਹੋਇਆ ਪੁੱਟ ਲੈ ਜਾਂਦਾ ਹੈਂ। ਇਹ ਉਹੀ ਹੈ ਜੋ ਰਾਹ ਦੇ ਪਾਸੇ ਤੇ ਬੀਜਿਆ ਗਿਆ ਸੀ।"
19 quando um homem ouve a palavra do Reino e não a entende, o Maligno vem e arranca o que foi semeado no seu coração. Este é aquele que recebeu a semente à beira do caminho.
20 “ਅਤੇ ਜਿਹੜਾ ਬੀਜ਼ ਪੱਥਰੀਲੀ ਧਰਤੀ ਤੇ ਬੀਜਿਆ ਗਿਆ ਸੀ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਸੁਣਦਾ ਹੈ ਅਤੇ ਝੱਟ ਖੁਸ਼ੀ ਨਾਲ ਉਨ੍ਹਾਂ ਨੂੰ ਮੰਨ ਲੈਂਦਾ ਹੈ।"
20 O solo pedregoso em que ela caiu é aquele que acolhe com alegria a palavra ouvida,
21 ਪਰ ਉਹ ਵਿਅਕਤੀ ਉਪਦੇਸ਼ਾਂ ਨੂੰ ਡੂੰਘਿਆਂ ਨਹੀਂ ਲੈਦਾ ਇਸ ਨਾਲ ਉਹ ਥੋੜਾ ਚਿਰ ਹੀ ਰਹਿੰਦਾ ਹੈ। ਜਦੋਂ ਇਨ੍ਹਾਂ ਉਪਦੇਸ਼ਾਂ ਕਾਰਨ ਉਸ ਨੂੰ ਦੁੱਖ ਜਾਂ ਕਸ਼ਟ ਦਾ ਸਾਹਮਣਾ ਕਰਨਾ ਪੈਂਦਾ ਹੈ ਉਹ ਝੱਟ ਆਪਣਾ ਵਿਸ਼ਵਾਸ ਛੱਡ ਦਿੰਦਾ ਹੈ।"
21 mas não tem raízes, é inconstante: sobrevindo uma tribulação ou uma perseguição por causa da palavra, logo encontra uma ocasião de queda.
22 “ਜਿਹੜਾ ਬੀਜ ਕੰਡਿਆਲੀਆਂ ਤੇ ਡਿੱਗਿਆ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਹੈ ਪਰ ਇਸ ਜਿੰਦਗੀ ਦੀ ਚਿੰਤਾ ਅਤੇ ਧਨ ਦਾ ਮਾਇਆ ਜਾਲ ਉਸ ਉਪਦੇਸ਼ ਦੇ ਵੱਧਣ ਵਿੱਚ ਵਿਘਨ ਪਾ ਦਿੰਦਾ ਹੈ। ਤਾਂ ਉਹ ਕੋਈ ਫ਼ਲ ਪੈਦਾ ਨਹੀਂ ਕਰ ਸੱਕਦਾ।"
22 O terreno que recebeu a semente entre os espinhos representa aquele que ouviu bem a palavra, mas nele os cuidados do mundo e a sedução das riquezas a sufocam e a tornam infrutuosa.
23 “ਪਰ ਜਿਹੜਾ ਬੀਜ ਉਪਜਾਊ ਜ਼ਮੀਨ ਤੇ ਡਿੱਗਿਆ ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜ਼ਰੂਰ ਚੰਗਾ ਫ਼ਲ ਦਿੰਦਾ ਹੈ। ਕੋਈ ਸੌ ਗੁਣਾ, ਕੋਈ ਸੱਠ ਗੁਣਾ ਅਤੇ ਕੋਈ ਤੀਹ ਗੁਣਾ ਫ਼ਲ ਦਿੰਦਾ ਹੈ।”"
23 A terra boa semeada é aquele que ouve a palavra e a compreende, e produz fruto: cem por um, sessenta por um, trinta por um.
24 ਕਣਕ ਅਤੇ ਜੰਗਲੀ ਬੂਟੀ ਬਾਰੇ ਦ੍ਰਿਸ਼ਟਾਂਤ ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇਕੇ ਆਖਿਆ, “ਸਵਰਗ ਦਾ ਰਾਜ ਇੱਕ ਅਜਿਹੇ ਮਨੁੱਖ ਵਰਗਾ ਹੈ ਜਿਸਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ।"
24 Jesus propôs-lhes outra parábola: O Reino dos céus é semelhante a um homem que tinha semeado boa semente em seu campo.
25 ਪਰ ਜਦੋਂ ਸਾਰੇ ਲੋਕ ਸੁੱਤੇ ਹੋਏ ਸਨ, ਉਸਦਾ ਵੈਰੀ ਆਇਆ ਅਤੇ ਉਸਦੀ ਕਣਕ ਵਿੱਚ ਜੰਗਲੀ ਬੂਟੀ ਬੀਜਕੇ ਚੱਲਿਆ ਗਿਆ।"
25 Na hora, porém, em que os homens repousavam, veio o seu inimigo, semeou joio no meio do trigo e partiu.
26 ਕਣਕ ਵੱਧੀ ਅਤੇ ਕਣਕ ਦੇ ਸਿੱਟੇ ਵੀ ਵੱਧੇ। ਅਤੇ ਉਸ ਦੇ ਨਾਲ ਜੰਗਲੀ ਬੂਟੀ ਵੀ ਵੱਧੀ।"
26 O trigo cresceu e deu fruto, mas apareceu também o joio.
27 ਫ਼ੇਰ ਮਾਲਕ ਦੇ ਨੋਕਰ ਉਸ ਕੋਲ ਆਏ ਅਤੇ ਆਖਿਆ, ‘ਸ਼੍ਰੀਮਾਨ ਜੀ, ਕੀ ਤੁਸੀਂ ਆਪਣੇ ਖੇਤ ਵਿੱਚ ਚੰਗੇ ਬੀਜ ਨਹੀਂ ਬੀਜੇ? ਤਾਂ ਫ਼ੇਰ ਜੰਗਲੀ ਬੂਟੀ ਕਿੱਥੋਂ ਆਈ?’"
27 Os servidores do pai de família vieram e disseram-lhe: - Senhor, não semeaste bom trigo em teu campo? Donde vem, pois, o joio?
28 “ਮਨੁੱਖ ਨੇ ਜਵਾਬ ਦਿੱਤਾ, ‘ਕਿਸੇ ਵੈਰੀ ਨੇ ਅਜਿਹਾ ਕੀਤਾ ਹੈ।’ “ਨੋਕਰਾਂ ਨੇ ਪੁੱਛਿਆ, ‘ਕੀ ਸਾਨੂੰ ਜੰਗਲੀ ਬੂਟੀਆਂ ਨੂੰ ਇਕੱਠਾ ਕਰਨ ਜਾਣਾ ਚਾਹੀਦਾ ਹੈ?’"
28 Disse-lhes ele: - Foi um inimigo que fez isto! Replicaram-lhe: - Queres que vamos e o arranquemos?
29 “ਮਨੁੱਖ ਨੇ ਜਵਾਬ ਦਿੱਤਾ, ‘ਨਹੀਂ, ਜਦੋਂ ਤੁਸੀਂ ਜੰਗਲੀ ਬੂਟੀ ਨੂੰ ਪੁੱਟੋਂਗੇ ਤਾਂ ਹੋ ਸੱਕਦਾ ਹੈ ਕਿ ਤੁਸੀਂ ਕਣਕ ਨੂੰ ਵੀ ਪੁੱਟ ਸੁੱਟੋਂ।"
29 - Não, disse ele; arrancando o joio, arriscais a tirar também o trigo.
30 ਇਸ ਲਈ ਵਾਢੀ ਤੱਕ ਤੁਸੀਂ ਦੋਹਾਂ ਨੂੰ ਰਲੇ-ਮਿਲੇ ਵੱਧਣ ਦਿਓ ਅਤੇ ਵਾਢੀ ਦੇ ਵੇਲੇ, ਮੈਂ ਕਾਮਿਆਂ ਨੂੰ ਆਖਾਂਗਾ, ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫ਼ੂਕਣ ਲਈ ਉਸਦਾ ਪੂਲਾ ਬੰਨ੍ਹੋ। ਅਤੇ ਫ਼ੇਰ ਕਣਕ ਨੂੰ ਇਕੱਠਾ ਕਰਕੇ ਮੇਰੇ ਕੋਠੇ ਵਿੱਚ ਜਮ੍ਹਾਂ ਕਰੋ।’”"
30 Deixai-os crescer juntos até a colheita. No tempo da colheita, direi aos ceifadores: arrancai primeiro o joio e atai-o em feixes para o queimar. Recolhei depois o trigo no meu celeiro.
31 ਯਿਸੂ ਦਾ ਬਹੁਤ ਸਾਰਿਆਂ ਦ੍ਰਿਸ਼ਟਾਤਾਂ ਨਾਲ ਉਪਦੇਸ਼ ਦੇਣਾ ਉਨ੍ਹਾਂ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇਕੇ ਕਿਹਾ: “ਸਵਰਗ ਦਾ ਰਾਜ ਇੱਕ ਸਰ੍ਹੋਂ ਦੇ ਦਾਣੇ ਵਰਗਾ ਹੈ। ਇੱਕ ਮਨੁੱਖ ਨੇ ਇਸ ਨੂੰ ਲਿਆਂਦਾ ਅਤੇ ਆਪਣੇ ਖੇਤ ਵਿੱਚ ਬੀਜ ਦਿੱਤਾ।"
31 Em seguida, propôs-lhes outra parábola: O Reino dos céus é comparado a um grão de mostarda que um homem toma e semeia em seu campo.
32 ਇਹ ਸਭ ਚੀਜ਼ਾਂ ਤੋਂ ਛੋਟਾ ਹੈ ਪਰ ਜਦੋਂ ਬੀਜ ਉੱਗਦਾ ਹੈ, ਇਹ ਬਾਗ ਦੇ ਸਾਰਿਆਂ ਪੌਦਿਆਂ ਨਾਲੋਂ ਵੱਡਾ ਹੁੰਦਾ ਹੈ। ਅਤੇ ਇਹ ਇੱਕ ਰੁੱਖ ਬਣ ਜਾਂਦਾ ਹੈ। ਪੰਛੀ ਆਕੇ ਇਸ ਦੀਆਂ ਸ਼ਾਖਾਂ ਵਿੱਚ ਆਪਣੇ ਆਲ੍ਹਣੇ ਬਣਾਉਂਦੇ ਹਨ।”"
32 É esta a menor de todas as sementes, mas, quando cresce, torna-se um arbusto maior que todas as hortaliças, de sorte que os pássaros vêm aninhar-se em seus ramos.
33 ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤੀ, “ਸਵਰਗ ਦਾ ਰਾਜ ਖਮੀਰ ਵਰਗਾ ਹੈ, ਜਿਸ ਨੂੰ ਔਰਤ ਨੇ ਲੈ ਕੇ ਦਸ ਕਿੱਲੋ ਆਟੇ ਵਿੱਚ ਮਿਲਾਇਆ, ਅਤੇ ਖਮੀਰ ਸਾਰੇ ਆਟੇ ਨੂੰ ਉਫ਼ਾਨ ਦਿੰਦਾ ਹੈ।”"
33 Disse-lhes, por fim, esta outra parábola. O Reino dos céus é comparado ao fermento que uma mulher toma e mistura em três medidas de farinha e que faz fermentar toda a massa.
34 ਇਹ ਸਾਰੀਆਂ ਗੱਲਾਂ ਯਿਸੂ ਰਾਹੀਂ ਲੋਕਾਂ ਨੂੰ ਦ੍ਰਿਸ਼ਟਾਂਤ ਵਿੱਚ ਦੱਸੀਆਂ ਗਈਆਂ ਸਨ। ਉਸ ਨੇ ਦ੍ਰਿਸ਼ਟਾਂਤਾਂ ਦਾ ਇਸਤੇਮਾਲ ਕੀਤੇ ਬਿਨਾ ਲੋਕਾਂ ਨੂੰ ਕੁਝ ਨਹੀਂ ਦੱਸਿਆ।"
34 Tudo isto disse Jesus à multidão em forma de parábola. De outro modo não lhe falava,
35 ਇਹ ਉਵੇਂ ਸੀ ਜਿਹੜਾ ਬਚਨ ਨਬੀ ਨੇ ਕੀਤਾ ਸੀ ਕਿ: “ਮੈਂ ਦ੍ਰਿਸ਼ਟਾਤਾਂ ਵਿੱਚ ਆਪਣਾ ਮੂੰਹ ਖੋਲਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਉਚਾਰਾਂਗਾ, ਜਿਹੜੀਆਂ ਕਿ ਦੁਨੀਆਂ ਦੇ ਮੁੱਢ ਤੋਂ ਗੁਪਤ ਰਹੀਆਂ ਹਨ।”"
35 para que se cumprisse a profecia: Abrirei a boca para ensinar em parábolas; revelarei coisas ocultas desde a criação {Sl 77,2}.
36 ਯਿਸੂ ਕਣਕ ਅਤੇ ਜੰਗਲੀ ਬੂਟੀ ਬਾਰੇ ਦ੍ਰਿਸ਼ਟਾਂਤ ਦੀ ਵਿਆਖਿਆ ਕਰਦਾ ਫ਼ਿਰ ਯਿਸੂ ਨੇ ਲੋਕਾਂ ਨੂੰ ਵਿਦਾ ਕੀਤਾ ਅਤੇ ਘਰ ਆ ਗਿਆ ਉਸ ਦੇ ਚੇਲੇ ਉਸ ਕੋਲ ਆਏ ਅਤੇ ਆਖਿਆ, “ਸਾਨੂੰ ਖੇਤ ਦੀ ਜੰਗਲੀ ਬੂਟੀ ਦੀ ਦ੍ਰਿਸ਼ਟਾਂਤ ਦੀ ਵਿਆਖਿਆ ਕਰਕੇ ਦੱਸ।”"
36 Então despediu a multidão. Em seguida, entrou de novo na casa e seus discípulos agruparam-se ao redor dele para perguntar-lhe: Explica-nos a parábola do joio no campo.
37 ਉਸ ਨੇ ਜਵਾਬ ਦਿੱਤਾ, “ਜਿਸ ਵਿਅਕਤੀ ਨੇ ਚੰਗਾ ਬੀਜ ਬੀਜਿਆ ਉਹ ਮਨੁੱਖ ਦਾ ਪੁੱਤਰ ਹੈ।"
37 Jesus respondeu: O que semeia a boa semente é o Filho do Homem.
38 ਖੇਤ ਦੁਨੀਆਂ ਹੈ ਅਤੇ ਚੰਗੇ ਬੀਜ, ਹਕੂਮਤ ਦੇ ਪੁੱਤਰ ਹਨ। ਅਤੇ ਜੰਗਲੀ ਬੂਟੀਆਂ ਦੁਸ਼ਟ ਦੇ ਪੁੱਤਰ ਹਨ।"
38 O campo é o mundo. A boa semente são os filhos do Reino. O joio são os filhos do Maligno.
39 ਅਤੇ ਉਹ ਵੈਰੀ ਜਿਸਨੇ ਉਨ੍ਹਾਂ ਨੂੰ ਬੀਜਿਆ ਉਹ ਸ਼ੈਤਾਨ ਹੈ। ਵਾਢੀ ਦਾ ਵੇਲਾ ਜੁਗ ਦੇ ਅੰਤ ਦਾ ਸਮਾਂ ਹੈ ਅਤੇ ਵੱਢਣ ਵਾਲੇ ਪਰਮੇਸ਼ੁਰ ਦੇ ਦੂਤ ਹਨ।"
39 O inimigo, que o semeia, é o demônio. A colheita é o fim do mundo. Os ceifadores são os anjos.
40 “ਸੋ ਜਿਸ ਪ੍ਰਕਾਰ ਜੰਗਲੀ ਬੂਟੀ ਇਕੱਠੀ ਕੀਤੀ ਜਾਂਦੀ ਹੈ ਅਤੇ ਅੱਗ ਵਿੱਚ ਫ਼ੂਕੀ ਜਾਂਦੀ ਹੈ, ਇਸੇ ਤਰ੍ਹਾਂ ਇਸ ਜੁਗ ਦੇ ਅੰਤ ਦੇ ਸਮੇਂ ਹੋਵੇਗਾ।"
40 E assim como se recolhe o joio para jogá-lo no fogo, assim será no fim do mundo.
41 ਮਨੁੱਖ ਦਾ ਪੁੱਤਰ ਆਪਣਿਆਂ ਦੂਤਾਂ ਨੂੰ ਆਪਣੇ ਰਾਜ ਵਿੱਚੋਂ ਪਾਪ ਕਰਾਉਣ ਦੇ ਸਾਰੇ ਕਾਰਣਾ ਅਤੇ ਭੈੜੀਆਂ ਵਸਤਾਂ ਅਤੇ ਪਾਪੀਆਂ ਤੇ ਸਾਰੇ ਕੁਕਰਮੀਆਂ ਨੂੰ ਇਕੱਠਿਆਂ ਕਰਨ ਲਈ ਘੱਲੇਗਾ।"
41 O Filho do Homem enviará seus anjos, que retirarão de seu Reino todos os escândalos e todos os que fazem o mal
42 ਉਹ ਉਨ੍ਹਾਂ ਨੂੰ ਅੱਗ ਦੇ ਭਠੇ ਵਿੱਚ ਸੁੱਟ ਦੇਣਗੇ। ਉੱਥੇ ਉਹ ਲੋਕ ਰੋਣਗੇ ਅਤੇ ਆਪਣੇ ਦੰਦ ਪੀਸਣਗੇ।"
42 e os lançarão na fornalha ardente, onde haverá choro e ranger de dentes.
43 ਤਦ ਧਰਮੀ ਲੋਕ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਗ ਚਮਕਣਗੇ। ਜਿਹੜੇ ਲੋਕ ਸੁਣ ਸੱਕਦੇ ਹਨ ਸੁਨਣ।"
43 Então, no Reino de seu Pai, os justos resplandecerão como o sol. Aquele que tem ouvidos, ouça.
44 ਖਜ਼ਾਨਿਆਂ ਅਤੇ ਮੋਤੀਆਂ ਬਾਰੇ ਦ੍ਰਿਸ਼ਟਾਂਤ “ਸਵਰਗ ਦਾ ਰਾਜ ਉਸ ਖਜਾਨੇ ਵਰਗਾ ਹੈ ਜਿਹੜਾ ਖੇਤ ਵਿੱਚ ਲੁਕਿਆ ਹੋਇਆ ਹੈ। ਜਦੋਂ ਇੱਕ ਮਨੁੱਖ ਨੇ ਇਸ ਨੂੰ ਲੱਭ ਲਿਆ, ਉਸ ਨੇ ਇਸ ਨੂੰ ਖੇਤ ਵਿੱਚ ਫ਼ੇਰ ਦੱਬ ਦਿੱਤਾ। ਉਹ ਬਹੁਤ ਖੁਸ਼ ਸੀ ਕਿ ਉਸ ਨੇ ਉਸ ਖੇਤ ਨੂੰ ਖਰੀਦਣ ਵਾਸਤੇ ਆਪਣਾ ਸਭ ਕੁਝ ਵੇਚ ਦਿੱਤਾ, ਜੋ ਉਸ ਕੋਲ ਸੀ।"
44 O Reino dos céus é também semelhante a um tesouro escondido num campo. Um homem o encontra, mas o esconde de novo. E, cheio de alegria, vai, vende tudo o que tem para comprar aquele campo.
45 “ਫ਼ੇਰ ਸਵਰਗ ਦਾ ਰਾਜ ਉਸ ਵਪਾਰੀ ਵਰਗਾ ਹੈ ਜੋ ਕਿ ਚੰਗੇ ਮੋਤੀਆਂ ਨੂੰ ਲੱਭ ਰਿਹਾ ਸੀ।"
45 O Reino dos céus é ainda semelhante a um negociante que procura pérolas preciosas.
46 ਜਦ ਉਸ ਨੂੰ ਇੱਕ ਮੋਤੀ ਭਾਰੇ ਦਾਮ ਦਾ ਮਿਲਿਆ ਤਾਂ ਜਾਕੇ ਆਪਣਾ ਸਭ ਕੁਝ ਵੇਚ-ਵੱਟਕੇ ਉਸ ਨੇ ਉਹ ਮੋਤੀ ਮੁੱਲ ਲੈ ਲਿਆ।"
46 Encontrando uma de grande valor, vai, vende tudo o que possui e a compra.
47 ਮੱਛੀ ਦੇ ਜਾਲ ਬਾਰੇ ਇੱਕ ਦ੍ਰਿਸ਼ਟਾਂਤ “ਸਵਰਗ ਦਾ ਰਾਜ ਇੱਕ ਜਾਲ ਵਰਗਾ ਵੀ ਹੈ, ਜਿਹੜਾ ਝੀਲ ਵਿੱਚ ਪਾਇਆ ਹੋਇਆ ਹੈ। ਉਸ ਜਾਲ ਨੇ ਵੱਖਰੀ ਪ੍ਰਕਾਰ ਦੀਆਂ ਮੱਛੀਆਂ ਫ਼ੜੀਆਂ।"
47 O Reino dos céus é semelhante ainda a uma rede que, jogada ao mar, recolhe peixes de toda espécie.
48 ਜਦੋਂ ਉਹ ਭਰ ਗਿਆ ਤਾਂ ਮਛੇਰੇ ਜਾਲ ਨੂੰ ਕੰਢੇ ਉੱਤੇ ਖਿੱਚਕੇ ਲੈ ਆਏ ਅਤੇ ਬੈਠ ਕੇ ਚੰਗੀਆਂ ਮੱਛੀਆਂ ਨੂੰ ਬਾਲਟੀ ਵਿੱਚ ਜਮਾ ਕੀਤਾ ਅਤੇ ਫ਼ਿਜ਼ੂਲ ਨੂੰ ਪਰੇ ਸੁੱਟ ਦਿੱਤਾ।"
48 Quando está repleta, os pescadores puxam-na para a praia, sentam-se e separam nos cestos o que é bom e jogam fora o que não presta.
49 ਸੋ ਦੁਨੀਆਂ ਦੇ ਅੰਤ ਦੇ ਸਮੇਂ ਵੀ ਅਜਿਹਾ ਹੋਵੇਗਾ। ਦੂਤ ਜਾਣਗੇ ਅਤੇ ਚੰਗੇ ਲੋਕਾਂ ਵਿੱਚੋਂ ਦੁਸ਼ਟਾਂ ਨੂੰ ਅਲੱਗ ਕਰ ਦੇਣਗੇ।"
49 Assim será no fim do mundo: os anjos virão separar os maus do meio dos justos
50 ਅਤੇ ਉਹ ਉਨ੍ਹਾਂ ਨੂੰ ਅੱਗ ਦੇ ਭਠੇ ਵਿੱਚ ਸੁੱਟ ਦੇਣਗੇ। ਉਸ ਜਗ੍ਹਾ ਤੇ ਲੋਕਾਂ ਨੂੰ ਰੋਣਾ ਪਵੇਗਾ ਅਤੇ ਆਪਣੇ ਦੰਦ ਪੀਸਣੇ ਪੈਣਗੇ।”"
50 e os arrojarão na fornalha, onde haverá choro e ranger de dentes.
51 ਯਿਸੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, “ਕੀ ਤੁਸੀਂ ਇਹ ਸਭ ਗੱਲਾਂ ਸਮਝਦੇ ਹੋ?” ਚੇਲਿਆਂ ਨੇ ਜਵਾਬ ਦਿੱਤਾ, “ਹਾਂ, ਅਸੀਂ ਸਮਝਦੇ ਹਾਂ।”"
51 Compreendestes tudo isto? Sim, Senhor, responderam eles.
52 ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਇਸ ਲਈ ਹਰੇਕ ਨੇਮ ਦੇ ਉਪਦੇਸ਼ਕ, ਜਿਸ ਨੂੰ ਇਸ ਸਵਰਗ ਦੇ ਰਾਜ ਬਾਰੇ ਸਿੱਖਿਆ ਦਿੱਤੀ ਗਈ ਹੈ, ਉਹ ਘਰ ਦੇ ਮਾਲਕ ਵਰਗਾ ਹੈ, ਜਿਹੜਾ ਆਪਣੇ ਖਜ਼ਾਨੇ ਵਿੱਚੋਂ ਨਵੀਆਂ, ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕੱਢਦਾ ਹੈ।”"
52 Por isso, todo escriba instruído nas coisas do Reino dos céus é comparado a um pai de família que tira de seu tesouro coisas novas e velhas.
53 ਯਿਸੂ ਦੀ ਆਪਣੇ ਘਰ ਵੱਲ ਵਾਪਸੀ ਜਦੋਂ ਯਿਸੂ ਨੇ ਇਹ ਦ੍ਰਿਸ਼ਟਾਂਤ ਪੂਰੇ ਕੀਤੇ ਤਾਂ ਉਹ ਉੱਥੋਂ ਤੁਰ ਪਿਆ।"
53 Após ter exposto as parábolas, Jesus partiu.
54 ਯਿਸੂ ਉਸ ਨਗਰ ਵਿੱਚ ਗਿਆ ਜਿੱਥੇ ਉਹ ਵੱਡਾ ਹੋਇਆ ਸੀ ਅਤੇ ਉਸ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦੇਣੇ ਸ਼ੁਰੂ ਕਰ ਦਿੱਤੇ। ਤਾਂ ਉਹ ਲੋਕ ਹੈਰਾਨ ਹੋ ਗਏ ਅਤੇ ਪੁੱਛਿਆ, “ਉਸਨੇ ਕਰਿਸ਼ਮੇ ਕਰਨ ਦਾ ਇਹ ਗਿਆਨ ਅਤੇ ਸ਼ਕਤੀ ਕਿੱਥੋਂ ਪ੍ਰਾਪਤ ਕੀਤੀ ਹੈ?"
54 Foi para a sua cidade e ensinava na sinagoga, de modo que todos diziam admirados: Donde lhe vem esta sabedoria e esta força miraculosa?
55 ਭਲਾ ਇਹ ਤਰੱਖਾਣ ਦਾ ਪੁੱਤਰ ਨਹੀਂ, ਅਤੇ ਇਸਦੀ ਮਾਂ ਮਰਿਯਮ ਨਹੀਂ ਕਹਾਉਂਦੀ ਅਤੇ ਇਸਦੇ ਭਾਈ ਯਾਕੂਬ, ਯੂਸੁਫ਼, ਸ਼ਮਊਨ ਅਤੇ ਯਹੂਦਾ ਨਹੀਂ ਹਨ?"
55 Não é este o filho do carpinteiro? Não é Maria sua mãe? Não são seus irmãos Tiago, José, Simão e Judas?
56 ਅਤੇ ਉਸ ਦੀਆਂ ਸਾਰੀਆਂ ਭੈਣਾਂ ਭਲਾ ਸਾਡੇ ਕੋਲ ਨਹੀਂ ਹਨ? ਫ਼ੇਰ ਉਸ ਨੂੰ ਇਹ ਸਭ ਕੁਝ ਕਿੱਥੋਂ ਮਿਲਿਆ?”"
56 E suas irmãs, não vivem todas entre nós? Donde lhe vem, pois, tudo isso?
57 ਇੰਝ ਉਨ੍ਹਾਂ ਨੇ ਯਿਸੂ ਨੂੰ ਕਬੂਲਣ ਤੋਂ ਇਨਕਾਰ ਕਰ ਦਿੱਤਾ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕਿਸੇ ਨਬੀ ਨੂੰ ਉਸ ਦੇ ਆਪਣੇ ਸ਼ਹਿਰ ਜਾਂ ਆਪਣੇ ਘਰ ਵਿੱਚ ਨਹੀਂ ਸਤਿਕਾਰਿਆ ਜਾਂਦਾ। ਬਾਕੀ ਲੋਕ ਉਸਦਾ ਸਤਿਕਾਰ ਕਰਦੇ ਹਨ।”"
57 E não sabiam o que dizer dele. Disse-lhes, porém, Jesus: É só em sua pátria e em sua família que um profeta é menosprezado.
58 ਉੱਥੇ ਯਿਸੂ ਨੇ ਬਹੁਤੇ ਕਰਿਸ਼ਮੇ ਨਾ ਕੀਤੇ ਕਿਉਂਕਿ ਉਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ।"
58 E, por causa da falta de confiança deles, operou ali poucos milagres.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Mateus 13, comparar traduções ou montar um estudo — tudo direto pelo WhatsApp.