Mateus 15

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਪਰਮੇਸ਼ੁਰ ਦੇ ਨੇਮ ਅਤੇ ਲੋਕਾਂ ਦੀਆਂ ਰੀਤਾਂ ਤਦ ਕੁਝ ਫ਼ਰੀਸੀ ਤੇ ਨੇਮ ਦੇ ਉਪਦੇਸ਼ਕ ਯਿਸੂ ਕੋਲ ਆਏ। ਉਹ ਯਰੂਸ਼ਲਮ ਤੋਂ ਉਸ ਕੋਲ ਆਏ ਤੇ ਕਿਹਾ।"
1 Então alguns fariseus e alguns mestres da Lei vieram de Jerusalém para falar com Jesus e lhe perguntaram:
2 “ਤੇਰੇ ਚੇਲੇ ਸਾਡੇ ਵਡੇਰਿਆਂ ਦੀ ਰੀਤ ਦੀ ਉਲੰਘਣਾ ਕਿਉਂ ਕਰਦੇ ਹਨ? ਤੇਰੇ ਚੇਲੇ ਭੋਜਨ ਖਾਣ ਤੋਂ ਪਹਿਲਾਂ ਹੱਥ ਕਿਉਂ ਨਹੀਂ ਧੋਂਦੇ?”"
2 — Por que é que os seus discípulos comem sem lavar as mãos, desobedecendo assim aos ensinamentos que recebemos dos antigos?
3 ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਦੀ ਉਲੰਘਨਾ ਕਿਉਂ ਕਰਦੇ ਹੋ?"
3 Jesus respondeu:
4 ਪਰਮੇਸ਼ੁਰ ਨੇ ਫ਼ੁਰਮਾਇਆ ਹੈ ਕਿ, ‘ਤੁਸੀਂ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰੋ, ਅਤੇ ਪਰਮੇਸ਼ੁਰ ਨੇ ਇਹ ਵੀ ਫ਼ੁਰਮਾਇਆ ਹੈ ਕਿ ਜਿਹੜਾ ਵੀ ਮਨੁੱਖ ਪਿਤਾ ਜਾਂ ਮਾਤਾ ਨੂੰ ਮੰਦਾ ਬੋਲੇ ਉਹ ਜਾਨੋ ਮਾਰਿਆ ਜਾਵੇ।’"
4 Pois Deus disse: “Respeite o seu pai e a sua mãe!” E disse também: “Que seja morto aquele que amaldiçoar o seu pai ou a sua mãe!”
5 ਪਰ ਤੁਸੀਂ ਉਪਦੇਸ਼ ਦਿੰਦੇ ਹੋ ਕਿ ਜਿਹੜਾ ਵਿਅਕਤੀ ਆਪਣੇ ਪਿਤਾ ਜਾਂ ਮਾਤਾ ਨੂੰ ਆਖ ਸੱਕਦਾ ਹੈ, ਮੇਰੇ ਕੋਲ ਕੁਝ ਹੈ ਜੋ ਮੈਂ ਤੁਹਾਡੀ ਸਹਾਇਤਾ ਲਈ ਇਸਤੇਮਾਲ ਕਰ ਸੱਕਦਾ ਹਾਂ ਪਰ ਇਹ ਮੈਂ ਤੁਹਾਡੀ ਸਹਾਇਤਾ ਕਰਨ ਲਈ ਇਸਤੇਮਾਲ ਨਹੀਂ ਕਰਾਂਗਾ। ਮੈਂ ਇਹ ਪਰਮੇਸ਼ੁਰ ਨੂੰ ਦੇਵਾਂਗਾ।"
5 Mas vocês ensinam que, se alguém tem alguma coisa que poderia usar para ajudar os seus pais, em sinal de respeito, mas diz: “Eu dediquei isto a Deus”,
6 ਤੁਸੀਂ ਉਸ ਬੰਦੇ ਨੂੰ ਆਪਣੇ ਪਿਤਾ ਦਾ ਸਤਿਕਾਰ ਨਾ ਕਰਨ ਦਾ ਉਪਦੇਸ਼ ਦਿੰਦੇ ਹੋ। ਇਸ ਤਰ੍ਹਾਂ, ਤੁਸੀਂ ਆਪਣੀ ਪਰੰਪਰਾ ਕਾਰਣ ਪਰਮੇਸ਼ੁਰ ਦੇ ਹੁਕਮਾਂ ਨੂੰ ਵਿਅਰਥ ਕਰ ਦਿੱਤਾ ਹੈ।"
6 então não precisa ajudar os seus pais. Assim vocês desprezam a mensagem de Deus para seguir os seus próprios ensinamentos.
7 ਹੇ ਕਪਟੀਓ; ਯਸਾਯਾਹ ਨੇ ਤੁਹਾਡੇ ਬਾਰੇ ਠੀਕ ਅਗੰਮ ਵਾਕ ਕੀਤਾ ਹੈ ਕਿ:"
7 Hipócritas! Isaías estava certo quando disse a respeito de vocês o seguinte:
8 ‘ਇਹ ਲੋਕ ਆਪਣੇ ਬੁਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੈਥੋਂ ਦੂਰ ਹੈ।"
8 “Deus disse:
9 ਉਹ ਕਿਸੇ ਚੀਜ਼ ਵਾਸਤੇ ਮੇਰੀ ਉਪਾਸਨਾ ਨਹੀਂ ਕਰਦੇ ਕਿਉਂਕਿ ਉਹ ਮਨੁੱਖ ਦੀਆਂ ਬਣਾਈਆਂ ਰੀਤਾਂ ਦਾ ਉਪਦੇਸ਼ ਦਿੰਦੇ ਹਨ।’”"
9 A adoração deste povo é inútil,
10 ਉਸ ਨੇ ਲੋਕਾਂ ਨੂੰ ਕੋਲ ਸੱਦਕੇ ਉਨ੍ਹਾਂ ਨੂੰ ਆਖਿਆ, “ਸੁਣੋ ਅਤੇ ਸਮਝੋ!"
10 Jesus chamou a multidão e disse:
11 ਜੋ ਕੁਝ ਵੀ ਮਨੁੱਖ ਦੇ ਮੂੰਹ ਅੰਦਰ ਜਾਂਦਾ ਹੈ ਉਹ ਉਸ ਨੂੰ ਅਸ਼ੁੱਧ ਨਹੀਂ ਬਣਾਉਂਦਾ, ਸਗੋਂ ਜੋ ਕੁਝ ਵੀ ਉਸ ਵਿਅਕਤੀ ਦੇ ਮੂਹੋਂ ਨਿਕਲਦਾ ਹੈ ਉਹ ਉਸ ਨੂੰ ਅਸ਼ੁੱਧ ਬਣਾਉਂਦਾ ਹੈ।”"
11 Não é o que entra pela boca que faz com que alguém fique
12 ਤਦ ਚੇਲੇ ਯਿਸੂ ਕੋਲ ਆਏ ਅਤੇ ਪੁੱਛਿਆ, “ਕੀ ਤੁਹਾਨੂੰ ਪਤਾ ਹੈ ਕਿ ਜੋ ਕੁਝ ਤੁਸੀਂ ਆਖਿਆ ਸੀ, ਫ਼ਰੀਸੀ ਉਸ ਨੂੰ ਸੁਣਕੇ ਨਰਾਜ਼ ਹੋ ਗਏ ਸਨ।”"
12 Então os discípulos chegaram perto dele e disseram: — Sabe que os
13 ਯਿਸੂ ਨੇ ਕਿਹਾ, “ਹਰੇਕ ਬੂਟਾ ਜੋ ਮੇਰੇ ਸੁਰਗੀ ਪਿਤਾ ਨੇ ਨਹੀਂ ਲਾਇਆ ਸੋ ਜੜੋਂ ਪੁਟਿਆ ਜਾਵੇਗਾ।"
13 Jesus respondeu:
14 ਫ਼ਰੀਸੀਆਂ ਤੋਂ ਦੂਰ ਰਹੋ। ਉਨ੍ਹਾਂ ਨੂੰ ਛੱਡ ਦੇਵੋ। ਉਹ ਅੰਨ੍ਹੇ ਲੋਕਾਂ ਦੇ ਅੰਨ੍ਹੇ ਆਗੂ ਹਨ। ਅਤੇ ਜੇਕਰ ਇੱਕ ਅੰਨ੍ਹਾ ਆਦਮੀ ਦੂਸਰੇ ਅੰਨ੍ਹੇ ਦੀ ਰਾਹਨੁਮਾਈ ਕਰਦਾ ਤਾਂ ਦੋਵੇਂ ਹੀ ਟੋਏ ਵਿੱਚ ਡਿੱਗਣਗੇ।”"
14 Não se preocupem com os fariseus. São guias cegos. E, quando um cego guia outro, os dois acabam caindo num buraco.
15 ਪਤਰਸ ਨੇ ਪੁੱਛਿਆ, “ਜੋ ਕੁਝ ਤੁਸੀਂ ਲੋਕਾਂ ਨੂੰ ਕਿਹਾ ਸਾਨੂੰ ਉਸਦਾ ਅਰਥ ਦੱਸੋ।”"
15 Então Pedro pediu: — Explique para nós aquilo que o senhor disse antes.
16 ਉਸ ਨੇ ਕਿਹਾ, “ਦੂਜੇ ਲੋਕਾਂ ਦੀ ਤਰ੍ਹਾਂ ਕੀ ਹਾਲੇ ਵੀ ਤੁਹਾਨੂੰ ਸਮਝਣਾ ਮੁਸ਼ਕਿਲ ਹੈ।"
16 Jesus disse:
17 ਕੀ ਤੁਸੀਂ ਇਹ ਨਹੀਂ ਜਾਣਦੇ ਕਿ ਜੋ ਕੁਝ ਮੂੰਹ ਵਿੱਚ ਪੈਂਦਾ ਹੈ ਉਹ ਢਿੱਡ ਵਿੱਚ ਜਾਂਦਾ ਹੈ, ਅਤੇ ਫ਼ੇਰ ਬਾਹਰ ਆਉਂਦਾ ਹੈ ਅਤੇ ਪੱਖਾਨੇ ਵਿੱਚ ਜਾਂਦਾ ਹੈ?"
17 O que entra pela boca vai para o estômago e depois sai do corpo.
18 ਪਰ ਜਿਹੜੀਆਂ ਗੱਲਾਂ ਮੂੰਹੋਂ ਨਿਕਲਦੀਆਂ ਹਨ, ਉਹ ਦਿਲੋਂ ਆਉਂਦੀਆਂ ਹਨ, ਅਤੇ ਇਹੋ ਗੱਲਾਂ ਮਨੁੱਖ ਨੂੰ ਅਸ਼ੁੱਧ ਬਣਾ ਦਿੰਦੀਆਂ ਹਨ।"
18 Mas o que sai da boca vem do coração. É isso que faz com que a pessoa fique impura.
19 ਕਿਉਂਕਿ ਸਾਰੀਆਂ ਬੁਰੀਆਂ ਗੱਲਾਂ, ਜਿਵੇਂ, ਦੁਸ਼ਟ ਵਿੱਚਾਰ, ਕਤਲ, ਬਦਕਾਰੀ, ਜਿਨਸੀ ਗੁਨਾਹ, ਚੋਰੀ ਕਰਨਾ, ਝੂਠ ਬੋਲਣਾ ਅਤੇ ਭੰਡੀ ਕਰਨੀ, ਵਿਅਕਤੀ ਦੇ ਦਿਲੋਂ ਹੀ ਆਉਂਦੀਆਂ ਹਨ।"
19 Porque é do coração que vêm os maus pensamentos, os crimes de morte, os adultérios, as imoralidades sexuais, os roubos, as mentiras e as calúnias.
20 ਇਹੋ ਗੱਲਾਂ ਹਨ ਜਿਹੜੀਆਂ ਮਨੁੱਖ ਨੂੰ ਅਸ਼ੁੱਧ ਬਣਾਉਂਦੀਆਂ ਹਨ, ਪਰ ਬਿਨਾ ਹੱਥ ਧੋਇਆਂ ਰੋਟੀ ਖਾਣੀ, ਮਨੁੱਖ ਨੂੰ ਅਸ਼ੁੱਧ ਨਹੀਂ ਬਣਾਉਂਦੀ।”"
20 São essas coisas que fazem com que alguém fique impuro. Mas comer sem lavar as mãos não torna ninguém impuro.
21 ਯਿਸੂ ਦਾ ਇੱਕ ਗ਼ੈਰ-ਯਹੂਦੀ ਔਰਤ ਨੂੰ ਬਚਾਉਣਾ ਯਿਸੂ ਉੱਥੋਂ ਚੱਲ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਗਿਆ।"
21 Jesus saiu dali e foi para a região que fica perto das cidades de Tiro e de Sidom .
22 ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ ਅਵਾਜ਼ ਵਿੱਚ ਬੋਲੀ, “ਹੇ ਪ੍ਰਭੂ, ਦਾਊਦ ਦੇ ਪੁੱਤਰ! ਮੇਰੇ ਉੱਤੇ ਦਯਾ ਕਰੋ ਮੇਰੀ ਧੀ ਦਾ ਭੂਤ ਦੇ ਸਾਏ ਨਾਲ ਬੁਰਾ ਹਾਲ ਹੈ।”"
22 Certa mulher cananeia, que morava naquela terra, chegou perto dele e gritou: — Senhor,
23 ਪਰ ਯਿਸੂ ਨੇ ਜਵਾਬ ਵਿੱਚ ਉਸ ਔਰਤ ਨੂੰ ਇੱਕ ਸ਼ਬਦ ਨਾ ਆਖਿਆ। ਉਸ ਦੇ ਚੇਲੇ ਉਸ ਕੋਲ ਆਏ ਅਤੇ ਉਸ ਨੂੰ ਬੇਨਤੀ ਕੀਤੀ, “ਐਰਤ ਨੂੰ ਕਹੋ ਕਿ ਉਹ ਚਲੀ ਜਾਵੇ। ਉਹ ਸਾਡਾ ਪਿੱਛਾ ਕਰਦੀ ਹੋਈ ਰੌਲਾ ਪਾ ਰਹੀ ਹੈ।”"
23 Mas Jesus não respondeu nada. Então os discípulos chegaram perto dele e disseram: — Mande essa mulher embora, pois ela está vindo atrás de nós, fazendo muito barulho!
24 ਤਦ ਯਿਸੂ ਨੇ ਆਖਿਆ, “ਮੈਨੂੰ ਸਿਰਫ਼ ਇਸਰਾਏਲ ਦੀਆਂ ਗੁਆਚੀਆਂ ਹੋਈਆਂ ਭੇਡਾਂ ਲਈ ਘੱਲਿਆ ਗਿਆ ਹੈ।”"
24 Jesus respondeu:
25 ਪਰ ਉਹ ਯਿਸੂ ਕੋਲ ਆਈ ਅਤੇ ਉਸ ਦੇ ਅੱਗੇ ਮੱਥਾ ਟੇਕ ਕੇ ਬੋਲੀ, “ਪ੍ਰਭੂ ਜੀ, ਮੇਰੀ ਸਹਾਇਤਾ ਕਰੋ।”"
25 Então ela veio, ajoelhou-se aos pés dele e disse: — Senhor, me ajude!
26 ਤਾਂ ਯਿਸੂ ਨੇ ਉੱਤਰ ਦਿੱਤਾ, “ਬਾਲਕਾਂ ਦੀ ਰੋਟੀ ਲੈ ਕੇ ਕੁੱਤਿਆਂ ਅੱਗੇ ਸੁੱਟਣੀ ਚੰਗੀ ਨਹੀਂ ਹੈ।”"
26 Jesus disse:
27 ਉਸ ਨੇ ਆਖਿਆ, “ਹਾਂ ਪ੍ਰਭੂ ਜੀ, ਪਰ ਕੁੱਤੇ ਵੀ ਆਪਣੇ ਮਾਲਕ ਦੀ ਮੇਜ਼ ਤੋਂ ਡਿੱਗੇ ਰੋਟੀ ਦੇ ਟੁਕੜੇ ਖਾਂਦੇ ਹਨ।”"
27 — Sim, senhor, — respondeu a mulher — mas até mesmo os cachorrinhos comem as migalhas que caem debaixo da mesa dos seus donos.
28 ਤਦ ਯਿਸੂ ਨੇ ਉੱਤਰ ਦਿੱਤਾ, “ਹੇ ਬੀਬੀ ਤੇਰੀ ਵਿਸ਼ਵਾਸ ਵੱਡੀ ਹੈ। ਜਿਵੇਂ ਤੂੰ ਚਾਹੇਂ ਉਵੇਂ ਹੀ ਹੋਵੇ।” ਇਉਂ ਉਸਦੀ ਧੀ ਉਸੇ ਵੇਲੇ ਹੀ ਚੰਗੀ ਹੋ ਗਈ।"
28 — Mulher, você tem muita fé! — disse Jesus. — Que seja feito o que você quer! E naquele momento a filha dela ficou curada.
29 ਯਿਸੂ ਦਾ ਬਹੁਤ ਸਾਰੇ ਲੋਕਾਂ ਨੂੰ ਠੀਕ ਕਰਨਾ ਯਿਸੂ ਉੱਥੋਂ ਤੁਰਕੇ ਗਲੀਲੀ ਝੀਲ ਦੇ ਨੇੜੇ ਆਇਆ, ਅਤੇ ਪਹਾੜ ਉੱਤੇ ਚੜ੍ਹ੍ਹਕੇ ਉੱਥੇ ਬਹਿ ਗਿਆ।"
29 Jesus saiu dali e foi até o lago da Galileia. Depois subiu um monte e sentou-se ali.
30 ਬਹੁਤ ਸਾਰੇ ਲੋਕ ਉਸ ਕੋਲ ਆਏ। ਉਹ ਆਪਣੇ ਨਾਲ ਲੰਗੜੀਆਂ, ਅੰਨ੍ਹਿਆਂ, ਟੁੰਡਿਆਂ, ਗੂੰਗਿਆਂ ਅਤੇ ਹੋਰ ਬਹੁਤ ਸਾਰਿਆਂ ਨੂੰ ਲੈ ਕੇ ਆਏ। ਅਤੇ ਉਨ੍ਹਾਂ ਨੂੰ ਯਿਸੂ ਦੇ ਚਰਨੀਂ ਲਾਇਆ ਅਤੇ ਯਿਸੂ ਨੇ ਉਨ੍ਹਾਂ ਸਾਰਿਆਂ ਨੂੰ ਚੰਗਾ ਕੀਤਾ।"
30 E foram até Jesus grandes multidões levando coxos, aleijados, cegos, mudos e muitos outros doentes, que eram colocados aos seus pés. E ele curou todos.
31 ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲ ਰਹੇ ਹਨ, ਟੁੰਡੇ ਚੰਗੇ ਹੁੰਦੇ ਹਨ, ਲੰਗੜ੍ਹੇ ਤੁਰਦੇ ਹਨ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤਿ ਕੀਤੀ।"
31 O povo ficou admirado quando viu que os mudos falavam, os aleijados estavam curados, os coxos andavam e os cegos enxergavam. E todo o povo louvou ao Deus de Israel.
32 ਯਿਸੂ ਦਾ ਚਾਰ ਹਜ਼ਾਰ ਤੋਂ ਵੱਧ ਲੋਕਾਂ ਨੂੰ ਭੋਜਨ ਕਰਾਉਣਾ ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਸੱਦ ਕੇ ਕਿਹਾ, “ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ, ਕਿਉਂਕਿ ਇਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿ ਰਹੇ ਹਨ, ਅਤੇ ਇਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ ਅਤੇ ਮੈਂ ਨਹੀਂ ਚਾਹੁੰਦਾ ਕਿ ਇਨ੍ਹਾਂ ਨੂੰ ਭੁੱਖਿਆਂ ਵਿਦਾ ਕਰਾਂ, ਕਿਤੇ ਉਹ ਰਸਤੇ ਵਿੱਚ ਹੀ ਭੁੱਖ ਦੇ ਮਾਰੇ ਬੇਹੋਸ਼ ਨਾ ਹੋ ਜਾਣ।”"
32 Jesus chamou os seus discípulos e disse:
33 ਚੇਲਿਆਂ ਨੇ ਯਿਸੂ ਨੂੰ ਜਵਾਬ ਦਿੱਤਾ, “ਅਸੀਂ ਇਨ੍ਹਾਂ ਸਾਰੇ ਲੋਕਾਂ ਦੇ ਖਾਣ ਲਈ ਕਾਫ਼ੀ ਭੋਜਨ ਇਸ ਬੀਆਬਾਨ ਜਗ੍ਹਾ ਵਿੱਚ ਕਿੱਥੋਂ ਪ੍ਰਾਪਤ ਕਰ ਸੱਕਦੇ ਹਾਂ?”"
33 Os discípulos perguntaram: — Como vamos encontrar, neste lugar deserto, comida que dê para toda essa gente?
34 ਤਦ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?” ਉਹ ਬੋਲੇ, “ਸੱਤ ਰੋਟੀਆਂ ਅਤੇ ਥੋੜੀਆਂ ਨਿੱਕੀਆਂ ਮੱਛੀਆਂ ਹਨ।”"
34 — Quantos pães vocês têm? — perguntou Jesus. — Sete pães e alguns peixinhos! — responderam eles.
35 ਤਦ ਯਿਸੂ ਨੇ ਭੀੜ ਨੂੰ ਹੇਠਾਂ ਜ਼ਮੀਨ ਤੇ ਬੈਠਣ ਨੂੰ ਕਿਹਾ।"
35 Aí Jesus mandou o povo sentar-se no chão.
36 ਤਦ ਉਸ ਨੇ ਸੱਤ ਰੋਟੀਆਂ ਅਤੇ ਮੱਛੀਆਂ ਲਈਆਂ ਅਤੇ ਪਰਮੇਸ਼ੁਰ ਦਾ ਸ਼ੁਕਰ ਕਰਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਵਿੱਚ ਵੰਡਿਆਂ।"
36 Depois pegou os sete pães e os peixes e deu graças a Deus. Então os partiu e os entregou aos discípulos, e eles os distribuíram ao povo.
37 ਸਭ ਲੋਕਾਂ ਨੇ ਰੱਜਕੇ ਖਾਧਾ, ਅਤੇ ਉਸ ਦੇ ਚੇਲਿਆਂ ਨੇ ਬਚੇ ਹੋਏ ਭੋਜਨ ਨਾਲ ਸੱਤ ਟੋਕਰੀਆਂ ਭਰੀਆਂ।"
37 Todos comeram e ficaram satisfeitos; e os discípulos ainda encheram sete cestos com os pedaços que sobraram.
38 ਔਰਤਾਂ ਅਤੇ ਬੱਚਿਆਂ ਦੇ ਖਾਣ ਤੋਂ ਛੁੱਟ ਉੱਥੇ ਘੱਟ ਤੋਂ ਘੱਟ ਚਾਰ ਹਜ਼ਾਰ ਆਦਮੀ ਸਨ।"
38 Os que comeram foram quatro mil homens, sem contar as mulheres e as crianças.
39 ਫ਼ਿਰ ਲੋਕਾਂ ਨੂੰ ਵਿਦਾ ਕਰਕੇ ਉਹ ਬੇੜੀ ਉੱਤੇ ਚੜ੍ਹ੍ਹ ਗਿਆ ਅਤੇ ਮਗਦਾਨ ਦੇ ਇਲਾਕੇ ਵਿੱਚ ਆਇਆ।"
39 Então Jesus mandou o povo embora, subiu no barco e foi para a região de Magadã .

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Mateus 15, comparar traduções ou montar um estudo — tudo direto pelo WhatsApp.