Mateus 16

Punjabi Bible (GL_PUNJABI) vs BKJ

Sair da comparação
1 ਯਹੂਦੀ ਆਗੂਆਂ ਨੇ ਯਿਸੂ ਦਾ ਇਮਤਿਹਾਨ ਲਿਆ ਫ਼ਰੀਸੀਆਂ ਅਤੇ ਸਦੂਕੀਆਂ ਨੇ ਯਿਸੂ ਕੋਲ ਆਕੇ ਪਰਤਾਉਣ ਲਈ ਉਸ ਅੱਗੇ ਪ੍ਰਾਰਥਨਾ ਕੀਤੀ ਕਿ ਸਾਨੂੰ ਕੋਈ ਚਮਤਕਾਰੀ ਨਿਸ਼ਾਨ ਵਿਖਾਓ।"
1 Vieram também os fariseus com os saduceus, para o tentarem, pediram que lhes mostrasse algum sinal do céu.
2 ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਜਦੋਂ ਤੁਸੀਂ ਡੁੱਬਦੇ ਸੂਰਜ ਨੂੰ ਵੇਖਦੇ ਹੋ, ਤਾਂ ਤੁਸੀਂ ਜਾਣਦੇ ਹੋ ਕਿ ਮੌਸਮ ਕਿਵੇਂ ਦਾ ਹੋਵੇਗਾ। ਜੇਕਰ ਅਕਾਸ਼ ਲਾਲ ਹੋਵੇ, ਤਾਂ ਤੁਸੀਂ ਆਖਦੇ ਹੋ ਕਿ ਮੌਸਮ ਚੰਗਾ ਹੋਵੇਗਾ।"
2 Mas ele, respondendo, disse-lhes: Quando é chegada a tarde, dizeis: Haverá bom tempo, porque o céu está rubro.
3 ਅਤੇ ਜੇਕਰ ਸਵੇਰੇ ਅਕਾਸ਼ ਲਾਲ ਅਤੇ ਬੱਦਲਵਾਈ ਹੋਵੇ ਤਾਂ ਤੁਸੀਂ ਆਖਦੇ ਹੋ ਕਿ ਇਹ ਮੀਂਹ ਵਾਲਾ ਦਿਨ ਹੋਵੇਗਾ। ਇਹ ਸਭ ਮੌਸਮ ਦੇ ਦਿਨ ਹਨ। ਜਿਵੇਂ ਤੁਸੀਂ ਇਨ੍ਹਾਂ ਸਾਰੇ ਦਿਨਾਂ ਦੇ ਅਕਾਸ਼ ਨੂੰ ਵੇਖਦੇ ਹੋ ਅਤੇ ਜਾਣਦੇ ਹੋ ਕਿ ਇਨ੍ਹਾਂ ਦੇ ਕੀ ਅਰਥ ਹਨ ਤਿਵੇਂ ਹੀ, ਜੋ ਕੁਝ ਹੁਣ ਵਾਪਰ ਰਿਹਾ ਹੈ, ਇਹ ਵੀ ਸਭ ਨਿਸ਼ਾਨ ਹਨ, ਪਰ ਤੁਸੀਂ ਇਨ੍ਹਾਂ ਨਿਸ਼ਾਨਾਂ ਤੋਂ ਅਨਜਾਣ ਹੋ।"
3 E, pela manhã: Haverá tempo ruim hoje, pois o céu está de um vermelho sombrio. Hipócritas, podeis discernir a face do céu, mas não podeis discernir os sinais dos tempos?
4 ਇਸ ਪੀੜ੍ਹੀ ਦੇ ਦੁਸ਼ਟ ਅਤੇ ਪਾਪੀ ਲੋਕ ਚਮਤਕਾਰ ਚਾਹੁੰਦੇ ਹਨ ਪਰ ਲੋਕਾਂ ਨੂੰ ਯੂਨਾਹ ਦੇ ਨਿਸ਼ਾਨ ਤੋਂ ਬਿਨਾ ਹੋਰ ਕੋਈ ਨਿਸ਼ਾਨ ਨਹੀਂ ਵਿਖਾਇਆ ਜਾਵੇਗਾ।” ਤਦ ਉਹ ਉਨ੍ਹਾਂ ਨੂੰ ਛੱਡ ਕੇ ਚੱਲਿਆ ਗਿਆ।"
4 Uma geração perversa e adúltera procura um sinal, e nenhum sinal lhe será dado, senão o sinal do profeta Jonas. E, ele os deixando, partiu.
5 ਯਿਸੂ ਦੀ ਯਹੂਦੀ ਆਗੂਆਂ ਦੇ ਵਿਰੁੱਧ ਚਿਤਾਵਨੀ ਚੇਲਿਆਂ ਨੇ ਝੀਲ ਪਾਰ ਕਰ ਲਈ, ਪਰ ਰੋਟੀ ਲਿਆਉਣੀ ਭੁੱਲ ਗਏ।"
5 E, passando seus discípulos para o outro lado, tinham-se esquecido de levar pão.
6 ਇਸ ਲਈ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਚੇਤ ਰਹੋ! ਫ਼ਰੀਸੀਆਂ ਅਤੇ ਸਦੂਕੀਆਂ ਦੇ ਖਮੀਰ ਤੋਂ ਆਪਣੇ-ਆਪ ਨੂੰ ਬਚਾਓ।”"
6 Então Jesus disse-lhes: Cuidai-vos e guardai-vos do fermento dos fariseus e dos saduceus.
7 ਚੇਲਿਆਂ ਨੇ ਇੱਕ ਦੂਜੇ ਨਾਲ ਵਿੱਚਾਰ ਕੀਤਾ ਅਤੇ ਆਖਿਆ, “ਉਸਨੇ ਅਜਿਹਾ ਇਸ ਲਈ ਆਖਿਆ ਹੋਵੇਗਾ ਕਿਉਂ ਕਿ ਅਸੀਂ ਰੋਟੀ ਲਿਆਉਣੀ ਭੁੱਲ ਗਏ ਹਾਂ?”"
7 E eles arrazoavam entre si, dizendo: É porque nós não trouxemos pão.
8 ਪਰ ਯਿਸੂ ਨੇ ਇਹ ਜਾਣਕੇ ਕਿਹਾ, “ਹੇ ਥੋੜੀ ਪਰਤੀਤ ਵਾਲਿਓ, ਤੁਸੀਂ ਰੋਟੀ ਨਾ ਹੋਣ ਕਰਕੇ ਆਪਸ ਵਿੱਚ ਕੀ ਵਿੱਚਾਰਾਂ ਕਰਦੇ ਪਏ ਹੋ?"
8 Quando Jesus percebeu isso, disse: Oh pequena fé, por que arrazoais entre vós por não terdes trazido pão?
9 ਕੀ ਅਜੇ ਵੀ ਤੁਸੀਂ ਨਹੀਂ ਸਮਝੇ? ਕੀ ਤੁਹਾਨੂੰ ਯਾਦ ਨਹੀਂ ਕਿ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ? ਕੀ ਤੁਹਾਨੂੰ ਯਾਦ ਨਹੀਂ ਕਿ ਬਚੇ ਹੋਏ ਭੋਜਨ ਨਾਲ ਤੁਸੀਂ ਕਿੰਨੇ ਟੋਕਰੇ ਭਰੇ ਸਨ।"
9 Não compreendeis ainda, nem vos lembrais dos cinco pães e dos cinco mil, e de quantos cestos recolhestes?
10 ਕੀ ਤੁਹਾਨੂੰ ਯਾਦ ਨਹੀਂ ਮੈਂ ਸੱਤਾਂ ਰੋਟੀਆਂ ਨਾਲ ਚਾਰ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ? ਕੀ ਤੁਹਾਨੂੰ ਯਾਦ ਨਹੀਂ ਕਿ ਬਚੇ ਹੋਏ ਭੋਜਨ ਨਾਲ ਤੁਸੀਂ ਕਿੰਨੇ ਟੋਕਰੇ ਭਰੇ ਸਨ?"
10 Nem dos sete pães e dos quatro mil, e de quantos cestos recolhestes?
11 ਤਾਂ ਤੁਸੀਂ ਕਿਉਂ ਨਹੀਂ ਸਮਝਦੇ ਕਿ ਮੈਂ ਤੁਹਾਨੂੰ ਰੋਟੀ ਬਾਰੇ ਨਹੀਂ ਆਖ ਰਿਹਾ ਸੀ? ਪਰ ਮੈਂ ਤੁਹਾਨੂੰ ਫ਼ਰੀਸੀਆਂ ਅਤੇ ਸਦੂਕੀਆਂ ਦੇ ਖਮੀਰ ਬਾਰੇ ਹੁਸ਼ਿਆਰ ਰਹਿਣ ਲਈ ਕਹਿ ਰਿਹਾ ਸੀ।”"
11 Como não compreendestes que eu não vos falei a respeito do pão, mas que tivessem cuidado do fermento dos fariseus e dos saduceus?
12 ਫ਼ੇਰ ਉਹ ਚੇਲੇ ਜਾਣ ਗਏ ਕਿ ਉਹ ਉਨ੍ਹਾਂ ਨੂੰ ਰੋਟੀ ਵਿੱਚ ਵਰਤੇ ਜਾਣ ਵਾਲੇ ਖਮੀਰ ਤੋਂ ਸਾਵੱਧਾਨ ਰਹਿਣ ਲਈ ਨਹੀਂ ਆਖ ਰਿਹਾ ਸੀ। ਅਸਲ ਵਿੱਚ ਉਹ ਉਨ੍ਹਾਂ ਨੂੰ ਫ਼ਰੀਸੀਆਂ ਅਤੇ ਸਦੂਕੀਆਂ ਦੇ ਉਪਦੇਸ਼ਾਂ ਦੇ ਖਿਲਾਫ਼ ਆਪਣੇ-ਆਪ ਦੀ ਰੱਖਿਆ ਕਰਨ ਲਈ ਕਹਿ ਰਿਹਾ ਸੀ।"
12 Então compreenderam de que não dissera que se guardassem do fermento do pão, mas da doutrina dos fariseus e dos saduceus.
13 ਪਤਰਸ ਨੇ ਕਿਹਾ ਯਿਸੂ ਹੀ ਮਸੀਹ ਹੈ ਕੈਸਰੀਆ ਫ਼ਿਲਿੱਪੀ ਦੇ ਇਲਾਕੇ ਵਿੱਚ ਆਕੇ ਯਿਸੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, “ਲੋਕੀਂ ਕਿਸਨੂੰ ਆਖਦੇ ਹਨ ਕਿ ਉਹ ਮਨੁੱਖ ਦਾ ਪੁੱਤਰ ਹੈ?”"
13 Vindo Jesus às regiões de Cesareia de Filipe, perguntou aos seus discípulos, dizendo: Quem dizem os homens, que eu, o Filho do homem, sou?
14 ਉਹ ਬੋਲੇ, “ਕੋਈ ਤਾਂ ਯੂਹੰਨਾ ਬਪਤਿਸਮਾ ਦੇਣ ਵਾਲੇ ਨੂੰ ਕਹਿੰਦੇ ਹਨ ਅਤੇ ਕੋਈ ਏਲੀਯਾਹ ਅਤੇ ਕੋਈ ਯਿਰਮਿਯਾਹ ਜਾਂ ਨਬੀਆਂ ਵਿੱਚੋਂ ਕਿਸੇ ਇੱਕ ਨੂੰ।”"
14 E eles disseram: Alguns dizem que és João, o Batista; outros Elias, e outros Jeremias, ou um dos profetas.
15 ਉਸ ਨੇ ਉਨ੍ਹਾਂ ਨੂੰ ਕਿਹਾ, “ਪਰ ਤੁਸੀਂ ਮੈਨੂੰ ਕੀ ਕਹਿੰਦੇ ਹੋ ਕਿ ਮੈਂ ਕੌਣ ਹਾਂ?”"
15 Disse-lhes ele: Mas vós, quem dizeis que eu sou?
16 ਸ਼ਮਊਨ ਪਤਰਸ ਨੇ ਉੱਤਰ ਦਿੱਤਾ, “ਤੁਸੀਂ ਮਸੀਹ ਹੋ, ਜਿਉਂਦੇ ਪਰਮੇਸ਼ੁਰ ਦੇ ਪੁੱਤਰ ਹੋ।”"
16 E Simão Pedro, respondendo, disse: Tu és o Cristo, o Filho do Deus vivo.
17 ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਤੂੰ ਧੰਨ ਹੈ ਯੂਨਾਹ ਦੇ ਪੁੱਤਰ ਸ਼ਮਊਨ। ਕਿਉਂਕਿ ਇਹ ਗੱਲ ਤੈਨੂੰ ਮਨੁੱਖ ਦੁਆਰਾ ਨਹੀਂ ਪ੍ਰਗਟਾਈ ਗਈ ਸਗੋਂ ਮੇਰੇ ਪਿਤਾ ਦੁਆਰਾ ਜੋ ਕਿ ਸਵਰਗ ਵਿੱਚ ਹੈ।"
17 E Jesus, respondendo, disse-lhe: Abençoado és tu, Simão Barjonas, pois carne e sangue não revelaram isso a ti, mas o meu Pai que está no céu.
18 ਮੈਂ ਵੀ ਤੈਨੂੰ ਆਖਦਾ ਹਾਂ ਕਿ ਤੂੰ ਪਤਰਸ ਹੈਂ, ਅਤੇ ਮੈਂ ਆਪਣੀ ਕਲੀਸਿਯਾ ਇਸ ਚੱਟਾਨ ਉੱਪਰ ਬਨਾਵਾਂਗਾ। ਮੌਤ ਦੀ ਸ਼ਕਤੀ ਕਦੀ ਵੀ ਮੇਰੀ ਕਲੀਸਿਯਾ ਨੂੰ ਹਰਾਉਣ ਦੇ ਕਾਬਿਲ ਨਹੀਂ ਹੋਵੇਗੀ।"
18 E eu também te digo que tu és Pedro, e sobre esta rocha eu edificarei a minha igreja, e as portas do inferno não prevalecerão contra ela.
19 ਮੈਂ ਤੈਨੂੰ ਸਵਰਗ ਦੇ ਰਾਜ ਦੀਆਂ ਕੁੰਜੀਆਂ ਦੇਵਾਂਗਾ। ਜੋ ਨਿਆਂ ਤੂੰ ਧਰਤੀ ਉੱਤੇ ਕਰੇਂਗਾ ਪਰਮੇਸ਼ੁਰ ਦੁਆਰਾ ਕੀਤਾ ਨਿਆਂ ਹੋਵੇਗਾ। ਜਿਸ ਮੁਆਫ਼ੀ ਦਾ ਇਕਰਾਰ ਤੂੰ ਧਰਤੀ ਤੇ ਕਰੇਂਗਾ ਉਹ ਪਰਮੇਸ਼ੁਰ ਦੁਆਰਾ ਦਿੱਤੀ ਗਈ ਮਾਫ਼ੀ ਹੋਵੇਗੀ।”"
19 E eu te darei as chaves do reino do céu; e tudo quanto tu ligares na terra será ligado no céu, tudo quanto tu desligares na terra será desligado no céu.
20 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਖਬਰਦਾਰ ਕੀਤਾ ਕਿ ਉਹ ਕਿਸੇ ਨੂੰ ਨਾ ਕਹਿਣ ਕਿ ਉਹੀ ਮਸੀਹ ਹੈ।"
20 Então ele ordenou aos seus discípulos que não contassem a nenhum homem que ele era Jesus, o Cristo.
21 ਯਿਸੂ ਆਪਣੀ ਮੌਤ ਬਾਰੇ ਅਗੰਮ ਵਾਕ ਕਰਦਾ ਉਸ ਸਮੇਂ ਤੋਂ, ਯਿਸੂ ਨੇ ਆਪਣੇ ਚੇਲਿਆਂ ਨੂੰ ਵਰਨਣ ਕਰਨਾ ਸ਼ੁਰੂ ਕੀਤਾ ਕਿ ਉਸ ਨੂੰ ਯਰੂਸ਼ਲਮ ਜਰੂਰ ਜਾਣਾ ਪਵੇਗਾ, ਅਤੇ ਬਜੁਰਗ ਯਹੂਦੀ ਆਗੂਆਂ, ਪਰਧਾਨ ਜਾਜਕਾਂ, ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਬਹੁਤ ਕਸ਼ਟ ਝੱਲਣੇ ਪੈਣਗੇ। ਅਤੇ ਇਹ ਵੀ ਦੱਸਿਆ ਕਿ ਉਹ ਮਾਰਿਆ ਜਾਵੇਗਾ ਪਰ ਮਰਨ ਦੇ ਤੀਜੇ ਦਿਨ ਉਹ ਫ਼ੇਰ ਜੀ ਉੱਠੇਗਾ।"
21 Desde esse tempo começou Jesus a mostrar aos seus discípulos que ele deveria ir a Jerusalém, e sofrer muitas coisas dos anciãos, e dos principais sacerdotes e escribas, e ser morto, e ressuscitar ao terceiro dia.
22 ਤਦ ਪਤਰਸ ਉਸ ਨੂੰ ਇੱਕ ਪਾਸੇ ਲਿਜਾਕੇ ਝਿੜਕਣ ਲੱਗਾ, “ਪ੍ਰਭੂ, ਪਰਮੇਸ਼ੁਰ ਤੁਹਾਨੂੰ ਉਨ੍ਹਾਂ ਗੱਲਾਂ ਤੋਂ ਬਚਾਵੇ। ਇਹ ਕਦੇ ਵੀ ਤੁਹਾਡੇ ਨਾਲ ਨਾ ਵਾਪਰੇ!”"
22 E Pedro, tomando-o, começou a repreendê-lo, dizendo: Longe de ti, Senhor; isso não será para ti.
23 ਯਿਸੂ ਮੁੜਿਆ ਅਤੇ ਪਤਰਸ ਨੂੰ ਆਖਿਆ, “ਹੇ ਸ਼ੈਤਾਨ, ਮੈਥੋਂ ਦੂਰ ਚੱਲਿਆ ਜਾ। ਤੂੰ ਮੇਰੀ ਸਹਾਇਤਾ ਨਹੀਂ ਕਰ ਰਿਹਾ, ਤੂੰ ਪਰਮੇਸ਼ੁਰ ਦੇ ਬਚਨਾਂ ਦਾ ਧਿਆਨ ਨਹੀਂ ਕਰ ਰਿਹਾ ਸਗੋਂ ਤੂੰ ਉਨ੍ਹਾਂ ਗੱਲਾਂ ਲਈ ਫ਼ਿਕਰਮੰਦ ਹੈਂ ਜਿਨ੍ਹਾਂ ਨੂੰ ਲੋਕ ਜਰੂਰੀ ਸਮਝਦੇ ਹਨ।”"
23 Mas ele, virando-se, disse a Pedro: Para trás de mim, Satanás; tu és uma ofensa a mim; porque não tens gosto das coisas que são de Deus, mas das que são dos homens.
24 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਕੋਈ ਮੇਰੇ ਪਿੱਛੇ ਆਉਣਾ ਚਾਹੁੰਦਾ ਹੈ, ਤਾਂ ਉਸ ਨੂੰ ਉਨ੍ਹਾਂ ਗੱਲਾਂ ਨੂੰ ‘ਨਾਂਹ’ ਆਖਣੀ ਪਵੇਗੀ ਜਿਨ੍ਹਾਂ ਨੂੰ ਉਹ ਚਾਹੁੰਦਾ ਹੈ। ਉਸ ਵਿਅਕਤੀ ਨੂੰ ਉਹ ਸਲੀਬ ਕਬੂਲ ਕਰਨੀ ਚਾਹੀਦੀ ਹੈ ਜੋ ਉਸ ਨੂੰ ਦਿੱਤੀ ਗਈ ਹੈ ਅਤੇ ਮੇਰਾ ਪਿੱਛਾ ਕਰਨਾ ਚਾਹੀਦਾ ਹੈ।"
24 Então disse Jesus aos seus discípulos: Se algum homem quiser vir após mim, negue-se a si mesmo, tome a sua cruz, e siga-me.
25 ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣਾ ਚਾਹੇਗਾ ਉਹ ਉਸ ਨੂੰ ਗੁਆ ਦੇਵੇਗਾ। ਅਤੇ ਹਰ ਉਹ ਵਿਅਕਤੀ ਜੋ ਮੇਰੇ ਲਈ ਆਪਣੀ ਜਾਨ ਗੁਆਵੇਗਾ ਉਹ ਉਸ ਨੂੰ ਪਾ ਲਵੇਗਾ।"
25 Porque aquele que quiser salvar a sua vida, perdê-la-á; e quem perder a sua vida por minha causa, achá-la-á.
26 ਕਿਸੇ ਵਿਅਕਤੀ ਨੂੰ ਕੀ ਲਾਭ ਹੋਵੇਗਾ ਜੇਕਰ ਉਹ ਸਾਰੀ ਦੁਨੀਆਂ ਜਿੱਤ ਲਵੇ, ਪਰ ਆਪਣੇ ਪ੍ਰਾਣ ਗੁਆ ਲਵੇ? ਵਿਅਕਤੀ ਆਪਣੇ ਪ੍ਰਾਣ ਵਾਪਸ ਲੈਣ ਲਈ ਕੁਝ ਵੀ ਨਹੀਂ ਦੇ ਸੱਕਦਾ।"
26 Pois que vantagem tem o homem em ganhar o mundo inteiro, e perder a sua própria alma? Ou que dará o homem em troca da sua alma?
27 ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਅਤੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ। ਅਤੇ ਉਸ ਵਕਤ ਮਨੁੱਖ ਦਾ ਪੁੱਤਰ ਹਰ ਇੱਕ ਨੂੰ ਉਸਦੀ ਕਰਨੀ ਦਾ ਫ਼ਲ ਦੇਵੇਗਾ।"
27 Porque o Filho do homem virá na glória de seu Pai, com os seus anjos; e então recompensará a cada um segundo as suas obras.
28 ਮੈਂ ਸੱਚ-ਮੁੱਚ ਤੁਹਾਨੂੰ ਸੱਚ ਆਖਦਾ ਹਾਂ ਕਿ ਇੱਥੇ ਖੜ੍ਹੇ ਲੋਕਾਂ ਵਿੱਚੋਂ ਕੁਝ ਲੋਕ ਮਰਨ ਤੋਂ ਪਹਿਲਾਂ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਨਾਲ ਆਉਂਦਾ ਦੇਖਣਗੇ।”"
28 Em verdade eu vos digo, alguns dos que aqui estão não provarão a morte até que vejam o Filho do homem vindo em seu reino.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Mateus 16, comparar traduções ou montar um estudo — tudo direto pelo WhatsApp.