Mateus 17
Punjabi Bible (GL_PUNJABI) vs ARC
ARC Almeida Revista e Corrigida 2009
1 ਯਿਸੂ ਮੂਸਾ ਅਤੇ ਏਲੀਯਾਹ ਦੇ ਨਾਲ ਛੇਆਂ ਦਿਨਾਂ ਬਾਅਦ, ਯਿਸੂ ਨੇ ਪਤਰਸ, ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਤੇ ਲੈ ਗਿਆ।"
1 Seis dias depois, tomou Jesus consigo a Pedro, e a Tiago, e a João, seu irmão, e os conduziu em particular a um alto monte.
2 ਉਨ੍ਹਾਂ ਚੇਲਿਆਂ ਦੇ ਸਾਹਮਣੇ ਯਿਸੂ ਬਦਲ ਗਿਆ। ਉਸਦਾ ਮੁਖ ਸੂਰਜ ਵਾਂਗ ਚਮਕਿਆ ਅਤੇ ਉਸ ਦੇ ਕੱਪੜੇ ਚਾਨਣ ਵਰਗੇ ਚਿੱਟੇ ਹੋ ਗਏ।"
2 E transfigurou-se diante deles; e o seu rosto resplandeceu como o sol, e as suas vestes se tornaram brancas como a luz.
3 ਫ਼ੇਰ ਉਨ੍ਹਾਂ ਦੋ ਆਦਮੀ, ਮੂਸਾ ਅਤੇ ਏਲੀਯਾਹ, ਯਿਸੂ ਨਾਲ ਗੱਲਾਂ ਕਰਦੇ ਹੋਏ ਨਜ਼ਰ ਆਏ।"
3 E eis que lhes apareceram Moisés e Elias, falando com ele.
4 ਤਦ ਪਤਰਸ ਨੇ ਅੱਗੋਂ ਯਿਸੂ ਨੂੰ ਆਖਿਆ, “ਪ੍ਰਭੂ ਜੀ ਸਾਡਾ ਇੱਥੇ ਹੋਣਾ ਚੰਗਾ ਹੈ। ਜੇ ਤੁਸੀਂ ਚਾਹੋਂ ਤਾਂ ਇੱਥੇ ਤਿੰਨ ਡੇਰੇ ਬਨਾਵਾਂ, ਇੱਕ ਤੁਹਾਡੇ ਲਈ ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ।”"
4 E Pedro, tomando a palavra, disse a Jesus: Senhor, bom é estarmos aqui; se queres, façamos aqui três tabernáculos, um para ti, um para Moisés e um para Elias.
5 ਅਜੇ ਪਤਰਸ ਬੋਲ ਹੀ ਰਿਹਾ ਸੀ ਕਿ ਇੱਕ ਜੋਤਮਾਨ ਬੱਦਲ ਨੇ ਉਨ੍ਹਾਂ ਉੱਪਰ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ ਕਿ, “ਇਹ ਮੇਰਾ ਪੁੱਤਰ ਹੈ ਅਤੇ ਮੈਂ ਇਸ ਨੂੰ ਪਿਆਰ ਕਰਦਾ ਹਾਂ।”"
5 E, estando ele ainda a falar, eis que uma nuvem luminosa os cobriu. E da nuvem saiu uma voz que dizia: Este é o meu Filho amado, em quem me comprazo; escutai-o.
6 ਜਦੋਂ ਚੇਲਿਆਂ ਨੇ ਇਹ ਅਵਾਜ਼ ਸੁਣੀ ਤਾਂ ਉਹ ਘਬਰਾ ਗਏ। ਉਹ ਮੂਧੇ ਮੂੰਹ ਡਿੱਗ ਪਏ।"
6 E os discípulos, ouvindo isso, caíram sobre seu rosto e tiveram grande medo.
7 ਪਰ ਯਿਸੂ ਨੇ ਨੇੜੇ ਆਕੇ ਉਨ੍ਹਾਂ ਨੂੰ ਛੋਹਿਆ ਅਤੇ ਕਿਹਾ, “ਉੱਠੋ ਅਤੇ ਡਰੋ ਨਾ।”"
7 E, aproximando-se Jesus, tocou-lhes e disse: Levantai-vos e não tenhais medo.
8 ਤਦ ਉਨ੍ਹਾਂ ਨੇ ਆਪਣੀਆਂ ਅੱਖਾਂ ਚੁੱਕੀਆਂ ਤਾਂ ਉੱਥੇ ਹੋਰ ਕਿਸੇ ਨੂੰ ਨਹੀਂ ਸਿਰਫ਼ ਯਿਸੂ ਨੂੰ ਇੱਕਲਾ ਦੇਖਿਆ।"
8 E, erguendo eles os olhos, ninguém viram, senão a Jesus.
9 ਜਦੋਂ ਯਿਸੂ ਅਤੇ ਉਸ ਦੇ ਚੇਲੇ ਪਹਾੜ ਤੋਂ ਹੇਠਾਂ ਆ ਰਹੇ ਸਨ, ਯਿਸੂ ਨੇ ਉਨ੍ਹਾਂ ਨੂੰ ਆਦੇਸ਼ ਦਿੱਤਾ, “ਜਦ ਤੀਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ, ਉਸ ਦਰਸ਼ਨ ਦੀ ਗੱਲ ਕਿਸੇ ਨੂੰ ਨਹੀਂ ਦੱਸਣਾ।”"
9 E, descendo eles do monte, Jesus lhes ordenou, dizendo: A ninguém conteis a visão até que o Filho do Homem seja ressuscitado dos mortos.
10 ਤਦ ਉਸ ਦੇ ਚੇਲਿਆਂ ਨੇ ਉਸਤੋਂ ਪੁੱਛਿਆ, “ਫ਼ੇਰ ਨੇਮ ਦੇ ਉਪਦੇਸ਼ਕ ਇਹ ਕਿਉਂ ਆਖਦੇ ਹਨ ਕਿ ਮਸੀਹ ਦੇ ਆਉਣ ਤੋਂ ਪਹਿਲਾਂ ਏਲੀਯਾਹ ਦਾ ਆਉਣਾ ਜ਼ਰੂਰੀ ਹੈ?”"
10 E os seus discípulos o interrogaram, dizendo: Por que dizem, então, os escribas que é mister que Elias venha primeiro?
11 ਯਿਸੂ ਨੇ ਉੱਤਰ ਦਿੱਤਾ, “ਉਹ ਠੀਕ ਆਖਦੇ ਹਨ ਕਿ ਉਹ ਆਵੇਗਾ ਅਤੇ ਸਭ ਕੁਝ ਬਹਾਲ ਕਰੇਗਾ।"
11 E Jesus, respondendo, disse-lhes: Em verdade Elias virá primeiro e restaurará todas
12 ਪਰ ਮੈਂ ਤੁਹਾਨੂੰ ਆਖਦਾ ਹਾਂ, ਕਿ ਏਲੀਯਾਹ ਪਹਿਲਾਂ ਹੀ ਆ ਚੁੱਕਿਆ ਹੈ ਪਰ ਉਨ੍ਹਾਂ ਨੇ ਉਸ ਨੂੰ ਨਹੀਂ ਪਛਾਣਿਆ। ਅਤੇ ਜੋ ਬਦੀ ਲੋਕ ਕਰ ਸੱਕਦੇ ਸਨ, ਉਨ੍ਹਾਂ ਨੇ ਉਸ ਨਾਲ ਕੀਤੀ। ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਉਨ੍ਹਾਂ ਹੱਥੋਂ ਦੁੱਖ ਪਾਵੇਗਾ।”"
12 Mas digo-vos que Elias já veio, e não o conheceram, mas fizeram-lhe tudo o que quiseram. Assim farão eles também padecer o Filho do Homem.
13 ਤਦ ਚੇਲਿਆਂ ਨੂੰ ਸਮਝ ਪਈ ਕਿ ਯਿਸੂ ਦਾ ਭਾਵ ਯੂਹੰਨਾ ਬਪਤਿਸਮਾ ਦੇਣ ਵਾਲੇ ਤੋਂ ਹੈ ਕਿ ਉਹੀ ਅਸਲ ਵਿੱਚ ਏਲੀਯਾਹ ਸੀ।"
13 Então, entenderam os discípulos que lhes falara de João Batista.
14 ਯਿਸੂ ਦਾ ਬਿਮਾਰ ਬੱਚੇ ਨੂੰ ਠੀਕ ਕਰਨਾ ਜਦ ਯਿਸੂ ਅਤੇ ਉਸ ਦੇ ਚੇਲੇ ਭੀੜ ਕੋਲ ਵਾਪਸ ਪਰਤੇ ਤਾਂ ਇੱਕ ਮਨੁੱਖ ਉਸ ਦੇ ਕੋਲ ਆਇਆ ਅਤੇ ਉਸ ਅੱਗੇ ਗੋਡੇ ਨਿਵਾਕੇ ਬੋਲਿਆ,"
14 E, quando chegaram à multidão, aproximou-se-lhe um homem, pondo-se de joelhos diante dele e dizendo:
15 ਪ੍ਰਭੂ ਜੀ, “ਮੇਰੇ ਪੁੱਤਰ ਉੱਤੇ ਦਯਾ ਕਰੋ ਕਿਉਂਕਿ ਉਹ ਮਿਰਗੀ ਦੇ ਮਾਰੇ ਬਹੁਤ ਦੁੱਖ ਪਾਉਂਦਾ ਹੈ। ਉਹ ਤਾਂ ਬਹੁਤ ਵਾਰੀ ਅੱਗ ਵਿੱਚ ਜਾਂ ਪਾਣੀ ਵਿੱਚ ਡਿੱਗ ਪੈਂਦਾ ਹੈ।"
15 Senhor, tem misericórdia de meu filho, que é lunático e sofre muito; pois muitas vezes cai no fogo e, muitas vezes, na água;
16 ਮੈਂ ਉਸ ਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ, ਪਰ ਉਹ ਉਸ ਨੂੰ ਚੰਗਾ ਨਾ ਕਰ ਸੱਕੇ।”"
16 e trouxe-o aos teus discípulos e não puderam curá-lo.
17 ਤਦ ਯਿਸੂ ਨੇ ਉੱਤਰ ਦਿੱਤਾ, “ਤੁਹਾਨੂੰ ਵਿਸ਼ਵਾਸ ਨਹੀਂ ਹੈ। ਤੁਹਾਡਾ ਜੀਵਨ ਢੰਗ ਗਲਤ ਹੈ। ਕਿੰਨਾ ਚਿਰ ਮੈਨੂੰ ਤੁਹਾਡੇ ਨਾਲ ਰਹਿਣਾ ਪਵੇਗਾ? ਕਿੰਨਾ ਚਿਰ ਮੈਂ ਤੁਹਾਡੇ ਨਾਲ ਸਬਰ ਤੋਂ ਕੰਮ ਲਵਾਂਗਾ। ਬੱਚੇ ਨੂੰ ਇੱਥੇ ਲਿਆਓ।”"
17 E Jesus, respondendo, disse: Ó geração incrédula e perversa! Até quando estarei eu convosco e até quando vos sofrerei? Trazei-mo aqui.
18 ਤਾਂ ਯਿਸੂ ਨੇ ਬੱਚੇ ਅੰਦਰਲੇ ਭੂਤ ਨੂੰ ਸਖਤੀ ਨਾਲ ਝਿੜਕਿਆ। ਭੂਤ ਬੱਚੇ ਵਿੱਚੋਂ ਬਾਹਰ ਆ ਗਿਆ ਅਤੇ ਉਸੇ ਘੜੀ ਬੱਚਾ ਚੰਗਾ ਹੋ ਗਿਆ।"
18 E repreendeu Jesus o demônio, que saiu dele; e, desde aquela hora, o menino sarou.
19 ਫ਼ੇਰ ਜਦੋਂ ਯਿਸੂ ਇੱਕਲਾ ਸੀ ਚੇਲੇ ਉਸ ਕੋਲ ਆਏ ਅਤੇ ਪੁੱਛਿਆ, ਕਿ ਅਸੀਂ ਭੂਤ ਨੂੰ ਕਿਉਂ ਨਾ ਕੱਢ ਸੱਕੇ?"
19 Então, os discípulos, aproximando-se de Jesus em particular, disseram: Porque não pudemos nós expulsá-lo?
20 ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਉਸ ਬੱਚੇ ਵਿੱਚੋਂ ਭੂਤ ਕੱਢਣ ਵਿੱਚ ਇਸ ਲਈ ਨਾਕਾਮਯਾਬ ਰਹੇ ਕਿਉਂਕਿ ਤੁਹਾਡੀ ਨਿਹਚਾ ਕਮਜ਼ੋਰ ਸੀ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਸਰ੍ਹੋਂ ਦੇ ਦਾਣੇ ਜਿੰਨੀ ਵੀ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਵੀ ਜੇ ਕਹੋਂਗੇ, ‘ਇੱਥੋਂ ਹੱਟ ਕੇ ਉਸ ਥਾਂ ਚੱਲਾ ਜਾ’, ਤਾਂ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਅਨਹੋਣਾ ਨਹੀਂ ਹੋਵੇਗਾ।”"
20 E Jesus lhes disse: Por causa da vossa pequena fé; porque em verdade vos digo que, se tiverdes fé como um grão de mostarda, direis a este monte: Passa daqui para acolá — e há de passar; e nada vos será impossível.
21 "
21 Mas esta casta
22 ਯਿਸੂ ਦਾ ਆਪਣੀ ਮੌਤ ਬਾਰੇ ਐਲਾਨ ਬਾਅਦ ਵਿੱਚ ਸਾਰੇ ਚੇਲੇ ਗਲੀਲ ਵਿੱਚ ਇਕੱਠੇ ਹੋਏ ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਲੋਕਾਂ ਦੇ ਹੱਥ ਸੌਂਪ ਦਿੱਤਾ ਜਾਵੇਗਾ।"
22 Ora, achando-se eles na Galileia, disse-lhes Jesus: O Filho do Homem será entregue nas mãos dos homens,
23 ਅਤੇ ਉਹ ਮਨੁੱਖ ਦੇ ਪੁੱਤਰ ਨੂੰ ਮਾਰ ਸੁੱਟਣਗੇ ਅਤੇ ਉਹ ਫ਼ਿਰ ਤੀਜੇ ਦਿਨ ਜੀ ਉੱਠੇਗਾ।” ਚੇਲੇ ਇਹ ਸੁਣਕੇ ਬੜੇ ਉਦਾਸ ਹੋਏ ਕਿ ਯਿਸੂ ਮਾਰਿਆ ਜਾਵੇਗਾ।"
23 e matá-lo-ão, e, ao terceiro dia, ressuscitará. E eles se entristeceram muito.
24 ਯਿਸੂ ਦਾ ਮਹਿਸੂਲ ਦੇਣ ਬਾਰੇ ਉਪਦੇਸ਼ ਯਿਸੂ ਅਤੇ ਉਸ ਦੇ ਚੇਲਿਆਂ ਦੇ ਕਫ਼ਰਨਾਹੂਮ ਆਉਣ ਤੋਂ ਬਾਅਦ, ਮੰਦਰ ਦਾ ਕਰ ਉਗਰਾਹੁਣ ਵਾਲੇ ਪਤਰਸ ਕੋਲ ਆਏ ਅਤੇ ਆਖਿਆ, “ਤੁਹਾਡਾ ਗੁਰੂ ਦੋ ਡ੍ਰਾਖਮਾ ਮੰਦਰ ਦਾ ਮਸੂਲ ਦਿੰਦਾ ਹੈ?”"
24 E, chegando eles a Cafarnaum, aproximaram-se de Pedro os que cobravam as didracmas e disseram: O vosso mestre não paga as didracmas?
25 ਪਤਰਸ ਨੇ ਉੱਤਰ ਦਿੱਤਾ, “ਹਾਂ, ਯਿਸੂ ਮਸੂਲ ਦਿੰਦਾ ਹੈ।” ਜਦੋਂ ਪਤਰਸ ਘਰ ਅੰਦਰ ਆਇਆ, ਉਸ ਦੇ ਬੋਲਣ ਤੋਂ ਪਹਿਲਾਂ, ਯਿਸੂ ਬੋਲਿਆ ਅਤੇ ਉਸ ਨੂੰ ਪੁੱਛਿਆ, “ਸ਼ਮਊਨ, ਤੂੰ ਕੀ ਸੋਚਦਾ ਹੈਂ? ਧਰਤੀ ਦੇ ਰਾਜੇ ਕਿਨ੍ਹਾਂ ਤੋਂ ਕਰ ਅਤੇ ਮਸੂਲ ਵਸੂਲਦੇ ਹਨ। ਆਪਣੇ ਲੋਕਾਂ ਤੋਂ ਜਾਂ ਦੂਸਰਿਆਂ ਤੋਂ?”"
25 Disse ele: Sim. E, entrando em casa, Jesus se lhe antecipou, dizendo: Que te parece, Simão? De quem cobram os reis da terra os tributos ou os impostos? Dos seus filhos ou dos alheios?
26 ਪਤਰਸ ਨੇ ਜਵਾਬ ਦਿੱਤਾ, “ਉਹ ਹੋਰਾਂ ਤੋਂ ਮਸੂਲ ਵਸੂਲਦੇ ਹਨ।” ਫ਼ਿਰ ਯਿਸੂ ਨੇ ਆਖਿਆ, “ਇਸ ਲਈ ਉਨ੍ਹਾਂ ਦੇ ਆਪਣੇ ਲੋਕਾਂ ਨੂੰ ਛੋਟ ਹੈ।"
26 Disse-lhe Pedro: Dos alheios. Disse-lhe Jesus: Logo, estão livres os filhos.
27 ਪਰ ਅਸੀਂ ਮਸੂਲੀਆਂ ਨੂੰ ਨਾਰਾਜ਼ ਨਹੀਂ ਕਰਨਾ ਚਾਹੁੰਦੇ, ਇਸ ਲਈ ਇਸ ਢੰਗ ਨਾਲ ਮਸੂਲ ਅਦਾ ਕਰੋ, ਝੀਲ ਤੇ ਜਾਓ ਅਤੇ ਮੱਛੀਆਂ ਫ਼ੜੋ। ਜਿਹੜੀ ਮੱਛੀ ਤੂੰ ਪਹਿਲਾਂ ਫ਼ੜੇਂਗਾ ਉਸਦਾ ਮੂੰਹ ਖੋਲ੍ਹੀ ਅਤੇ ਚਾਰ ਦ੍ਰਾਖਮਾ ਦਾ ਇੱਕ ਸਿੱਕਾ ਮਿਲੇਗਾ। ਉਹ ਸਿੱਕਾ ਚੁੱਕੀ ਅਤੇ ਮਸੂਲੀਏ ਨੂੰ ਦੇ ਦੇਵੀਂ। ਇਸ ਨਾਲ ਮੇਰਾ ਤੇਰਾ ਮਸੂਲ ਦਿੱਤਾ ਜਾਵੇਗਾ।”"
27 Mas, para que os não escandalizemos, vai ao mar, lança o anzol, tira o primeiro peixe que subir e, abrindo-lhe a boca, encontrarás um estáter; toma-o e dá-o por mim e por ti.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Mateus 17, comparar traduções ou montar um estudo — tudo direto pelo WhatsApp.