Mateus 18
Punjabi Bible (GL_PUNJABI) vs NTLH
NTLH Nova Tradução na Linguagem de Hoje 2000
1 ਯਿਸੂ ਨੇ ਦੱਸਿਆ ਕਿ ਕੌਣ ਮਹਾਨ ਹੈ ਉਸੇ ਘੜੀ ਚੇਲੇ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਸਵਰਗ ਦੇ ਰਾਜ ਵਿੱਚ ਸਭਨਾ ਨਾਲੋਂ ਵੱਡਾ ਕੌਣ ਹੈ?”"
1 Naquele momento os discípulos chegaram perto de Jesus e perguntaram: — Quem é o mais importante no
2 ਤਦ ਉਸ ਨੇ ਇੱਕ ਛੋਟੇ ਬੱਚੇ ਨੂੰ ਸੱਦਿਆ ਅਤੇ ਉਸ ਨੂੰ ਚੇਲਿਆਂ ਦੇ ਸਾਹਮਣੇ ਖੜ੍ਹਾ ਕਰਕੇ ਆਖਿਆ,"
2 Jesus chamou uma criança, colocou-a na frente deles
3 “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਹਨੂੰ ਬਦਲਨਾ ਚਾਹੀਦਾ ਹੈ ਅਤੇ ਆਪਣੇ ਦਿਲਾਂ ਵਿੱਚ ਛੋਟੇ ਬੱਚਿਆਂ ਜਿਹੇ ਬਣ ਜਾਣਾ ਚਾਹੀਦਾ ਹੈ, ਨਹੀਂ ਤਾਂ ਤੁਸੀਂ ਕਦੇ ਵੀ ਸਵਰਗ ਦੇ ਰਾਜ ਵਿੱਚ ਦਾਖਲ ਨਹੀਂ ਹੋਵੋਂਗੇ।"
3 e disse:
4 ਇਸ ਲਈ ਜੋ ਕੋਈ ਵੀ ਆਪਣੇ-ਆਪ ਨੂੰ ਇਸ ਬੱਚੇ ਵਾਂਗ ਨਿਮਰ ਬਣਾਉਂਦਾ ਸੋਈ ਸਵਰਗ ਦੇ ਰਾਜ ਵਿੱਚ ਸਭਨਾਂ ਤੋਂ ਵੱਡਾ ਹੈ।"
4 A pessoa mais importante no Reino do Céu é aquela que se humilha e fica igual a esta criança.
5 “ਅਤੇ ਜੋ ਕੋਈ ਵੀ ਇਸ ਤਰ੍ਹਾਂ ਇੱਕ ਛੋਟੇ ਬੱਚੇ ਨੂੰ ਮੇਰੇ ਨਾਂ ਵਿੱਚ ਕਬੂਲਦਾ, ਉਹ ਮੈਨੂੰ ਕਬੂਲਦਾ ਹੈ।"
5 E aquele que, por ser meu seguidor, receber uma criança como esta estará recebendo a mim.
6 ਯਿਸੂ ਪਾਪਾਂ ਦੇ ਕਾਰਣਾ ਬਾਰੇ ਚਿਤਾਵਨੀ ਦਿੰਦਾ ਹੈ “ਅਤੇ ਜਿਹੜਾ ਕੋਈ ਵੀ ਇਨ੍ਹਾਂ ਛੋਟਿਆਂ ਬੱਚਿਆਂ ਕੋਲੋਂ, ਜਿਹੜੇ ਮੇਰੇ ਵਿੱਚ ਨਿਹਚਾ ਰੱਖਦੇ ਹਨ, ਪਾਪ ਕਰਾਉਣ ਦਾ ਕਾਰਣ ਬਣਦਾ ਹੈ, ਉਸ ਮਨੁੱਖ ਲਈ ਇਹ ਚੰਗਾ ਹੋਵੇਗਾ ਕਿ ਉਸ ਦੇ ਗਲੇ ਵਿੱਚ ਚੱਕੀ ਦਾ ਪੁੜ ਬੰਨ੍ਹ ਕੇ ਉਸ ਨੂੰ ਡੂੰਘੇ ਸਮੁੰਦਰ ਵਿੱਚ ਡੋਬ ਦਿੱਤਾ ਜਾਵੇ।"
6 — Quanto a estes pequeninos que creem em mim , se alguém for culpado de um deles me abandonar, seria melhor para essa pessoa que ela fosse jogada no lugar mais fundo do mar, com uma pedra grande amarrada no pescoço.
7 ਉਨ੍ਹਾਂ ਲੋਕਾਂ ਉੱਤੇ ਹਾਏ ਜੋ ਲੋਕਾਂ ਤੋਂ ਪਾਪ ਕਰਾਉਣ ਦਾ ਕਾਰਣ ਬਣਦੇ ਹਨ। ਇਹ ਗੱਲਾਂ ਜ਼ਰੂਰ ਵਾਪਰਨੀਆਂ ਚਾਹੀਦੀਆਂ ਹਨ। ਪਰ ਉਸ ਵਿਅਕਤੀ ਤੇ ਹਾਏ ਜੋ ਇਨ੍ਹਾਂ ਗੱਲਾਂ ਦੇ ਵਾਪਰਨ ਦਾ ਕਾਰਣ ਬਣਦਾ ਹੈ।"
7 Ai do mundo por causa das coisas que fazem com que as pessoas me abandonem! Essas coisas têm de acontecer, mas ai do culpado!
8 “ਜੇਕਰ ਤੁਹਾਡਾ ਹੱਥ ਜਾਂ ਪੈਰ ਤੁਹਾਥੋਂ ਪਾਪ ਕਰਾਵੇ, ਤਾਂ ਇਸ ਨੂੰ ਵੱਢੱਕੇ ਸੁੱਟ ਦਿਓ। ਤੁਹਾਡੇ ਵਾਸਤੇ ਇੱਕ ਹੱਥ ਜਾਂ ਪੈਰ ਨਾਲ ਜੀਵਨ ਵਿੱਚ ਦਾਖਲ ਹੋਣਾ ਇਸਤੋਂ ਕਿਤੇ ਵੱਧ ਲਾਹੇਵੰਦ ਹੈ ਕਿ ਤੁਸੀਂ ਦੋਹਾਂ ਹੱਥਾਂ-ਪੈਰਾਂ ਸਮੇਤ ਹਮੇਸ਼ਾ ਲਈ ਨਰਕਾਂ ਦੀ ਅੱਗ ਵਿੱਚ ਸੁੱਟੇ ਜਾਵੋਂ।"
8 — Se uma das suas mãos ou um dos seus pés faz com que você peque, corte-o e jogue fora! Pois é melhor você entrar na vida eterna sem uma das mãos ou sem um dos pés do que ter as duas mãos e os dois pés e ser jogado no fogo eterno.
9 ਜੇਕਰ ਤੁਹਾਡੀ ਅੱਖ ਪਾਪ ਕਰਾਵੇ, ਤਾਂ ਇਸ ਨੂੰ ਕੱਢ ਕੇ ਸੁੱਟ ਦਿਓ। ਤੁਹਾਡੇ ਲਈ ਕਾਣਾ ਹੋਕੇ ਜੀਵਨ ਵਿੱਚ ਦਾਖਲ ਹੋਣਾ ਇਸਤੋਂ ਕਿਤੇ ਚੰਗਾ ਹੈ ਕਿ ਤੁਸੀਂ ਦੋ ਅੱਖਾ ਹੁੰਦਿਆਂ ਵੀ ਹਮੇਸ਼ਾ ਲਈ ਨਰਕਾਂ ਦੀ ਅੱਗ ਵਿੱਚ ਸੁੱਟ ਦਿੱਤੇ ਜਾਵੋਂ।"
9 Se um dos seus olhos faz com que você peque, arranque-o e jogue fora! Pois é melhor você entrar na vida eterna com um olho só do que ter os dois e ser jogado no fogo do inferno.
10 ਯਿਸੂ ਦਾ ਗੁਆਚੀ ਭੇਡ ਬਾਰੇ ਦ੍ਰਿਸ਼ਟਾਂਤ “ਸਾਵੱਧਾਨ ਰਹੋ! ਇਨ੍ਹਾਂ ਛੋਟੇ ਬੱਚਿਆਂ ਨੂੰ ਨਫ਼ਰਤ ਨਾਲ ਨਾ ਵੇਖੋ! ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਕਿ ਇਨ੍ਹਾਂ ਬੱਚਿਆਂ ਦੇ ਦੂਤ ਸਵਰਗਾਂ ਵਿੱਚ ਹਨ ਅਤੇ ਉਹ ਦੂਤ ਹਮੇਸ਼ਾ ਉੱਤੇ ਮੇਰੇ ਸੁਰਗੀ ਪਿਤਾ ਨਾਲ ਹੁੰਦੇ ਹਨ।"
10 — Cuidado, não desprezem nenhum destes pequeninos! Eu afirmo a vocês que os anjos deles estão sempre na presença do meu Pai, que está no céu.
11 "
11 [Porque o
12 “ਤੁਸੀਂ ਕੀ ਸਮਝਦੇ ਹੋ? ਜੇਕਰ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ, ਅਤੇ ਉਨ੍ਹਾਂ ਵਿੱਚੋਂ ਇੱਕ ਭੇਡ ਗੁਆਚ ਜਾਵੇ, ਤਾਂ ਕੀ ਉਹ 99 ਭੇਡਾਂ ਨੂੰ ਪਹਾੜ ਤੇ ਛੱਡ ਕੇ ਉਸ ਗੁਆਚੀ ਹੋਈ ਭੇਡ ਨੂੰ ਲੱਭਣ ਨਹੀਂ ਜਾਵੇਗਾ?"
12 — O que é que vocês acham que faz um homem que tem cem ovelhas, e uma delas se perde? Será que não deixa as noventa e nove pastando no monte e vai procurar a ovelha perdida?
13 ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜੇਕਰ ਮਨੁੱਖ ਗੁਆਚੀ ਹੋਈ ਭੇਡ ਨੂੰ ਲੱਭ ਲਵੇ, ਤਾਂ ਉਹ ਆਦਮੀ 99 ਭੇਡਾਂ ਨਾਲੋਂ, ਜਿਹੜੀਆਂ ਗੁਆਚੀਆਂ ਨਹੀਂ ਸਨ, ਉਸ ਇੱਕ ਭੇਡ ਬਾਰੇ ਵੱਧ ਖੁਸ਼ ਹੋਵੇਗਾ।"
13 Eu afirmo a vocês que isto é verdade: quando ele a encontrar, ficará muito mais contente por causa dessa ovelha do que pelas noventa e nove que não se perderam.
14 ਉਸੇ ਤਰ੍ਹਾਂ ਤੁਹਾਡੇ ਪਿਤਾ ਦੀ ਜਿਹੜਾ ਸਵਰਗ ਵਿੱਚ ਹੈ ਇਹ ਮਰਜ਼ੀ ਨਹੀਂ ਕਿ ਇਨ੍ਹਾਂ ਬੱਚਿਆਂ ਵਿੱਚੋਂ ਕੋਈ ਇੱਕ ਵੀ ਗੁਆਚ ਜਾਵੇ।"
14 Assim também o Pai de vocês, que está no céu, não quer que nenhum destes pequeninos se perca.
15 ਜਦੋਂ ਕੋਈ ਮਨੁੱਖ ਗਲਤ ਕੰਮ ਕਰਦਾ “ਜੇਕਰ ਤੁਹਾਡਾ ਕੋਈ ਭਰਾ ਤੁਹਾਡੇ ਨਾਲ ਗਲਤ ਵਿਹਾਰ ਕਰੇ, ਤਾਂ ਤੁਸੀਂ ਉਸ ਨੂੰ ਇੱਕਲਾ ਜਾਕੇ ਸਮਝਾਓ ਕਿ ਉਸ ਨੇ ਇਹ ਕੰਮ ਗਲਤ ਕੀਤਾ ਹੈ। ਜੇਕਰ ਉਹ ਤੁਹਾਨੂੰ ਸੁਣਦਾ ਹੈ ਤਾਂ ਤੁਸੀਂ ਉਸ ਨੂੰ ਫ਼ਿਰ ਤੋਂ ਆਪਣਾ ਚੰਗਾ ਭਰਾ ਬਨਾਉਣ ਵਿੱਚ ਸਫ਼ਲ ਹੋ ਗਏ ਹੋਂ।"
15 — Se o seu irmão pecar contra você, vá e mostre-lhe o seu erro. Mas faça isso em particular, só entre vocês dois. Se essa pessoa ouvir o seu conselho, então você ganhou de volta o seu irmão.
16 ਪਰ ਜੇਕਰ ਉਹ ਤੁਹਾਨੂੰ ਸੁਨਣ ਤੋਂ ਇਨਕਾਰ ਕਰਦਾ ਹੈ ਤਾਂ, ਆਪਣੇ ਨਾਲ ਇੱਕ ਜਾਂ ਦੋ ਵਿਅਕਤੀਆਂ ਨੂੰ ਲੈ ਕੇ ਜਾਓ ਤਾਂ ਕਿ ਜੋ ਕੁਝ ਵੀ ਵਾਪਰੇ, ਉਸ ਬਾਰੇ ਉਹ ਦੋ ਜਾਂ ਤਿੰਨ ਵਿਅਕਤੀ ਗਵਾਹੀ ਦੇ ਸੱਕਣ।"
16 Mas, se não ouvir, leve com você uma ou duas pessoas, para fazer o que mandam as
17 ਜੇਕਰ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਫ਼ਿਰ ਕਲੀਸਿਯਾ ਨੂੰ ਖਬਰ ਦਿਓ। ਜੇਕਰ ਉਹ ਕਲੀਸਿਯਾ ਨੂੰ ਵੀ ਸੁਨਣ ਤੋਂ ਇਨਕਾਰ ਕਰਦਾ ਹੈ, ਤਾਂ ਉਸ ਨੂੰ ਗੈਰ-ਯਹੂਦੀ ਅਤੇ ਇੱਕ ਮਸੂਲੀਆ ਮੰਨ ਲਵੋ।"
17 Mas, se a pessoa que pecou não ouvir essas pessoas, então conte tudo à igreja. E, se ela não ouvir a igreja, trate-a como um pagão ou como um cobrador de impostos.
18 “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਵੀ ਨਿਆਂ ਤੁਸੀ ਇੱਥੇ ਧਰਤੀ ਤੇ ਕਰੋਂਗੇ ਉਹ ਪਰਮੇਸ਼ੁਰ ਦੁਆਰਾ ਕੀਤਾ ਨਿਆਂ ਹੋਵੇਗਾ। ਜੋ ਕੁਝ ਵੀ ਤੁਸੀਂ ਧਰਤੀ ਤੇ ਮਾਫ਼ ਕਰੋਂਗੇ ਉਹ ਮਾਫ਼ੀ ਪਰਮੇਸ਼ੁਰ ਦੀ ਦਿੱਤੀ ਹੋਈ ਮਾਫ਼ੀ ਹੋਵੇਗੀ।"
18 — Eu afirmo a vocês que isto é verdade: o que vocês proibirem na terra será proibido no céu, e o que permitirem na terra será permitido no céu.
19 ਮੈਂ ਤੁਹਾਨੂੰ ਇਹ ਵੀ ਕਹਿੰਦਾ ਹਾਂ ਕਿ ਜੇਕਰ ਤੁਸੀਂ ਦੋ ਜਣੇ ਵੀ ਧਰਤੀ ਉੱਤੇ ਕਿਸੇ ਗੱਲ ਲਈ ਮੰਨੋਗੇ ਤਾਂ ਤੁਸੀਂ ਉਸ ਲਈ ਬੇਨਤੀ ਕਰ ਸੱਕਦੇ ਹੋ, ਅਤੇ ਜੋ ਵੀ ਤੁਸੀਂ ਮੰਗੋਂਗੇ ਉਹ ਤੁਹਾਡੇ ਲਈ ਮੇਰੇ ਸੁਰਗੀ ਪਿਤਾ ਦੁਆਰਾ ਪੂਰਾ ਕੀਤਾ ਜਾਵੇਗਾ।"
19 — E afirmo a vocês que isto também é verdade: todas as vezes que dois de vocês que estão na terra pedirem a mesma coisa em oração, isso será feito pelo meu Pai, que está no céu.
20 ਇਹ ਸੱਚ ਹੈ ਕਿਉਂਕਿ ਦੋ ਜਾਂ ਤਿੰਨ ਮਨੁੱਖ ਮੇਰੇ ਨਾਂ ਤੇ ਇਕੱਠੇ ਹੋਣ, ਤਾਂ ਮੈਂ ਉੱਥੇ ਉਨ੍ਹਾਂ ਦੇ ਨਾਲ ਹਾਂ।”"
20 Porque, onde dois ou três estão juntos em meu nome, eu estou ali com eles.
21 ਖਿਮਾ ਬਾਰੇ ਉਪਦੇਸ਼ ਤਦ ਪਤਰਸ ਯਿਸੂ ਕੋਲ ਆਇਆ ਅਤੇ ਉਸ ਨੂੰ ਆਖਿਆ, “ਜੇਕਰ ਮੇਰਾ ਭਰਾ ਮੇਰਾ ਬੁਰਾ ਕਰਨਾ ਜਾਰੀ ਰੱਖੇ, ਤਾਂ ਕਿੰਨੀ ਵਾਰੀ ਮੈਂ ਉਸ ਨੂੰ ਮਾਫ਼ ਕਰਾਂ? ਕੀ ਮੈਂ ਉਸ ਨੂੰ ਸੱਤ ਵਾਰ ਬੁਰਾ ਕਰਨ ਤੱਕ ਮਾਫ਼ ਕਰਾਂ?”"
21 Então Pedro chegou perto de Jesus e perguntou: — Senhor, quantas vezes devo perdoar o meu irmão que peca contra mim? Sete vezes?
22 ਯਿਸੂ ਨੇ ਉਸ ਨੂੰ ਕਿਹਾ, “ਤੂੰ ਸੱਤ ਵਾਰ ਤੋਂ ਵੱਧ ਮਾਫ਼ ਕਰ। ਤੂੰ ਉਸ ਨੂੰ ਲਗਾਤਾਰ ਮਾਫ਼ ਕਰਦਾ ਜਾ, ਭਾਵੇਂ ਉਹ ਤੇਰੇ ਨਾਲ ਸਤੱਤਰ ਵਾਰ ਗਲਤੀ ਕਰੇ।"
22 — Não! — respondeu Jesus. — Você não deve perdoar sete vezes, mas setenta e sete vezes.
23 “ਸੋ ਸੁਰਗ ਦਾ ਰਾਜ ਉਸ ਰਾਜੇ ਵਰਗਾ ਹੈ ਜਿਸਨੇ ਆਪਣੇ ਉਨ੍ਹਾਂ ਨੋਕਰਾਂ ਤੋਂ ਪੈਸਾ ਵਸੂਲਣ ਦਾ ਮਨ ਬਣਾਇਆ ਜੋ ਉਸ ਦੇ ਨੌਕਰ ਉਸ ਨੂੰ ਦੇਣਦਾਰ ਸਨ।"
23 Porque o
24 ਜਦੋਂ ਰਾਜੇ ਨੇ ਪੈਸਾ ਇਕੱਠਾ ਕਰਨਾ ਸ਼ੁਰੂ ਕੀਤਾ, ਤਾਂ ਉਸ ਦੇ ਇੱਕ ਨੋਕਰ ਨੂੰ, ਜੋ ਉਸ ਨੂੰ ਚਾਂਦੀ ਦੇ ਕਈ ਹਜ਼ਾਰ ਸਿੱਕਿਆਂ ਦਾ ਦੇਣਦਾਰ ਸੀ, ਉਸ ਕੋਲ ਲਿਆਂਦਾ ਗਿਆ।"
24 Logo no começo trouxeram um que lhe devia milhões de moedas de prata.
25 ਪਰ ਨੋਕਰ, ਕੋਲ ਦੇਣ ਨੂੰ ਕੁਝ ਨਹੀਂ ਸੀ, ਤਦ ਉਸ ਦੇ ਮਾਲਕ ਨੇ ਹੁਕਮ ਦਿੱਤਾ ਉਹ ਉਸਦੀ ਤੀਵੀਂ, ਬਾਲ-ਬੱਚੇ ਅਤੇ ਜੋ ਕੁਝ ਵੀ ਉਸਦਾ ਹੈ ਸਭ ਵੇਚਿਆ ਜਾਵੇ ਅਤੇ ਕਰਜ ਭਰ ਲਿਆ ਜਾਵੇ।"
25 Mas o empregado não tinha dinheiro para pagar. Então, para pagar a dívida, o seu patrão, o rei, ordenou que fossem vendidos como escravos o empregado, a sua esposa e os seus filhos e que fosse vendido também tudo o que ele possuía.
26 “ਉਸ ਸਮੇਂ ਨੋਕਰ ਨੇ ਉਸ ਅੱਗੇ ਝੁਕ ਕੇ ਬੇਨਤੀ ਕੀਤੀ, ‘ਮੇਰੇ ਤੇ ਰਹਿਮ ਕਰੋ ਅਤੇ ਮੈਂ ਜੋ ਕੁਝ ਤੁਹਾਥੋਂ ਲਿਆ ਹੈ, ਜਲਦੀ ਮੋੜ ਦੇਵਾਂਗਾ।’"
26 Mas o empregado se ajoelhou diante do patrão e pediu: “Tenha paciência comigo, e eu pagarei tudo ao senhor.”
27 ਤਾਂ ਮਾਲਕ ਨੂੰ ਉਸ ਉੱਤੇ ਤਰਸ ਆਇਆ। ਮਾਲਕ ਨੇ ਤਰਸ ਖਾਕੇ ਉਸਦਾ ਕਰਜ ਮਾਫ਼ ਕਰ ਦਿੱਤਾ ਅਤੇ ਉਸ ਨੂੰ ਵੀ ਛੱਡ ਦਿੱਤਾ।"
27 — O patrão teve pena dele, perdoou a dívida e deixou que ele fosse embora.
28 “ਜਦੋਂ ਉਹੀ ਨੋਕਰ ਬਾਹਰ ਆਇਆ, ਤਾਂ ਉਸ ਨੂੰ ਦੂਜਾ ਨੋਕਰ ਮਿਲਿਆ ਜੋ ਉਸ ਨੂੰ ਚਾਂਦੀ ਦੇ ਇੱਕ ਸੌ ਸਿੱਕਿਆਂ ਦਾ ਦੇਣਦਾਰ ਸੀ। ਤਾਂ ਉਸ ਨੋਕਰ ਨੇ ਦੂਜੇ ਨੂੰ ਗਲੋਂ ਫ਼ੜ ਲਿਆ ਅਤੇ ਆਖਿਆ ਜਿਸਦਾ ਤੂੰ ਮੈਨੂੰ ਦੇਣਦਾਰ ਹੈ, ਸੋ ਦੇ।"
28 O empregado saiu e encontrou um dos seus companheiros de trabalho que lhe devia cem moedas de prata. Ele pegou esse companheiro pelo pescoço e começou a sacudi-lo, dizendo: “Pague o que me deve!”
29 “ਤਾਂ ਉਸ ਦੇ ਨਾਲ ਦਾ ਨੋਕਰ ਉਸ ਦੇ ਗੋਡੀ ਪੈ ਗਿਆ ਅਤੇ ਉਸ ਨੂੰ ਬੇਨਤੀ ਕੀਤੀ, ‘ਤੂੰ ਮੇਰੇ ਨਾਲ ਸਬਰ ਤੋਂ ਕੰਮ ਲੈ, ਮੈਂ ਤੇਰਾ ਸਾਰਾ ਕਰਜਾ ਦੇ ਦਿਆਂਗਾ।’"
29 — Então o seu companheiro se ajoelhou e pediu: “Tenha paciência comigo, e eu lhe pagarei tudo.”
30 “ਪਰ ਉਸ ਨੇ ਇਨਕਾਰ ਕਰ ਦਿੱਤਾ ਅਤੇ ਕਚਿਹਰੀ ਰਾਹੀਂ ਉਸ ਨੋਕਰ ਨੂੰ ਕੈਦ ਵਿੱਚ ਸੁੱਟ ਦਿਤਾ ਗਿਆ। ਉਸ ਨੂੰ ਓਨਾ ਚਿਰ ਕੈਦ ਵਿੱਚ ਰੱਖਿਆ ਗਿਆ ਜਦੋਂ ਤੱਕ ਕਿ ਉਸ ਨੇ ਸਾਰਾ ਕਰਜਾ ਵਾਪਸ ਨਹੀਂ ਦੇ ਦਿੱਤਾ।"
30 — Mas ele não concordou. Pelo contrário, mandou pôr o outro na cadeia até que pagasse a dívida.
31 ਪਰ ਜਦੋਂ ਉਸ ਦੇ ਨਾਲ ਦੇ ਨੋਕਰਾਂ ਨੇ ਇਹ ਗੱਲ ਵਾਪਰਦੀ ਵੇਖੀ ਤਾਂ ਉਹ ਬੜੇ ਉਦਾਸ ਹੋਏ ਅਤੇ ਉਨ੍ਹਾਂ ਨੇ ਜਾਕੇ ਮਾਲਕ ਨੂੰ ਸਾਰਾ ਹਾਲ ਦੱਸ ਦਿੱਤਾ।"
31 Quando os outros empregados viram o que havia acontecido, ficaram revoltados e foram contar tudo ao patrão.
32 “ਤਦ ਮਾਲਕ ਨੇ ਉਸ ਨੌਕਰ ਨੂੰ ਸੱਦਿਆ ਅਤੇ ਆਖਿਆ, ‘ਓਏ ਦੁਸ਼ਟ ਨੋਕਰ, ਤੂੰ ਮੇਰੇ ਕਿੰਨੇ ਧਨ ਦਾ ਦੇਣਦਾਰ ਸੀ, ਪਰ ਤੂੰ ਮੈਨੂੰ ਕਰਜਾ ਛੱਡਣ ਲਈ ਬੇਨਤੀ ਕੀਤੀ। ਇਸ ਲਈ ਮੈਂ ਤੇਰਾ ਸਾਰਾ ਕਰਜਾ ਛੱਡ ਦਿੱਤਾ।"
32 Aí o patrão chamou aquele empregado e disse: “Empregado miserável! Você me pediu, e por isso eu perdoei tudo o que você me devia.
33 ਫ਼ੇਰ ਜਿਵੇਂ ਮੈਂ ਤੇਰੇ ਤੇ ਦਯਾ ਕੀਤੀ ਸੀ ਕੀ ਤੈਨੂੰ ਵੀ ਆਪਣੇ ਨਾਲ ਦੇ ਨੋਕਰ ਉੱਤੇ ਉਵੇਂ ਹੀ ਦਯਾ ਨਹੀਂ ਕਰਨੀ ਚਾਹੀਦੀ ਸੀ।’"
33 Portanto, você deveria ter pena do seu companheiro, como eu tive pena de você.”
34 ਮਾਲਕ ਨੂੰ ਬਹੁਤ ਗੁੱਸਾ ਆਇਆ ਅਤੇ ਉਸ ਨੇ ਨੋਕਰ ਨੂੰ ਸਜ਼ਾ ਦੇਣ ਲਈ ਕੈਦ ਵਿੱਚ ਸੁੱਟ ਦਿੱਤਾ, ਅਤੇ ਓਨੀ ਦੇਰ ਕੈਦ ਵਿੱਚ ਰੱਖਣ ਦਾ ਹੁਕਮ ਦਿੱਤਾ ਜਿੰਨੀ ਦੇਰ ਉਹ ਆਪਣਾ ਕਰਜਾ ਚੁਕਤਾ ਨਾ ਕਰ ਦੇਵੇ।"
34 — O patrão ficou com muita raiva e mandou o empregado para a cadeia a fim de ser castigado até que pagasse toda a dívida.
35 “ਇਸੇ ਤਰ੍ਹਾਂ ਮੇਰਾ ਸੁਰਗੀ ਪਿਤਾ ਤੁਹਾਡੇ ਨਾਲ ਕਰੇਗਾ ਜਿਵੇਂ ਰਾਜੇ ਨੇ ਨੋਕਰ ਨਾਲ ਕੀਤਾ ਜੇਕਰ ਤੁਸੀਂ ਆਪਣੇ ਭਾਈਆਂ ਅਤੇ ਭੈਣਾਂ ਨੂੰ ਆਪਣੇ ਦਿਲੋਂ ਮਾਫ਼ ਨਹੀਂ ਕਰੋਂਗੇ ਤਾਂ ਮੇਰਾ ਸੁਰਗੀ ਪਿਤਾ ਤੁਹਾਨੂੰ ਮਾਫ਼ ਨਹੀਂ ਕਰੇਗਾ।”"
35 E Jesus terminou, dizendo:
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Mateus 18, comparar traduções ou montar um estudo — tudo direto pelo WhatsApp.