Mateus 19

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਯਿਸੂ ਦੀ ਤਲਾਕ ਬਾਰੇ ਸਿੱਖਿਆ ਜਦੋਂ ਯਿਸੂ ਇਹ ਸਭ ਗੱਲਾਂ ਆਖ ਹਟਿਆ ਤਾਂ ਗਲੀਲ ਤੋਂ ਚੱਲਿਆ ਗਿਆ। ਅਤੇ ਯਰਦਨ ਨਦੀਂ ਤੋਂ ਪਾਰ ਯਹੂਦਿਯਾ ਦੀਆਂ ਹਦਾਂ ਵਿੱਚ ਆ ਗਿਆ।"
1 E aconteceu que, concluindo Jesus esses discursos, saiu da Galileia e dirigiu-se aos confins da Judeia, além do Jordão.
2 ਬਹੁਤ ਸਾਰੇ ਲੋਕਾਂ ਨੇ ਉਸਦਾ ਪਿੱਛਾ ਕੀਤਾ ਅਤੇ ਉੱਥੇ ਉਸ ਨੇ ਬਹੁਤ ਸਾਰੇ ਬਿਮਾਰ ਲੋਕਾਂ ਨੂੰ ਚੰਗਾ ਕੀਤਾ।"
2 E seguiram-no muitas gentes e curou-as ali.
3 ਕੁਝ ਫ਼ਰੀਸੀ ਉਸ ਨੂੰ ਪਰਤਾਉਣ ਲਈ ਉਸ ਦੇ ਕੋਲ ਆਕੇ ਬੋਲੇ, “ਕੀ ਇਹ ਇੱਕ ਆਦਮੀ ਲਈ ਸ਼ਰ੍ਹਾ ਅਨੁਸਾਰ ਹੈ ਕਿ ਉਹ ਆਪਣੀ ਪਤਨੀ ਨੂੰ ਉਸ ਕਿਸੇ ਵੀ ਕਾਰਣ ਲਈ ਤਲਾਕ ਦੇ ਸੱਕਦਾ ਹੈ ਜੋ ਉਹ ਚਾਹੁੰਦਾ ਹੈ।”"
3 Então, chegaram ao pé dele os fariseus, tentando-o e dizendo-lhe: É lícito ao homem repudiar sua mulher por qualquer motivo?
4 ਯਿਸੂ ਨੇ ਜਵਾਬ ਦਿੱਤਾ, “ਕੀ ਤੁਸੀਂ ਪੋਥੀਆਂ ਵਿੱਚ ਨਹੀਂ ਪੜ੍ਹਿਆ ਕਿ ਆਦਿ ਵਿੱਚ, ‘ਸਿਰਜਣਹਾਰ ਨੇ ਉਨ੍ਹਾਂ ਨੂੰ ਪੁਰੁਸ਼ ਅਤੇ ਇਸਤ੍ਰੀ ਬਣਾਇਆ?"
4 Ele, porém, respondendo, disse-lhes: Não tendes lido que, no princípio, o Criador os fez macho e fêmea
5 ਅਤੇ ਪਰਮੇਸ਼ੁਰ ਨੇ ਕਿਹਾ, ‘ਇਸ ਲਈ ਮਰਦ ਆਪਣੀ ਮਾਂ ਅਤੇ ਬਾਪ ਨੂੰ ਛੱਡ ਕੇ ਆਪਣੀ ਵਹੁਟੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸ਼ਰੀਰ ਹੋਣਗੇ।’"
5 e disse: Portanto, deixará o homem pai e mãe e se unirá à sua mulher, e serão dois numa só carne?
6 ਇਸ ਲਈ ਉਹ ਹੁਣ ਦੋ ਨਹੀਂ ਹਨ, ਸਗੋਂ ਇੱਕ ਹਨ! ਸੋ ਜੋ ਕੁਝ ਪਰਮੇਸ਼ੁਰ ਨੇ ਜੋੜ ਦਿੱਤਾ ਹੈ ਉਸ ਨੂੰ ਮਨੁੱਖ ਅੱਡ ਨਾ ਕਰੇ।”"
6 Assim não são mais dois, mas uma só carne. Portanto, o que Deus ajuntou não separe o homem.
7 ਉਨ੍ਹਾਂ ਨੇ ਉਸ ਨੂੰ ਆਖਿਆ, “ਫ਼ੇਰ ਮੂਸਾ ਨੇ ਆਦਮੀ ਨੂੰ ਤਿਆਗ ਪੱਤਰ ਰਾਹੀਂ ਤਲਾਕ ਦੇਣ ਦੀ ਆਗਿਆ ਕਿਉਂ ਦਿੱਤੀ ਹੈ।”"
7 Disseram-lhe eles: Então, por que mandou Moisés dar-lhe carta de divórcio e repudiá-la?
8 ਯਿਸੂ ਨੇ ਉੱਤਰ ਦਿੱਤਾ, “ਉਸਨੇ ਤੁਹਾਨੂੰ ਤੁਹਾਡੀ ਸਖਤ ਦਿਲੀ ਦੇ ਕਾਰਣ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਦੀ ਆਗਿਆ ਦਿੱਤੀ। ਪਰ ਮੁਢੋਂ ਇਹ ਇਸ ਤਰ੍ਹਾਂ ਦੀ ਰੀਤ ਨਹੀਂ ਸੀ।"
8 Disse-lhes ele: Moisés, por causa da dureza do vosso coração, vos permitiu repudiar vossa mulher; mas, ao princípio, não foi assim.
9 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇਕਰ ਕੋਈ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਜੀ ਔਰਤ ਨਾਲ ਵਿਆਹ ਕਰਾ ਲੈਂਦਾ ਹੈ ਤਾਂ, ਉਹ ਵਿਭਚਾਰ ਦਾ ਦੋਸ਼ੀ ਹੈ ਕਿਸੇ ਬੰਦੇ ਦਾ ਆਪਣੀ ਪਤਨੀ ਨੂੰ ਤਲਾਕ ਦੇਣ ਲਈ ਸਿਰਫ਼ ਇੱਕ ਹੀ ਕਾਰਣ ਹੋ ਸੱਕਦਾ ਹੈ ਉਹ ਇਹ ਕਿ ਉਸਦੀ ਪਤਨੀ ਦੇ ਕਿਸੇ ਦੂਜੇ ਆਦਮੀ ਨਾਲ ਜਿਨਸੀ ਸੰਬੰਧ ਹੋਣ।”"
9 Eu vos digo, porém, que qualquer que repudiar sua mulher, não sendo por causa de prostituição, e casar com outra, comete adultério; e o que casar com a repudiada
10 ਚੇਲਿਆਂ ਨੇ ਉਸ ਨੂੰ ਕਿਹਾ, “ਜੇਕਰ ਆਦਮੀ ਅਤੇ ਔਰਤ ਦੇ ਵਿੱਚਕਾਰ ਇਹ ਹਾਲਾਤ ਹਨ, ਤਾਂ ਵਿਆਹ ਨਾ ਕਰਾਉਣਾ ਚੰਗਾ ਹੈ।”"
10 Disseram-lhe seus discípulos: Se assim é a condição do homem relativamente à mulher, não convém casar.
11 ਪਰ ਉਸ ਨੇ ਉਨ੍ਹਾਂ ਨੂੰ ਆਖਿਆ, “ਸਭ ਲੋਕ ਇਸ ਨੂੰ ਕਬੂਲ ਨਹੀਂ ਕਰ ਸੱਕਦੇ। ਪਰ ਸਿਰਫ਼ ਉਹ ਲੋਕ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਆਗਿਆ ਦਿੱਤੀ ਹੈ।"
11 Ele, porém, lhes disse: Nem todos podem receber esta palavra, mas
12 ਇਸਦੇ ਭਿੰਨ ਕਾਰਣ ਹਨ, ਕਿ ਕੁਝ ਆਦਮੀ ਵਿਆਹ ਕਿਉਂ ਨਹੀਂ ਕਰਾਉਂਦੇ। ਕੁਝ ਮਰਦ ਬੱਚੇ ਪੈਦਾ ਕਰਨ ਦੀ ਯੋਗਤਾ ਤੋਂ ਬਿਨਾ ਪੈਦਾ ਹੁੰਦੇ ਹਨ, ਅਤੇ ਕੁਝ ਅਜਿਹੇ ਨਿਪੁੰਸੱਕ ਬਾਦ ਵਿੱਚ ਜਿੰਦਗੀ ਵਿੱਚ ਲੋਕਾਂ ਵੱਲੋਂ ਕਰ ਦਿੱਤੇ ਜਾਂਦੇ ਹਨ। ਅਤੇ ਕੁਝ ਆਦਮੀ ਵਿਆਹ ਦਾ ਖਿਆਲ ਸਵਰਗ ਦੇ ਰਾਜ ਲਈ ਤਿਆਗ ਦਿੰਦੇ ਹਨ। ਪਰ ਜਿਹੜਾ ਮਨੁੱਖ ਵਿਆਹ ਕਰਾ ਸੱਕਦਾ ਹੈ ਤਾਂ ਉਸ ਨੂੰ ਵਿਆਹ ਬਾਰੇ ਇਹ ਸਿੱਖਿਆ ਸਵੀਕਾਰ ਕਰਨੀ ਚਾਹੀਦੀ ਹੈ।”"
12 Porque há eunucos que assim nasceram do ventre da mãe; e há eunucos que foram castrados pelos homens; e há eunucos que se castraram a si mesmos por causa do Reino dos céus. Quem pode receber isso, que o receba.
13 ਯਿਸੂ ਵੱਲੋਂ ਬੱਚਿਆਂ ਦਾ ਸੁਆਗਤ ਤਦ ਲੋਕ ਛੋਟੇ ਬੱਚਿਆਂ ਨੂੰ ਉਸ ਕੋਲ ਲਿਆਏ ਜੋ ਉਹ ਉਨ੍ਹਾਂ ਉੱਤੇ ਆਪਣਾ ਹੱਥ ਰੱਖਕੇ ਪ੍ਰਾਰਥਨਾ ਕਰੇ। ਜਦੋਂ ਚੇਲਿਆਂ ਨੇ ਇਉਂ ਦੇਖਿਆ, ਉਨ੍ਹਾਂ ਨੇ ਉਨ੍ਹਾਂ ਨੂੰ ਝਿੜਕਿਆ ਜਿਹੜੇ ਆਪਣੇ ਬੱਚਿਆਂ ਨੂੰ ਲਿਆਏ ਸਨ।"
13 Trouxeram-lhe, então, algumas crianças, para que lhes impusesse as mãos e orasse; mas os discípulos os repreendiam.
14 ਯਿਸੂ ਨੇ ਕਿਹਾ, “ਬਚਿਆਂ ਨੂੰ ਅੜਚਨ ਨਾ ਪਾਓ ਅਤੇ ਉਨ੍ਹਾਂ ਨੂੰ ਮੇਰੇ ਕੋਲ ਆਉਣ ਦਿਉ। ਉਨ੍ਹਾਂ ਲਈ ਰੁਕਾਵਟ ਨਾ ਬਣੋ ਕਿਉਂਕਿ ਸਵਰਗ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।”"
14 Jesus, porém, disse: Deixai os pequeninos e não os estorveis de vir a mim, porque dos tais é o Reino dos céus.
15 ਅਤੇ ਯਿਸੂ ਨੇ ਉਨ੍ਹਾਂ ਦੇ ਸਿਰਾਂ ਤੇ ਆਪਣਾ ਹੱਥ ਰੱਖਣ ਤੋਂ ਬਾਦ ਉਹ ਥਾਂ ਛੱਡ ਦਿੱਤੀ।"
15 E, tendo-lhes imposto as mãos, partiu dali.
16 ਅਮੀਰ ਆਦਮੀ ਦਾ ਯਿਸੂ ਦਾ ਅਨੁਸਰਣ ਕਰਨ ਤੋਂ ਇਨਕਾਰ ਇੱਕ ਮਨੁੱਖ ਨੇ ਉਸ ਕੋਲ ਆਕੇ ਉਸ ਨੂੰ ਕਿਹਾ, “ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾਂ ਜਿਸ ਨਾਲ ਮੈਨੂੰ ਸਦੀਪਕ ਜੀਵਨ ਮਿਲੇ?”"
16 E eis que, aproximando-se dele um jovem, disse-lhe: Bom Mestre, que bem farei, para conseguir a vida eterna?
17 ਯਿਸੂ ਨੇ ਉੱਤਰ ਦਿੱਤਾ, “ਤੁਸੀਂ ਨੇਕੀ ਬਾਰੇ ਮੈਥੋਂ ਕਿਉਂ ਪੁੱਛਦੇ ਹੋ? ਸਿਰਫ਼ ਪਰਮੇਸ਼ੁਰ ਚੰਗਾ ਹੈ। ਪਰ ਜੇ ਤੁਸੀਂ ਸਦੀਪਕ ਜੀਵਨ ਵਿੱਚ ਦਾਖਲ ਹੋਣਾ ਚਾਹੁੰਦੇ ਹੋ ਤਾਂ, ਹੁਕਮਾਂ ਦੀ ਪਾਲਣਾ ਕਰੋ।”"
17 E ele disse-lhe: Por que me chamas bom? Não
18 ਉਸ ਨੇ ਪੁੱਛਿਆ, “ਕਿਹੜੇ ਹੁਕਮ?” ਯਿਸੂ ਨੇ ਕਿਹਾ, “‘ਇਹ, ਕਿ ਖੂਨ ਨਾ ਕਰੋ, ਵਿਭਚਾਰ ਨਾ ਕਰੋ, ਚੋਰੀ ਨਾ ਕਰੋ ਅਤੇ ਝੂਠੀ ਗਵਾਹੀ ਨਾ ਦਿਓ।"
18 Disse-lhe ele: Quais? E Jesus disse: Não matarás, não cometerás adultério, não furtarás, não dirás falso testemunho;
19 ਆਪਣੇ ਮਾਂ-ਬਾਪ ਦਾ ਆਦਰ ਕਰੋ’ ਅਤੇ ‘ਆਪਣੇ-ਆਪ ਵਾਂਗ ਆਪਣੇ ਗੁਆਂਢੀ ਨੂੰ ਵੀ ਪਿਆਰ ਕਰੋ।’”"
19 honra teu pai e tua mãe, e amarás o teu próximo como a ti mesmo.
20 ਉਸ ਜਵਾਨ ਨੇ ਕਿਹਾ, “ਇਨ੍ਹਾਂ ਸਭਨਾਂ ਨੂੰ ਤਾਂ ਮੈਂ ਮੰਨਿਆ ਹੈ, ਹੋਰ ਹੁਣ ਮੇਰੇ ਵਿੱਚ ਕੀ ਕਮੀ ਹੈ?”"
20 Disse-lhe o jovem: Tudo isso tenho guardado desde a minha mocidade; que me falta ainda?
21 ਯਿਸੂ ਨੇ ਉੱਤਰ ਦਿੱਤਾ, “ਜੇ ਤੂੰ ਪੂਰਨ ਹੋਣਾ ਚਾਹੁੰਦਾ ਹੈ, ਤਾਂ ਜਾ ਜਾਕੇ ਆਪਣੀਆਂ ਸਾਰੀਆਂ ਚੀਜ਼ਾਂ ਵੇਚ ਦੇ ਅਤੇ ਧਨ ਗਰੀਬ ਲੋਕਾਂ ਵਿੱਚ ਵੰਡ ਦੇ। ਇਸ ਤਰ੍ਹਾਂ ਤੈਨੂੰ ਸਵਰਗ ਵਿੱਚ ਖਜ਼ਾਨਾ ਮਿਲੇਗਾ। ਫ਼ੇਰ ਤੂੰ ਆਕੇ ਮੇਰੇ ਪਿੱਛੇ ਹੋ ਤੁਰ।”"
21 Disse-lhe Jesus: Se queres ser perfeito, vai, vende tudo o que tens, dá-o aos pobres e terás
22 ਪਰ ਜਦੋਂ ਉਸ ਜਵਾਨ ਨੇ ਇਹ ਸੁਣਿਆ ਤਾਂ, ਉਹ ਉਦਾਸੀ ਵਿੱਚ ਚੱਲਿਆ ਗਿਆ, ਕਿਉਂਕਿ ਉਹ ਬਹੁਤ ਅਮੀਰ ਸੀ।"
22 E o jovem, ouvindo essa palavra, retirou-se triste, porque possuía muitas propriedades.
23 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਅਮੀਰ ਦਾ ਸਵਰਗ ਦੇ ਰਾਜ ਵਿੱਚ ਵੜਨਾ ਬੜਾ ਔਖਾ ਹੈ।"
23 Disse, então, Jesus aos seus discípulos: Em verdade vos digo que é difícil entrar um rico no Reino dos céus.
24 ਮੈਂ ਤੁਹਾਨੂੰ ਦੱਸਦਾ ਹਾਂ ਕਿ ਅਮੀਰ ਵਿਅਕਤੀ ਦੇ ਪਰਮੇਸ਼ੁਰ ਦੇ ਰਾਜ ਵਿੱਚ ਵੜਨ ਨਾਲੋਂ ਊਠ ਦਾ ਸੂਈ ਦੇ ਨੱਕੇ ਰਾਹੀ ਲੰਘਣਾ ਸੁਖਾਲਾ ਹੈ।”"
24 E outra vez vos digo que é mais fácil passar um camelo pelo fundo de uma agulha do que entrar um rico no Reino de Deus.
25 ਚੇਲੇ ਇਹ ਸੁਣਕੇ ਹੈਰਾਨ ਹੋ ਗਏ ਅਤੇ ਬੋਲੇ ਕਿ, “ਤਾਂ ਕਿਸਦੀ ਮੁਕਤੀ ਹੋ ਸੱਕਦੀ ਹੈ?”"
25 Os seus discípulos, ouvindo isso, admiraram-se muito, dizendo: Quem poderá, pois, salvar-se?
26 ਤਦ ਯਿਸੂ ਨੇ ਉਨ੍ਹਾਂ ਵੱਲ ਵੇਖਕੇ ਉਨ੍ਹਾਂ ਨੂੰ ਕਿਹਾ, “ਲੋਕਾਂ ਲਈ ਇਹ ਅਸੰਭਵ ਹੈ। ਪਰ ਪਰਮੇਸ਼ੁਰ ਲਈ ਸਭ ਕੁਝ ਸੰਭਵ ਹੈ।”"
26 E Jesus, olhando para eles, disse-lhes: Aos homens é isso impossível, mas a Deus tudo é possível.
27 ਪਤਰਸ ਨੇ ਯਿਸੂ ਨੂੰ ਆਖਿਆ, “ਤੁਹਾਡੇ ਪਿੱਛੇ ਲੱਗਣ ਵਾਸਤੇ ਅਸੀਂ ਸਭ ਕੁਝ ਛੱਡ ਦਿੱਤਾ ਹੈ। ਫ਼ਿਰ ਸਾਨੂੰ ਕੀ ਪ੍ਰਾਪਤ ਹੋਵੇਗਾ?”"
27 Então, Pedro, tomando a palavra, disse-lhe: Eis que nós deixamos tudo e te seguimos; que receberemos?
28 ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦੋਂ ਨਵੀ ਦੁਨੀਆ ਸਾਜੀ ਜਾਵੇਗੀ ਅਤੇ ਮਨੁੱਖ ਦਾ ਪੁੱਤਰ ਆਪਣੇ ਮਹਿਮਾਮਈ ਸਿੰਘਾਸਨ ਤੇ ਬੈਠੇਗਾ, ਤਾਂ ਤੁਸੀਂ ਵੀ ਬਾਰ੍ਹਾਂ ਸਿੰਘਾਸਨਾਂ ਤੇ ਬੈਠੋਂਗੇ ਅਤੇ ਤੁਸੀਂ ਇਸਰਾਏਲ ਦੇ ਬਾਰ੍ਹਾਂ ਪਰਿਵਾਰਾਂ ਦਾ ਨਿਆਂ ਕਰੋਂਗੇ।"
28 E Jesus disse-lhes: Em verdade vos digo que vós, que me seguistes, quando, na regeneração, o Filho do Homem se assentar no trono da sua glória, também vos assentareis sobre doze tronos, para julgar as doze tribos de Israel.
29 ਅਤੇ ਹਰ ਕੋਈ ਜਿਸਨੇ ਆਪਣੇ ਘਰ, ਭਾਈਆਂ, ਭੈਣਾਂ, ਮਾਂ-ਬਾਪ, ਬਾਲ-ਬੱਚਿਆਂ ਜਾਂ ਜ਼ਮੀਨ ਨੂੰ ਮੇਰੇ ਨਾਮ ਦੇ ਕਾਰਣ ਛੱਡਿਆ ਹੈ ਉਹ ਸੌ ਗੁਣਾ ਵੱਧ ਫ਼ਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਸ ਬਣੇਗਾ।"
29 E todo aquele que tiver deixado casas, ou irmãos, ou irmãs, ou pai, ou mãe, ou mulher, ou filhos, ou terras, por amor do meu nome, receberá cem vezes tanto e herdará a vida eterna.
30 ਪਰ ਬਹੁਤ ਸਾਰੇ ਮਨੁੱਖ ਜਿਨ੍ਹਾਂ ਦਾ ਹੁਣ ਜਿੰਦਗੀ ਵਿੱਚ ਰੁਤਬਾ ਵੱਡਾ ਹੈ, ਭਵਿੱਖ ਵਿੱਚ ਉਨ੍ਹਾਂ ਦੀ ਥਾਂ ਬੜੀ ਨੀਵੀਂ ਹੋਵੇਗੀ। ਬਹੁਤ ਸਾਰੇ ਲੋਕ ਜਿਨ੍ਹਾਂ ਦਾ ਦਰਜਾ ਹੁਣ ਸਭ ਤੋਂ ਨੀਵਾਂ ਹੈ ਭਵਿੱਖ ਵਿੱਚ ਸਭ ਤੋਂ ਉੱਚਾ ਦਰਜਾ ਪਾਉਣਗੇ।"
30 Porém muitos primeiros serão derradeiros, e

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Mateus 19, comparar traduções ou montar um estudo — tudo direto pelo WhatsApp.