Mateus 20

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਯਿਸੂ ਦਾ ਖੇਤ ਦੇ ਮਜਦੂਰਾਂ ਬਾਰੇ ਇੱਕ ਦ੍ਰਿਸ਼ਟਾਂਤ “ਸਵਰਗ ਦਾ ਰਾਜ ਤਾਂ ਇੱਕ ਜਿਮੀਦਾਰ ਵਰਗਾ ਹੈ, ਜੋ ਤੜਕੇ ਹੀ ਘਰੋਂ ਨਿੱਕਲਿਆ ਕਿ ਆਪਣੇ ਅੰਗੂਰਾਂ ਦੇ ਬਾਗ ਵਿੱਚ ਕੁਝ ਕਾਮੇ ਲਾਵੇ।"
1 — Porque o Reino dos Céus é semelhante a um homem, dono de terras, que saiu de madrugada para contratar trabalhadores para a sua vinha.
2 ਉਸ ਨੇ ਕਾਮਿਆਂ ਨਾਲ ਇੱਕ ਚਾਂਦੀ ਦਾ ਸਿੱਕਾ ਦਿਹਾੜੀ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਬਾਗ ਵਿੱਚ ਭੇਜ ਦਿੱਤਾ।"
2 E, tendo combinado com os trabalhadores o pagamento de um denário por dia, mandou-os para a vinha.
3 “ਨੌ ਕੁ ਵਜੇ ਉਹ ਆਦਮੀ ਬਜ਼ਾਰ ਗਿਆ ਤਾਂ ਕੁਝ ਬੰਦਿਆਂ ਨੂੰ ਉੱਥੇ ਖੜ੍ਹੇ ਵੇਖਿਆ, ਇਹ ਲੋਕ ਕੁਝ ਵੀ ਨਹੀਂ ਸੀ ਕਰ ਰਹੇ।"
3 Saindo por volta de nove horas da manhã, viu, na praça, outros que estavam desocupados
4 ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ‘ਜੇਕਰ ਤੁਸੀਂ ਵੀ ਮੇਰੇ ਬਾਗਾਂ ਵਿੱਚ ਜਾਕੇ ਕੰਮ ਕਰੋ ਤਾਂ ਮੈਂ ਤੁਹਾਨੂੰ ਜਿੰਨਾ ਤੁਹਾਡਾ ਹੱਕ ਬਣੇਗਾ ਦੇਵਾਂਗਾ।’"
4 e lhes disse: “Vão vocês também trabalhar na vinha, e eu lhes pagarei o que for justo.”
5 ਅਤੇ ਉਹ ਲੋਕ ਵੀ ਉਸ ਦੇ ਖੇਤ ਵਿੱਚ ਕੰਮ ਕਰਨ ਲਈ ਚੱਲੇ ਗਏ। “ਅਤੇ ਫ਼ਿਰ ਉਹੀ ਆਦਮੀ ਬਾਰ੍ਹਾਂ ਕੁ ਵਜੇ ਬਾਹਰ ਗਿਆ, ਅਤੇ ਫ਼ਿਰ ਤਿੰਨ ਕੁ ਵਜੇ। ਦੋਨੋਂ ਵਾਰੀ ਉਸ ਨੇ ਕੁਝ ਕਾਮਿਆਂ ਨੂੰ ਉਸ ਦੇ ਬਾਗ ਵਿੱਚ ਕੰਮ ਕਰਨ ਲਈ ਲਿਆਂਦਾ।"
5 Eles foram. Tendo saído de novo, perto do meio-dia e às três horas da tarde, fez a mesma coisa.
6 ਆਥਣ ਵੇਲੇ, ਪੰਜ ਕੁ ਵਜੇ ਉਹ ਬਾਹਰ ਗਿਆ ਅਤੇ ਕੁਝ ਹੋਰ ਲੋਕਾਂ ਨੂੰ ਬਜ਼ਾਰ ਵਿੱਚ ਖੜ੍ਹੇ ਵੇਖਿਆ। ਅਤੇ ਉਨ੍ਹਾਂ ਨੂੰ ਕਿਹਾ, ‘ਤੁਸੀਂ ਇੱਥੇ ਸਾਰਾ ਦਿਨ ਕੁਝ ਕੀਤੇ ਬਿਨਾ ਖੜ੍ਹੇ ਰਹਿੰਦੇ ਹੋ?’"
6 E, saindo por volta de cinco horas da tarde, encontrou outros que estavam desocupados e lhes perguntou: “Por que vocês ficaram desocupados o dia todo?”
7 “ਉਨ੍ਹਾਂ ਮਨੁੱਖਾਂ ਨੇ ਜਵਾਬ ਦਿੱਤਾ, ‘ਸਾਨੂੰ ਕਿਸੇ ਨੇ ਵੀ ਨੌਕਰੀ ਨਹੀਂ ਦਿੱਤੀ।’ “ਉਸ ਆਦਮੀ ਨੇ ਉਨ੍ਹਾਂ ਨੂੰ ਕਿਹਾ, ‘ਤੁਸੀਂ ਵੀ ਮੇਰੇ ਬਾਗ ਵਿੱਚ ਜਾਕੇ ਕੰਮ ਕਰ ਸੱਕਦੇ ਹੋ।’"
7 Eles responderam: “Porque ninguém nos contratou.” Então ele lhes disse: “Vão vocês também trabalhar na vinha.”
8 “ਸ਼ਾਮ ਵੇਲੇ, ਅੰਗੂਰਾਂ ਦੇ ਬਾਗ ਦੇ ਮਾਲਕ ਨੇ ਕਾਮਿਆਂ ਦੇ ਮੁਖਤਿਆਰ ਨੂੰ ਆਖਿਆ, ‘ਕਾਮਿਆਂ ਨੂੰ ਸੱਦ ਅਤੇ ਪਿੱਛਲਿਆਂ ਤੋਂ ਲੈ ਕੇ ਪਹਿਲਿਆਂ ਤੀਕ ਉਨ੍ਹਾਂ ਸਾਰਿਆਂ ਨੂੰ ਉਨ੍ਹਾਂ ਦੀ ਮਜੂਰੀ ਦੇ।’"
8 — Ao cair da tarde, o dono da vinha disse ao seu administrador: “Chame os trabalhadores e pague-lhes o salário, começando pelos últimos, indo até os primeiros.”
9 “ਜਿਹੜੇ ਕਾਮੇ ਪੰਜ ਵਜੇ ਲਿਆਂਦੇ ਗਏ ਸਨ, ਆਏ ਅਤੇ ਇੱਕ ਚਾਂਦੀ ਦਾ ਸਿੱਕਾ ਪ੍ਰਾਪਤ ਕੀਤਾ।"
9 Chegando os que foram contratados às cinco da tarde, cada um deles recebeu um denário.
10 ਫ਼ਿਰ ਜਿਹੜੇ ਕਾਮੇ ਪਹਿਲਾਂ ਲਿਆਂਦੇ ਗਏ ਸਨ ਆਏ। ਉਨ੍ਹਾਂ ਨੇ ਸੋਚਿਆ ਕਿ ਸ਼ਾਇਦ ਉਹ ਦੂਜਿਆਂ ਕਾਮਿਆਂ ਨਾਲੋਂ ਵੱਧ ਪ੍ਰਾਪਤ ਕਰਨਗੇ। ਪਰ ਉਨ੍ਹਾਂ ਨੂੰ ਵੀ ਇੱਕ ਚਾਂਦੀ ਦਾ ਸਿੱਕਾ ਹੀ ਮਿਲਿਆ।"
10 Ao chegarem os primeiros, pensaram que receberiam mais; porém também estes receberam um denário cada um.
11 ਪਰ ਉਹ ਇਹ ਸਿੱਕਾ ਲੈ ਕੇ ਘਰ ਦੇ ਮਾਲਕ ਉੱਤੇ ਕੁੜ੍ਹਨ ਲੱਗੇ।"
11 Mas, tendo-o recebido, começaram a murmurar contra o dono das terras,
12 ਅਤੇ ਬੋਲੇ, ‘ਜਿਹੜੇ ਲੋਕ ਅੰਤ ਵਿੱਚ ਲਿਆਂਦੇ ਗਏ ਸਨ ਅਤੇ ਜਿਨ੍ਹਾਂ ਨੇ ਸਿਰਫ਼ ਇੱਕ ਹੀ ਘੰਟੇ ਲਈ ਕੰਮ ਕੀਤਾ, ਤੁਸੀਂ ਉਨ੍ਹਾਂ ਨੂੰ ਵੀ ਸਾਡੇ ਜਿੰਨਾ ਹੀ ਦਿੱਤਾ। ਅਤੇ ਅਸੀਂ ਸਾਰਾ ਦਿਨ ਧੁੱਪੇ ਸਖਤ ਮਿਹਨਤ ਕੀਤੀ।’"
12 dizendo: “Estes últimos trabalharam apenas uma hora, mas você os igualou a nós, que suportamos a fadiga e o calor do dia.”
13 “ਜਿਮੀਦਾਰ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਆਖਿਆ, ‘ਮਿੱਤਰਾ, ਮੈਂ ਤੇਰੇ ਨਾਲ ਬੇਈਮਾਨੀ ਨਹੀਂ ਕੀਤੀ। ਕੀ ਤੂੰ ਇੱਕ ਚਾਂਦੀ ਦੇ ਸਿੱਕੇ ਵਾਸਤੇ ਕੰਮ ਕਰਨ ਲਈ ਰਾਜੀ ਨਹੀਂ ਹੋਇਆ?"
13 — Então o dono disse a um deles: “Amigo, não estou sendo injusto com você. Você não combinou comigo trabalhar por um denário?
14 ਤੂੰ ਆਪਣੀ ਮਜੂਰੀ ਲੈ ਤੇ ਚੱਲਿਆ ਜਾ। ਪਰ ਮੈਂ ਅਖੀਰਲੇ ਬੰਦੇ ਨੂੰ ਵੀ ਉਹੀ ਦੇਣਾ ਚਾਹੁੰਦਾ ਹਾਂ ਜੋ ਮੈਂ ਤੈਨੂੰ ਦਿੱਤਾ।"
14 Pegue o que é seu e saia daqui. Pois quero dar a este último tanto quanto dei a você.
15 ਕੀ ਇਹ ਮੇਰਾ ਹੱਕ ਨਹੀਂ ਕਿ ਮੈਂ ਆਪਣੇ ਪੈਸੇ ਨੂੰ ਜਿਵੇਂ ਚਾਹਾਂ ਇਸਤੇਮਾਲ ਕਰਾਂ? ਜਾਂ ਤੈਨੂੰ ਈਰਖਾ ਹੈ ਕਿਉਂਕਿ ਮੈਂ ਉਨ੍ਹਾਂ ਲੋਕਾਂ ਨਾਲ ਉਦਾਰ ਹਾਂ ਜੋ ਮਗਰੋਂ ਆਏ।’"
15 Será que não me é lícito fazer o que quero com o que é meu? Ou você ficou com inveja porque eu sou bom?”
16 “ਇਸੇ ਤਰ੍ਹਾਂ ਜਿਹੜੇ ਲੋਕਾਂ ਦਾ ਹੁਣ ਪਿੱਛਲਾ ਦਰਜਾ ਹੈ ਭਵਿੱਖ ਵਿੱਚ ਉਨ੍ਹਾਂ ਦਾ ਦਰਜਾ ਪਹਿਲਾ ਦਰਜਾ ਹੋਵੇਗਾ ਅਤੇ ਉਹ ਲੋਕ ਜਿਨ੍ਹਾਂ ਦਾ ਹੁਣ ਦਰਜਾ ਪਹਿਲਾ ਹੈ ਭਵਿੱਖ ਵਿੱਚ ਉਨ੍ਹਾਂ ਦਾ ਦਰਜਾ ਪਿੱਛਲਾ ਹੋਵੇਗਾ।”"
16 — Assim, os últimos serão primeiros, e os primeiros serão últimos.
17 ਯਿਸੂ ਦਾ ਆਪਣੀ ਮੌਤ ਬਾਰੇ ਦੱਸਣਾ ਜਦੋਂ ਯਿਸੂ ਯਰੂਸਲਮ ਜਾ ਰਿਹਾ ਸੀ, ਉਸ ਦੇ ਬਾਰ੍ਹਾਂ ਚੇਲੇ ਵੀ ਉਸ ਦੇ ਨਾਲ ਸਨ। ਰਾਹ ਵਿੱਚ ਉਸ ਨੇ ਉਨ੍ਹਾਂ ਨੂੰ ਇੱਕ ਸਾਥ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਇੱਕਾਂਤ ਵਿੱਚ ਆਖਿਆ।"
17 Estando Jesus para subir a Jerusalém, chamou os doze discípulos para um lado e, no caminho, lhes disse:
18 “ਵੇਖੋ, ਅਸੀਂ ਯਰੂਸ਼ਲਮ ਵੱਲ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਫ਼ੜਾ ਦਿੱਤਾ ਜਾਵੇਗਾ ਅਤੇ ਉਹ ਉਸ ਨੂੰ ਮੌਤ ਦੇ ਦੇਣਗੇ।"
18 — Eis que subimos para Jerusalém, e o Filho do Homem será entregue aos principais sacerdotes e aos escribas. Eles vão condená-lo à morte
19 ਉਹ ਮਨੁੱਖ ਦੇ ਪੁੱਤਰ ਨੂੰ ਗੈਰ-ਯਹੂਦੀਆਂ ਨੂੰ ਦੇ ਦੇਣਗੇ। ਉਹ ਉਸ ਉੱਤੇ ਹੱਸਣਗੇ ਅਤੇ ਕੋੜਿਆਂ ਨਾਲ ਕੁੱਟਣਗੇ ਅਤੇ ਸਲੀਬ ਤੇ ਚੜ੍ਹਾ ਦੇਣਗੇ। ਅਤੇ ਮੌਤ ਤੋਂ ਤੀਜੇ ਦਿਨ ਬਾਦ, ਫਿਰ ਜੀ ਉੱਠੇਗਾ।”"
19 e entregá-lo aos gentios para ser zombado, açoitado e crucificado; mas, ao terceiro dia, ressuscitará.
20 ਇੱਕ ਮਾਤਾ ਵੱਲੋਂ ਵਿਸ਼ੇਸ਼ ਬੇਨਤੀ ਉਸ ਸਮੇਂ, ਜ਼ਬਦੀ ਦੇ ਪੁੱਤਰਾਂ ਦੀ ਮਾਂ ਆਪਣੇ ਪੁੱਤਰਾਂ ਸਮੇਤ ਯਿਸੂ ਕੋਲ ਆਈ ਅਤੇ ਉਸ ਅੱਗੇ ਝੁਕੀ ਅਤੇ ਉਸ ਕੋਲੋਂ ਇੱਕ ਸਹਾਇਤਾ ਮੰਗੀ।"
20 Então se aproximou de Jesus a mulher de Zebedeu, com seus filhos, e, adorando-o, pediu-lhe um favor.
21 ਯਿਸੂ ਨੇ ਆਖਿਆ, “ਤੂੰ ਕੀ ਚਾਹੁੰਦੀ ਹੈ?” ਉਸ ਨੇ ਯਿਸੂ ਨੂੰ ਕਿਹਾ, “ਵਾਅਦਾ ਕਰੋ ਕਿ ਤੁਹਾਡੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੁਹਾਡੇ ਸੱਜੇ ਤੇ ਇੱਕ ਤੁਹਾਡੇ ਖੱਬੇ ਪਾਸੇ ਬੈਠਣ।”"
21 Jesus lhe perguntou: Ela respondeu: — Mande que, no seu reino, estes meus dois filhos se assentem um à sua direita e o outro à sua esquerda.
22 ਯਿਸੂ ਨੇ ਉਸ ਦੇ ਪੁੱਤਰਾਂ ਨੂੰ ਕਿਹਾ, “ਤੁਸੀਂ ਨਹੀਂ ਜਾਣਦੇ ਤੁਸੀਂ ਕੀ ਮੰਗ ਰਹੇ ਹੋ?ਕੀ ਤੁਸੀਂ ਉਹ ਕਸ਼ਟ ਝੱਲ ਸੱਕਦੇ ਹੋਂ ਜਿਹੜੇ ਮੈਂ ਝੱਲਣੇ ਹਨ।” ਉਨ੍ਹਾਂ ਨੇ ਜਵਾਬ ਦਿੱਤਾ, “ਹਾਂ ਅਸੀਂ ਝੱਲ ਸੱਕਦੇ ਹਾਂ!”"
22 Mas Jesus disse: Eles responderam: — Podemos.
23 ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸੱਚ ਮੁੱਚ ਜੋ ਕਸ਼ਟ ਮੈਂ ਝੱਲਾਂਗਾ ਤੁਸੀਂ ਵੀ ਝੱਲੋਂਗੇ। ਪਰ ਮੈਂ ਉਹ ਨਹੀਂ ਹਾਂ ਜੋ ਇਸ ਗੱਲ ਦੀ ਚੋਣ ਕਰੇਗਾ ਕਿ ਕੌਣ ਮੇਰੇ ਸੱਜੇ ਪਾਸੇ ਬੈਠੇਗਾ ਅਤੇ ਕੌਣ ਖੱਬੇ ਪਾਸੇ। ਉਹ ਜਗ੍ਹਾਵਾਂ ਕੌਣ ਪਾਵੇਗਾ ਮੇਰੇ ਪਿਤਾ ਨੇ ਫ਼ੈਸਲਾ ਕਰ ਲਿਆ ਹੈ। ਉਹ ਥਾਵਾਂ ਉਨ੍ਹਾਂ ਲੋਕਾਂ ਨਾਲ ਸੰਬੰਧਿਤ ਹਨ ਜਿਨ੍ਹਾਂ ਲਈ ਉਹ ਬਣਾਈਆਂ ਗਈਆਂ ਹਨ।”"
23 Então Jesus lhes disse:
24 ਜਦੋਂ ਦਸਾਂ ਚੇਲਿਆਂ ਨੇ ਇਹ ਸੁਣਿਆ ਤਾਂ ਉਹ ਉਨ੍ਹਾਂ ਦੋਹਾਂ ਭਰਾਵਾਂ ਤੇ ਖਿਝ ਗਏ।"
24 Quando os outros dez discípulos ouviram isso, ficaram indignados com os dois irmãos.
25 ਤਦ ਯਿਸੂ ਨੇ ਉਨ੍ਹਾਂ ਸਾਰਿਆਂ ਨੂੰ ਇਕੱਠਿਆਂ ਕੋਲ ਸੱਦਕੇ ਆਖਿਆ, “ਤੁਸੀਂ ਜਾਣਦੇ ਹੋ ਕਿ ਗੈਰ-ਯਹੂਦੀਆਂ ਦੇ ਹਾਕਮ ਦੂਜਿਆਂ ਤੇ ਹੁਕਮ ਚਲਾਉਣਾ ਪਸੰਦ ਕਰਦੇ ਹਨ, ਅਤੇ ਉਨ੍ਹਾਂ ਦੇ ਮਹੱਤਵਪੂਰਣ ਆਗੂ ਲੋਕਾਂ ਤੇ ਆਪਣੀ ਸ਼ਕਤੀ ਇਸਤੇਮਲ ਕਰਨਾ ਪਸੰਦ ਕਰਦੇ ਹਨ।"
25 Então Jesus, chamando-os para junto de si, disse:
26 ਤੁਹਾਡੇ ਵਿੱਚ ਅਜਿਹਾ ਨਾ ਹੋਵੇ, ਪਰ ਜੇਕਰ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ ਉਸ ਨੂੰ ਸੇਵਕ ਵਾਂਗ ਤੁਹਾਡੀ ਸੇਵਾ ਕਰਨੀ ਚਾਹੀਦੀ ਹੈ।"
26 Mas entre vocês não será assim; pelo contrário, quem quiser tornar-se grande entre vocês, que se coloque a serviço dos outros;
27 ਜੇਕਰ ਤੁਹਾਡੇ ਵਿੱਚੋਂ ਕੋਈ ਪਹਿਲਾ ਬਨਣਾ ਚਾਹੇ ਉਹ ਪਹਿਲਾਂ ਤੁਹਾਡਾ ਦਾਸ ਹੋਵੇ।"
27 e quem quiser ser o primeiro entre vocês, que seja servo de vocês;
28 ਉਵੇਂ ਹੀ ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਕਰਵਾਉਨ ਨਹੀਂ ਸਗੋਂ ਉਹ ਹੋਰਨਾਂ ਲੋਕਾਂ ਦੀ ਸੇਵਾ ਕਰਨ ਲਈ ਆਇਆ ਹੈ। ਉਹ ਬਹੁਤ ਸਾਰੇ ਲੋਕਾਂ ਨੂੰ ਬਚਾਉਣ ਦੀ ਖਾਤਿਰ ਆਪਣੀ ਜਾਨ ਕੁਰਬਾਨ ਕਰਨ ਲਈ ਆਇਆ ਹੈ।”"
28 tal como o Filho do Homem, que não veio para ser servido, mas para servir e dar a sua vida em resgate por muitos.
29 ਯਿਸੂ ਦਾ ਦੋ ਅੰਨ੍ਹਿਆਂ ਨੂੰ ਰਾਜੀ ਕਰਨਾ ਜਦੋਂ ਉਹ ਅਤੇ ਉਸ ਦੇ ਚੇਲੇ ਯਰੀਹੋ ਤੋਂ ਵਿਦਾ ਹੋ ਰਹੇ ਸਨ, ਲੋਕਾਂ ਦੀ ਇੱਕ ਵੱਡੀ ਭੀੜ ਨੇ ਯਿਸੂ ਦਾ ਪਿੱਛਾ ਕੀਤਾ।"
29 Saindo eles de Jericó, uma grande multidão seguia Jesus.
30 ਦੋ ਅੰਨ੍ਹੇ ਮਨੁੱਖ ਸੜਕ ਦੇ ਕੰਢੇ ਬੈਠੇ ਸਨ। ਜਦੋਂ ਉਨ੍ਹਾਂ ਸੁਣਿਆ ਕਿ ਯਿਸੂ ਲੰਘਿਆ ਜਾਂਦਾ ਹੈ ਤਾਂ ਉਹ ਉੱਚੀ ਆਵਾਜ਼ ਵਿੱਚ ਬੋਲੇ, “ਹੇ ਪ੍ਰਭੂ, ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ।”"
30 E eis que dois cegos, sentados à beira do caminho, tendo ouvido que Jesus passava, começaram a gritar: — Senhor, Filho de Davi, tenha compaixão de nós!
31 ਉਨ੍ਹਾਂ ਨੇ ਅੰਨ੍ਹੇ ਆਦਮੀਆਂ ਨੂੰ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਹ ਹੋਰ ਵੀ ਉੱਚੀ ਬੋਲੇ, “ਹੇ ਪ੍ਰਭੂ, ਦਾਊਦ ਦੇ ਪੁੱਤਰ ਕਿਰਪਾ ਕਰਕੇ ਸਾਡੀ ਸਹਾਇਤਾ ਕਰ।”"
31 Mas a multidão os repreendia para que se calassem. Eles, porém, gritavam cada vez mais: — Senhor, Filho de Davi, tenha compaixão de nós!
32 ਤਦ ਯਿਸੂ ਰੁਕਿਆ ਅਤੇ ਉਨ੍ਹਾਂ ਨੂੰ ਸੱਦਕੇ ਪੁੱਛਿਆ, “ਤੁਸੀਂ ਮੈਥੋਂ ਆਪਣੇ ਵਾਸਤੇ ਕੀ ਕਰਾਉਨਾ ਚਾਹੁੰਦੇ ਹੋ?”"
32 Jesus parou, chamou-os e perguntou:
33 ਤਦ ਉਨ੍ਹਾਂ ਦੋਹਾਂ ਨੇ ਕਿਹਾ, “ਪ੍ਰਭੂ ਜੀ ਅਸੀਂ ਚਾਹੁੰਦੇ ਹਾਂ ਕਿ ਸਾਡੀਆਂ ਅੱਖਾਂ ਖੁਲ੍ਹ ਜਾਣ ਜੋ ਅਸੀਂ ਵੇਖ ਸੱਕੀਏ।”"
33 Eles responderam: — Senhor, que se abram os nossos olhos.
34 ਯਿਸੂ ਨੇ ਉਨ੍ਹਾਂ ਅੰਨ੍ਹਿਆਂ ਆਦਮੀਆਂ ਲਈ ਤਰਸ ਮਹਿਸੂਸ ਕੀਤਾ ਅਤੇ ਉਨ੍ਹਾਂ ਦੀਆਂ ਅੱਖਾਂ ਨੂੰ ਛੋਹਿਆ ਉਹ ਝੱਟ ਸੁਜਾਖੇ ਹੋ ਗਏ ਅਤੇ ਯਿਸੂ ਦੇ ਮਗਰ ਹੋ ਤੁਰੇ।"
34 Profundamente compadecido, Jesus tocou nos olhos deles. E imediatamente recuperaram a vista e o seguiram.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Mateus 20, comparar traduções ou montar um estudo — tudo direto pelo WhatsApp.