Mateus 21
Punjabi Bible (GL_PUNJABI) vs NTLH
NTLH Nova Tradução na Linguagem de Hoje 2000
1 ਯਿਸੂ ਦਾ ਯਰੂਸ਼ਲਮ ਵਿੱਚ ਸ਼ਾਹੀ ਦਾਖਲਾ ਯਿਸੂ ਅਤੇ ਉਸ ਦੇ ਚੇਲੇ ਯਰੂਸ਼ਲਮ ਦੇ ਨੇੜੇ ਆ ਰਹੇ ਸਨ, ਪਰ ਰਾਹ ਵਿੱਚ ਉਹ ਜੈਤੂਨ ਦੇ ਪਹਾੜ ਉੱਤੇ, ਬੈਤਫ਼ਗਾ ਕੋਲ, ਰੁਕੇ ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਨਗਰ ਵਿੱਚ ਭੇਜਿਆ।"
1 Quando Jesus e os discípulos estavam chegando a Jerusalém, pararam no povoado de Betfagé, que fica perto do monte das Oliveiras. Dali Jesus enviou dois discípulos na frente,
2 ਅਤੇ ਆਖਿਆ, “ਜੋ ਸ਼ਹਿਰ ਤੁਹਾਡੇ ਸਾਹਮਣੇ ਹੈ ਉਸ ਅੰਦਰ ਜਾਓ, ਸ਼ਹਿਰ ਅੰਦਰ ਵੜਦੇ ਸਾਰ ਹੀ, ਤੁਸੀਂ ਇੱਕ ਗਧੀ ਨੂੰ ਆਪਣੇ ਛੋਟੇ ਬੱਚੇ ਨਾਲ ਬੰਨ੍ਹਿਆ ਪਾਵੋਂਗੇ, ਉਸ ਨੂੰ ਖੋਲ੍ਹਕੇ ਤੁਸੀਂ ਮੇਰੇ ਕੋਲ ਲੈ ਆਵੋ।"
2 com a seguinte ordem:
3 ਜੇਕਰ ਤੁਹਾਨੂੰ ਕੋਈ ਕੁਝ ਕਹੇ, ਤਾਂ ਉਸ ਨੂੰ ਆਖਣਾ, ‘ਪ੍ਰਭੂ ਨੂੰ ਇਨ੍ਹਾਂ ਗਧਿਆਂ ਦੀ ਲੋੜ ਹੈ। ਫ਼ੇਰ ਉਹ ਜਲਦੀ ਹੀ ਉਨ੍ਹਾਂ ਨੂੰ ਵਾਪਿਸ ਭੇਜ ਦੇਵੇਗਾ।’”"
3 Se alguém falar alguma coisa, digam que o Mestre precisa deles. Assim deixarão vocês trazerem logo os animais.
4 ਇਹ ਇਸ ਲਈ ਹੋਇਆ ਕਿ ਨਬੀ ਦਾ ਇਹ ਬਚਨ ਪੂਰਾ ਹੋਵੇ:"
4 Isso aconteceu para se cumprir o que o profeta tinha dito:
5 “ਸੀਯੋਨ ਦੇ ਸ਼ਹਿਰ ਨੂੰ ਦੱਸੋ, ‘ਕਿ ਤੇਰਾ ਬਾਦਸ਼ਾਹ ਤੇਰੇ ਵੱਲ ਆ ਰਿਹਾ ਹੈ, ਉਹ ਨਿਮ੍ਰਤਾ ਨਾਲ ਗਧੀ ਉੱਤੇ, ਹਾਂ ਗਧੀ ਦੇ ਬੱਚੇ, ਉੱਤੇ ਬੈਠਕੇ ਆ ਰਿਹਾ ਹੈ।’”"
5 “Digam ao povo de Jerusalém: Agora o seu rei está chegando. Ele é humilde e está montado num jumento e num jumentinho, filho de jumenta.”
6 ਤਾਂ ਚੇਲਿਆਂ ਨੇ ਜਾਕੇ ਜਿਵੇਂ ਯਿਸੂ ਨੇ ਹੁਕਮ ਦਿੱਤਾ ਸੀ ਤਿਵੇਂ ਹੀ ਕੀਤਾ।"
6 Então os discípulos foram e fizeram o que Jesus havia mandado.
7 ਉਹ ਗਧੀ ਨੂੰ ਗਧੀ ਦੇ ਬੱਚੇ ਸਮੇਤ ਲਿਆਏ ਅਤੇ ਆਪਣੇ ਕੱਪੜੇ ਗਧੀ ਦੇ ਬੱਚੇ ਉੱਤੇ ਪਾ ਦਿੱਤੇ ਅਤੇ ਯਿਸੂ ਉਸ ਉੱਪਰ ਬੈਠ ਗਿਆ।"
7 Levaram a jumenta e o jumentinho, jogaram as suas capas sobre eles, e Jesus montou.
8 ਭੀੜ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਯਿਸੂ ਵਾਸਤੇ ਰਸਤੇ ਤੇ ਆਪਣੇ ਕੱਪੜੇ ਵਿਛਾ ਦਿੱਤੇ। ਕਈਆਂ ਨੇ ਬਿਰਛਾਂ ਦੀ ਟਹਿਣੀਆਂ ਵਢੱਕੇ ਰਸਤੇ ਵਿੱਚ ਵਿਛਾ ਦਿੱਤੀਆਂ।"
8 Da grande multidão que ia com eles, alguns estendiam as suas capas no chão, e outros espalhavam no chão ramos que tinham cortado das árvores.
9 ਭੀੜ ਜਿਹੜੀ ਉਸ ਦੇ ਅੱਗੇ ਤੇ ਪਿੱਛੇ ਚਲੀ ਆਉਂਦੀ ਸੀ ਉੱਚੀ ਆਵਾਜ਼ ਵਿੱਚ ਆਖਣ ਲੱਗੀ, “ਦਾਊਦ ਦੇ ਪੁੱਤਰ ਨੂੰ ਉਸਤਤਿ ‘ਉਹ ਧੰਨ ਹੈ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!’ ਸਵਰਗ ਵਿੱਚ ਪਰਮੇਸ਼ੁਰ ਨੂੰ ਉਸਤਤਿ!”"
9 Tanto os que iam na frente como os que vinham atrás começaram a gritar: — Que Deus abençoe aquele que vem em nome do Senhor! Hosana a Deus nas alturas do céu!
10 ਜਦੋਂ ਯਿਸੂ ਨੇ ਯਰੂਸ਼ਲਮ ਵਿੱਚ ਪ੍ਰਵੇਸ਼ ਕੀਤਾ, ਉਸ ਸ਼ਹਿਰ ਦੇ ਸਾਰੇ ਲੋਕ ਸ਼ਸ਼ੋਪੰਚ ਵਿੱਚ ਪੈ ਗਏ ਅਤੇ ਪੁੱਛਿਆ, “ਇਹ ਆਦਮੀ ਕੌਣ ਹੈ?”"
10 Quando Jesus entrou em Jerusalém, toda a cidade ficou agitada, e o povo perguntava: — Quem é ele?
11 ਯਿਸੂ ਨਾਲ ਜਾ ਰਹੀ ਭੀੜ ਨੇ ਉੱਤਰ ਦਿੱਤਾ, “ਇਹ ਯਿਸੂ ਹੈ, ਗਲੀਲ ਦੇ ਕਸਬੇ ਨਾਸਰਤ ਦਾ ਇੱਕ ਨਬੀ।”"
11 A multidão respondia: — Este é o
12 ਯਿਸੂ ਦਾ ਮੰਦਰ ਵਿੱਚ ਹੋਣਾ ਫ਼ੇਰ ਯਿਸੂ ਮੰਦਰ ਦੇ ਇਲਾਕੇ ਵੱਲ ਗਿਆ ਉਸ ਨੇ ਉਨ੍ਹਾਂ ਸਭ ਲੋਕਾਂ ਨੂੰ ਜਿਹੜੇ ਉੱਥੇ ਚੀਜ਼ਾਂ ਖਰੀਦ ਅਤੇ ਵੇਚ ਰਹੇ ਸਨ ਬਾਹਰ ਕੱਢ ਦਿੱਤਾ। ਅਤੇ ਸਰਾਫ਼ਾਂ ਦੇ ਤਖਤਪੋਸ਼ ਅਤੇ ਘੁੱਗੀਆਂ ਵੇਚਣ ਵਾਲਿਆਂ ਦੀਆਂ ਮੇਜ਼ਾਂ ਉਲਟਾ ਸੁੱਟੀਆਂ।"
12 Jesus entrou no pátio do Templo e expulsou todos os que compravam e vendiam naquele lugar. Derrubou as mesas dos que trocavam dinheiro e as cadeiras dos que vendiam pombas.
13 “ਉਸਨੇ ਉਨ੍ਹਾਂ ਲੋਕਾਂ ਨੂੰ ਆਖਿਆ, ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ’ ਪਰ ਤੁਸੀਂ ਇਸ ਜਗ੍ਹਾ ਨੂੰ ਚੋਰਾ ਦੇ ਲੁਕਣ ਦੀ ਜਗ੍ਹਾ ਬਣਾ ਰਹੇ ਹੋ।’”"
13 Ele lhes disse:
14 ਅਤੇ ਉਸ ਮੰਦਰ ਦੇ ਇਲਾਕੇ ਵਿੱਚ ਬਹੁਤ ਸਾਰੇ ਅੰਨ੍ਹੇ ਅਤੇ ਲੰਗੜ੍ਹੇ ਯਿਸੂ ਕੋਲ ਆਏ ਅਤੇ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ।"
14 Cegos e coxos iam encontrar Jesus no pátio do Templo, e ele os curava.
15 ਜਦੋਂ ਪਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਨ੍ਹਾਂ ਅਚਰਜ ਕੰਮਾਂ ਨੂੰ ਦੇਖਿਆ ਜਿਹੜੇ ਉਸ ਨੇ ਕੀਤੇ ਅਤੇ ਬੱਚਿਆਂ ਨੂੰ ਉਸ ਮੰਦਰ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ “ਦਾਊਦ ਦੇ ਪੁੱਤਰ ਨੂੰ ਉਸਤਤਿ” ਆਖਦੇ ਵੇਖਿਆ ਤਾਂ ਉਹ ਗੁੱਸੇ ਵਿੱਚ ਆ ਗਏ।"
15 Os chefes dos sacerdotes e os mestres da Lei ficaram zangados quando viram as coisas maravilhosas que ele fazia e ouviram as crianças gritando no pátio do Templo: —
16 ਉਨ੍ਹਾਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਸੁਣ ਰਿਹਾ ਹੈਂ ਇਹ ਬੱਚੇ ਕੀ ਆਖ ਰਹੇ ਹਨ?” ਯਿਸੂ ਨੇ ਉੱਤਰ ਦਿੱਤਾ, “ਕੀ ਤੁਸੀਂ ਕਦੇ ਵੀ ਪੋਥੀਆਂ ਵਿੱਚ ਨਹੀਂ ਪੜ੍ਹਿਆ, ‘ਤੁਸੀਂ ਬੱਚਿਆਂ ਅਤੇ ਜੁਆਕਾਂ ਨੂੰ ਉਸਤਤਿ ਕਰਨੀ ਸਿੱਖਾਈ?’”"
16 E eles disseram a Jesus: — Você está ouvindo o que estão dizendo? Jesus respondeu:
17 ਇਹ ਵਾਪਰਨ ਤੋਂ ਬਾਅਦ ਯਿਸੂ ਉਨ੍ਹਾਂ ਲੋਕਾਂ ਤੋਂ ਵਿਦਾ ਹੋ ਗਿਆ ਅਤੇ ਰਾਤ ਕੱਟਣ ਲਈ ਬਾਹਰ ਬੈਤਅਨੀਆ ਸ਼ਹਿਰ ਨੂੰ ਚੱਲਿਆ ਗਿਆ।"
17 Então Jesus os deixou, saiu da cidade e foi para o povoado de Betânia. E passou a noite ali.
18 ਯਿਸੂ ਨੇ ਵਿਸ਼ਵਾਸ ਦੀ ਸ਼ਕਤੀ ਵਿਖਾਈ ਅਗਲੀ ਸਵੇਰ ਜਦ ਯਿਸੂ ਸ਼ਹਿਰ ਵੱਲ ਮੁੜਿਆ ਜਾਂਦਾ ਸੀ ਤਾਂ ਉਸ ਨੂੰ ਭੁੱਖ ਲੱਗੀ।"
18 No dia seguinte, quando estava voltando para a cidade, Jesus teve fome.
19 ਰਸਤੇ ਵਿੱਚ ਅੰਜੀਰ ਦਾ ਬਿਰਛ ਵੇਖਕੇ ਉਸ ਦੇ ਨੇੜੇ ਗਿਆ ਪਰ ਸਿਵਾਇ ਪੱਤਿਆਂ ਦੇ ਉੱਥੇ ਉਸ ਨੂੰ ਹੋਰ ਕੁਝ ਵੀ ਨਾ ਲੱਭਿਆ ਤਾਂ ਉਸ ਨੇ ਬਿਰਛ ਨੂੰ ਕਿਹਾ ਕਿ “ਅੱਜ ਤੋਂ ਤੈਨੂੰ ਭਵਿੱਖ ਵਿੱਚ ਕਦੇ ਵੀ ਫ਼ਲ ਨਾ ਲੱਗਣ।” ਤੁਰੰਤ ਹੀ ਰੁੱਖ ਸੁੱਕ ਗਿਆ।"
19 Ele viu uma figueira na beira da estrada e foi até lá, mas não encontrou nada; só folhas. Aí disse para a figueira: E na mesma hora a figueira secou.
20 ਚੇਲੇ ਵੇਖਕੇ ਹੈਰਾਨ ਹੋਏ ਅਤੇ ਉਨ੍ਹਾਂ ਨੇ ਪੁੱਛਿਆ, “ਅੰਜੀਰ ਦਾ ਰੁੱਖ ਇੰਨੀਂ ਛੇਤੀ ਕਿਵੇਂ ਕੁਮਲਾ ਗਿਆ?”"
20 Os discípulos viram isso, ficaram muito admirados e disseram: — Como a figueira secou depressa!
21 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇਕਰ ਤੁਹਾਨੂੰ ਨਿਹਚਾ ਹੋਵੇ ਅਤੇ ਤੁਸੀਂ ਕੋਈ ਭਰਮ ਨਾ ਰੱਖੋ। ਤੁਸੀਂ ਸਿਰਫ਼ ਇਹੋ ਹੀ ਕਰੋਂਗੇ ਜੋ ਅੰਜੀਰ ਦੇ ਬਿਰਛ ਨਾਲ ਮੈਂ ਕੀਤਾ ਸਗੋਂ ਤੁਸੀਂ ਇਸ ਪਹਾੜ ਨੂੰ ਵੀ ਆਖ ਸੱਕਦੇ ਹੋ ਜਾ ਅਤੇ ਸਮੁੰਦਰ ਵਿੱਚ ਜਾਕੇ ਡਿੱਗ ਤਾਂ ਅਜਿਹਾ ਹੀ ਹੋਵੇਗਾ।"
21 Então Jesus disse:
22 ਜੇਕਰ ਤੁਸੀਂ ਵਿਸ਼ਵਾਸ ਕਰੋ, ਤਾਂ ਉਹ ਸਭ ਕੁਝ ਜੋ ਤੁਸੀਂ ਪ੍ਰਾਰਥਨਾ ਰਾਹੀਂ ਮੰਗੋਂਗੇ ਤੁਹਾਨੂੰ ਦਿੱਤਾ ਜਾਵੇਗਾ।”"
22 Se crerem, receberão tudo o que pedirem em oração.
23 ਯਹੂਦੀ ਆਗੂਆਂ ਨੇ ਯਿਸੂ ਦੇ ਅਧਿਕਾਰ ਤੇ ਸ਼ੱਕ ਕੀਤਾ ਜਦੋਂ ਯਿਸੂ ਮੰਦਰ ਦੇ ਇਲਾਕੇ ਵਿੱਚ ਦਾਖਲ ਹੋਇਆ, ਅਤੇ ਜਦੋਂ ਉਹ ਉਪਦੇਸ਼ ਦੇ ਰਿਹਾ ਸੀ ਤਾਂ ਪ੍ਰਧਾਨ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਸ ਪਾਸੇ ਆਏ ਅਤੇ ਕਹਿਣ ਲੱਗੇ “ਇਹ ਸਭ ਤੂੰ ਕਿਸ ਅਧਿਕਾਰ ਨਾਲ ਕਰਦਾ ਹੈ? ਇਹ ਅਧਿਕਾਰ ਤੈਨੂੰ ਕਿਸਨੇ ਦਿੱਤਾ?”"
23 Jesus chegou ao Templo, e, quando já estava ensinando, alguns chefes dos sacerdotes e alguns líderes judeus chegaram perto dele e perguntaram: — Com que autoridade você faz essas coisas? Quem lhe deu essa autoridade?
24 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਵੀ ਤੁਹਾਨੂੰ ਇੱਕ ਸਵਾਲ ਪੁੱਛਦਾ ਹਾਂ। ਜੇਕਰ ਤੁਸੀਂ ਮੈਨੂੰ ਉੱਤਰ ਦੇਵੋ ਮੈਂ ਵੀ ਤੁਹਾਨੂੰ ਦੱਸਾਂਗਾ ਕਿ ਕਿਸ ਅਧਿਕਾਰ ਨਾਲ ਮੈਂ ਇਹ ਸਭ ਗੱਲਾਂ ਕਰਦਾ ਹਾਂ।"
24 Jesus respondeu:
25 ਯੂਹੰਨਾ ਦਾ ਬਪਤਿਸਮਾ ਕੀ ਇਹ ਪਰਮੇਸ਼ੁਰ ਵੱਲੋਂ ਆਇਆ ਜਾਂ ਮਨੁੱਖਾਂ ਵੱਲੋਂ?” ਉਨ੍ਹਾਂ ਨੇ ਆਪਸ ਵਿੱਚ ਵਿੱਚਾਰ ਕੀਤਾ, ਜੇ ਅਸੀਂ ਕਹੀਏ “ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ” ਤਾਂ ਉਹ ਸਾਨੂੰ ਆਖੇਗਾ ਕਿ ਫ਼ੇਰ ਤੁਸੀਂ ਉਸਤੇ ਭਰੋਸਾ ਕਿਉਂ ਨਾ ਕੀਤਾ?"
25 Respondam: quem deu autoridade a João para batizar? Foi Deus ou foram pessoas? Aí eles começaram a dizer uns aos outros: — Se dissermos que foi Deus, ele vai perguntar: “Então por que vocês não creram em João?”
26 ਪਰ ਜੇਕਰ ਅਸੀਂ ਆਖੀਏ, ‘ਇਹ ਲੋਕਾਂ ਵੱਲੋਂ ਸੀ’, ਤਾਂ ਸਾਰੇ ਲੋਕ ਸਾਡੇ ਨਾਲ ਗੁੱਸੇ ਹੋਣਗੇ। ਕਿਉਂਕਿ ਇਹ ਸਭ ਯੂਹੰਨਾ ਨੂੰ ਨਬੀ ਸਮਝਦੇ ਹਨ।”"
26 Mas, se dissermos que foram pessoas, temos medo do que o povo pode fazer, pois todos acham que João era profeta .
27 ਸੋ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, “ਅਸੀਂ ਨਹੀਂ ਜਾਣਦੇ ਕਿ ਯੂਹੰਨਾ ਨੂੰ ਬਪਤਿਸਮਾ ਦੇਣ ਦੀ ਸ਼ਕਤੀ, ਕਿੱਥੋਂ ਆਈ।” ਤਾਂ ਫ਼ਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਕਿ ਇਹ ਸਭ ਗੱਲਾਂ ਮੈਂ ਕਿਸ ਅਧਿਕਾਰ ਨਾਲ ਕਰ ਰਿਹਾ ਹਾਂ।"
27 Por isso responderam: — Não sabemos.
28 ਯਿਸੂ ਦੋ ਪੁੱਤਰਾਂ ਦੀ ਦ੍ਰਿਸ਼ਟਾਂਤ ਸੁਨਾਉਂਦਾ “ਮੈਨੂੰ ਦੱਸੋ ਕਿ ਤੁਸੀਂ ਕੀ ਸੋਚਦੇ ਹੋ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆਕੇ ਬੋਲਿਆ, ‘ਪੁੱਤਰ, ਜਾ! ਅੱਜ ਅੰਗੂਰ ਦੇ ਬਾਗ ਵਿੱਚ ਕੰਮ ਕਰ।’"
28 Jesus continuou:
29 “ਉਸਨੇ ਉੱਤਰ ਦਿੱਤਾ, ‘ਮੈਂ ਨਹੀਂ ਜਾਵਾਂਗਾ’, ਪੁੱਤਰ ਬਾਦ ਵਿੱਚ, ਉਸ ਨੇ ਆਪਣਾ ਮਨ ਬਦਲਿਆ ਅਤੇ ਚੱਲਿਆ ਗਿਆ।"
29 — Ele respondeu: “Eu não quero ir.” Mas depois mudou de ideia e foi.
30 “ਫ਼ੇਰ ਪਿਤਾ ਦੂਜੇ ਪੁੱਤਰ ਕੋਲ ਗਿਆ ਅਤੇ ਉਸ ਨੂੰ ਵੀ ਉਹੀ ਗੱਲ ਕਹੀ। ਉਸ ਨੇ ਉੱਤਰ ਦਿੱਤਾ, ‘ਹਾਂ ਜੀ, ਮੈਂ ਜਾਵਾਂਗਾ।’ ਪਰ ਉਹ ਨਾ ਗਿਆ।"
30 — O pai foi e deu ao outro filho a mesma ordem. E este disse: “Sim, senhor.” Mas depois não foi.
31 “ਸੋ ਦੋਹਾਂ ਵਿੱਚੋਂ ਕਿਸਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ?” ਉਨ੍ਹਾਂ ਆਖਿਆ, “ਪਹਿਲੇ ਨੇ।” ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਸੂਲੀਏ ਅਤੇ ਕੰਜਰੀਆਂ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਜਾਂਦੇ ਹਨ।"
31 — Qual deles fez o que o pai queria? — perguntou Jesus. E eles responderam: — O filho mais velho. Então Jesus disse a eles:
32 ਕਿਉਂਕਿ ਯੂਹੰਨਾ ਤੁਹਾਨੂੰ ਜਿਉਣ ਦਾ ਸਹੀ ਢੰਗ ਸਿੱਖਾਉਣ ਲਈ ਆਇਆ ਪਰ ਤੁਸੀਂ ਉਸਦੀ ਪਰਤੀਤ ਨਾ ਕੀਤੀ ਸਗੋਂ ਮਸੂਲੀਆਂ ਅਤੇ ਕੰਜਰੀਆਂ ਨੇ ਉਸਦੀ ਪਰਤੀਤ ਕੀਤੀ। ਪਰ ਤੁਸੀਂ ਇਹ ਵੇਖਕੇ ਪਿੱਛੋਂ ਵੀ ਆਪਣੇ ਜੀਵਨ ਨਹੀਂ ਬਦਲੇ ਅਤੇ ਨਾ ਹੀ ਉਸ ਉੱਤੇ ਵਿਸ਼ਵਾਸ ਕੀਤਾ।"
32 Pois João Batista veio para mostrar a vocês o caminho certo, e vocês não creram nele; mas os cobradores de impostos e as prostitutas creram. Porém, mesmo tendo visto isso, vocês não se arrependeram e não creram nele.
33 ਪਰਮੇਸ਼ੁਰ ਆਪਣਾ ਪੁੱਤਰ ਭੇਜਦਾ ਹੈ “ਇੱਕ ਹੋਰ ਦ੍ਰਿਸ਼ਟਾਂਤ ਸੁਣੋ: ਇੱਕ ਜ਼ਿਮੀਦਾਰ ਸੀ। ਉਸ ਨੇ ਇੱਕ ਅੰਗੂਰਾਂ ਦਾ ਬਾਗ ਲਾਇਆ। ਉਸ ਨੇ ਖੇਤ ਦੇ ਚੁਫ਼ੇਰੇ ਵਾੜ ਕਰ ਦਿੱਤੀ ਅਤੇ ਉਸ ਨੇ ਰਸ ਵਾਸਤੇ ਇੱਕ ਚੁਬੱਚਾ ਕੱਢਿਆ। ਫ਼ਿਰ ਉਸ ਆਦਮੀ ਨੇ ਉੱਥੇ ਇੱਕ ਬੁਰਜ ਉਸਾਰਿਆ ਅਤੇ ਉਸ ਨੂੰ ਕਿਸਾਨਾਂ ਦੇ ਹੱਥ ਸੌਂਪਕੇ ਖੁਦ ਪਰਦੇਸ ਚੱਲਿਆ ਗਿਆ।"
33 Jesus disse:
34 ਜਦੋਂ ਫ਼ਲਾਂ ਦੀ ਰੁੱਤ ਨੇੜੇ ਆਈ ਤਾਂ ਉਸ ਨੇ ਆਪਣੇ ਨੋਕਰ ਕਿਸਾਨਾਂ ਦੇ ਕੋਲ ਆਪਣੇ ਅੰਗੂਰਾਂ ਦਾ ਹਿੱਸਾ ਲੈਣ ਲਈ ਭੇਜੇ।"
34 Quando chegou o tempo da colheita, o dono mandou alguns empregados a fim de receber a parte dele.
35 “ਪਰ ਕਿਸਾਨਾਂ ਨੇ ਉਨ੍ਹਾਂ ਨੂੰ ਫ਼ੜ ਲਿਆ ਅਤੇ ਇੱਕ ਨੂੰ ਕੁਟਿਆ ਦੂਜੇ ਨੂੰ ਮਾਰ ਦਿੱਤਾ ਅਤੇ ਤੀਜੇ ਨੋਕਰ ਨੂੰ ਪੱਥਰਾਂ ਨਾਲ ਮਾਰ ਦਿੱਤਾ।"
35 Mas os lavradores agarraram os empregados, bateram num, assassinaram outro e mataram ainda outro a pedradas.
36 ਫ਼ੇਰ ਮਾਲਕ ਨੇ ਪਹਿਲੀ ਵਾਰ ਨਾਲੋਂ ਵੱਧ ਨੋਕਰ ਕਿਸਾਨਾਂ ਕੋਲ ਭੇਜੇ ਪਰ ਕਿਸਾਨਾਂ ਨੇ ਉਨ੍ਹਾਂ ਨਾਲ ਵੀ ਉਸੇ ਤਰ੍ਹਾਂ ਹੀ ਕੀਤਾ।"
36 Aí o dono mandou mais empregados do que da primeira vez. E os lavradores fizeram a mesma coisa.
37 ਅਖੀਰ ਵਿੱਚ ਮਾਲਕ ਨੇ ਆਪਣੇ ਪੁੱਤਰ ਨੂੰ ਉਨ੍ਹਾਂ ਦੇ ਕੋਲ ਇਹ ਸੋਚਕੇ ਭੇਜਿਆ ਕਿ ‘ਉਹ ਮੇਰੇ ਪੁੱਤਰ ਦਾ ਆਦਰ ਕਰਨਗੇ।’"
37 Depois de tudo isso, ele mandou o seu próprio filho, pensando: “O meu filho eles vão respeitar.”
38 “ਪਰ ਜਦੋਂ ਕਿਸਾਨਾਂ ਨੇ ਉਸ ਦੇ ਪੁੱਤਰ ਨੂੰ ਵੇਖਿਆ ਤਾਂ ਆਪਸ ਵਿੱਚ ਸੋਚਿਆ, ‘ਵਾਰਸ ਇਹੋ ਹੈ। ਅਸੀਂ ਇਸ ਨੂੰ ਮਾਰ ਦੇਈਏ ਅਤੇ ਉਸ ਦੇ ਵਿਰਸੇ ਤੇ ਕਬਜ਼ਾ ਕਰ ਲਈਏ।’"
38 Mas, quando os lavradores viram o filho, disseram uns aos outros: “Este é o filho do dono; ele vai herdar a plantação. Vamos matá-lo, e a plantação será nossa.”
39 ਤਾਂ ਉਨ੍ਹਾਂ ਨੇ ਪੁੱਤਰ ਨੂੰ ਫ਼ੜ ਲਿਆ ਅਤੇ ਬਾਗ ਵਿੱਚੋਂ ਬਾਹਰ ਕੱਢ ਉਸ ਨੂੰ ਮਾਰ ਦਿੱਤਾ।"
39 — Então agarraram o filho, e o jogaram para fora da plantação, e o mataram.
40 “ਤਾਂ ਜਦੋਂ ਖੇਤ ਦਾ ਮਾਲਕ ਆਵੇਗਾ, ਉਹ ਉਨ੍ਹਾਂ ਕਿਸਾਨਾਂ ਨਾਲ ਕੀ ਕਰੇਗਾ?”"
40 Aí Jesus perguntou:
41 ਉਨ੍ਹਾਂ ਨੇ ਉਸ ਨੂੰ ਆਖਿਆ, “ਉਹ ਉਨ੍ਹਾਂ ਦੁਸ਼ਟ ਲੋਕਾਂ ਨੂੰ ਕਸ਼ਟ ਦਾਇੱਕ ਮੌਤ ਦੇਵੇਗਾ ਅਤੇ ਖੇਤ ਹੋਰਨਾਂ ਕਿਸਾਨਾਂ ਦੇ ਹੱਥ ਸੌਂਪ ਦੇਵੇਗਾ ਜੋ ਉਸ ਨੂੰ ਵਾਢੀ ਦੇ ਸਮੇਂ ਉਸਦਾ ਹਿੱਸਾ ਦੇਣਗੇ।”"
41 Eles responderam: — Com certeza ele vai matar aqueles lavradores maus e vai arrendar a plantação a outros. E estes lhe darão a parte da colheita no tempo certo.
42 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਭਲਾ ਤੁਸੀਂ ਪੋਥੀਆਂ ਵਿੱਚ ਕਦੇ ਨਹੀਂ ਪੜ੍ਹਿਆ: ‘ਜਿਹੜਾ ਪੱਥਰ ਰਾਜਾਂ ਦੁਆਰਾ ਨਾਮੰਜ਼ੂਰ ਕੀਤਾ ਗਿਆ ਸੀ ਖੂੰਜੇ ਦਾ ਸਿਰਾ ਹੋ ਗਿਆ। ਪ੍ਰਭੂ ਨੇ ਇਸ ਨੂੰ ਵਾਪਰਨ ਦਿੱਤਾ ਅਤੇ ਸਾਡੇ ਲਈ ਇਹ ਅਚੰਭਾ ਹੈ।’"
42 Jesus então perguntou:
43 “ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਜਾਵੇਗਾ ਅਤੇ ਇਹ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਵੇਗਾ ਜਿਹੜੇ ਉਹੀ ਗੱਲਾਂ ਕਰਨਗੇ ਜੋ ਪਰਮੇਸ਼ੁਰ ਆਪਣੇ ਰਾਜ ਵਿੱਚ ਚਾਹੁੰਦਾ ਹੈ।"
43 E Jesus terminou:
44 ਜੇਕਰ ਕੋਈ ਉਸ ਪੱਥਰ ਉੱਤੇ ਡਿੱਗੇਗਾ, ਉਹ ਚੂਰ-ਚੂਰ ਹੋ ਜਾਵੇਗਾ। ਜੇਕਰ ਪੱਥਰ ਕਿਸੇ ਉੱਪਰ ਡਿੱਗੇਗਾ, ਤਾਂ ਉਹ ਵਿਅਕਤੀ ਵੀ ਪੱਥਰ ਦੁਆਰਾ ਕੁਚੱਲਿਆ ਜਾਵੇਗਾ।”"
44 Quem cair em cima dessa pedra ficará em pedaços. E, se a pedra cair sobre alguém, essa pessoa vai virar pó.
45 ਜਦੋਂ ਪ੍ਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਯਿਸੂ ਦੇ ਆਖੇ ਦ੍ਰਿਸ਼ਟਾਂਤ ਸੁਣੇ, ਤਾਂ ਉਹ ਜਾਣ ਗਏ ਕਿ ਉਹ ਉਨ੍ਹਾਂ ਬਾਰੇ ਹੀ ਗੱਲਾਂ ਕਰ ਰਿਹਾ ਸੀ।"
45 Os chefes dos sacerdotes e os fariseus ouviram as parábolas que Jesus contou e sabiam que ele estava falando a respeito deles.
46 ਉਹ ਉਸ ਨੂੰ ਗਿਰਫ਼ਤਾਰ ਕਰਨ ਦਾ ਕੋਈ ਉਪਾਅ ਕਰਨਾ ਚਾਹੁੰਦੇ ਸਨ, ਪਰ ਉਹ ਲੋਕਾਂ ਤੋਂ ਡਰਦੇ ਸਨ ਕਿਉਂਕਿ ਉਹ ਉਸ ਨੂੰ ਨਬੀਂ ਮੰਨਦੇ ਸਨ।"
46 Por isso queriam prendê-lo, mas tinham medo da multidão porque o povo achava que Jesus era profeta .
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Mateus 21, comparar traduções ou montar um estudo — tudo direto pelo WhatsApp.