Mateus 22
Punjabi Bible (GL_PUNJABI) vs ARIB
ARIB Almeida Revisada Imprensa Bíblica
1 ਵਿਆਹ ਦੀ ਦਾਵਤ ਦੇ ਨਿਉਂਤੇ ਬਾਰੇ ਇੱਕ ਦ੍ਰਿਸ਼ਟਾਂਤ ਯਿਸੂ ਉਨ੍ਹਾਂ ਨਾਲ ਫ਼ੇਰ ਦ੍ਰਿਸ਼ਟਾਤਾਂ ਵਿੱਚ ਬੋਲਿਆ:"
1 Então Jesus tornou a falar-lhes por parábolas, dizendo:
2 “ਸਵਰਗ ਦਾ ਰਾਜ ਇੱਕ ਬਾਦਸ਼ਾਹ ਵਰਗਾ ਹੈ ਜਿਸਨੇ ਆਪਣੇ ਪੁੱਤਰ ਦੇ ਵਿਆਹ ਦੀ ਦਾਵਤ ਤਿਆਰ ਕਰਵਾਈ।"
2 O reino dos céus é semelhante a um rei, que celebrou as bodas de seu filho.
3 ਰਾਜੇ ਨੇ ਆਪਣੇ ਨੋਕਰਾਂ ਨੂੰ ਉਨ੍ਹਾਂ ਲੋਕਾਂ ਨੂੰ ਲਿਆਉਣ ਲਈ ਭੇਜਿਆ ਜਿਨ੍ਹਾਂ ਨੂੰ ਉਸ ਨੇ ਵਿਆਹ ਦੀ ਦਾਵਤ ਤੇ ਸੱਦਾ ਦਿੱਤਾ ਸੀ। ਜਦੋਂ ਦਾਵਤ ਦੀ ਤਿਆਰੀ ਹੋ ਗਈ ਤਾਂ ਉਸ ਨੇ ਜਿਨ੍ਹਾਂ ਨੂੰ ਸੱਦਾ ਦਿੱਤਾ ਸੀ ਉਨ੍ਹਾਂ ਨੂੰ ਨੋਕਰਾਂ ਹੱਥ ਆਉਣ ਲਈ ਸੁਨੇਹਾ ਭੇਜਿਆ, ਪਰ ਲੋਕਾਂ ਨੇ ਰਾਜੇ ਦੀ ਦਾਵਤ ਤੇ ਆਉਣ ਤੋਂ ਇਨਕਾਰ ਕਰ ਦਿੱਤਾ।"
3 Enviou os seus servos a chamar os convidados para a festa, e estes não quiseram vir.
4 “ਫ਼ੇਰ ਉਸ ਨੇ ਹੋਰ ਵੱਧ ਨੋਕਰਾਂ ਨੂੰ ਸੱਦੇ ਹੋਏ ਲੋਕਾਂ ਨੂੰ ਦੱਸਣ ਲਈ ਭੇਜਿਆ, ‘ਉਨ੍ਹਾਂ ਲੋਕਾਂ ਨੂੰ ਦੱਸੋ ਜਿਨ੍ਹਾਂ ਨੂੰ ਮੈਂ ਸੱਦਿਆ; ਦਾਵਤ ਤਿਆਰ ਹੈ। ਮੈਂ ਆਪਣੇ ਬਲਦਾਂ ਅਤੇ ਮੋਟੇ ਪਸ਼ੂਆਂ ਨੂੰ ਖਾਣ ਲਈ ਵੱਢਿਆ ਹੈ ਤੇ ਸਭ ਕੁਝ ਤਿਆਰ ਹੈ ਵਿਆਹ ਦੀ ਦਾਵਤ ਲਈ ਆਓ।’"
4 Enviou ainda outros servos com este recado: Dizei aos convidados: Tenho já preparado o meu banquete; as minhas reses e os meus cevados estão mortos, e tudo está pronto; vinde às bodas.
5 “ਸੇਵਕ ਗਏ ਅਤੇ ਲੋਕਾਂ ਨੂੰ ਆਉਣ ਵਾਸਤੇ ਕਹਿ ਆਏ” ਪਰ ਲੋਕਾਂ ਨੇ ਉਨ੍ਹਾਂ ਨੂੰ ਸੁਨਣ ਤੋਂ ਇਨਕਾਰ ਕਰ ਦਿੱਤਾ। ਕੋਈ ਆਪਣੇ ਖੇਤਾਂ ਨੂੰ ਚੱਲਾ ਗਿਆ ਅਤੇ ਕੋਈ ਆਪਣੇ ਵਣਜ ਨੂੰ।"
5 Mas eles não fizeram caso e foram, um para o seu campo, outro para o seu negócio;
6 ਕੁਝ ਹੋਰ ਲੋਕਾਂ ਨੇ ਇਕੱਠੇ ਹੋਕੇ ਉਨ੍ਹਾਂ ਨੋਕਰਾਂ ਨੂੰ ਫ਼ੜਿਆ, ਕੁਟਿਆ ਅਤੇ ਜਾਨੋ ਮਾਰ ਦਿੱਤਾ।"
6 e os outros, agarrando os servos, os ultrajaram e mataram.
7 ਬਾਦਸ਼ਾਹ ਨੂੰ ਬੜਾ ਗੁੱਸਾ ਆਇਆ। ਉਸ ਨੇ ਉਨ੍ਹਾਂ ਕਾਤਲਾਂ ਨੂੰ ਮਾਰਨ ਲਈ ਅਤੇ ਉਨ੍ਹਾਂ ਦਾ ਸ਼ਹਿਰ ਸਾੜਨ ਲਈ ਆਪਣੀ ਫ਼ੌਜ ਨੂੰ ਭੇਜਿਆ।"
7 Irou-se o rei, e mandou as suas tropas exterminar aqueles assassinos e incendiar a sua cidade.
8 “ਉਸਤੋਂ ਬਾਦ ਬਾਦਸ਼ਾਹ ਨੇ ਆਪਣੇ ਨੋਕਰਾਂ ਨੂੰ ਆਖਿਆ, ‘ਦਾਵਤ ਤਾਂ ਤਿਆਰ ਹੀ ਹੈ। ਮੈਂ ਜਿਨ੍ਹਾਂ ਨੂੰ ਇਸ ਦਾਵਤ ਲਈ ਸੱਦਾ ਦਿੱਤਾ ਸੀ ਉਹ ਇਸ ਕਾਬਿਲ ਨਹੀਂ ਸੀ ਕਿ ਇੱਥੇ ਆਉਂਦੇ।"
8 Então disse aos servos: As bodas estão preparadas, mas os convidados não eram dignos;
9 ਸੋ ਤੁਸੀਂ ਚੁਰਾਹਿਆਂ ਤੇ ਜਾਵੋ ਅਤੇ ਜਿਨ੍ਹਾਂ ਲੋਕਾਂ ਨੂੰ ਵੀ ਤੁਸੀਂ ਮਿਲੋ ਉਨ੍ਹਾਂ ਨੂੰ ਵਿਆਹ ਦੀ ਦਾਵਤ ਤੇ ਆਉਣ ਦਾ ਨਿਉਂਤਾ ਦਿਉ।’"
9 ide, pois, às encruzilhadas dos caminhos e chamai para as bodas a quantos encontrardes.
10 ਤਾਂ ਨੋਕਰ ਬਾਹਰ ਚੁਰਾਹਿਆਂ ਤੇ ਗਏ। ਜਿਨ੍ਹਾਂ ਨੂੰ ਵੀ ਉਹ ਲੱਭ ਸੱਕੇ, ਉਨ੍ਹਾਂ ਨੇ ਸਾਰੇ ਭਲੇ ਬੁਰੇ ਲੋਕ ਇਕੱਠੇ ਕਰ ਲਏ। ਤਾਂ ਉਹ ਜਗ੍ਹਾ ਮਹਿਮਾਨਾਂ ਨਾਲ ਭਰ ਗਈ।"
10 Indo aqueles servos pelos caminhos, reuniram todos os que encontraram, maus e bons; e a sala nupcial ficou cheia de convivas.
11 “ਜਦੋਂ ਬਾਦਸ਼ਾਹ ਮਹਿਮਾਨਾਂ ਨੂੰ ਵੇਖਣ ਅੰਦਰ ਆਇਆ, ਤਾਂ ਉਸ ਨੇ ਇੱਕ ਆਦਮੀ ਨੂੰ ਵੇਖਿਆ ਜਿਸਨੇ ਵਿਆਹ ਦੇ ਕੱਪੜੇ ਨਹੀਂ ਪਾਏ ਹੋਏ ਸਨ।"
11 Mas entrando o rei para ver os convivas, notou ali um homem que não trajava veste nupcial,
12 ਬਾਦਸ਼ਾਹ ਨੇ ਉਸ ਨੂੰ ਕਿਹਾ, ‘ਭਈ ਤੂੰ ਇੱਥੇ ਵਿਆਹ ਵਾਲੀ ਪੋਸ਼ਾਕ ਪਾਏ ਬਗੈਰ ਅੰਦਰ ਕਿਵੇਂ ਆਇਆ?’ ਪਰ ਉਸ ਆਦਮੀ ਨੇ ਕੁਝ ਨਾ ਕਿਹਾ।"
12 e perguntou-lhe: Amigo, como entraste aqui sem veste nupcial? Ele, porém, emudeceu.
13 ਤਾਂ ਬਾਦਸ਼ਾਹ ਨੇ ਕੁਝ ਨੋਕਰਾਂ ਨੂੰ ਕਿਹਾ, ‘ਇਸ ਦੇ ਹੱਥ-ਪੈਰ ਬੰਨ੍ਹਕੇ ਇਸ ਨੂੰ ਬਾਹਰ ਦੇ ਹਨੇਰ ਵਿੱਚ ਸੁੱਟ ਦਿਉ। ਉਸ ਜਗ਼੍ਹਾ ਲੋਕ ਰੋਂਦੇ ਹੋਣਗੇ ਅਤੇ ਦਰਦ ਨਾਲ ਆਪਣੇ ਦੰਦ ਕਰੀਚ ਰਹੇ ਹੋਣਗੇ।’"
13 Então o rei disse aos servos: Atai-o de pés e mãos, e lançai-o nas trevas exteriores; ali haverá o choro e o ranger de dentes.
14 “ਹਾਂ, ਬਹੁਤ ਸਾਰਿਆਂ ਨੂੰ ਸੱਦਾ ਦਿੱਤਾ ਗਿਆ ਹੈ ਪਰ ਥੋੜੇ ਹੀ ਚੁਣੇ ਗਏ ਹਨ।”"
14 Pois muitos são chamados, mas poucos escolhidos.
15 ਕੁਝ ਯਹੂਦੀਆਂ ਨੇ ਯਿਸੂ ਨਾਲ ਧੋਖਾ ਕਰਨ ਦੀ ਕੋਸ਼ਿਸ਼ ਕੀਤੀ ਉਸਤੋਂ ਬਾਦ ਫ਼ਰੀਸੀ ਬਾਹਰ ਗਏ ਅਤੇ ਉਨ੍ਹਾਂ ਨੇ ਯਿਸੂ ਨੂੰ ਪ੍ਰਸ਼ਨਾਂ ਰਾਹੀਂ ਫ਼ਸਾਉਣ ਦਾ ਫ਼ੈਸਲਾ ਕੀਤਾ।"
15 Então os fariseus se retiraram e consultaram entre si como o apanhariam em alguma palavra;
16 ਉਨ੍ਹਾਂ ਨੇ ਆਪਣੇ ਕੁਝ ਚੇਲਿਆਂ ਨੂੰ ਹੇਰੋਦੀਆਂ ਨਾਮੇ ਸਮੂਹ ਦੇ ਕੁਝ ਆਦਮੀਆਂ ਨਾਲ ਯਿਸੂ ਕੋਲ ਭੇਜਿਆ। ਇਨ੍ਹਾਂ ਆਦਮੀਆਂ ਨੇ ਆਖਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਤੁਸੀਂ ਇੱਕ ਇਮਾਨਦਾਰ ਆਦਮੀ ਹੋ ਅਤੇ ਤੁਸੀਂ ਪਰਮੇਸ਼ੁਰ ਦੇ ਰਾਹ ਬਾਰੇ ਸੱਚਾਈ ਦਾ ਉਪਦੇਸ਼ ਦਿੰਦੇ ਹੋ। ਤੁਸੀਂ ਕਿਸੇ ਤੋਂ ਵੀ ਪ੍ਰਭਾਵਿਤ ਨਹੀਂ ਹੁੰਦੇ ਕਿਉਂਕਿ ਤੁਸੀਂ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਉਹ ਕੌਣ ਹਨ?"
16 Enviaram os seus discípulos, juntamente com os herodianos, a perguntar: Mestre, sabemos que és verdadeiro e que ensinas o caminho de Deus segundo a verdade, e não se te dá de ninguém, porque não te deixas levar de respeitos humanos;
17 ਸੋ ਸਾਨੂੰ ਦੱਸੋ ਕਿ ਤੁਸੀਂ ਕੀ ਸੋਚਦੇ ਹੋ ਕੀ ਕੈਸਰ ਨੂੰ ਮਸੂਲ ਦੇਣਾ ਨਿਆਂ ਅਨੁਸਾਰ ਹੈ ਜਾਂ ਨਹੀਂ?”"
17 dize-nos, pois, qual é o teu parecer; é lícito ou não pagar o tributo a César?
18 ਪਰ ਯਿਸੂ ਉਨ੍ਹਾਂ ਦੇ ਦੁਸ਼ਟ ਇਰਾਦਿਆਂ ਨੂੰ ਜਾਣਦਾ ਸੀ ਤਾਂ ਉਸ ਨੇ ਆਖਿਆ, “ਤੁਸੀਂ ਕਪਟੀ ਹੋ, ਤੁਸੀਂ ਮੈਨੂੰ ਫ਼ਸਾਉਣ ਦੀ ਕੋਸ਼ਿਸ਼ ਕਿਉਂ ਕਰ ਰਹੇ ਹੋ?"
18 Porém Jesus, tendo percebido a malícia deles, respondeu-lhes: Por que me experimentais, hipócritas?
19 ਜਿਹੜਾ ਸਿੱਕਾ ਤੁਸੀਂ ਮਹਿਸੂਲ ਦਿੰਦੇ ਹੋ ਮੈਨੂੰ ਵਿਖਾਓ।” ਤਦ ਉਹ ਇੱਕ ਚਾਂਦੀ ਦਾ ਸਿੱਕਾ ਉਸ ਕੋਲ ਲਿਆਏ।"
19 Mostrai-me uma moeda de tributo. Trouxeram-lhe um denário.
20 ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਇਸ ਉੱਪਰ ਇਹ ਮੂਰਤ ਅਤੇ ਲਿਖਤ ਕਿਸਦੀ ਹੈ?”"
20 Ele perguntou: De quem é esta efígie e inscrição?
21 ਉਨ੍ਹਾਂ ਨੇ ਉੱਤਰ ਦਿੱਤਾ, “ਇਹ ਕੈਸਰ ਦੀ ਤਸਵੀਰ ਅਤੇ ਕੈਸਰ ਦਾ ਨਾਂ ਹੈ।” ਤਦ ਉਸ ਨੇ ਉਨ੍ਹਾਂ ਨੂੰ ਆਖਿਆ, “ਤਾਂ ਫ਼ਿਰ ਜਿਹੜੀਆਂ ਵਸਤਾਂ ਕੈਸਰ ਦੀਆਂ ਹਨ ਉਹ ਕੈਸਰ ਨੂੰ ਦਿਉ ਅਤੇ ਜਿਹੜੀਆਂ ਵਸਤਾਂ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦਿਉ।”"
21 Responderam: De César. Então lhes disse Jesus: Dai, pois, a César o que é de César, e a Deus o que é de Deus.
22 ਅਤੇ ਉਹ ਇਹ ਸੁਣਕੇ ਬੜੇ ਹੈਰਾਨ ਹੋਏ ਅਤੇ ਉਸ ਨੂੰ ਛੱਡ ਕੇ ਚੱਲੇ ਗਏ।"
22 Ao ouvirem isto, admiraram-se e, deixando-o, foram-se.
23 ਕੁਝ ਸਦੂਕੀਆਂ ਨੇ ਯਿਸੂ ਨਾਲ ਚਾਲ ਚੱਲੀ ਉਸੇ ਦਿਨ, ਕੁਝ ਸਦੂਕੀ ਯਿਸੂ ਕੋਲ ਆਏ। ਉਹ ਵਿਸ਼ਵਾਸ ਕਰਦੇ ਸਨ ਕਿ ਪੁਨਰ ਉਥਾਨ ਨਹੀਂ ਹੈ। ਅਤੇ ਇਹ ਕਹਿਕੇ ਉਸਤੋਂ ਸਵਾਲ ਪੁੱਛਿਆ,"
23 No mesmo dia vieram alguns saduceus, que dizem não haver ressurreição, e o interrogaram, dizendo:
24 ਕਿ “ਗੁਰੂ ਜੀ ਮੂਸਾ ਨੇ ਆਖਿਆ ਸੀ ਕਿ ਜੇ ਕੋਈ ਵਿਆਹੁਤਾ ਮਰਦ ਬੇਉਲਾਦ ਮਰ ਜਾਵੇ ਤਾਂ ਉਸਦਾ ਭਰਾ ਉਸਦੀ ਪਤਨੀ ਨਾਲ ਵਿਆਹ ਕਰ ਲਵੇ। ਅਤੇ ਉਸ ਨੂੰ ਆਪਣੇ ਭਰਾ ਲਈ ਵਾਰਿਸ ਦੇਣ ਲਈ ਬੱਚੇ ਪੈਦਾ ਕਰਨੇ ਚਾਹੀਦੇ ਹਨ।"
24 Mestre, Moisés disse: Se alguém morrer sem deixar filhos, seu irmão casará com a viúva e dará sucessão ao falecido.
25 ਸਾਡੇ ਵਿੱਚਕਾਰ ਸੱਤ ਭਰਾ ਸਨ। ਪਹਿਲੇ ਨੇ ਵਿਆਹ ਕੀਤਾ ਅਤੇ ਮਰ ਗਿਆ। ਕਿਉਂ ਜੋ ਉਸਦੀ ਕੋਈ ਉਲਾਦ ਨਹੀਂ ਸੀ, ਉਸ ਦੇ ਭਰਾ ਨੇ ਉਸਦੀ ਵਿਧਵਾ ਨਾਲ ਵਿਆਹ ਕਰਵਾ ਲਿਆ।"
25 Ora havia entre nós sete irmãos: o primeiro, depois de ter casado, morreu e, não havendo sucessão, deixou sua mulher a seu irmão;
26 ਦੂਜੇ ਅਤੇ ਤੀਜੇ ਭਰਾ ਤੋਂ ਲੈ ਕੇ ਸੱਤਾਂ ਭਰਾਵਾਂ ਨਾਲ ਇਵੇਂ ਹੀ ਵਾਪਰਿਆ।"
26 do mesmo modo também o segundo e o terceiro, até o sétimo.
27 ਸਾਰਿਆਂ ਦੇ ਪਿੱਛੋਂ ਉਹ ਔਰਤ ਵੀ ਮਰ ਗਈ।"
27 Depois de todos eles morreu a mulher.
28 ਇਸ ਲਈ, ਜਿਵੇਂ ਕਿ ਸਾਰੇ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ, ਪੁਨਰ ਉਥਾਨ ਦੇ ਦਿਨ ਉਹ ਕਿਸਦੀ ਪਤਨੀ ਹੋਵੇਗੀ?”"
28 Na ressurreição, pois, a qual dos sete pertencerá a mulher? porque todos foram casados com ela.
29 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਤੁਸੀਂ ਭੁੱਲ ਵਿੱਚ ਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਕਿ ਪੋਥੀਆਂ ਕੀ ਆਖਦੀਆਂ ਹਨ। ਅਤੇ ਤੁਸੀਂ ਪਰਮੇਸ਼ੁਰ ਦੀ ਸ਼ਕਤੀ ਬਾਰੇ ਨਹੀਂ ਜਾਣਦੇ।"
29 Respondeu-lhes Jesus: Errais, não sabendo as Escrituras, nem o poder de Deus.
30 ਕਿਉਂ ਜੋ ਪੁਨਰ ਉਥਾਨ ਤੋਂ ਬਾਦ, ਉੱਥੇ ਕੋਈ ਵਿਆਹ ਨਹੀਂ ਹੋਵੇਗਾ। ਉਹ ਇੱਕ ਦੂਜੇ ਨਾਲ ਵਿਆਹੇ ਨਹੀਂ ਜਾਨਗੇ। ਉਹ ਸਵਰਗ ਵਿੱਚ ਦੂਤਾਂ ਵਾਂਗ ਹੋਣਗੇ।"
30 Pois na ressurreição nem os homens casam, nem as mulheres são dadas em casamento porém são como os anjos no céu.
31 ਕੀ ਤੁਸੀਂ ਉਹ ਨਹੀਂ ਪੜ੍ਹਿਆ ਜੋ ਪਰਮੇਸ਼ੁਰ ਨੇ ਮੁਰਦਿਆਂ ਦੇ ਪੁਨਰ ਉਥਾਨ ਬਾਰੇ ਲਿਖਿਆ ਹੈ।"
31 E, quanto à ressurreição dos mortos, não lestes o que foi dito por Deus:
32 ‘ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ।’ ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਜਿਉਂਦਿਆਂ ਦਾ ਹੈ।”"
32 Eu sou o Deus de Abraão, o Deus de Isaque, e o Deus de Jacó? Ora, ele não é Deus de mortos, mas de vivos.
33 ਲੋਕ ਉਸਦਾ ਇਹ ਉਪਦੇਸ਼ ਸੁਣਕੇ ਹੈਰਾਨ ਹੋਏ।"
33 E as multidões, ouvindo isso, se maravilhavam da sua doutrina.
34 ਕਿਹੜਾ ਨੇਮ ਸਭ ਤੋਂ ਜ਼ਰੂਰੀ ਹੈ ਜਦੋਂ ਫ਼ਰੀਸੀਆਂ ਨੇ ਸੁਣਿਆ ਕਿ ਉਸ ਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ ਹੈ ਤਾਂ ਉਹ ਇੱਕ ਥਾਂ ਇਕੱਠੇ ਹੋਏ।"
34 Os fariseus, quando souberam, que ele fizera emudecer os saduceus, reuniram-se todos;
35 ਇੱਕ ਫ਼ਰੀਸੀ ਜੋ ਮੂਸਾ ਦੀ ਸ਼ਰ੍ਹਾ ਦਾ ਉਸਤਾਦ ਸੀ ਯਿਸੂ ਨੂੰ ਪਰਤਾਉਣ ਲਈ ਉਸ ਨੂੰ ਇੱਕ ਸਵਾਲ ਪੁੱਛਿਆ,"
35 e um deles, doutor da lei, para o experimentar, interrogou-o, dizendo:
36 ਫ਼ਰੀਸੀ ਨੇ ਆਖਿਆ, “ਗੁਰੂ ਜੀ, ਸ਼ਰ੍ਹਾ ਵਿੱਚ ਸਭ ਤੋਂ ਜ਼ਰੂਰੀ ਹੁਕਮ ਕਿਹੜਾ ਹੈ?”"
36 Mestre, qual é o grande mandamento na lei?
37 ਯਿਸੂ ਨੇ ਜਵਾਬ ਦਿੱਤਾ, “ਤੈਨੂੰ ਆਪਣੇ ਪ੍ਰਭੂ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਰੂਹ ਨਾਲ, ਅਤੇ ਪੂਰੇ ਮਨ ਨਾਲ ਪਿਆਰ ਕਰਨਾ ਚਾਹੀਦਾ।"
37 Respondeu-lhe Jesus: Amarás ao Senhor teu Deus de todo o teu coração, de toda a tua alma, e de todo o teu entendimento.
38 ਪਹਿਲਾ ਅਤੇ ਇਹੀ ਸਭ ਤੋਂ ਜ਼ਰੂਰੀ ਹੁਕਮ ਹੈ।"
38 Este é o grande e primeiro mandamento.
39 ਅਤੇ ਦੂਜਾ ਹੁਕਮ ਵੀ ਪਹਿਲੇ ਜਿੰਨਾ ਹੀ ਮਹੱਤਵਪੂਰਣ ਹੈ: ‘ਤੈਨੂੰ ਆਪਣੇ ਗੁਆਂਢੀ ਨੂੰ ਉਵੇਂ ਹੀ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੂੰ ਆਪਣੇ-ਆਪ ਨੂੰ ਪਿਆਰ ਕਰਦਾ ਹੈਂ।"
39 E o segundo, semelhante a este, é: Amarás ao teu próximo como a ti mesmo.
40 ਇਨ੍ਹਾਂ ਦੋਹਾਂ ਹੁਕਮਾਂ ਉੱਤੇ ਹੀ ਸਾਰੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਟਿਕੇ ਹੋਏ ਹਨ।”"
40 Destes dois mandamentos dependem toda a lei e os profetas.
41 ਯਿਸੂ ਦਾ ਫ਼ਰੀਸੀਆਂ ਨੂੰ ਇੱਕ ਸਵਾਲ ਜਦੋਂ ਫ਼ਰੀਸੀ ਇਕੱਠੇ ਹੋਏ, ਤਾਂ ਯਿਸੂ ਨੇ ਉਨ੍ਹਾਂ ਨੂੰ ਇੱਕ ਸਵਾਲ ਪੁੱਛਿਆ।"
41 Ora, enquanto os fariseus estavam reunidos, interrogou-os Jesus, dizendo:
42 “ਤੁਸੀਂ ਮਸੀਹ ਬਾਰੇ ਕੀ ਸੋਚਦੇ ਹੋ। ਕਿ ਉਹ ਕਿਸਦਾ ਪੁੱਤਰ ਹੈ?” ਉਨ੍ਹਾਂ ਨੇ ਯਿਸੂ ਨੂੰ ਕਿਹਾ, “ਦਾਊਦ ਦਾ ਪੁੱਤਰ।”"
42 Que pensais vós do Cristo? De quem é filho? Responderam-lhe: De Davi.
43 ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤਾਂ ਫ਼ਿਰ ਦਾਊਦ ਪਵਿੱਤਰ ਆਤਮਾ ਰਾਹੀਂ ਉਸ ਨੂੰ ‘ਪ੍ਰਭੂ’ ਕਿਉਂ ਬੁਲਾਉਂਦਾ ਹੈ? ਜਦੋਂ ਉਸ ਨੇ ਇਹ ਆਖਿਆ,"
43 Replicou-lhes ele: Como é então que Davi, no Espírito, lhe chama Senhor, dizendo:
44 ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ ਜਦ ਤੀਕਰ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦਿਆਂ।’"
44 Disse o Senhor ao meu Senhor: Assenta-te à minha direita, até que eu ponha os teus inimigos de baixo dos teus pés?
45 ਇਸ ਲਈ ਜੇਕਰ ਦਾਊਦ ਉਸ ਨੂੰ ‘ਪ੍ਰਭੂ’, ਬੁਲਾਉਂਦਾ ਹੈ, ਤਾਂ ਉਹ ਉਸਦਾ ਪੁੱਤਰ ਕਿਵੇਂ ਹੋ ਸੱਕਦਾ ਹੈ?”"
45 Se Davi, pois, lhe chama Senhor, como é ele seu filho?
46 ਕੋਈ ਵੀ ਫ਼ਰੀਸੀ ਯਿਸੂ ਦੇ ਸਵਾਲ ਦਾ ਜਵਾਬ ਨਾ ਦੇ ਸੱਕਿਆ। ਉਸ ਦਿਨ ਤੋਂ ਬਾਦ, ਕਿਸੇ ਨੇ ਵੀ ਉਸ ਨੂੰ ਕੋਈ ਹੋਰ ਸਵਾਲ ਕਰਨ ਦਾ ਹੌਂਸਲਾ ਨਾ ਕੀਤਾ।"
46 E ninguém podia responder-lhe palavra; nem desde aquele dia jamais ousou alguém interrogá-lo.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Mateus 22, comparar traduções ou montar um estudo — tudo direto pelo WhatsApp.