Mateus 24

Punjabi Bible (GL_PUNJABI) vs VC

Sair da comparação
VC Versão Católica
1 ਮੰਦਰ ਦਾ ਭਵਿੱਖ ਵਿੱਚ ਹੋਣ ਵਾਲਾ ਨੁਕਸਾਨ ਯਿਸੂ ਮੰਦਰ ਤੋਂ ਬਾਹਰ ਨਿਕਲ ਕੇ ਜਾ ਰਿਹਾ ਸੀ ਕਿ ਉਸ ਦੇ ਚੇਲੇ ਉਸ ਨੂੰ ਮੰਦਰ ਦੀਆਂ ਇਮਾਰਤਾਂ ਤੇ ਮੰਦਰ ਵਿਖਾਉਣ ਲਈ ਆਏ।"
1 Ao sair do templo, os discípulos aproximaram-se de Jesus e fizeram-no apreciar as construções.
2 ਯਿਸੂ ਨੇ ਚੇਲਿਆਂ ਨੂੰ ਆਖਿਆ, “ਤੁਸੀਂ ਵੇਖਣਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਸਥਾਨ ਦੀ ਹਰ ਇਮਾਰਤ ਨਸ਼ਟ ਹੋ ਜਾਵੇਗੀ, ਇਸ ਜਗ੍ਹਾ ਦਾ ਹਰ ਪੱਥਰ ਧਰਤੀ ਉੱਪਰ ਡਿੱਗੇਗਾ।”"
2 Jesus, porém, respondeu-lhes: Vedes todos estes edifícios? Em verdade vos declaro: não ficará aqui pedra sobre pedra; tudo será destruído.
3 ਬਾਦ ਵਿੱਚ, ਜਦੋਂ ਯਿਸੂ ਜੈਤੂਨ ਦੇ ਪਹਾੜ ਤੇ ਬੈਠਾ ਹੋਇਆ ਸੀ, ਉਸ ਦੇ ਚੇਲੇ ਇੱਕਾਂਤ ਵਿੱਚ ਉਸ ਕੋਲ ਆਏ ਅਤੇ ਪੁੱਛਿਆ, “ਸਾਨੂੰ ਦੱਸੋ, ਇਹ ਗੱਲਾਂ ਕਦੋਂ ਵਾਪਰਨਗੀਆਂ ਅਤੇ ਤੁਹਾਡੇ ਆਉਣ ਦਾ ਅਤੇ ਜੁਗ ਦੇ ਅੰਤ ਦਾ ਕੀ ਨਿਸ਼ਾਨ ਹੋਵੇਗਾ?ֹ”"
3 Indo ele assentar-se no monte das Oliveiras, achegaram-se os discípulos e, estando a sós com ele, perguntaram-lhe: Quando acontecerá isto? E qual será o sinal de tua volta e do fim do mundo?
4 ਯਿਸੂ ਨੇ ਆਖਿਆ, “ਸਾਵੱਧਾਨ ਰਹਿਣਾ ਕਿਸੇ ਕੋਲੋਂ ਵੀ ਧੋਖਾ ਨਾ ਖਾਣਾ।"
4 Respondeu-lhes Jesus: Cuidai que ninguém vos seduza.
5 ਕਿਉਂਕਿ ਬਹੁਤ ਲੋਕ ਮੇਰੇ ਨਾਂ ਤੇ ਆਉਣਗੇ ਅਤੇ ਆਖਣਗੇ, ‘ਮੈਂ ਮਸੀਹਾ ਹਾਂ।’ ਤੇ ਉਹ ਬਹੁਤ ਲੋਕਾਂ ਨੂੰ ਗੁਮਰਾਹ ਕਰਨਗੇ।"
5 Muitos virão em meu nome, dizendo: Sou eu o Cristo. E seduzirão a muitos.
6 ਤੁਸੀਂ ਲੜੀਆਂ ਜਾਣ ਵਾਲੀਆਂ ਲੜਾਈਆਂ ਬਾਰੇ ਵੀ ਸੁਣੋਂਗੇ। ਤੁਸੀਂ ਉਨ੍ਹਾਂ ਲੜਾਈਆਂ ਦੇ ਸ਼ੁਰੂ ਹੋਣ ਦੀਆਂ ਅਫ਼ਵਾਹਾਂ ਸੁਣੋਂਗੇ। ਪਰ ਤੁਸੀਂ ਡਰਨਾ ਨਹੀਂ ਕਿਉਂਕਿ ਇਹ ਸਭ ਗੱਲਾਂ ਵਾਪਰਨੀਆਂ ਚਾਹੀਦੀਆਂ ਹਨ। ਪਰ ਹਾਲੇ ਇਹ ਅੰਤ ਨਹੀਂ।"
6 Ouvireis falar de guerras e de rumores de guerra. Atenção: que isso não vos perturbe, porque é preciso que isso aconteça. Mas ainda não será o fim.
7 ਇੱਕ ਕੌਮ ਦੂਜੀ ਕੌਮ ਉੱਪਰ ਹੀ ਇੱਕ ਪਾਤਸ਼ਾਹੀ ਦੂਜੀ ਉੱਪਰ ਚੜ੍ਹਾਈ ਕਰੇਗੀ। ਬਹੁਤ ਥਾਵਾਂ ਉੱਤੇ ਅਕਾਲ ਪੈਣਗੇ ਅਤੇ ਭੂਚਾਲ ਆਉਣਗੇ।"
7 Levantar-se-á nação contra nação, reino contra reino, e haverá fome, peste e grandes desgraças em diversos lugares.
8 ਇਹ ਸਭ ਗੱਲਾਂ ਔਰਤ ਦੀ ਗਰਭ ਅਵਸਥਾ ਦੀਆਂ ਪੀੜਾਂ ਵਾਂਗ ਹੋਣਗੀਆਂ, ਜਦੋਂ ਉਹ ਇੱਕ ਬੱਚੇ ਨੂੰ ਜਨਮ ਦੇ ਰਹੀ ਹੁੰਦੀ ਹੈ।"
8 Tudo isto será apenas o início das dores.
9 “ਫ਼ਿਰ ਲੋਕ ਤੁਹਾਨੂੰ ਸ਼ਾਸਕਾਂ ਹੱਥੀਂ ਦੇਣਗੇ ਅਤੇ ਮਾਰੇ ਜਾਣ ਲਈ ਫ਼ੜਾ ਦੇਣਗੇ। ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਇਹ ਸਭ ਗੱਲਾਂ ਤੁਹਾਡੇ ਨਾਲ ਇਸ ਲਈ ਵਾਪਰਨਗੀਆਂ ਕਿਉਂਕਿ ਤੁਸੀਂ ਮੇਰੇ ਵਿੱਚ ਵਿਸ਼ਵਾਸ ਰੱਖਦੇ ਹੋ।"
9 Então sereis entregues aos tormentos, matar-vos-ão e sereis por minha causa objeto de ódio para todas as nações.
10 ਉਸ ਵਕਤ ਬਹੁਤ ਸਾਰੇ ਨਿਹਚਾਵਾਨ ਆਪਣਾ ਵਿਸ਼ਵਾਸ ਗੁਆ ਬੈਠਣਗੇ ਅਤੇ ਉਹ ਇੱਕ ਦੂਜੇ ਦੇ ਵਿਰੋਧ ਵਿੱਚ ਉੱਠ ਖੜੋਣਗੇ ਤੇ ਆਪਣੇ ਵਿੱਚ ਨਫ਼ਰਤਾਂ ਪਾਲ ਬੈਠਣਾਗੇ।"
10 Muitos sucumbirão, trair-se-ão mutuamente e mutuamente se odiarão.
11 ਬਹੁਤ ਸਾਰੇ ਝੂਠੇ ਨਬੀ ਆਉਣਗੇ ਅਤੇ ਬਹੁਤ ਲੋਕਾਂ ਨੂੰ ਗਲਤ ਰਾਹ ਪਾ ਦੇਣਗੇ।"
11 Levantar-se-ão muitos falsos profetas e seduzirão a muitos.
12 ਦੁਨੀਆਂ ਵਿੱਚ ਦੁਸ਼ਟਤਾ ਵੱਧ ਜਾਵੇਗੀ। ਇਸ ਲਈ ਬਹੁਤ ਸਾਰੇ ਸ਼ਰਧਾਲੂਆਂ ਦਾ ਪਿਆਰ ਠੰਡਾ ਪੈ ਜਾਵੇਗਾ।"
12 E, ante o progresso crescente da iniqüidade, a caridade de muitos esfriará.
13 ਪਰ ਜਿਹੜਾ ਅੰਤ ਤੀਕ ਸਹੇਗਾ ਉਹੀ ਬਚਾਇਆ ਜਾਵੇਗਾ।"
13 Entretanto, aquele que perseverar até o fim será salvo.
14 ਅਤੇ ਪਰਮੇਸ਼ੁਰ ਦੇ ਰਾਜ ਬਾਰੇ ਇਹ ਖੁਸ਼ਖਬਰੀ ਸਾਰੀ ਦੁਨੀਆਂ ਵਿੱਚ ਫ਼ੈਲਾਈ ਜਾਵੇਗੀ। ਹਰ ਇੱਕ ਕੌਮ ਨੂੰ ਇਸ ਬਾਰੇ ਦੱਸਿਆ ਜਾਵੇਗਾ ਉਸ ਤੋਂ ਮਗਰੋਂ ਅੰਤ ਆਵੇਗਾ।"
14 Este Evangelho do Reino será pregado pelo mundo inteiro para servir de testemunho a todas as nações, e então chegará o fim.
15 “ਦਾਨੀਏਲ ਨਬੀ ਨੇ ਉਸ ਘਿਨਾਉਣੀ ਦਿਲ ਕੰਬਾਊ ਵਸਤ ਬਾਰੇ ਆਖਿਆ ਹੈ ‘ਜਿਸ ਨਾਲ ਭਾਰੀ ਨੁਕਸਾਨ ਹੋਣਾ ਹੈ।’ ਤੁਸੀਂ ਉਹ ਭਿਆਨਕ ਵਸਤ ਪਵਿੱਤਰ ਸਥਾਨ ਵਿੱਚ ਖੜੀ ਵੇਖੋਂਗੇ।” (ਤੁਹਾਡੇ ਵਿੱਚ ਜਿਨ੍ਹਾਂ ਨੇ ਇਸ ਬਾਰੇ ਪੜ੍ਹਿਆ ਹੈ ਉਹ ਸਮਝਦੇ ਹਨ ਕਿ ਇਸਦਾ ਕੀ ਅਰਥ ਹੈ।)"
15 Quando virdes estabelecida no lugar santo a abominação da desolação que foi predita pelo profeta Daniel {9,27} - o leitor entenda bem -
16 “ਉਸ ਵਕਤ ਜਿਹੜੇ ਲੋਕ ਯਹੂਦਿਯਾ ਵਿੱਚ ਹੋਣ ਉਹ ਪਹਾੜੀਆਂ ਨੂੰ ਭੱਜ ਜਾਣ।"
16 então os habitantes da Judéia fujam para as montanhas.
17 ਲੋਕਾਂ ਨੂੰ ਉਸ ਵਕਤ ਬਿਨਾ ਆਪਣਾ ਵਕਤ ਜਾਇਆ ਕੀਤਿਆਂ ਉੱਥੇ ਜਾਣਾ ਚਾਹੀਦਾ ਹੈ। ਜੇਕਰ ਕੋਈ ਮਨੁੱਖ ਆਪਣੇ ਘਰ ਦੀ ਛੱਤ ਉੱਤੇ ਹੈ, ਤਾਂ ਉਸ ਨੂੰ ਘਰ ਵਿੱਚੋਂ ਆਪਣੀਆਂ ਚੀਜ਼ਾਂ ਲੈਣ ਵਾਸਤੇ ਹੇਠਾਂ ਨਹੀਂ ਆਉਣਾ ਚਾਹੀਦਾ।"
17 Aquele que está no terraço da casa não desça para tomar o que está em sua casa.
18 ਜੇਕਰ ਕੋਈ ਮਨੁੱਖ ਖੇਤ ਵਿੱਚ ਹੈ ਤਾਂ ਉਸ ਨੂੰ ਆਪਣਾ ਚੋਲਾ ਲੈਣ ਵਾਸਤੇ ਵਾਪਿਸ ਨਹੀਂ ਆਉਣਾ ਚਾਹੀਦਾ।"
18 E aquele que está no campo não volte para buscar suas vestimentas.
19 “ਇਹ ਵਕਤ ਉਨ੍ਹਾਂ ਔਰਤਾਂ ਵਾਸਤੇ ਬੜਾ ਖਰਾਬ ਹੋਵੇਗਾ ਜਿਹੜੀਆਂ ਗਰਭਵਤੀਆਂ ਹੋਣਗੀਆਂ ਜਾਂ ਜਿਨ੍ਹਾਂ ਦੇ ਬੱਚੇ ਦੁੱਧ ਚੁੰਘਦੇ ਹੋਣਗੇ।"
19 Ai das mulheres que estiverem grávidas ou amamentarem naqueles dias!
20 ਪਰ ਤੁਸੀਂ ਪ੍ਰਾਰਥਨਾ ਕਰੋ ਕਿ ਤੁਹਾਡੀ ਭਾਜ ਸਰਦੀਆਂ ਵਿੱਚ ਜਾਂ ਸਬਤ ਦੇ ਦਿਨ ਨਾ ਹੋਵੇ।"
20 Rogai para que vossa fuga não seja no inverno, nem em dia de sábado;
21 ਕਿਉਂਕਿ, ਉਸ ਸਮੇਂ ਬਹੁਤ ਵੱਡੀ ਮੁਸੀਬਤ ਹੋਵੇਗੀ। ਅਜਿਹੀ ਮੁਸੀਬਤ ਸੰਸਾਰ ਦੇ ਆਦਿ ਤੋਂ ਲੈ ਕੇ ਹੁਣ ਤੱਕ ਕਦੀ ਨਹੀਂ ਵਾਪਰੀ ਅਤੇ ਨਾ ਹੀ ਇਹ ਫ਼ੇਰ ਕਦੇ ਵਾਪਰੇਗੀ।"
21 porque então a tribulação será tão grande como nunca foi vista, desde o começo do mundo até o presente, nem jamais será.
22 “ਪਰਮੇਸ਼ੁਰ ਨੇ ਉਹ ਮੁਸੀਬਤਾਂ ਦੇ ਦਿਨ ਘਟਾਉਣ ਦਾ ਫ਼ੈਸਲਾ ਕੀਤਾ ਹੈ। ਜੇਕਰ ਉਸ ਨੇ ਅਜਿਹਾ ਨਾ ਕੀਤਾ, ਤਾਂ ਕੋਈ ਜਿਉਂਦਾ ਨਹੀਂ ਰਹੇਗਾ। ਪਰ ਪਰਮੇਸ਼ੁਰ ਨੇ ਉਹ ਸਮਾਂ ਆਪਣੇ ਚੁਣੇ ਹੋਏ ਲੋਕਾਂ ਦੀ ਭਲਾਈ ਲਈ ਘਟਾ ਦਿੱਤਾ ਹੈ।"
22 Se aqueles dias não fossem abreviados, criatura alguma escaparia; mas por causa dos escolhidos, aqueles dias serão abreviados.
23 “ਉਸ ਵਕਤ ਜੇਕਰ ਤੁਹਾਨੂੰ ਕੋਈ ਆਖੇ ਕਿ ਵੇਖੋ ਮਸੀਹ ਇੱਥੇ ਹੈ, ਤੇ ਕੋਈ ਕਹੇ ਕਿ ਵੇਖੋ ਉਹ ਇੱਥੇ ਹੈ, ਤਾਂ ਤੁਸੀਂ ਉਨ੍ਹਾਂ ਦਾ ਵਿਸ਼ਵਾਸ ਨਾ ਕਰਨਾ।"
23 Então se alguém vos disser: Eis, aqui está o Cristo! Ou: Ei-lo acolá!, não creiais.
24 ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਕਈ ਤਰ੍ਹਾਂ ਦੇ ਅਚਰਜ ਨਿਸ਼ਾਨ ਅਤੇ ਅਦਭੁਤ ਕਰਾਮਾਤਾਂ ਵਿਖਾਉਣਗੇ ਕਿ ਉਹ ਪਰਮੇਸ਼ੁਰ ਵੱਲੋਂ ਚੁਣਿਆ ਹੋਇਆਂ ਨੂੰ ਵੀ ਭੁਲੇਵੇ ਵਿੱਚ ਪਾ ਸੱਕਣ। ਉਹ ਇਹ ਗੱਲਾਂ, ਜੇਕਰ ਸੰਭਵ ਹੋਇਆ ਤਾਂ, ਪਰਮੇਸ਼ੁਰ ਦੇ ਚੁਣੇ ਹੋਏ ਲੋਕਾਂ ਨੂੰ ਗੁਮਰਾਹ ਕਰਨ ਲਈ ਵੀ ਕਰਨਗੇ।"
24 Porque se levantarão falsos cristos e falsos profetas, que farão milagres a ponto de seduzir, se isto fosse possível, até mesmo os escolhidos.
25 ਹੁਣ ਮੈਂ ਤੁਹਾਨੂੰ ਇਹ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਦੱਸ ਦਿੱਤਾ ਹੈ।"
25 Eis que estais prevenidos.
26 “ਕੁਝ ਲੋਕ ਤੁਹਾਨੂੰ ਜੇਕਰ ਇਹ ਕਹਿਣ ਕਿ ਮਸੀਹ ਥਲਾਂ ਵਿੱਚ ਹੈ। ਤਾਂ ਤੁਸੀਂ ਉਨ੍ਹਾਂ ਦੇ ਕਹੇ ਉਜਾੜ ਵਿੱਚ ਮਸੀਹ ਨੂੰ ਲੱਭਣ ਨਾ ਚੱਲੇ ਜਾਣਾ। ਕੋਈ ਤੁਹਾਨੂੰ ਇਹ ਵੀ ਕਹਿ ਸੱਕਦਾ ਹੈ ਕਿ ਵੇਖੋ ਮਸੀਹ ਅੰਦਰਲੀ ਕੋਠੜੀ ਵਿੱਚ ਹੈ। ਪਰ ਤੁਸੀਂ ਉਸਤੇ ਵਿਸ਼ਵਾਸ ਨਾ ਕਰਿਓ।"
26 Se, pois, vos disserem: Vinde, ele está no deserto, não saiais. Ou: Lá está ele em casa, não o creiais.
27 ਕਿਉਂਕਿ ਜਿਸ ਤਰ੍ਹਾਂ ਬਿਜਲੀ ਚੜ੍ਹ੍ਹਦਿਉਂ ਚਮਕਾ ਮਾਰਕੇ ਲਹਿੰਦੇ ਤੀਕਰ ਦਿਸਦੀ ਹੈ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ।"
27 Porque, como o relâmpago parte do oriente e ilumina até o ocidente, assim será a volta do Filho do Homem.
28 ਜਦੋਂ ਤੁਸੀਂ ਗਿਰਝਾਂ ਨੂੰ ਇਕੱਠਿਆਂ ਹੁੰਦਿਆਂ ਦੇਖਦੇ ਹੋ ਤਾਂ ਤੁਸੀਂ ਜਾਣ ਜਾਂਦੇ ਹੋ ਇੱਥੇ ਕੋਈ ਮੁਰਦਾ ਹੈ। ਉਸੇ ਤਰ੍ਹਾਂ ਮੇਰਾ ਆਉਣਾ ਵੀ ਸਭ ਲਈ ਸਾਫ਼ ਹੋਵੇਗਾ।"
28 Onde houver um cadáver, aí se ajuntarão os abutres.
29 “ਉਨ੍ਹਾਂ ਦਿਨਾਂ ਦੀਆਂ ਤਕਲੀਫ਼ਾਂ ਤੋਂ ਤੁਰੰਤ ਬਾਦ, ਇਹ ਵਾਪਰੇਗਾ: ‘ਝੱਟ ਹੀ ਸੂਰਜ ਹਨੇਰਾ ਹੋ ਜਾਵੇਗਾ ਅਤੇ ਚੰਨ ਆਪਣੀ ਚਾਨਣੀ ਨਹੀਂ ਦੇਵੇਗਾ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ਾਂ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।’"
29 Logo após estes dias de tribulação, o sol escurecerá, a lua não terá claridade, cairão do céu as estrelas e as potências dos céus serão abaladas.
30 “ਉਸ ਵਕਤ, ਅਕਾਸ਼ ਵਿੱਚ ਇੱਕ ਨਿਸ਼ਾਨ ਪ੍ਰਗਟੇਗਾ, ਇਹ ਵਿਖਾਉਣ ਲਈ, ਕਿ ਮਨੁੱਖ ਦਾ ਪੁੱਤਰ ਆ ਰਿਹਾ ਹੈ। ਫ਼ਿਰ ਧਰਤੀ ਦੇ ਸਾਰੇ ਲੋਕ ਚੀਕਣਗੇ। ਉਹ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਤੇ ਆਉਂਦਾ ਵੇਖਣਗੇ।"
30 Então aparecerá no céu o sinal do Filho do Homem. Todas as tribos da terra baterão no peito e verão o Filho do Homem vir sobre as nuvens do céu cercado de glória e de majestade.
31 ਮਨੁੱਖ ਦਾ ਪੁੱਤਰ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ। ਉਹ ਉਸ ਦੇ ਚੁਣੇ ਹੋਏ ਲੋਕਾਂ ਨੂੰ ਧਰਤੀ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਅਤੇ ਅਕਾਸ਼ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਇਕੱਠਿਆਂ ਕਰਨਗੇ।"
31 Ele enviará seus anjos com estridentes trombetas, e juntarão seus escolhidos dos quatro ventos, duma extremidade do céu à outra.
32 “ਅੰਜੀਰ ਦਾ ਰੁੱਖ ਸਾਨੂੰ ਸਬਕ ਸਿੱਖਾਉਂਦਾ ਹੈ। ਤੁਸੀਂ ਜਾਣਦੇ ਹੋ ਕਿ ਜਦੋਂ ਅੰਜੀਰ ਦੇ ਦ੍ਰੱਖਤ ਦੀਆਂ ਟਹਿਣੀਆਂ ਨਰਮ ਅਤੇ ਹਰੀਆਂ ਹੁੰਦੀਆਂ ਹਨ ਅਤੇ ਉਨ੍ਹਾਂ ਤੇ ਪੱਤੇ ਫ਼ੁੱਟਦੇ ਹਨ ਤਾਂ ਪਤਾ ਲੱਗ ਜਾਂਦਾ ਹੈ ਕਿ ਗਰਮੀ ਦੀ ਰੁੱਤ ਨੇੜੇ ਹੈ।"
32 Compreendei isto pela comparação da figueira: quando seus ramos estão tenros e crescem as folhas, pressentis que o verão está próximo.
33 ਇਸੇ ਤਰ੍ਹਾਂ, ਜਦੋਂ ਤੁਸੀਂ ਇਹ ਸਭ ਗੱਲਾਂ ਵਾਪਰਦੀਆਂ ਵੇਖੋਂਗੇ, ਤੁਸੀਂ ਜਾਣ ਜਾਵੋਂਗੇ ਕਿ ਮਨੁੱਖ ਦੇ ਪੁੱਤਰ ਦਾ ਆਉਣਾ ਨੇੜੇ ਹੈ।"
33 Do mesmo modo, quando virdes tudo isto, sabei que o Filho do Homem está próximo, à porta.
34 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇਹ ਸਭ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਹਾਲੇ ਇਹ ਪੀੜ੍ਹੀ ਜਿਉਂਦੀ ਹੋਵੇਗੀ।"
34 Em verdade vos declaro: não passará esta geração antes que tudo isto aconteça.
35 ਪੂਰਾ ਸੰਸਾਰ ਧਰਤੀ ਅਤੇ ਅਕਾਸ਼ ਨਾਸ਼ ਹੋ ਜਾਣਗੇ ਪਰ ਮੇਰੇ ਬਚਨ ਕਦੇ ਵੀ ਨਾਸ਼ ਨਹੀਂ ਹੋਣਗੇ।"
35 O céu e a terra passarão, mas as minhas palavras não passarão.
36 ਸਿਰਫ਼ ਪਰਮੇਸ਼ੁਰ ਜਾਣਦਾ ਹੈ ਕਿ ਉਹ ਸਮਾਂ ਕਦੋਂ ਆਵੇਗਾ “ਪਰ ਉਸ ਦਿਨ ਅਤੇ ਉਸ ਘੜੀ ਨੂੰ ਕੋਈ ਨਹੀਂ ਜਾਣਦਾ। ਨਾ ਸਵਰਗ ਦੇ ਦੂਤ ਨਾ ਪੁੱਤਰ ਸਿਰਫ਼ ਪਿਤਾ ਹੀ ਜਾਣਦਾ ਹੈ।"
36 Quanto àquele dia e àquela hora, ninguém o sabe, nem mesmo os anjos do céu, mas somente o Pai.
37 “ਜਿਵੇਂ ਨੂਹ ਦਾ ਸਮਾਂ ਸੀ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਵੀ ਹੋਵੇਗਾ।"
37 Assim como foi nos tempos de Noé, assim acontecerá na vinda do Filho do Homem.
38 ਉਨ੍ਹਾਂ ਦਿਨਾਂ ਵਿੱਚ ਹੜ੍ਹ ਤੋਂ ਪਹਿਲਾਂ, ਲੋਕ ਖਾ ਰਹੇ ਸਨ, ਪੀ ਰਹੇ ਸਨ, ਵਿਆਹ ਕਰਵਾ ਰਹੇ ਸਨ ਅਤੇ ਆਪਣੇ ਬੱਚਿਆਂ ਦੇ ਵਿਆਹ ਵੀ ਕਰ ਰਹੇ ਸਨ ਅਤੇ ਲੋਕ ਇਹ ਸਭ ਕੁਝ ਕਰਦੇ ਰਹੇ ਜਦ ਤੱਕ ਕਿ ਨੂਹ ਕਿਸ਼ਤੀ ਉੱਤੇ ਨਹੀਂ ਚੜ੍ਹ੍ਹਿਆ ਸੀ।"
38 Nos dias que precederam o dilúvio, comiam, bebiam, casavam-se e davam-se em casamento, até o dia em que Noé entrou na arca.
39 ਲੋਕਾਂ ਨੂੰ ਨਹੀਂ ਪਤਾ ਸੀ ਕਿ ਕੀ ਵਾਪਰ ਰਿਹਾ ਸੀ। ਉਨ੍ਹਾਂ ਨੂੰ ਹੜ੍ਹ ਆਉਣ ਅਤੇ ਸਭ ਲੋਕਾਂ ਨੂੰ ਨਸ਼ਟ ਕਰ ਦੇਣ ਤੱਕ ਕੁਝ ਵੀ ਪਤਾ ਨਹੀਂ ਸੀ। “ਇਵੇਂ ਹੀ ਮਨੁੱਖ ਦੇ ਪੁੱਤਰ ਦੇ ਆਉਣ ਤੇ ਹੋਵੇਗਾ।"
39 E os homens de nada sabiam, até o momento em que veio o dilúvio e os levou a todos. Assim será também na volta do Filho do Homem.
40 ਦੋ ਮਨੁੱਖ ਇਕੱਠੇ ਖੇਤ ਵਿੱਚ ਕੰਮ ਕਰ ਰਹੇ ਹੋਣਗੇ, ਉਨ੍ਹਾਂ ਵਿੱਚੋਂ ਇੱਕ ਨੂੰ ਫ਼ੜ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ।"
40 Dois homens estarão no campo: um será tomado, o outro será deixado.
41 ਦੋ ਔਰਤਾਂ ਚੱਕੀ ਪੀਹ ਰਹੀਆਂ ਹੋਣਗੀਆਂ ਇੱਕ ਲੈ ਲਿੱਤੀ ਜਾਵੇਗੀ ਅਤੇ ਦੂਜੀ ਨੂੰ ਛੱਡ ਦਿੱਤੀ ਜਾਵੇਗਾ।"
41 Duas mulheres estarão moendo no mesmo moinho: uma será tomada a outra será deixada.
42 “ਸੋ ਹੁਸ਼ਿਆਰ ਰਹੋ! ਤੁਸੀਂ ਨਹੀਂ ਜਾਣਦੇ ਕਿ ਤੁਹਾਡਾ ਪ੍ਰਭੂ ਕਿਹੜੇ ਦਿਨ ਆਵੇਗਾ।"
42 Vigiai, pois, porque não sabeis a hora em que virá o Senhor.
43 ਇਹ ਗੱਲ ਯਾਦ ਰੱਖਣਾ ਕਿ ਜੇਕਰ ਘਰ ਦਾ ਮਾਲਕ ਜਾਣਦਾ ਹੋਵੇ ਕਿ ਚੋਰ ਕਿਸ ਵਕਤ ਆਉਣ ਵਾਲਾ ਹੈ, ਉਹ ਸਤਰਕ ਰਹੇਗਾ ਅਤੇ ਚੋਰ ਨੂੰ ਆਪਣੇ ਘਰ ਦੇ ਅੰਦਰ ਵੜਨ ਨਹੀਂ ਦੇਵੇਗਾ।"
43 Sabei que se o pai de família soubesse em que hora da noite viria o ladrão, vigiaria e não deixaria arrombar a sua casa.
44 ਇਵੇਂ ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ ਕਿਉਂਕਿ ਜਿਸ ਘੜੀ ਤੁਹਾਨੂੰ ਚਿੱਤ ਚੇਤਾ ਵੀ ਨਹੀ ਹੋਣਾ ਉਸ ਘੜੀ ਮਨੁੱਖ ਦਾ ਪੁੱਤਰ ਆ ਜਾਵੇਗਾ।"
44 Por isso, estai também vós preparados porque o Filho do Homem virá numa hora em que menos pensardes.
45 ਚੰਗੇ ਨੋਕਰ ਅਤੇ ਬੁਰੇ ਨੋਕਰ “ਗਿਆਨੀ ਅਤੇ ਭਰੋਸੇ ਯੋਗ ਨੋਕਰ ਕੌਣ ਹੈ? ਉਹ ਅਜਿਹਾ ਹੈ ਜਿਸ ਨੂੰ ਮਾਲਕ ਨੇ ਹੋਰਨਾਂ ਸਾਰੇ ਨੋਕਰਾਂ ਉੱਤੇ ਨਿਗਰਾਨੀ ਰੱਖਣ ਅਤੇ ਉਨ੍ਹਾਂ ਨੂੰ ਠੀਕ ਸਮੇਂ ਤੇ ਭੋਜਨ ਦੇਣ ਦੀ ਜ਼ਿੰਮੇਦਾਰੀ ਦਿੱਤੀ ਹੈ?"
45 Quem é, pois, o servo fiel e prudente que o Senhor constituiu sobre os de sua família, para dar-lhes o alimento no momento oportuno?
46 ਜਦੋਂ ਮਾਲਕ ਆਉਂਦਾ ਹੈ ਅਤੇ ਨੋਕਰ ਨੂੰ ਦਿੱਤਾ ਹੋਇਆ ਕੰਮ ਕਰਦਿਆਂ ਵੇਖਦਾ ਹੈ, ਤਾਂ ਉਹ ਨੋਕਰ ਬਹੁਤ ਖੁਸ਼ ਹੁੰਦਾ ਹੈ।"
46 Bem-aventurado aquele servo a quem seu senhor, na sua volta, encontrar procedendo assim!
47 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਮਾਲਕ ਉਸ ਨੋਕਰ ਨੂੰ ਆਪਣੀ ਸਾਰੀ ਜਾਇਦਾਦ ਦੀ ਜ਼ਿੰਮੇਵਾਰੀ ਦੇ ਦੇਵੇਗਾ।"
47 Em verdade vos digo: ele o estabelecerá sobre todos os seus bens.
48 “ਪਰ ਉਦੋਂ ਕੀ ਹੋਵੇਗਾ ਜੇ ਨੋਕਰ ਦੁਸ਼ਟ ਹੋਵੇ ਅਤੇ ਸੋਚੇ ਕਿ ਉਸਦਾ ਮਾਲਕ ਛੇਤੀ ਵਾਪਿਸ ਨਹੀਂ ਆਵੇਗਾ?"
48 Mas, se é um mau servo que imagina consigo:
49 ਫ਼ੇਰ ਉਹ ਦੂਜੇ ਨੋਕਰਾਂ ਨੂੰ ਮਾਰਨਾ ਕੁੱਟਣਾ ਸ਼ੁਰੂ ਕਰ ਦੇਵੇਗਾ ਅਤੇ ਸ਼ਰਾਬੀਆਂ ਨਾਲ ਖਾਣ-ਪੀਣ ਅਤੇ ਆਨੰਦ ਮਾਨਣ ਲੱਗ ਪਵੇਗਾ।"
49 - Meu senhor tarda a vir, e se põe a bater em seus companheiros e a comer e a beber com os ébrios,
50 ਤਾਂ ਉਸ ਨੋਕਰ ਦਾ ਮਾਲਕ ਅਚਾਨਕ ਆਵੇਗਾ, ਜਦੋਂ ਉਸ ਨੂੰ ਉਸਦੀ ਆਸ ਵੀ ਨਹੀਂ ਹੋਵੇਗੀ, ਅਤੇ ਉਹ ਉਸ ਨੂੰ ਯਾਦ ਚੇਤੇ ਨਹੀਂ ਹੋਵੇਗਾ।"
50 o senhor desse servo virá no dia em que ele não o espera e na hora em que ele não sabe,
51 ਫ਼ਿਰ ਮਾਲਕ ਉਸ ਨੂੰ ਸਜ਼ਾ ਦੇਵੇਗਾ ਅਤੇ ਉਸ ਨੂੰ ਕਪਟੀਆਂ ਨਾਲ ਭੇਜ ਦੇਵੇਗਾ, ਜਿੱਥੇ ਲੋਕ ਚੀਕਦੇ ਅਤੇ ਆਪਣੇ ਦੰਦ ਕਰੀਚਦੇ ਹੋਣਗੇ।"
51 e o despedirá e o mandará ao destino dos hipócritas; ali haverá choro e ranger de dentes.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Mateus 24, comparar traduções ou montar um estudo — tudo direto pelo WhatsApp.