Mateus 25
Punjabi Bible (GL_PUNJABI) vs ARC
ARC Almeida Revista e Corrigida 2009
1 ਦਸ ਕੁਆਰੀਆਂ ਬਾਰੇ ਦ੍ਰਿਸ਼ਟਾਂਤ “ਉਸ ਵਕਤ, ਸੁਰਗੀ ਰਾਜ ਉਨ੍ਹਾਂ ਦਸ ਕੁਆਰੀਆਂ ਵਰਗਾ ਹੋਵੇਗਾ ਜਿਨ੍ਹਾਂ ਨੇ ਆਪਣੀਆਂ ਮਸ਼ਾਲਾਂ ਲਈਆਂ ਅਤੇ ਲਾੜੇ ਨੂੰ ਮਿਲਣ ਗਈਆਂ।"
1 Então, o Reino dos céus será semelhante a dez virgens que, tomando as suas lâmpadas, saíram ao encontro do esposo.
2 ਉਨ੍ਹਾਂ ਵਿੱਚੋਂ ਪੰਜ ਤਾਂ ਮੂਰਖ ਸਨ ਅਤੇ ਬਾਕੀ ਦੀਆਂ ਪੰਜ ਸਿਆਣੀਆਂ।"
2 E cinco delas eram prudentes, e cinco, loucas.
3 ਪੰਜ ਮੂਰਖ ਕੁਆਰੀਆਂ ਆਪਣੇ ਨਾਲ ਮਸ਼ਾਲਾਂ ਤਾਂ ਲੈ ਕੇ ਆਈਆਂ ਪਰ ਉਨ੍ਹਾਂ ਦੇ ਜਗਦੇ ਰਹਿਣ ਵਾਸਤੇ ਹੋਰ ਤੇਲ ਨਾ ਲੈ ਕੇ ਆਈਆਂ, ਤਾਂ ਜੋ ਮਸ਼ਾਲ ਜਗਦੀ ਰਹੇ।"
3 As loucas, tomando as suas lâmpadas, não levaram azeite consigo.
4 ਦੂਜੇ ਪਾਸੇ, ਪੰਜ ਸਿਆਣੀਆਂ ਕੁਆਰੀਆਂ ਆਪਣੀਆਂ ਮਸ਼ਾਲਾਂ ਨਾਲ ਤੇਲ ਵਾਲਾ ਭਾਂਡਾ ਵੀ ਲਿਆਈਆਂ।"
4 Mas as prudentes levaram azeite em suas vasilhas, com as suas lâmpadas.
5 ਕਿਉਂਕਿ ਲਾੜਾ ਬਹੁਤ ਦੇਰੀ ਨਾਲ ਅਇਆ, ਸਭ ਕੁਆਰੀਆਂ ਥੱਕ ਗਈਆਂ ਅਤੇ ਸੌਂ ਗਈਆਂ।"
5 E, tardando o esposo, tosquenejaram todas e adormeceram.
6 “ਅਧੀ ਰਾਤ ਵੇਲੇ ਕਿਸੇ ਨੇ ਐਲਾਨ ਕੀਤਾ, ‘ਲਾੜਾ ਆ ਰਿਹਾ ਹੈ, ਉਸ ਨੂੰ ਮਿਲਣ ਲਈ ਬਾਹਰ ਆਓ!’"
6 Mas, à meia-noite, ouviu-se um clamor: Aí vem o esposo! Saí-lhe ao encontro!
7 “ਤਦ ਸਾਰੀਆਂ ਕੁਆਰੀਆਂ ਉੱਠੀਆਂ, ਆਪਣੀਆਂ ਮਸ਼ਾਲਾਂ ਤਿਆਰ ਕੀਤੀਆਂ।"
7 Então, todas aquelas virgens se levantaram e prepararam as suas lâmpadas.
8 ਪਰ ਮੂਰਖ ਕੁਆਰੀਆਂ ਨੇ ਸਿਆਣੀਆਂ ਕੁਆਰੀਆਂ ਨੂੰ ਆਖਿਆ, ‘ਸਾਨੂੰ ਆਪਣੀਆਂ ਮਸ਼ਾਲਾਂ ਵਿੱਚੋਂ ਥੋੜਾ ਤੇਲ ਦੇ ਦੇਵੋ, ਜੋ ਤੇਲ ਸਾਡੇ ਕੋਲ ਸੀ ਲਗਭੱਗ ਮੁੱਕ ਚੁੱਕਿਆ ਹੈ ਅਤੇ ਸਾਡੀਆਂ ਮਸ਼ਾਲਾਂ ਬੁਝ ਰਹੀਆਂ ਹਨ।’"
8 E as loucas disseram às prudentes: Dai-nos do vosso azeite, porque as nossas lâmpadas se apagam.
9 “ਸਿਆਣੀਆਂ ਕੁਆਰੀਆਂ ਨੇ ਉੱਤਰ ਦਿੱਤਾ, ‘ਨਹੀਂ ਇਹ ਤੇਲ ਸਾਡੇ ਤੇ ਤੁਹਾਡੇ ਜਗਾਉਣ ਵਾਸਤੇ ਕਾਫ਼ੀ ਨਹੀਂ ਹੋਵੇਗਾ। ਇਹ ਬਿਹਤਰ ਹੋਵੇਗਾ ਕਿ ਤੁਸੀਂ ਤੇਲ ਵੇਚਨ ਵਾਲੇ ਤੋਂ ਮੁੱਲ ਲੈ ਆਵੋ।’"
9 Mas as prudentes responderam, dizendo:
10 “ਇਉਂ ਪੰਜ ਮੂਰਖ ਕੁਆਰੀਆਂ ਤੇਲ ਲੈਣ ਵਾਸਤੇ ਚਲੀਆਂ ਗਈਆਂ, ਜਦੋਂ ਉਹ ਚਲੀਆਂ ਗਈਆਂ ਤਾਂ ਪਿੱਛੋਂ ਲਾੜਾ ਆ ਗਿਆ ਅਤੇ ਜਿਹੜੀਆਂ ਕੁਆਰੀਆਂ ਤਿਆਰ ਸਨ ਉਹ ਲਾੜੇ ਨਾਲ ਵਿਆਹ ਦੀ ਦਾਵਤ ਵਾਸਤੇ ਨਾਲ ਚਲੀਆਂ ਗਈਆਂ ਅਤੇ ਉਸਤੋਂ ਬਾਦ ਦਰਵਾਜ਼ਾ ਬੰਦ ਹੋ ਗਿਆ।"
10 E, tendo elas ido comprá-lo, chegou o esposo, e as que estavam preparadas entraram com ele para as bodas, e fechou-se a porta.
11 “ਬਾਦ ਵਿੱਚ ਉਹ ਦੂਜੀਆਂ ਕੁਆਰੀਆਂ ਵੀ ਪਰਤੀਆਂ ਅਤੇ ਉਨ੍ਹਾਂ ਕਿਹਾ, ‘ਸ਼੍ਰੀ ਮਾਨ ਜੀ, ਦਰਵਾਜ਼ਾ ਖੋਲ੍ਹੋ ਤਾਂ ਜੋ ਅਸੀਂ ਵੀ ਅੰਦਰ ਆ ਸੱਕੀਏ!’"
11 E, depois, chegaram também as outras virgens, dizendo: Senhor, senhor, abre-nos a porta!
12 “ਪਰ ਲਾੜੇ ਨੇ ਜਵਾਬ ਦਿੱਤਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੈਂ ਨਹੀਂ ਜਾਣਦਾ ਕਿ ਤੁਸੀਂ ਕੌਣ ਹੋ।’"
12 E ele, respondendo, disse: Em verdade vos digo que vos não conheço.
13 “ਇਸ ਲਈ ਹਮੇਸ਼ਾ ਤਿਆਰ ਰਹੋ, ਕਿਉਂਕਿ ਤੁਸੀਂ ਨਹੀਂ ਜਾਣਦੇ ਕਿ ਮਨੁੱਖ ਦਾ ਪੁੱਤਰ ਕਿਸ ਪਲ ਜਾਂ ਕਿਸ ਦਿਨ ਆਵੇਗਾ।"
13 Vigiai, pois, porque não sabeis o Dia nem a hora em que o Filho do Homem há de vir.
14 ਤਿੰਨ ਨੋਕਰਾਂ ਬਾਰੇ ਦ੍ਰਿਸ਼ਟਾਂਤ “ਸਵਰਗ ਦਾ ਰਾਜ ਕਿਸੇ ਵਿਅਕਤੀ ਦੇ ਵਿਦੇਸ਼ ਜਾਣ ਵਰਗਾ ਹੈ। ਵਿਦਾ ਹੋਣ ਤੋਂ ਪਹਿਲਾਂ, ਉਸ ਨੇ ਆਪਣੇ ਨੋਕਰਾਂ ਨੂੰ ਸੱਦਿਆ ਅਤੇ ਆਪਣੀ ਜਾਇਦਾਦ ਉਨ੍ਹਾਂ ਨੂੰ ਸੌਂਪ ਦਿੱਤੀ।"
14 Porque isto é também como um homem que, partindo para fora da terra, chamou os seus servos, e entregou-lhes os seus bens,
15 ਉਸ ਨੇ ਹਰ ਨੋਕਰ ਦੀ ਯੋਗਤਾ ਅਨੁਸਾਰ, ਇੱਕ ਨੋਕਰ ਨੂੰ ਧਨ ਦੇ ਪੰਜ ਤੋੜੇ, ਦੂਜੇ ਨੂੰ ਦੋ ਅਤੇ ਤੀਜੇ ਨੂੰ ਧਨ ਦਾ ਇੱਕ ਤੋੜਾ ਦਿੱਤਾ ਇਸ ਤੋਂ ਬਾਦ ਉਹ ਆਪਣੀ ਯਾਤਰਾ ਤੇ ਚੱਲਿਆ ਗਿਆ।"
15 e a um deu cinco talentos, e a outro, dois, e a outro, um, a cada um segundo a sua capacidade, e ausentou-se logo para longe.
16 ਜਿਸ ਨੋਕਰ ਨੇ ਧਨ ਦੇ ਪੰਜ ਤੋੜੇ ਪ੍ਰਾਪਤ ਕੀਤੇ ਸਨ ਉਹ ਝੱਟ ਚੱਲਿਆ ਗਿਆ ਅਤੇ ਧਨ ਲਾ ਦਿੱਤਾ ਅਤੇ ਧਨ ਦੇ ਪੰਜ ਹੋਰ ਤੋੜੇ ਕਮਾ ਲਏ।"
16 E, tendo ele partido, o que recebera cinco talentos negociou com eles e granjeou outros cinco talentos.
17 ਅਤੇ ਜਿਸ ਨੂੰ ਧਨ ਦੇ ਦੋ ਤੋੜੇ ਮਿਲੇ ਸਨ ਉਸ ਨੇ ਵੀ ਧਨ ਲਾ ਦਿੱਤਾ ਅਤੇ ਧਨ ਦੇ ਦੋ ਹੋਰ ਤੋੜੇ ਕਮਾ ਲਏ।"
17 Da mesma sorte, o que
18 ਪਰ ਜਿਸ ਨੂੰ ਧਨ ਦਾ ਸਿਰਫ਼ ਇੱਕ ਹੀ ਤੋੜਾ ਮਿਲਿਆ ਸੀ, ਉਸ ਨੇ ਧਰਤੀ ਵਿੱਚ ਟੋਆ ਪੁਟਿਆ ਅਤੇ ਆਪਣੇ ਮਾਲਕ ਦਾ ਧਨ ਦੱਬ ਦਿੱਤਾ।"
18 Mas o que recebera um foi, e cavou na terra, e escondeu o dinheiro do seu senhor.
19 “ਲੰਬੇ ਸਮੇਂ ਬਾਦ, ਉਨ੍ਹਾਂ ਨੋਕਰਾਂ ਦਾ ਮਾਲਕ ਵਾਪਿਸ ਪਰਤਿਆ ਅਤੇ ਉਨ੍ਹਾਂ ਨੂੰ ਪੁੱਛਿਆ ਕਿ ਉਨ੍ਹਾਂ ਨੇ ਉਸ ਦੇ ਧਨ ਦਾ ਕੀ ਕੀਤਾ।"
19 E, muito tempo depois, veio o senhor daqueles servos e ajustou contas com eles.
20 ਜਿਸ ਨੋਕਰ ਨੂੰ ਉਸ ਨੇ ਪੰਜ ਤੋੜੇ ਦਿੱਤੇ ਸੀ ਉਹ ਮਾਲਕ ਕੋਲ ਉਨ੍ਹਾਂ ਪੰਜ ਤੋੜਿਆਂ ਦੇ ਨਾਲ ਹੋਰ ਪੰਜ ਤੋੜੇ ਵੀ ਲੈ ਆਇਆ ਜੋ ਉਸ ਨੇ ਕਮਾਏ ਸਨ, ਅਤੇ ਉਨ੍ਹਾਂ ਨੂੰ ਮਾਲਕ ਦੇ ਅੱਗੇ ਰੱਖ ਦਿੱਤਾ। ਨੋਕਰ ਨੇ ਕਿਹਾ, ‘ਸੁਆਮੀ ਜੀ, ਤੁਸੀਂ ਮੈਨੂੰ ਧਨ ਦੇ ਪੰਜ ਤੋੜੇ ਸੌਂਪੇ ਸਨ। ਆਹ ਧਨ ਦੇ ਪੰਜ ਹੋਰ ਤੋੜੇ ਹਨ ਜਿਹੜੇ ਮੈਂ ਇਨ੍ਹਾਂ ਨਾਲ ਕਮਾਏ ਹਨ।’"
20 Então, aproximou-se o que recebera cinco talentos e trouxe-lhe outros cinco talentos, dizendo: Senhor, entregaste-me cinco talentos; eis aqui outros cinco talentos que ganhei com eles.
21 “ਮਾਲਕ ਨੇ ਉੱਤਰ ਦਿੱਤਾ, ‘ਬਹੁਤ ਵੱਧੀਆ, ਤੂੰ ਇੱਕ ਚੰਗਾ ਨੋਕਰ ਹੈ ਜਿਸਤੇ ਭਰੋਸਾ ਕੀਤਾ ਜਾ ਸੱਕਦਾ ਹੈ। ਤੂੰ ਉਸ ਥੋੜੇ ਜਿਹੇ ਧਨ ਨੂੰ ਸਹੀ ਢੰਗ ਨਾਲ ਵਰਤਿਆ ਹੈ। ਇਸ ਲਈ ਮੈਂ ਹੁਣ ਤੈਨੂੰ ਇਸਤੋਂ ਵੱਡਾ ਇਖਤਿਆਰ ਦੇਵਾਂਗਾ। ਇਸ ਲਈ ਤੂੰ ਹੁਣ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।’"
21 E o seu senhor lhe disse: Bem Sobre o pouco foste fiel, sobre muito te colocarei; entra no gozo do teu senhor.
22 “ਫ਼ਿਰ, ਉਹ ਨੋਕਰ ਆਇਆ ਜਿਸਨੇ ਧਨ ਦੇ ਦੋ ਤੋੜੇ ਪ੍ਰਾਪਤ ਕੀਤੇ ਸਨ। ਉਹ ਮਾਲਕ ਕੋਲ ਆਇਆ ਅਤੇ ਉਸ ਨੂੰ ਕਿਹਾ, ‘ਸੁਆਮੀ ਜੀ, ਤੁਸੀਂ ਮੈਨੂੰ ਦੋ ਤੋੜੇ ਰੱਖਵਾਲੀ ਲਈ ਦੇ ਗਏ ਸੀ, ਮੈਂ ਉਸ ਨੂੰ ਵਰਤਕੇ ਦੋ ਹੋਰ ਬਣਾ ਲਏ ਹਨ।’"
22 E, chegando também o que tinha recebido dois talentos, disse: Senhor, entregaste-me dois talentos; eis que com eles ganhei outros dois talentos.
23 “ਮਾਲਕ ਨੇ ਆਖਿਆ, ‘ਬਹੁਤ ਵੱਧੀਆ! ਤੂੰ ਇੱਕ ਚੰਗਾ ਅਤੇ ਵਫ਼ਾਦਾਰ ਨੋਕਰ ਹੈ ਤੂੰ ਉਸ ਥੋੜੇ ਜਿਹੇ ਧਨ ਦੀ ਸਹੀ ਵਰਤੋਂ ਕੀਤੀ ਹੈ, ਇਸ ਲਈ ਮੈਂ ਤੈਨੂੰ ਵੱਡੀਆਂ ਜ਼ਿੰਮੇਦਾਰੀਆਂ ਦੇਵਾਂਗਾ। ਤੂੰ ਆ ਅਤੇ ਮੇਰੇ ਨਾਲ ਪ੍ਰਸ਼ੰਸਾ ਸਾਂਝੀ ਕਰ।’"
23 Disse-lhe o seu senhor: Bem
24 “ਜਿਸ ਨੋਕਰ ਨੇ ਧਨ ਦਾ ਸਿਰਫ਼ ਇੱਕ ਹੀ ਤੋੜਾ ਪ੍ਰਾਪਤ ਕੀਤਾ ਸੀ, ਉਹ ਆਇਆ ਅਤੇ ਆਖਿਆ, ‘ਸੁਆਮੀ ਜੀ, ਮੈਂ ਜਾਣਦਾ ਸਾਂ ਕਿ ਤੁਸੀਂ ਇੱਕ ਸਖਤ ਦਿਲ ਆਦਮੀ ਹੋ ਕਿਉਂਕਿ ਜਿੱਥੇ ਤੁਸੀਂ ਕੁਝ ਨਹੀਂ ਬੀਜਿਆ ਤੁਸੀਂ ਉੱਥੋਂ ਵੱਢਦੇ ਹੋ ਅਤੇ ਜਿੱਥੇ ਖਿਲਾਰਿਆ ਨਹੀਂ ਉੱਥੋਂ ਇਕੱਠਾ ਕਰਦੇ ਹੋ।’"
24 Mas, chegando também o que recebera um talento disse: Senhor, eu conhecia-te, que és um homem duro, que ceifas onde não semeaste e ajuntas onde não espalhaste;
25 ਇਸ ਲਈ ਮੈਂ ਡਰਦਾ ਸਾਂ। ਮੈਂ ਗਿਆ ਅਤੇ ਤੁਹਾਡਾ ਧਨ ਧਰਤੀ ਵਿੱਚ ਲਕੋ ਦਿੱਤਾ। ਆਹ ਰਿਹਾ ਤੁਹਾਡਾ ਧਨ ਦਾ ਤੋੜਾ।"
25 e, atemorizado, escondi na terra o teu talento; aqui tens o
26 “ਮਾਲਕ ਨੇ ਉਸ ਨੂੰ ਆਖਿਆ ਕੀ ਤੂੰ ਇੱਕ ਬੁਰਾ ਅਤੇ ਆਲਸੀ ਨੋਕਰ ਹੈਂ। ਤੂੰ ਜਾਣਦਾ ਸੀ ਕਿ ਜਿੱਥੇ ਮੈਂ ਬੀਜਿਆ ਨਹੀਂ ਉੱਥੋਂ ਵੱਢਦਾ ਹਾਂ ਅਤੇ ਜਿੱਥੇ ਮੈਂ ਖਿਲਾਰਿਆ ਨਹੀਂ ਸੀ ਉੱਥੋਂ ਇਕੱਠਾ ਕਰਦਾ ਹਾਂ।"
26 Respondendo, porém, o seu senhor, disse-lhe: Mau e negligente servo; sabes que ceifo onde não semeei e ajunto onde não espalhei;
27 ਸੋ ਤੈਨੂੰ ਚਾਹੀਦਾ ਸੀ ਕਿ ਤੂੰ ਮੇਰਾ ਧਨ ਸਰਾਫ਼ਾਂ ਨੂੰ ਦੇ ਦਿੰਦਾ ਤਾਂ ਜੋ ਜਦੋਂ ਮੈਂ ਵਾਪਿਸ ਮੁੜਦਾ ਤਾਂ ਮੈਨੂੰ ਇਸ ਧਨ ਨਾਲ ਬਿਆਜ ਮਿਲਦਾ।"
27 devias, então, ter dado o meu dinheiro aos banqueiros, e, quando eu viesse, receberia o que é meu com os juros.
28 “ਤਾਂ ਮਾਲਕ ਨੇ ਦੂਜੇ ਨੋਕਰਾਂ ਨੂੰ ਆਖਿਆ, ‘ਧਨ ਦਾ ਇਹ ਇੱਕ ਝੋਲਾ ਇਸ ਕੋਲੋਂ ਲੈ ਲਵੋ ਅਤੇ ਉਸ ਨੂੰ ਦੇ ਦੇਵੋ ਜਿਸ ਕੋਲ ਦਸ ਝੋਲੇ ਹਨ।"
28 Tirai-lhe, pois, o talento e dai-o ao que tem os dez talentos.
29 ਕਿਉਂਕਿ ਹਰ ਕੋਈ ਜਿਸ ਕੋਲ ਜੋ ਹੈ ਉਸ ਨੂੰ ਵਰਤਦਾ ਹੈ ਉਸ ਨੂੰ ਵੱਧ ਮਿਲੇਗਾ ਅਤੇ ਉਹ ਆਪਣੀ ਜ਼ਰੂਰਤ ਤੋਂ ਵੀ ਵੱਧ ਪ੍ਰਾਪਤ ਕਰੇਗਾ। ਅਤੇ ਉਹ ਜਿਸ ਕੋਲ ਜੋ ਹੈ ਉਸਦੀ ਵਰਤੋਂ ਨਹੀਂ ਕਰਦਾ, ਤਾਂ ਉਸ ਕੋਲੋਂ ਉਹ ਵੀ ਲੈ ਲਿਆ ਜਾਵੇਗਾ ਜੋ ਉਸ ਕੋਲ ਹੈ।’"
29 Porque a qualquer que tiver será dado, e terá em abundância; mas ao que não tiver, até o que tem ser-lhe-á tirado.
30 ਤਾਂ ਉਸ ਦੇ ਮਾਲਕ ਨੇ ਕਿਹਾ, ‘ਉਸ ਨਿਕੰਮੇ ਨੋਕਰ ਨੂੰ ਬਾਹਰ ਹਨੇਰੇ ਵਿੱਚ ਸੁੱਟ ਦਿਓ, ਉਸ ਜਗ੍ਹਾ ਜਿੱਥੇ ਲੋਕ ਚੀਕਦੇ ਅਤੇ ਦਰਦ ਨਾਲ ਆਪਣੇ ਦੰਦ ਪੀਸਦੇ ਹਨ।’"
30 Lançai, pois, o servo inútil nas trevas exteriores; ali, haverá pranto e ranger de dentes.
31 ਮਨੁੱਖ ਦਾ ਪੁੱਤਰ ਸਾਰਿਆ ਦਾ ਨਿਆਂ ਕਰੇਗਾ “ਜਦੋਂ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਵਿੱਚ ਆਪਣੇ ਸਾਰੇ ਦੂਤਾਂ ਨਾਲ ਆਵੇਗਾ, ਉਹ ਪਾਤਸ਼ਾਹ ਦੀ ਤਰ੍ਹਾਂ ਆਪਣੇ ਮਹਿਮਾਮਈ ਸਿੰਘਾਸਨ ਤੇ ਵਿਰਾਜਮਾਨ ਹੋਵੇਗਾ।"
31 E, quando o Filho do Homem vier em sua glória, e todos os santos anjos, com ele, então, se assentará no trono da sua glória;
32 ਸਾਰੀਆਂ ਕੌਮਾਂ ਉਸ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਉਹ ਉਨ੍ਹਾਂ ਨੂੰ ਦੋ ਹਿੱਸਿਆਂ ਵਿੱਚ ਵੰਡੇਗਾ। ਇਹ ਇੰਝ ਹੋਵੇਗਾ ਜਿਵੇਂ ਆਜੜੀ ਭੇਡਾਂ ਵਿੱਚੋਂ ਬੱਕਰੀਆਂ ਨੂੰ ਵੱਖਰੀਆਂ ਕਰਦਾ ਹੈ।"
32 e todas as nações serão reunidas diante dele, e apartará uns dos outros, como o pastor aparta dos bodes as ovelhas.
33 ਮਨੁੱਖ ਦਾ ਪੁੱਤਰ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆਂ ਨੂੰ ਆਪਣੇ ਖੱਬੇ ਪਾਸੇ ਰੱਖੇਗਾ।"
33 E porá as ovelhas à sua direita, mas os bodes à esquerda.
34 “ਫ਼ੇਰ ਪਾਤਸ਼ਾਹ ਉਨ੍ਹਾਂ ਆਦਮੀਆਂ ਨੂੰ, ਜਿਹੜੇ ਉਸ ਦੇ ਸੱਜੇ ਪਾਸੇ ਹੋਣਗੇ ਆਖੇਗਾ, ‘ਆਓ! ਮੇਰੇ ਪਿਤਾ ਨੇ ਤੁਹਾਨੂੰ ਸਭ ਨੂੰ ਅਸੀਸਾਂ ਦਿੱਤੀਆਂ ਹਨ। ਆਓ ਅਤੇ ਉਹ ਰਾਜ ਪ੍ਰਾਪਤ ਕਰੋ ਜਿਸਦਾ ਪ੍ਰਭੂ ਨੇ ਤੁਹਾਡੇ ਨਾਲ ਵਾਅਦਾ ਕੀਤਾ ਹੋਇਆ ਹੈ। ਇਹ ਰਾਜ ਤਾਂ ਸੰਸਾਰ ਦੇ ਮੁਢ ਤੋਂ ਹੀ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ।"
34 Então, dirá o Rei aos que Vinde, benditos de meu Pai, possuí por herança o Reino que vos está preparado desde a fundação do mundo;
35 ਤੁਸੀਂ ਇਹ ਰਾਜ ਪਾ ਸੱਕਦੇ ਹੋ ਕਿਉਂਕਿ ਜਦੋਂ ਮੈਂ ਭੁੱਖਾ ਸੀ ਤੁਸੀਂ ਮੈਨੂੰ ਖਾਣ ਨੂੰ ਦਿੱਤਾ ਅਤੇ ਜਦੋਂ ਮੈਂ ਪਿਆਸਾ ਸੀ, ਤੁਸੀਂ ਮੈਨੂੰ ਪੀਣ ਨੂੰ ਦਿੱਤਾ। ਜਦੋਂ ਮੈਂ ਘਰ ਤੋਂ ਦੂਰ ਅਤੇ ਇੱਕਲਾ ਸੀ ਤੁਸੀਂ ਆਪਣੇ ਘਰ ਨਿਓਤਾ ਦਿੱਤਾ।"
35 porque tive fome, e destes-me de comer; tive sede, e destes-me de beber; era estrangeiro, e hospedastes-me;
36 ਜਦੋਂ ਮੈਂ ਵਸਤਰ-ਹੀਣ ਸਾਂ, ਤੁਸੀਂ ਮੈਨੂੰ ਪਹਿਨਣ ਲਈ ਕੱਪੜੇ ਦਿੱਤੇ। ਮੈਂ ਬਿਮਾਰ ਸੀ ਤਾਂ ਤੁਸੀਂ ਮੇਰੀ ਖਬਰ ਲਿੱਤੀ ਅਤੇ ਜਦੋਂ ਮੈਂ ਕੈਦ ਵਿੱਚ ਸੀ ਤਾਂ ਤੁਸੀਂ ਮੇਰੇ ਕੋਲ ਆਏ।’"
36 e vestistes-me; adoeci, e visitastes-me; estive na prisão, e fostes ver-me.
37 “ਤਦ ਚੰਗੇ ਲੋਕ ਉਸ ਨੂੰ ਉੱਤਰ ਦੇਣਗੇ, ‘ਪ੍ਰਭੂ, ਅਸੀਂ ਕਦੋਂ ਤੁਹਾਨੂੰ ਭੁੱਖਾ ਵੇਖਿਆ ਅਤੇ ਤੁਹਾਨੂੰ ਭੋਜਨ ਦਿੱਤਾ ਜਾਂ ਕਦੋਂ ਅਸੀਂ ਤੁਹਾਨੂੰ ਪਿਆਸਾ ਵੇਖਿਆ ਅਤੇ ਕੁਝ ਪੀਣ ਨੂੰ ਦਿੱਤਾ?"
37 Então, os justos lhe responderão, dizendo: Senhor, quando te vimos com fome e
38 ਕਦੋਂ ਅਸੀਂ ਤੁਹਾਨੂੰ ਬਗਾਨਿਆਂ ਵਾਂਗ ਵੇਖਿਆ ਅਤੇ ਤੁਹਾਨੂੰ ਆਪਣੇ ਘਰ ਨਿਉਤਾ ਦਿੱਤਾ, ਜਾਂ ਕਦੋਂ ਅਸੀਂ ਤੁਹਾਨੂੰ ਬਿਨ ਕੱਪੜਿਉਂ ਵੇਖਿਆ ਅਤੇ ਤੁਹਾਨੂੰ ਕੱਪੜੇ ਦਿੱਤੇ?"
38 E, quando te vimos estrangeiro e
39 ਕਦੋਂ ਅਸੀਂ ਤੁਹਾਨੂੰ ਬਿਮਾਰ ਜਾਂ ਕੈਦ ਵਿੱਚ ਵੇਖਿਆ ਅਤੇ ਤੁਹਾਡੀ ਦੇਖ-ਭਾਲ ਕਰਨ ਲਈ ਆਏ?’"
39 E, quando te vimos enfermo ou na prisão e fomos ver-te?
40 “ਤਦ ਪਾਤਸ਼ਾਹ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੋ ਕੁਝ ਵੀ ਤੁਸੀਂ ਇਨ੍ਹਾਂ ਤੁਛ ਲੋਕਾਂ ਲਈ ਕੀਤਾ ਜੋ ਮੇਰੇ ਨਾਲ ਸੰਬੰਧਿਤ ਹਨ, ਤੁਸੀਂ ਇਹ ਮੇਰੇ ਲਈ ਕੀਤਾ।’"
40 E, respondendo o Rei, lhes dirá: Em verdade vos digo que, quando o fizestes a um destes meus pequeninos irmãos, a mim
41 “ਫ਼ੇਰ ਪਾਤਸ਼ਾਹ ਆਪਣੇ ਖੱਬੇ ਪਾਸੇ ਵਾਲੇ ਲੋਕਾਂ ਨੂੰ ਆਖੇਗਾ, ‘ਮੈਥੋਂ ਦੂਰ ਚੱਲੇ ਜਾਓ, ਤੁਸੀਂ ਸਰਾਪੇ ਹੋਏ ਹੋ। ਉਸ ਸਦੀਵੀ ਮੱਚਦੀ ਹੋਈ ਅੱਗ ਵਿੱਚ ਚੱਲੇ ਜਾਓ, ਜਿਹੜੀ ਸ਼ੈਤਾਨ ਅਤੇ ਉਸ ਦੇ ਦੂਤਾਂ ਲਈ ਤਿਆਰ ਕੀਤੀ ਗਈ ਹੈ।"
41 Então, dirá também Apartai-vos de mim, malditos, para o fogo eterno, preparado para o diabo e seus anjos;
42 ਤੁਹਾਨੂੰ ਜਾਣਾ ਹੀ ਪਵੇਗਾ ਕਿਉਂਕਿ ਜਦ ਮੈਂ ਭੁੱਖਾ ਸਾਂ ਤੁਸੀਂ ਮੈਨੂੰ ਨਾ ਖੁਆਇਆ ਅਤੇ ਨਾ ਹੀ ਕੁਝ ਪੀਣ ਨੂੰ ਦਿੱਤਾ।"
42 porque tive fome, e não me destes de comer; tive sede, e não me destes de beber;
43 ਜਦੋਂ ਮੈਂ ਇੱਕਲਾ ਅਤੇ ਘਰ ਤੋਂ ਦੂਰ ਸਾਂ ਤੁਸੀਂ ਮੈਨੂੰ ਆਪਣੇ ਘਰ ਨਿਉਤਾ ਨਹੀਂ ਦਿੱਤਾ ਅਤੇ ਜਦ ਵਸਤਰ-ਹੀਣ ਸਾਂ ਤੁਸੀਂ ਮੈਨੂੰ ਕੱਪੜਾ ਨਹੀਂ ਦਿੱਤਾ, ਜਦੋਂ ਮੈਂ ਬਿਮਾਰ ਅਤੇ ਕੈਦ ਵਿੱਚ ਸਾਂ, ਤੁਸੀਂ ਮੇਰਾ ਧਿਆਨ ਨਹੀਂ ਰੱਖਿਆ।’"
43 sendo estrangeiro, não me recolhestes;
44 “ਫ਼ੇਰ ਉਹ ਵੀ ਉੱਤਰ ਦੇਣਗੇ: ‘ਪ੍ਰਭੂ, ਕਦੋਂ ਅਸੀਂ ਤੁਹਾਨੂੰ ਭੁੱਖਾ ਜਾਂ ਪਿਆਸਾ ਇੱਕ ਬਗਾਨੇ ਵਾਂਗ ਜਾਂ ਬਿਨ ਕੱਪੜਿਉਂ, ਜਾਂ ਬਿਮਾਰ ਜਾਂ ਕੈਦ ਵਿੱਚ ਵੇਖਿਆ ਅਤੇ ਤੁਹਾਡੀ ਸਹਾਇਤਾ ਨਹੀਂ ਕੀਤੀ।’"
44 Então, eles também lhe responderão, dizendo: Senhor, quando te vimos com fome, ou com sede, ou estrangeiro, ou nu, ou enfermo, ou na prisão e não te servimos?
45 “ਫ਼ੇਰ ਰਾਜਾ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜਦੋਂ ਤੁਸੀਂ ਇਨ੍ਹਾਂ ਤੁਛ ਲੋਕਾਂ ਲਈ ਕੁਝ ਵੀ ਕਰਨ ਤੋਂ ਇਨਕਾਰ ਕਰਦੇ ਹੋਂ, ਜੋ ਮੇਰੇ ਨਾਲ ਸੰਬੰਧਿਤ ਹਨ, ਤੁਸੀਂ ਇਹ ਮੇਰੇ ਲਈ ਕਰਨ ਤੋਂ ਇਨਕਾਰ ਕਰਦੇ ਹੋਂ।’"
45 Então, lhes responderá, dizendo: Em verdade vos digo que, quando a um destes pequeninos
46 “ਤਦ ਉਹ ਬੁਰੇ ਲੋਕ ਸਦੀਵੀ ਸਜ਼ਾ ਪਾਉਣਗੇ ਪਰ ਚੰਗੇ ਲੋਕ ਸਦੀਪਕ ਜੀਵਨ ਪਾਉਣਗੇ।”"
46 E irão estes para o tormento eterno, mas os justos, para a vida eterna.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Mateus 25, comparar traduções ou montar um estudo — tudo direto pelo WhatsApp.