Mateus 26
Punjabi Bible (GL_PUNJABI) vs ARA
ARA Almeida Revista e Atualizada 1993
1 ਯਹੂਦੀ ਆਗੂਆਂ ਵੱਲੋਂ ਯਿਸੂ ਨੂੰ ਮਰਵਾਉਣ ਦੀ ਵਿਉਂਤ ਜਦੋਂ ਯਿਸੂ ਇਹ ਸਭ ਬਚਨ ਆਖ ਹਟਿਆ, ਉਸ ਨੇ ਆਪਣੇ ਚੇਲਿਆਂ ਨੂੰ ਆਖਿਆ,"
1 Tendo Jesus acabado todos estes ensinamentos, disse a seus discípulos:
2 “ਤੁਹਾਨੂੰ ਪਤਾ ਹੈ ਕਿ ਪਰਸੋਂ ਪਸਾਹ ਦਾ ਤਿਉਹਾਰ ਹੈ। ਉਸ ਦਿਨ, ਮਨੁੱਖ ਦਾ ਪੁੱਤਰ ਆਪਣੇ ਦੁਸ਼ਮਨਾਂ ਹੱਥੀਂ ਸਲੀਬ ਦਿੱਤੇ ਜਾਣ ਲਈ ਦੇ ਦਿੱਤਾ ਜਾਵੇਗਾ।”"
2 Sabeis que, daqui a dois dias, celebrar-se-á a Páscoa; e o Filho do Homem será entregue para ser crucificado.
3 ਤਦ ਪ੍ਰਧਾਨ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਸਰਦਾਰ ਜਾਜਕ ਦੇ ਮਹਲ ਵਿੱਚ ਇਕੱਠੇ ਹੋਏ। ਸਰਦਾਰ ਜਾਜਕ ਦਾ ਨਾਓ ਕਯਾਫ਼ਾ ਸੀ।"
3 Então, os principais sacerdotes e os anciãos do povo se reuniram no palácio do sumo sacerdote, chamado Caifás;
4 ਅਤੇ ਉਸ ਸਭਾ ਵਿੱਚ, ਉਨ੍ਹਾਂ ਨੇ ਧੋਖੇ ਨਾਲ ਯਿਸੂ ਨੂੰ ਗਿਰਫ਼ਤਾਰ ਕਰਨ ਅਤੇ ਮਾਰ ਦੇਣ ਦੀ ਵਿਉਂਤ ਬਣਾਈ।"
4 e deliberaram prender Jesus, à traição, e matá-lo.
5 ਪਰ ਉਨ੍ਹਾਂ ਨੇ ਆਖਿਆ, “ਅਸੀਂ ਯਿਸੂ ਨੂੰ ਪਸਾਹ ਦੇ ਤਿਉਹਾਰ ਵੇਲੇ ਗਿਰਫ਼ਤਾਰ ਨਹੀਂ ਕਰ ਸੱਕਦੇ ਕਿਉਂਕਿ ਲੋਕ ਗੁੱਸੇ ਵਿੱਚ ਆ ਜਾਣਗੇ ਅਤੇ ਫ਼ਸਾਦ ਕਰ ਦੇਣਗੇ।”"
5 Mas diziam: Não durante a festa, para que não haja tumulto entre o povo.
6 ਇੱਕ ਔਰਤ ਨੇ ਵਿਸ਼ੇਸ਼ ਕੰਮ ਕੀਤਾ ਜਦੋਂ ਯਿਸੂ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਸੀ।"
6 Ora, estando Jesus em Betânia, em casa de Simão, o leproso,
7 ਤਾਂ ਇੱਕ ਔਰਤ ਉਸ ਕੋਲ ਆਈ। ਉਸ ਕੋਲ ਸੰਗਮਰਮਰ ਦੀ ਸ਼ੀਸ਼ੀ ਵਿੱਚ ਬੜਾ ਮਹਿੰਗਾ ਅਤਰ ਭਰਿਆ ਹੋਇਆ ਸੀ। ਉਸ ਔਰਤ ਨੇ ਜਦੋਂ ਯਿਸੂ ਭੋਜਨ ਕਰ ਰਿਹਾ ਸੀ, ਇਹ ਅਤਰ ਉਸ ਦੇ ਸਿਰ ਉੱਤੇ ਡੋਲ੍ਹ ਦਿੱਤਾ।"
7 aproximou-se dele uma mulher, trazendo um vaso de alabastro cheio de precioso bálsamo, que lhe derramou sobre a cabeça, estando ele à mesa.
8 ਜਦੋਂ ਚੇਲਿਆਂ ਨੇ ਔਰਤ ਨੂੰ ਇਉਂ ਕਰਦਿਆਂ ਵੇਖਿਆ, ਉਹ ਬੜੇ ਪਰੇਸ਼ਾਨ ਹੋ ਗਏ ਅਤੇ ਆਖਿਆ, “ਇਹ ਬੇਕਾਰ ਹੀ ਕਿਉਂ?"
8 Vendo isto, indignaram-se os discípulos e disseram: Para que este desperdício?
9 ਇਹੋ ਅਤਰ ਮਹਿੰਗੇ ਮੁੱਲ ਵੇਚਿਆ ਜਾ ਸੱਕਦਾ ਸੀ ਅਤੇ ਪੈਸੇ ਗਰੀਬ ਲੋਕਾਂ ਨੂੰ ਦਿੱਤੇ ਜਾ ਸੱਕਦੇ ਸਨ?”"
9 Pois este perfume podia ser vendido por muito dinheiro e dar-se aos pobres.
10 ਯਿਸੂ ਜਾਣਦਾ ਸੀ ਕਿ ਕੀ ਵਾਪਰਿਆ ਸੀ। ਇਸ ਲਈ ਉਸ ਨੇ ਆਖਿਆ, “ਤੁਸੀਂ ਇਸ ਔਰਤ ਨੂੰ ਕਿਉਂ ਖਿਝਾ ਰਹੇ ਹੋ? ਉਸ ਨੇ ਮੇਰੇ ਲਈ ਇਹ ਬਹੁਤ ਚੰਗਾ ਕੀਤਾ ਹੈ।"
10 Mas Jesus, sabendo disto, disse-lhes: Por que molestais esta mulher? Ela praticou boa ação para comigo.
11 ਗਰੀਬ ਲੋਕ ਹਮੇਸ਼ਾ ਤੁਹਾਡੇ ਨਾਲ ਹੋਣਗੇ ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਰਹਾਂਗਾ।"
11 Porque os pobres, sempre os tendes convosco, mas a mim nem sempre me tendes;
12 ਇਸ ਔਰਤ ਨੇ ਅਤਰ ਮੇਰੇ ਸ਼ਰੀਰ ਤੇ ਡੋਲ੍ਹਿਆ ਹੈ। ਇਸਨੇ ਇਹ ਸਭ ਕੁਝ ਮੇਰੇ ਮਰਨ ਉਪਰੰਤ ਦੇਹ ਨੂੰ ਦਫ਼ਨਾਉਣ ਲਈ ਕੀਤਾ ਹੈ।"
12 pois, derramando este perfume sobre o meu corpo, ela o fez para o meu sepultamento.
13 ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਖੁਸ਼ਖਬਰੀ ਦਾ ਪ੍ਰਚਾਰ ਸਾਰੇ ਸੰਸਾਰ ਵਿੱਚ ਕੀਤਾ ਜਾਵੇਗਾ ਅਤੇ ਜਿੱਥੇ ਕਿਤੇ ਇਹ ਖੁਸ਼ਖਬਰੀ ਪਹੁੰਚੇਗੀ, ਜੋ ਇਸ ਔਰਤ ਨੇ ਕੀਤਾ ਹੈ ਇਹ ਕਹਾਣੀ ਵੀ ਕਹੀ ਜਾਵੇਗੀ ਅਤੇ ਲੋਕ ਉਸ ਨੂੰ ਯਾਦ ਕਰਨਗੇ।”"
13 Em verdade vos digo: Onde for pregado em todo o mundo este evangelho, será também contado o que ela fez, para memória sua.
14 ਯਹੂਦਾ ਦਾ ਯਿਸੂ ਦਾ ਦੁਸ਼ਮਨ ਬਣ ਜਾਣਾ ਤਦ ਉਨ੍ਹਾਂ ਬਾਰ੍ਹਾਂ ਚੇਲਿਆਂ ਵਿੱਚ ਇੱਕ ਨੇ ਜਿਸਦਾ ਨਾਉਂ ਯਹੂਦਾ ਇਸੱਕਰਿਯੋਤੀ ਸੀ, ਪ੍ਰਧਾਨ ਜਾਜਕ ਕੋਲ ਜਾਕੇ ਆਖਿਆ,"
14 Então, um dos doze, chamado Judas Iscariotes, indo ter com os principais sacerdotes, propôs:
15 “ਮੈਂ ਯਿਸੂ ਨੂੰ ਤੁਹਾਡੇ ਹੱਥ ਫ਼ੜਵਾ ਦੇਵਾਂਗਾ ਤਾਂ ਤੁਸੀਂ ਮੈਨੂੰ ਇਸ ਕਾਰਜ ਲਈ ਕੀ ਦੇਵੋਂਗੇ?” ਤਾਂ ਉਨ੍ਹਾਂ ਜਾਜਕਾਂ ਨੇ ਉਸ ਨੂੰ ਤੀਹ ਚਾਂਦੀ ਦੇ ਸਿੱਕੇ ਦੇ ਦਿੱਤੇ।"
15 Que me quereis dar, e eu vo-lo entregarei? E pagaram-lhe trinta moedas de prata.
16 ਉਸ ਵੇਲੇ ਤੋਂ ਬਾਦ ਯਹੂਦਾ ਯਿਸੂ ਨੂੰ ਜਾਜਕ ਦੇ ਹੱਥ ਫ਼ੜਵਾਉਨ ਦਾ ਦਾਅ ਲੱਭਣ ਲੱਗਾ।"
16 E, desse momento em diante, buscava ele uma boa ocasião para o entregar.
17 ਯਿਸੂ ਨੇ ਪਸਾਹ ਦਾ ਭੋਜਨ ਕੀਤਾ ਪਤੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ, ਚੇਲਿਆਂ ਨੇ ਯਿਸੂ ਕੋਲ ਆਕੇ ਆਖਿਆ, “ਤੁਹਾਡੇ ਖਾਣ ਲਈ ਪਸਾਹ ਦਾ ਭੋਜਨ ਅਸੀਂ ਕਿੱਥੇ ਤਿਆਰ ਕਰੀਏ?”"
17 No primeiro dia da Festa dos Pães Asmos, vieram os discípulos a Jesus e lhe perguntaram: Onde queres que te façamos os preparativos para comeres a Páscoa?
18 ਯਿਸੂ ਨੇ ਉੱਤਰ ਦਿੱਤਾ, “ਸ਼ਹਿਰ ਅੰਦਰ ਜਾਓ ਅਤੇ ਉਸ ਵਿਅਕਤੀ ਨੂੰ ਮਿਲੋ ਜਿਸ ਨੂੰ ਮੈਂ ਜਾਨਦਾ ਹਾਂ ਅਤੇ ਉਸ ਨੂੰ ਦੱਸੋ ਕਿ ਤੇਰੇ ਗੁਰੂ ਨੇ ਕਿਹਾ, ‘ਮੇਰਾ ਚੁਣਿਆ ਹੋਇਆ ਵੇਲਾ ਨੇੜੇ ਆ ਗਿਆ ਹੈ ਅਤੇ ਮੈਂ ਪਸਾਹ ਦਾ ਭੋਜਨ ਆਪਣੇ ਚੇਲਿਆਂ ਸਮੇਤ ਤੇਰੇ ਘਰ ਹੀ ਕਰਾਂਗਾ।’”"
18 E ele lhes respondeu: Ide à cidade ter com certo homem e dizei-lhe: O Mestre manda dizer: O meu tempo está próximo; em tua casa celebrarei a Páscoa com os meus discípulos.
19 ਜਿਸ ਤਰ੍ਹਾਂ ਯਿਸੂ ਨੇ ਚੇਲਿਆਂ ਨੂੰ ਕਿਹਾ, ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਉਵੇਂ ਪਸਾਹ ਦਾ ਭੋਜਨ ਤਿਆਰ ਹੋਇਆ।"
19 E eles fizeram como Jesus lhes ordenara e prepararam a Páscoa.
20 ਸ਼ਾਮ ਵੇਲੇ ਯਿਸੂ ਆਪਣੇ ਬਾਰ੍ਹਾਂ ਚੇਲਿਆ ਸਮੇਤ ਮੇਜ਼ ਤੇ ਬੈਠਾ ਹੋਇਆ ਸੀ।"
20 Chegada a tarde, pôs-se ele à mesa com os doze discípulos.
21 ਜਦੋਂ ਉਹ ਖਾ ਰਹੇ ਸਨ ਤਾਂ ਯਿਸੂ ਨੇ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਹਾਡੇ ਬਾਰ੍ਹਾਂ ਵਿੱਚੋਂ ਇੱਕ ਚੇਲਾ ਮੈਨੂੰ ਜਲਦੀ ਹੀ ਮੇਰੇ ਦੁਸ਼ਮਨਾਂ ਦੇ ਹੱਥ ਫ਼ੜਾ ਦੇਵੇਗਾ।”"
21 E, enquanto comiam, declarou Jesus: Em verdade vos digo que um dentre vós me trairá.
22 ਇਹ ਸੁਣਕੇ ਚੇਲੇ ਬੜੇ ਨਿਰਾਸ਼ ਹੋਏ। ਯਿਸੂ ਦੇ ਹਰ ਚੇਲੇ ਨੇ ਕਿਹਾ, “ਪ੍ਰਭੂ, ਨਿਸ਼ਚਿਤ ਹੀ ਮੈਂ ਉਹ ਨਹੀਂ ਹਾਂ! ਕੀ ਇਹ ਸੱਚ ਨਹੀਂ ਹੈ?”"
22 E eles, muitíssimo contristados, começaram um por um a perguntar-lhe: Porventura, sou eu, Senhor?
23 ਯਿਸੂ ਨੇ ਉੱਤਰ ਦਿੱਤਾ, “ਜਿਸ ਆਦਮੀ ਨੇ ਮੇਰੇ ਨਾਲ ਇਸ ਕਟੋਰੇ ਵਿੱਚ ਹੱਥ ਡੁਬੋਇਆ ਹੈ ਉਹੀ ਵਿਅਕਤੀ ਹੈ ਜਿਹੜਾ ਮੈਨੂੰ ਦੁਸ਼ਮਨਾਂ ਦੇ ਹੱਥੀ ਫ਼ੜਾਵੇਗਾ।"
23 E ele respondeu: O que mete comigo a mão no prato, esse me trairá.
24 ਮਨੁੱਖ ਦਾ ਪੁੱਤਰ ਜਾਵੇਗਾ ਅਤੇ ਉਵੇਂ ਹੀ ਮਰੇਗਾ ਜਿਵੇਂ ਉਸ ਬਾਰੇ, ਪੋਥੀਆਂ ਵਿੱਚ ਲਿਖਿਆ ਹੋਇਆ ਹੈ। ਪਰ ਉਸ ਮਨੁੱਖ ਤੇ ਲਾਹਨਤ ਜਿਹੜਾ ਮਨੁੱਖ ਦੇ ਪੁੱਤਰ ਨੂੰ ਵੈਰੀਆਂ ਦੇ ਹੱਥੀਂ ਫ਼ੜਾਵੇਗਾ। ਉਸ ਮਨੁੱਖ ਲਈ ਭਲਾ ਹੁੰਦਾ ਕਿ ਉਹ ਨਾ ਹੀ ਜੰਮਦਾ।”"
24 O Filho do Homem vai, como está escrito a seu respeito, mas ai daquele por intermédio de quem o Filho do Homem está sendo traído! Melhor lhe fora não haver nascido!
25 ਤਦ ਯਹੂਦਾ ਨੇ ਯਿਸੂ ਨੂੰ ਆਖਿਆ, “ਗੁਰੂ ਜੀ, ਨਿਸ਼ਚਿਤ ਹੀ ਮੈਂ ਉਹ ਨਹੀਂ ਹਾਂ। ਕੀ ਇਹ ਸੱਚ ਨਹੀਂ ਹੈ?” ਯਹੂਦਾ ਹੀ ਉਹ ਮਨੁੱਖ ਸੀ ਜੋ ਯਿਸੂ ਨੂੰ ਉਸ ਦੇ ਦੁਸ਼ਮਨਾਂ ਦੇ ਹੱਥ ਫ਼ੜਵਾਉਨਾ ਚਾਹੁੰਦਾ ਸੀ ਤਾਂ ਯਿਸੂ ਨੇ ਆਖਿਆ, “ਹਾਂ ਉਹ ਤੂੰ ਹੈਂ।”"
25 Então, Judas, que o traía, perguntou: Acaso, sou eu, Mestre? Respondeu-lhe Jesus: Tu o disseste.
26 ਪ੍ਰਭੂ ਦਾ ਰਾਤ ਦਾ ਖਾਣਾ ਜਦੋਂ ਉਹ ਖਾ ਰਹੇ ਸਨ ਤਾਂ ਯਿਸੂ ਨੇ ਥੋੜੀ ਰੋਟੀ ਲਈ। ਯਿਸੂ ਨੇ ਰੋਟੀ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਇਸ ਨੂੰ ਆਪਣੇ ਚੇਲਿਆਂ ਵਿੱਚ ਵੰਡ ਦਿੱਤਾ ਅਤੇ ਕਿਹਾ, “ਇਹ ਰੋਟੀ ਲਵੋ ਤੇ ਖਾ ਲਵੋ ਕਿਉਂ ਜੋ ਇਹ ਮੇਰਾ ਸ਼ਰੀਰ ਹੈ।”"
26 Enquanto comiam, tomou Jesus um pão, e, abençoando-o, o partiu, e o deu aos discípulos, dizendo: Tomai, comei; isto é o meu corpo.
27 ਫ਼ਿਰ ਯਿਸੂ ਨੇ ਮੈਅ ਦਾ ਪਿਆਲਾ ਫ਼ੜਿਆ ਅਤੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਕਿਹਾ, “ਤੁਹਾਡੇ ਵਿੱਚੋਂ ਹਰ ਕੋਈ ਇਸ ਨੂੰ ਪੀਓ।"
27 A seguir, tomou um cálice e, tendo dado graças, o deu aos discípulos, dizendo: Bebei dele todos;
28 ਇਹ ਮੇਰਾ ਲਹੂ ਹੈ। ਮੇਰਾ ਲਹੂ ਪਰਮੇਸ਼ੁਰ ਅਤੇ ਉਸ ਦੇ ਲੋਕਾਂ ਵਿੱਚਕਾਰ ਨਵਾਂ ਕਰਾਰ ਸ਼ੁਰੂ ਕਰਦਾ ਹੈ। ਬਹੁਤ ਸਾਰੇ ਲੋਕਾਂ ਦੇ ਪਾਪ ਮਾਫ਼ ਕਰਨ ਲਈ ਇਹ ਲਹੂ ਵਹਾਇਆ ਗਿਆ ਹੈ।"
28 porque isto é o meu sangue, o sangue da [nova] aliança, derramado em favor de muitos, para remissão de pecados.
29 ਮੈਂ ਤੁਹਾਨੂੰ ਦੱਸਦਾ ਹਾਂ, ਕਿ ਮੈਂ ਇਸ ਮੈਅ ਨੂੰ ਫ਼ੇਰ ਕਦੇ ਨਹੀਂ ਪੀਵਾਂਗਾ। ਪਰ ਜਦੋਂ ਮੈਂ ਇਸ ਨੂੰ ਆਪਣੇ ਪਿਤਾ ਦੇ ਰਾਜ ਵਿੱਚ ਤੁਹਾਡੇ ਨਾਲ ਪੀਵਾਂਗਾ ਤਾਂ ਇਹ ਨਵੀਂ ਹੋਵੇਗੀ।”"
29 E digo-vos que, desta hora em diante, não beberei deste fruto da videira, até aquele dia em que o hei de beber, novo, convosco no reino de meu Pai.
30 ਫ਼ਿਰ ਉਨ੍ਹਾਂ ਨੇ ਭਜਨ ਗਾਇਆ। ਇਸਤੋਂ ਬਾਦ ਜੈਤੂਨ ਦੇ ਪਹਾੜ ਵੱਲ ਚੱਲੇ ਗਏ।"
30 E, tendo cantado um hino, saíram para o monte das Oliveiras.
31 ਯਿਸੂ ਅਗੰਮ ਵਾਕ ਕਰਦਾ ਹੈ ਕਿ ਉਸ ਦੇ ਚੇਲੇ ਉਸ ਨੂੰ ਛੱਡ ਜਾਣਗੇ ਯਿਸੂ ਨੇ ਚੇਲਿਆਂ ਨੂੰ ਕਿਹਾ, “ਅੱਜ ਰਾਤ ਮੇਰੇ ਕਾਰਣ ਤੁਸੀਂ ਸਾਰੇ ਆਪਣਾ ਭਰੋਸਾ ਗੁਆ ਲਵੋਂਗੇ। ਕਿਉਂ ਜੋ ਇਹ ਲਿਖਿਆ ਹੋਇਆ ਹੈ: ‘ਮੈਂ ਆਜੜੀ ਨੂੰ ਮਾਰ ਦੇਵਾਂਗਾ, ਅਤੇ ਉਸ ਦੇ ਇੱਜੜ ਦੀਆਂ ਭੇਡਾਂ ਖਿੱਲਰ ਜਾਣਗੀਆਂ।’"
31 Então, Jesus lhes disse: Esta noite, todos vós vos escandalizareis comigo; porque está escrito:
32 ਪਰ ਮੈਂ ਮੌਤ ਤੋਂ ਬਾਦ ਫ਼ਿਰ ਜੀ ਉੱਠਾਂਗਾ ਅਤੇ ਗਲੀਲੀ ਵੱਲ ਜਾਵਾਂਗਾ। ਮੈਂ ਤੁਹਾਡੇ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਉੱਥੇ ਹੋਵਾਂਗਾ।”"
32 Mas, depois da minha ressurreição, irei adiante de vós para a Galileia.
33 ਤਦ ਪਤਰਸ ਨੇ ਉਸ ਨੂੰ ਉੱਤਰ ਦਿੱਤਾ, “ਭਾਵੇਂ ਤੇਰੇ ਕਾਰਨ ਬਾਕੀ ਸਾਰੇ ਚੇਲੇ ਭਰੋਸਾ ਗੁਆ ਬੈਠਣ, ਮੈਂ ਆਪਣਾ ਭਰੋਸਾ ਕਦੇ ਨਹੀਂ ਗੁਆਵਾਂਗਾ।”"
33 Disse-lhe Pedro: Ainda que venhas a ser um tropeço para todos, nunca o serás para mim.
34 ਯਿਸੂ ਨੇ ਆਖਿਆ, “ਮੈਂ ਸੱਚ ਆਖਦਾ ਕਿ ਅੱਜ ਰਾਤ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ ਤੂੰ ਮੈਨੂੰ ਨਾਮੰਜ਼ੂਰ ਕਰੇਂਗਾ।”"
34 Replicou-lhe Jesus: Em verdade te digo que, nesta mesma noite, antes que o galo cante, tu me negarás três vezes.
35 ਪਰ ਪਤਰਸ ਨੇ ਆਖਿਆ, “ਭਾਵੇਂ ਮੈਨੂੰ ਤੁਹਾਡੇ ਨਾਲ ਮਰਨਾ ਪਵੇ ਮੈਂ ਤੇਰਾ ਕਦੇ ਵੀ ਇਨਕਾਰ ਨਹੀਂ ਕਰਾਂਗਾ।” ਅਤੇ ਇਉਂ ਹੀ ਬਾਕੀ ਸਾਰਿਆਂ ਚੇਲਿਆਂ ਨੇ ਵੀ ਕਿਹਾ।"
35 Disse-lhe Pedro: Ainda que me seja necessário morrer contigo, de nenhum modo te negarei. E todos os discípulos disseram o mesmo.
36 ਯਿਸੂ ਇੱਕਲਾ ਪ੍ਰਾਰਥਨਾ ਕਰਦਾ ਹੈ ਫ਼ੇਰ, ਯਿਸੂ ਆਪਣੇ ਚੇਲਿਆਂ ਨਾਲ ਗਥਸਮਨੀ ਨਾਮੇਂ ਦੀ ਇੱਕ ਥਾਂ ਤੇ ਗਿਆ, ਅਤੇ ਉਨ੍ਹਾਂ ਨੂੰ ਆਖਿਆ, “ਜਿੰਨਾ ਚਿਰ ਮੈਂ ਉੱਥੇ ਰਹਾਂ ਅਤੇ ਪ੍ਰਾਰਥਨਾ ਕਰਾਂ, ਤੁਸੀਂ ਇੱਥੇ ਬੈਠੋ।”"
36 Em seguida, foi Jesus com eles a um lugar chamado Getsêmani e disse a seus discípulos: Assentai-vos aqui, enquanto eu vou ali orar;
37 ਯਿਸੂ ਨੇ ਪਤਰਸ ਅਤੇ ਜ਼ਬਦੀ ਦੇ ਦੋਵੇਂ ਪੁੱਤਰਾਂ ਨੂੰ ਆਪਣੇ ਨਾਲ ਆਉਣ ਨੂੰ ਕਿਹਾ ਪਰ ਨਾਲ ਹੀ ਯਿਸੂ ਬੜਾ ਉਦਾਸ ਅਤੇ ਬੇਕਰਾਰ ਨਜ਼ਰ ਆਉਣ ਲੱਗਾ।"
37 e, levando consigo a Pedro e aos dois filhos de Zebedeu, começou a entristecer-se e a angustiar-se.
38 ਯਿਸੂ ਨੇ ਪਤਰਸ ਅਤੇ ਜ਼ਬਦੀ ਦੇ ਦੋਹਾਂ ਪੁੱਤਰਾਂ ਨੂੰ ਕਿਹਾ, “ਮੇਰਾ ਆਤਮਾ ਦੁੱਖ ਨਾਲ ਭਰਪੂਰ ਹੈ ਅਤੇ ਮੇਰਾ ਦਿਲ ਉਦਾਸੀ ਨਾਲ ਟੁੱਟਦਾ ਜਾ ਰਿਹਾ ਹੈ। ਤੁਸੀਂ ਇੱਥੇ ਮੇਰੇ ਨਾਲ ਜਾਗਦੇ ਰਹੋ ਅਤੇ ਰਤਾ ਉਡੀਕ ਕਰੋ।”"
38 Então, lhes disse: A minha alma está profundamente triste até à morte; ficai aqui e vigiai comigo.
39 ਤਦ ਯਿਸੂ ਉਨ੍ਹਾਂ ਤੋਂ ਥੋੜਾ ਕੁ ਅੱਗੇ ਨੂੰ ਵੱਧਿਆ। ਯਿਸੂ ਮੂੰਹ ਭਾਰ ਜ਼ਮੀਨ ਉੱਤੇ ਪਿਆ ਅਤੇ ਪ੍ਰਾਰਥਨਾ ਕੀਤੀ, “ਹੇ ਮੇਰੇ ਪਿਤਾ, ਜੇਕਰ ਇਹ ਸੰਭਵ ਹੈ ਤਾਂ ਦੁੱਖ ਦਾ ਇਹ ਪਿਆਲਾ ਲੈ ਲਵੋ। ਪਰ ਤੂੰ ਉਹੀ ਕਰ ਜੋ ਤੂੰ ਚਾਹੁੰਦਾ ਹੈ ਨਾ ਕਿ ਜੋ ਮੈਂ ਚਾਹੁੰਦਾ ਹਾਂ।”"
39 Adiantando-se um pouco, prostrou-se sobre o seu rosto, orando e dizendo: Meu Pai, se possível, passe de mim este cálice! Todavia, não seja como eu quero, e sim como tu queres.
40 ਤਦ ਯਿਸੂ ਆਪਣੇ ਚੇਲਿਆਂ ਕੋਲ ਆਇਆ ਅਤੇ ਉਨ੍ਹਾਂ ਨੂੰ ਸੁਤਿਆਂ ਪਾਇਆ। ਯਿਸੂ ਨੇ ਪਤਰਸ ਨੂੰ ਆਖਿਆ, “ਕੀ ਤੁਸੀਂ ਮੇਰੇ ਨਾਲ ਇੱਕ ਘੜੀ ਲਈ ਵੀ ਨਹੀਂ ਜਾਗ ਸੱਕਦੇ?"
40 E, voltando para os discípulos, achou-os dormindo; e disse a Pedro: Então, nem uma hora pudestes vós vigiar comigo?
41 ਜਾਗੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਵੋਂ। ਆਤਮਾ ਤਾਂ ਇਛੁੱਕ ਹੈ, ਪਰ ਤੁਹਾਡਾ ਸ਼ਰੀਰ ਕਮਜ਼ੋਰ ਹੈ।”"
41 Vigiai e orai, para que não entreis em tentação; o espírito, na verdade, está pronto, mas a carne é fraca.
42 ਫ਼ੇਰ ਯਿਸੂ ਦੂਜੀ ਵਾਰ ਉੱਥੇ ਚੱਲਿਆ ਗਿਆ ਅਤੇ ਪ੍ਰਾਰਥਨਾ ਕੀਤੀ, “ਮੇਰੇ ਪਿਤਾ, ਜੇਕਰ ਇਹ ਦੁੱਖਾ ਦਾ ਪਿਆਲਾ ਹਟਾਇਆ ਜਾਣਾ ਸੰਭਵ ਨਹੀਂ, ਕਾਸ਼ ਤੁਹਾਡੀ ਇੱਛਾ ਹੀ ਪੂਰਨ ਹੋਵੇ।”"
42 Tornando a retirar-se, orou de novo, dizendo: Meu Pai, se não é possível passar de mim este cálice sem que eu o beba, faça-se a tua vontade.
43 ਜਦੋਂ ਯਿਸੂ ਵਾਪਿਸ ਆਇਆ, ਉਸ ਨੇ ਆਪਣੇ ਚੇਲਿਆਂ ਨੂੰ ਫ਼ਿਰ ਸੁਤਾ ਹੋਇਆ ਪਾਇਆ। ਉਨ੍ਹਾਂ ਦੀਆਂ ਅੱਖਾ ਥੱਕੀਆ ਹੋਈਆਂ ਸਨ।"
43 E, voltando, achou-os outra vez dormindo; porque os seus olhos estavam pesados.
44 ਤਾ ਯਿਸੂ ਤੋ ਵਿਦਾ ਹੋਕੇ ਇੱਕ ਵਾਰ ਫਿਰ ਚੱਲਾ ਗਿਆ ਅਤੇ ਤੀਜੀ ਵਾਰ ਉਹੀ ਬਚਨ ਆਖਦੇ ਹੋਏ ਪ੍ਰਾਰਥਨਾ ਕੀਤੀ।"
44 Deixando-os novamente, foi orar pela terceira vez, repetindo as mesmas palavras.
45 ਯਿਸੂ ਵਾਪਿਸ ਚੇਲਿਆਂ ਕੋਲ ਗਿਆ ਅਤੇ ਆਖਣ ਲੱਗਾ, “ਤੁਸੀਂ ਅਜੇ ਵੀ ਸੌਂ ਰਹੇ ਹੋ ਅਤੇ ਅਰਾਮ ਕਰ ਰਹੇ ਹੋ? ਵੇਖੋ ਉਹ ਘੜੀ ਆ ਗਈ ਹੈ ਜਦੋਂ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥ ਫ਼ੜਾਇਆ ਜਾਣਾ ਹੈ।"
45 Então, voltou para os discípulos e lhes disse: Ainda dormis e repousais! Eis que é chegada a hora, e o Filho do Homem está sendo entregue nas mãos de pecadores.
46 ਵੇਖੋ, ਜੋ ਮਨੁੱਖ ਮੈਨੂੰ ਮੇਰੇ ਦੁਸ਼ਮਨਾਂ ਹੱਥੀਂ ਫ਼ੜਾਵੇਗਾ ਉਹ ਆ ਗਿਆ ਹੈ।”"
46 Levantai-vos, vamos! Eis que o traidor se aproxima.
47 ਯਿਸੂ ਦਾ ਗਿਰਫ਼ਤਾਰ ਕੀਤਾ ਜਾਣਾ ਜਦੋਂ ਯਿਸੂ ਅਜੇ ਬੋਲ ਰਿਹਾ ਸੀ, ਬਾਰ੍ਹਾਂ ਚੇਲਿਆਂ ਵਿੱਚੋਂ ਇੱਕ, ਯਹੂਦਾ ਉੱਥੇ ਆ ਗਿਆ। ਪ੍ਰਧਾਨ ਜਾਜਕਾਂ ਦੁਆਰਾ ਭੇਜੇ ਹੋਏ ਬਹੁਤ ਸਾਰੇ ਲੋਕ ਅਤੇ ਲੋਕਾਂ ਦੇ ਬਜ਼ੁਰਗ ਆਗੂ ਵੀ ਉਸ ਦੇ ਨਾਲ ਸਨ। ਉਨ੍ਹਾਂ ਕੋਲ ਤਲਵਾਰਾਂ ਅਤੇ ਡਾਂਗਾਂ ਫ਼ੜੀਆਂ ਹੋਈਆਂ ਸਨ।"
47 Falava ele ainda, e eis que chegou Judas, um dos doze, e, com ele, grande turba com espadas e porretes, vinda da parte dos principais sacerdotes e dos anciãos do povo.
48 ਯਹੂਦਾ ਨੇ ਉਨ੍ਹਾਂ ਲੋਕਾਂ ਨੂੰ ਇਹ ਨਿਸ਼ਾਨ ਦਿੱਤਾ ਹੋਇਆ ਸੀ: “ਕਿ ਜਿਸ ਵਿਅਕਤੀ ਨੂੰ ਮੈਂ ਚੁੰਮਾਂ ਉਹੀ ਯਿਸੂ ਹੈ। ਉਸ ਨੂੰ ਗਿਰਫ਼ਤਾਰ ਕਰ ਲੈਣਾ।”"
48 Ora, o traidor lhes tinha dado este sinal: Aquele a quem eu beijar, é esse; prendei-o.
49 ਤਾਂ ਯਹੂਦਾ ਸਿੱਧਾ ਯਿਸੂ ਕੋਲ ਗਿਆ ਅਤੇ ਆਖਿਆ, “ਗੁਰੂ ਜੀ ਨਮਸੱਕਾਰ!” ਫ਼ਿਰ ਉਸ ਨੇ ਉਸ ਨੂੰ ਚੁੰਮਿਆ।"
49 E logo, aproximando-se de Jesus, lhe disse: Salve, Mestre! E o beijou.
50 ਯਿਸੂ ਨੇ ਉੱਤਰ ਦਿੱਤਾ, “ਮਿੱਤਰ, ਤੂੰ ਜੋ ਇੱਥੇ ਕਰਨ ਆਇਆ ਹੈਂ ਉਹ ਕਰ।” ਉਦੋਂ ਹੀ ਆਦਮੀ ਆ ਗਏ ਉਨ੍ਹਾਂ ਨੇ ਯਿਸੂ ਨੂੰ ਫ਼ੜਿਆ ਅਤੇ ਗਿਰਫ਼ਤਾਰ ਕਰ ਲਿਆ।"
50 Jesus, porém, lhe disse: Amigo, para que vieste? Nisto, aproximando-se eles, deitaram as mãos em Jesus e o prenderam.
51 ਜਦੋਂ ਇੰਝ ਵਾਪਰਿਆ ਤਾਂ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਨੇ ਆਪਣੀ ਤਲਵਾਰ ਕੱਢੀ ਅਤੇ ਸਰਦਾਰ ਜਾਜਕ ਦੇ ਸੇਵਕ ਤੇ ਚਲਾਈ ਅਤੇ ਉਸਦਾ ਕੰਨ ਵੱਢ ਦਿੱਤਾ।"
51 E eis que um dos que estavam com Jesus, estendendo a mão, sacou da espada e, golpeando o servo do sumo sacerdote, cortou-lhe a orelha.
52 ਯਿਸੂ ਨੇ ਉਸ ਨੂੰ ਕਿਹਾ, “ਆਪਣੀ ਤਲਵਾਰ ਮੁੜ ਮਿਆਨ ਵਿੱਚ ਪਾ ਲੈ, ਕਿਉਂਕਿ ਜਿਹੜੇ ਤਲਵਾਰ ਚਲਾਉਂਦੇ ਹਨ ਉਹ ਤਲਵਾਰ ਨਾਲ ਹੀ ਮਾਰੇ ਜਾਣਗੇ।"
52 Então, Jesus lhe disse: Embainha a tua espada; pois todos os que lançam mão da espada à espada perecerão.
53 ਕੀ ਤੁਸੀਂ ਨਹੀਂ ਜਾਣਦੇ ਕਿ ਮੈਂ ਆਪਣੇ ਪਿਤਾ ਨੂੰ ਬੇਨਤੀ ਕਰ ਸੱਕਦਾ ਹਾਂ ਅਤੇ ਉਹ ਝੱਟ ਮੇਰੇ ਵਾਸਤੇ ਦੂਤਾਂ ਦੀਆਂ ਬਾਰ੍ਹਾਂ ਸੈਨਾ ਤੋਂ ਵੱਧ ਭੇਜ ਦੇਵੇਗਾ।"
53 Acaso, pensas que não posso rogar a meu Pai, e ele me mandaria neste momento mais de doze legiões de anjos?
54 ਪਰ ਇਸ ਨੂੰ ਇਵੇਂ ਵਾਪਰਨਾ ਚਾਹੀਦਾ ਹੈ ਤਾਂ ਜੋ ਉਵੇਂ ਹੀ ਹੋਵੇ ਜਿਵੇਂ ਪੋਥੀਆਂ ਆਖਦੀਆਂ ਹਨ।”"
54 Como, pois, se cumpririam as Escrituras, segundo as quais assim deve suceder?
55 ਤਦ ਯਿਸੂ ਨੇ ਸਾਰੇ ਲੋਕਾਂ ਨੂੰ ਆਖਿਆ, “ਕੀ ਤੁਸੀਂ ਇਨ੍ਹਾਂ ਤਲਵਾਰਾਂ ਅਤੇ ਡਾਂਗਾ ਨਾਲ ਮੈਨੂੰ ਗਿਰਫ਼ਤਾਰ ਕਰਨ ਲਈ ਆਏ ਹੋਂ, ਜਿਵੇਂ ਮੈਂ ਕੋਈ ਅਪਰਾਧੀ ਹੋਵਾਂ? ਹਰ ਰੋਜ਼ ਮੈਂ ਮੰਦਰ ਦੇ ਇਲਾਕੇ ਵਿੱਚ ਬੈਠਦਾ ਸੀ ਅਤੇ ਲੋਕਾਂ ਨੂੰ ਉਪਦੇਸ਼ ਦਿੰਦਾ ਸੀ, ਪਰ ਤੁਸੀਂ ਮੈਨੂੰ ਗਿਰਫ਼ਤਾਰ ਨਹੀਂ ਕੀਤਾ।"
55 Naquele momento, disse Jesus às multidões: Saístes com espadas e porretes para prender-me, como a um salteador? Todos os dias, no templo, eu me assentava [convosco] ensinando, e não me prendestes.
56 ਪਰ ਇਹ ਸਭ ਕੁਝ ਇਸ ਲਈ ਹੋਇਆ ਤਾਂ ਕਿ ਨਬੀਆਂ ਦੀਆਂ ਲਿਖਤਾਂ ਪੂਰੀਆਂ ਹੋਣ।” ਇਸਤੋਂ ਬਾਦ ਯਿਸੂ ਦੇ ਸਾਰੇ ਚੇਲੇ ਉਸ ਨੂੰ ਛੱਡ ਕੇ ਭੱਜ ਗਏ।"
56 Tudo isto, porém, aconteceu para que se cumprissem as Escrituras dos profetas. Então, os discípulos todos, deixando-o, fugiram.
57 ਯਿਸੂ ਯਹੂਦੀ ਆਗੂਆਂ ਦੇ ਸਨਮੁੱਖ ਜਿਨ੍ਹਾਂ ਨੇ ਯਿਸੂ ਨੂੰ ਗਿਰਫ਼ਤਾਰ ਕੀਤਾ ਸੀ ਉਹ ਉਸ ਨੂੰ ਸਰਦਾਰ ਜਾਜਕ ਕਯਾਫ਼ਾ ਦੇ ਘਰ ਲੈ ਗਏ ਜਿੱਥੇ ਨੇਮ ਦੇ ਉਪਦੇਸ਼ਕ ਅਤੇ ਵਡੇਰੇ ਆਗੂ ਇਕੱਠੇ ਹੋਏ ਸਨ।"
57 E os que prenderam Jesus o levaram à casa de Caifás, o sumo sacerdote, onde se haviam reunido os escribas e os anciãos.
58 ਜਦੋਂ ਉਸ ਨੂੰ ਸਰਦਾਰ ਜਾਜਕ ਦੇ ਘਰ ਲਿਜਾਇਆ ਜਾ ਰਿਹਾ ਸੀ ਤਾਂ ਪਤਰਸ ਨੇ ਕੁਝ ਵਿੱਥ ਨਾਲ ਉਸਦਾ ਪਿੱਛਾ ਕੀਤਾ। ਉਸ ਨੇ ਵਿਹੜੇ ਵਿੱਚ ਪ੍ਰਵੇਸ਼ ਕੀਤਾ ਅਤੇ ਸਿਪਾਹੀਆਂ ਨਾਲ ਬੈਠ ਗਿਆ। ਉਹ ਇਹ ਵੇਖਣ ਲਈ ਉਤਸੁਕ ਸੀ ਕਿ ਅੰਤ ਵਿੱਚ ਯਿਸੂ ਨਾਲ ਕੀ ਵਾਪਰੇਗਾ।"
58 Mas Pedro o seguia de longe até ao pátio do sumo sacerdote e, tendo entrado, assentou-se entre os serventuários, para ver o fim.
59 ਪ੍ਰਧਾਨ ਜਾਜਕ ਅਤੇ ਯਹੂਦੀਆਂ ਦੀ ਪੂਰੀ ਸਭਾ ਯਿਸੂ ਦੇ ਖਿਲਾਫ਼ ਝੂਠੇ ਗਵਾਹ ਲੱਭ ਰਹੀ ਸੀ। ਤਾਂ ਜੋ ਉਹ ਉਸ ਨੂੰ ਮਰਵਾ ਸੱਕਣ। ਉਹ ਅਜਿਹੇ ਲੋਕਾਂ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਸਨ ਜੋ ਯਿਸੂ ਦੇ ਵਿਰੁੱਧ ਕੁਝ ਕਹਿਣ।"
59 Ora, os principais sacerdotes e todo o Sinédrio procuravam algum testemunho falso contra Jesus, a fim de o condenarem à morte.
60 ਬਹੁਤ ਸਾਰੇ ਲੋਕ ਸਾਹਮਣੇ ਆਏ ਜਿਨ੍ਹਾਂ ਨੇ ਯਿਸੂ ਬਾਰੇ ਝੂਠੀਆਂ ਗੱਲਾਂ ਆਖੀਆਂ। ਪਰ ਉਹ ਅਜਿਹੀ ਕੋਈ ਵੀ ਗਵਾਹੀ ਨਾ ਲੱਭ ਸੱਕੇ। ਫ਼ੇਰ ਦੋ ਲੋਕ ਬਾਹਰ ਆਏ ਅਤੇ ਉਨ੍ਹਾਂ ਆਖਿਆ,"
60 E não acharam, apesar de se terem apresentado muitas testemunhas falsas. Mas, afinal, compareceram duas, afirmando:
61 “ਇਸ ਆਦਮੀ ਨੇ ਆਖਿਆ, ‘ਮੈਂ ਪਰਮੇਸ਼ੁਰ ਦਾ ਮੰਦਰ ਢਾਹ ਕੇ ਤਿੰਨ ਦਿਨਾਂ ਵਿੱਚ ਫ਼ੇਰ ਬਣਾ ਸੱਕਦਾ ਹਾਂ।’”"
61 Este disse: Posso destruir o santuário de Deus e reedificá-lo em três dias.
62 ਸਰਦਾਰ ਜਾਜਕ ਉੱਠਿਆ ਅਤੇ ਯਿਸੂ ਨੂੰ ਆਖਣ ਲੱਗਾ, “ਇਹ ਲੋਕ ਤੇਰੇ ਉੱਤੇ ਦੋਸ਼ ਲਾ ਰਹੇ ਹਨ। ਕੀ ਤੇਰੇ ਕੋਲ ਕੋਈ ਜਵਾਬ ਨਹੀਂ? ਕੀ ਇਹ ਲੋਕ ਸੱਚ ਆਖ ਰਹੇ ਹਨ?”"
62 E, levantando-se o sumo sacerdote, perguntou a Jesus: Nada respondes ao que estes depõem contra ti?
63 ਪਰ ਯਿਸੂ ਨੇ ਕੁਝ ਨਾ ਕਿਹਾ। ਦੋਬਾਰਾ ਸਰਦਾਰ ਜਾਜਕ ਨੇ ਯਿਸੂ ਨੂੰ ਪੁੱਛਿਆ, “ਮੈਂ ਤੈਨੂੰ ਜਿਉਂਦੇ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ ਅਤੇ ਹੁਕਮ ਦਿੰਦਾ ਹਾਂ ਸਾਨੂੰ ਦੱਸ, ਕੀ ਪਰਮੇਸ਼ੁਰ ਦਾ ਪੁੱਤਰ ਮਸੀਹ ਤੂੰ ਹੈਂ?”"
63 Jesus, porém, guardou silêncio. E o sumo sacerdote lhe disse: Eu te conjuro pelo Deus vivo que nos digas se tu és o Cristo, o Filho de Deus.
64 ਯਿਸੂ ਨੇ ਜਵਾਬ ਦਿੱਤਾ, “ਹਾਂ ਮੈਂ ਹੀ ਹਾਂ। ਪਰ ਮੈਂ ਤੁਹਾਨੂੰ ਦੱਸਦਾ ਹਾਂ, ਭਵਿੱਖ ਵਿੱਚ, ਤੁਸੀਂ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਬੈਠਿਆਂ, ਅਤੇ ਸਵਰਗਾਂ ਦੇ ਬੱਦਲਾਂ ਚੋਂ ਆਉਂਦਿਆਂ ਵੇਖੋਂਗੇ।”"
64 Respondeu-lhe Jesus: Tu o disseste; entretanto, eu vos declaro que, desde agora, vereis o Filho do Homem assentado à direita do Todo-Poderoso e vindo sobre as nuvens do céu.
65 ਜਦੋਂ ਸਰਦਾਰ ਜਾਜਕ ਨੇ ਇਹ ਸੁਣਿਆ ਉਹ ਬੜੇ ਕਰੋਧ ਵਿੱਚ ਆਇਆ। ਤਾਂ ਉਸ ਨੇ ਆਪਣੇ ਕੱਪੜੇ ਪਾੜੇ ਅਤੇ ਆਖਿਆ, “ਇਸ ਮਨੁੱਖ ਨੇ ਉਹ ਗੱਲਾਂ ਆਖਿਆਂ ਹਨ ਜੋ ਪਰਮੇਸ਼ੁਰ ਦੇ ਖਿਲਾਫ਼ ਹਨ, ਇਸ ਲਈ ਸਾਨੂੰ ਕੋਈ ਹੋਰ ਗਵਾਹੀ ਨਹੀਂ ਲੋੜੀਂਦੀ। ਤੁਸੀਂ ਸਭ ਨੇ ਇਸ ਨੂੰ ਪਰਮੇਸ਼ੁਰ ਦੇ ਖਿਲਾਫ਼ ਬੋਲਦਿਆਂ ਸੁਣਿਆ ਹੈ।"
65 Então, o sumo sacerdote rasgou as suas vestes, dizendo: Blasfemou! Que necessidade mais temos de testemunhas? Eis que ouvistes agora a blasfêmia!
66 ਤੁਹਾਡੀ ਕੀ ਸਲਾਹ ਹੈ?” ਯਹੂਦੀਆਂ ਨੇ ਉੱਤਰ ਦਿੱਤਾ, “ਇਹ ਕਸੂਰਵਾਰ ਹੈ, ਅਤੇ ਉਸ ਨੂੰ ਮਾਰ ਦਿੱਤਾ ਜਾਣਾ ਚਾਹੀਦਾ ਹੈ।”"
66 Que vos parece? Responderam eles: É réu de morte.
67 ਤਦ ਲੋਕਾਂ ਨੇ ਯਿਸੂ ਦੇ ਮੂੰਹ ਤੇ ਥੁੱਕਿਆ ਅਤੇ ਉਸ ਨੂੰ ਮੁੱਕੇ ਮਾਰੇ। ਹੋਰਨਾਂ ਲੋਕਾਂ ਨੇ ਯਿਸੂ ਨੂੰ ਥੱਪੜ ਮਾਰੇ।"
67 Então, uns cuspiram-lhe no rosto e lhe davam murros, e outros o esbofeteavam, dizendo:
68 ਉਨ੍ਹਾਂ ਕਿਹਾ, “ਦਿਖਾ ਕਿ ਤੂੰ ਇੱਕ ਨਬੀ ਹੈਂ। ਹੇ ਮਸੀਹ, ਅਗੰਮ ਵਾਕ ਕਰ ਕਿ ਤੈਨੂੰ ਕਿਸਨੇ ਮਾਰਿਆ ਹੈ।”"
68 Profetiza-nos, ó Cristo, quem é que te bateu!
69 ਪਤਰਸ ਇਹ ਦੱਸਣੋ ਡਰਿਆ ਕਿ ਉਹ ਯਿਸੂ ਨੂੰ ਜਾਣਦਾ ਉਸ ਸਾਰੇ ਸਮੇਂ ਪਤਰਸ ਵਿਹੜੇ ਵਿੱਚ ਬੈਠਾ ਰਿਹਾ। ਇੱਕ ਨੋਕਰਾਨੀ ਪਤਰਸ ਕੋਲ ਆਈ ਅਤੇ ਆਖਿਆ, “ਤੂੰ ਵੀ ਗਲੀਲ ਦੇ ਯਿਸੂ ਨਾਲ ਸੀ।”"
69 Ora, estava Pedro assentado fora no pátio; e, aproximando-se uma criada, lhe disse: Também tu estavas com Jesus, o galileu.
70 ਪਰ ਪਤਰਸ ਨੇ ਇਸਦਾ ਸਭ ਅੱਗੇ ਇਨਕਾਰ ਕੀਤਾ, ਅਤੇ ਆਖਿਆ, “ਮੈਂ ਨਹੀਂ ਜਾਣਦਾ ਤੁਸੀਂ ਕਿਸ ਬਾਰੇ ਗੱਲ ਕਰ ਰਹੇ ਹੋ।”"
70 Ele, porém, o negou diante de todos, dizendo: Não sei o que dizes.
71 ਫ਼ੇਰ ਪਤਰਸ ਉਸ ਵਿਹੜੇ ਤੋਂ ਬਾਹਰ ਚੱਲਿਆ ਗਿਆ। ਫ਼ਾਟਕ ਕੋਲ ਇੱਕ ਹੋਰ ਗੋਲੀ ਨੇ ਉਸ ਨੂੰ ਵੇਖਿਆ ਅਤੇ ਉੱਥੇ ਲੋਕਾਂ ਨੂੰ ਆਖਿਆ, “ਇਹ ਵੀ ਯਿਸੂ ਨਾਸਰੀ ਦੇ ਨਾਲ ਸੀ।”"
71 E, saindo para o alpendre, foi ele visto por outra criada, a qual disse aos que ali estavam: Este também estava com Jesus, o Nazareno.
72 ਫ਼ਿਰ, ਪਤਰਸ ਨੇ ਸੌਂਹ ਖਾਕੇ ਇਹ ਆਖਦਿਆਂ ਇਨਕਾਰ ਕਰ ਦਿੱਤਾ, “ਮੈਂ ਇਸ ਆਦਮੀ ਨੂੰ ਨਹੀਂ ਜਾਣਦਾ।”"
72 E ele negou outra vez, com juramento: Não conheço tal homem.
73 ਕੁਝ ਦੇਰ ਬਾਦ, ਜੋ ਲੋਕ ਉੱਥੇ ਖੜ੍ਹੇ ਸਨ ਉਹ ਪਤਰਸ ਕੋਲ ਆਏ ਅਤੇ ਆਖਿਆ, “ਤੇਰੇ ਉੱਚਾਰਣ ਤੋਂ ਹੀ ਸਾਨੂੰ ਪਤਾ ਹੈ ਕਿ ਤੂੰ ਉਨ੍ਹਾਂ ਵਿੱਚੋਂ ਇੱਕ ਹੈਂ।”"
73 Logo depois, aproximando-se os que ali estavam, disseram a Pedro: Verdadeiramente, és também um deles, porque o teu modo de falar o denuncia.
74 ਤਦ ਉਹ ਖੁਦ ਨੂੰ ਸਰਾਪਣ ਲੱਗਾ ਅਤੇ ਉਸ ਨੇ ਆਖਿਆ, “ਮੈਂ ਪਰਮੇਸ਼ੁਰ ਦੀ ਸੌਹ ਖਾਂਦਾ ਹਾਂ ਕਿ ਮੈਂ ਇਸ ਆਦਮੀ ਨੂੰ ਨਹੀਂ ਜਾਣਦਾ।” ਜਿਵੇਂ ਹੀ ਪਤਰਸ ਨੇ ਇਹ ਆਖਿਆ, ਕੁੱਕੜ ਨੇ ਬਾਂਗ ਦਿੱਤੀ।"
74 Então, começou ele a praguejar e a jurar: Não conheço esse homem! E imediatamente cantou o galo.
75 ਤਦ ਪਤਰਸ ਨੂੰ ਯਾਦ ਆਇਆ ਕਿ ਯਿਸੂ ਨੇ ਉਸ ਨੂੰ ਕੀ ਆਖਿਆ ਸੀ: “ਕਿ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ, ਤੂੰ ਮੈਨੂੰ ਤਿੰਨ ਵਾਰੀ ਜਾਨਣ ਤੋਂ ਇਨਕਾਰ ਕਰੇਂਗਾ।” ਫ਼ੇਰ ਪਤਰਸ ਬਾਹਰ ਗਿਆ ਅਤੇ ਭੁਬਾਂ ਮਾਰਕੇ ਰੋਇਆ।"
75 Então, Pedro se lembrou da palavra que Jesus lhe dissera: Antes que o galo cante, tu me negarás três vezes. E, saindo dali, chorou amargamente.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Mateus 26, comparar traduções ou montar um estudo — tudo direto pelo WhatsApp.