Mateus 27

Punjabi Bible (GL_PUNJABI) vs BKJ

Sair da comparação
1 ਯਿਸੂ ਰਾਜਪਾਲ ਪਿਲਾਤੁਸ ਦੇ ਸਨਮੁੱਖ ਅਗਲੀ ਸਵੇਰ ਪ੍ਰਧਾਨ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗ ਆਗੂਆਂ ਨੇ ਯਿਸੂ ਨੂੰ ਜਾਨ ਤੋਂ ਮਾਰਨ ਦਾ ਫ਼ੈਸਲਾ ਕੀਤਾ।"
1 E, chegando a manhã, todos os principais sacerdotes e os anciãos do povo tomaram conselho contra Jesus, para o matarem.
2 ਉਨ੍ਹਾਂ ਨੇ ਉਸ ਨੂੰ ਜੰਜ਼ੀਰਾਂ ਪਾ ਦਿੱਤੀਆਂ ਅਤੇ ਪਿਲਾਤੁਸ ਦੇ ਹਵਾਲੇ ਕਰਨ ਲਈ ਲੈ ਗਏ।"
2 E eles maniatando-o, levaram-no e o entregaram a Pôncio Pilatos, o governador.
3 ਯਹੂਦਾ ਨੇ ਆਤਮ ਹੱਤਿਆ ਕੀਤੀ ਯਹੂਦਾ ਨੇ ਵੇਖਿਆ ਕਿ ਉਨ੍ਹਾਂ ਨੇ ਯਿਸੂ ਨੂੰ ਮਾਰਨ ਦਾ ਫ਼ੈਸਲਾ ਕਰ ਲਿਆ ਹੈ। ਇਹ ਯਹੂਦਾ ਹੀ ਸੀ ਜਿਸਨੇ ਯਿਸੂ ਨੂੰ ਦੁਸ਼ਮਨਾਂ ਦੇ ਹੱਥ ਫ਼ੜਾ ਦਿੱਤਾ ਸੀ। ਜਦੋਂ ਉਸ ਨੇ ਇਹ ਸਭ ਵਾਪਰਦਾ ਵੇਖਿਆ, ਉਹ ਪਛਤਾਇਆ, ਅਤੇ ਉਸ ਨੇ ਉਹ 30 ਸਿੱਕੇ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਆਗੂਆਂ ਨੂੰ ਵਾਪਸ ਮੋੜ ਦਿੱਤੇ।"
3 Então Judas, o que o traíra, vendo que ele fora condenado, arrependeu-se e devolveu as trinta moedas de prata aos principais sacerdotes e anciãos,
4 ਯਹੂਦਾ ਨੇ ਉਨ੍ਹਾਂ ਨੂੰ ਆਖਿਆ, “ਮੈਂ ਪਾਪ ਕੀਤਾ ਹੈ ਜੋ ਇੱਕ ਨਿਰਦੋਸ਼ ਜਾਨ ਨੂੰ ਮਾਰਨ ਲਈ ਫ਼ੜਵਾ ਦਿੱਤਾ।” ਯਹੂਦੀ ਆਗੂਆਂ ਨੇ ਜਵਾਬ ਦਿੱਤਾ, “ਸਾਨੂੰ ਇਸਦੀ ਕੋਈ ਪਰਵਾਹ ਨਹੀਂ ਇਹ ਤੇਰੀ ਸਮੱਸਿਆ ਹੈ, ਤੂੰ ਜਾਣ।”"
4 dizendo: Eu pequei, traindo o sangue inocente. E eles disseram: O que é isso para nós? Vê tu isto.
5 ਤਾਂ ਯਹੂਦਾ ਨੇ ਉਹ ਚਾਂਦੀ ਦੇ ਸਿੱਕੇ ਮੰਦਰ ਵਿੱਚ ਸੁੱਟ ਦਿੱਤੇ ਅਤੇ ਵਾਪਸ ਮੁੜਕੇ ਖੁਦ ਨੂੰ ਫ਼ਾਹਾ ਲਾ ਲਿਆ।"
5 E ele lançou as moedas de prata no templo, e partindo, foi enforcar-se.
6 ਪ੍ਰਧਾਨ ਜਾਜਕਾਂ ਨੇ ਉੱਥੋਂ ਉਹ ਸਿੱਕੇ ਚੁੱਕੇ ਅਤੇ ਕਿਹਾ, “ਇਨ੍ਹਾਂ ਪੈਸਿਆਂ ਨੂੰ ਮੰਦਰ ਦੇ ਖਜ਼ਾਨੇ ਵਿੱਚ ਪਾਉਣਾ ਯੋਗ ਨਹੀਂ ਕਿਉਂਕਿ ਇਹ ਧਨ ਕਿਸੇ ਦੀ ਮੌਤ ਲਈ ਦਿੱਤਾ ਗਿਆ ਸੀ।”"
6 E os principais sacerdotes, tomando as moedas de prata, disseram: Não é lícito colocá-las no tesouro, porque são preço de sangue.
7 ਤਾਂ ਉਨ੍ਹਾਂ ਇੱਕ ਮਤਾ ਪਾਸ ਕੀਤਾ ਕਿ ਇਸ ਧਨ ਨਾਲ ਇੱਕ ਘੁਮਿਆਰ ਦਾ ਖੇਤ ਖਰੀਦਿਆ ਜਾਵੇ। ਇਹ ਖੇਤ ਉਨ੍ਹਾਂ ਲੋਕਾਂ ਦੇ ਕੰਮ ਆਵੇਗਾ ਜੋ ਯਰੂਸ਼ਲਮ ਵਿੱਚ ਆਉਂਦੇ ਹੋਏ ਇੱਥੇ ਮਰ ਜਾਂਦੇ ਹਨ, ਇਹ ਖੇਤ ਉਨ੍ਹਾਂ ਲੋਕਾਂ ਨੂੰ ਦਫ਼ਨਾਉਣ ਦੇ ਕੰਮ ਆਵੇਗਾ।"
7 E, tomando conselho, compraram com elas o campo de um oleiro, para sepultura dos estrangeiros.
8 ਇਸੇ ਕਾਰਣ ਅੱਜ ਵੀ ਉਹ ਖੇਤ, ਲਹੂ ਦਾ ਖੇਤ ਕਰਕੇ ਜਾਣਿਆ ਜਾਂਦਾ ਹੈ।"
8 Por isso aquele campo tem sido chamado de O Campo de Sangue, até ao dia de hoje.
9 ਤਾਂ ਜਿਹੜਾ ਬਚਨ ਯਿਰਮਿਯਾਹ ਨਬੀ ਦੇ ਰਾਹੀਂ ਕਿਹਾ ਗਿਆ ਸੀ ਉਹ ਪੂਰਾ ਹੋਇਆ ਕਿ, “ਉਨ੍ਹਾਂ ਨੇ ਤੀਹ ਚਾਂਦੀ ਦੇ ਸਿੱਕੇ ਵਾਪਸ ਲੈ ਲਏ, ਜੋ ਇੱਕ ਮਨੁੱਖ ਦੀ ਜਾਨ ਦਾ ਮੁੱਲ ਠਹਿਰਾਇਆ ਗਿਆ ਸੀ ਇਵੇਂ ਹੀ ਕੁਝ ਯਹੂਦੀਆਂ ਨੇ ਉਸਦੀ ਜਾਨ ਦੀ ਕੀਮਤ ਲਾਈ ਸੀ।"
9 Então cumpriu-se o que foi dito pelo profeta Jeremias, Dizendo: Eles tomaram as trinta moedas de prata, preço do que foi avaliado, que os filhos de Israel avaliaram,
10 ਉਨ੍ਹਾਂ ਨੇ ਉਸ ਧਨ ਨੂੰ ਘੁਮਿਆਰ ਦਾ ਖੇਤ ਖਰੀਦਣ ਲਈ ਵਰਤਿਆ ਜਿਵੇਂ ਕਿ ਪ੍ਰਭੂ ਨੇ ਹੁਕਮ ਦਿੱਤਾ ਸੀ।”"
10 e deram-nas pelo campo do oleiro, assim como me ordenou o ­Senhor.
11 ਰਾਜਪਾਲ ਪਿਲਾਤੁਸ ਦੇ ਯਿਸੂ ਨਾਲ ਪ੍ਰਸ਼ਨ ਯਿਸੂ ਰਾਜਪਾਲ ਦੇ ਸਾਹਮਣੇ ਖੜ੍ਹਾ ਸੀ, ਅਤੇ ਰਾਜਪਾਲ ਨੇ ਉਸ ਨੂੰ ਇਹ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?” ਯਿਸੂ ਨੇ ਕਿਹਾ, “ਹਾਂ, ਮੈਂ ਹਾਂ।”"
11 E Jesus ficou em pé diante do governador; e o governador lhe perguntou, dizendo: És tu o REI DOS JUDEUS? E disse-lhe Jesus: Tu o dizes.
12 ਜਦੋਂ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਉਸ ਉੱਤੇ ਦੋਸ਼ ਲਾਏ, ਉਸ ਨੇ ਜਵਾਬ ਵਿੱਚ ਕੁਝ ਨਹੀਂ ਆਖਿਆ।"
12 E ele quando acusado pelos principais sacerdotes e pelos anciãos, nada respondeu.
13 ਤਦ ਪਿਲਾਤੁਸ ਨੇ ਉਸ ਨੂੰ ਕਿਹਾ, “ਕੀ ਤੂੰ ਨਹੀਂ ਸੁਣ ਰਿਹਾ ਜੋ ਇਲਜ਼ਾਮ ਇਹ ਤੇਰੇ ਖਿਲਾਫ਼ ਲਾ ਰਹੇ ਹਨ?”"
13 Disse-lhe então Pilatos: Não ouves quantas coisas testificam contra ti?
14 ਪਰ ਯਿਸੂ ਨੇ ਉਸ ਨੂੰ ਕੋਈ ਵੀ ਉੱਤਰ ਨਹੀਂ ਦਿੱਤਾ। ਅਤੇ ਇਹ ਸਭ ਵੇਖਕੇ ਰਾਜਪਾਲ ਬੜਾ ਹੈਰਾਨ ਹੋਇਆ।"
14 E ele não respondeu uma palavra sequer, de modo que o governador se admirou muito.
15 ਪਿਲਾਤੁਸ ਦੀ ਯਿਸੂ ਨੂੰ ਆਜ਼ਾਦ ਕਰਨ ਦੀ ਕੋਸ਼ਿਸ਼ ਨਾਕਾਮਯਾਬ ਇਹ ਰਿਵਾਜ਼ ਸੀ ਕਿ ਪਸਾਹ ਦੇ ਤਿਉਹਾਰ ਉੱਤੇ ਜਿਸ ਨੂੰ ਲੋਕ ਚਾਹੁਣ ਰਾਜਪਾਲ ਕੈਦ ਵਿੱਚੋਂ ਉਸ ਕੈਦੀ ਨੂੰ ਰਿਹਾ ਕਰਦਾ ਹੁੰਦਾ ਸੀ।"
15 Ora, o governador costumava soltar um preso durante a festa, quem eles escolhessem.
16 ਉਸ ਵਕਤ ਬਰੱਬਾ ਨਾਉਂ ਦਾ ਇੱਕ ਬਹੁਤ ਖਤਰਨਾਕ ਆਦਮੀ ਕੈਦ ਵਿੱਚ ਸੀ।"
16 E eles tinham então um preso famoso, chamado Barrabás.
17 ਸਾਰੇ ਲੋਕ ਰਾਜਪਾਲ ਪਿਲਾਤੁਸ ਦੇ ਘਰ ਇਕੱਠੇ ਹੋਏ ਤਾਂ ਉਸ ਨੇ ਲੋਕਾਂ ਨੂੰ ਕਿਹਾ, “ਤੁਸੀਂ ਮੈਥੋਂ ਆਪਣੇ ਵਾਸਤੇ ਕਿਸਨੂੰ ਰਿਹਾ ਕਰਾਉਣਾ ਚਾਹੁੰਦੇ ਹੋ। ਬਰੱਬਾਸ, ਜਾਂ ਯਿਸੂ ਨੂੰ ਜੋ ਕਿ ਮਸੀਹ ਕਹਾਉਂਦਾ ਹੈ?”"
17 Portanto, estando eles reunidos, Pilatos disse-lhes: Qual quereis que eu vos solte? Barrabás, ou Jesus, chamado Cristo?
18 ਕਿਉਂਕਿ ਉਹ ਜਾਣਦਾ ਸੀ ਕਿ ਲੋਕਾਂ ਨੇ ਉਸ ਨੂੰ ਈਰਖਾ ਕਾਰਣ ਉਸ ਦੇ ਹੱਥੀ ਫ਼ੜਵਾਇਆ ਸੀ।"
18 Pois ele sabia que por inveja o haviam entregado.
19 ਜਦੋਂ ਉਹ ਨਿਆਂੇ ਵਾਲੀ ਕੁਰਸੀ ਤੇ ਬੈਠਾ ਹੋਇਆ ਸੀ, ਤਾਂ ਉਸਦੀ ਪਤਨੀ ਨੇ ਸੁਨੇਹਾ ਭੇਜਿਆ, “ਇਸ ਮਨੁੱਖ ਨੂੰ ਕੁਝ ਨਾ ਕਰ। ਇਹ ਅਪਰਾਧੀ ਨਹੀਂ ਹੈ ਅਤੇ ਅੱਜ ਮੈਂ ਇਸ ਬਾਰੇ ਸੁਪਨਾ ਵੇਖਿਆ ਹੈ ਅਤੇ ਉਸ ਨੇ ਮੈਨੂੰ ਬਹੁਤ ਪਰੇਸ਼ਾਨ ਕਰ ਦਿੱਤਾ ਹੈ।”"
19 E, estando ele assentado no tribunal, sua esposa mandou-lhe dizer: Não te envolvas na questão desse justo, porque eu muito sofri hoje em sonho por causa dele.
20 ਪਰ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਲੋਕਾਂ ਨੂੰ ਬਰੱਬਾਸ ਨੂੰ ਰਿਹਾ ਕਰਨ ਦੀ ਬੇਨਤੀ ਕਰਨ ਲਈ ਮਨਵਾਇਆ ਅਤੇ ਯਿਸੂ ਨੂੰ ਮਾਰੇ ਜਾਣ ਲਈ।"
20 Mas os principais sacerdotes e os anciãos persuadiram à multidão a pedir Barrabás, e para Jesus ser morto.
21 ਪਿਲਾਤੁਸ ਨੇ ਕਿਹਾ, “ਦੋਹਾਂ ਵਿੱਚੋਂ ਤੁਸੀਂ ਮੈਥੋਂ ਕਿਸਨੂੰ ਰਿਹਾ ਕਰਾਉਨਾ ਚਾਹੁੰਦੇ ਹੋ?” ਲੋਕਾਂ ਨੇ ਕਿਹਾ, “ਬਰੱਬਾਸ ਨੂੰ ਛੱਡ ਦਿਉ।”"
21 O governador lhes respondeu, dizendo: Qual desses dois quereis vós que eu solte? E eles disseram: Barrabás.
22 ਪੁਲਾਤੁਸ ਨੇ ਕਿਹਾ, “ਫ਼ੇਰ ਮੈਂ ਯਿਸੂ ਨਾਲ ਕੀ ਕਰਾਂ ਜਿਹੜਾ ਕਿ ਮਸੀਹ ਕਹਾਉਂਦਾ ਹੈ?” ਲੋਕਾਂ ਨੇ ਉੱਤਰ ਦਿੱਤਾ “ਉਸ ਨੂੰ ਸਲੀਬ ਦਿਉ।”"
22 Pilatos disse-lhes: O que então eu farei com Jesus, que se chama Cristo? Eles todos disseram: Seja crucificado.
23 ਰਾਜਪਾਲ ਨੇ ਆਖਿਆ, “ਕਿਉਂ? ਉਸ ਨੇ ਕੀ ਅਪਰਾਧ ਕੀਤਾ ਹੈ।” ਪਰ ਸਭਨਾਂ ਨੇ ਹੋਰ ਉੱਚੀ ਡੰਡ ਪਾਕੇ ਕਿਹਾ, “ਉਸ ਨੂੰ ਸਲੀਬ ਦਿਓ।”"
23 E o governador lhes perguntou: Por quê? Que mal ele fez? Mas eles clamaram ainda mais, dizendo: Seja crucificado.
24 ਪਿਲਾਤੁਸ ਨੇ ਮਹਿਸੂਸ ਕੀਤਾ ਕਿ ਉਹ ਲੋਕਾਂ ਦਾ ਮਨ ਬਦਲਨ ਵਿੱਚ ਕਾਮਯਾਬ ਨਹੀਂ ਸੀ ਹੋ ਰਿਹਾ, ਅਤੇ ਇਸਦੀ ਜਗ੍ਹਾ, ਉਹ ਗੁੱਸਾ ਕਰ ਰਹੇ ਸਨ ਅਤੇ ਉਹ ਹੋਰ ਵੀ ਰੌਲਾ ਪਾ ਰਹੇ ਸਨ। ਉਸ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਆਪਣੇ ਹੱਥ ਧੋਤੇ ਅਤੇ ਆਖਿਆ, “ਮੈਂ ਇਸ ਮਨੁੱਖ ਦੇ ਲਹੂ ਤੋਂ ਨਿਰਦੋਸ਼ ਹਾਂ। ਦੋਸ਼ ਤੁਹਾਡੇ ਸਿਰ ਹੀ ਲੱਗੇਗਾ।”"
24 Vendo Pilatos que nada conseguia, mas antes que um tumulto fora criado, tomando água, lavou suas mãos diante da multidão, dizendo: Eu sou inocente do sangue desta pessoa justa. Vede vós.
25 ਸਭ ਲੋਕਾਂ ਨੇ ਜਵਾਬ ਦਿੱਤਾ, “ਅਸੀਂ ਅਤੇ ਸਾਡੇ ਬੱਚੇ ਇਸਦੇ ਲਹੂ ਦੇ ਜਿੰਮੇਵਾਰ ਹੋਵਾਂਗੇ।”"
25 E, respondendo todo o povo, disse: O seu sangue seja sobre nós e sobre nossos filhos.
26 ਤਦ ਪਿਲਾਤੁਸ ਨੇ ਬਰੱਬਾਸ ਨੂੰ ਛੱਡ ਦਿੱਤਾ ਅਤੇ ਉਸ ਨੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਉਹ ਯਿਸੂ ਨੂੰ ਕੋੜਿਆਂ ਨਾਲ ਮਾਰਨ। ਅਤੇ ਉਸ ਨੇ ਯਿਸੂ ਨੂੰ ਸਿਪਾਹੀਆਂ ਹੱਥੀ ਸਲੀਬ ਉੱਤੇ ਚੜ੍ਹਾਉਣ ਲਈ ਦੇ ਦਿੱਤਾ।"
26 Então lhes soltou Barrabás; e, tendo açoitado Jesus, entregou-o para ser crucificado.
27 ਪਿਲਾਤੁਸ ਦੇ ਸਿਪਾਹੀਆਂ ਵੱਲੋਂ ਯਿਸੂ ਨੂੰ ਮਸਖਰੀਆਂ ਤਦ ਪਿਲਾਤੁਸ ਦੇ ਸਿਪਾਹੀ ਯਿਸੂ ਨੂੰ ਰਾਜਪਾਲ ਦੇ ਮਹਿਲ ਵਿੱਚ ਲਿਆਏ ਅਤੇ ਉਸ ਦੇ ਦੁਆਲੇ ਸਾਰੇ ਪਹਿਰੇਦਾਰ ਇਕੱਠੇ ਕੀਤੇ।"
27 Então os soldados do governador levaram Jesus ao pretório, reuniram junto a ele o batalhão de soldados.
28 ਸਿਪਾਹੀਆਂ ਨੇ ਉਸ ਦੇ ਸਾਰੇ ਕੱਪੜੇ ਲਾਹ ਕੇ ਇੱਕ ਲਾਲ ਚੋਗਾ ਉਸ ਨੂੰ ਪੁਵਾਇਆ।"
28 E, despindo-o, vestiram-lhe um manto escarlate.
29 ਕੰਡਿਆਂ ਨੂੰ ਗੁੰਦਕੇ ਉਨ੍ਹਾਂ ਨੇ ਇੱਕ ਕੰਡਿਆਂ ਦਾ ਤਾਜ ਬਨਾਇਆ ਅਤੇ ਉਸ ਦੇ ਸਿਰ ਤੇ ਪਾ ਦਿੱਤਾ। ਇੱਕ ਸੋਟੀ ਉਸ ਦੇ ਸੱਜੇ ਹੱਥ ਵਿੱਚ ਫ਼ੜਵਾ ਦਿੱਤੀ। ਫ਼ਿਰ ਸਿਪਾਹੀ ਉਸ ਅੱਗੇ ਝੁਕੇ ਅਤੇ ਉਸ ਨੂੰ ਮਸਖਰੀ ਕੀਤੀ, “ਹੇ ਯਹੂਦੀਆਂ ਦੇ ਪਾਤਸ਼ਾਹ, ਨਮਸੱਕਾਰ!”"
29 E eles, trançaram uma coroa de espinhos, a colocaram sobre a sua cabeça, e em sua mão direita uma cana; e, ajoelhando diante dele, o zombavam, dizendo: Salve, Rei dos judeus!
30 ਸਿਪਾਹੀਆਂ ਨੇ ਯਿਸੂ ਉੱਤੇ ਥੁਕਿਆ ਅਤੇ ਫ਼ਿਰ ਉਸ ਦੇ ਹੱਥ ਵਿੱਚ ਫ਼ੜਾਈ ਹੋਈ ਸੋਟੀ ਨੂੰ ਖੋਹਕੇ ਉਸ ਦੇ ਨਾਲ ਕਿੰਨੀ ਵਾਰੀ ਉਸ ਦੇ ਸਿਰ ਤੇ ਸੱਟ ਮਾਰੀ।"
30 E, cuspindo nele, tomaram-lhe a cana, e batiam-lhe na cabeça.
31 ਜਦ ਉਹ ਉਸ ਨਾਲ ਮਸਖਰੀ ਕਰ ਹਟੇ ਤਾਂ ਉਨ੍ਹਾਂ ਨੇ ਉਹ ਲਾਲ ਚੋਗਾ ਉਸਤੋਂ ਲਾਹਕੇ, ਉਸ ਦੇ ਕੱਪੜੇ ਉਸ ਨੂੰ ਪੁਆਏ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਉਸ ਨੂੰ ਲੈ ਗਏ।"
31 E, depois de o terem zombado, tomaram-lhe o manto, e puseram-lhe as suas próprias vestes e o levaram para crucificá-lo.
32 ਯਿਸੂ ਦਾ ਸਲੀਬ ਤੇ ਮਾਰਿਆ ਜਾਣਾ ਜਦੋਂ ਸਿਪਾਹੀ ਯਿਸੂ ਨੂੰ ਸ਼ਹਿਰ ਤੋਂ ਬਾਹਰ ਲੈ ਜਾ ਰਹੇ ਸਨ, ਉਨ੍ਹਾਂ ਨੇ ਕੁਰੇਨੀ ਦੇ ਸ਼ਮਊਨ ਨੂੰ ਵੇਖਿਆ, ਅਤੇ ਉਸ ਨੂੰ ਯਿਸੂ ਦੀ ਸਲੀਬ ਚੁੱਕਣ ਲਈ ਮਜਬੂਰ ਕੀਤਾ।"
32 E saindo, eles encontraram um homem cireneu, chamado Simão, a quem obrigaram a levar a sua cruz.
33 ਉਹ ਗਲਗਥਾ ਨਾਉਂ ਦੀ ਜਗ੍ਹਾ ਤੇ ਪਹੁੰਚੇ ਜਿਸਦਾ ਅਰਥ ਹੈ “ਖੋਪਰੀ ਦੀ ਥਾਂ।”"
33 E, eles chegando a um lugar chamado Gólgota, que quer dizer: lugar da caveira,
34 ਉੱਥੇ, ਉਨ੍ਹਾਂ ਨੇ ਯਿਸੂ ਨੂੰ ਪਿਤ ਨਾਲ ਮਿਸ਼੍ਰਿਤ ਮੈਅ ਪੀਣ ਨੂੰ ਦਿੱਤੀ। ਪਰ ਇਸਦਾ ਸੁਆਦ ਦੇਖਣ ਤੋਂ ਬਾਦ, ਉਸ ਨੇ ਇਸ ਨੂੰ ਪੀਣ ਤੋਂ ਇਨਕਾਰ ਕਰ ਦਿੱਤਾ।"
34 eles deram-lhe para beber vinagre misturado com fel; mas ele, provando-o, não quis beber.
35 ਤਾਂ ਉਨ੍ਹਾਂ ਨੇ ਉਸ ਨੂੰ ਸਲੀਬ ਤੇ ਚੜ੍ਹਾਇਆ ਅਤੇ ਉਸ ਨੂੰ ਕਿੱਲਾਂ ਠੋਕੀਆਂ। ਪਰਚੀਆਂ ਪਾਕੇ ਉਨ੍ਹਾਂ ਨੇ ਆਪਣੇ ਵਿੱਚਕਾਰ ਉਸ ਦੇ ਕੱਪੜੇ ਵੰਡ ਲਏ।"
35 E eles o crucificaram, e repartiram as suas vestes, lançando a sorte; para que pudesse se cumprir o que foi dito pelo profeta: Eles repartiram entre si as minhas vestes, e sobre a minha túnica lançaram a sorte.
36 ਸਿਪਾਹੀ ਉੱਥੇ ਬੈਠੇ ਉਸਦੀ ਪਹਿਰੇਦਾਰੀ ਕਰ ਰਹੇ ਸਨ।"
36 E, sentando-se, o guardavam ali.
37 ਉਨ੍ਹਾਂ ਨੇ ਉਸ ਦੇ ਖਿਲਾਫ਼ ਦੋਸ਼ਾਂ ਦੀ ਨਿਸ਼ਾਨ ਪੱਤਰੀ ਯਿਸੂ ਦੇ ਸਿਰ ਤੇ ਪਾ ਦਿੱਤੀ। ਜਿਸ ਅਤੇ ਲਿਖਿਆ ਸੀ, “ ਇਹ ਯਹੂਦੀਆਂ ਦਾ ਪਾਤਸ਼ਾਹ ਯਿਸੂ ਹੈ।”"
37 E puseram-lhe por cima da cabeça a sua acusação escrita: ESTE É JESUS, O REI DOS JUDEUS.
38 ਯਿਸੂ ਦੇ ਆਸੇ-ਪਾਸੇ ਹੋਰ ਦੋ ਜਣਿਆਂ ਨੂੰ ਸਲੀਬ ਦਿੱਤੀ ਗਈ ਸੀ। ਇੱਕ ਸੱਜੇ ਪਾਸੇ ਅਤੇ ਦੂਜਾ ਖੱਬੇ ਪਾਸੇ।"
38 E foram crucificados com ele dois ladrões, um à direita, e outro à esquerda.
39 ਅਤੇ ਆਉਣ ਜਾਣ ਵਾਲੇ ਲੋਕ ਉਸ ਨੂੰ ਆਉਂਦੇ ਜਾਂਦੇ ਹੋਏ ਤਾਨੇ ਮਾਰਨ ਲੱਗੇ ਅਤੇ ਸਿਰ ਹਿਲਾਕੇ ਕਹਿਣ ਲੱਗੇ,"
39 E os que passavam insultavam ele, sacudindo a sua cabeça,
40 “ਤੂੰ ਜੋ ਕਹਿੰਦਾ ਸੀ ਕਿ ਇਸ ਮੰਦਰ ਨੂੰ ਢਾਹ ਕੇ ਤਿੰਨ ਦਿਨਾਂ ਵਿੱਚ ਦੋਬਾਰਾ ਬਣਾ ਸੱਕਦਾ ਹੈਂ, ਹੁਣ ਆਪਣੇ-ਆਪ ਨੂੰ ਬਚਾ? ਜੇ ਤੁਂ ਸੱਚ ਵਿੱਚ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਲੀਬ ਤੋਂ ਉੱਤਰ ਕੇ ਆਪਣੇ-ਆਪ ਨੂੰ ਬਚਾ।”"
40 e dizendo: Tu que destróis o templo, e em três dias o reedificas, salva-te a ti mesmo. Se tu és o Filho de Deus, desce da cruz.
41 ਇਸ ਤਰ੍ਹਾਂ ਪ੍ਰਧਾਨ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਯਿਸੂ ਦਾ ਮਜ਼ਾਕ ਉਡਾਇਆ"
41 De igual modo também os principais sacerdotes zombando com os escribas, e anciãos, diziam:
42 ਉਨ੍ਹਾਂ ਨੇ ਆਖਿਆ, “ਉਸਨੇ ਹੋਰਨਾਂ ਨੂੰ ਬਚਾਇਆ, ਪਰ ਉਹ ਆਪਣੇ-ਆਪ ਨੂੰ ਨਹੀਂ ਬਚਾ ਸੱਕਦਾ। ਲੋਕ ਉਸ ਨੂੰ ਇਸਰਾਏਲ ਦਾ ਪਾਤਸ਼ਾਹ ਬੁਲਾਉਂਦੇ ਹਨ। ਜੇਕਰ ਉਹ ਪਾਤਸ਼ਾਹ ਹੈ ਤਾਂ ਉਹ ਸਲੀਬ ਤੋਂ ਹੇਠਾਂ ਉਤਰ ਆਵੇ, ਅਤੇ ਅਸੀਂ ਉਸ ਵਿੱਚ ਵਿਸ਼ਵਾਸ ਕਰਾਂਗੇ।"
42 A outros salvou; a si mesmo não pode salvar. Se és o Rei de Israel, desça agora da cruz, e nós acreditaremos nele.
43 ਉਸ ਨੇ ਪਰਮੇਸ਼ੁਰ ਵਿੱਚ ਭਰੋਸਾ ਰੱਖਿਆ। ਜੇਕਰ ਉਹ ਚਾਹੁੰਦਾ ਹੈ ਤਾਂ ਹੁਣ ਪਰਮੇਸ਼ੁਰ ਉਸ ਨੂੰ ਬਚਾਵੇ। ਉਸ ਨੇ ਖੁਦ ਹੀ ਆਖਿਆ ਸੀ, ‘ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।’”"
43 Ele confiou em Deus; liberta-o agora, se ele quiser, pois ele disse: Eu sou o Filho de Deus.
44 ਜੋ ਡਾਕੂ ਯਿਸੂ ਦੇ ਨਾਲ ਸਲੀਬ ਤੇ ਚੜ੍ਹਾਏ ਗਏ ਸਨ, ਉਨ੍ਹਾਂ ਨੇ ਵੀ ਯਿਸੂ ਨੂੰ ਬੇਇੱਜ਼ਤੀ ਵਾਲੇ ਸ਼ਬਦ ਆਖੇ।"
44 E também os ladrões, que foram crucificados com ele lançaram o mesmo insulto.
45 ਯਿਸੂ ਦੀ ਮੌਤ ਦੁਪਿਹਰ ਵੇਲੇ, ਹਨੇਰੇ ਨੇ ਸਾਰੇ ਦੇਸ਼ ਨੂੰ ਢੱਕ ਲਿਆ। ਜੋ ਕਿ ਤਕਰੀਬਨ ਤਿੰਨ ਘੰਟੇ ਰਿਹਾ।"
45 E desde a hora sexta houve trevas sobre toda a terra, até a hora nona.
46 ਤਕਰੀਬਨ ਤਿੰਨ ਵਜੇ ਯਿਸੂ ਨੇ ਉੱਚੀ ਅਵਾਜ਼ ਵਿੱਚ ਪੁਕਾਰਿਆ, “ਏਲੀ-ਏਲੀ ਲਮਾ ਸਬਕਤਾਨੀ?” ਇਸਦਾ ਮਤਲਬ ਸੀ, “ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ ਹੈ?”"
46 E cerca da hora nona bradou Jesus em alta voz, dizendo: Eli, Eli, lamá sabactâni (isto é, meu Deus, meu Deus, por que tu me abandonaste?).
47 ਕੁਝ ਲੋਕ ਜੋ ਉੱਥੇ ਖੜ੍ਹੇ ਸਨ ਉਨ੍ਹਾਂ ਨੇ ਇਹ ਸੁਣਿਆ ਅਤੇ ਲੋਕਾਂ ਕਿਹਾ, “ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ।”"
47 Alguns dos que estavam ali, ouvindo isso, diziam: Este homem chama por Elias.
48 ਤੁਰੰਤ ਹੀ, ਉਨ੍ਹਾਂ ਵਿੱਚੋਂ ਇੱਕ ਬੰਦਾ ਭੱਜਕੇ ਗਿਆ ਅਤੇ ਇੱਕ ਸਪੰਜ ਲੈ ਆਇਆ। ਅਤੇ ਉਸ ਨੂੰ ਸਿਰਕੇ ਵਿੱਚ ਭਿਉਂਇਆ ਅਤੇ ਸਪੰਜ ਨੂੰ ਸੋਟੀ ਤੇ ਬੰਨ੍ਹਿਆ ਅਤੇ ਉਸ ਵਿੱਚੋਂ ਪੀਣ ਲਈ ਯਿਸੂ ਨੂੰ ਦਿੱਤਾ।"
48 E logo um deles correu, tomou uma esponja, e embebeu-a em vinagre, e, pondo-a em uma cana, dava-lhe de beber.
49 ਪਰ ਦੂਜੇ ਲੋਕਾਂ ਨੇ ਆਖਿਆ, “ਇੰਤਜ਼ਾਰ ਕਰੀਏ ਅਤੇ ਵੇਖਿਏ ਕਿ ਕੀ ਏਲੀਯਾਹ ਉਸ ਨੂੰ ਬਚਾਉਣ ਆਉਂਦਾ ਹੈ?”"
49 Os outros disseram: Deixa, vejamos se Elias vem salvá-lo.
50 ਫ਼ੇਰ ਯਿਸੂ ਇੱਕ ਵਾਰ ਬਹੁਤ ਉੱਚੀ ਅਵਾਜ਼ ਨਾਲ ਚੀਕਿਆ ਅਤੇ ਪ੍ਰਾਣ-ਹੀਣ ਹੋ ਗਿਆ।"
50 Jesus, novamente bradando em alta voz, rendeu o espírito.
51 ਜਦੋਂ ਯਿਸੂ ਮਰ ਗਿਆ, ਤਾਂ ਮੰਦਰ ਦਾ ਪੜਦਾ ਉੱਪਰ ਤੋਂ ਹੇਠਾਂ ਤੱਕ ਦੋ ਟੁਕੜਿਆਂ ਵਿੱਚ ਪਾਟ ਗਿਆ। ਧਰਤੀ ਕੰਬ ਗਈ ਅਤੇ ਚੱਟਾਨਾਂ ਤਿੜਕ ਗਈਆਂ ਸਨ।"
51 E eis que o véu do templo se rasgou em dois, de alto a baixo; e tremeu a terra, e fenderam-se as rochas;
52 ਕਬਰਾਂ ਖੁਲ੍ਹ ਗਈਆਂ, ਅਤੇ ਬਹੁਤ ਸਾਰੇ ਪਰਮੇਸ਼ੁਰ ਦੇ ਲੋਕ, ਜੋ ਮਰ ਚੁੱਕੇ ਸਨ ਮੌਤ ਤੋਂ ਉਭਰ ਆਏ।"
52 e os sepulcros se abriram, e muitos corpos de santos que dormiam foram ressuscitados;
53 ਉਹ ਕਬਰਾਂ ਤੋਂ ਬਾਹਰ ਆ ਗਏ, ਯਿਸੂ ਦੇ ਪੂਨਰ-ਉਥਾਨ ਤੋਂ ਬਾਦ, ਉਹ ਪਵਿੱਤਰ ਸ਼ਹਿਰ ਯਰੂਸ਼ਲਮ ਵਿੱਚ ਗਏ ਅਤੇ ਉਹ ਬਹੁਤ ਸਾਰੇ ਲੋਕਾਂ ਨੂੰ ਦਿਖਾਈ ਦਿੱਤੇ।"
53 e, saindo dos sepulcros, depois da sua ressurreição, entraram na cidade santa, e apareceram a muitos.
54 ਸੂਬੇਦਾਰ ਅਤੇ ਉਨ੍ਹਾਂ ਸਿਪਾਹੀਆਂ ਨੇ, ਜਿਨ੍ਹਾਂ ਨੇ ਯਿਸੂ ਦੀ ਪਹਿਰੇਦਾਰੀ ਕੀਤੀ ਸੀ, ਇਹ ਭੂਚਾਲ ਅਤੇ ਇਹ ਸਭ ਘਟਨਾਵਾਂ ਵੇਖੀਆਂ ਤਾਂ ਉਹ ਬਹੁਤ ਘਬਰਾਏ ਅਤੇ ਕਿਹਾ, “ਉਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ।”"
54 Ora, o centurião e os que com ele guardavam a Jesus, vendo o terremoto e as coisas que haviam sucedido, tiveram grande temor, e disseram: Verdadeiramente este era o Filho de Deus.
55 ਬਹੁਤ ਸਾਰੀਆਂ ਔਰਤਾਂ ਵੀ ਉੱਥੇ ਸਨ। ਉਹ ਥੋੜੀ ਦੂਰ ਤੋਂ ਵੇਖ ਰਹੀਆਂ ਸਨ। ਉਹ ਗਲੀਲ ਤੋਂ ਉਸਦੀ ਸੇਵਾ ਕਰਨ ਲਈ ਆਈਆਂ ਸਨ।"
55 E estavam ali muitas mulheres, olhando de longe, que tinham seguido Jesus desde a Galileia para o servir.
56 ਮਰਿਯਮ ਮਗਦਲੀਨੀ, ਯਾਕੂਬ ਅਤੇ ਯੋਸੇਸ ਦੀ ਮਾਤਾ ਮਰਿਯਮ ਅਤੇ ਜ਼ਬਦੀ ਦੇ ਪੁੱਤਰਾਂ ਦੀ ਮਾਤਾ।"
56 Entre as quais estavam Maria Madalena, e Maria, mãe de Tiago e de José, e a mãe dos filhos de Zebedeu.
57 ਯਿਸੂ ਨੂੰ ਦਫ਼ਨਾਉਣਾ ਉਸ ਸ਼ਾਮ, ਯੂਸੁਫ਼ ਨਾਉਂ ਦਾ ਇੱਕ ਅਮੀਰ ਆਦਮੀ ਪਿਲਾਤੁਸ ਕੋਲ ਆਇਆ। ਯੂਸੁਫ਼ ਅਰੀਮਥੈਆ ਤੋਂ ਸੀ, ਅਤੇ ਉਹ ਵੀ ਯਿਸੂ ਦਾ ਚੇਲਾ ਸੀ। ਉਸ ਨੇ ਪਿਲਾਤੁਸ ਤੋਂ ਯਿਸੂ ਦਾ ਸ਼ਰੀਰ ਮੰਗਿਆ। ਪਿਲਾਤੁਸ ਨੇ ਯਿਸੂ ਦੀ ਲੋਥ ਉਸ ਨੂੰ ਦੇ ਦੇਣ ਲਈ ਆਪਣੇ ਸੈਨਕਾਂ ਨੂੰ ਹੁਕਮ ਦਿੱਤਾ।"
57 Ao anoitecer, veio um homem rico de Arimateia, chamado José, que também era discípulo de Jesus.
58 ਯੂਸੁਫ਼ ਨੇ ਸ਼ਰੀਰ ਲਿਆ ਅਤੇ ਉਸ ਨੂੰ ਨਵੇਂ ਮਹੀਨ ਕੱਪੜੇ ਵਿੱਚ ਲਪੇਟਿਆ।"
58 E ele foi a Pilatos e pediu o corpo de Jesus. Então Pilatos mandou que o corpo lhe fosse entregue.
59 ਯੂਸੁਫ਼ ਨੇ ਯਿਸੂ ਦੇ ਸ਼ਰੀਰ ਨੂੰ ਉਸਦੀ ਨਵੀਂ ਕਬਰ ਵਿੱਚ ਰੱਖਿਆ ਜਿਹੜੀ ਉਸ ਨੇ ਚੱਟਾਨ ਵਿੱਚ ਤਰਾਸ਼ੀ ਹੋਈ ਸੀ। ਫ਼ਿਰ ਉਸ ਨੇ ਕਬਰ ਦਾ ਪ੍ਰਵੇਸ਼ ਦੁਆਰ ਵੱਡੇ ਪੱਥਰ ਨਾਲ ਢੱਕ ਦਿੱਤਾ ਅਤੇ ਚੱਲਿਆ ਗਿਆ।"
59 E José, tomando o corpo, envolveu-o em pano limpo de linho,
60 ਮਰਿਯਮ ਮਗਦਲੀਨੀ ਅਤੇ ਮਰਿਯਮ ਨਾਉਂ ਦੀ ਦੂਜੀ ਔਰਤ ਉੱਥੇ ਹੀ ਕਬਰ ਦੇ ਸਾਹਮਣੇ ਬੈਠੀਆਂ ਰਹੀਆਂ।"
60 e o deitou no seu próprio túmulo novo, que havia esculpido em rocha; e, rodando uma grande pedra para a porta do sepulcro, partiu.
61 ਯਿਸੂ ਦੀ ਕਬਰ ਦੀ ਰਾਖੀ ਉਹ ਦਿਨ, ਤਿਆਰੀ ਦਾ ਦਿਨ ਕਹਾਉਂਦਾ ਸੀ। ਅਗਲੇ ਦਿਨ ਪ੍ਰਧਾਨ ਜਾਜਕ, ਅਤੇ ਫ਼ਰੀਸੀ ਇਕੱਠੇ ਹੋਕੇ ਪਿਲਾਤੁਸ ਕੋਲ ਆਏ ਅਤੇ ਬੋਲੇ,"
61 E estavam ali Maria Madalena e a outra Maria, assentadas defronte do sepulcro.
62 “ਮਹਾਰਾਜ, ਸਾਨੂੰ ਯਾਦ ਹੈ ਕਿ ਜਦੋਂ ਉਹ ਜਿਉਂਦਾ ਸੀ ਉਸ ਦਗਾਬਾਜ਼ ਨੇ ਆਖਿਆ ਸੀ, ‘ਤਿੰਨ ਦਿਨਾਂ ਬਾਦ, ਮੈਂ ਮੌਤ ਤੋਂ ਜੀਅ ਉੱਠਾਂਗਾ।’"
62 No dia seguinte, que seguiu o dia da preparação, reuniram-se os principais sacerdotes e os fariseus perante Pilatos,
63 ਇਸ ਲਈ ਹੁਕਮ ਦਿਉ ਕਿ ਤਿੰਨ ਦਿਨ ਤੱਕ ਕਬਰ ਦੀ ਧਿਆਨ ਨਾਲ ਪਹਿਰੇਦਾਰੀ ਕੀਤੀ ਜਾਵੇ। ਨਹੀਂ ਤਾਂ, ਉਸ ਦੇ ਚੇਲੇ ਆਕੇ ਉਸਦਾ ਸ਼ਰੀਰ ਲੈ ਜਾ ਸੱਕਦੇ ਹਨ, ਅਤੇ ਫ਼ਿਰ ਲੋਕਾਂ ਨੂੰ ਦੱਸਣਗੇ ਕਿ ਉਹ ਮੌਤ ਤੋਂ ਉੱਠ ਪਿਆ ਹੈ। ਇਹ ਅਖੀਰਲਾ ਪੱਖੰਡ ਪਹਿਲੇ ਨਾਲੋਂ ਵੀ ਭੈੜਾ ਹੋਵੇਗਾ।”"
63 dizendo: Senhor, lembramo-nos de que aquele enganador, quando ainda vivo, disse: Depois de três dias eu vou ressuscitar.
64 ਪਿਲਾਤੁਸ ਨੇ ਆਖਿਆ, “ਤੁਸੀਂ ਕੁਝ ਸਿਪਾਹੀ ਲੈ ਲਵੋ ਅਤੇ ਜਿੰਨੀ ਚੰਗੀ ਤਰ੍ਹਾਂ ਤੁਸੀਂ ਚਾਹੁੰਦੇ ਹੋ ਉਸਦੀ ਕਬਰ ਦੀ ਰਾਖੀ ਕਰੋ।”"
64 Ordena, portanto, que o sepulcro seja protegido até ao terceiro dia, para não suceder que, vindo os discípulos à noite, o furtem e digam ao povo: Ele está ressuscitado dentre os mortos; e assim o último erro será pior do que o primeiro.
65 ਤਦ ਉਹ ਸਾਰੇ ਕਬਰ ਵੱਲ ਗਏ ਅਤੇ ਚੋਰਾਂ ਤੋਂ ਬਚਾਉਣ ਲਈ ਉਸਦੀ ਰਾਖੀ ਕੀਤੀ। ਉਨ੍ਹਾਂ ਨੇ ਕਬਰ ਦੀ ਰਾਖੀ ਲਈ ਕਬਰ ਵਾਲੇ ਪੱਥਰ ਉੱਤੇ ਮੋਹਰ ਲਾਕੇ ਕੁਝ ਸਿਪਾਹੀਆਂ ਨੂੰ ਉੱਥੇ ਬਿਠਾਕੇ ਕਬਰ ਦੀ ਰਾਖੀ ਕਰਵਾਈ।"
65 Disse-lhes Pilatos: Tendes a guarda; Ide e protegei o máximo possível.
66 — ausente —
66 Assim eles foram, e tornaram o sepulcro seguro, selando a pedra, e deixando ali a guarda.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Mateus 27, comparar traduções ou montar um estudo — tudo direto pelo WhatsApp.