Mateus 28

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਯਿਸੂ ਦਾ ਪੁਨਰ ਉਥਾਨ ਜਦੋਂ ਸਬਤ ਦਾ ਦਿਨ ਬੀਤ ਗਿਆ ਤਾਂ ਉਸਤੋਂ ਅਗਲਾ ਦਿਨ ਹਫ਼ਤੇ ਦਾ ਪਹਿਲਾ ਦਿਨ ਸੀ। ਬਹੁਤ ਹੀ ਸਵੇਰੇ, ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਲਈ ਗਈਆਂ।"
1 No fim do sábado, quando já despontava o primeiro dia da semana, Maria Madalena e a outra Maria foram ver o sepulcro.
2 ਉਸ ਵਕਤ ਉੱਥੇ ਬੜਾ ਜ਼ੋਰ ਦਾ ਭੁਚਾਲ ਆਇਆ। ਅਕਾਸ਼ ਤੋਂ ਇੱਕ ਪ੍ਰਭੂ ਦਾ ਦੂਤ ਆਇਆ। ਪ੍ਰਭੂ ਦੇ ਦੂਤ ਨੇ ਉਸ ਕਬਰ ਦੇ ਨੇੜੇ ਆਕੇ ਉਸ ਦੇ ਉੱਪਰੋਂ ਉਹ ਵੱਡਾ ਪੱਥਰ ਰੇੜ੍ਹਕੇ ਪਾਸੇ ਕੀਤਾ ਤੇ ਉਸ ਪੱਥਰ ਦੇ ਉੱਪਰ ਖੁਦ ਜਾਕੇ ਬੈਠ ਗਿਆ।"
2 E eis que houvera um grande terremoto; pois um anjo do Senhor descera do céu e, chegando-se, removera a pedra e estava sentado sobre ela.
3 ਉਸ ਦੂਤ ਦਾ ਰੂਪ ਬਿਜਲੀ ਵਾਂਗ ਚਮਕਦਾ ਸੀ ਅਤੇ ਉਸ ਦੇ ਕੱਪੜੇ ਬਰਫ਼ ਵਰਗੇ ਸਫ਼ੇਦ ਸਨ।"
3 o seu aspecto era como um relâmpago, e as suas vestes brancas como a neve.
4 ਕਬਰ ਦੀ ਪਹਿਰੇਦਾਰੀ ਕਰਦੇ ਸਿਪਾਹੀ ਦੂਤ ਨੂੰ ਵੇਖਕੇ ਬਹੁਤ ਡਰ ਗਏ। ਉਹ ਇੰਨਾ ਡਰੇ ਕਿ ਡਰ ਦੇ ਮਾਰੇ ਕੰਬਣ ਲੱਗੇ ਅਤੇ ਬੇਹੋਸ਼ ਹੋ ਗਏ।"
4 E de medo dele tremeram os guardas, e ficaram como mortos.
5 ਦੂਤ ਨੇ ਉਨ੍ਹਾਂ ਔਰਤਾਂ ਨੂੰ ਕਿਹਾ, “ਤੁਸੀਂ ਨਾ ਡਰੋ, ਮੈਂ ਜਾਣਦਾ ਹਾਂ ਕਿ ਤੁਸੀਂ ਉਸ ਯਿਸੂ ਨੂੰ ਲੱਭ ਰਹੀਆਂ ਹੋ ਜਿਸ ਨੂੰ ਸਲੀਬ ਦਿੱਤੀ ਗਈ ਸੀ।"
5 Mas o anjo disse às mulheres: Não temais vós; pois eu sei que buscais a Jesus, que foi crucificado.
6 ਪਰ ਯਿਸੂ ਇੱਥੇ ਨਹੀਂ ਹੈ, ਕਿਉਂਕਿ, ਜਿਵੇ ਉਸ ਨੇ ਕਿਹਾ ਸੀ, ਉਹ ਮੌਤ ਤੋਂ ਉਭਾਰਿਆ ਗਿਆ ਹੈ। ਆਓ ਅਤੇ ਵੇਖੋ ਜਿਸ ਥਾਂ ਤੇ ਉਸਦਾ ਸ਼ਰੀਰ ਰੱਖਿਆ ਗਿਆ ਸੀ।"
6 Não está aqui, porque ressurgiu, como ele disse. Vinde, vede o lugar onde jazia;
7 ਅਤੇ ਜਲਦੀ ਜਾਕੇ ਉਸ ਦੇ ਚੇਲਿਆਂ ਨੂੰ ਆਖੋ, ‘ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਉਹ ਗਲੀਲੀ ਵੱਲ ਜਾ ਰਿਹਾ ਹੈ। ਉਹ ਤੁਹਾਡੇ ਪਹੁੰਚਣ ਤੋਂ ਪਹਿਲਾਂ ਉੱਥੇ ਮੌਜੂਦ ਹੋਵੇਗਾ ਅਤੇ ਉੱਥੇ ਤੁਸੀਂ ਉਸ ਨੂੰ ਵੇਖੋਂਗੀਆਂ।’ ਮੈਂ ਤੁਹਾਨੂੰ ਇਹੀ ਦੱਸਣ ਲਈ ਆਇਆ ਸੀ।”"
7 e ide depressa, e dizei aos seus discípulos que ressurgiu dos mortos; e eis que vai adiante de vós para a Galiléia; ali o vereis. Eis que vo-lo tenho dito.
8 ਉਹ ਔਰਤਾਂ ਛੇਤੀ ਹੀ ਕਬਰ ਤੋਂ ਵਿਦਾ ਹੋ ਗਈਆਂ। ਭਾਵੇਂ ਉਹ ਡਰੀਆਂ ਹੋਈਆਂ ਸਨ ਪਰ ਉਹ ਖੁਸ਼ ਵੀ ਬੜੀਆਂ ਹੋਈਆਂ। ਉਹ ਉਸ ਦੇ ਚੇਲਿਆਂ ਨੂੰ ਇਹ ਖਬਰ ਦੱਸਣ ਲਈ ਗਈਆਂ।"
8 E, partindo elas pressurosamente do sepulcro, com temor e grande alegria, correram a anunciá-lo aos discípulos.
9 ਜਦੋਂ ਉਹ ਚੇਲਿਆਂ ਨੂੰ ਖਬਰ ਦੇਣ ਵਾਸਤੇ ਨਸੀਆਂ ਜਾ ਰਹੀਆਂ ਸਨ, ਅਚਾਨਕ ਉੱਥੇ ਯਿਸੂ ਉਨ੍ਹਾਂ ਸਾਹਮਣੇ ਖਲੋ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਸ਼ੁਭਕਾਮਨਾਵਾਂ!” ਉਹ ਉਸ ਕੋਲ ਗਈਆਂ ਅਤੇ ਉਸ ਦੇ ਚਰਨ ਫ਼ੜ ਲਏ ਅਤੇ ਉਸਦੀ ਉਪਾਸਨਾ ਕੀਤੀ।"
9 E eis que Jesus lhes veio ao encontro, dizendo: Salve. E elas, aproximando-se, abraçaram-lhe os pés, e o adoraram.
10 ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਡਰੋ ਨਾ, ਜਾਓ ਅਤੇ ਮੇਰੇ ਭਰਾਵਾਂ ਨੂੰ ਆਖੋ ਕਿ ਗਲੀਲੀ ਵੱਲ ਜਾਣ। ਉਹ ਮੈਨੂੰ ਉੱਥੇ ਵੇਖਣਗੇ।”"
10 Então lhes disse Jesus: Não temais; ide dizer a meus irmãos que vão para a Galiléia; ali me verão.
11 ਯਹੂਦੀ ਆਗੂਆਂ ਨੂੰ ਖਬਰ ਉਹ ਔਰਤਾਂ ਉਸ ਦੇ ਚੇਲਿਆਂ ਨੂੰ ਇਹ ਖਬਰ ਦੇਣ ਚਲੀਆਂ ਗਈਆਂ। ਉਸੇ ਵਕਤ ਕੁਝ ਸਿਪਾਹੀ ਜੋ ਕਬਰ ਦੀ ਰਾਖੀ ਕਰ ਰਹੇ ਸਨ, ਸ਼ਹਿਰ ਵੱਲ ਗਏ। ਉਹ ਪਰਧਾਨ ਜਾਜਕਾਂ ਕੋਲ ਗਏ ਅਤੇ ਜੋ ਕੁਝ ਵਾਪਰਿਆ ਸੀ ਸਭ ਕੁਝ ਉਨ੍ਹਾਂ ਨੂੰ ਦਸਿਆ।"
11 Ora, enquanto elas iam, eis que alguns da guarda foram à cidade, e contaram aos principais sacerdotes tudo quanto havia acontecido.
12 ਫ਼ੇਰ ਪ੍ਰਧਾਨ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਇਕੱਠੇ ਹੋਏ ਅਤੇ ਇੱਕ ਵਿਉਂਤ ਬਣਾਈ। ਉਨ੍ਹਾਂ ਨੇ ਸਿਪਾਹੀਆਂ ਨੂੰ ਬਹੁਤ ਸਾਰਾ ਧਨ ਦਿੱਤਾ।"
12 E congregados eles com os anciãos e tendo consultado entre si, deram muito dinheiro aos soldados,
13 ਉਨ੍ਹਾਂ ਨੇ ਉਨ੍ਹਾਂ ਨੂੰ ਹਿਦਾਇਤ ਦਿੱਤੀ, “ਤੁਸੀਂ ਲੋਕਾਂ ਨੂੰ ਆਖਣਾ: ਰਾਤ ਦੇ ਵਕਤ ਜਦੋਂ ਅਸੀਂ ਸੌਂ ਰਹੇ ਸਾਂ, ਯਿਸੂ ਦੇ ਚੇਲੇ ਆਏ ਅਤੇ ਉਸਦਾ ਸ਼ਰੀਰ ਚੋਰੀ ਕਰਕੇ ਲੈ ਗਏ।"
13 e ordenaram-lhes que dissessem: Vieram de noite os seus discípulos e, estando nós dormindo, furtaram-no.
14 ਜੇਕਰ ਰਾਜਪਾਲ ਇਸ ਗੱਲ ਬਾਰੇ ਜਾਣ ਜਾਵੇਗਾ ਤਾਂ ਅਸੀਂ ਉਸ ਨੂੰ ਨਿਸ਼ਚਿੰਤ ਕਰ ਦੇਵਾਂਗੇ ਅਤੇ ਤੁਹਾਨੂੰ ਮੁਸੀਬਤ ਤੋਂ ਦੂਰ ਰੱਖਾਂਗੇ।”"
14 E, se isto chegar aos ouvidos do governador, nós o persuadiremos, e vos livraremos de cuidado.
15 ਤਾਂ ਸਿਪਾਹੀਆਂ ਨੇ ਪੈਸੇ ਲੈ ਲਏ ਅਤੇ ਦਿੱਤੀਆਂ ਹੋਈਆਂ ਹਿਦਾਇਤਾਂ ਅਨੁਸਾਰ ਹੀ ਕੀਤਾ। ਇਹ ਗੱਲ ਅੱਜ ਵੀ ਆਮਤੌਰ ਤੇ ਯਹੂਦੀਆਂ ਵਿੱਚ ਫ਼ੈਲੀ ਹੋਈ ਹੈ।"
15 Então eles, tendo recebido o dinheiro, fizeram como foram instruídos. E essa história tem-se divulgado entre os judeus até o dia de hoje.
16 ਯਿਸੂ ਦਾ ਆਪਣੇ ਚੇਲਿਆਂ ਨਾਲ ਗੱਲ ਕਰਨਾ ਫ਼ਿਰ ਗਿਆਰਾਂ ਚੇਲੇ ਗਲੀਲੀ ਨੂੰ ਵਿਦਾ ਹੋ ਗਏ ਅਤੇ ਉਸ ਪਹਾੜੀ ਤੇ ਆ ਗਏ ਜਿੱਥੇ ਯਿਸੂ ਨੇ ਉਨ੍ਹਾਂ ਨੂੰ ਜਾਣ ਵਾਸਤੇ ਹਿਦਾਇਤ ਦਿੱਤੀ ਸੀ।"
16 Partiram, pois, os onze discípulos para a Galiléia, para o monte onde Jesus lhes designara.
17 ਜਦੋਂ ਉਨ੍ਹਾਂ ਨੇ ਉਸ ਨੂੰ ਵੇਖਿਆ, ਉਹ ਉਸ ਅੱਗੇ ਝੁਕ ਗਏ ਅਤੇ ਉਸਦੀ ਉਪਾਸਨਾ ਕੀਤੀ। ਪਰ ਕਈਆਂ ਨੂੰ ਸ਼ੱਕ ਸੀ।"
17 Quando o viram, o adoraram; mas alguns duvidaram.
18 ਫ਼ਿਰ ਯਿਸੂ ਉਨ੍ਹਾਂ ਕੋਲ ਆਇਆ ਅਤੇ ਆਖਿਆ, “ਸਵਰਗ ਅਤੇ ਧਰਤੀ ਦੇ ਸਾਰੇ ਅਧਿਕਾਰ ਮੈਨੂੰ ਦਿੱਤੇ ਗਏ ਹਨ।"
18 E, aproximando-se Jesus, falou-lhes, dizendo: Foi-me dada toda a autoridade no céu e na terra.
19 ਇਸ ਲਈ ਜਾਓ ਅਤੇ ਸਾਰੀਆਂ ਕੌਮਾਂ ਵਿੱਚ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ, ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਉ।"
19 Portanto ide, fazei discípulos de todas as nações, batizando-os em nome do Pai, e do Filho, e do Espírito Santo;
20 ਉਨ੍ਹਾਂ ਨੂੰ ਇਹ ਵੀ ਸਿੱਖਾਵੋ ਕਿ ਉਹ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਨਿਸ਼ਚਿਤ ਹੀ, ਦੁਨੀਆਂ ਦੇ ਅੰਤ ਤੀਕਰ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ।”"
20 ensinando-os a observar todas as coisas que eu vos tenho mandado; e eis que eu estou convosco todos os dias, até a consumação dos séculos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Mateus 28, comparar traduções ou montar um estudo — tudo direto pelo WhatsApp.