Mateus 2

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਜੋਤਸ਼ੀ ਯਿਸੂ ਨੂੰ ਮਿਲਣ ਆਏ ਯਿਸੂ ਯਹੂਦਿਯਾ ਦੇ ਨਗਰ ਬੈਤਲਹਮ ਵਿੱਚ ਜੰਮਿਆ ਸੀ। ਉਹ ਉਸ ਵਕਤ ਜਨਮਿਆ ਸੀ ਜਦੋਂ ਹੇਰੋਦੇਸ ਰਾਜਾ ਸੀ। ਯਿਸੂ ਦੇ ਜਨਮ ਤੋਂ ਬਾਅਦ ਪੂਰਬ ਵੱਲੋਂ ਕੁਝ ਜੋਤਸ਼ੀ ਯਰੂਸ਼ਲਮ ਵਿੱਚ ਆਏ।"
1 Tendo, pois, nascido Jesus em Belém da Judéia, no tempo do rei Herodes, eis que vieram do oriente a Jerusalém uns magos que perguntavam:
2 ਜੋਤਸ਼ੀਆਂ ਨੇ ਲੋਕਾਂ ਨੂੰ ਪੁੱਛਿਆ, “ਨਵਾਂ ਜੁਆਕ ਕਿੱਥੇ ਹੈ ਜੋ ਕਿ ਯਹੂਦੀਆਂ ਦਾ ਰਾਜਾ ਹੈ? ਅਸੀਂ ਤਾਰਾ ਵੇਖਿਆ ਹੈ ਜੋ ਦਰਸਾਉਂਦਾ ਕਿ ਉਹ ਜਨਮਿਆ ਹੈ। ਅਸੀਂ ਤਾਰੇ ਨੂੰ ਪੂਰਬ ਵਿੱਚ ਆਕਾਸ਼ ਵਿੱਚ ਉੱਠਦਿਆਂ ਵੇਖਿਆ। ਅਸੀਂ ਉਸਦੀ ਉਪਾਸਨਾ ਕਰਨ ਲਈ ਆਏ ਹਾਂ।”"
2 Onde está aquele que é nascido rei dos judeus? pois do oriente vimos a sua estrela e viemos adorá-lo.
3 ਜਦੋਂ ਰਾਜਾ ਹੇਰੋਦੇਸ ਅਤੇ ਯਰੂਸ਼ਲਮ ਦੇ ਲੋਕਾਂ ਨੇ ਯਹੂਦੀਆਂ ਦੇ ਰਾਜੇ ਬਾਰੇ ਸੁਣਿਆ, ਤਾਂ ਉਹ ਘਬਰਾ ਗਏ।"
3 O rei Herodes, ouvindo isso, perturbou-se, e com ele toda a Jerusalém;
4 ਹੇਰੋਦੇਸ ਨੇ ਯਹੂਦੀ ਪ੍ਰਧਾਨ ਜਾਜਕਾਂ ਤੇ ਨੇਮ ਦੇ ਉਸਦੇਸ਼ਕਾਂ ਨੂੰ ਇਕੱਠਿਆਂ ਕਰਕੇ, ਉਨ੍ਹਾਂ ਨੂੰ ਪੁੱਛਿਆ ਕਿ ਮਸੀਹ ਕਿੱਥੇ ਜੰਮੇਗਾ?"
4 e, reunindo todos os principais sacerdotes e os escribas do povo, perguntava-lhes onde havia de nascer o Cristo.
5 ਉਨ੍ਹਾਂ ਨੇ ਕਿਹਾ, “ਯਹੂਦਿਯਾ ਦੇ ਬੈਤਲਹਮ ਵਿੱਚ, ਕਿਉਂਕਿ ਨਬੀ ਨੇ ਇਸ ਬਾਰੇ ਪੋਥੀਆਂ ਵਿੱਚ ਲਿਖਿਆ ਹੈ:"
5 Responderam-lhe eles: Em Belém da Judéia; pois assim está escrito pelo profeta:
6 ‘ਹੇ ਬੈਤਲਹਮ, ਯਹੂਦਾਹ ਦੀ ਧਰਤੀ ਵਿੱਚ ਤੂੰ ਯਹੂਦਾਹ ਦੇ ਹਾਕਮਾਂ ਵਿੱਚੋਂ ਬੜਾ ਮਹੱਤਵਪੂਰਣ ਹੈ। ਹਾਂ, ਤੇਰੇ ਵਿੱਚੋਂ ਇੱਕ ਅਜਿਹਾ ਹਾਕਮ ਆਵੇਗਾ, ਜਿਹੜਾ ਮੇਰੇ ਲੋਕਾਂ, ਅਤੇ ਇਸਰਾਏਲ ਦੀ ਅਗਵਾਈ ਕਰੇਗਾ।’”"
6 E tu, Belém, terra de Judá, de modo nenhum és a menor entre as principais cidades de Judá; porque de ti sairá o Guia que há de apascentar o meu povo de Israel.
7 ਫੇਰ ਹੇਰੋਦੇਸ ਨੇ ਪੂਰਬ ਤੋਂ ਆਏ ਜੋਤਸ਼ੀਆਂ ਨੂੰ ਚੁੱਪ ਕੀਤੇ ਬੁਲਾਕੇ ਉਨ੍ਹਾਂ ਕੋਲੋਂ ਠੀਕ-ਠੀਕ ਪਤਾ ਕੀਤਾ ਕਿ ਉਨ੍ਹਾਂ ਨੂੰ ਤਾਰਾ ਪਹਿਲੀ ਵਾਰ ਕਦੋਂ ਦਿਖਾਈ ਦਿੱਤਾ ਸੀ।"
7 Então Herodes chamou secretamente os magos, e deles inquiriu com precisão acerca do tempo em que a estrela aparecera;
8 ਫ਼ੇਰ ਹੇਰੋਦੇਸ ਨੇ ਉਨ੍ਹਾਂ ਨੂੰ ਬੈਤਲਹਮ ਵਿੱਚ, ਇਹ ਕਹਿ ਕੇ ਭੇਜ ਦਿੱਤਾ ਕਿ, “ਜਾਓ ਅਤੇ ਧਿਆਨ ਨਾਲ ਇਸ ਬਾਲਕ ਬਾਰੇ ਪਤਾ ਲਗਾਓ। ਜਦੋਂ ਤੁਸੀਂ ਬਾਲਕ ਨੂੰ ਲੱਭ ਲਵੋਂ, ਤਾਂ ਆਕੇ ਮੈਨੂੰ ਦੱਸ ਦਿਓ, ਤਾਂ ਜੋ ਮੈਂ ਵੀ ਜਾਵਾਂ ਅਤੇ ਉਸਦੀ ਉਪਾਸਨਾ ਕਰਾਂ।”"
8 e enviando-os a Belém, disse-lhes: Ide, e perguntai diligentemente pelo menino; e, quando o achardes, participai-mo, para que também eu vá e o adore.
9 ਉਹ ਰਾਜੇ ਦੀ ਗੱਲ ਸੁਣਕੇ ਚੱਲੇ ਗਏ। ਅਤੇ ਉਹ ਤਾਰਾ, ਜਿਹੜਾ ਉਨ੍ਹਾਂ ਨੇ ਚੜ੍ਹ੍ਹਦੇ ਪਾਸੇ ਦੇਖਿਆ ਸੀ, ਜੋਤਸ਼ੀਆਂ ਨੇ ਉਸ ਤਾਰੇ ਦਾ ਪਿੱਛਾ ਕੀਤਾ। ਤਾਰੇ ਨੇ ਉਨ੍ਹਾਂ ਦੀ ਉਦੋਂ ਤੱਕ ਅਗਵਾਈ ਕੀਤੀ, ਜਦੋਂ ਤੱਕ ਕਿ ਉਹ ਉਸ ਜਗ਼੍ਹਾ ਉੱਤੇ ਆਕੇ ਨਹੀਂ ਰੁਕ ਗਿਆ ਜਿੱਥੇ ਉਹ ਬਾਲਕ ਸੀ।"
9 Tendo eles, pois, ouvido o rei, partiram; e eis que a estrela que tinham visto quando no oriente ia adiante deles, até que, chegando, se deteve sobre o lugar onde estava o menino.
10 ਜੋਤਸ਼ੀ ਉਦੋਂ ਬਹੁਤ ਖੁਸ਼ ਸਨ ਜਦੋਂ ਉਨ੍ਹਾਂ ਨੇ ਤਾਰਾ ਵੇਖਿਆ।"
10 Ao verem eles a estrela, regozijaram-se com grande alegria.
11 ਉਨ੍ਹਾਂ ਨੇ ਉਸ ਘਰ ਵਿੱਚ ਜਾਕੇ ਬਾਲਕ ਨੂੰ ਉਸਦੀ ਮਾਤਾ ਮਰਿਯਮ ਨਾਲ ਦੇਖਿਆ ਅਤੇ ਪੈਰੀਂ ਪੈਕੇ ਉਸ ਨੂੰ ਮੱਥਾ ਟੇਕਿਆ। ਉਨ੍ਹਾਂ ਨੇ ਆਪਣੀਆਂ ਥੈਲੀਆਂ ਖੋਲ੍ਹੀਆਂ ਅਤੇ ਸੋਨੇ, ਲੁਬਾਣ ਅਤੇ ਗੰਧਰਸ ਦੀਆਂ ਸੁਗਾਤਾਂ ਭੇਂਟ ਕੀਤੀਆਂ ਜਿਹੜੀਆਂ ਉਹ ਬਾਲਕ ਵਾਸਤੇ ਲਿਆਏ ਸਨ।"
11 E entrando na casa, viram o menino com Maria sua mãe e, prostrando-se, o adoraram; e abrindo os seus tesouros, ofertaram-lhe dádivas: ouro incenso e mirra.
12 ਪਰ ਸੁਫਨੇ ਵਿੱਚ ਪਰਮੇਸ਼ੁਰ ਨੇ ਜੋਤਸ਼ੀਆਂ ਨੂੰ ਖਬਰਦਾਰ ਕੀਤਾ ਕਿ ਉਹ ਹੇਰੋਦੇਸ ਕੋਲ ਫੇਰ ਨਾ ਜਾਣ। ਤਾਂ ਉਹ ਹੋਰ ਰਸਤੇ ਆਪਣੇ ਦੇਸ਼ ਨੂੰ ਮੁੜ ਗਏ।"
12 Ora, sendo por divina revelação avisados em sonhos para não voltarem a Herodes, regressaram à sua terra por outro caminho.
13 ਯਿਸੂ ਆਪਣੇ ਮਾਤਾ ਪਿਤਾ ਨਾਲ ਮਿਸਰ ਨੂੰ ਜਦੋਂ ਜੋਤਸ਼ੀ ਦੂਰ ਚੱਲੇ ਗਏ, ਤਾਂ ਪ੍ਰਭੂ ਦੇ ਦੂਤ ਨੇ ਯੂਸੁਫ ਦੇ ਸੁਫਨੇ ਵਿੱਚ ਦਰਸ਼ਨ ਦੇਕੇ ਆਖਿਆ, “ਉੱਠ! ਬਾਲਕ ਤੇ ਉਸਦੀ ਮਾਤਾ ਨੂੰ ਲੈ ਕੇ ਮਿਸਰ ਦੇਸ਼ ਵਿੱਚ ਚੱਲਾ ਜਾ। ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹਿਣਾ ਕਿਉਂਕਿ ਹੇਰੋਦੇਸ ਬਾਲਕ ਨੂੰ ਮਾਰਣ ਵਾਸਤੇ ਲੱਭੇਗਾ।”"
13 E, havendo eles se retirado, eis que um anjo do Senhor apareceu a José em sonho, dizendo: Levanta-te, toma o menino e sua mãe, foge para o Egito, e ali fica até que eu te fale; porque Herodes há de procurar o menino para o matar.
14 ਤਾਂ ਯੂਸੁਫ ਉੱਠਿਆ ਰਾਤੋ-ਰਾਤ ਬਾਲਕ ਅਤੇ ਉਸਦੀ ਮਾਤਾ ਨੂੰ ਨਾਲ ਲੈ ਕੇ ਮਿਸਰ ਵੱਲ ਤੁਰ ਪਿਆ।"
14 Levantou-se, pois, tomou de noite o menino e sua mãe, e partiu para o Egito.
15 ਯੂਸੁਫ਼ ਹੇਰੋਦੇਸ ਦੇ ਮਰਨ ਤੱਕ ਮਿਸਰ ਵਿੱਚ ਹੀ ਰਿਹਾ। ਇਹ ਇਸ ਲਈ ਵਾਪਰਿਆ ਤਾਂ ਕਿ ਜਿਹੜਾ ਬਚਨ ਪ੍ਰਭੂ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਉਹ ਪੂਰਾ ਹੋਵੇ: ਪ੍ਰਭੂ ਨੇ ਆਖਿਆ, “ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਸੱਦਿਆ।”"
15 e lá ficou até a morte de Herodes, para que se cumprisse o que fora dito da parte do Senhor pelo profeta: Do Egito chamei o meu Filho.
16 ਹੇਰੋਦੇਸ ਨੇ ਬੈਤਲਹਮ ਦੇ ਸਭ ਬਾਲ ਮੁੰਡਿਆਂ ਨੂੰ ਮਾਰ ਸੁੱਟਿਆ ਜਦੋਂ ਹੇਰੋਦੇਸ ਨੂੰ ਇਹ ਸਮਝ ਆਈ ਕਿ ਉਸ ਨੂੰ ਜੋਤਸ਼ੀਆਂ ਦੁਆਰਾ ਧੋਖਾ ਦਿੱਤਾ ਗਿਆ ਹੈ, ਤਾਂ ਉਸ ਨੂੰ ਬੜਾ ਕ੍ਰੋਧ ਆਇਆ। ਫ਼ੇਰ ਉਸ ਨੇ ਬੈਤਲਹਮ ਅਤੇ ਆਸੇ-ਪਾਸੇ ਦੇ ਸਾਰੇ ਇਲਾਕਿਆਂ ਦੇ ਬਾਲਕਾਂ ਨੂੰ ਮਾਰਨ ਦਾ ਹੁਕਮ ਦੇ ਦਿੱਤਾ। ਉਸ ਨੇ ਦੋ ਸਾਲ ਅਤੇ ਇਸਤੋਂ ਛੋਟੀ ਉਮਰ ਦੇ ਬਾਲਕਾਂ ਨੂੰ ਮਾਰ ਦੇਣ ਦਾ ਹੁਕਮ ਦੇ ਦਿੱਤਾ ਕਿਉਂਕਿ ਉਸ ਨੇ ਜੋਤਸ਼ੀਆਂ ਤੋਂ ਜਨਮ ਦੇ ਸਹੀ ਸਮੇਂ ਦਾ ਪਤਾ ਲਾਇਆ ਸੀ।"
16 Cumpriu-se então o que fora dito pelo profeta Jeremias:
17 ਤਾਂ ਨਬੀ ਯਿਰਮਿਯਾਹ ਦੁਆਰਾ ਬੋਲਿਆ ਪਰਮੇਸ਼ੁਰ ਦਾ ਸ਼ਬਦ ਪੂਰਾ ਹੋ ਗਿਆ ਸੀ:"
17 — ausente —
18 “ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ। ਰੋਣਾ ਅਤੇ ਵੱਡੇ ਵਿਰਲਾਪ ਨਾਲ ਰਾਖੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ ਅਤੇ ਤਸੱਲੀ ਨਹੀਂ ਚਾਹੁੰਦੀ, ਕਿਉਂਕਿ ਉਸ ਦੇ ਬੱਚੇ ਮਰ ਚੁੱਕੇ ਹਨ।”"
18 Em Ramá se ouviu uma voz, lamentação e grande pranto: Raquel chorando os seus filhos, e não querendo ser consolada, porque eles já não existem.
19 ਯੂਸੁਫ਼ ਅਤੇ ਮਰਿਯਮ ਮਿਸਰ ਤੋਂ ਮੁੜੇ ਹੇਰੋਦੇਸ ਦੇ ਮਰਨ ਤੋਂ ਬਾਅਦ, ਪ੍ਰਭੂ ਦਾ ਇੱਕ ਦੂਤ ਮਿਸਰ ਵਿੱਚ ਯੂਸੁਫ਼ ਦੇ ਸੁਪਨੇ ਵਿੱਚ ਪ੍ਰਗਟਿਆ।"
19 Mas tendo morrido Herodes, eis que um anjo do Senhor apareceu em sonho a José no Egito,
20 ਦੂਤ ਨੇ ਆਖਿਆ, “ਉੱਠ! ਬਾਲਕ ਅਤੇ ਉਸਦੀ ਮਾਤਾ ਨੂੰ ਲੈ ਕੇ ਇਸਰਾਏਲ ਦੇ ਦੇਸ਼ ਨੂੰ ਜਾ। ਕਿਉਂਕਿ ਜਿਹੜੇ ਲੋਕ ਬਾਲਕ ਨੂੰ ਮਾਰਨਾ ਚਾਹੁੰਦੇ ਸਨ ਉਹ ਹੁਣ ਮਰ ਚੁੱਕੇ ਹਨ।”"
20 dizendo: Levanta-te, toma o menino e sua mãe e vai para a terra de Israel; porque já morreram os que procuravam a morte do menino.
21 ਤਦ ਉਹ ਤਿਆਰ ਹੋਇਆ ਅਤੇ ਬਾਲਕ ਅਤੇ ਉਸਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇਸ਼ ਨੂੰ ਚੱਲਿਆ ਗਿਆ।"
21 Então ele se levantou, tomou o menino e sua mãe e foi para a terra de Israel.
22 ਜਦੋਂ ਯੂਸੁਫ਼ ਨੇ ਸੁਣਿਆ ਕਿ ਅਰਕਿਲਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੀ ਮੌਤ ਤੋਂ ਬਾਅਦ ਰਾਜਾ ਬਣ ਗਿਆ ਹੈ ਤਾਂ ਉਹ ਉੱਥੇ ਜਾਣ ਤੋਂ ਡਰਦਾ ਸੀ। ਪਰ ਸੁਪਨੇ ਵਿੱਚ ਪਰਮੇਸ਼ੁਰ ਦੁਆਰਾ ਖ਼ਬਰ ਪਾਕੇ ਉਹ ਗਲੀਲ ਦੇ ਇਲਾਕੇ ਨੂੰ ਚੱਲਿਆ ਗਿਆ।"
22 Ouvindo, porém, que Arquelau reinava na Judéia em lugar de seu pai Herodes, temeu ir para lá; mas avisado em sonho por divina revelação, retirou-se para as regiões da Galiléia,
23 ਯੂਸੁਫ਼ ਨਾਸਰਤ ਨਾਮ ਦੇ ਇੱਕ ਨਗਰ ਵਿੱਚ ਜਾ ਵਸਿਆ ਅਤੇ ਇਸਨੇ ਉਹ ਬਚਨ ਪੂਰਾ ਕਰ ਦਿੱਤਾ ਜਿਹੜਾ ਪਰਮੇਸ਼ੁਰ ਨੇ ਨਬੀਆਂ ਰਾਹੀਂ ਆਖਿਆ ਸੀ। ਕਿ ਉਹ ਇੱਕ ਨਾਸਰੀ ਅਖਵਾਏਗਾ।"
23 e foi habitar numa cidade chamada Nazaré; para que se cumprisse o que fora dito pelos profetas: Ele será chamado nazareno.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Mateus 2, comparar traduções ou montar um estudo — tudo direto pelo WhatsApp.