Mateus 3
Punjabi Bible (GL_PUNJABI) vs VC
VC Versão Católica
1 ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਕੰਮ ਉਨ੍ਹਾਂ ਦਿਨਾਂ ਵਿੱਚ, ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਯਹੂਦਿਯਾ ਦੇ ਉਜਾੜ ਵਿੱਚ ਪ੍ਰਚਾਰ ਕਰਨਾ ਸ਼ੁਰੂ ਕੀਤਾ।"
1 Naqueles dias, apareceu João Batista, pregando no deserto da Judéia.
2 ਉਸ ਨੇ ਆਖਿਆ, “ਆਪਣੇ ਦਿਲ ਅਤੇ ਜੀਵਨ ਬਦਲੋ, ਕਿਉਂਕਿ ਸੁਰਗ ਦਾ ਰਾਜ ਜਲਦੀ ਹੀ ਆ ਰਿਹਾ ਹੈ।”"
2 Dizia ele: Fazei penitência porque está próximo o Reino dos céus.
3 ਯੂਹੰਨਾ ਬਪਤਿਸਮਾ ਦੇਣ ਵਾਲਾ ਉਹੀ ਹੈ ਜਿਸਦੇ ਬਾਰੇ ਯਸਾਯਾਹ ਨਬੀ ਦੀ ਜ਼ਬਾਨੀ ਆਖਿਆ ਗਿਆ ਸੀ। ਯਸਾਯਾਹ ਨੇ ਕਿਹਾ: “ਉਜਾੜ ਵਿੱਚ ਇੱਕ ਮਨੁੱਖ ਹੋਕਾ ਦੇ ਰਿਹਾ ਹੈ: ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ; ਉਸ ਦੇ ਰਾਹਾਂ ਨੂੰ ਸਿਧਿਆਂ ਕਰੋ।’”"
3 Este é aquele de quem falou o profeta Isaías, quando disse: Uma voz clama no deserto: Preparai o caminho do Senhor, endireitai as suas veredas {Is 40,3}.
4 ਯੂਹੰਨਾ ਦੇ ਕੱਪੜੇ ਊਂਠ ਦੇ ਵਾਲਾਂ ਤੋਂ ਬਣੇ ਸਨ ਅਤੇ ਚੰਮ ਦੀ ਪੇਟੀ ਉਸ ਦੇ ਲੱਕ ਦੇ ਦੁਆਲੇ ਸੀ। ਅਤੇ ਉਸਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਤ ਸੀ।"
4 João usava uma vestimenta de pêlos de camelo e um cinto de couro em volta dos rins. Alimentava-se de gafanhotos e mel silvestre.
5 ਯਰੂਸ਼ਲਮ, ਸਾਰੇ ਯਹੂਦਿਯਾ ਅਤੇ ਯਰਦਨ ਨਦੀ ਦੇ ਆਸੇ-ਪਾਸੇ ਦੀਆਂ ਥਾਵਾਂ ਦੇ ਸਭ ਲੋਕ ਉਸਦਾ ਪ੍ਰਚਾਰ ਸੁਣਨ ਲਈ ਆਏ।"
5 Pessoas de Jerusalém, de toda a Judéia e de toda a circunvizinhança do Jordão vinham a ele.
6 ਲੋਕਾਂ ਨੇ ਆਪਣੇ ਪਾਪ ਕਬੂਲ ਕੀਤੇ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।"
6 Confessavam seus pecados e eram batizados por ele nas águas do Jordão.
7 ਪਰ ਜਦੋਂ ਉਸ ਨੇ ਵੇਖਿਆ ਕਿ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਥੇਰੇ ਉਸ ਕੋਲੋਂ ਬਪਤਿਸਮਾ ਲੈਣ ਆਏ ਹਨ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਸਾਰੇ ਸੱਪ ਹੋ! ਤੁਹਾਨੂੰ ਪਰਮੇਸ਼ੁਰ ਦੇ ਆਉਣ ਵਾਲੇ ਕਰੋਪ ਤੋਂ ਭੱਜਣਾ ਕਿਸਨੇ ਦੱਸਿਆ ਹੈ?"
7 Ao ver, porém, que muitos dos fariseus e dos saduceus vinham ao seu batismo, disse-lhes: Raça de víboras, quem vos ensinou a fugir da cólera vindoura?
8 ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨਾਲ ਇਹ ਦਰਸ਼ਾ ਸੱਕੋਂ ਕਿ ਤੁਸੀਂ ਆਪਣੇ ਜੀਵਨ ਅਤੇ ਮਨ ਬਦਲ ਲਏ ਹਨ।"
8 Dai, pois, frutos de verdadeira penitência.
9 ਆਪਣੇ ਮਨ ਵਿੱਚ ਇਸ ਗੱਲ ਤੇ ਮਾਣ ਕਰਨ ਦੀ ਨਾ ਸੋਚੋ, ‘ਅਸੀਂ ਅਬਰਾਹਾਮ ਦੇ ਬੱਚੇ ਹਾਂ।’ ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਲਈ ਇਨ੍ਹਾਂ ਪੱਥਰਾਂ ਵਿੱਚੋਂ ਬੱਚੇ ਪੈਦਾ ਕਰ ਸੱਕਦਾ ਹੈ।"
9 Não digais dentro de vós: Nós temos a Abraão por pai! Pois eu vos digo: Deus é poderoso para suscitar destas pedras filhos a Abraão.
10 ਰੁੱਖਾਂ ਨੂੰ ਡੇਗਣ ਲਈ ਕੁਹਾੜਾ ਤਿਆਰ ਹੈ, ਹਰ ਉਹ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ, ਵੱਢਿਆ ਜਾਵੇਗਾ ਅਤੇ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ।"
10 O machado já está posto à raiz das árvores: toda árvore que não produzir bons frutos será cortada e lançada ao fogo.
11 “ਮੈਂ ਤਾਂ ਤੁਹਾਨੂੰ ਤੁਹਾਡੇ ਮਨ ਅਤੇ ਜੀਵਨ ਬਦਲਣ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਜਿਹੜਾ ਮੇਰੇ ਪਿੱਛੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਮਹਾਨ ਹੈ ਅਤੇ ਮੈਂ ਤਾਂ ਉਸਦੀ ਜੁੱਤੀ ਚੁੱਕਣ ਦੇ ਵੀ ਯੋਗ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।"
11 Eu vos batizo com água, em sinal de penitência, mas aquele que virá depois de mim é mais poderoso do que eu e nem sou digno de carregar seus calçados. Ele vos batizará no Espírito Santo e em fogo.
12 ਉਸਦੀ ਤੰਗਲੀ ਉਸ ਦੇ ਹੱਥ ਵਿੱਚ ਹੈ। ਉਹ ਕਣਕ ਨੂੰ ਤੂੜੀ ਤੋਂ ਅਲੱਗ ਕਰੇਗਾ। ਉਹ ਕਣਕ ਨੂੰ ਕੋਠੇ ਵਿੱਚ ਜਮਾ ਕਰੇਗਾ। ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਬੁਝਾਈ ਨਹੀਂ ਜਾ ਸੱਕਦੀ।”"
12 Tem na mão a pá, limpará sua eira e recolherá o trigo ao celeiro. As palhas, porém, queimá-las-á num fogo inextinguível.
13 ਯਿਸੂ ਨੂੰ ਯੂਹੰਨਾ ਨੇ ਬਪਤਿਸਮਾ ਦਿੱਤਾ ਫੇਰ ਯਿਸੂ ਯੂਹੰਨਾ ਤੋਂ ਯਰਦਨ ਨਦੀ ਵਿੱਚ ਬਪਤਿਸਮਾ ਲੈਣ ਲਈ ਗਲੀਲ ਤੋਂ ਆਇਆ।"
13 Da Galiléia foi Jesus ao Jordão ter com João, a fim de ser batizado por ele.
14 ਪਰ ਯੂਹੰਨਾ ਨੇ ਇਹ ਕਹਿ ਕਿ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਕਿ, “ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਲੋੜ ਹੈ। ਅਤੇ ਤੂੰ ਮੇਰੇ ਕੋਲ ਕਿਉਂ ਆਇਆ ਹੈਂ?”"
14 João recusava-se: Eu devo ser batizado por ti e tu vens a mim!
15 ਯਿਸੂ ਨੇ ਉਸ ਨੂੰ ਜਵਾਬ ਦਿੱਤਾ, “ਹੁਣ ਤੂੰ ਇਸ ਨੂੰ ਇੰਝ ਹੀ ਹੋਣ ਦੇ। ਜਿਹੜੀਆਂ ਗੱਲਾਂ ਪਰਮੇਸ਼ੁਰ ਕਰਾਉਦਾ ਹੈ ਸਾਨੂੰ ਉਵੇਂ ਹੀ ਕਰਨੀਆਂ ਚਾਹੀਦੀਆਂ ਹਨ।” ਇਉਂ ਯੂਹੰਨਾ ਯਿਸੂ ਨੂੰ ਬਪਤਿਸਮਾ ਦੇਣ ਲਈ ਮੰਨ ਗਿਆ।"
15 Mas Jesus lhe respondeu: Deixa por agora, pois convém cumpramos a justiça completa. Então João cedeu.
16 ਜਿਵੇਂ ਹੀ ਯਿਸੂ ਨੇ ਬਪਤਿਸਮਾ ਲਿਆ ਤਾਂ ਉਹ ਪਾਣੀ ਤੋਂ ਬਾਹਰ ਆ ਗਿਆ। ਉਸ ਲਈ ਅਕਾਸ਼ ਖੁਲ੍ਹ ਗਿਆ ਅਤੇ ਉਸ ਨੇ ਪਰਮੇਸ਼ੁਰ ਦੇ ਆਤਮਾ ਨੂੰ ਘੁੱਗੀ ਵਾਂਗ ਆਪਣੇ ਉੱਪਰ ਉੱਤਰਦਿਆਂ ਵੇਖਿਆ।"
16 Depois que Jesus foi batizado, saiu logo da água. Eis que os céus se abriram e viu descer sobre ele, em forma de pomba, o Espírito de Deus.
17 ਸਵਰਗ ਤੋਂ ਇੱਕ ਬਾਣੀ ਆਈ, ਤੇ ਇਹ ਆਖਿਆ, “ਇਹ ਮੇਰਾ ਪਿਆਰਾ ਪੁੱਤਰ ਹੈ। ਜਿਸਤੋਂ ਮੈਂ ਬਹੁਤ ਪ੍ਰਸੰਨ ਹਾਂ।”"
17 E do céu baixou uma voz: Eis meu Filho muito amado em quem ponho minha afeição.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Mateus 3, comparar traduções ou montar um estudo — tudo direto pelo WhatsApp.