Mateus 5
Punjabi Bible (GL_PUNJABI) vs NAA
NAA Nova Almeida Atualizada 2017
1 ਪਹਾੜੀ ਦੇ ਉਪਦੇਸ਼ ਭੀੜ ਨੂੰ ਵੇਖ ਕੇ ਯਿਸੂ ਪਹਾੜ ਉੱਤੇ ਚੜ੍ਹ੍ਹ ਗਿਆ ਅਤੇ ਜਦ ਬੈਠਾ ਤਾਂ ਉਸ ਦੇ ਚੇਲੇ ਉਸ ਦੇ ਆਸ-ਪਾਸ ਆਏ।"
1 Ao ver as multidões, Jesus subiu ao monte. Ele se assentou e os seus discípulos se aproximaram dele.
2 ਤਦ ਯਿਸੂ ਲੋਕਾਂ ਨੂੰ ਉਪਦੇਸ਼ ਦੇਣ ਲੱਗਾ ਅਤੇ ਉਸ ਨੇ ਆਖਿਆ,"
2 Então ele passou a ensiná-los. Jesus disse:
3 “ਉਹ ਵਡਭਾਗੇ ਹਨ ਜਿਹੜੇ ਆਤਮਾ ਵਿੱਚ ਗਰੀਬ ਹਨ ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੈ।"
3 — Bem-aventurados
4 ਉਹ ਵਡਭਾਗੇ ਹਨ ਜਿਹੜੇ ਸੋਗ ਕਰਦੇ ਹਨ ਕਿਉਂਕਿ ਉਹ ਸ਼ਾਂਤ ਕੀਤੇ ਜਾਣਗੇ।"
4 — Bem-aventurados
5 ਉਹ ਵਡਭਾਗੇ ਹਨ ਜਿਹੜੇ ਦੀਨ ਹਨ ਕਿਉਂਕਿ ਉਹ ਵਾਅਦੇ ਦੀ ਧਰਤੀ ਦੇ ਵਾਰਸ ਹੋਣਗੇ।"
5 — Bem-aventurados os mansos,
6 ਉਹ ਵਡਭਾਗੇ ਹਨ ਜਿਹੜੇ ਧਰਮ ਦੇ ਭੁੱਖੇ ਤੇ ਤਿਹਾਏ ਹਨ ਕਿਉਂਕਿ ਉਹ ਰਜਾਏ ਜਾਣਗੇ।"
6 — Bem-aventurados
7 ਉਹ ਵਡਭਾਗੇ ਹਨ ਜਿਹੜੇ ਮਿਹਰਬਾਨ ਹਨ ਕਿਉਂਕਿ ਉਨ੍ਹਾਂ ਤੇ ਮਿਹਰ ਕੀਤੀ ਜਾਵੇਗੀ।"
7 — Bem-aventurados
8 ਉਹ ਵਡਭਾਗੇ ਹਨ ਜਿਹੜੇ ਦਿਲੋਂ ਸ਼ੁੱਧ ਹਨ ਕਿਉਂਕਿ ਉਹ ਪਰਮੇਸ਼ੁਰ ਨੂੰ ਵੇਖਣਗੇ।"
8 — Bem-aventurados
9 ਉਹ ਵਡਭਾਗੇ ਹਨ ਜਿਹੜੇ ਸ਼ਾਂਤੀ ਲਿਆਉਂਦੇ ਹਨ ਕਿਉਂਕਿ ਉਹ ਪਰਮੇਸ਼ੁਰ ਦੇ ਬੱਚੇ ਅਖਵਾਉਣਗੇ।"
9 — Bem-aventurados
10 ਉਹ ਵਡਭਾਗੇ ਹਨ ਜਿਹੜੇ ਸਹੀ ਕਾਰਜ ਕਰਨ ਦੇ ਕਾਰਣ ਸਤਾਏ ਜਾ ਰਹੇ ਹਨ ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੋਵੇਗਾ।"
10 — Bem-aventurados
11 “ਜਦੋਂ ਲੋਕ ਤੁਹਾਡੀ ਬੇਇੱਜ਼ਤੀ ਕਰਨ ਅਤੇ ਤੁਹਾਡੇ ਵਿਰੁੱਧ ਮਾੜਾ ਬੋਲਣ ਅਤੇ ਤੁਹਾਡੇ ਤੇ ਝੂਠੇ ਦੋਸ਼ ਲਾਉਣ ਕਿਉਂਕਿ ਤੁਸੀਂ ਮੇਰੇ ਚੇਲੇ ਹੋ, ਤਾਂ ਤੁਸੀਂ ਧੰਨ ਹੋ।"
11 — Bem-aventurados são vocês quando, por minha causa, os insultarem e os perseguirem, e, mentindo, disserem todo mal contra vocês.
12 ਖੁਸ਼ ਹੋਵੋ ਅਤੇ ਅਨੰਦ ਮਾਣੋ, ਤੁਸੀਂ ਸਵਰਗ ਵਿੱਚ ਬਹੁਤ ਵੱਡਾ ਫ਼ਲ ਪਾਵੋਗੇ। ਇਸੇ ਤਰ੍ਹਾਂ ਹੀ, ਜੋ ਨਬੀ ਤੁਹਾਥੋਂ ਪਹਿਲਾਂ ਰਹੇ ਉਨ੍ਹਾਂ ਨੂੰ ਵੀ ਲੋਕਾਂ ਨੇ ਕਸ਼ਟ ਦਿੱਤੇ।"
12 Alegrem-se e exultem, porque é grande a sua recompensa nos céus; pois assim perseguiram os profetas que viveram antes de vocês.
13 ਤੁਸੀਂ ਲੂਣ ਅਤੇ ਰੋਸ਼ਨੀ ਵਾਂਗ ਹੋ “ਤੁਸੀਂ ਧਰਤੀ ਦੇ ਲੂਣ ਹੋ। ਪਰ ਜੇਕਰ ਲੂਣ ਬੇਸੁਆਦ ਹੋ ਜਾਵੇ, ਤਾਂ ਇਹ ਫ਼ੇਰ ਕਿਵੇਂ ਸਲੂਣਾ ਹੋ ਸੱਕਦਾ? ਇਹ ਬੇਕਾਰ ਹੈ। ਇਹ ਬਾਹਰ ਸੁੱਟਿਆ ਜਾਵੇ ਅਤੇ ਲੋਕਾਂ ਦੁਆਰਾ ਮਿੱਧਿਆ ਜਾਵੇ।"
13 — Vocês são o sal da terra; ora, se o sal vier a ser insípido, como lhe restaurar o sabor? Para nada mais presta senão para, lançado fora, ser pisado pelos homens.
14 “ਤੁਸੀਂ ਜਗਤ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਤੇ ਬਣਿਆ ਹੋਇਆ ਹੈ ਉਸ ਨੂੰ ਲਕੋਇਆ ਨਹੀਂ ਜਾ ਸੱਕਦਾ।"
14 — Vocês são a luz do mundo. Não se pode esconder uma cidade situada no alto de um monte.
15 ਲੋਕ ਦੀਵਾ ਜਗਾਕੇ ਕਟੋਰੇ ਹੇਠਾਂ ਨਹੀਂ ਰੱਖਦੇ ਉਹ ਇਸ ਨੂੰ ਸ਼ਮਾਦਾਨ ਉੱਤੇ ਰੱਖਦੇ ਹਨ ਤਾਂ ਜੋ ਇਹ ਘਰ ਵਿੱਚ ਰਹਿੰਦੇ ਸਭ ਲੋਕਾਂ ਨੂੰ ਚਾਨਣ ਦੇਵੇ।"
15 Nem se acende uma lamparina para colocá-la debaixo de um cesto, mas num lugar adequado onde ilumina bem todos os que estão na casa.
16 ਇਸੇ ਤਰ੍ਹਾਂ ਹੀ, ਤੁਸੀਂ ਆਪਣਾ ਚਾਨਣ ਲੋਕਾਂ ਨੂੰ ਦੇਖਣ ਦਿਓ ਤਾਂ ਜੋ ਉਹ ਵੀ ਤੁਹਾਡੇ ਚੰਗੇ ਕੰਮ ਵੇਖ ਸੱਕਣ ਅਤੇ ਸਵਰਗ ਵਿੱਚ ਤੁਹਾਡੇ ਪਿਤਾ ਦੀ ਉਸਤਤਿ ਕਰ ਸੱਕਣ।"
16 Assim brilhe também a luz de vocês diante dos outros, para que vejam as boas obras que vocês fazem e glorifiquem o Pai de vocês, que está nos céus.
17 ਯਿਸੂ ਅਤੇ ਪੁਰਾਣੇ ਨੇਮ ਦੀਆਂ ਲਿਖਤਾਂ “ਇਹ ਨਾ ਸੋਚੋ ਕਿ ਮੈਂ ਮੂਸਾ ਦੀ ਸ਼ਰ੍ਹਾ ਜਾਂ ਨਬੀਆਂ ਦੇ ਉਪਦੇਸ਼ਾਂ ਨੂੰ ਨਸ਼ਟ ਕਰਨ ਲਈ ਆਇਆ ਹਾਂ। ਮੈਂ ਉਨ੍ਹਾਂ ਦੇ ਉਪਦੇਸ਼ਾਂ ਨੂੰ ਨਸ਼ਟ ਕਰਨ ਨਹੀਂ ਸਗੋਂ ਉਨ੍ਹਾਂ ਨੂੰ ਸੰਪੂਰਣ ਕਰਨ ਲਈ ਆਇਆ ਹਾਂ।"
17 — Não pensem que vim revogar a Lei ou os Profetas; não vim para revogar, mas para cumprir.
18 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿੰਨਾ ਚਿਰ ਅਕਾਸ਼ ਅਤੇ ਧਰਤੀ ਟਲ ਨਾਂ ਜਾਏ ਸ਼ਰ੍ਹਾ ਵਿੱਚੋਂ ਕੁਝ ਵੀ ਅਲੋਪ ਨਹੀਂ ਹੋਵੇਗਾ। ਜਦ ਤੱਕ ਕਿ ਸਭ ਕੁਝ ਪੂਰਾ ਨਹੀਂ ਹੋਵੇਗਾ ਇੱਕ ਅਖਰ ਜਾਂ ਅਖਰ ਦੀ ਇੱਕ ਬਿੰਦੀ ਵੀ ਨਹੀਂ ਟਲੇਗੀ।"
18 Porque em verdade lhes digo: até que o céu e a terra passem, nem um i ou um til jamais passará da Lei, até que tudo se cumpra.
19 “ਜੇਕਰ ਕੋਈ ਵਿਅਕਤੀ ਅਣਆਗਿਆਕਾਰੀ ਹੈ ਅਤੇ ਦੂਜਿਆਂ ਨੂੰ ਵੀ ਆਗਿਆ ਨਾ ਮੰਨਣ ਦਾ ਉਪਦੇਸ਼ ਦਿੰਦਾ ਹੈ, ਤਾਂ ਉਹ ਸਵਰਗ ਦੇ ਰਾਜ ਵਿੱਚ ਸਭ ਤੋਂ ਘੱਟ ਮਹੱਤਵਪੂਰਣ ਹੋਵੇਗਾ। ਪਰ ਜਿਹੜਾ ਕੋਈ ਹੁਕਮਾਂ ਨੂੰ ਮੰਨੇਗਾ ਅਤੇ ਹੋਰਾਂ ਨੂੰ ਦੱਸੇਗਾ ਉਹ ਸਵਰਗ ਦੇ ਰਾਜ ਵਿੱਚ ਮਹਾਨ ਹੋਵੇਗਾ।"
19 Aquele, pois, que desrespeitar um destes mandamentos, ainda que dos menores, e ensinar os outros a fazer o mesmo, será considerado mínimo no Reino dos Céus; aquele, porém, que os observar e ensinar, esse será considerado grande no Reino dos Céus.
20 ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇ ਤੁਹਾਡੇ ਕੰਮ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਧਰਮ ਨਾਲੋਂ ਵੱਧ ਨਹੀਂ ਹੋਣਗੇ ਤਾਂ ਤੁਸੀਂ ਸਵਰਗ ਦੇ ਰਾਜ ਵਿੱਚ ਕਿਵੇਂ ਵੀ ਨਹੀਂ ਵੜ ਸੱਕੋਂਗੇ।"
20 Porque eu afirmo que, se a justiça de vocês não exceder em muito a dos escribas e fariseus, jamais entrarão no Reino dos Céus.
21 ਯਿਸੂ ਦਾ ਕਰੋਧ ਬਾਰੇ ਉਪਦੇਸ਼ “ਤੁਸੀਂ ਸੁਣਿਆ ਹੋਵੇਗਾ, ਜੋ ਬਹੁਤ ਚਿਰ ਪਹਿਲਾਂ ਸਾਡੇ ਲੋਕਾਂ ਨੂੰ ਕਿਹਾ ਗਿਆ ਸੀ। ਕਿ ‘ਕਿਸੇ ਮਨੁੱਖ ਦਾ ਖੂਨ ਨਾ ਕਰ। ਜਿਹੜਾ ਵਿਅਕਤੀ ਖੂਨ ਕਰੇਗਾ, ਅਦਾਲਤ ਵਿੱਚ ਉਸਦਾ ਨਿਆਂ ਕੀਤਾ ਜਾਵੇਗਾ।’"
21 — Vocês ouviram o que foi dito aos antigos: “Não mate.” E ainda: “Quem matar estará sujeito a julgamento.”
22 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰ ਕੋਈ ਤੁਹਾਡਾ ਭਰਾ ਹੈ। ਕਿਸੇ ਦੂਸਰੇ ਵਿਅਕਤੀ ਤੇ ਕ੍ਰੋਧ ਨਾ ਕਰੋ। ਜੇਕਰ ਤੂੰ ਦੂਸਰੇ ਵਿਅਕਤੀ ਤੇ ਕ੍ਰੋਧ ਕਰੇਂਗਾ, ਤਾਂ ਤੇਰਾ ਨਿਆਂ ਯਹੂਦੀ ਅਦਾਲਤ ਵਿੱਚ ਕੀਤਾ ਜਾਵੇਗਾ। ਜੇਕਰ ਤੂੰ ਕਿਸੇ ਨੂੰ ਗਾਲ੍ਹ ਕੱਢਦਾ ਹੈਂ, ਤਾਂ ਤੇਰਾ ਨਿਰਨਾ ਯਹੂਦੀ ਸਭਾ ਦੁਆਰਾ ਕੀਤਾ ਜਾਵੇਗਾ। ਅਤੇ ਜੇਕਰ ਤੂੰ ਦੂਸਰੇ ਵਿਅਕਤੀ ਨੂੰ ਮੂਰਖ ਕਹਿੰਦਾ ਹੈ, ਤਾਂ ਤੈਨੂੰ ਨਰਕ ਦੀ ਅੱਗ ਦੇ ਖਤਰੇ ਦਾ ਸਾਹਮਣਾ ਕਰਨਾ ਪਵੇਗਾ।"
22 Eu, porém, lhes digo que todo aquele que se irar contra o seu irmão estará sujeito a julgamento; e quem insultar o seu irmão estará sujeito a julgamento do tribunal; e quem o chamar de tolo estará sujeito ao inferno de fogo.
23 “ਸੋ ਜਦੋਂ ਤੂੰ ਪਰਮੇਸ਼ੁਰ ਲਈ ਜਗਵੇਦੀ ਤੇ ਆਪਣੀ ਭੇਂਟ ਚੜ੍ਹਾਉਣ ਲੱਗੇ, ਅਤੇ ਉੱਥੇ ਤੈਨੂੰ ਚੇਤੇ ਆਵੇ ਕਿ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਵਿਰੋਧ ਹੈ।"
23 Portanto, se você estiver trazendo a sua oferta ao altar e lá se lembrar que o seu irmão tem alguma coisa contra você,
24 ਤਾਂ ਓੱਥੇ ਆਪਣੀ ਭੇਟ ਜਗਵੇਦੀ ਦੇ ਸਾਹਮਣੇ ਛੱਡ ਕੇ ਚੱਲਿਆ ਜਾ। ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ ਕਰ ਅਤੇ ਬਾਅਦ ਵਿੱਚ ਆਕੇ ਆਪਣੀ ਭੇਂਟ ਚੜ੍ਹਾ।"
24 deixe diante do altar a sua oferta e vá primeiro reconciliar-se com o seu irmão; e então volte e faça a sua oferta.
25 “ਜੇ ਤੇਰਾ ਦੁਸ਼ਮਣ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਆਪਣੇ ਦੁਸ਼ਮਣ ਨਾਲ ਜਿੰਨੀ ਛੇਤੀ ਹੋ ਸੱਕੇ, ਮਿਲਾਪ ਕਰ ਲੈ। ਜੇਕਰ ਤੂੰ ਅਜਿਹਾ ਨਹੀਂ ਕਰੇਂਗਾ, ਹੋ ਸੱਕਦਾ ਉਹ ਤੈਨੂੰ ਮੁਨਸਫ਼ ਦੇ ਹਵਾਲੇ ਕਰ ਦੇਵੇ। ਅਤੇ ਮੁਨਸਫ਼ ਤੈਨੂੰ ਕੈਦ ਵਿੱਚ ਪਾਉਣ ਲਈ ਪਹਿਰੇਦਾਰਾਂ ਦੇ ਹਵਾਲੇ ਕਰ ਦੇਵੇ।"
25 — Entre em acordo sem demora com o seu adversário, enquanto você está com ele a caminho, para que o adversário não entregue você ao juiz, o juiz entregue você ao oficial de justiça, e você seja jogado na prisão.
26 ਮੈਂ ਤੈਨੂੰ ਸੱਚ ਦੱਸਦਾ ਹਾਂ ਕਿ, ਤੈਨੂੰ ਕੈਦ ਵਿੱਚੋਂ ਓਨੇ ਚਿਰ ਤੱਕ ਮੁਕਤ ਨਹੀਂ ਕੀਤਾ ਜਾਵੇਗਾ, ਜਿੰਨਾ ਚਿਰ ਤੂੰ ਉਹ ਸਭ ਕੁਝ ਨਹੀਂ ਦੇ ਦਿੰਦਾ ਜਿਸਦਾ ਤੂੰ ਦੇਣਦਾਰ ਹੈਂ।"
26 Em verdade lhe digo que você não sairá dali enquanto não pagar o último centavo.
27 ਯਿਸੂ ਦਾ ਜਿਨਸੀ ਪਾਪ ਬਾਰੇ ਉਪਦੇਸ਼ “ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ, ‘ਕਿ ਤੂੰ ਬਦਕਾਰੀ ਦਾ ਪਾਪ ਨਾ ਕਰ।’"
27 — Vocês ouviram o que foi dito: “Não cometa adultério.”
28 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇਕਰ ਕੋਈ ਵਿਅਕਤੀ ਕਿਸੇ ਔਰਤ ਵੱਲ ਬੁਰੀ ਇੱਛਾ ਨਾਲ ਵੇਖਦਾ ਹੈ, ਤਾਂ ਉਹ ਪਹਿਲਾਂ ਹੀ ਆਪਣੇ ਦਿਲੋਂ ਉਸ ਔਰਤ ਨਾਲ ਬਦਕਾਰੀ ਦਾ ਪਾਪ ਕਰ ਚੁੱਕਿਆ ਹੈ।"
28 Eu, porém, lhes digo: todo o que olhar para uma mulher com intenção impura, já cometeu adultério com ela no seu coração.
29 ਜੋ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਆਪਣੇ ਸ਼ਰੀਰ ਵਿੱਚੋਂ ਕੱਢ ਕੇ ਸੁੱਟ ਦੇ। ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ।"
29 — Se o seu olho direito leva você a tropeçar, arranque-o e jogue-o fora. Pois é preferível você perder uma parte do seu corpo do que ter o corpo inteiro lançado no inferno.
30 ਤੇਰਾ ਸੱਜਾ ਹੱਥ ਜਦੋਂ ਤੈਥੋਂ ਪਾਪ ਕਰਾਵੇ ਤਾਂ ਉਸ ਨੂੰ ਕੱਟਕੇ ਸੁੱਟ ਦੇ। ਕਿਉਂਕਿ ਤੇਰੇ ਲਈ ਇਹ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ਼ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ।"
30 E, se a sua mão direita leva você a tropeçar, corte-a e jogue-a fora. Pois é preferível você perder uma parte do seu corpo do que o corpo inteiro ir para o inferno.
31 ਯਿਸੂ ਦਾ ਤਲਾਕ ਬਾਰੇ ਉਪਦੇਸ਼ “ਇਹ ਵੀ ਆਖਿਆ ਗਿਆ ਹੈ, ‘ਜਿਹੜਾ ਵਿਅਕਤੀ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਉਹ ਉਸ ਨੂੰ ਤਲਾਕਨਾਮਾ ਲਿਖਕੇ ਦੇਵੇ।’"
31 — Também foi dito: “Aquele que repudiar a sua mulher deve dar-lhe uma carta de divórcio.”
32 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਵੀ ਵਿਅਕਤੀ ਜੋ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ, ਉਹ ਉਸ ਨੂੰ ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਬਣਾਉਂਦਾ ਹੈ। ਕਿਸੇ ਵਿਅਕਤੀ ਕੋਲ ਆਪਣੀ ਪਤਨੀ ਨੂੰ ਤਲਾਕ ਦੇਣ ਦਾ ਇੱਕ ਹੀ ਕਾਰਣ ਹੈ, ਕਿ ਜੇਕਰ ਉਸਦੀ ਪਤਨੀ ਨੇ ਦੂਸਰੇ ਆਦਮੀ ਨਾਲ ਜਿਨਸੀ ਸੰਬੰਧ ਬਣਾਏ ਹੋਣ। ਅਤੇ ਕੋਈ ਵੀ ਵਿਅਕਤੀ ਜੋ ਉਸ ਤਲਾਕਸ਼ੁਦਾ ਔਰਤ ਨਾਲ ਵਿਆਹ ਕਰਵਾਉਦਾ ਹੈ, ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਹੈ।"
32 Eu, porém, lhes digo: quem repudiar a sua mulher, exceto em caso de relações sexuais ilícitas, a expõe a se tornar adúltera; e aquele que casar com a repudiada comete adultério.
33 ਯਿਸੂ ਦਾ ਵਾਅਦੇ ਕਰਨ ਬਾਰੇ ਉਪਦੇਸ਼ “ਤੁਸੀਂ ਸੁਣਿਆ ਹੈ ਕਿ ਸਾਡੇ ਪੁਰਖਿਆਂ ਨੂੰ ਆਖਿਆ ਗਿਆ ਸੀ। ਜੇਕਰ ਤੁਸੀਂ ਵਾਅਦਾ ਕਰੋਂ ਤਾਂ ਇਸ ਨੂੰ ਨਾ ਤੋੜੋ। ਜੋ ਵਾਅਦੇ ਤੁਸੀਂ ਪ੍ਰਭੂ ਨਾਲ ਕੀਤੇ ਹਨ ਉਨ੍ਹਾਂ ਨੂੰ ਪੂਰਿਆਂ ਕਰਨਾ ਚਾਹੀਦਾ ਹੈ।"
33 — Vocês também ouviram o que foi dito aos antigos: “Não faça juramento falso, mas cumpra rigorosamente para com o Senhor o que você jurou.”
34 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ, ਕਦੇ ਵੀ ਵਾਅਦਾ ਨਾ ਕਰੋ। ਕਦੇ ਵੀ ਸੁਰਗ ਦੀ ਸੌਂਹ ਨਾ ਖਾਓ ਕਿਉਂਕਿ ਇਹ ਪਰਮੇਸ਼ੁਰ ਦਾ ਸਿੰਘਾਸਨ ਹੈ।"
34 Eu, porém, lhes digo: não jurem de modo nenhum; nem pelo céu, por ser o trono de Deus;
35 ਅਤੇ ਨਾ ਹੀ ਧਰਤੀ ਦੀ ਸੌਂਹ ਖਾਓ ਕਿਉਂਕਿ ਇਹ ਉਸ ਦੇ ਚਰਨਾਂ ਦੀ ਚੌਂਕੀ ਹੈ। ਨਾ ਹੀ ਯਰੂਸ਼ਲਮ ਦੀ ਕਿਉਂਕਿ ਇਹ ਮਹਾਨ ਰਾਜੇ ਦਾ ਸ਼ਹਿਰ ਹੈ।"
35 nem pela terra, por ser estrado de seus pés; nem por Jerusalém, por ser a cidade do grande Rei.
36 ਅਤੇ ਨਾਹੀ ਆਪਣੇ ਸਿਰ ਦੀ ਸੌਂਹ ਖਾਓ, ਕਿਉਂਕਿ ਤੁਸੀਂ ਇੱਕ ਵਾਲ ਨੂੰ ਵੀ ਚਿੱਟਾ ਜਾਂ ਕਾਲਾ ਨਹੀਂ ਕਰ ਸੱਕਦੇ।"
36 Não jure pela sua cabeça, porque você não pode fazer com que um só cabelo fique branco ou preto.
37 ਪਰ ਤੁਸੀਂ ਆਪਣੇ ਬੋਲਣ ਵਿੱਚ ‘ਹਾਂ’ ਦੀ ਹਾਂ, ਅਤੇ ‘ਨਾ’ ਦੀ ਨਾ, ਆਖੋ। ‘ਹਾਂ’ ਜਾਂ ‘ਨਾ’ ਤੋਂ ਵੱਧ ਆਖਣਾ ਬਦੀ ਵੱਲੋਂ ਹੈ।"
37 Que a palavra de vocês seja: Sim, sim; não, não. O que passar disto vem do Maligno.
38 ਯਿਸੂ ਦਾ ਬਦਲੇ ਬਾਰੇ ਉਪਦੇਸ਼ “ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ, ‘ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ।’"
38 — Vocês ouviram o que foi dito: “Olho por olho, dente por dente.”
39 ਮੈਂ ਤੁਹਾਨੂੰ ਆਖਦਾ ਹਾਂ ਕਿ, ਦੁਸ਼ਟ ਆਦਮੀ ਦੇ ਵਿਰੁੱਧ ਖੜ੍ਹੇ ਨਾ ਹੋਵੋ। ਸਗੋਂ ਜੇ ਕੋਈ ਤੁਹਾਡੀ ਸੱਜੀ ਗਲ੍ਹ ਉੱਤੇ ਚਪੇੜ ਮਾਰੇ, ਤਾਂ ਤੁਸੀਂ ਦੂਜੀ ਵੀ ਉਸ ਵੱਲ ਘੁਮਾ ਦਿਓ।"
39 Eu, porém, lhes digo: Não resistam ao perverso. Se alguém lhe der um tapa na face direita, ofereça-lhe também a face esquerda.
40 ਅਤੇ ਜਿਹੜਾ ਤੁਹਾਡੇ ਉੱਤੇ ਮੁਕੱਦਮਾ ਕਰੇ ਤੇ ਤੁਹਾਡਾ ਕੁੜਤਾ ਲੈਣਾ ਚਾਹੇ ਤਾਂ ਉਸ ਨੂੰ ਆਪਣਾ ਚੋਗ਼ਾ ਵੀ ਲੈ ਲੈਣ ਦਿਓ।"
40 Se alguém quer processar você e tirar-lhe a túnica, deixe que leve também a capa.
41 ਅਤੇ ਜੇ ਕੋਈ ਤੁਹਾਨੂੰ ਇੱਕ ਮੀਲ ਆਪਣੇ ਨਾਲ ਤੁਰਣ ਲਈ ਮਜਬੂਰ ਕਰੇ ਤਾਂ ਤੁਸੀਂ ਉਸ ਨਾਲ ਦੋ ਮੀਲ ਚੱਲੋ।"
41 Se alguém obrigar você a andar uma milha, vá com ele duas.
42 ਜੇਕਰ ਕੋਈ ਤੁਹਾਥੋਂ ਕੁਝ ਮੰਗਦਾ ਹੈ, ਉਹ ਉਸ ਨੂੰ ਦਿਓ ਅਤੇ ਜੇਕਰ ਕੋਈ ਤੁਹਾਥੋਂ ਉਧਾਰ ਚਾਹੁੰਦਾ ਹੈ ਤਾਂ, ਦੇਣ ਤੋਂ ਮਨ੍ਹਾ ਨਾ ਕਰੋ।"
42 Dê a quem lhe pede e não volte as costas ao que quer lhe pedir emprestado.
43 ਸਭ ਲੋਕਾਂ ਨੂੰ ਪਿਆਰ ਕਰੋ “ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ, ‘ਤੁਸੀਂ ਆਪਣੇ ਗੁਆਂਢੀ ਨਾਲ ਵੀ ਪਿਆਰ ਕਰੋ ਅਤੇ ਆਪਣੇ ਵੈਰੀ ਨਾਲ ਵੈਰ ਰੱਖੋ।’"
43 — Vocês ouviram o que foi dito: “Ame o seu próximo e odeie o seu inimigo.”
44 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਵੀ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।"
44 Eu, porém, lhes digo: amem os seus inimigos e orem pelos que perseguem vocês,
45 ਜੇਕਰ ਤੁਸੀਂ ਅਜਿਹਾ ਕਰੋਂਗੇ, ਫ਼ੇਰ ਤੁਸੀਂ ਆਪਣੇ ਪਿਤਾ ਦੇ ਜਿਹੜਾ ਸਵਰਗ ਵਿੱਚ ਹੈ, ਸੱਚੇ ਪੁੱਤਰ ਹੋਵੋਗੇ, ਕਿਉਂਕਿ ਪਿਤਾ ਆਪਣਾ ਸੂਰਜ, ਬੁਰੇ ਅਤੇ ਭਲੇ ਦੋਹਾਂ ਉੱਪਰ ਹੀ ਚੜ੍ਹਾਉਂਦਾ ਹੈ। ਤੁਹਾਡਾ ਪਿਤਾ ਧਰਮੀਆਂ ਅਤੇ ਕੁਧਰਮੀਆਂ ਉੱਪਰ ਵੀ ਮੀਂਹ ਵਰਸਾਉਂਦਾ ਹੈ।"
45 para demonstrarem que são filhos do Pai de vocês, que está nos céus. Porque ele faz o seu sol nascer sobre maus e bons e vir chuvas sobre justos e injustos.
46 ਜੇਕਰ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਨੂੰ ਕੋਈ ਫ਼ਲ ਨਹੀਂ ਮਿਲੇਗਾ। ਕੀ ਮਸੂਲੀਏ ਵੀ ਇਹੀ ਨਹੀਂ ਕਰਦੇ?"
46 Porque, se vocês amam aqueles que os amam, que recompensa terão? Os publicanos também não fazem o mesmo?
47 ਜੇਕਰ ਤੁਸੀਂ ਸਿਰਫ਼ ਆਪਣੇ ਦੋਸਤਾਂ ਨਾਲ ਚੰਗਾ ਵਰਤਾਓ ਕਰਦੇ ਹੋ ਤਾਂ ਤੁਸੀਂ ਦੂਸਰੇ ਲੋਕਾਂ ਨਾਲੋਂ ਚੰਗੇ ਨਹੀਂ ਹੋ। ਕੀ ਕੁਧਰਮੀ ਵੀ ਅਜਿਹਾ ਨਹੀਂ ਕਰਦੇ?"
47 E, se saudarem somente os seus irmãos, o que é que estão fazendo de mais? Os gentios também não fazem o mesmo?
48 ਸੋ ਜਿਵੇਂ ਤੁਹਾਡਾ ਪਿਤਾ ਜਿਹੜਾ ਸੁਰਗ ਵਿੱਚ ਹੈ, ਸੰਪੂਰਣ ਹੈ ਤਿਵੇਂ ਤੁਸੀਂ ਵੀ ਸੰਪੂਰਣ ਹੋਵੋ।"
48 Portanto, sejam perfeitos como é perfeito o Pai de vocês, que está no céu.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Mateus 5, comparar traduções ou montar um estudo — tudo direto pelo WhatsApp.