Mateus 6

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਯਿਸੂ ਦਾ ਦਾਨ ਕਰਨ ਬਾਰੇ ਉਪਦੇਸ਼ “ਸਾਵੱਧਾਨ ਰਹੋ, ਜਦੋਂ ਤੁਸੀਂ ਚੰਗੇ ਕੰਮ ਕਰੋ, ਲੋਕਾਂ ਦੇ ਸਾਹਮਣੇ ਨਾ ਵਿਖਾਓ ਤਾਂ ਜੋ ਉਹ ਉਸ ਵੱਲ ਧਿਆਨ ਦੇਣ। ਜੇਕਰ ਤੁਸੀਂ ਅਜਿਹਾ ਕਰਦੇ ਹੋ, ਤਾਂ ਤੁਸੀਂ ਤੁਹਾਡੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ ਕੁਝ ਫ਼ਲ ਪ੍ਰਾਪਤ ਨਹੀਂ ਕਰੋਗੇ।"
1 Guardai-vos de exercer a vossa justiça diante dos homens, com o fim de serdes vistos por eles; doutra sorte, não tereis galardão junto de vosso Pai celeste.
2 “ਸੋ ਜਦ ਵੀ ਤੁਸੀਂ ਲੋੜਵੰਦ ਨੂੰ ਦਾਨ ਕਰੋ ਤਾਂ ਆਪਣੇ ਦਾਨ ਦਾ ਐਲਾਨ ਨਾ ਕਰਵਾਓ ਜਿਵੇਂ ਕਪਟੀ ਪ੍ਰਾਰਥਨਾ ਸਥਾਨਾਂ ਅਤੇ ਰਾਹਾਂ ਵਿੱਚ ਕਰਦੇ ਹਨ। ਉਹ ਲੋਕਾਂ ਤੋਂ ਉਸਤਤਿ ਕਰਾਉਣ ਲਈ ਤੁਰ੍ਹੀਆਂ ਵਜਵਾਉਂਦੇ ਹਨ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ, ਉਨ੍ਹਾਂ ਦਾ ਇਹੀ ਫ਼ਲ ਹੈ।"
2 Quando, pois, deres esmola, não toques trombeta diante de ti, como fazem os hipócritas, nas sinagogas e nas ruas, para serem glorificados pelos homens. Em verdade vos digo que eles já receberam a recompensa.
3 ਸੋ ਜਦੋਂ ਤੁਸੀਂ ਗਰੀਬਾਂ ਵਿੱਚ ਦਾਨ ਕਰੋ ਤਾਂ ਗੁਪਤ ਦਾਨ ਕਰੋ। ਕਿਸੇ ਨੂੰ ਪਤਾ ਨਾ ਲੱਗਣ ਦਿਓ ਕਿ ਤੁਸੀਂ ਕੀ ਦੇ ਰਹੇ ਹੋ।"
3 Tu, porém, ao dares a esmola, ignore a tua mão esquerda o que faz a tua mão direita;
4 ਤੁਹਾਡਾ ਦਾਨ ਗੁਪਤ ਹੋਣਾ ਚਾਹੀਦਾ ਹੈ। ਫ਼ਿਰ ਤੁਹਾਡਾ ਪਿਤਾ, ਜਿਹੜਾ ਵੇਖਦਾ ਹੈ ਕਿ ਗੁਪਤ ਵਿੱਚ ਕੀ ਕੀਤਾ ਗਿਆ ਹੈ, ਤੁਹਾਨੂੰ ਫ਼ਲ ਦੇਵੇਗਾ।"
4 para que a tua esmola fique em secreto; e teu Pai, que vê em secreto, te recompensará.
5 ਯਿਸੂ ਦਾ ਪ੍ਰਾਰਥਨਾ ਬਾਰੇ ਉਪਦੇਸ਼ “ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਵਾਂਗ ਨਾ ਕਰੋ ਕਿਉਂਕਿ ਉਹ ਰਾਹਾਂ ਦੇ ਖੂੰਜਿਆਂ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਖੜ੍ਹੇ ਹੋਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ ਤਾਂ ਕਿ ਲੋਕ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫ਼ਲ ਪਾ ਚੁੱਕੇ ਹਨ।"
5 E, quando orardes, não sereis como os hipócritas; porque gostam de orar em pé nas sinagogas e nos cantos das praças, para serem vistos dos homens. Em verdade vos digo que eles já receberam a recompensa.
6 ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਆਪਣੇ ਕਮਰੇ ਵਿੱਚ ਜਾਓ, ਬੂਹਾ ਬੰਦ ਕਰੋ ਅਤੇ ਆਪਣੇ ਪਿਤਾ ਅੱਗੇ ਪ੍ਰਾਰਥਨਾ ਕਰੋ ਜਿਹੜਾ ਕਿ ਗੁਪਤ ਸਥਾਨ ਵਿੱਚ ਹੈ। ਜੋ ਕੰਮ ਗੁਪਤ ਕੀਤੇ ਜਾਂਦੇ ਹਨ ਤੁਹਾਡਾ ਪਿਤਾ ਉਹ ਵੇਖਣ ਦੇ ਯੋਗ ਹੈ। ਉਹ ਤੁਹਾਨੂੰ ਫ਼ਲ ਦੇਵੇਗਾ।"
6 Tu, porém, quando orares, entra no teu quarto e, fechada a porta, orarás a teu Pai, que está em secreto; e teu Pai, que vê em secreto, te recompensará.
7 “ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਤੁਸੀਂ ਉਨ੍ਹਾਂ ਲੋਕਾਂ ਵਾਂਗ ਨਾ ਕਰੋ ਜੋ ਪਰਮੇਸ਼ੁਰ ਨੂੰ ਨਹੀਂ ਜਾਣਦੇ। ਉਹ ਅਰਥਹੀਣ ਗੱਲਾਂ ਆਖਣੀਆਂ ਜਾਰੀ ਰੱਖਦੇ ਹਨ। ਉਹ ਸੋਚਦੇ ਹਨ, ਪਰਮੇਸ਼ੁਰ ਉਨ੍ਹਾਂ ਨੂੰ ਸੁਣੇਗਾ ਕਿਉਂਕਿ ਉਹ ਵੱਧ ਬੋਲਦੇ ਹਨ।"
7 E, orando, não useis de vãs repetições, como os gentios; porque presumem que pelo seu muito falar serão ouvidos.
8 ਸੋ ਤੁਸੀਂ ਉਨ੍ਹਾਂ ਵਰਗੇ ਨਾ ਹੋਵੋ ਕਿਉਂਕਿ ਤੁਹਾਡਾ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਜਾਣਦਾ ਹੈ ਕਿ ਤੁਹਾਨੂੰ ਕਿਸ ਵਸਤੂ ਦੀ ਲੋੜ ਹੈ।"
8 Não vos assemelheis, pois, a eles; porque Deus, o vosso Pai, sabe o de que tendes necessidade, antes que lho peçais.
9 ਇਸ ਲਈ ਤੁਸੀਂ ਜਦ ਵੀ ਪ੍ਰਾਰਥਨਾ ਕਰੋ ਇਸ ਤਰੀਕੇ ਨਾਲ ਕਰੋ: ‘ਸੁਰਗ ਵਿੱਚ, ਸਾਡੇ ਪਿਤਾ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਨਾਂ ਪਵਿੱਤਰ ਮੰਨਿਆ ਜਾਵੇ।"
9 Portanto, vós orareis assim:
10 ਤੇਰਾ ਰਾਜ ਆਵੇ, ਤੇਰੀ ਮਰਜ਼ੀ, ਜਿਹੜੀ ਸਵਰਗ ਵਿੱਚ ਪੂਰਨ ਹੈ, ਧਰਤੀ ਤੇ ਵੀ ਪੂਰਨ ਹੋਵੇ।"
10 venha o teu reino;
11 ਅੱਜ ਸਾਨੂੰ ਭੋਜਣ ਦਿਓ ਜੋ ਸਾਨੂੰ ਹਰ-ਰੋਜ਼ ਚਾਹੀਦਾ ਹੈ।"
11 o pão nosso de cada dia dá-nos hoje;
12 ਅਤੇ ਤੁਸੀਂ ਸਾਡੇ ਪਾਪ ਮਾਫ਼ ਕਰ ਦਿਓ ਜਿਵੇਂ ਅਸੀਂ ਵੀ ਉਨ੍ਹਾਂ ਨੂੰ ਮਾਫ਼ ਕਰ ਦਿੱਤਾ ਹੈ ਜਿਨ੍ਹਾਂ ਨੇ ਸਾਡਾ ਬੁਰਾ ਕੀਤਾ।"
12 e perdoa-nos as nossas dívidas,
13 ਅਤੇ ਸਾਨੂੰ ਪਰਤਾਵੇ ਵਿੱਚ ਨਾ ਪਾਵੋ, ਸਗੋਂ ਦੁਸ਼ਟ ਤੋਂ ਬਚਾਵੋ।’"
13 e não nos deixes cair em tentação;
14 ਕਿਉਂਕਿ ਜੇਕਰ ਤੁਸੀਂ ਦੂਸਰੇ ਲੋਕਾਂ ਦੀਆਂ ਗ਼ਲਤੀਆਂ ਮਾਫ ਕਰ ਦੇਵੋਂਗੇ, ਤਾਂ ਸੁਰਗ ਵਿੱਚ ਤੁਹਾਡਾ ਸੁਰਗੀ ਪਿਤਾ ਵੀ ਤੁਹਾਡੀਆਂ ਗ਼ਲਤੀਆਂ ਨੂੰ ਮਾਫ਼ ਕਰ ਦੇਵੇਗਾ।"
14 Porque, se perdoardes aos homens as suas ofensas, também vosso Pai celeste vos perdoará;
15 ਪਰ ਜੇਕਰ ਤੁਸੀਂ ਉਨ੍ਹਾਂ ਲੋਕਾਂ ਦੀਆਂ ਗਲਤੀਆਂ ਮਾਫ਼ ਨਹੀਂ ਕਰੋਂਗੇ, ਤਾਂ ਸੁਰਗ ਵਿੱਚ ਤੁਹਾਡਾ ਪਿਤਾ ਵੀ ਤੁਹਾਡੀਆਂ ਗਲਤੀਆਂ ਮਾਫ਼ ਨਹੀਂ ਕਰੇਗਾ।"
15 se, porém, não perdoardes aos homens [as suas ofensas], tampouco vosso Pai vos perdoará as vossas ofensas.
16 ਯਿਸੂ ਦਾ ਵਰਤ ਬਾਰੇ ਉਪਦੇਸ਼ “ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਵਾਂਗ ਮੂੰਹ ਉਦਾਸ ਨਾ ਬਣਾਓ। ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ ਤਾਂ ਜੋ ਉਹ ਲੋਕਾਂ ਨੂੰ ਵਰਤ ਰੱਖਣ ਵਾਲੇ ਲੱਗਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਫ਼ਲ ਪਾ ਚੁੱਕੇ ਹਨ।"
16 Quando jejuardes, não vos mostreis contristados como os hipócritas; porque desfiguram o rosto com o fim de parecer aos homens que jejuam. Em verdade vos digo que eles já receberam a recompensa.
17 ਪਰ ਜਦੋਂ ਤੁਸੀਂ ਵਰਤ ਰੱਖੋਂ ਤਾਂ ਆਪਣੇ ਵਾਲਾਂ ਨੂੰ ਤੇਲ ਲਾਓ ਅਤੇ ਆਪਣਾ ਮੂੰਹ ਧੋਵੋ।"
17 Tu, porém, quando jejuares, unge a cabeça e lava o rosto,
18 ਤਾਂ ਜੋ ਤੁਸੀਂ ਲੋਕਾਂ ਨੂੰ ਨਹੀਂ ਦਿਖਾ ਰਹੇ ਹੋਵੋਂਗੇ ਕਿ ਤੁਸੀਂ ਵਰਤ ਰੱਖ ਰਹੇ ਹੋ, ਪਰ ਸਿਰਫ਼ ਆਪਣੇ ਪਿਤਾ ਨੂੰ ਦਿਖਾਓ ਜਿਹੜਾ ਕਿ ਗੁਪਤ ਵਿੱਚ ਹੈ। ਤੁਹਾਡਾ ਪਿਤਾ ਜਿਹੜਾ ਗੁਪਤ ਵਿੱਚ ਕੀਤੇ ਨੂੰ ਵੇਖਦਾ ਹੈ ਤੁਹਾਨੂੰ ਫਲ ਦੇਵੇਗਾ।"
18 com o fim de não parecer aos homens que jejuas, e sim ao teu Pai, em secreto; e teu Pai, que vê em secreto, te recompensará.
19 ਦੌਲਤ ਨਾਲੋਂ ਪਰਮੇਸ਼ੁਰ ਵੱਧੇਰੇ ਮਹੱਤਵਪੂਰਣ ਹੈ “ਧਰਤੀ ਉੱਤੇ ਖਜ਼ਾਨੇ ਦਾ ਭੰਡਾਰ ਨਾ ਜੋੜੋ। ਇੱਥੇ ਕੀੜੇ ਅਤੇ ਜੰਗ਼ਾਲ ਧਨ ਨੂੰ ਨਸ਼ਟ ਕਰ ਦਿੰਦਾ ਹੈ ਅਤੇ ਚੋਰ ਸੰਨ੍ਹ ਮਾਰਕੇ ਤੁਹਾਡੀ ਦੌਲਤ ਚੁਰਾ ਲੈ ਜਾਂਦੇ ਹਨ।"
19 Não acumuleis para vós outros tesouros sobre a terra, onde a traça e a ferrugem corroem e onde ladrões escavam e roubam;
20 ਪਰ ਸਵਰਗ ਵਿੱਚ ਖਜ਼ਾਨੇ ਜੋੜੋ। ਸਵਰਗ ਵਿੱਚ ਨਾ ਕੋਈ ਕੀੜਾ ਅਤੇ ਨਾ ਜੰਗਾਲ ਧਨ ਨੂੰ ਨਸ਼ਟ ਕਰਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰਦੇ ਹਨ ਅਤੇ ਚੁਰਾਉਂਦੇ ਹਨ।"
20 mas ajuntai para vós outros tesouros no céu, onde traça nem ferrugem corrói, e onde ladrões não escavam, nem roubam;
21 ਕਿਉਂਕਿ ਜਿੱਥੇ ਤੁਹਾਡਾ ਖਜ਼ਾਨਾ ਹੋਵੇਗਾ ਤੁਹਾਡਾ ਦਿਲ ਵੀ ਉੱਥੇ ਹੀ ਹੋਵੇਗਾ।"
21 porque, onde está o teu tesouro, aí estará também o teu coração.
22 “ਸ਼ਰੀਰ ਦਾ ਦੀਵਾ ਅੱਖ ਹੈ, ਜੇਕਰ ਤੁਹਾਡੀ ਅੱਖ ਨਿਰਮਲ ਹੈ ਤਾਂ ਤੁਹਾਡਾ ਸਾਰਾ ਸ਼ਰੀਰ ਚਾਨਣ ਨਾਲ ਭਰਪੂਰ ਹੋਵੇਗਾ।"
22 São os olhos a lâmpada do corpo. Se os teus olhos forem bons, todo o teu corpo será luminoso;
23 ਪਰ ਜੇਕਰ ਤੁਹਾਡੀ ਅੱਖ ਮੈਲੀ ਹੈ, ਤਾਂ ਤੁਹਾਡਾ ਸਾਰਾ ਸ਼ਰੀਰ ਹਨੇਰੇ ਨਾਲ ਭਰਪੂਰ ਹੋਵੇਗਾ। ਸੋ ਜੇਕਰ ਤੁਹਾਡੇ ਅੰਦਰ ਦਾ ਚਾਨਣ ਹਨੇਰਾ ਹੈ ਤਾਂ ਫ਼ਿਰ ਉਹ ਹਨੇਰਾ ਕਿੰਨਾ ਹੋਵੇਗਾ।"
23 se, porém, os teus olhos forem maus, todo o teu corpo estará em trevas. Portanto, caso a luz que em ti há sejam trevas, que grandes trevas serão!
24 “ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਇੱਕ ਹੀ ਸਮੇਂ ਨਹੀਂ ਕਰ ਸੱਕਦਾ ਕਿਉਂਕਿ ਇੱਕ ਨਾਲ ਉਹ ਵੈਰ ਅਤੇ ਦੂਜੇ ਨਾਲ ਪ੍ਰੀਤ ਰੱਖੇਗਾ ਜਾਂ ਇੱਕ ਨਾਲ ਉਹ ਮਿਲਿਆ ਰਹੇਗਾ ਅਤੇ ਦੂਜੇ ਨੂੰ ਭੁੱਲ ਜਾਵੇਗਾ। ਇਸ ਲਈ ਤੁਸੀਂ ਪਰਮੇਸ਼ੁਰ ਅਤੇ ਦੌਲਤ ਦੀ ਸੇਵਾ ਇੱਕੋ ਵੇਲੇ ਨਹੀਂ ਕਰ ਸੱਕਦੇ।"
24 Ninguém pode servir a dois senhores; porque ou há de aborrecer-se de um e amar ao outro, ou se devotará a um e desprezará ao outro. Não podeis servir a Deus e às riquezas.
25 ਪਰਮੇਸ਼ੁਰ ਦੇ ਰਾਜ ਨੂੰ ਪਹਿਲ “ਇਸ ਕਰਕੇ ਮੈਂ ਤੁਹਾਨੂੰ ਦੱਸਦਾ ਹਾਂ, ਕਿ ਆਪਣੀ ਜ਼ਿੰਦਗੀ ਦੀ ਚਿੰਤਾ ਨਾ ਕਰੋ, ਅਤੇ ਨਾ ਹੀ ਇਸ ਗੱਲ ਦੀ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ। ਅਤੇ ਨਾ ਹੀ ਤੁਸੀਂ ਇਸਦੀ ਚਿੰਤਾ ਕਰੋ ਕਿ ਤੁਹਾਨੂੰ ਆਪਣੇ ਸ਼ਰੀਰ ਤੇ ਪਹਿਨਣ ਲਈ ਕਿਸ ਦੀ ਲੋੜ ਹੈ। ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸ਼ਰੀਰ ਵਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ?"
25 Por isso, vos digo: não andeis ansiosos pela vossa vida, quanto ao que haveis de comer ou beber; nem pelo vosso corpo, quanto ao que haveis de vestir. Não é a vida mais do que o alimento, e o corpo, mais do que as vestes?
26 ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ। ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵੱਢਦੇ ਹਨ ਨਾ ਹੀ ਭੜੋਲਿਆਂ ਵਿੱਚ ਅਨਾਜ ਇਕੱਠਾ ਕਰਦੇ ਹਨ। ਪਰ ਤੁਹਾਡਾ ਸੁਰਗੀ ਪਿਤਾ ਉਨ੍ਹਾਂ ਦੀ ਪ੍ਰਿਤਪਾਲ ਕਰਦਾ ਹੈ। ਭਲਾ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ।"
26 Observai as aves do céu: não semeiam, não colhem, nem ajuntam em celeiros; contudo, vosso Pai celeste as sustenta. Porventura, não valeis vós muito mais do que as aves?
27 ਜੇ ਤੁਸੀਂ ਚਿੰਤਾ ਕਰਦੇ ਰਹੋਂਗੇ ਤਾਂ, ਤੁਸੀਂ ਆਪਣੀ ਉਮਰ ਵਿੱਚ ਇੱਕ ਵੀ ਪਲ ਦਾ ਵਾਧਾ ਨਹੀਂ ਕਰ ਸੱਕਦੇ।"
27 Qual de vós, por ansioso que esteja, pode acrescentar um côvado ao curso da sua vida?
28 “ਤੁਸੀਂ ਵਸਤਰਾਂ ਲਈ ਕਿਉਂ ਚਿੰਤਾ ਕਰਦੇ ਹੋ? ਤੁਸੀਂ ਖੇਤ ਵਿੱਚ ਫ਼ਲਾਂ ਨੂੰ ਵੇਖੋ। ਵੇਖੋ ਉਹ ਕਿਵੇਂ ਉੱਥੇ ਵੱਧਦੇ ਹਨ। ਉਹ ਆਪਣੇ ਲਈ ਨਾ ਮਿਹਨਤ ਕਰਦੇ ਹਨ ਨਾ ਕੱਤਦੇ ਹਨ।"
28 E por que andais ansiosos quanto ao vestuário? Considerai como crescem os lírios do campo: eles não trabalham, nem fiam.
29 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਮਹਾਨ ਅਤੇ ਅਮੀਰ ਰਾਜਾ ਸੁਲੇਮਾਨ ਵੀ, ਇਨ੍ਹਾਂ ਵਿੱਚੋਂ ਇੱਕ ਫ਼ੁੱਲ ਜਿੰਨਾ ਵੀ ਨਹੀਂ ਸਜਿਆ ਹੋਇਆ ਸੀ।"
29 Eu, contudo, vos afirmo que nem Salomão, em toda a sua glória, se vestiu como qualquer deles.
30 ਪਰਮੇਸ਼ੁਰ ਜੰਗਲੀ ਘਾਹ ਨੂੰ ਵੀ ਜਿਹੜਾ ਅੱਜ ਹੈ ਅਤੇ ਭਲਕੇ ਅੱਗ ਵਿੱਚ ਝੋਕਿਆ ਜਾਵੇਗਾ ਅਜਿਹਾ ਪਹਿਨਣ ਪਹਿਨਾਉਂਦਾ ਹੈ। ਤਾਂ ਹੇ ਥੋੜੀ ਪਰਤੀਤ ਵਾਲਿਓ, ਕੀ ਭਲਾ ਪਰਮੇਸ਼ੁਰ ਤੁਹਾਨੂੰ ਉਸਤੋਂ ਵੱਧ ਨਹੀਂ ਪਹਿਨਾਵੇਗਾ?"
30 Ora, se Deus veste assim a erva do campo, que hoje existe e amanhã é lançada no forno, quanto mais a vós outros, homens de pequena fé?
31 “ਸੋ ਤੁਸੀਂ ਚਿੰਤਾ ਕਰਕੇ ਇਹ ਨਾ ਕਹੋ ਕਿ, ‘ਕੀ ਖਾਵਾਂਗੇ’ ਜਾਂ ‘ਕੀ ਪੀਵਾਂਗੇ’ ਜਾਂ ‘ਕੀ ਪਹਿਨਾਂਗੇ?’"
31 Portanto, não vos inquieteis, dizendo: Que comeremos? Que beberemos? Ou: Com que nos vestiremos?
32 ਉਹ ਲੋਕ ਜੋ ਪਰਮੇਸ਼ੁਰ ਨੂੰ ਨਹੀਂ ਜਾਣਦੇ ਉਹ ਇਨ੍ਹਾਂ ਸਭਨਾਂ ਵਸਤਾਂ ਨੂੰ ਭਾਲਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂਕਿ ਤੁਹਾਡਾ ਸੁਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਚੀਜ਼ਾਂ ਦੀ ਲੋੜ ਹੈ।"
32 Porque os gentios é que procuram todas estas coisas; pois vosso Pai celeste sabe que necessitais de todas elas;
33 ਪਰ ਸਭ ਤੋਂ ਪਹਿਲਾਂ, ਤੁਹਾਨੂੰ ਪਰਮੇਸ਼ੁਰ ਦੇ ਰਾਜ ਅਤੇ ਉਸ ਦੇ ਧਰਮ ਦੀ ਇੱਛਾ ਕਰਨੀ ਚਾਹੀਦੀ ਹੈ। ਫ਼ਿਰ ਇਹ ਸਭ ਵਸਤਾਂ ਵੀ ਤੁਹਾਨੂੰ ਦੇ ਦਿੱਤੀਆਂ ਜਾਣਗੀਆਂ।"
33 buscai, pois, em primeiro lugar, o seu reino e a sua justiça, e todas estas coisas vos serão acrescentadas.
34 ਸੋ ਤੁਸੀਂ ਭਲਕੇ ਦੇ ਲਈ ਚਿੰਤਾ ਨਾ ਕਰੋ। ਇਹ ਆਪਣੇ ਬਾਰੇ ਆਪੇ ਹੀ ਚਿੰਤਾ ਕਰੇਗਾ, ਅੱਜ ਦੇ ਲਈ ਅੱਜ ਦਾ ਦੁੱਖ ਹੀ ਬਥੇਰਾ ਹੈ।"
34 Portanto, não vos inquieteis com o dia de amanhã, pois o amanhã trará os seus cuidados; basta ao dia o seu próprio mal.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Mateus 6, comparar traduções ou montar um estudo — tudo direto pelo WhatsApp.