Mateus 7

Punjabi Bible (GL_PUNJABI)

Ler a explicação de Mateus 7

1 ਯਿਸੂ ਦਾ ਅਧਿਕਾਰ ਵਾਲਾ ਉਪਦੇਸ਼ “ਦੂਜੇ ਲੋਕਾਂ ਦਾ ਨਿਰਨਾ ਨਾ ਕਰੋ ਤਾਂ ਤੁਹਾਡਾ ਨਿਰਨਾ ਵੀ ਨਹੀਂ ਕੀਤਾ ਜਾਵੇਗਾ।"

2 ਜੇਕਰ ਤੁਸੀਂ ਦੂਸਰਿਆਂ ਦਾ ਨਿਰਨਾ ਕਰਦੇ ਹੋ ਤਾਂ ਉਸੇ ਤਰ੍ਹਾਂ ਹੀ ਤੁਹਾਡਾ ਵੀ ਨਿਰਨਾ ਕੀਤਾ ਜਾਵੇਗਾ। ਅਤੇ ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਮਿਣਦੇ ਹੋ, ਉਸੇ ਨਾਲ ਤੁਹਾਨੂੰ ਵੀ ਮਿਣਿਆ ਜਾਵੇਗਾ।"

3 “ਤੁਸੀਂ ਆਪਣੇ ਭਰਾ ਦੀ ਅੱਖ ਵਿੱਚ ਉਸ ਧੂੜ ਦੇ ਕਣ ਨੂੰ ਕਿਵੇਂ ਵੇਖ ਸੱਕਦੇ ਹੋਂ ਜਦੋਂ ਕਿ ਤੁਸੀਂ ਆਪਣੀ ਅੱਖ ਵਿੱਚਲੇ ਸ਼ਤੀਰ ਨੂੰ ਨਹੀਂ ਵੇਖਦੇ।"

4 ਜਾਂ ਤੁਸੀਂ ਆਪਣੇ ਭਰਾ ਨੂੰ ਕਿਵੇਂ ਆਖ ਸੱਕਦੇ ਹੋਂ, ‘ਲਿਆ ਮੈਂ ਤੇਰੀ ਅੱਖ ਵਿੱਚੋਂ ਧੂੜ ਦੇ ਕਣ ਨੂੰ ਕੱਢਾਂ’ ਜਦ ਕਿ ਹਾਲੇ ਵੀ ਤੁਹਾਡੀ ਆਪਣੀ ਅੱਖ ਵਿੱਚ ਸ਼ਤੀਰ ਹੈ?"

5 ਤੁਸੀਂ ਕਪਟੀ ਹੋ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢੋ ਤਾਂ ਹੀ ਤੁਸੀਂ ਉਸ ਕਣ ਨੂੰ ਕੱਢਣ ਵਾਸਤੇ ਸਪੱਸ਼ਟ ਤੌਰ ਤੇ ਵੇਖ ਸੱਕਦੇ ਹੋਂ।"

6 “ਪਵਿੱਤਰ ਵਸਤਾਂ ਕੁੱਤਿਆਂ ਨੂੰ ਨਾ ਪਾਓ ਕਿਉਂਕਿ ਉਹ ਮੁੜ ਤੁਹਾਨੂੰ ਵੱਢਣਗੇ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ ਕਿਉਂਕਿ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿਧ ਦੇਣਗੇ।"

7 ਜੋ ਤੁਹਾਨੂੰ ਚਾਹੀਦਾ ਹੈ ਪਰਮੇਸ਼ੁਰ ਕੋਲੋਂ ਮੰਗਣਾ ਜਾਰੀ ਰੱਖੋ “ਜੇਕਰ ਤੁਸੀਂ ਮੰਗਦੇ ਰਹੋਂਗੇ ਤਾਂ, ਤੁਸੀਂ ਪ੍ਰਾਪਤ ਕਰ ਲਵੋਂਗੇ। ਲੱਭੋ, ਤਾਂ ਲੱਭੇਗਾ। ਖੜਕਾਓ, ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਵੇਗਾ।"

8 ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ ਅਤੇ ਢੂੰਢਣ ਵਾਲੇ ਨੂੰ ਲੱਭਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।"

9 “ਤੁਹਾਡੇ ਵਿੱਚੋਂ ਕਿਹੜਾ ਐਸਾ ਹੈ, ਕਿ ਜਦੋਂ ਉਸਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸ ਨੂੰ ਪੱਥਰ ਦੇਵੇਗਾ?"

10 ਜੇਕਰ ਉਹ ਇੱਕ ਮੱਛੀ ਮੰਗੇ, ਤਾਂ ਕੀ ਤੁਸੀਂ ਉਸ ਨੂੰ ਸੱਪ ਦੇਵੋਂਗੇ?"

11 ਜੇਕਰ ਤੁਸੀਂ ਇੰਨੇ ਦੁਸ਼ਟ ਹੋਕੇ ਵੀ, ਆਪਣੇ ਬੱਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸੁਰਗੀ ਪਿਤਾ, ਮੰਗਣ ਵਾਲਿਆਂ ਨੂੰ, ਕਿੰਨੀਆਂ ਵੱਧ ਚੰਗੀਆਂ ਦਾਤਾਂ ਦੇਵੇਗਾ?"

12 ਸਭ ਤੋਂ ਜ਼ਰੂਰੀ ਅਸੂਲ “ਇਸ ਲਈ ਜੋ ਕੁਝ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਉਨ੍ਹਾਂ ਨਾਲ ਵੀ ਉਵੇਂ ਦੀਆਂ ਹੀ ਗੱਲਾਂ ਕਰੋ। ਕਿਉਂਕਿ ਮੂਸਾ ਦੀ ਸ਼ਰ੍ਹਾ ਅਤੇ ਨਬੀਆਂ ਦੀਆਂ ਲਿਖਤਾਂ ਦਾ ਇਹੋ ਨਚੋੜ ਹੈ।"

13 ਸੁਰਗ ਦਾ ਮਾਰਗ ਅਤੇ ਨਰਕ ਦਾ ਮਾਰਗ “ਤੁਸੀਂ ਭੀੜੇ ਫਾਟਕ ਰਾਹੀਂ ਵੜੋ ਕਿਉਂ ਜੋ ਇਹ ਰਾਹ ਸਵਰਗ ਨੂੰ ਖੁਲ੍ਹਦਾ ਹੈ। ਨਰਕ ਦਾ ਰਾਹ ਬਹੁਤ ਖੁਲ੍ਹਾ ਹੈ ਅਤੇ ਬਹੁਤ ਸੁਖਾਲਾ ਹੈ, ਅਤੇ ਤਬਾਹੀ ਵੱਲ ਲਿਜਾਂਦਾ ਹੈ। ਉਸ ਥਾਣੀਂ ਬਹੁਤ ਲੋਕ ਅੰਦਰ ਜਾਂਦੇ ਹਨ।"

14 ਪਰ ਉਹ ਫਾਟਕ ਬੜਾ ਭੀੜਾ ਹੈ ਅਤੇ ਔਖਾ ਹੈ ਜਿਹੜਾ ਸੱਚੇ ਜੀਵਨ ਵੱਲ ਨੂੰ ਜਾਂਦਾ ਹੈ। ਅਤੇ ਜਿਹੜੇ ਉਸ ਨੂੰ ਲੱਭਦੇ ਹਨ ਉਹ ਵਿਰਲੇ ਹਨ।"

15 ਲੋਕਾਂ ਦੇ ਕੰਮਾਂ ਤੋਂ ਹੁਸ਼ਿਆਰ ਰਹੋ “ਝੂਠੇ ਨਬੀਆਂ ਤੋਂ ਹੁਸ਼ਿਆਰ ਰਹੋ, ਉਹ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ, ਪਰ ਅਸਲ ਵਿੱਚ ਉਹ ਬਹੁਤ ਖਤਰਨਾਕ ਬਘਿਆੜਾਂ ਵਰਗੇ ਹਨ।"

16 ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਫ਼ਲਾਂ ਤੋਂ ਪਛਾਣੋਂਗੇ। ਚੰਗੇ ਕੰਮ ਭੈੜੇ ਲੋਕਾਂ ਦੁਆਰਾ ਨਹੀਂ ਹੁੰਦੇ ਜਿਵੇਂ ਕੰਡਿਆਲੀਆਂ ਝਾੜੀਆਂ ਤੋਂ ਅੰਗੂਰ ਨਹੀਂ ਹੁੰਦੇ ਅਤੇ ਨਾ ਹੀ ਭਖੜ੍ਹੇ ਤੇ ਅੰਜੀਰ ਉਗਦੇ ਹਨ।"

17 ਉਸੇ ਤਰ੍ਹਾਂ ਹਰੇਕ ਚੰਗਾ ਬਿਰਛ ਚੰਗਾ ਫ਼ਲ ਦਿੰਦਾ ਹੈ ਪਰ ਮਾੜਾ ਬਿਰਛ ਮਾੜਾ ਫ਼ਲ ਦਿੰਦਾ ਹੈ।"

18 ਚੰਗਾ ਬਿਰਛ ਬੁਰਾ ਫ਼ਲ ਨਹੀਂ ਦੇ ਸੱਕਦਾ ਅਤੇ ਨਾ ਹੀ ਮਾੜਾ ਬਿਰਛ ਚੰਗਾ ਫ਼ਲ ਦੇ ਸੱਕਦਾ ਹੈ।"

19 ਹਰੇਕ ਬਿਰਛ ਜਿਹੜਾ ਚੰਗਾ ਫ਼ਲ ਨਹੀਂ ਦਿੰਦਾ ਵੱਢਿਆ ਜਾਂਦਾ ਹੈ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।"

20 ਇਸ ਲਈ ਤੁਸੀਂ ਇਨ੍ਹਾਂ ਲੋਕਾਂ ਨੂੰ ਇਨ੍ਹਾਂ ਦੇ ਫ਼ਲਾਂ ਤੋਂ ਪਛਾਨਣ ਯੋਗ ਹੋਵੋਂਗੇ।"

21 “ਉਹ ਜਿਹੜਾ ਕਿ ਮੈਨੂੰ ਪ੍ਰਭੂ, ਕਹਿੰਦਾ ਹੈ, ਸਵਰਗ ਦੇ ਰਾਜ ਵਿੱਚ ਨਹੀਂ ਵੜੇਗਾ। ਸਿਰਫ਼ ਉਹੀ ਵਿਅਕਤੀ ਜਿਹੜਾ ਮੇਰੇ ਪਿਤਾ ਦੀ ਇੱਛਾ ਅਨੁਸਾਰ ਕੰਮ ਕਰਦਾ ਹੈ, ਸਵਰਗ ਦੇ ਰਾਜ ਵਿੱਚ ਪ੍ਰਵੇਸ਼ ਕਰ ਸੱਕਦਾ ਹੈ।"

22 ਅੰਤਲੇ ਦਿਨ, ਅਨੇਕ ਲੋਕ ਮੈਨੂੰ ਆਖਣਗੇ, ‘ਤੂੰ ਸਾਡਾ ਪ੍ਰਭੂ ਹੈ। ਅਸੀਂ ਤੇਰੇ ਲਈ ਬੋਲੇ? ਅਤੇ ਕੀ ਤੇਰਾ ਨਾਂ ਲੈ ਕੇ ਭੂਤ ਨਹੀਂ ਕੱਢੇ ਅਤੇ ਕੀ ਤੇਰਾ ਨਾਮ ਲੈ ਕੇ ਬਹੁਤ ਸਾਰੀਆਂ ਕਰਾਮਾਤਾਂ ਨਹੀਂ ਕੀਤੀਆਂ?’"

23 ਤਦ ਮੈਂ ਉਨ੍ਹਾਂ ਨੂੰ ਸਾਫ਼ ਆਖਾਂਗਾ, ‘ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ ਹੇ ਬੁਰਾ ਕਰਨ ਵਾਲਿਓ ਮੇਰੇ ਕੋਲੋਂ ਚੱਲੇ ਜਾਓ।’"

24 ਸਿਆਣਾ ਮਨੁੱਖ ਅਤੇ ਮੂਰਖ ਮਨੁੱਖ “ਹਰੇਕ ਮਨੁੱਖ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਇਨ੍ਹਾਂ ਉੱਤੇ ਚੱਲਦਾ ਹੈ ਉਹ ਉਸ ਬੁੱਧਿਮਾਨ ਵਰਗਾ ਜਾਣਿਆ ਜਾਵੇਗਾ ਜਿਸਨੇ ਚੱਟਾਨ ਉੱਤੇ ਆਪਣਾ ਘਰ ਬਣਾਇਆ।"

25 ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਦੇ ਘਰ ਨੂੰ ਧੱਕਾ ਮਾਰਿਆ ਪਰ ਉਹ ਨਾ ਡਿੱਗਿਆ, ਕਿਉਂਕਿ ਉਸਦੀ ਨੀਹ ਚੱਟਾਨ ਉੱਤੇ ਧਰੀ ਹੋਈ ਸੀ।"

26 “ਹਰੇਕ ਉਹ ਮਨੁੱਖ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਉਨ੍ਹਾਂ ਨੂੰ ਨਹੀਂ ਮੰਨਦਾ, ਉਹ ਉਸ ਮੂਰਖ ਆਦਮੀ ਵਰਗਾ ਹੈ ਜੋ ਆਪਣਾ ਘਰ ਰੇਤ ਤੇ ਬਣਾਉਂਦਾ ਹੈ।"

27 ਅਤੇ ਮੀਂਹ ਵਰ੍ਹਿਆ, ਹੜ੍ਹ ਆਏ, ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਵੱਜਾ ਅਤੇ ਘਰ ਇੱਕ ਉੱਚੀ ਅਵਾਜ਼ ਨਾਲ ਢਹਿ ਗਿਆ।”"

28 ਜਦੋਂ ਯਿਸੂ ਇਹ ਗੱਲਾਂ ਆਖ ਹਟਿਆ, ਤਾਂ ਲੋਕ ਉਸ ਦੇ ਉਪਦੇਸ਼ ਉੱਤੇ ਹੈਰਾਨ ਹੋ ਗਏ।"

29 ਕਿਉਂਕਿ ਯਿਸੂ ਨੇ ਉਨ੍ਹਾਂ ਨੇਮ ਦੇ ਉਪਦੇਸ਼ਕਾਂ ਵਾਂਗ ਉਪਦੇਸ਼ ਨਾ ਦਿੱਤਾ ਸਗੋਂ ਯਿਸੂ ਨੇ ਇੱਕ ਅਜਿਹੇ ਮਨੁੱਖ ਵਾਂਗ ਉਪਦੇਸ਼ ਦਿੱਤਾ ਜਿਸ ਕੋਲ ਅਧਿਕਾਰ ਸੀ।"

Ler em outra tradução

Comparar lado a lado

Estude este capítulo no WhatsApp

Peça à IA da Bíblia Fala para explicar Mateus 7, comparar traduções ou montar um estudo — tudo direto pelo WhatsApp.