Mateus 8
Punjabi Bible (GL_PUNJABI) vs NAA
NAA Nova Almeida Atualizada 2017
1 ਯਿਸੂ ਦਾ ਰੋਗੀ ਨੂੰ ਚੰਗਾ ਕਰਨਾ ਜਦੋਂ ਉਹ ਪਹਾੜੀ ਤੋਂ ਉੱਤਰਿਆ ਤਾਂ ਵੱਡੀ ਭੀੜ ਉਸ ਦੇ ਮਗਰ ਲੱਗ ਪਈ।"
1 Quando Jesus desceu do monte, grandes multidões o seguiram.
2 ਇੱਕ ਕੋੜ੍ਹੀ ਨੇ ਯਿਸੂ ਕੋਲ ਆਕੇ ਉਸ ਅੱਗੇ ਮੱਥਾ ਟੇਕਿਆ ਅਤੇ ਕਿਹਾ, “ਪ੍ਰਭੂ ਜੀ ਜੇ ਤੁਸੀਂ ਚਾਹੋ ਤਾਂ ਮੈਨੂੰ ਠੀਕ ਕਰ ਸੱਕਦੇ ਹੋਂ।”"
2 E eis que um leproso aproximou-se e o adorou, dizendo: — Senhor, se quiser, pode me purificar.
3 ਯਿਸੂ ਨੇ ਆਪਣਾ ਹੱਥ ਫ਼ੈਲਾਇਆ ਅਤੇ ਉਸ ਆਦਮੀ ਨੂੰ ਛੋਹਿਆ ਅਤੇ ਆਖਿਆ, “ਮੈਂ ਤੈਨੂੰ ਠੀਕ ਕਰਨਾ ਚਾਹੁੰਦਾ ਹਾਂ।” ਅਤੇ ਉਸੇ ਵੇਲੇ ਕੋੜ੍ਹੀ ਦਾ ਕੋੜ੍ਹ ਜਾਂਦਾ ਰਿਹਾ।"
3 E Jesus, estendendo a mão, tocou nele, dizendo: E, no mesmo instante, ele ficou limpo da sua lepra.
4 ਤਾਂ ਯਿਸੂ ਨੇ ਉਸ ਨੂੰ ਆਖਿਆ, “ਹੁਣੇ ਜੋ ਕੁਝ ਵਾਪਰਿਆ ਹੈ ਜਾਕੇ ਕਿਸੇ ਨੂੰ ਨਾ ਦੱਸੀਂ, ਪਰ ਜਾਕੇ ਆਪਣੇ ਜਾਜਕ ਨੂੰ ਵਿਖਾਈਂ ਅਤੇ ਮੂਸਾ ਦੀ ਸ਼ਰ੍ਹਾ ਦੇ ਹੁਕਮ ਅਨੁਸਾਰ ਜਾਕੇ ਭੇਟਾ ਚੜ੍ਹਾ ਲੋਕਾਂ ਲਈ ਇਹ ਇੱਕ ਸਾਖੀ ਹੋਵੇਗੀ।”"
4 Então Jesus lhe disse:
5 ਯਿਸੂ ਦਾ ਸੂਬੇਦਾਰ ਦੇ ਨੌਕਰ ਨੂੰ ਠੀਕ ਕਰਨਾ ਜਦੋਂ ਯਿਸੂ ਕਫ਼ਰਨਾਹੂਮ ਸ਼ਹਿਰ ਵਿੱਚ ਗਿਆ, ਤਾਂ ਸੂਬੇਦਾਰ ਉਸ ਕੋਲ ਇੱਕ ਬੇਨਤੀ ਲੈ ਕੇ ਆਇਆ,"
5 Tendo Jesus entrado em Cafarnaum, um centurião se aproximou dele, implorando:
6 “ਪ੍ਰਭੂ ਜੀ ਮੇਰਾ ਨੌਕਰ ਅਧਰੰਗ ਤੇ ਦਰਦ ਦਾ ਮਾਰਿਆ ਘਰ ਵਿੱਚ ਮੰਜੇ ਤੇ ਬਿਮਾਰ ਪਿਆ ਹੈ।”"
6 — Senhor, o meu servo está na minha casa, de cama, paralítico, sofrendo horrivelmente.
7 ਫ਼ੇਰ ਉਸ ਨੇ ਸੂਬੇਦਾਰ ਨੂੰ ਆਖਿਆ, “ਮੈਂ ਆਣਕੇ ਉਸ ਨੂੰ ਚੰਗਾ ਕਰ ਦਿਆਂਗਾ।”"
7 Jesus lhe disse:
8 ਪਰ ਸੂਬੇਦਾਰ ਨੇ ਉੱਤਰ ਦਿੱਤਾ, “ਪ੍ਰਭੂ ਜੀ ਮੈਂ ਇਸ ਯੋਗ ਨਹੀਂ ਕਿ ਤੁਸੀਂ ਮੇਰੀ ਛੱਤ ਹੇਠ ਆਵੋ, ਜੇਕਰ ਤੁਸੀਂ ਸਿਰਫ਼ ਬਚਨ ਵੀ ਕਰ ਦੇਵੋ ਤਾਂ ਮੇਰਾ ਨੌਕਰ ਚੰਗਾ ਹੋ ਜਾਵੇਗਾ।"
8 Mas o centurião respondeu: — Senhor, não sou digno de recebê-lo em minha casa. Mas apenas mande com uma palavra, e o meu servo será curado.
9 ਕਿਉਂਕਿ ਮੈਂ ਵੀ ਦੂਜਿਆਂ ਦੇ ਅਧਿਕਾਰ ਹੇਠਾਂ ਇੱਕ ਮਨੁੱਖ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਅਧਿਕਾਰ ਵਿੱਚ ਰੱਖਦਾ ਹਾਂ ਅਤੇ ਜੇ ਕਿਸੇ ਨੂੰ ਆਖਦਾ ਹਾਂ, ‘ਜਾ!’ ਤਾਂ ਉਹ ਜਾਂਦਾ ਹੈ ਅਤੇ ਜਦ ਦੂਜੇ ਨੂੰ ਕਹਾਂ, ‘ਆ!’ ਤਾਂ ਉਹ ਆਉਂਦਾ ਹੈ, ਅਤੇ ਜਦ ਅਪਣੇ ਨੌਕਰ ਨੂੰ ਕਹਿੰਦਾ ਹਾਂ ਇੰਝ ਕਰ ਤਾਂ ਉਹ ਉਵੇਂ ਕਰਦਾ ਹੈ।”"
9 Porque também eu sou homem sujeito à autoridade, tenho soldados às minhas ordens e digo a este: “Vá”, e ele vai; e a outro: “Venha”, e ele vem; e ao meu servo: “Faça isto”, e ele o faz.
10 ਯਿਸੂ ਨੇ ਇਹ ਸੁਣਕੇ ਅਚਰਜ ਮੰਨਿਆ ਅਤੇ ਉਨ੍ਹਾਂ ਨੂੰ ਜਿਹੜੇ ਮਗਰ-ਮਗਰ ਆਉਂਦੇ ਸਨ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਆਦਮੀ ਵਿੱਚ ਇਸਰਾਏਲ ਦੇ ਕਿਸੇ ਵੀ ਆਦਮੀ ਨਾਲੋਂ ਵੱਧ ਵਿਸ਼ਵਾਸ ਹੈ।"
10 Ao ouvir isso, Jesus ficou admirado e disse aos que o acompanhavam:
11 ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤ ਸਾਰੇ ਲੋਕ ਪੂਰਬ ਅਤੇ ਪੱਛਮ ਵਿੱਚੋਂ ਆਉਣਗੇ। ਉਹ ਸਵਰਗ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਕੇ ਖਾਣਗੇ।"
11 Digo a vocês que muitos virão do Oriente e do Ocidente e tomarão lugar à mesa com Abraão, Isaque e Jacó no Reino dos Céus.
12 ਪਰ ਉਹ ਲੋਕ ਜਿਨ੍ਹਾਂ ਕੋਲ ਰਾਜ ਹੋਣਾ ਚਾਹੀਦਾ ਹੈ ਬਾਹਰ ਸੁੱਟੇ ਜਾਣਗੇ। ਉਹ ਬਾਹਰ ਹਨੇਰੇ ਵਿੱਚ ਸੁੱਟੇ ਜਾਣਗੇ, ਲੋਕ ਉਸ ਜਗ੍ਹਾ ਚੀਕਣਗੇ ਅਤੇ ਦਰਦ ਨਾਲ ਆਪਣੇ ਦੰਦ ਪੀਸਣਗੇ।”"
12 Mas os filhos do Reino serão lançados para fora, nas trevas; ali haverá choro e ranger de dentes.
13 ਤਦ ਯਿਸੂ ਨੇ ਸੂਬੇਦਾਰ ਨੂੰ ਆਖਿਆ, “ਤੂੰ ਘਰ ਜਾ, ਜਿਵੇਂ ਤੂੰ ਵਿਸ਼ਵਾਸ ਕੀਤੀ ਹੈ ਉਹ ਉਵੇਂ ਹੀ ਚੰਗਾ ਕੀਤਾ ਜਾਵੇਗਾ।” ਅਤੇ ਉਸਦਾ ਨੌਕਰ ਉਸੇ ਘੜੀ ਚੰਗਾ ਹੋ ਗਿਆ।"
13 Então Jesus disse ao centurião: E, naquela mesma hora, o servo do centurião foi curado.
14 ਯਿਸੂ ਦਾ ਬਹੁਤ ਸਾਰੇ ਲੋਕਾਂ ਨੂੰ ਚੰਗਾ ਕਰਨਾ ਯਿਸੂ ਨੇ ਪਤਰਸ ਦੇ ਘਰ ਆਕੇ ਉਸਦੀ ਸੱਸ ਨੂੰ ਤਾਪ ਨਾਲ ਪਈ ਵੇਖਿਆ।"
14 Tendo Jesus chegado à casa de Pedro, viu a sogra deste acamada, com febre.
15 ਤਾਂ ਯਿਸੂ ਨੇ ਉਸਦਾ ਹੱਥ ਛੋਹਿਆ ਅਤੇ ਉਸਦਾ ਤਾਪ ਲਹਿ ਗਿਆ, ਫ਼ੇਰ ਉਸ ਨੇ ਉੱਠ ਕੇ ਉਸਦੀ ਖਾਤਿਰ ਕੀਤੀ।"
15 Mas Jesus tomou-a pela mão, e a febre a deixou. Ela se levantou e passou a servi-lo.
16 ਜਦੋਂ ਸ਼ਾਮ ਹੋਈ ਤਾਂ ਉਸ ਕੋਲ ਬਹੁਤ ਸਾਰੇ ਅਜਿਹੇ ਲੋਕਾਂ ਨੂੰ ਲਿਆਇਆ ਗਿਆ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਯਿਸੂ ਨੇ ਆਪਣੇ ਬਚਨਾਂ ਨਾਲ ਭੂਤਾਂ ਨੂੰ ਕੱਢ ਦਿੱਤਾ ਅਤੇ ਯਿਸੂ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਚੰਗਿਆਂ ਕਰ ਦਿੱਤਾ ਜੋ ਬਿਮਾਰ ਸਨ।"
16 Ao cair da tarde, trouxeram a Jesus muitos endemoniados. E apenas com a palavra expulsou os espíritos e curou todos os que estavam doentes,
17 ਉਸ ਨੇ ਇਹ ਨਬੀ ਯਸਾਯਾਹ ਦੇ ਬਚਨਾਂ ਨੂੰ ਪੂਰਾ ਕਰਨ ਲਈ ਕੀਤਾ: “ਉਸਨੇ ਖੁਦ ਸਾਡੀਆਂ ਬਿਮਾਰੀਆਂ ਲੈ ਲਈਆਂ ਅਤੇ ਰੋਗਾਂ ਨੂੰ ਚੁੱਕ ਲਿਆ।”"
17 para se cumprir o que foi dito por meio do profeta Isaías: “Ele mesmo tomou as nossas enfermidades e carregou as nossas doenças.”
18 ਯਿਸੂ ਦਾ ਅਨੁਸਰਣ ਜਦੋਂ ਯਿਸੂ ਨੇ ਆਪਣੇ ਆਲੇ-ਦੁਆਲੇ ਭੀੜ ਵੇਖੀ, ਤਾਂ ਉਸ ਨੇ ਆਪਣੇ ਚੇਲਿਆਂ ਨੂੰ ਝੀਲ ਦੇ ਪਰਲੇ ਪਾਰ ਜਾਣ ਲਈ ਕਿਹਾ।"
18 Vendo Jesus muita gente ao seu redor, ordenou que passassem para a outra margem.
19 ਫ਼ੇਰ ਇੱਕ ਨੇਮ ਦੇ ਉਪਦੇਸ਼ਕ ਨੇ ਯਿਸੂ ਨੂੰ ਕੋਲ ਆਕੇ ਕਿਹਾ, “ਗੁਰੂ ਜੀ ਜਿੱਥੇ ਕਿਤੇ ਵੀ ਤੂੰ ਜਾਵੇਂ ਮੈਂ ਤੇਰੇ ਪਿੱਛੇ ਚੱਲਾਂਗਾ।”"
19 Então, aproximando-se dele um escriba, disse a Jesus: — Mestre, vou segui-lo para onde quer que o senhor for.
20 ਤਾਂ ਯਿਸੂ ਨੇ ਉਸ ਨੂੰ ਆਖਿਆ, “ਲੂੰਬੜੀਆਂ ਦੇ ਘੁਰਨੇ ਹਨ ਅਤੇ ਪੰਛੀਆਂ ਲਈ ਆਲ੍ਹਣੇ ਹਨ ਪਰ ਮਨੁੱਖ ਦੇ ਪੁੱਤਰ ਨੂੰ ਸਿਰ ਰੱਖ ਕੇ ਆਰਾਮ ਕਰਨ ਲਈ ਕੋਈ ਥਾਂ ਨਹੀਂ ਹੈ।”"
20 Mas Jesus lhe respondeu:
21 ਉਸ ਦੇ ਇੱਕ ਦੂਜੇ ਚੇਲੇ ਨੇ ਉਸ ਨੂੰ ਆਖਿਆ, “ਪ੍ਰਭੂ, ਮੈਨੂੰ ਪਰਵਾਨਗੀ ਦਿਓ ਕਿ ਮੈਂ ਪਹਿਲਾਂ ਜਾਕੇ ਆਪਣੇ ਪਿਉ ਨੂੰ ਦਫ਼ਨਾਵਾਂ ਫੇਰ ਮੈਂ ਤੁਹਾਡਾ ਅਨੁਸਰਣ ਕਰਾਂਗਾ।”"
21 E outro dos discípulos lhe disse: — Senhor, deixe-me ir primeiro sepultar o meu pai.
22 ਪਰ ਯਿਸੂ ਨੇ ਉਸ ਨੂੰ ਕਿਹਾ, “ਤੂੰ ਮੇਰੇ ਮਗਰ ਚੱਲਿਆ ਆ ਅਤੇ ਮੁਰਦਿਆਂ ਨੂੰ ਆਪਣੇ ਮੁਰਦੇ ਖੁਦ ਦੱਬਣ ਦੇ।”"
22 Mas Jesus respondeu:
23 ਯਿਸੂ ਦਾ ਤੂਫਾਨ ਨੂੰ ਰੋਕਣਾ ਜਦੋਂ ਯਿਸੂ ਬੇੜੀ ਉੱਤੇ ਚੜ੍ਹ੍ਹਿਆ ਤਾਂ ਉਸ ਦੇ ਚੇਲੇ ਉਸ ਦੇ ਮਗਰ ਆਏ।"
23 Jesus entrou no barco e os seus discípulos o seguiram.
24 ਝੀਲ ਵਿੱਚ ਇੰਨਾ ਤੂਫਾਨ ਆਇਆ ਕਿ ਬੇੜੀ ਲਹਿਰਾਂ ਵਿੱਚ ਹੀ ਲੁੱਕਦੀ ਜਾ ਰਹੀ ਸੀ। ਪਰ ਯਿਸੂ ਸੌਂ ਰਿਹਾ ਸੀ।"
24 E eis que levantou-se no mar uma grande tempestade, de modo que as ondas cobriam o barco. Jesus, porém, estava dormindo.
25 ਚੇਲੇ ਉਸ ਕੋਲ ਆਏ ਅਤੇ ਉਸ ਨੂੰ ਜਗਾਇਆ। ਉਨ੍ਹਾਂ ਨੇ ਯਿਸੂ ਨੂੰ ਆਖਿਆ, “ਪ੍ਰਭੂ ਸਾਨੂੰ ਬਚਾਓ, ਅਸੀਂ ਡੁੱਬ ਰਹੇ ਹਾਂ।”"
25 Mas os discípulos foram acordá-lo, dizendo: — Senhor, salve-nos! Estamos perecendo!
26 ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇੰਨਾ ਕਿਉਂ ਡਰਦੇ ਹੋ? ਤੁਹਾਨੂੰ ਪੂਰਾ ਵਿਸ਼ਵਾਸ ਨਹੀਂ ਹੈ।” ਤਦ ਉਸ ਨੇ ਉੱਠ ਕੇ ਹਵਾ ਅਤੇ ਲਹਿਰਾਂ ਨੂੰ ਦਬਕਾ ਮਾਰਿਆ। ਫਿਰ ਇੱਕਦਮ ਚੈਨ ਹੋ ਗਿਆ।"
26 Então Jesus perguntou: E, levantando-se, repreendeu os ventos e o mar; e tudo ficou bem calmo.
27 ਤਾਂ ਉਹ ਮਨੁੱਖ ਹੈਰਾਨ ਹੋਕੇ ਬੋਲੇ, “ਇਹ ਕਿਹੋ ਜਿਹਾ ਪੁਰੱਖ ਹੈ ਕਿ ਹਵਾ ਅਤੇ ਲਹਿਰਾਂ ਵੀ ਇਸਦੀ ਗੱਲ ਮੰਨ ਲੈਦੀਆਂ ਹਨ!”"
27 E aqueles homens ficaram admirados, dizendo: — Quem é este que até os ventos e o mar lhe obedecem?
28 ਯਿਸੂ ਨੇ ਦੋ ਮਨੁੱਖਾਂ ਵਿੱਚੋਂ ਭੂਤ ਕੱਢੇ ਜਦੋਂ ਯਿਸੂ ਝੀਲ ਦੇ ਪਾਰ ਗਦਰੀਨੀਆਂ ਦੇ ਦੇਸ਼ ਵਿੱਚ ਪਹੁੰਚਿਆ, ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਕਬਰਾਂ ਵਿੱਚੋਂ ਨਿਕਲ ਕੇ ਯਿਸੂ ਕੋਲ ਆਏ ਅਤੇ ਉਹ ਇੰਨੇ ਖਤਰਨਾਕ ਸਨ ਕਿ ਉਸ ਰਸਤੇ ਤੋਂ ਕੋਈ ਲੰਘ ਨਹੀਂ ਸੀ ਸੱਕਦਾ।"
28 Quando Jesus chegou à outra margem, à terra dos gadarenos, dois endemoniados foram ao seu encontro, saindo dentre os túmulos. Eles eram tão furiosos, que ninguém podia passar por aquele caminho.
29 ਉਨ੍ਹਾਂ ਦੋ ਮਨੁੱਖਾਂ ਨੇ ਉਸ ਨੂੰ ਪੁਕਾਰ ਕੇ ਆਖਿਆ, “ਹੇ ਪਰਮੇਸ਼ੁਰ ਦੇ ਪੁੱਤਰ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਮਿਥੇ ਹੋਏ ਵੇਲੇ ਤੋਂ ਪਹਿਲਾਂ ਇੱਥੇ ਸਾਨੂੰ ਦੁੱਖ ਦੇਣ ਆਇਆ ਹੈ?”"
29 E eis que gritaram: — O que você quer conosco, Filho de Deus? Você veio aqui nos atormentar antes do tempo?
30 ਉਨ੍ਹਾਂ ਤੋਂ ਕੁਝ ਦੂਰ, ਉੱਥੇ ਸੂਰਾਂ ਦਾ ਬਹੁਤ ਵੱਡਾ ਇੱਜ਼ੜ ਚਰ ਰਿਹਾ ਸੀ।"
30 Ora, uma grande manada de porcos estava pastando não longe deles.
31 ਭੂਤਾਂ ਨੇ ਉਸਦੀਆਂ ਮਿੰਨਤਾਂ ਕਰਕੇ ਆਖਿਆ, “ਜੇਕਰ ਤੂੰ ਸਾਨੂੰ ਕੱਢਣਾ ਹੈ ਤਾਂ ਸਾਨੂੰ ਸੂਰਾਂ ਦੇ ਇੱਜੜ ਵਿੱਚ ਘਲ ਦੇ।”"
31 Então os demônios pediram a Jesus com insistência: — Se você vai nos expulsar, mande-nos para a manada de porcos.
32 ਉਸ ਨੇ ਉਨ੍ਹਾਂ ਨੂੰ ਕਿਹਾ, “ਜਾਓ” ਤਾਂ ਭੂਤ ਨਿਕਲ ਕੇ ਸੂਰਾਂ ਵਿੱਚ ਜਾ ਵੜੇ, ਉਹ ਸੂਰਾਂ ਦਾ ਇੱਜ਼ੜ ਪਹਾੜੀ ਦੀ ਢਲਾਣ ਤੋਂ ਭੱਜਿਆ ਅਤੇ ਝੀਲ ਵਿੱਚ ਡਿੱਗ ਪਿਆ ਅਤੇ ਡੁੱਬ ਗਿਆ।"
32 Jesus disse: E eles, saindo, entraram nos porcos; e eis que toda a manada se precipitou, despenhadeiro abaixo, para dentro do mar, e morreram nas águas.
33 ਤਦ ਸੂਰਾਂ ਦੇ ਇਜ਼ੜ ਦੇ ਰੱਖਵਾਲੇ ਸ਼ਹਿਰ ਅੰਦਰ ਨੂੰ ਭੱਜੇ। ਉਨ੍ਹਾਂ ਨੇ ਸੂਰਾਂ ਅਤੇ ਭੂਤਾਂ ਦੇ ਕਾਬਿਜ਼ ਲੋਕਾਂ ਨਾਲ ਵਾਪਰਨ ਵਾਲੀ ਘਟਨਾ ਦਾ ਵਰਨਣ ਕਰ ਦਿੱਤਾ।"
33 Os que tratavam dos porcos fugiram e, chegando à cidade, anunciaram todas estas coisas e o que tinha acontecido com os endemoniados.
34 ਤਦ ਸਾਰਾ ਨਗਰ ਯਿਸੂ ਨੂੰ ਮਿਲਣ ਲਈ ਆਇਆ ਅਤੇ ਉਸ ਨੂੰ ਉਨ੍ਹਾਂ ਦਾ ਇਲਾਕਾ ਛੱਡਣ ਲਈ ਬੇਨਤੀ ਕੀਤੀ।"
34 Então a cidade toda saiu para encontrar-se com Jesus. E, ao vê-lo, pediram-lhe com insistência que se retirasse da terra deles.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Mateus 8, comparar traduções ou montar um estudo — tudo direto pelo WhatsApp.