Naum 1
Punjabi Bible (GL_PUNJABI) vs ARC
ARC Almeida Revista e Corrigida 2009
1 ਇਹ ਪੁਸਤਕ ਅਲਕੋਸ਼ੀ ਨਹੂਮ ਦੇ ਦਰਸ਼ਨ ਦੀ ਹੈ। ਇਹ ਨੀਨਵਾਹ ਸ਼ਹਿਰ ਲਈ ਸ਼ੋਕਮਈ ਸੰਦੇਸ਼ ਹੈ।"
1 Peso de Nínive. Livro da visão de Naum, o elcosita.
2 ਯਹੋਵਾਹ ਦਾ ਨੀਨਵਾਹ ਤੇ ਕਰੋਧ ਯਹੋਵਾਹ ਈਰਖਾਲੂ ਅਤੇ ਬਦਲਾਖੋਰ ਪਰਮੇਸ਼ੁਰ ਹੈ। ਉਹ ਦੋਸ਼ੀਆਂ ਨੂੰ ਦੰਡ ਦਿੰਦਾ ਅਤੇ ਉਹ ਬੜਾ ਕਰੋਧਵਾਨ ਹੈ। ਉਹ ਆਪਣੇ ਵੈਰੀਆਂ ਨੂੰ ਸਜ਼ਾ ਦਿੰਦਾ ਹੈ ਅਤੇ ਆਪਣੇ ਵੈਰੀਆਂ ਤੇ ਕਰੋਧਵਾਨ ਰਹਿੰਦਾ ਹੈ।"
2 O Senhor é um Deus zeloso e que toma vingança; o Senhor toma vingança e é cheio de furor; o Senhor toma vingança contra os seus adversários e guarda a ira contra os seus inimigos.
3 ਯਹੋਵਾਹ ਧੀਰਜਵਾਨ ਹੈ ਪਰ ਉਹ ਸ਼ਕਤੀਸ਼ਾਲੀ ਵੀ ਹੈ ਅਤੇ ਉਹ ਦੋਖੀ ਮਨੁੱਖਾਂ ਨੂੰ ਸਜ਼ਾ ਦਿੱਤੇ ਬਗ਼ੈਰ ਨਹੀਂ ਬਖਸ਼ਦਾ। ਯਹੋਵਾਹ ਬੁਰੇ ਲੋਕਾਂ ਨੂੰ ਸਜ਼ਾ ਦੇਣ ਆ ਰਿਹਾ ਹੈ। ਉਹ ਆਪਣੀ ਤਾਕਤ ਵਿਖਾਉਣ ਲਈ ਹਨੇਰੀ ਝੱਖੜ ਤੇ ਵਾਵਰੋਲੇ ਲਿਆਵੇਗਾ ਮਨੁੱਖ ਧਰਤੀ ਅਤੇ ਧੂੜ ਤੇ ਚਲਦਾ ਹੈ ਪਰ ਯਹੋਵਾਹ ਬੱਦਲਾਂ ’ਚ ਚਲਦਾ ਹੈ।"
3 O Senhor é tardio em irar-se, mas grande em força e ao culpado não tem por inocente; o Senhor tem o seu caminho na tormenta e na tempestade, e as nuvens são o pó dos seus pés.
4 ਯਹੋਵਾਹ ਸਮੁੰਦਰ ਨੂੰ ਝਿੜਕ ਕੇ ਆਖੇਗਾ ਤਾਂ ਉਸ ਦਾ ਨੀਰ ਸੁੱਕ ਜਾਵੇਗਾ। ਉਹ ਸਾਰੇ ਦਰਿਆਵਾਂ ਨੂੰ ਸੁਕਾਅ ਦੇਵੇਗਾ। ਬਾਸ਼ਾਨ ਅਤੇ ਕਰਮਲ ਦੀਆਂ ਜਰੱਖੇਜ਼ ਧਰਤੀਆਂ ਸੁੱਕ ਸੜ ਜਾਂਦੀਆਂ ਹਨ। ਲਬਾਨੋਨ ਦੇ ਫ਼ੁੱਲ ਮੁਰਝਾਅ ਜਾਂਦੇ ਹਨ।"
4 Ele repreende o mar, e o faz secar, e esgota todos os rios; desfalecem Basã e Carmelo, e a flor do Líbano se murcha.
5 ਯਹੋਵਾਹ ਆਵੇਗਾ ਪਹਾੜ ਡਰ ਨਾਲ ਕੰਬਣਗੇ ਅਤੇ ਟਿੱਲੇ ਪਿੰਘਰ ਜਾਣਗੇ। ਯਹੋਵਾਹ ਆਵੇਗਾ ਤਾਂ ਧਰਤੀ ਭੈਅ ਨਾਲ ਕੰਬੇਗੀ। ਸਿਰਫ਼ ਧਰਤੀ ਹੀ ਨਹੀਂ ਸਗੋਂ ਸਾਰੀ ਦੁਨੀਆਂ ਤੇ ਧਰਤੀ ਤੇ ਵੱਸਦੇ ਸਭ ਜੀਅ ਭੈਭੀਤ ਹੋਣਗੇ।"
5 Os montes tremem perante ele, e os outeiros se derretem; e a terra se levanta na sua presença, sim, o mundo e todos os que nele habitam.
6 ਕੋਈ ਵੀ ਮਨੁੱਖ ਯਹੋਵਾਹ ਦੇ ਮਹਾਂਕਰੋਧ ਅੱਗੇ ਠਹਿਰ ਨਾ ਸੱਕੇਗਾ। ਕੋਈ ਵੀ ਮਨੁੱਖ ਉਸਦਾ ਅੱਗ ਵਾਂਗ ਭਭਕਦਾ ਕਰੋਧ ਸਹਾਰ ਨਾ ਪਾਵੇਗਾ। ਚੱਟਾਨਾਂ ਫ਼ਟ ਜਾਣਗੀਆਂ ਅਤੇ ਉਹ ਆਵੇਗਾ।"
6 Quem parará diante do seu furor? E quem subsistirá diante do ardor da sua ira? A sua cólera se derramou como um fogo, e as rochas foram por ele derribadas.
7 ਯਹੋਵਾਹ ਚੰਗਾ ਹੈ। ਮੁਸੀਬਤ ਵੇਲੇ ਉਸਦੀ ਸ਼ਰਣ ’ਚ ਜਾਣਾ ਹੀ ਸੁਰੱਖਿਅਤ ਹੈ ਅਤੇ ਜੋ ਉਸਤੇ ਭਰੋਸਾ ਰੱਖਦੇ ਹਨ, ਉਨ੍ਹਾਂ ਦੀ ਉਹ ਰੱਖਿਆ ਕਰਦਾ ਹੈ।"
7 O Senhor é bom, uma fortaleza no dia da angústia, e conhece os que confiam nele.
8 ਪਰ ਉਹ ਆਪਣੇ ਵੈਰੀਆਂ ਨੂੰ ਜੜੋਂ ਨਾਸ ਕਰ ਦੇਵੇਗਾ। ਉਹ ਉਨ੍ਹਾਂ ਨੂੰ ਹੜ੍ਹ ਵਾਂਗ ਵਹਾਅ ਕੇ ਲੈ ਜਾਵੇਗਾ ਉਹ ਆਪਣੇ ਵੈਰੀਆਂ ਨੂੰ ਹਨੇਰੇ ’ਚ ਧੱਕ ਦੇਵੇਗਾ।"
8 E com uma inundação transbordante acabará de uma vez com o seu lugar; e as trevas perseguirão os seus inimigos.
9 ਤੁਸੀਂ ਯਹੋਵਾਹ ਦੇ ਖਿਲਾਫ਼ ਵਿਉਂਤਾਂ ਕਿਉਂ ਬਣਾ ਰਹੇ ਹੋ? ਉਹ ਸਤਿਆਨਾਸ ਕਰ ਦੇਵੇਗਾ। ਮੁਸੀਬਤ ਦੂਸਰੀ ਵਾਰ ਨਹੀਂ ਆਵੇਗੀ।"
9 Que pensais vós contra o Senhor ? Ele mesmo vos consumirá de todo; não se levantará por duas vezes a angústia.
10 ਤੁਸੀਂ ਪੂਰੇ ਤਬਾਹ ਹੋ ਜਾਵੋਂਗੇ ਜਿਵੇਂ ਸੁੱਕੇ ਝਾੜ ਭੱਠੇ ਵਿੱਚ ਸੜਦੇ ਹਨ ਤੇ ਜਲਦੀ ਭਸਮ ਹੁੰਦੇ ਹਨ।"
10 Porque, ainda que eles se entrelacem como os espinhos e se saturem de vinho como bêbados, serão inteiramente consumidos como palha seca.
11 ਅੱਸ਼ੂਰ, ਤੇਰੇ ਵੱਲੋਂ ਇੱਕ ਮਨੱਖ ਆਇਆ, ਉਸ ਨੇ ਯਹੋਵਾਹ ਦੇ ਵਿਰੁੱਧ ਮਤੇ ਪਕਾਏ, ਅਤੇ ਭੈੜੀ ਮੱਤ ਦਿੱਤੀ।"
11 De ti saiu um que pensa mal contra o Senhor , um conselheiro de Belial.
12 ਯਹੋਵਾਹ ਨੇ ਯਹੂਦਾਹ ਨੂੰ ਇਹ ਗੱਲਾਂ ਆਖੀਆਂ: “ਭਾਵੇਂ ਅੱਸ਼ੂਰ ਦੇ ਲੋਕ ਪੂਰੇ ਜ਼ੋਰ ਵਿੱਚ ਹਨ, ਉਨ੍ਹਾਂ ਕੋਲ ਵੱਡੀ ਫ਼ੌਜ ਹੈ ਪਰ ਉਹ ਸਾਰੇ ਖਤਮ ਹੋ ਜਾਣਗੇ। ਮੇਰੇ ਲੋਕੋ, ਮੈਂ ਤੁਹਾਨੂੰ ਦੁੱਖ ਦਿੱਤੇ, ਪਰ ਮੈਂ ਤੁਹਾਨੂੰ ਹੋਰ ਦੁੱਖੀ ਨਾ ਹੋਣ ਦੇਵਾਂਗਾ।"
12 Assim diz o Senhor : Por mais seguros que estejam e por mais numerosos que sejam, ainda assim serão exterminados, e ele passará; eu te afligi, mas não te afligirei mais.
13 ਹੁਣ ਮੈਂ ਤੁਹਾਨੂੰ ਆਜ਼ਾਦ ਕਰ ਦੇਵਾਂਗਾ। ਅੱਸ਼ੂਰ ਦੇ ਤੁਸੀਂ ਹੋਰ ਗੁਲਾਮ ਨਾ ਰਹੋਁਗੇ, ਹੁਣ ਮੈਂ ਤੇਰੇ ਮੋਢਿਆਂ ਤੋਂ ਉਹ ਭਾਰ ਲਾਹ ਸੁੱਟਾਂਗਾ ਅਤੇ ਉਨ੍ਹਾਂ ਜਂਜੀਰਾਂ ਨੂੰ ਜੋ ਤੈਨੂੰ ਜਕੜੀ ਬੈਠੀਆਂ ਹਨ, ਭੰਨ ਸੁੱਟਾਂਗਾ।”"
13 Mas, agora, quebrarei o seu jugo de cima de ti e romperei os teus laços.
14 ਅੱਸ਼ੂਰ ਦੇ ਪਾਤਸ਼ਾਹ, ਯਹੋਵਾਹ ਨੇ ਤੈਨੂੰ ਇਹ ਸੰਦੇਸ਼ ਦਿੱਤਾ ਹੈ: “ਤੇਰਾ ਨਾਉਂ ਜਾਰੀ ਰੱਖਣ ਲਈ ਤੇਰਾ ਕੋਈ ਉੱਤਰਾਧਿਕਾਰੀ ਨਹੀਂ ਹੋਵੇਗਾ। ਮੈਂ ਤੇਰੇ ਦੇਵਤਿਆਂ ਦੇ ਮੰਦਰ ਵਿੱਚ ਉਕਰੇ ਹੋਏ ਬੁੱਤਾਂ ਅਤੇ ਧਾਤ ਦੀਆਂ ਮੂਰਤਾਂ ਨੂੰ ਤੋੜ ਦਿਆਂਗਾ। ਮੈਂ ਤੇਰੀ ਕਬਰ ਤਿਆਰ ਕਰ ਰਿਹਾ ਹਾਂ ਕਿਉਂ ਜੋ ਤੇਰਾ ਅੰਤ ਨੇੜੇ ਆ ਰਿਹਾ ਹੈ।”"
14 Contra ti, porém, o Senhor deu ordem, que mais ninguém do teu nome seja semeado; da casa do teu deus exterminarei as imagens de escultura e de fundição; ali farei o teu sepulcro, porque és vil.
15 ਯਹੂਦਾਹ, ਵੇਖ! ਪਹਾੜਾਂ ਉਪਰੋ ਦੀ ਇੱਕ ਸੰਦੇਸ਼ਵਾਹਕ ਖੁਸ਼ਖਬਰੀ ਲੈ ਕੇ ਆ ਰਿਹਾ ਹੈ। ਉਹ ਆਖਦਾ: ਉੱਥੇ ਸ਼ਾਂਤੀ ਹੈ। ਯਹੂਦਾਹ, ਆਪਣੇ ਪੁਰਬ ਮਨਾ ਤੇ ਆਪਣੇ ਕੀਤੇ ਇਕਰਾਰਾਂ ਨੂੰ, ਪੂਰੇ ਕਰ। ਇਹ ਦੁਸ਼ਟ ਲੋਕ ਮੁੜ ਤੇਰੇ ਉੱਪਰ ਹਮਲਾ ਨਾ ਕਰਨਗੇ ਕਿਉਂ ਕਿ ਉਹ ਸਾਰੇ ਬਦ ਲੋਕ ਪੂਰੀ ਤਰ੍ਹਾਂ ਨਸ਼ਟ ਹੋ ਚੁੱਕੇ ਹਨ।"
15 Eis sobre os montes os pés do que traz boas-novas, do que anuncia a paz! Celebra as tuas festas, ó Judá, cumpre os teus votos, porque o ímpio não tornará mais a passar por ti; ele é inteiramente exterminado.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Naum 1, comparar traduções ou montar um estudo — tudo direto pelo WhatsApp.