Naum 3
Punjabi Bible (GL_PUNJABI) vs ARC
ARC Almeida Revista e Corrigida 2009
1 ਨੀਨਵਾਹ ਲਈ ਬੁਰੀਆਂ ਖਬਰਾਂ ਹਤਿਆਰਿਆਂ ਦੇ ਸ਼ਹਿਰ ਨੂੰ ਲਾਹਨਤ। ਉਹ ਦੁਰਘਟਨਾ ਦਾ ਸਾਹਮਣਾ ਕਰੇਗਾ। ਨੀਨਵਾਹ ਘ੍ਰਿਣਾ ਨਾਲ ਭਰਪੂਰ ਹੈ ਅਤੇ ਇਸ ਸ਼ਹਿਰ ਵਿੱਚ ਉਹ ਚੀਜ਼ਾ ਹਨ ਜੋ ਕਿ ਦੂਜੇ ਦੇਸਾਂ ਚੋ ਲੁੱਟੀਆਂ ਗਈਆਂ ਹਨ। ਇਸ ਸ਼ਹਿਰ, ਸ਼ਿਕਾਰ ਹੋਏ ਅਤੇ ਮਾਰਿਆਂ ਹੋਇਆਂ ਲੋਕਾਂ ਨਾਲ ਭਰਪੂਰ ਹੈ।"
1 Ai da cidade ensanguentada! Ela está toda cheia de mentiras e de rapina! Não se aparta dela o roubo.
2 ਤੂੰ ਸੁਣ ਸੱਕਦਾ ਹੈਂ: ਚਾਬੁਕਾਂ ਦਾ ਖੜ੍ਹਾਕ, ਪਹੀਆਂ ਦੀ ਘੂਕਰ, ਘੋੜਿਆਂ ਦੀ ਟਾਪ ਤੇ ਉਛਲਦੇ ਰੱਥਾਂ ਦੀਆਂ ਆਵਾਜ਼ਾਂ।"
2 Estrépito de açoite há, e o estrondo do ruído das rodas; e os cavalos atropelam, e carros vão saltando.
3 ਘੁੜ ਸਵਾਰ ਹਮਲਾ ਕਰ ਰਹੇ ਹਨ, ਉਨ੍ਹਾਂ ਦੀਆਂ ਸ਼ਮਸ਼ੀਰਾਂ ਚਮਕਦੀਆਂ ਹਨ ਬਹੁਤ ਸਾਰੀਆਂ ਲੋਬਾਂ ਦਾ ਢੇਰ ਪਿਆ ਹੈ ਅਣਗਿਣਤ ਲਾਸ਼ਾਂ ਦੇ ਢੇਰ ਲੋਕ ਲਤਾੜ ਕੇ ਲੰਘ ਰਹੇ ਹਨ।"
3 O cavaleiro levanta a espada flamejante e a lança relampagueante, e haverá uma multidão de mortos e abundância de cadáveres, e não terão fim os defuntos; tropeçarão nos seus corpos,
4 ਇਹ ਸਭ ਨੀਨਵਾਹ ਕਾਰਣ ਹੋਇਆ ਨੀਨਵਾਹ ਉਸ ਵੇਸਵਾ ਵਾਂਗ ਹੈ ਜੋ ਕਦੇ ਸੰਤੁਸਟ ਨਹੀਂ ਹੁੰਦੀ। ਉਸ ਨੂੰ ਵੱਧ ਤੋਂ ਵੱਧ ਚਾਹੀਦਾ ਸੀ। ਉਸ ਨੇ ਆਪਣੇ-ਆਪ ਨੂੰ ਬਹੁਤ ਦੇਸਾਂ ਨੂੰ ਵੇਚਿਆ ਅਤੇ ਆਪਣਾ ਜਾਦੂ ਵਰਤਕੇ ਉਨ੍ਹਾਂ ਨੂੰ ਆਪਣਾ ਗੁਲਾਮ ਬਣਾ ਲਿਆ।"
4 por causa da multidão dos pecados da mui graciosa meretriz, da mestra das feitiçarias, que vendeu os povos com os seus deleites e as gerações com as suas feitiçarias.
5 ਯਹੋਵਾਹ ਸਰਬ-ਸ਼ਕਤੀਮਾਨ ਆਖਦਾ, “ਨੀਨਵਾਹ, ਮੈਂ ਤੇਰੇ ਵਿਰੁੱਧ ਹਾਂ। ਮੈਂ ਤੇਰਾ ਘਗਰਾ ਤੇਰੇ ਮੂੰਹ ਤੋਂ ਚੁੱਕ ਦਿਆਂਗਾ ਤਾਂ ਜੋ ਕੌਮਾਂ ਤੇਰਾ ਨੰਗੇਜ਼ ਵੇਖ ਸੱਕਣ। ਇਹ ਤੈਨੂੰ ਸ਼ਰਮਸਾਰੀ ਲਿਆਵੇਗਾ।"
5 Eis que eu estou contra ti, diz o Senhor dos Exércitos, e te descobrirei na tua face, e às nações mostrarei a tua nudez e aos reinos, a tua vergonha.
6 ਮੈਂ ਤੇਰੇ ਤੇ ਚਿਕੱੜ ਸੁੱਟਾਂਗਾ ਮੈਂ ਤੇਰੇ ਨਾਲ ਨਫ਼ਰਤ ਭਰਿਆ ਸਲੂਕ ਕਰਾਂਗਾ ਲੋਕ ਤੇਰੇ ਵੱਲ ਵੇਖਕੇ ਤੇਰਾ ਮਜ਼ਾਕ ਉਡਾਉਣਗੇ।"
6 E lançarei sobre ti coisas abomináveis, e te envergonharei, e pôr-te-ei como espetáculo.
7 ਜਿਹੜਾ ਵੀ ਤੈਨੂੰ ਵੇਖਦਾ, ਤੈਥੋਂ ਦੂਰ ਰਹਿਣ ਦੀ ਕੋਸ਼ਿਸ਼ ਕਰਦਾ ਹੈ। ਉਹ ਆਖਦਾ, ‘ਨੀਨਵਾਹ ਤਬਾਹ ਹੋ ਗਿਆ। ਉਸ ਨੂੰ ਕੌਣ ਰੋਵੇਗਾ?’ ਨੀਨਵਾਹ, ਮੈਂ ਜਾਣਦਾ ਹਾਂ ਕਿ ਮੈਂ ਤੈਨੂੰ ਦਿਲਾਸਾ ਦੇਣ ਵਾਲਾ ਨਹੀਂ ਭਾਲ ਸੱਕਦਾ।”"
7 E há de ser que todos os que te virem fugirão de ti e dirão: Nínive está destruída; quem terá compaixão dela? Donde buscarei consoladores para ti?
8 ਨੀਨਵਾਹ, ਕੀ ਤੂੰ ਨੀਲ ਦਰਿਆ ਦੇ ਬੀਬਸ ਤੋਂ ਚੰਗਾ ਹੈਂ? ਨਹੀਂ! ਉਸ ਦੇ ਵੀ ਚਾਰੋ ਤਰਫ਼ ਪਾਣੀ ਸੀ ਜਿਸ ਦੀ ਉਹ ਆਪਣੇ ਵੈਰੀਆਂ ਤੋਂ ਬਚਣ ਲਈ ਪਨਾਹ ਲੈਂਦਾ ਸੀ ਉਹ ਪਾਣੀ ਦੁਸ਼ਮਣ ਤੋਂ ਬਚਣ ਲਈ ਦੀਵਾਰ ਦਾ ਕੰਮ ਕਰਦੇ ਸਨ।"
8 És tu melhor do que Nô-Amom, que está situada entre os rios, cercada de águas, tendo por esplanada o mar e ainda o mar, por muralha?
9 ਕੂਸ਼ ਅਤੇ ਮਿਸਰ ਨੇ ਬੀਬਸ ਨੂੰ ਬੇਅੰਤ ਬਲ ਦਿੱਤਾ। ਪੂਟ ਅਤੇ ਲੂਬੀਮ ਉਸ ਦੇ ਸਹਾਇਕ ਹੋਏ।"
9 Etiópia e Egito eram a sua força e esta não tinha fim; Pute e Líbia foram o teu socorro.
10 ਪਰ ਫ਼ਿਰ ਵੀ ਬੀਬਸ ਨੂੰ ਹਾਰ ਹੋਈ ਅਤੇ ਉਸ ਦੇ ਮਨੁੱਖ ਦੂਜੇ ਦੇਸਾਂ ਵਿੱਚ ਅਸੀਰ ਕਰਕੇ ਲੈ ਜਾਏ ਗਏ। ਹਰ ਗਲੀ ਦੀ ਨੁਕੱੜ ਤੇ ਸੈਨਿਕਾਂ ਨੇ ਉਸ ਦੇ ਬੱਚਿਆਂ ਨੂੰ ਮਾਰ-ਮਾਰ ਕੇ ਮੌਤ ਦੇ ਘਾਟ ਉਤਾਰਿਆ। ਖਾਸ ਮਨੁੱਖਾਂ ਨੂੰ ਆਪਣੇ ਦਾਸ ਬਣਾ ਕੇ ਰੱਖਣ ਲਈ ਉਨ੍ਹਾਂ ਨੇ ਆਪਸ ਵਿੱਚ ਗੁਣੇ ਪਾਏ। ਉਨ੍ਹਾਂ ਨੇ ਬੀਬਸ ਦੇ ਸਾਰੇ ਵਿਸ਼ੇਸ਼ ਮਨੁੱਖਾਂ ਨੂੰ ਜੰਜੀਰਾਂ ਨਾਲ ਜੜਕਿਆ।"
10 Todavia, ela foi levada, foi para o cativeiro; também os seus filhos foram despedaçados no topo de todas as ruas, e sobre os seus nobres lançaram sortes, e todos os seus grandes foram presos com grilhões.
11 ਇਸ ਲਈ ਨੀਨਵਾਹ, ਤੂੰ ਵੀ ਸ਼ਰਾਬੀ ਵਾਂਗ ਡਿੱਗ ਪਵੇਂਗਾ। ਤੂੰ ਦੁਸ਼ਮਣਾ ਤੋਂ ਲੁਕਣ ਖਾਤਰ ਇੱਕ ਸੁਰੱਖਿਅਤ ਜਗ੍ਹਾ ਦੀ ਤਲਾਸ਼ ਕਰਨ ਦੀ ਕੋਸ਼ਿਸ ਕਰੇਗਾ।"
11 Tu também, Nínive, serás embriagada e te esconderás; também buscarás força, por causa do inimigo.
12 ਪਰ ਹੇ ਨੀਨਵਾਹ! ਤੇਰੇ ਸਾਰੇ ਮਜ਼ਬੂਤ ਗੜ੍ਹ ਅੰਜੀਰ ਦੇ ਦ੍ਰੱਖਤਾਂ ਵਾਂਗ ਹੋਣਗੇ। ਜਦੋਂ ਅੰਜੀਰ ਪਹਿਲਾਂ ਪਕਦੀ ਹੈ, ਜੇਕਰ ਉਨ੍ਹਾਂ ਨੂੰ ਹਿਲਾਇਆ ਜਾਵੇ, ਤਾਂ ਉਹ ਖਾਣ ਵਾਲੇ ਦੇ ਮੂੰਹ ਵਿੱਚ ਡਿੱਗਣਗੀਆਂ।"
12 Todas as tuas fortalezas serão como figueiras com figos temporãos; se se sacodem, caem na boca do que os há de comer.
13 ਨੀਨਵਾਹ, ਤੇਰੇ ਸਿਪਾਹੀ ਔਰਤਾਂ ਵਰਗੇ ਹਨ, ਜਿਨ੍ਹਾਂ ਨੂੰ ਵੈਰੀ ਚੁੱਕਣ ਲਈ ਤਿਆਰ ਹਨ। ਤੇਰੇ ਫ਼ਾਟਕ ਤੇਰੇ ਵੈਰੀਆਂ ਦੇ ਅੰਦਰ ਆਉਣ ਲਈ ਚੌਰ-ਚੌਪਟ ਖੁਲ੍ਹੇ ਹਨ ਅਤੇ ਫ਼ਾਟਕਾਂ ਦੀਆਂ ਲੱਕੜਾਂ ਦੀਆਂ ਫਟ੍ਟੀਆਂ ਅੱਗ ਨਾਲ ਸਾੜ ਦਿੱਤੀਆਂ ਗਈਆਂ ਹਨ।"
13 Eis que o teu povo no meio de ti será como mulheres; as portas da tua terra estarão de todo abertas aos teus inimigos; o fogo consumirá os teus ferrolhos.
14 ਆਪਣੇ ਸ਼ਹਿਰ ਲਈ ਪਾਣੀ ਇਕੱਠਾ ਕਰ ਲੈ ਕਿਉਂ ਕਿ ਵੈਰੀਆਂ ਦੇ ਸਿਪਾਹੀ ਤੇਰੇ ਸ਼ਹਿਰ ਨੂੰ ਘੇਰ ਲੈਣਗੇ। ਉਹ ਕਿਸੇ ਵੀ ਮਨੁੱਖ ਨੂੰ ਸ਼ਹਿਰ ਅੰਦਰ ਪਾਣੀ ਜਾਂ ਅੰਨ ਨਾ ਲਿਆਉਣ ਦੇਣਗੇ। ਆਪਣੇ ਗੜ੍ਹਾਂ ਨੂੰ ਮਜ਼ਬੂਤ ਕਰ। ਮਿੱਟੀ ਵਿੱਚ ਜਾ। ਗਾਰਾ ਲਤਾੜ, ਆਵਾ ਪਕਾਅ ਅਤੇ ਹੋਰ ਇੱਟਾਂ ਤਿਆਰ ਕਰ।"
14 Tira águas para o cerco, fortifica as tuas fortalezas, entra no lodo, pisa o barro e repara o forno para os ladrilhos.
15 ਤੂੰ ਉਹ ਸਭ ਕੁਝ ਕਰ ਸੱਕਦਾ ਹੈਂ, ਪਰ ਅੱਗ ਤੈਨੂੰ ਬਿਲਕੁਲ ਸੁਆਹ ਕਰ ਦੇਵੇਗੀ ਅਤੇ ਤੂੰ ਤਲਵਾਰ ਨਾਲ ਵੱਢਿਆ ਜਾਵੇਂਗਾ। ਤੇਰੀ ਜ਼ਮੀਨ ਟਿੱਡੀਦਲ ਵੱਲੋਂ ਖਾਧੀ ਜ਼ਮੀਨ ਵਾਂਗ ਉੱਜੜ ਜਾਵੇਗੀ। ਜਿਵੇਂ ਕਿ ਟਿੱਡੀਆਂ ਦਾ ਦਲ ਆਇਆ ਤੇ ਸਭ ਕੁਝ ਵੀਰਾਨ ਕਰ ਗਿਆ ਹੋਵੇ। ਨੀਨਵਾਹ ਤੂੰ ਆਪਣੇ-ਆਪਨੂੰ ਸਲਾ ਵਾਂਗ ਵੱਧਾਇਆ ਆਪਣੇ-ਆਪ ਨੂੰ ਟਿੱਡੀ ਦਲ ਵਾਂਗ ਵੱਧਾਇਆ।"
15 O fogo ali te consumirá, a espada te exterminará; consumir-te-á como a locusta; multiplica-te como a locusta, multiplica-te como os gafanhotos.
16 ਤੇਰੇ ਕੋਲ ਬਹੁਤ ਸਾਰੇ ਵਪਾਰੀ ਹਨ ਜੋ ਬਾਓਁ ਬਾਵੇਂ ਜਾਂਦੇ ਤੇ ਵਸਤਾਂ ਖਰੀਦਦੇ ਹਨ। ਉਨ੍ਹਾਂ ਦੀ ਗਿਣਤੀ ਅਕਾਸ਼ ’ਚ ਤਾਰਿਆਂ ਜਿੰਨੀ ਹੈ। ਉਨ੍ਹਾਂ ਦੀ ਤਾਦਾਤ ਉਸ ਟਿੱਡੀ ਦਲ ਵਾਂਗਰਾਂ ਹੈ ਜੋ ਆਉਂਦਾ ਹੈ ਤੇ ਸਭ ਕੁਝ ਚਟ੍ਟ ਕਰ ਜਾਂਦਾ ਹੈ। ਜਦੋਂ ਸਭ ਕੁਝ ਸਾਫ਼ ਕਰ ਲੈਂਦਾ ਹੈ ਤਾਂ ਮੁੜ ਜਾਂਦਾ ਹੈ।"
16 Multiplicaste os teus negociantes mais do que as estrelas do céu; a locusta se espalhará e voará.
17 ਤੇਰੇ ਸ਼ਾਹੀ ਲੋਕ ਵੀ ਉਨ੍ਹਾਂ ਟਿੱਡੀਆਂ ਵਾਂਗ ਹਨ। ਤੇਰੇ ਸੈਨਾਪਤੀ ਸਲ੍ਹਾ ਦੇ ਦਲਾਂ ਵਾਂਗ ਹਨ ਜੋ ਸਰਦੀਆਂ ਦੇ ਦਿਨਾਂ ਵਿੱਚ ਪੱਥਰ ਦੀਆਂ ਦੀਵਾਰਾਂ ਤੇ ਟਿਕਦਾ ਹੈ, ਜਦੋਂ ਸੂਰਜ ਚੜ੍ਹਦਾ ਹੈ, ਦੀਵਾਰ ਗਰਮ ਹੋਣ ਲੱਗਦੀ ਹੈ, ਤਾਂ ਉੱਡ ਜਾਂਦਾ ਹੈ ਤੇ ਕਿਸੇ ਨੂੰ ਪਤਾ ਨਹੀਂ ਲਗਦਾ ਕਿ ਉਹ ਕਿੱਥੋ ਗਿਆ। ਤੇਰੇ ਸੈਨਾਪਤੀ ਤੇ ਸ਼ਾਹੀ ਅਫ਼ਸਰ ਵੀ ਇਵੇਂ ਹੀ ਹਨ।"
17 Os teus coroados são como os gafanhotos, e os teus chefes, como os gafanhotos grandes, que se acampam nas sebes nos dias de frio; em subindo o sol, voam, e não se conhece o lugar onde estão.
18 ਹੇ ਅੱਸ਼ੂਰ ਦੇ ਪਾਤਸ਼ਾਹ, ਤੇਰੇ ਆਜੜੀ (ਆਗੂ) ਵੀ ਘੂਕ ਸੁਤ੍ਤੇ ਪਏ ਹਨ। ਉਹ ਤਾਕਤਵਰ ਮਨੁੱਖ ਲੰਮੇ ਪਏ ਹੋਏ ਹਨ। ਤੇ ਤੇਰੀਆਂ ਭੇਡਾਂ (ਉੱਮਤਾਂ) ਪਹਾੜਾਂ ਉੱਪਰ ਖਿਲਰੀਆਂ-ਵਿੱਚਰਦੀਆਂ ਹਨ ਤੇ ਕੋਈ ਅਜਿਹਾ ਮਨੁੱਖ ਨਹੀਂ ਜਿਹੜਾ ਉਨ੍ਹਾਂ ਨੂੰ ਵਾਪਸ ਲਿਆਵੇ।"
18 Os teus pastores dormitarão, ó rei da Assíria; os teus ilustres deitar-se-ão, o teu povo se derramará pelos montes, sem que haja quem possa ajuntá-lo.
19 ਨੀਨਵਾਹ! ਤੂੰ ਬੁਰੀ ਤਰ੍ਹਾਂ ਜ਼ਖਮੀ ਹੋਇਆ ਹੈਂ ਪਰ ਕੋਈ ਤੇਰਾ ਘਾਵ ਪੂਰ ਨਹੀਂ ਸੱਕਦਾ। ਜਿਹੜਾ ਵੀ ਕੋਈ ਤੇਰਾ ਦੁਰ-ਸਮਾਚਾਰ ਸੁਣਦਾ ਹੈ ਤਾੜੀਆਂ ਮਾਰਦਾ ਹੈ। ਉਹ ਸਭ ਖੁਸ਼ ਹਨ। ਕਿਉਂ ਕਿ ਜੋ ਕਸ਼ਟ ਤੂੰ ਹਮੇਸ਼ਾ ਉਨ੍ਹਾਂ ਨੂੰ ਦਿੰਦਾ ਰਿਹਾ ਉਸ ਕਾਰਣ ਉਹ ਬੜੇ ਦੁੱਖੀ ਸਨ।"
19 Não há cura para a tua ferida; a tua chaga é dolorosa; todos os que ouvirem a tua fama baterão as palmas sobre ti; porque sobre quem não passou continuamente a tua malícia?
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Naum 3, comparar traduções ou montar um estudo — tudo direto pelo WhatsApp.