Neemias 13

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਨਹਮਯਾਹ ਦਾ ਅਖੀਰੀ ਹੁਕਮ ਉਸ ਦਿਨ, ਮੂਸਾ ਦੀ ਪੋਥੀ ਸਾਰੇ ਲੋਕਾਂ ਨੂੰ ਉੱਚੀ ਪੜ੍ਹਕੇ ਸੁਣਾਈ ਗਈ ਅਤੇ ਉਨ੍ਹਾਂ ਨੂੰ ਇਸ ਵਿੱਚ ਇਹ ਲਿਖਿਆ ਮਿਲਿਆ: ਕਿਸੇ ਵੀ ਅੰਮੋਨੀ ਜਾਂ ਮੋਆਬੀ ਮਨੁੱਖ ਨੂੰ ਕਦੇ ਵੀ ਪਰਮੇਸ਼ੁਰ ਦੀ ਸਭਾ ਵਿੱਚ ਨਹੀਂ ਆਉਣਾ ਚਾਹੀਦਾ।"
1 Naquele dia, o Livro de Moisés foi lido para o povo, e nele achou-se escrito que os amonitas e os moabitas não deveriam jamais entrar na congregação de Deus,
2 ਇਹ ਬਿਵਸਬਾ ਇਸ ਲਈ ਲਿਖੀ ਗਈ ਸੀ ਕਿਉਂ ਕਿ ਉਨ੍ਹਾਂ ਨੇ ਇਸਰਾਏਲੀਆਂ ਨੂੰ ਭੋਜਨ ਅਤੇ ਪਾਣੀ ਨਾ ਦਿੱਤਾ ਸਗੋਂ ਬਿਲਆਮ ਨੂੰ ਉਨ੍ਹਾਂ ਨੂੰ ਸਰਾਪਣ ਲਈ ਕੀਮਤ ਦਿੱਤੀ। ਪਰ ਸਾਡੇ ਪਰਮੇਸ਼ੁਰ ਨੇ ਉਸ ਦੇ ਸਰਾਪ ਨੂੰ ਸਾਡੇ ਲਈ ਅਸੀਸ ਵਿੱਚ ਬਦਲ ਦਿੱਤਾ।"
2 porque não tinham ido ao encontro dos filhos de Israel com pão e água. Em vez disso, contrataram Balaão para os amaldiçoar. Mas o nosso Deus transformou a maldição em bênção.
3 ਇਸ ਲਈ ਇਸਰਾਏਲੀਆਂ ਨੇ ਜਦੋਂ ਉਸ ਬਿਵਸਬਾ ਨੂੰ ਸੁਣਿਆ, ਉਨ੍ਹਾਂ ਨੇ ਇਸ ਨੂੰ ਮੰਨਿਆ ਅਤੇ ਸਾਰੇ ਵਿਦੇਸ਼ੀਆਂ ਨੂੰ ਇਸਰਾਏਲ ਤੋਂ ਅਲੱਗ ਕਰ ਦਿੱਤਾ।"
3 Quando os israelitas ouviram esta lei, afastaram de Israel todos os estrangeiros.
4 ਪਰ ਇਸਤੋਂ ਪਹਿਲਾਂ, ਟੋਬੀਯਾਹ ਦੇ ਨਜ਼ਦੀਕੀ ਮਿੱਤਰ ਅਲਯਾਸ਼ੀਬ ਜਾਜਕ ਨੇ ਜੋ ਕਿ ਸਾਡੇ ਪਰਮੇਸ਼ੁਰ ਦੇ ਮੰਦਰ ਦੇ ਗੋਦਾਮਾਂ ਦਾ ਇੰਚਾਰਜ ਸੀ, ਉਸ ਲਈ ਇੱਕ ਵੱਡਾ ਕਮਰਾ ਬਣਵਾਇਆ। ਇਸ ਕਮਰੇ ਨੂੰ ਭੇਟਾ ਦੀ ਸਮੱਗ੍ਰਰੀ ਰੱਖਣ ਲਈ ਵਰਤਿਆ ਜਾਂਦਾ ਸੀ, ਜਿਸ ਵਿੱਚ ਅਨਾਜ ਦੀ ਭੇਟ, ਧੂਫ਼, ਭਾਂਡੇ, ਅਨਾਜ ਦਾ ਦਸਵੰਧ, ਨਵੀਂ ਮੈਅ ਅਤੇ ਤੇਲ ਜੋ ਕਿ ਬਿਧੀ ਦੇ ਮੁਤਾਬਕ ਲੇਵੀਆਂ, ਗਵਈਆਂ ਅਤੇ ਦਰਬਾਨਾਂ ਦਾ ਸੀ, ਅਤੇ ਉਨ੍ਹਾਂ ਨੇ ਜਾਜਕਾਂ ਦੀਆਂ ਭੇਂਟਾ ਵੀ ਉਸ ਕਮਰੇ ਵਿੱਚ ਰੱਖੀਆਂ, ਪਰ ਅਲਯਾਸ਼ੀਬ ਨੇ ਉਹ ਕਮਰਾ ਟੋਬੀਯਾਹ ਨੂੰ ਦੇ ਦਿੱਤਾ।"
4 Antes disto, o sacerdote Eliasibe, encarregado dos depósitos do templo do nosso Deus, parente de Tobias,
5 ਜਦੋਂ ਇਹ ਸਭ ਕੁਝ ਵਾਪਰਿਆ ਮੈਂ ਯਰੂਸ਼ਲਮ ਵਿੱਚ ਨਹੀਂ ਸੀ। ਉਸ ਵਕਤ ਮੈਂ ਬਾਬਲ ਦੇ ਪਾਤਸ਼ਾਹ ਕੋਲ ਗਿਆ ਹੋਇਆ ਸੀ। ਮੈਂ ਪਾਤਸ਼ਾਹ ਅਰਤਹਸ਼ਸ਼ਤਾ ਦੇ ਬਤ੍ਤੀਵੇਂ ਵਰ੍ਹੇ ਵਿੱਚ ਬਾਬਲ ਕੋਲ ਗਿਆ ਅਤੇ ਬਾਅਦ ਵਿੱਚ ਮੈਂ ਪਾਤਸ਼ਾਹ ਕੋਲੋਂ ਵਾਪਸ ਯਰੂਸ਼ਲਮ ਵਿੱਚ ਜਾਣ ਦੀ ਇਜਾਜ਼ਤ ਮੰਗੀ।"
5 havia cedido para este uma grande sala. Anteriormente, era ali que se depositavam as ofertas de cereais, o incenso, os utensílios e os dízimos dos cereais, do vinho e do azeite, que eram destinados aos levitas, cantores e porteiros, bem como as contribuições para os sacerdotes.
6 ਇਉਂ ਮੈਂ ਫ਼ਿਰ ਯਰੂਸ਼ਲਮ ਨੂੰ ਪਰਤ ਆਇਆ। ਯਰੂਸ਼ਲਮ ਵਿੱਚ ਆਕੇ ਮੈਨੂੰ ਅਲਯਾਸ਼ੀਬ ਦੇ ਮਾੜੇ ਕੰਮ ਬਾਰੇ ਪਤਾ ਲੱਗਾ ਕਿ ਉਸ ਨੇ ਟੋਬੀਯਾਹ ਨੂੰ ਪਰਮੇਸ਼ੁਰ ਦੇ ਮੰਦਰ ਦੇ ਵਿਹੜੇ ਵਿੱਚ ਕਮਰਾ ਦਿੱਤਾ ਹੋਇਆ ਸੀ।"
6 Mas, quando isso aconteceu, eu não estava em Jerusalém, porque no trigésimo segundo ano de Artaxerxes, rei da Babilônia, eu tinha voltado para junto do rei. Mas, depois de certo tempo, pedi licença ao rei e voltei para Jerusalém.
7 ਮੈਨੂੰ ਬੜਾ ਕਰੋਧ ਆਇਆ ਤੇ ਮੈਂ ਟੋਬੀਯਾਹ ਦੀਆਂ ਸਾਰੀਆਂ ਵਸਤਾਂ ਕਮਰੇ ‘ਚੋਂ ਬਾਹਰ ਸੁੱਟ ਦਿੱਤੀਆਂ।"
7 Então soube do mal que Eliasibe havia feito para beneficiar Tobias, cedendo-lhe uma sala nos pátios da Casa de Deus.
8 ਤੇ ਮੈਂ ਉਨ੍ਹਾਂ ਕਮਰਿਆਂ ਨੂੰ ਮੁੜ ਪਵਿੱਤਰ ਅਤੇ ਸਾਫ਼ ਕਰਨ ਦਾ ਹੁਕਮ ਦਿੱਤਾ ਫ਼ਿਰ ਤੋਂ ਮੈਂ ਪਰਮੇਸ਼ੁਰ ਦੇ ਮੰਦਰ ਦੇ ਭਾਂਡੇ, ਅਨਾਜ ਦੀਆਂ ਭੇਟਾਂ ਅਤੇ ਧੂਪ ਨੂੰ ਵਾਪਸ ਲੈ ਆਇਆ।"
8 Isso me deixou tão irritado, que atirei todos os móveis de Tobias para fora da sala.
9 ਫ਼ਿਰ ਮੈਂ ਇਹ ਵੀ ਸੁਣਿਆ ਕਿ ਲੋਕਾਂ ਨੇ ਲੇਵੀਆਂ ਨੂੰ ਉਨ੍ਹਾਂ ਦਾ ਹਿੱਸਾ ਨਹੀਂ ਦਿੱਤਾ ਸੀ ਇਸ ਲਈ ਲੇਵੀ ਅਤੇ ਗਵਈਏ ਜਿਨ੍ਹਾਂ ਨੇ ਸੇਵਾ ਕੀਤੀ ਸੀ, ਮੁੜ ਆਪਣੇ ਖੇਤਾਂ ਨੂੰ ਚੱਲੇ ਗਏ ਸਨ।"
9 Então ordenei que purificassem as salas, e coloquei ali outra vez os utensílios da Casa de Deus, com as ofertas de cereais e o incenso.
10 ਫ਼ੇਰ ਮੈਂ ਅਧਿਕਾਰੀਆਂ ਨੂੰ ਉਨ੍ਹਾਂ ਦੇ ਗ਼ਲਤ ਕੰਮਾਂ ਕਾਰਣ ਝਿੜਕਿਆ ਅਤੇ ਆਖਿਆ, “ਪਰਮੇਸ਼ੁਰ ਦੇ ਮੰਦਰ ਦੀ ਬੇਅਦਬੀ ਕਿਉਂ ਕੀਤੀ ਗਈ ਹੈ?” ਫ਼ਿਰ ਮੈਂ ਉਨ੍ਹਾਂ ਸਾਰਿਆਂ ਨੂੰ ਇਕੱਠਿਆਂ ਕੀਤਾ ਅਤੇ ਇੱਕ ਵਾਰ ਫ਼ਿਰ ਤੋਂ ਉਨ੍ਹਾਂ ਨੂੰ ਉਨ੍ਹਾਂ ਦੀ ਡਿਊਟੀ ਵਾਲੀ ਜਗ੍ਹਾ ਤੇ ਲਾ ਦਿੱਤਾ।"
10 Também soube que as porções dos levitas não estavam sendo dadas a eles, de maneira que os levitas e os cantores, que faziam o serviço, tinham fugido cada um para o seu campo.
11 ਤਦ ਯਹੂਦਾਹ ਦੇ ਹਰ ਮਨੁੱਖ ਨੇ ਆਪਣੀ ਫ਼ਸਲ ਦੇ ਅਨਾਜ ਦਾ ਦਸਵੰਧ, ਨਵੀਂ ਮੈਅ ਤੇ ਮੰਦਰ ਲ਼ਈ ਤੇਲ ਲਿਆਂਦਾ। ਅਤੇ ਇਨ੍ਹਾਂ ਵਸਤਾਂ ਨੂੰ ਗੋਦਾਮਾਂ ਵਿੱਚ ਰੱਖਿਆ ਗਿਆ।"
11 Então repreendi os magistrados e perguntei: — Por que a Casa de Deus ficou abandonada? Reuni os levitas e os cantores e os restituí aos seus postos.
12 ਮੈਂ ਸ਼ਲਮਯਾਹ ਜਾਜਕ, ਸਾਦੋਕ ਲਿਖਾਰੀ ਅਤੇ ਲੇਵੀਆਂ ਵਿੱਚੋਂ ਪਦਾਯਾਹ ਨੂੰ ਖਜ਼ਾਨਿਆਂ ਉੱਪਰ ਖਜਾਨਚੀ ਬਣਾਇਆ ਅਤੇ ਇਨ੍ਹਾਂ ਦੇ ਹੇਠ ਮੱਤਨਯਾਹ ਦੇ ਪੋਤਰੇ, ਜ਼ਕੂਰ ਦੇ ਪੁੱਤਰ ਹਾਨਾਨ ਨੂੰ ਰੱਖਿਆ ਕਿਉਂ ਕਿ ਉਹ ਇਮਾਨਦਾਰ ਹੋਣ ਵਜੋਂ ਮਂਨੇ ਜਾਂਦੇ ਸੀ ਅਤੇ ਆਪਣੇ ਸੰਬੰਧੀਆਂ ਵਿੱਚ ਵੰਡਣ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਸੀ।"
12 Então todo o Judá trouxe os dízimos dos cereais, do vinho e do azeite aos depósitos.
13 ਹੇ ਪਰਮੇਸ਼ੁਰ, ਕਿਰਪਾ ਕਰਕੇ ਮੇਰੀ ਕਰਨੀ ਵਜੋਂ ਮੈਨੂੰ ਅਤੇ ਜੋ ਵੀ ਮੈਂ ਮੇਰੇ ਪਰਮੇਸ਼ੁਰ ਦੇ ਮੰਦਰ ਦੀ ਸੇਵਾ ਵਿੱਚ ਇਮਾਨਦਾਰੀ ਅਤੇ ਵਫ਼ਾਦਾਰੀ ਨਾਲ ਕੀਤਾ ਹੈ ਉਸ ਨੂੰ ਯਾਦ ਰੱਖੀ।"
13 Por tesoureiros dos depósitos pus Selemias, o sacerdote, Zadoque, o escrivão, e um levita chamado Pedaías. Como assistente deles pus Hanã, filho de Zacur, filho de Matanias. Estes homens foram achados fiéis e ficaram encarregados de distribuir as porções entre os seus irmãos.
14 ਉਨ੍ਹਾਂ ਦਿਨਾਂ ਵਿੱਚ, ਯਹੂਦਾਹ ਵਿੱਚ ਮੈਂ ਲੋਕਾਂ ਨੂੰ ਸਬਤ ਦੇ ਦਿਨ ਵੀ ਕੰਮ ਕਰਦਿਆਂ ਵੇਖਿਆ ਤੇ ਲੋਕਾਂ ਨੂੰ ਅੰਗੂਰਾਂ ਚੋ ਦਾਖ ਕੱਢਦਿਆਂ ਵੀ ਵੇਖਿਆ। ਮੈਂ ਲੋਕਾਂ ਨੂੰ ਅਨਾਜ ਲਿਆਕੇ ਖੋਤਿਆਂ ਉੱਪਰ ਲਦ੍ਦਦਿਆਂ ਵੀ ਵੇਖਿਆ ਅਤੇ ਮੈਂ ਉਨ੍ਹਾਂ ਨੂੰ ਮੈਅ, ਅੰਗੂਰ, ਅੰਜੀਰ ਅਤੇ ਹੋਰ ਵਸਤਾਂ ਸ਼ਹਿਰ ਵਿੱਚ ਲਿਜਾਂਦਿਆਂ ਵੀ ਵੇਖਿਆ। ਉਹ ਲੋਕ ਇਹ ਸਭ ਵਸਤਾਂ ਸਬਤ ਦੇ ਦਿਨ ਯਰੂਸ਼ਲਮ ਵਿੱਚ ਲਿਆਉਂਦੇ ਸਨ ਤਾਂ ਮੈਂ ਉਨ੍ਹਾਂ ਨੂੰ ਇਸ ਸਭ ਤੋਂ ਖਬਰਦਾਰ ਕੀਤਾ ਤੇ ਉਨ੍ਹਾਂ ਨੂੰ ਸਬਤ ਦੇ ਦਿਨ ਵਪਾਰ ਕਰਨੋ ਵਰਜਿਆ।"
14 “Lembra-te de mim, ó meu Deus, e não apagues o bem que eu fiz ao templo de meu Deus e ao seu serviço.”
15 ਯਰੂਸ਼ਲਮ ਵਿੱਚ ਕੁਝ ਲੋਕ ਸੂਰ ਸ਼ਹਿਰ ਦੇ ਵੀ ਵੱਸਦੇ ਸਨ ਅਤੇ ਉਹ ਲੋਕ ਸਬਤ ਤੇ ਯਹੂਦੀਆਂ ਲਈ ਯਰੂਸ਼ਲਮ ਵਿੱਚ ਮੱਛੀਆਂ ਅਤੇ ਹੋਰ ਕਈ ਪ੍ਰਕਾਰ ਦੀਆਂ ਵਸਤਾਂ ਲਿਆਏ।"
15 Naqueles dias, vi que em Judá havia homens que no sábado pisavam uvas nos lagares e traziam trigo que carregavam sobre jumentos. Também no dia de sábado traziam para Jerusalém vinho, uvas e figos e todo tipo de cargas. Protestei contra eles por venderem alimentos neste dia.
16 ਮੈਂ ਯਹੂਦਾਹ ਦੇ ਸੱਜਣਾਂ ਨੂੰ ਝਿੜਕਿਆ ਅਤੇ ਆਖਿਆ, “ਇਹ ਕਿਹੋ ਜਿਹੀ ਬਦੀ ਹੈ ਜੋ ਤੁਸੀਂ ਸਬਤ ਦੀ ਮਹਾਨਤਾ ਨੂੰ ਤਬਾਹ ਕਰਕੇ ਕਰ ਰਹੇ ਹੋਂ ਅਤੇ ਇਸ ਨੂੰ ਆਮ ਦਿਨ ਵਾਂਗ ਬਣਾ ਰਹੇ ਹੋਂ।"
16 Também moravam em Jerusalém homens de Tiro que traziam peixes e todo tipo de mercadorias, que no sábado vendiam aos filhos de Judá e em Jerusalém.
17 ਕੀ ਤੁਹਾਡੇ ਪੁਰਖਿਆਂ ਨੇ ਇੰਝ ਹੀ ਵਿਖਾਵਾ ਨਹੀਂ ਕੀਤਾ? ਜਿਸ ਕਾਰਣ ਸਾਡੇ ਪਰਮੇਸ਼ੁਰ ਨੇ ਸਾਡੇ ਉੱਤੇ ਅਤੇ ਇਸ ਸ਼ਹਿਰ ਉੱਪਰ ਤਕਲੀਫ਼ਾਂ ਅਤੇ ਕਰੋਪੀ ਲਿਆਂਦੀ ਸੀ। ਹੁਣ ਤੁਸੀਂ ਸਬਤ ਦਾ ਅਪਮਾਨ ਕਰਕੇ ਪਰਮੇਸ਼ੁਰ ਦਾ ਗੁੱਸਾ ਇਸਰਾਏਲ ਦੇ ਖਿਲਾਫ਼ ਹੋਰ ਵੀ ਵੱਧਾ ਰਹੇ ਹੋ।”"
17 Repreendi os nobres de Judá e lhes disse: — Que coisa errada é esta que vocês estão fazendo? Estão profanando o dia de sábado!
18 ਇਹ ਕੁਝ ਹੈ ਜੋ ਮੈਂ ਕੀਤਾ: ਹਰ ਸ਼ੁਕਰਵਾਰ ਦੀ ਸ਼ਾਮ, ਹਨੇਰਾ ਹੋਣ ਤੋਂ ਪਹਿਲਾਂ, ਮੈਂ ਦਰਬਾਨਾਂ ਨੂੰ ਯਰੂਸ਼ਲਮ ਦੇ ਫ਼ਾਟਕਾਂ ਨੂੰ ਬੰਦ ਕਰਕੇ ਜੰਦਰੇ ਲਾਉਣ ਦਾ ਹੁਕਮ ਦੇ ਦਿੱਤਾ। ਤੇ ਸਬਤ ਦੇ ਖਤਮ ਹੋਣ ਤੀਕ ਮੈਂ ਉਨ੍ਹਾਂ ਨੂੰ ਉਨ੍ਹਾਂ ਨੂੰ ਨਾ ਖੋਲ੍ਹਣ ਦਾ ਆਦੇਸ਼ ਦਿੱਤਾ। ਮੈਂ ਆਪਣੇ ਕੁਝ ਖਾਸ ਲੋਕਾਂ ਨੂੰ ਫ਼ਾਟਕਾਂ ਤੇ ਬਿਠਾਇਆ ਤੇ ਉਨ੍ਹਾਂ ਨੂੰ ਇਹ ਨਿਗਰਾਨੀ ਰੱਖਣ ਦਾ ਹੁਕਮ ਦਿੱਤਾ ਕਿ ਕੋਈ ਵੀ ਮਨੁੱਖ ਸਬਤ ਦੇ ਦਿਨ ਯਰੂਸ਼ਲਮ ਵਿੱਚ ਕੋਈ ਭਾਰ ਅੰਦਰ ਨਾ ਲਿਆਵੇ।"
18 Por acaso os pais de vocês não fizeram o mesmo, levando o nosso Deus a trazer todo este mal sobre nós e sobre esta cidade? E vocês ainda estão trazendo ira maior sobre Israel, profanando o sábado.
19 ਇੱਕ ਦੋ ਵਾਰੀ ਕੁਝ ਵਪਾਰੀਆਂ ਅਤੇ ਸੌਦਾਗਰਾਂ ਨੇ ਰਾਤ ਯਰੂਸ਼ਲਮ ਤੋਂ ਬਾਹਰ ਗੁਜ਼ਾਰੀ।"
19 Quando os portões de Jerusalém começavam a projetar a sua sombra antes do sábado, ordenei que fossem fechados. E determinei que não fossem abertos, a não ser depois do sábado. Coloquei alguns dos meus servos junto aos portões, para que nenhuma carga entrasse no dia de sábado.
20 ੜਪਰ ਮੈਂ ਉਨ੍ਹਾਂ ਨੂੰ ਖਬਰਦਾਰ ਕੀਤਾ ਅਤੇ ਆਖਿਆ, “ਤੁਸੀਂ ਰਾਤ ਵੇਲੇ ਕੰਧ ਤੋਂ ਬਾਹਰ ਆਵਾਸ ਕਿਉਂ ਕਰਦੇ ਹੋਂ? ਜੇਕਰ ਦੁਬਾਰਾ ਤੁਸੀਂ ਇਵੇਂ ਕੀਤਾ, ਤਾਂ ਮੈਂ ਤੁਹਾਡੇ ਖਿਲਾਫ਼ ਤਾਕਤ ਇਸਤੇਮਾਲ ਕਰਾਂਗਾ।” ਇਉਂ ਉਸ ਦਿਨ ਤੋਂ ਬਾਅਦ ਮੁੜ ਕਦੀ ਵੀ ਉਹ ਸਬਤ ਦੇ ਦਿਨ ਆਪਣੀਆਂ ਵਸਤਾਂ ਵੇਚਣ ਨਾ ਆਏ।"
20 Então os negociantes e os vendedores de todo tipo de mercadorias pernoitaram fora de Jerusalém, uma ou duas vezes.
21 ਫ਼ਿਰ ਮੈਂ ਲੇਵੀਆਂ ਨੂੰ ਆਪਣੇ-ਆਪ ਨੂੰ ਸ਼ੁੱਧ ਕਰਨ ਦਾ ਅਤੇ ਫ਼ਾਟਕਾਂ ਦੀ ਪਹਿਰੇਦਾਰੀ ਕਰਨ ਦਾ ਹੁਕਮ ਦਿੱਤਾ। ਇਹ ਸਭ ਕੁਝ ਸਬਤ ਨੂੰ ਇੱਕ ਪਵਿੱਤਰ ਦਿਨ ਰੱਖਣ ਵਜੋਂ ਕੀਤਾ ਗਿਆ ਸੀ। ਹੇ ਪਰਮੇਸ਼ੁਰ! ਕਿਰਪਾ ਕਰਕੇ ਮੇਰੀ ਕਰਨੀ ਕਰਕੇ ਮੈਨੂੰ ਚੇਤੇ ਰੱਖ, ਮੇਰੇ ਤੇ ਦਯਾ ਕਰ ਤੇ ਮੇਰੇ ਤੇ ਆਪਣੀ ਮਹਾਨ ਵਫ਼ਾਦਾਰੀ ਵਰਸਾ।"
21 Eu os repreendi e lhes disse: — Por que estão passando a noite diante da muralha? Se fizerem isso outra vez, eu usarei a força. Daí em diante não voltaram mais no sábado.
22 ਉਨ੍ਹਾਂ ਦਿਨਾਂ ਵਿੱਚ ਮੈਂ ਦੇਖਿਆ ਕਿ ਕੁਝ ਯਹੂਦੀਆਂ ਨੇ ਅਸ਼ਦੋਦੀ, ਅੰਮੋਨੀ ਅਤੇ ਮੋਆਬੀ ਔਰਤਾਂ ਨਾਲ ਵਿਆਹ ਕਰਵਾ ਲੇ ਸਨ।"
22 Também mandei aos levitas que se purificassem e viessem guardar os portões, para santificar o dia de sábado. “Também nisto, lembra-te de mim, ó meu Deus. Tem piedade de mim por tua grande misericórdia.”
23 ਅਤੇ ਉਨ੍ਹਾਂ ਵਿਆਹਾਂ ਚੋ ਪੈਦਾ ਹੋਏ ਬੱਚਿਆਂ ਵਿੱਚੋਂ ਅਧਿਆਂ ਨੂੰ ਯਹੂਦੀ ਬੋਲੀ ਬੋਲਣੀ ਨਹੀਂ ਸੀ ਆਉਂਦੀ। ਇਨ੍ਹਾਂ ਬੱਚਿਆਂ ਨੇ ਅਸ਼ਦੋਦੀ ਅਤੇ ਵੱਖੋ-ਵੱਖ ਲੋਕਾਂ ਦੀ ਭਾਸ਼ਾ ਬੋਲੀ।"
23 Vi também, naqueles dias, que judeus haviam casado com mulheres asdoditas, amonitas e moabitas.
24 ਤਾਂ ਫ਼ਿਰ ਮੈਂ ਉਨ੍ਹਾਂ ਆਦਮੀਆਂ ਨੂੰ ਕਿਹਾ ਕਿ ਉਹ ਗਲਤ ਕੰਮ ਕਰ ਰਹੇ ਸਨ ਤੇ ਉਨ੍ਹਾਂ ਨੂੰ ਗਾਲ੍ਹਾਂ ਕੱਢੀਆਂ। ਕਈਆਂ ਨੂੰ ਤਾਂ ਮੈਂ ਕੁਟਿਆ ਵ੍ਵੀ ਤੇ ਕਈਆਂ ਦੇ ਵਾਲ ਵੀ ਪੁੱਟ ਦਿੱਤੇ। ਮੈਂ ਉਨ੍ਹਾਂ ਨੂੰ ਪਰਮੇਸ਼ੁਰ ਦੇ ਨਾਂ ਦੀ ਸੌਂਹ ਲੈਣ ਲਈ ਮਜ਼ਬੂਰ ਕੀਤਾ। ਮੈਂ ਉਨ੍ਹਾਂ ਨੂੰ ਆਖਿਆ, “ਆਪਣੀਆਂ ਧੀਆਂ ਨੂੰ ਉਨ੍ਹਾਂ ਦੇ ਮੁੰਡਿਆਂ ਨਾਲ ਵਿਆਹ ਕਰਵਾਉਣ ਲਈ ਨਾ ਦਿਓ। ਉਨ੍ਹਾਂ ਵਿਦੇਸ਼ੀਆਂ ਦੀਆਂ ਧੀਆਂ ਨਾਲ ਆਪਣੇ ਪੁੱਤਰਾਂ ਦਾ ਵਿਆਹ ਨਾ ਕਰੋ। ਤੁਸੀਂ ਉਨ੍ਹਾਂ ਦੀਆਂ ਧੀਆਂ ਨਾਲ ਵਿਆਹ ਨਾ ਕਰਿਓ।"
24 E seus filhos falavam metade das palavras na língua de Asdode ou na língua de seu respectivo povo, mas não sabiam falar a língua dos judeus.
25 ਕੀ ਇਸਰਾਏਲ ਦੇ ਪਾਤਸ਼ਾਹ, ਸੁਲੇਮਾਨ ਨੇ ਇਹੋ ਜਿਹੀਆਂ ਔਰਤਾਂ ਕਾਰਣ ਹੀ ਪਾਪ ਨਹੀਂ ਕੀਤਾ? ਸਾਰੀਆਂ ਕੌਮਾਂ ਵਿੱਚ ਉਸ ਵਰਗਾ ਕੋਈ ਪਾਤਸ਼ਾਹ ਨਹੀਂ ਸੀ। ਉਹ ਆਪਣੇ ਪਰਮੇਸ਼ੁਰ ਦਾ ਪਿਆਰਾ ਸੀ। ਤੇ ਪਰਮੇਸ਼ੁਰ ਨੇ ਉਸ ਨੂੰ ਸਾਰੇ ਇਸਰਾਏਲ ਉੱਪਰ ਪਾਤਸ਼ਾਹੀ ਬਖਸ਼ੀ ਸੀ, ਪਰ ਵਿਦੇਸ਼ੀ ਔਰਤਾਂ ਨੇ ਉਸ ਤੋਂ ਵੀ ਪਾਪ ਕਰਵਾਇਆ।"
25 Eu os repreendi e os amaldiçoei; espanquei alguns deles e arranquei os seus cabelos. E os fiz jurar em nome de Deus, dizendo: — Não deem mais as suas filhas em casamento aos filhos deles, nem escolham mais as filhas deles para os seus filhos ou para vocês mesmos.
26 ਤੇ ਹੁਣ ਅਸੀਂ ਇਹ ਸੁਣ ਰਹੇ ਹਾਂ ਕਿ ਤੁਸੀਂ ਵੀ ਇਹ ਪਾਪ ਕਮਾ ਰਹੇ ਹੋ। ਤੁਸੀਂ ਸਾਡੇ ਪਰਮੇਸ਼ੁਰ ਨਾਲ ਸੱਚੇ ਨਹੀਂ ਹੋ ਤੇ ਤੁਸੀਂ ਵਿਦੇਸ਼ੀ ਔਰਤਾਂ ਨਾਲ ਵਿਆਹ ਕਰਵਾ ਰਹੇ ਹੋ।”"
26 Não foi por causa disto que Salomão, rei de Israel, pecou? Entre muitas nações não havia rei semelhante a ele. Era amado por seu Deus, e Deus o colocou como rei sobre todo o Israel. Mas as mulheres estrangeiras o fizeram cair no pecado.
27 ਪਰਧਾਨ ਜਾਜਕ ਅਲਯਾਸ਼ੀਬ ਦਾ ਪੁੱਤਰ ਯੋਯਾਦਆ ਸੀ। ਯੋਯਾਦਆ ਦੇ ਪੁੱਤਰਾਂ ਵਿੱਚੋਂ ਇੱਕ ਹੋਰੋਨੀ ਦੇ ਸਨਬੱਲਟ ਦਾ ਜਵਾਈ ਸੀ। ਮੈਂ ਉਸ ਆਦਮੀ ਨੂੰ ਇੱਥੋਂ ਭਜਾਅ ਦਿੱਤਾ। ਇਸ ਥਾਂ ਤੋਂ ਮੈਂ ਉਸ ਨੂੰ ਬਾਹਰ ਕੱਢ ਦਿੱਤਾ।"
27 Será que devemos dar ouvidos a vocês, para fazermos todo este grande mal, sendo infiéis ao nosso Deus, casando com mulheres estrangeiras?
28 ਹੇ ਮੇਰੇ ਪਰਮੇਸ਼ੁਰ! ਉਨ੍ਹਾਂ ਨੂੰ ਚੇਤੇ ਕਰ ਕਿ ਉਨ੍ਹਾਂ ਨੇ ਜਾਜਕ ਦੇ ਰੁਤਬੇ ਨੂੰ ਭਰਿਸ਼ਟ ਕੀਤਾ ਹੈ ਜਿਵੇਂ ਕਿ ਇਹ ਕੋਈ ਖੇਡ ਹੋਵੇ। ਜਿਹੜਾ ਵਚਨ ਤੂੰ ਜਾਜਕਾਂ ਤੇ ਲੇਵੀਆਂ ਨਾਲ ਕੀਤਾ ਸੀ ਉਨ੍ਹਾਂ ਨੇ ਇਸ ਨੂੰ ਪੂਰਾ ਨਹੀਂ ਕੀਤਾ।"
28 Um dos filhos de Joiada, filho do sumo sacerdote Eliasibe, era genro de Sambalate, o horonita. Por isso, eu o expulsei da minha presença.
29 ਮੈਂ ਸਾਰੇ ਵਿਦੇਸ਼ੀਆਂ ਨੂੰ ਬਾਹਰ ਕੱਢ ਕੇ ਜਾਜਕਾਂ ਅਤੇ ਲੇਵੀਆਂ ਨੂੰ ਸ਼ੁੱਧ ਬਣਾਇਆ। ਫ਼ੇਰ ਮੈਂ ਜਾਜਕਾਂ ਅਤੇ ਲੇਵੀਆਂ ਨੂੰ ਉਨ੍ਹਾਂ ਦੇ ਫ਼ਰਜਾਂ ਅਤੇ ਜਿਂਮੇਦਾਰੀਆਂ ਮੁਤਾਬਕ ਕੰਮ ਦਿੱਤਾ।"
29 “Lembra-te deles, ó meu Deus, pois contaminaram o sacerdócio e a aliança sacerdotal e levítica.”
30 ਅਤੇ ਮੈਂ ਲੋਕਾਂ ਨੂੰ ਨਿਯਮਿਤ ਸਮੇਂ ਤੇ ਲੱਕੜ ਚੜ੍ਹਾਵਿਆਂ ਅਤੇ ਪਹਿਲੇ ਫ਼ਲਾਂ ਬਾਰੇ ਯਾਦ ਕਰਵਾਇਆ। ਹੇ ਮੇਰੇ ਪਰਮੇਸ਼ੁਰ, ਕਿਰਪਾ ਕਰਕੇ ਨੇਕੀ ਕਰਨ ਲਈ ਮੈਨੂੰ ਚੇਤੇ ਰੱਖੀਂ।"
30 Assim, eu os purifiquei de tudo o que era estrangeiro e organizei o serviço dos sacerdotes e dos levitas, cada um na sua função.
31 — ausente —
31 Organizei também o fornecimento de lenha em tempos determinados, bem como das primícias. “Lembra-te de mim, ó meu Deus, para o meu bem.”

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Neemias 13, comparar traduções ou montar um estudo — tudo direto pelo WhatsApp.