Neemias 4

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਸਨਬੱਲਟ ਅਤੇ ਟੋਬੀਯਾਹ ਜਦੋਂ ਸਨਬੱਲਟ ਨੂੰ ਇਹ ਪਤਾ ਲੱਗਾ ਕਿ ਅਸੀਂ ਯਰੂਸ਼ਲਮ ਦੀ ਕੰਧ ਦੀ ਉਸਾਰੀ ਕਰ ਰਹੇ ਹਾਂ ਤਾਂ ਉਹ ਬੜਾ ਪਰੇਸ਼ਾਨ ਹੋਇਆ ਤੇ ਉਸ ਨੂੰ ਬੜਾ ਗੁੱਸਾ ਆ ਗਿਆ। ਤਾਂ ਉਸ ਨੇ ਯਹੂਦੀਆਂ ਦਾ ਮਖੌਲ ਉਡਾਉਣਾ ਸ਼ੁਰੂ ਕੀਤਾ।"
1 Quando Sambalate ouviu que nós estávamos reconstruindo a muralha, ficou irado e indignado, e começou a zombar dos judeus.
2 ਸਨਬੱਲਟ ਨੇ ਆਪਣੇ ਮਿੱਤਰਾਂ ਅਤੇ ਸਾਮਰਿਯਾ ਦੀ ਸੈਨਾ ਨਾਲ ਇਸ ਬਾਰੇ ਗੱਲ ਕੀਤੀ। ਉਸ ਨੇ ਕਿਹਾ, “ਇਹ ਕਮਜ਼ੋਰ ਜਿਹੇ ਯਹੂਦੀ ਇੱਥੇ ਕੀ ਕਰ ਰਹੇ ਹਨ? ਕੀ ਉਹ ਇਹ ਸੋਚ ਰਹੇ ਹਨ ਕਿ ਅਸੀਂ ਉਨ੍ਹਾਂ ਨੂੰ ਇੱਕਲੇ ਛੱਡ ਦੇਵਾਂਗੇ? ਕੀ ਉਹ ਸੋਚਦੇ ਹਨ ਕਿ ਉਹ ਬਲੀਆਂ ਚੜ੍ਹਾਉਣਗੇ? ਸ਼ਾਇਦ ਉਹ ਇਹ ਸੋਚਦੇ ਹਨ ਕਿ ਉਹ ਇੱਕੇ ਦਿਨ ਵਿੱਚ ਸਾਰੀ ਉਸਾਰੀ ਕਰ ਲੈਣਗੇ। ਉਹ ਇਸ ਸੁਆਹ ਤੇ ਕੂੜੇ ਦੇ ਢੇਰ ਵਿੱਚੋਂ ਪੱਥਰ ’ਚ ਮੁੜ ਨਵੀਂ ਉਸਾਰੀ ’ਚ ਜਾਨ ਨਹੀਂ ਪਾ ਸੱਕਦੇ। ਕਿਉਂ ਕਿ ਇਹ ਤਾਂ ਰਾਖ ਦੀ ਢੇਰੀ ਹੈ।”"
2 Na presença de seus irmãos e do exército de Samaria ele disse: — O que é que esses judeus fracos estão fazendo? Vocês vão permitir que eles continuem? Será que vão oferecer sacrifícios? Pensam que podem acabar a obra num só dia? Será que as pedras que foram queimadas poderão renascer daqueles montões de pó?
3 ਟੋਬੀਯਾਹ ਅੰਮੋਨੀ ਵੀ ਸਨਬੱਲਟ ਦੇ ਨਾਲ ਸੀ। ਟੋਬੀਯਾਹ ਨੇ ਕਿਹਾ, “ਅਸਲ ਵਿੱਚ ਉਹ ਕੀ ਉਸਾਰ ਰਹੇ ਹਨ। ਜੇਕਰ ਇੱਕ ਲੂੰਬੜੀ ਵੀ ਇਸ ਉੱਤੇ ਚੜ੍ਹ ਗਈ, ਤਾਂ ਉਹ ਉਨ੍ਹਾਂ ਦੀ ਪੱਥਰ ਦੀ ਇਸ ਕੰਧ ਨੂੰ ਢਾਹ ਦੇਵੇਗੀ।”"
3 Tobias, o amonita, estava com Sambalate e disse: — Mesmo que reconstruam, se vier uma raposa, derrubará aquela muralha de pedras!
4 ਨਹਮਯਾਹ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਤੇ ਕਿਹਾ, “ਹੇ ਪਰਮੇਸ਼ੁਰ, ਸਾਡੀ ਅਰਜੋਈ ਸੁਣ। ਉਹ ਸਾਨੂੰ ਨਫ਼ਰਤ ਕਰਦੇ ਹਨ। ਸਨਬੱਲਟ ਅਤੇ ਟੋਬੀਯਾਹ ਸਾਡੀ ਤੌਹੀਨ ਕਰਦੇ ਹਨ। ਪਰਮੇਸ਼ੁਰ, ਇਨ੍ਹਾਂ ਬੇਇੱਜ਼ਤੀਆਂ ਨੂੰ ਮੁੜ ਉਨ੍ਹਾਂ ਉੱਤੇ ਪਾ ਦੇ। ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਦੁਆਰਾ ਫ਼ੜਵਾ ਕੇ ਕੈਦੀਆਂ ਵਾਂਗ ਦੂਸਰੀ ਧਰਤੀ ਤੇ ਲੈ ਜਾ।"
4 “Ouve, ó nosso Deus, pois estamos sendo desprezados. Faze com que o seu desprezo recaia sobre a cabeça deles, e faze com que sejam despojo numa terra de cativeiro.
5 ਉਨ੍ਹਾਂ ਦੇ ਦੋਸ਼ ਨਾ ਲੁਕਾ ਅਤੇ ਉਨ੍ਹਾਂ ਦੇ ਪਾਪ ਮੁਆਫ਼ ਨਾ ਕਰੀਂ ਜੋ ਉਨ੍ਹਾਂ ਨੇ ਤੇਰੇ ਸਾਹਮਣੇ ਕੀਤੇ ਹਨ। ਕਿਉਂ ਕਿ ਉਨ੍ਹਾਂ ਨੇ ਉਸਰਈਆਂ ਦਾ ਹੌਂਸਲਾ ਢਾਹਿਆ ਹੈ ਅਤੇ ਉਨ੍ਹਾਂ ਦੀ ਬੇਇੱਜ਼ਤੀ ਕੀਤੀ ਹੈ।”"
5 Não encubras a sua iniquidade, e que o pecado deles não seja apagado diante de ti, pois te provocaram à ira na presença dos construtores.”
6 ਸੋ ਅਸੀਂ ਯਰੂਸ਼ਲਮ ਦੀ ਕੰਧ ਬਣਾਈ। ਅਤੇ ਸਾਰੀ ਕੰਧ ਇਸਦੀ ਸਾਰੀ ਉਚਾਈ ਦੇ ਅੱਧ ਤੱਕ ਜੋੜੀ ਅਤੇ ਉਸਾਰੀ ਗਈ ਸੀ। ਅਸੀਂ ਇਬੋ ਤੀਕ ਤਾਂ ਹੀ ਕਰ ਸੱਕੇ ਕਿਉਂ ਕਿ ਲੋਕਾਂ ਨੇ ਤਹੇ ਦਿਲੋਂ ਕੰਮ ਕੀਤਾ ਸੀ।"
6 Assim, reconstruímos a muralha. E toda a muralha foi acabada até a metade da sua altura, porque o povo tinha ânimo para trabalhar.
7 ਪਰ ਸਨਬੱਲਟ, ਟੋਬੀਯਾਹ, ਅਰਬੀਆਂ, ਅੰਮੋਨੀਆਂ ਅਤੇ ਅਸ਼ਦੋਦੀਆਂ ਨੇ ਜਦੋਂ ਇਹ ਸੁਣਿਆ ਕਿ ਯਰੂਸ਼ਲਮ ਦੀ ਕੰਧ ਦੀ ਬਹਾਲੀ ਵੱਧ ਰਹੀ ਹੈ ਅਤੇ ਉਹ ਥਾਵਾਂ ਜਿੱਥੇ ਕੰਧ ਟੁੱਟੀ ਹੋਈ ਸੀ ਜਿੱਥੇ ਦੁਸ਼ਮਣ ਸ਼ਹਿਰ ਵਿੱਚ ਦਾਖਲ ਹੋ ਸੱਕਦੇ ਸਨ ਬੰਦ ਕੀਤੀਆਂ ਜਾ ਰਹੀਆਂ ਸਨ। ਤਾਂ ਉਨ੍ਹਾਂ ਨੂੰ ਬਹੁਤ ਕਰੋਧ ਆਇਆ।"
7 Mas, quando Sambalate, Tobias, os árabes, os amonitas e os asdoditas ouviram que a reparação das muralhas de Jerusalém ia adiante e que já se começavam a fechar-lhe as brechas, ficaram muito irados.
8 ਤਾਂ ਉਨ੍ਹਾਂ ਸਾਰੇ ਮਨੁੱਖਾਂ ਨੇ ਇਕੱਠੇ ਹੋਕੇ ਯਰੂਸ਼ਲਮ ਦੇ ਵਿਰੁੱਧ ਵਿਉਂਤ ਬਣਾਈ ਕਿ ਉਨ੍ਹਾਂ ਨੂੰ ਇਕੱਠੇ ਹੋਕੇ ਦੁੱਖ ਅਤੇ ਉਲਝਨ ਪੈਦਾ ਕਰਕੇ ਯਰੂਸ਼ਲਮ ਦੇ ਖਿਲਾਫ਼ ਲੜਨਾ ਚਾਹੀਦਾ ਹੈ।"
8 Todos se ajuntaram de comum acordo para virem atacar Jerusalém e criar confusão ali.
9 ਪਰ ਅਸੀਂ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਤੇ ਅਸੀਂ ਦਿਨ-ਰਾਤ ਦੀਵਾਰ ਦੀ ਰੱਖਵਾਲੀ ਲਈ ਦਰਬਾਨ ਖੜ੍ਹੇ ਕਰ ਦਿੱਤੇ ਤਾਂ ਕਿ ਅਸੀਂ ਉਨ੍ਹਾਂ ਮਨੁੱਖਾਂ ਦਾ ਸਾਹਮਣਾ ਕਰ ਸੱਕੀਏ।"
9 Porém nós oramos ao nosso Deus e, como proteção, pusemos guarda contra eles, de dia e de noite.
10 ਅਤੇ ਫਿਰ ਉਸ ਵਕਤ ਯਹੂਦਾਹ ਦੇ ਲੋਕਾਂ ਨੇ ਆਖਿਆ, “ਮਜ਼ਦੂਰਾਂ ਦਾ ਬਲ ਹੁਣ ਘਟਦਾ ਜਾ ਰਿਹਾ ਹੈ, ਉਹ ਬਕੱ ਗਏ ਹਨ, ਰਾਹ ਵਿੱਚ ਬਹੁਤ ਹੀ ਮਲਬਾ ਤੇ ਗਰਦ ਹੈ ਤੇ ਅਸੀਂ ਕੰਧ ਨੂੰ ਬਣਾਉਣ ਦੇ ਹੋਰ ਸਮਰੱਥ ਨਹੀਂ ਰਹੇ।"
10 Então os que estavam em Judá disseram: — Os carregadores já não têm mais forças, e os escombros são muitos. Nós mesmos não seremos capazes de reconstruir a muralha.
11 ਅਤੇ ਸਾਡੇ ਵੈਰੀ ਆਖ ਰਹੇ ਹਨ, ‘ਇਸ ਤੋਂ ਪਹਿਲਾਂ ਕਿ ਯਹੂਦੀ ਸਾਨੂੰ ਵੇਖ ਲੈਣ ਜਾਂ ਸਾਡੇ ਬਾਰੇ ਜਾਣ ਲੈਣ, ਅਸੀਂ ਉਨ੍ਹਾਂ ਉੱਪਰ ਚੜ੍ਹ ਆਵਾਂਗੇ ਅਤੇ ਉਨ੍ਹਾਂ ਨੂੰ ਮਾਰ ਦੇਵਾਂਗੇ। ਇੰਝ ਅਸੀਂ ਕੰਮ ਨੂੰ ਰੋਕ ਦੇਵਾਂਗੇ।’”"
11 Os nossos inimigos diziam entre si: “Eles não ficarão sabendo nem verão nada, até que entremos no meio deles e os matemos. E assim vamos fazer com que a obra pare.”
12 ਇਉਂ ਸਾਡੇ ਵੈਰੀਆਂ ਨੇੜੇ ਰਹਿੰਦੇ ਯਹੂਦੀਆਂ ਨੇ ਸਾਡੇ ਕੋਲ ਆ ਕੇ ਦਸ ਵਾਰ ਸਾਨੂੰ ਇਹ ਕਿਹਾ, “ਸਾਡੇ ਸਾਰੇ ਪਾਸੇ ਦੁਸ਼ਮਣਾਂ ਦਾ ਘੇਰਾ ਹੈ, ਜਿੱਧਰ ਵੀ ਮੂੰਹ ਫੇਰੋ ਉੱਧਰ ਹੀ ਸਾਡੇ ਵੈਰੀ ਖੜ੍ਹੇ ਹਨ।”"
12 Os judeus que habitavam na vizinhança deles nos disseram dez vezes: “De todos os lugares onde moram, eles nos atacarão.”
13 ਇਸ ਲਈ ਮੈਂ ਨੀਵਿਆਂ ਬਾਂਵਾਂ ਵਿੱਚ ਦੀਵਾਰ ਦੇ ਪਿੱਛੇ ਖੁਲਿਆ ਬਾਂਵਾਂ ਵਿੱਚ ਲੋਕਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਅਨੁਸਾਰ ਆਪਣੀਆਂ ਤਲਵਾਰਾਂ ਅਤੇ ਬਰਛੀਆਂ ਅਤੇ ਕਮਾਨਾਂ ਨਾਲ ਖੜ੍ਹੇ ਕੀਤਾ।"
13 Então pus o povo, por famílias, nos lugares baixos e abertos, por detrás da muralha, com as suas espadas, as suas lanças e os seus arcos.
14 ਮੈਂ ਸਾਰੀ ਸਬਿਤੀ ਨੂੰ ਪਰੱਖਿਆ ਤੇ ਫਿਰ ਮੈਂ ਖੜ੍ਹੇ ਹੋ ਕੇ ਸੱਜਣਾਂ, ਹਾਕਮਾਂ ਅਤੇ ਬਾਕੀ ਦੇ ਲੋਕਾਂ ਨੂੰ ਮੁਖਾਤਬ ਹੋਕੇ ਆਖਿਆ, “ਸਾਡੇ ਵੈਰੀਆਂ ਤੋਂ ਡਰੋ ਨਾ। ਹਮੇਸ਼ਾ ਆਪਣੇ ਪ੍ਰਭੂ ਨੂੰ ਯਾਦ ਰੱਖੋ! ਯਹੋਵਾਹ ਸੁਆਮੀ ਸ਼ਕਤੀਸ਼ਾਲੀ ਅਤੇ ਮਹਾਨ ਹੈ। ਤੁਹਾਨੂੰ ਆਪਣੇ ਭਰਾਵਾਂ, ਪੁੱਤਰਾਂ ਅਤੇ ਧੀਆਂ ਖਾਤਿਰ ਲੜਨਾ ਚਾਹੀਦਾ ਹੈ। ਤੁਹਾਨੂੰ ਆਪਣੇ ਘਰਾਂ ਅਤੇ ਆਪਣੀਆਂ ਔਰਤਾਂ ਲਈ ਲੜਨਾ ਚਾਹੀਦਾ ਹੈ।”"
14 Depois de fazer uma inspeção, levantei-me e disse aos nobres, aos magistrados e ao resto do povo: — Não tenham medo deles. Lembrem-se do Senhor, grande e temível, e lutem pelos seus irmãos, seus filhos, suas filhas, pelas mulheres e pela casa de vocês.
15 ਤਦ ਸਾਡੇ ਵੈਰੀਆਂ ਨੂੰ ਪਤਾ ਲੱਗ ਗਿਆ ਕਿ ਸਾਨੂੰ ਉਨ੍ਹਾਂ ਦੀ ਵਿਉਂਤ ਬਾਰੇ ਸਭ ਕੁਝ ਪਤਾ ਹੈ। ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਪਰਮੇਸ਼ੁਰ ਨੇ ਉਨ੍ਹਾਂ ਦੀ ਵਿਉਂਤ ਨੂੰ ਨਸ਼ਟ ਕਰ ਦਿੱਤਾ ਸੀ ਇਸ ਲਈ ਅਸੀਂ ਮੁੜ ਤੋਂ ਦੀਵਾਰ ਉਸਾਰਣ ਦੇ ਕੰਮ ਵਿੱਚ ਲੱਗ ਗਏ। ਇਉਂ ਹਰ ਮਨੁੱਖ ਆਪੋ-ਆਪਣੇ ਕੰਮ ਜਿਹੜਾ ਉਸ ਦੇ ਜੁਂਮੇ ਲੱਗਾ ਸੀ, ਉਸ ਨੂੰ ਕਰਨ ਦੇ ਆਹਰ ਵਿੱਚ ਲੱਗ ਗਿਆ।"
15 Quando os nossos inimigos ouviram que nós já sabíamos disso e que Deus tinha frustrado o plano deles, voltamos todos nós para a muralha, cada um à sua obra.
16 ਉਸ ਦਿਨ ਤੋਂ, ਮੇਰੇ ਅੱਧੇ ਸੇਵਾਦਾਰ ਕੰਧ ਉੱਤੇ ਕੰਮ ਕਰਨ ਵਿੱਚ ਵਿਅਸਤ ਹੋ ਗਏ ਅਤੇ ਬਾਕੀਆਂ ਨੇ ਬਰਛਿਆਂ, ਢਾਲਾਂ, ਧਨੁੱਥਾਂ ਅਤੇ ਕਵਚਾਂ ਨਾਲ ਆਪਣੇ-ਆਪ ਨੂੰ ਹਬਿਆਰ ਬੰਦ ਕਰ ਲਿਆ। ਅਤੇ ਫੌਜੀ ਸਰਦਾਰ ਉਨ੍ਹਾਂ ਯਹੂਦੀਆਂ ਦੇ ਪਿੱਛੇ-ਪਿੱਛੇ ਸਨ ਜਿਹੜੇ ਕੰਧ ਉਸਾਰਨ ਦਾ ਕਾਰਜ ਕਰ ਰਹੇ ਸਨ।"
16 Daquele dia em diante, metade dos meus homens trabalhava na obra, e a outra metade empunhava lanças, escudos, arcos e couraças; e os chefes estavam por trás de toda a casa de Judá
17 ਕਂਧ ਉੱਤੇ ਕੰਮ ਕਰਨ ਵਾਲੇ ਲੋਕਾਂ ਅਤੇ ਉਨ੍ਹਾਂ ਦੇ ਮਦਦਗਾਰਾਂ ਦੇ ਇੱਕ ਹੱਥ ਵਿੱਚ ਆਪਣਾ ਕੰਮ ਕਰਨ ਲਈ ਔਜਾਰ ਅਤੇ ਦੂਜੇ ਵਿੱਚ ਸਸਤਰ ਰਹਿੰਦੇ ਸਨ।"
17 que reconstruía a muralha. Os carregadores, que por si mesmos tomavam as cargas, cada um com uma das mãos fazia a obra e com a outra segurava a arma.
18 ਅਤੇ ਕੰਧ ਉਸਾਰਨ ਵਾਲੇ ਮਨੁੱਖ ਆਪਣੇ ਕਮਰ ਕਸਿਆਂ ਵਿੱਚ ਆਪਣੀਆਂ ਤਲਵਾਰਾਂ ਰੱਖ ਕੇ ਕੰਧ ਉਸਾਰਦੇ ਸਨ। ਅਤੇ ਲੋਕਾਂ ਨੂੰ ਸਤ੍ਰਕ ਕਰਨ ਲਈ ਤੁਰ੍ਹੀ ਵਜਾਉਣ ਵਾਲਾ ਆਦਮੀ ਮੇਰੇ ਨਾਲ ਰਹਿੰਦਾ ਸੀ।"
18 Os construtores, cada um trazia a sua espada na cintura, enquanto construíam. O que tocava a trombeta estava ao meu lado.
19 ਫਿਰ ਮੈਂ ਸੱਜਣਾਂ, ਅਧਿਕਾਰੀਆਂ ਅਤੇ ਬਾਕੀ ਦੇ ਲੋਕਾਂ ਨੂੰ ਆਖਿਆ, “ਇਹ ਬਹੁਤ ਵੱਡਾ ਕਾਰਜ ਹੈ ਅਤੇ ਅਸੀਂ ਇੱਕ ਦੂਜੇ ਤੋਂ ਦੂਰ ਕੰਧ ਉੱਪਰ ਖਿੱਲਰੇ ਹੋਏ ਹਾਂ।"
19 Eu disse aos nobres, aos magistrados e ao resto do povo: — Grande e extensa é a obra, e nós estamos espalhados na muralha, longe uns dos outros.
20 ਇਸ ਲਈ ਜਦੋਂ ਵੀ ਤੁਸੀਂ ਤੁਰ੍ਹੀਆਂ ਦੀ ਆਵਾਜ਼ ਸੁਣੋ, ਉਸੇ ਵਕਤ ਸਾਡੇ ਕੋਲ ਇਕੱਠੇ ਹੋ ਜਾਵੋ। ਅਸੀਂ ਸਾਰੇ ਉਸੇ ਬਾਂਵੇਂ ਇੱਕਤ੍ਰ ਹੋ ਜਾਵਾਂਗੇ ਤੇ ਪਰਮੇਸ਼ੁਰ ਸਾਡੇ ਲਈ ਲੜੇਗਾ।”"
20 No lugar em que ouvirem o som da trombeta, ali reúnam-se em volta de nós. O nosso Deus lutará por nós.
21 ਇਉਂ ਅਸੀਂ ਯਰੂਸ਼ਲਮ ਦੀ ਕੰਧ ਦੀ ਮੁਰੰਮਤ ਦਾ ਕੰਮ ਜਾਰੀ ਰੱਖਿਆ ਅਤੇ ਅੱਧੇ ਮਨੁੱਖ ਬਰਛੀਆਂ ਥੰਮੀ ਰੱਖਦੇ ਤੇ ਇਉਂ ਅਸੀਂ ਪ੍ਰਭਾਤ ਦੀ ਪਹਿਲੀ ਕਿਰਣ ਤੋਂ ਲੈ ਕੇ ਤਾਰੇ ਨਿਕਲਣ ਤੀਕ ਕੰਮ ਕਰਦੇ ਰਹਿੰਦੇ।"
21 Assim trabalhávamos na obra; e metade empunhava as lanças desde o raiar do dia até o anoitecer.
22 ਉਸ ਵਕਤ ਮੈਂ ਲੋਕਾਂ ਨੂੰ ਇਹ ਵੀ ਆਖਿਆ: “ਹਰ ਕੰਧ ਉਸਾਰਣ ਵਾਲਾ ਵਿਅਕਤੀ ਅਤੇ ਉਸਦਾ ਸੇਵਾਦਾਰ ਰਾਤ ਨੂੰ ਯਰੂਸ਼ਲਮ ਵਿੱਚ ਹੀ ਰਹੇ। ਇਉਂ ਉਹ ਰਾਤ ਨੂੰ ਪਹਿਰਾ ਦੇਣ ਅਤੇ ਦਿਨ ਨੂੰ ਕੰਮ ਕਰਨ ਦਾ ਕਾਰਜ ਪੂਰਾ ਹੁੰਦਾ ਰਹੇਗਾ।”"
22 Também nesse mesmo tempo eu disse ao povo: — Cada um de vocês fique em Jerusalém com o seu servo, para que de noite nos sirvam de guarda e de dia trabalhem.
23 ਇਉਂ ਸਾਡੇ ਚੋ ਕੋਈ ਵੀ ਆਪਣੇ ਕੱਪੜੇ ਨਹੀਂ ਉਤਾਰਦਾ ਸੀ। ਨਾ ਹੀ ਮੈਂ ਅਤੇ ਨਾ ਹੀ ਮੇਰੇ ਭਰਾ, ਮਦਦਗਾਰ ਜਾਂ ਮੇਰਾ ਪਿੱਛਾ ਕਰਨ ਵਾਲੇ ਪਹਿਰੇਦਾਰ ਇਉਂ ਹਰ ਵਕਤ ਅਸੀਂ ਆਪਣੇ ਸ਼ਸਤਰਾਂ ਸਹਿਤ ਤਿਆਰ ਰਹਿੰਦੇ ਸੀ ਇੱਬੋ ਤੀਕ ਕਿ ਜਦੋਂ ਪਾਣੀ ਵੀ ਲੈਣ ਜਾਣਾ ਹੁੰਦਾ ਤਾਂ ਅਸੀਂ ਸ਼ਸਤਰਾਂ ਸਮੇਤ ਤੈਨਾਤ ਹੁੰਦੇ ਸੀ।"
23 Nem eu, nem os meus irmãos, nem os meus servos, nem os homens da guarda que me seguiam tirávamos as nossas roupas, nem mesmo para dormir; cada um se deitava com as armas à sua direita.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Neemias 4, comparar traduções ou montar um estudo — tudo direto pelo WhatsApp.