Números 10
Punjabi Bible (GL_PUNJABI) vs ARA
ARA Almeida Revista e Atualizada 1993
1 ਚਾਂਦੀ ਦੀਆਂ ਤੁਰ੍ਹੀਆਂ ਯਹੋਵਾਹ ਨੇ ਮੂਸਾ ਨੂੰ ਆਖਿਆ,"
1 Disse mais o Senhor a Moisés:
2 “ਚਾਂਦੀ ਦੀ ਵਰਤੋਂ ਕਰੋ ਇਸ ਨੂੰ ਹਥੌੜਿਆਂ ਨਾਲ ਚੰਡਕੇ ਦੋ ਤੁਰ੍ਹੀਆਂ ਬਣਾਉ। ਇਹ ਤੁਰ੍ਹੀਆਂ ਲੋਕਾਂ ਨੂੰ ਇਕੱਠਿਆਂ ਕਰਨ ਲਈ ਹੋਣਗੀਆਂ ਅਤੇ ਉਨ੍ਹਾਂ ਨੂੰ ਇਹ ਦੱਸਣ ਲਈ ਹੋਣਗਿਆਂ ਕਿ ਕੂਚ ਦਾ ਸਮਾਂ ਆ ਚੁੱਕਿਆ ਹੈ।"
2 Faze duas trombetas de prata; de obra batida as farás; servir-te-ão para convocares a congregação e para a partida dos arraiais.
3 ਜੇ ਤੁਸੀਂ ਇਨ੍ਹਾਂ ਤੁਰ੍ਹੀਆਂ ਨੂੰ ਲੰਮੀ ਧੁਨ ਵਿੱਚ ਵਜਾਵੋਂਗੇ ਤਾਂ ਸਮੂਹ ਲੋਕਾਂ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਉੱਤੇ ਇਕੱਠੇ ਹੋ ਜਾਣਾ ਚਾਹੀਦਾ ਹੈ।"
3 Quando tocarem, toda a congregação se ajuntará a ti à porta da tenda da congregação.
4 ਜਦੋਂ ਤੁਸੀਂ ਲੰਮੀ ਧੁਨ ਵਿੱਚ ਸਿਰਫ਼ ਇੱਕ ਤੁਰ੍ਹੀ ਨੂੰ ਵਜਾਵੋਂ, ਤਾਂ ਹੀ ਆਗੂਆਂ ਨੂੰ ਤੁਹਾਨੂੰ ਮਿਲਣ ਲਈ ਆਉਣਾ ਚਾਹੀਦਾ ਹੈ। (ਇਹ ਆਗੂ ਇਸਰਾਏਲ ਦੇ 12 ਪਰਿਵਾਰ-ਸਮੂਹਾਂ ਵਿੱਚੋਂ ਹਨ।)"
4 Mas, quando tocar uma só, a ti se ajuntarão os príncipes, os cabeças dos milhares de Israel.
5 “ਤੁਰ੍ਹੀ ਨਾਲ ਪੈਦਾ ਕੀਤੀਆਂ ਗਈਆਂ ਛੋਟੀਆਂ ਧੁਨਾਂ ਲੋਕਾਂ ਨੂੰ ਡੇਰਾ ਉੱਠਾ ਲੈਣ ਦੀ ਸੂਚਨਾ ਹੋਵੇਗੀ। ਤੁਸੀਂ ਪਹਿਲੀ ਵਾਰ ਤੁਰ੍ਹੀਆਂ ਉੱਤੇ ਛੋਟੀ ਧੁਨ ਪੈਦਾ ਕਰੋਂਗੇ ਤਾਂ ਮੰਡਲੀ ਵਾਲੇ ਤੰਬੂ ਦੇ ਪੂਰਬ ਵਾਲੇ ਪਾਸੇ ਦੇ ਪਰਿਵਾਰ-ਸਮੂਹ ਡੇਰੇ ਤੋਂ ਚੱਲਣਾ ਸ਼ੁਰੂ ਕਰ ਦੇਣਗੇ।"
5 Quando as tocardes a rebate, partirão os arraiais que se acham acampados do lado oriental.
6 ਦੂਜੀ ਵਾਰੀ ਤੁਸੀਂ ਤੁਰ੍ਹੀਆਂ ਤੇ ਛੋਟੀ ਜਿਹੀ ਧੁਨ ਪੈਦਾ ਕਰੋਂਗੇ, ਮੰਡਲੀ ਵਾਲੇ ਤੰਬੂ ਦੇ ਦੱਖਣੀ ਪਾਸੇ ਵਾਲੇ ਪਰਿਵਾਰ-ਸਮੂਹ ਅੱਗੇ ਵੱਧਣਾ ਸ਼ੁਰੂ ਕਰਨਗੇ।"
6 Mas, quando a segunda vez as tocardes a rebate, então, partirão os arraiais que se acham acampados do lado sul; a rebate, as tocarão para as suas partidas.
7 ਪਰ ਜੇ ਤੁਸੀਂ ਲੋਕਾਂ ਨੂੰ ਖਾਸ ਮੰਡਲੀ ਵਿੱਚ ਇਕੱਠਿਆ ਕਰਨਾ ਚਾਹੁੰਦੇ ਹੋ ਤਾਂ ਤੁਰ੍ਹੀਆਂ ਨੂੰ ਵਖਰੇ ਢੰਗ ਨਾਲ ਵਜਾਉ, ਤੁਰ੍ਹੀ ਉੱਤੇ ਇੱਕ ਲੰਮੀ ਸਥਿਰ ਧੁਨ ਪੈਦਾ ਕਰੋ।"
7 Mas, se se houver de ajuntar a congregação, tocá-las-eis, porém não a rebate.
8 ਸਿਰਫ਼ ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਹੀ ਤੁਰ੍ਹੀਆਂ ਵਜਾਉਣੀਆ ਚਾਹੀਦੀਆਂ ਹਨ। ਇਹ ਤੁਹਾਡੇ ਲਈ ਅਜਿਹੀ ਬਿਧੀ ਹੈ ਜਿਹੜਾ ਸਦਾ ਜਾਰੀ ਰਹੇਗਾ, ਆਉਣ ਵਾਲੀਆਂ ਪੀੜੀਆਂ ਤੀਕ।"
8 Os filhos de Arão, sacerdotes, tocarão as trombetas; e a vós outros será isto por estatuto perpétuo nas vossas gerações.
9 “ਜੇ ਤੁਸੀਂ ਆਪਣੀ ਜ਼ਮੀਨ ਉੱਤੇ ਦੁਸ਼ਮਣ ਨਾਲ ਲੜ ਰਹੇ ਹੋ, ਤਾਂ ਉਨ੍ਹਾਂ ਨਾਲ ਜਾਕੇ ਲੜਨ ਤੋਂ ਪਹਿਲਾਂ ਉੱਚੀ ਅਵਾਜ਼ ਵਿੱਚ ਤੁਰ੍ਹੀ ਵਜਾਉ। ਤੁਹਾਡਾ ਯਹੋਵਾਹ ਪਰਮੇਸ਼ੁਰ ਆਵਾਜ਼ ਸੁਣੇਗਾ ਅਤੇ ਦੁਸ਼ਮਣਾ ਤੋਂ ਤੁਹਾਡੀ ਰੱਖਿਆ ਕਰੇਗਾ।"
9 Quando, na vossa terra, sairdes a pelejar contra os opressores que vos apertam, também tocareis as trombetas a rebate, e perante o Senhor , vosso Deus, haverá lembrança de vós, e sereis salvos de vossos inimigos.
10 ਤੁਹਾਨੂੰ ਇਨ੍ਹਾਂ ਤੁਰ੍ਹੀਆਂ ਨੂੰ ਆਪਣੀਆਂ ਸਾਰੀਆਂ ਖਾਸ ਸਭਾਵਾਂ, ਮਹੀਨੇ ਦੇ ਪਹਿਲੇ ਦਿਨਾ ਉੱਤੇ ਅਤੇ ਤੁਹਾਡੀ ਖੁਸ਼ੀ ਦੇ ਸਰਿਆਂ ਮੌਕਿਆਂ ਉੱਤੇ ਵਜਾਉਣਾ ਚਾਹੀਦਾ ਹੈ। ਜਦੋਂ ਤੁਸੀਂ ਹੋਮ ਦੀਆਂ ਭੇਟਾ ਅਤੇ ਸੁੱਖ-ਸਾਂਦ ਦੀਆਂ ਭੇਟਾ ਚੜ੍ਹਾਵੋਂ ਤਾਂ ਤੁਰ੍ਹੀਆਂ ਵਜਾਉ। ਇਹ ਤੁਹਾਡੇ ਯਹੋਵਾਹ ਲਈ ਤੁਹਾਡੇ ਨਾਲ ਉਸ ਦੇ ਇਕਰਾਰਨਾਮੇ ਚੇਤੇ ਕਰਾਉਣ ਦਾ ਖਾਸ ਢੰਗ ਹੋਵੇਗਾ। ਮੈਂ ਤੁਹਾਨੂੰ ਅਜਿਹਾ ਕਰਨ ਦਾ ਆਦੇਸ਼ ਦਿੰਦਾ ਹਾਂ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”"
10 Da mesma sorte, no dia da vossa alegria, e nas vossas solenidades, e nos princípios dos vossos meses, também tocareis as vossas trombetas sobre os vossos holocaustos e sobre os vossos sacrifícios pacíficos, e vos serão por lembrança perante vosso Deus. Eu sou o Senhor , vosso Deus.
11 ਇਸਰਾਏਲ ਦੇ ਲੋਕ ਆਪਣਾ ਡੇਰਾ ਅੱਗੇ ਵੱਧਾਉਂਦੇ ਹਨ ਇਸਰਾਏਲ ਦੇ ਲੋਕਾਂ ਦੇ ਮਿਸਰ ਛੱਡਣ ਤੋਂ ਮਗਰੋਂ ਦੂਸਰੇ ਵਰ੍ਹੇ ਦੇ ਦੂਸਰੇ ਮਹੀਨੇ ਦੇ 20ਵੇਂ ਦਿਨ, ਇਕਰਾਰਨਾਮੇ ਵਾਲੇ ਤੰਬੂ ਤੋਂ ਬੱਦਲ ਉੱਠਿਆ।"
11 Aconteceu, no ano segundo, no segundo mês, aos vinte do mês, que a nuvem se ergueu de sobre o tabernáculo da congregação.
12 ਇਸ ਲਈ ਇਸਰਾਏਲ ਦੇ ਲੋਕਾਂ ਨੇ ਆਪਣਾ ਸਫ਼ਰ ਸ਼ੁਰੂ ਕੀਤਾ ਉਨ੍ਹਾਂ ਨੇ ਸੀਨਈ ਦਾ ਮਾਰੂਥਲ ਛੱਡ ਦਿੱਤਾ ਅਤੇ ਉਦੋਂ ਤੱਕ ਸਫ਼ਰ ਕਰਦੇ ਰਹੇ ਜਦੋਂ ਤੱਕ ਕਿ ਬੱਦਲ ਪਾਰਾਨ ਦੇ ਮਾਰੂਥਲ ਵਿੱਚ ਠਹਿਰ ਨਹੀਂ ਗਿਆ।"
12 Os filhos de Israel puseram-se em marcha do deserto do Sinai, jornada após jornada; e a nuvem repousou no deserto de Parã.
13 ਇਹ ਪਹਿਲੀ ਵਾਰ ਸੀ ਜਦੋਂ ਲੋਕਾਂ ਨੇ ਆਪਣਾ ਡੇਰਾ ਅੱਗੇ ਤੋਂਰਿਆ। ਉਨ੍ਹਾਂ ਨੇ ਇਸ ਨੂੰ ਉਸੇ ਤਰ੍ਹਾਂ ਅੱਗੇ ਤੋਰਿਆ ਜਿਵੇਂ ਮੂਸਾ ਨੇ ਯਹੋਵਾਹ ਨੂੰ ਆਦੇਸ਼ ਦਿੱਤਾ ਸੀ।"
13 Assim, pela primeira vez, se puseram em marcha, segundo o mandado do Senhor , por Moisés.
14 ਯਹੂਦਾਹ ਦੇ ਡੇਰੇ ਦੇ ਤਿੰਨ ਟੋਲੇ ਪਹਿਲਾਂ ਗਏ। ਉਨ੍ਹਾਂ ਨੇ ਆਪਣੇ ਝੰਡੇ ਹੇਠਾਂ ਸਫ਼ਰ ਕੀਤਾ। ਪਹਿਲਾ ਟੋਲਾ ਯਹੂਦਾਹ ਦਾ ਪਰਿਵਾਰ-ਸਮੂਹ ਸੀ। ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਉਸ ਟੋਲੇ ਦਾ ਆਗੂ ਸੀ।"
14 Primeiramente, partiu o estandarte do arraial dos filhos de Judá, segundo as suas turmas; e, sobre o seu exército, estava Naassom, filho de Aminadabe;
15 ਉਸਤੋਂ ਮਗਰੋਂ ਯਿੱਸਾਕਾਰ ਦਾ ਪਰਿਵਾਰ-ਸਮੂਹ ਆਇਆ। ਸੂਆਰ ਦਾ ਪੁੱਤਰ ਨਥਨਿਏਲ ਉਸ ਟੋਲੇ ਦਾ ਆਗੂ ਸੀ।"
15 sobre o exército da tribo dos filhos de Issacar, Natanael, filho de Zuar;
16 ਅਤੇ ਫ਼ੇਰ ਜ਼ਬੂਲੁਨ ਦੇ ਪਰਿਵਾਰ-ਸਮੂਹ ਦੀ ਵਾਰੀ ਆਈ। ਹੇਲੋਨ ਦਾ ਪੁੱਤਰ ਅਲੀਆਬ ਉਸ ਟੋਲੇ ਦਾ ਆਗੂ ਸੀ।"
16 e, sobre o exército da tribo dos filhos de Zebulom, Eliabe, filho de Helom.
17 ਫ਼ੇਰ ਪਵਿੱਤਰ ਤੰਬੂ ਉਤਾਰਿਆ ਗਿਆ। ਅਤੇ ਗੇਰਸ਼ੋਨ ਅਤੇ ਮਰਾਰੀ ਪਰਿਵਾਰਾਂ ਦੇ ਆਦਮੀਆਂ ਨੇ ਪਵਿੱਤਰ ਤੰਬੂ ਨੂੰ ਚੁੱਕਿਆ। ਇਸ ਲਈ ਇਨ੍ਹਾਂ ਪਰਿਵਾਰਾਂ ਦੇ ਲੋਕ ਅਗਲੀ ਕਤਾਰ ਵਿੱਚ ਸਨ।"
17 Então, desarmaram o tabernáculo, e os filhos de Gérson e os filhos de Merari partiram, levando o tabernáculo.
18 ਫ਼ੇਰ ਰਊਬੇਨ ਦੇ ਡੇਰੇ ਦੇ ਤਿੰਨ ਟੋਲੇ ਆਏ। ਉਨ੍ਹਾਂ ਨੇ ਆਪਣੇ ਝੰਡੇ ਹੇਠਾ ਸਫ਼ਰ ਕੀਤਾ। ਪਹਿਲਾ ਟੋਲਾ ਰਊਬੇਨ ਦਾ ਪਰਿਵਾਰ-ਸਮੂਹ ਸੀ। ਸ਼ਦੇਊਰ ਦਾ ਪੁੱਤਰ ਅਲੀਸੂਰ ਉਸ ਟੋਲੇ ਦਾ ਆਗੂ ਸੀ।"
18 Depois, partiu o estandarte do arraial de Rúben, segundo as suas turmas; e, sobre o seu exército, estava Elizur, filho de Sedeur;
19 ਫ਼ੇਰ ਸ਼ਿਮੋਨ ਦੇ ਪਰਿਵਾਰ-ਸਮੂਹ ਦੀ ਵਾਰੀ ਸੀ। ਸੂਰੀਸ਼ੱਦਾਈ ਦਾ ਪੁੱਤਰ ਸ਼ਲੁਮੀਏਲ ਉਸ ਟੋਲੇ ਦਾ ਆਗੂ ਸੀ।"
19 sobre o exército da tribo dos filhos de Simeão, Selumiel, filho de Zurisadai;
20 ਅਤੇ ਫ਼ੇਰ ਗਾਦ ਦਾ ਪਰਿਵਾਰ-ਸਮੂਹ ਆਇਆ। ਦਊਏਲ ਦਾ ਪੁੱਤਰ ਅਲਯਾਸਾਫ਼ ਉਸ ਟੋਲੇ ਦਾ ਆਗੂ ਸੀ।"
20 e, sobre o exército da tribo dos filhos de Gade, Eliasafe, filho de Deuel.
21 ਫ਼ੇਰ ਕਹਾਥ ਪਰਿਵਾਰ ਸਮੂਹ ਆਇਆ। ਉਨ੍ਹਾਂ ਨੇ ਪਵਿੱਤਰ ਸਥਾਨ ਤੋਂ ਪਵਿੱਤਰ ਚੀਜ਼ਾਂ ਚੁੱਕੀਆਂ। ਉਹ ਇਸ ਸਮੇਂ ਇਸ ਲਈ ਆਏ ਤਾਂ ਜੋ ਬਾਕੀ ਲੋਕ ਪਵਿੱਤਰ ਤੰਬੂ ਨੂੰ ਨਵੇਂ ਸਥਾਨ ਉੱਤੇ ਸਥਾਪਿਤ ਕਰ ਸੱਕਣ ਅਤੇ ਉਨ੍ਹਾਂ ਦੇ ਉੱਥੇ ਆਉਣ ਤੋਂ ਪਹਿਲਾਂ ਇਸ ਨੂੰ ਤਿਆਰ ਕਰ ਸੱਕਣ।"
21 Então, partiram os coatitas, levando as coisas santas; e erigia-se o tabernáculo até que estes chegassem.
22 ਇਸਤੋਂ ਅੱਗੇ ਅਫ਼ਰਾਈਮ ਦੇ ਡੇਰੇ ਵਿੱਚੋਂ ਤਿੰਨ ਟੋਲੇ ਆਏ। ਉਨ੍ਹਾਂ ਨੇ ਆਪਣੇ ਝੰਡੇ ਹੇਠਾਂ ਸਫ਼ਰ ਕੀਤਾ। ਪਹਿਲਾ ਟੋਲਾ ਅਫ਼ਰਾਈਮ ਦੇ ਪਰਿਵਾਰ ਵਿੱਚੋਂ ਸੀ। ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਇਸ ਟੋਲੇ ਦਾ ਆਗੂ ਸੀ।"
22 Depois, partiu o estandarte do arraial dos filhos de Efraim, segundo as suas turmas; e, sobre o seu exército, estava Elisama, filho de Amiúde;
23 ਫ਼ੇਰ ਮਨੱਸ਼ਹ ਦਾ ਪਰਿਵਾਰ-ਸਮੂਹ ਆਇਆ। ਪਦਾਹਸੂਰ ਦਾ ਪੁੱਤਰ ਗਮਲੀਏਲ ਉਸ ਸਮੂਹ ਦਾ ਆਗੂ ਸੀ।"
23 sobre o exército da tribo dos filhos de Manassés, Gamaliel, filho de Pedazur;
24 ਫ਼ੇਰ ਬਿਨਯਾਮੀਨ ਦਾ ਪਰਿਵਾਰ-ਸਮੂਹ ਆਇਆ। ਗਿਦਓਨੀ ਦਾ ਪੁੱਤਰ ਅਬੀਦਾਨ ਇਸ ਟੋਲੇ ਦਾ ਆਗੂ ਸੀ।"
24 e, sobre o exército da tribo dos filhos de Benjamim, Abidã, filho de Gideoni.
25 ਅਗਲੀ ਕਤਾਰ ਵਿੱਚਲੇ ਤਿੰਨ ਆਖਰੀ ਪਰਿਵਾਰ-ਸਮੂਹ ਹੋਰ ਸਾਰੇ ਪਰਿਵਾਰ-ਸਮੂਹਾਂ ਪਿੱਛਲੇ ਦਸਤੇ ਵਿੱਚ ਸਨ। ਇਹ ਸਮੂਹ ਦਾਨ ਦੇ ਪਰਿਵਾਰ-ਸਮੂਹ ਦੇ ਡੇਰੇ ਵਿੱਚੋਂ ਸਨ। ਉਨ੍ਹਾਂ ਨੇ ਆਪਣੇ ਝੰਡੇ ਹੇਠਾਂ ਸਫ਼ਰ ਕੀਤਾ। ਪਹਿਲਾ ਸਮੂਹ ਦਾਨ ਦਾ ਪਰਿਵਾਰ-ਸਮੂਹ ਸੀ। ਅੰਮੀਸ਼ਦਾਈ ਦਾ ਪੁੱਤਰ ਅਹੀਅਜ਼ਰ ਉਨ੍ਹਾਂ ਦਾ ਆਗੂ ਸੀ।"
25 Então, partiu o estandarte do arraial dos filhos de Dã, formando a retaguarda de todos os arraiais, segundo as suas turmas; e, sobre o seu exército, estava Aiezer, filho de Amisadai;
26 ਫ਼ੇਰ ਆਸ਼ੇਰ ਦਾ ਪਰਿਵਾਰ-ਸਮੂਹ ਆਇਆ। ਆਕਰਾਨ ਦਾ ਪੁੱਤਰ ਪਗੀਏਲ ਉਸ ਟੋਲੇ ਦਾ ਆਗੂ ਸੀ।"
26 sobre o exército da tribo dos filhos de Aser, Pagiel, filho de Ocrã;
27 ਫ਼ੇਰ ਨਫ਼ਤਾਲੀ ਦਾ ਪਰਿਵਾਰ-ਸਮੂਹ ਆਇਆ। ਏਨਾਨ ਦਾ ਪੁੱਤਰ ਅਹੀਰਾ ਉਸ ਟੋਲੇ ਦਾ ਆਗੂ ਸੀ।"
27 e, sobre o exército da tribo dos filhos de Naftali, Aira, filho de Enã.
28 ਇਹੀ ਉਹ ਢੰਗ ਸੀ ਜਦੋਂ ਇਸਰਾਏਲ ਦੇ ਲੋਕ ਇੱਕ ਥਾਂ ਤੋਂ ਦੂਸਰੀ ਥਾ ਜਾਣ ਬਾਰੇ ਪੇਸ਼ ਕਦਮੀ ਕਰਦੇ ਸਨ।"
28 Nesta ordem, puseram-se em marcha os filhos de Israel, segundo os seus exércitos.
29 ਹੋਬਾਬ ਰਊਏਲ ਦਾ ਪੁੱਤਰ ਸੀ ਜਿਹੜਾ ਮਿਦਯਾਨੀ ਸੀ। (ਰਊਏਲ ਮੂਸਾ ਦਾ ਸੌਹਰਾ ਸੀ।) ਮੂਸਾ ਨੇ ਹੋਬਾਬ ਨੂੰ ਆਖਿਆ, “ਅਸੀਂ ਉਸ ਧਰਤੀ ਵੱਲ ਸਫ਼ਰ ਕਰ ਰਹੇ ਹਾਂ ਜਿਹੜੀ ਪਰਮੇਸ਼ੁਰ ਨੇ ਸਾਨੂੰ ਦੇਣ ਦਾ ਇਕਰਾਰ ਕੀਤਾ ਸੀ। ਸਾਡੇ ਨਾਲ ਆ ਜਾਉ ਅਤੇ ਅਸੀਂ ਤੁਹਾਡੇ ਨਾਲ ਚੰਗਾ ਸਲੂਕ ਕਰਾਂਗੇ। ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਚੰਗੀਆਂ ਚੀਜ਼ਾਂ ਦੇਣ ਦਾ ਇਕਰਾਰ ਕੀਤਾ ਹੈ।”"
29 Disse Moisés a Hobabe, filho de Reuel, o midianita, sogro de Moisés: Estamos de viagem para o lugar de que o Senhor disse: Dar-vo-lo-ei; vem conosco, e te faremos bem, porque o Senhor prometeu boas coisas a Israel.
30 ਪਰ ਹੋਬਾਬ ਨੇ ਜਵਾਬ ਦਿੱਤਾ, “ਨਹੀਂ ਮੈਂ ਤੇਰੇ ਨਾਲ ਨਹੀਂ ਜਾਵਾਂਗਾ। ਮੈਂ ਆਪਣੀ ਮਾਤ੍ਰ ਭੂਮੀ ਵੱਲ ਜਾਵਾਂਗਾ ਅਤੇ ਆਪਣੇ ਲੋਕਾਂ ਕੋਲ ਜਾਵਾਂਗਾ।”"
30 Porém ele respondeu: Não irei; antes, irei à minha terra e à minha parentela.
31 ਮੂਸਾ ਨੇ ਆਖਿਆ, “ਕਿਰਪਾ ਕਰਕੇ ਸਾਨੂੰ ਛੱਡ ਕੇ ਨਾ ਜਾਉ। ਤੁਸੀਂ ਮਾਰੂਥਲ ਬਾਰੇ ਸਾਡੇ ਨਾਲੋਂ ਜ਼ਿਆਦਾ ਜਾਣਦੇ ਹੋ। ਤੁਸੀਂ ਸਾਡੇ ਰਾਹ ਬਰ ਹੋ ਸੱਕਦੇ ਹੋ।"
31 Tornou-lhe Moisés: Ora, não nos deixes, porque tu sabes que devemos acampar-nos no deserto; e nos servirás de guia.
32 ਜੇ ਤੁਸੀਂ ਸਾਡੇ ਨਾਲ ਆਵੋਂਗੇ, ਤਾਂ ਅਸੀਂ ਤੁਹਾਡੇ ਨਾਲ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਸਾਂਝਿਆ ਕਰਾਂਗੇ, ਜਿਹੜੀਆਂ ਯਹੋਵਾਹ ਸਾਨੂੰ ਦੇਵੇਗਾ।”"
32 Se vieres conosco, far-te-emos o mesmo bem que o Senhor a nós nos fizer.
33 ਇਸ ਲਈ ਹੋਬਾਬ ਮੰਨ ਗਿਆ ਅਤੇ ਉਨ੍ਹਾਂ ਨੇ ਯਹੋਵਾਹ ਦੇ ਪਹਾੜ ਤੋਂ ਆਪਣੀ ਯਾਤਰਾ ਅਰਂਭ ਕੀਤੀ। ਜਾਜਕਾਂ ਨੇ ਯਹੋਵਾਹ ਦੇ ਇਕਰਾਰਨਾਮੇ ਦਾ ਸੰਦੂਕ ਚੁੱਕਿਆ ਅਤੇ ਲੋਕਾਂ ਦੇ ਅੱਗੇ-ਅੱਗੇ ਤੁਰ ਪਏ। ਉਨ੍ਹਾਂ ਨੇ ਡੇਰਾ ਸਥਾਪਿਤ ਕਰਨ ਵਾਲੀ ਥਾਂ ਨੂੰ ਲੱਭਦਿਆਂ ਸੰਦੂਕ ਨੂੰ ਤਿੰਨਾ ਦਿਨਾਂ ਤੱਕ ਚੁੱਕੀ ਰੱਖਿਆ।"
33 Partiram, pois, do monte do Senhor caminho de três dias; a arca da Aliança do Senhor ia adiante deles caminho de três dias, para lhes deparar lugar de descanso.
34 ਯਹੋਵਾਹ ਦਾ ਬੱਦਲ ਉਨ੍ਹਾਂ ਦੇ ਉੱਪਰ ਹਰ ਰੋਜ਼ ਸੀ। ਅਤੇ ਜਦੋਂ ਉਨ੍ਹਾਂ ਨੇ ਹਰ ਸਵੇਰੇ ਆਪਣਾ ਡੇਰਾ ਛੱਡਿਆ, ਬੱਦਲ ਉਨ੍ਹਾਂ ਦੀ ਅਗਵਾਈ ਲਈ ਉੱਥੇ ਹੀ ਸੀ।"
34 A nuvem do Senhor pairava sobre eles de dia, quando partiam do arraial.
35 ਜਦੋਂ ਲੋਕਾਂ ਨੇ ਪਵਿੱਤਰ ਸੰਦੂਕ ਨੂੰ ਡੇਰਾ ਚੁੱਕਣ ਲਈ ਉੱਠਾਇਆ, ਮੂਸਾ ਨੇ ਹਮੇਸ਼ਾ ਆਖਿਆ, “ਉੱਠੋ ਯਹੋਵਾਹ ਜੀ! ਸਾਰੇ ਤੁਹਾਡੇ ਦੁਸ਼ਮਣ ਖਿੰਡ ਜਾਣ। ਸਾਰੇ ਤੁਹਾਡੇ ਦੁਸ਼ਮਣ ਤੁਹਾਡੇ ਕੋਲੋਂ ਦੂਰ ਭੱਜ ਜਾਣ।”"
35 Partindo a arca, Moisés dizia: Levanta-te, Senhor , e dissipados sejam os teus inimigos, e fujam diante de ti os que te odeiam.
36 ਅਤੇ ਜਦੋਂ ਪਵਿੱਤਰ ਸੰਦੂਕ ਨੂੰ ਉਸਦੀ ਥਾਵੇਂ ਰੱਖਿਆ ਗਿਆ ਮੂਸਾ ਨੇ ਹਮੇਸ਼ਾ ਆਖਿਆ, “ਵਾਪਸ ਆ ਜਾਉ, ਯਹੋਵਾਹ, ਇਸਰਾਏਲ ਦੇ ਲਖਾਂ ਲੋਕਾਂ ਕੋਲ।”"
36 E, quando pousava, dizia: Volta, ó Senhor , para os milhares de milhares de Israel.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Números 10, comparar traduções ou montar um estudo — tudo direto pelo WhatsApp.