Números 11

Punjabi Bible (GL_PUNJABI) vs BKJ

Sair da comparação
1 ਲੋਕ ਫ਼ੇਰ ਸ਼ਿਕਾਇਤ ਕਰਦੇ ਹਨ ਲੋਕਾਂ ਨੇ ਆਪਣੀ ਸਮੱਸਿਆਵਾਂ ਬਾਰੇ ਸ਼ਿਕਾਇਤਾ ਕਰਨੀਆਂ ਸ਼ੁਰੂ ਕਰ ਦਿੱਤੀਆਂ, ਯਹੋਵਾਹ ਨੇ ਉਨ੍ਹਾਂ ਦੀਆਂ ਸ਼ਿਕਾਇਤਾ ਸੁਣੀਆ ਅਤੇ ਬਹੁਤ ਕਰੋਧਵਾਨ ਹੋ ਗਿਆ। ਯਹੋਵਾਹ ਦੀ ਅੱਗ ਲੋਕਾਂ ਦਰਮਿਆਨ ਅਤੇ ਡੇਰੇ ਦੀ ਨੁੱਕਰ ਤੇ ਵੀ ਬਲ ਉੱਠੀ।"
1 E quando o povo se queixou, isso desagradou ao SENHOR, e o SENHOR ouviu isto; e a sua ira se acendeu, e o fogo do SENHOR ardeu entre eles, e consumiu os que estavam nas partes mais distantes do acampamento.
2 ਇਸ ਲਈ ਲੋਕਾਂ ਨੇ ਮੂਸਾ ਅੱਗੇ ਸਹਾਇਤਾ ਲਈ ਪੁਕਾਰ ਕੀਤੀ। ਮੂਸਾ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਅੱਗ ਬਲਣੋ ਹਟ ਗਈ।"
2 E o povo clamou a Moisés, e quando Moisés orou ao SENHOR, o fogo se apagou.
3 ਇਸ ਲਈ ਉਸ ਥਾਂ ਨੂੰ ਤਬਏਰਾਹ ਬੁਲਾਇਆ ਗਿਆ। ਲੋਕਾਂ ਨੇ ਉਸ ਥਾਂ ਨੂੰ ਇਹ ਨਾਮ ਦਿੱਤਾ ਕਿਉਂਕਿ ਯਹੋਵਾਹ ਨੇ ਉਨ੍ਹਾਂ ਦੇ ਡੇਰੇ ਨੂੰ ਸਾੜਨ ਲਈ ਅੱਗ ਲਾਈ।"
3 E ele chamou aquele lugar de Taberá, porque o fogo do SENHOR acendera entre eles.
4 70 ਵਡੇਰੇ ਆਗੂ ਉਹ ਵਿਦੇਸ਼ੀ ਜਿਹੜੇ ਇਸਰਾਏਲ ਦੇ ਲੋਕਾਂ ਨਾਲ ਰਲ ਗਏ ਸਨ, ਉਨ੍ਹਾਂ ਨੇ ਖਾਣ ਲਈ ਹੋਰਨਾਂ ਚੀਜ਼ਾਂ ਦੀ ਆਪਣੀ ਇੱਛਾ ਦਰਸਾਈ। ਛੇਤੀ ਹੀ ਇਸਰਾਏਲ ਦੇ ਸਮੂਹ ਲੋਕ ਫ਼ੇਰ ਸ਼ਿਕਾਇਤ ਕਰਨ ਲੱਗੇ ਅਤੇ ਆਖਿਆ, “ਸਾਨੂੰ ਖਾਣ ਲਈ ਮਾਸ ਕੌਣ ਦੇਵੇਗਾ?"
4 E no meio deles havia alguns estrangeiros que sentiram um anseio, e os filhos de Israel também choraram outra vez, e perguntaram: Quem nos dará carne para comer?
5 ਸਾਨੂੰ ਉਹ ਮੱਛੀ ਚੇਤੇ ਆਉਂਦੀ ਹੈ ਜਿਹੜੀ ਅਸੀਂ ਮਿਸਰ ਵਿੱਚ ਖਾਧੀ ਸੀ। ਇਸਦੀ ਸਾਡੇ ਲਈ ਕੋਈ ਕੀਮਤ ਨਹੀਂ ਸੀ, ਅਤੇ ਸਾਡੇ ਕੋਲ ਕੁਝ ਚੰਗੀਆਂ ਸਬਜ਼ੀਆਂ ਜਿਵੇਂ ਕੱਕੜੀਆਂ, ਖਰਬੂਜੇ, ਲੀਕਸ, ਪਿਆਜ਼ ਅਤੇ ਲਸਣ ਸਨ।"
5 Nós nos lembramos dos peixes que comíamos livremente no Egito; e os pepinos, e os melões, e os alhos-porros, e as cebolas, e os alhos.
6 ਪਰ ਹੁਣ ਸਾਡੀ ਤਾਕਤ ਖਤਮ ਹੋ ਗਈ ਹੈ। ਅਸੀਂ ਇਸ ਮੰਨ ਤੋਂ ਇਲਾਵਾ ਕਦੇ ਵੀ ਹੋਰ ਕੁਝ ਨਹੀਂ ਖਾਂਦੇ!”"
6 Mas agora a nossa alma está seca; não há nada além deste maná, diante dos nossos olhos.
7 (ਮੰਨ ਧਨੀਏ ਦੇ ਛੋਟੇ ਬੀਜ਼ਾਂ ਵਰਗਾ ਸੀ। ਅਤੇ ਇਹ ਕਿਸੇ ਰੁੱਖ ਦੀ ਗੂੰਦ ਵਰਗਾ ਦਿਸਦਾ ਸੀ।"
7 E o maná era como semente de coentro, e a sua cor como a cor do bdélio.
8 ਲੋਕ ਮੰਨ ਇਕੱਠਾ ਕਰਦੇ ਸਨ। ਫ਼ੇਰ ਉਹ ਪੱਥਰਾਂ ਨਾਲ ਇਸ ਨੂੰ ਭੁਨਦੇ ਸਨ ਅਤੇ ਇੱਕ ਬਰਤਨ ਵਿੱਚ ਰਿੰਨ੍ਹਦੇ ਸਨ। ਜਾਂ ਉਹ ਇਸ ਨੂੰ ਪੀਹਕੇ ਆਟਾ ਬਣਾ ਲੈਂਦੇ ਸਨ ਅਤੇ ਇਸ ਦੀਆਂ ਪਤਲੀਆਂ ਰੋਟੀਆਂ ਬਣਾ ਲੈਂਦੇ ਸਨ। ਇਹ ਰੋਟੀਆਂ ਜੈਤੂਨ ਦੇ ਤੇਲ ਵਿੱਚ ਪਕਾਈਆਂ ਮਿਠੀਆਂ ਰੋਟੀਆਂ ਵਰਗਾ ਸੁਆਦ ਦਿੰਦੀਆਂ ਸਨ।"
8 E o povo ia e o colhia, e o moía em moinhos ou esmagava em pilões, e o cozinhava em panelas, e fazia bolos deles; e o seu sabor era como o do azeite fresco.
9 ਮੰਨ ਹਰ ਰਾਤ ਤੇਲ ਭਿੱਜੀ ਧਰਤੀ ਉੱਤੇ ਡਿੱਗਦਾ ਸੀ।)"
9 E quando caía o orvalho sobre o acampamento, à noite, o maná descia sobre ele.
10 ਮੂਸਾ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਹਰ ਪਰਿਵਾਰ ਦੇ ਲੋਕ ਆਪਣੇ ਤੰਬੂਆਂ ਕੋਲ ਬੈਠੇ ਸ਼ਿਕਾਇਤਾ ਕਰ ਰਹੇ ਸਨ। ਯਹੋਵਾਹ ਬਹੁਤ ਕ੍ਰੋਧਵਾਨ ਹੋ ਗਿਆ, ਅਤੇ ਇਸਨੇ ਮੂਸਾ ਨੂੰ ਬਹੁਤ ਬੇਚੈਨ ਕਰ ਦਿੱਤਾ।"
10 Então, Moisés ouviu o povo chorar, as suas famílias, cada homem à porta da sua tenda; e a ira do SENHOR se acendeu grandemente. Moisés também estava descontente.
11 ਮੂਸਾ ਨੇ ਯਹੋਵਾਹ ਨੂੰ ਪੁੱਛਿਆ, “ਯਹੋਵਾਹ ਜੀ ਤੁਸੀਂ ਮੇਰੇ ਉੱਤੇ ਇਹ ਮੁਸੀਬਤ ਕਿਉਂ ਪਾ ਦਿੱਤੀ ਹੈ? ਮੈਂ ਤੁਹਾਡਾ ਸੇਵਕ ਹਾਂ। ਮੈਂ ਕੀ ਕਸੂਰ ਕੀਤਾ ਹੈ? ਮੈਂ ਤੁਹਾਨੂੰ ਬੇਚੈਨ ਕਰਨ ਵਾਲੀ ਕਿਹੜੀ ਗੱਲ ਕੀਤੀ ਹੈ? ਤੁਸੀਂ ਮੈਨੂੰ ਇਨ੍ਹਾਂ ਸਾਰੇ ਲੋਕਾਂ ਦੀ ਜ਼ਿੰਮੇਵਾਰੀ ਕਿਉਂ ਸੌਂਪੀ ਹੈ?"
11 E Moisés disse ao SENHOR: Por que afligiste a teu servo, e por que não encontrei favor aos teus olhos, por qual razão colocaste os cuidados de todo este povo sobre mim?
12 ਤੁਸੀਂ ਜਾਣਦੇ ਹੋ ਕਿ ਮੈਂ ਇਨ੍ਹਾਂ ਸਮੂਹ ਲੋਕਾਂ ਦਾ ਪਿਤਾ ਨਹੀਂ ਹਾਂ। ਤੁਸੀਂ ਜਾਣਦੇ ਹੋ ਕਿ ਮੈਂ ਇਨ੍ਹਾਂ ਨੂੰ ਜਨਮ ਨਹੀਂ ਦਿੱਤਾ। ਪਰ ਮੈਨੂੰ ਇਨ੍ਹਾਂ ਦੀ ਦੇਖ-ਭਾਲ ਕਰਨੀ ਪੈਂਦੀ ਹੈ ਜਿਵੇਂ ਕੋਈ ਦਾਈ ਬੱਚੇ ਨੂੰ ਆਪਣੀਆਂ ਬਾਹਾਂ ਵਿੱਚ ਚੁੱਕਦੀ ਹੈ। ਤੁਸੀਂ ਮੈਨੂੰ ਅਜਿਹਾ ਕਰਨ ਲਈ ਕਿਉਂ ਮਜ਼ਬੂਰ ਕਰਦੇ ਹੋ? ਤੁਸੀਂ ਮੈਨੂੰ ਇਨ੍ਹਾਂ ਨੂੰ ਉਸ ਧਰਤੀ ਉੱਤੇ ਲੈ ਜਾਣ ਲਈ ਕਿਉਂ ਮਜ਼ਬੂਰ ਕਰਦੇ ਹੋ ਜਿਸਦਾ ਤੁਸੀਂ ਸਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ?"
12 Eu concebi todo este povo? Fui eu que o gerei, para que me dissesses: Leva-os no teu seio, como a ama leva a criança que ainda é amamentada à terra que juraste aos seus pais?
13 ਮੇਰੇ ਕੋਲ ਇਨ੍ਹਾਂ ਲੋਕਾਂ ਲਈ ਕਾਫ਼ੀ ਮਾਸ ਨਹੀਂ ਹੈ। ਅਤੇ ਇਹ ਮੇਰੇ ਕੋਲ ਸ਼ਿਕਾਇਤਾਂ ਕਰੀ ਜਾ ਰਹੇ ਹਨ। ਇਹ ਆਖਦੇ ਹਨ, ਸਾਨੂੰ ਖਾਣ ਵਾਸਤੇ ਮਾਸ ਦਿਉ।"
13 De onde eu poderia obter carne para dar a todo este povo? Porque choram a mim, e dizem: Dá-nos carne para que possamos comer.
14 ਮੈਂ ਇੱਕਲਾ ਇਨ੍ਹਾਂ ਸਾਰੇ ਲੋਕਾਂ ਦਾ ਧਿਆਨ ਨਹੀਂ ਰੱਖ ਸੱਕਦਾ। ਇਹ ਭਾਰ ਮੇਰੇ ਲਈ ਬਹੁਤ ਜ਼ਿਆਦਾ ਹੈ।"
14 Eu sozinho não sou capaz de suportar com todo este povo, porque isto é pesado demais para mim.
15 ਜੇ ਤੁਸੀਂ ਮੈਨੂੰ ਮੁਸੀਬਤਾਂ ਦਿੰਦੇ ਰਹਿਣ ਦੀ ਯੋਜਨਾ ਬਣਾਈ ਹੈ, ਤਾਂ ਮੈਨੂੰ ਹੁਣੇ ਮਰ ਜਾਣ ਦਿਉ। ਜੇ ਤੁਸੀਂ ਮੈਨੂੰ ਆਪਣਾ ਸੇਵਕ ਪ੍ਰਵਾਨ ਕਰਦੇ ਹੋ, ਮੈਨੂੰ ਹੁਣੇ ਮਾਰ ਦਿਓ। ਮੈਨੂੰ ਮੇਰੀ ਬਦਕਿਸਮਤੀ ਨੂੰ ਨਾ ਵੇਖਣ ਦਿਉ।”"
15 E, se ages assim comigo, eu te peço, mata-me se encontrei favor aos teus olhos; e não me deixes ver a minha desgraça.
16 ਯਹੋਵਾਹ ਨੇ ਮੂਸਾ ਨੂੰ ਆਖਿਆ, “ਮੇਰੇ ਕੋਲ ਇਸਰਾਏਲ ਦੇ 70 ਬਜ਼ੁਰਗਾਂ ਨੂੰ ਲਿਆ। ਇਹ ਆਦਮੀ ਲੋਕਾਂ ਦੇ ਆਗੂ ਹਨ। ਉਨ੍ਹਾਂ ਨੂੰ ਮੰਡਲੀ ਵਾਲੇ ਤੰਬੂ ਕੋਲ ਲਿਆ। ਉਨ੍ਹਾਂ ਨੂੰ ਆਪਣੇ ਨਾਲ ਉੱਥੇ ਖੜ੍ਹੇ ਕਰੋ।"
16 E o SENHOR disse a Moisés: Reúne para mim setenta homens dos anciãos de Israel, a quem conheces como anciãos do povo e seus oficiais; e traze-os ao tabernáculo da congregação, para que possam ficar ali contigo.
17 ਫ਼ੇਰ ਮੈਂ ਹੇਠਾ ਆਵਾਂਗਾ ਅਤੇ ਉੱਥੇ ਤੇਰੇ ਨਾਲ ਗੱਲ ਕਰਾਂਗਾ। ਆਤਮਾ ਹੁਣ ਤੇਰੇ ਉੱਪਰ ਹੈ ਪਰ ਮੈਂ ਉਸ ਆਤਮੇ ਦਾ ਕੁਝ ਹਿੱਸਾ ਉਨ੍ਹਾਂ ਲੋਕਾਂ ਨੂੰ ਵੀ ਦੇਵਾਂਗਾ। ਫ਼ੇਰ ਉਹ ਲੋਕਾਂ ਦੀ ਦੇਖ-ਭਾਲ ਕਰਨ ਵਿੱਚ ਤੇਰੀ ਸਹਾਇਤਾ ਕਰਨਗੇ ਅਤੇ ਤੈਨੂੰ ਇੱਕਲੇ ਨੂੰ ਸਾਰੇ ਲੋਕਾਂ ਦੀ ਦੇਖ-ਭਾਲ ਦੀ ਜ਼ਿੰਮੇਵਾਰੀ ਨਹੀਂ ਚੁੱਕਣੀ ਪਵੇਗੀ।"
17 E eu descerei, e ali falarei contigo, e tirarei do espírito que está sobre ti, e o colocarei sobre eles; e eles levarão contigo a carga do povo, para que não a leves sozinho.
18 “ਇਹ ਗੱਲਾਂ ਲੋਕਾਂ ਨੂੰ ਦੱਸੋ: ਆਪਣੇ-ਆਪ ਨੂੰ ਕੱਲ੍ਹ ਵਾਸਤੇ ਤਿਆਰ ਕਰੋ। ਕੱਲ੍ਹ ਨੂੰ ਤੁਸੀਂ ਮਾਸ ਖਾਵੋਂਗੇ। ਯਹੋਵਾਹ ਨੇ ਤੁਹਾਡੀ ਪੁਕਾਰ ਸੁਣ ਲਏ ਹੈ। ਯਹੋਵਾਹ ਨੇ ਤੁਹਾਡੇ ਸ਼ਬਦ ਸੁਣ ਲਈ ਹਨ ਜਦੋਂ ਤੁਸੀਂ ਆਖਿਆ ਸੀ, ‘ਸਾਨੂੰ ਖਾਣ ਵਾਸਤੇ ਮਾਸ ਚਾਹੀਦਾ ਹੈ! ਅਸੀਂ ਮਿਸਰ ਵਿੱਚ ਚੰਗੇ ਸਾਂ!’ ਇਸ ਲਈ ਹੁਣ ਯਹੋਵਾਹ ਤੁਹਾਨੂੰ ਮਾਸ ਦੇਵੇਗਾ। ਅਤੇ ਤੁਸੀਂ ਇਸ ਨੂੰ ਖਾਵੋਂਗੇ।"
18 E dize ao povo: Santificai-vos para amanhã e comereis carne, porque chorastes aos ouvidos do SENHOR, dizendo: Quem nos dará carne para comer? Porque tudo ia bem conosco no Egito; e por isso o SENHOR vos dará carne, e comereis.
19 ਤੁਸੀਂ ਇਸ ਨੂੰ ਇੱਕ ਜਾਂ ਦੋ, ਪੰਜ ਜਾਂ ਦਸ, ਜਾਂ 20 ਦਿਨਾਂ ਤੱਕ ਵੀ ਖਾਵੋਂਗੇ!"
19 E não comereis um dia, nem dois dias, nem cinco dias, nem dez dias, nem vinte dias;
20 ਤੁਸੀਂ ਉਸ ਮਾਸ ਨੂੰ ਪੂਰੇ ਇੱਕ ਮਹੀਨੇ ਤੱਕ ਖਾਂਦੇ ਰਹੋਂਗੇ। ਤੁਸੀਂ ਉਦੋਂ ਤੱਕ ਮਾਸ ਖਾਂਦੇ ਰਹੋਂਗੇ ਜਦੋਂ ਤੱਕ ਕਿ ਤੁਸੀਂ ਇਸਤੋਂ ਅੱਕ ਨਹੀਂ ਜਾਂਦੇ ਤੁਹਾਡੇ ਨਾਲ ਇਵੇਂ ਵਾਪਰੇਗਾ ਕਿਉਂਕਿ ਤੁਸੀਂ ਯਹੋਵਾਹ ਦੇ ਖਿਲਾਫ਼ ਸ਼ਿਕਾਇਤ ਕੀਤੀ ਸੀ। ਯਹੋਵਾਹ ਤੁਹਾਡੇ ਅੰਗ-ਸੰਗ ਰਹਿੰਦਾ ਹੈ ਅਤੇ ਜਾਣਦਾ ਹੈ ਕਿ ਤੁਹਾਨੂੰ ਕਿਸ ਚੀਜ਼ ਦੀ ਲੋੜ ਹੈ। ਪਰ ਤੁਸੀਂ ਰੋ-ਰੋਕੇ ਉਸ ਨੂੰ ਸ਼ਿਕਾਇਤ ਕੀਤੀ ਹੈ! ਤੁਸੀਂ ਆਖਿਆ ਸੀ। ‘ਅਸੀਂ ਮਿਸਰ ਛੱਡਿਆ ਹ੍ਹੀ ਕਿਉਂ?’”"
20 mas durante um mês inteiro, até que vos saia pelas narinas, até que vos seja repugnante, porque desprezastes o SENHOR, que está no vosso meio, e chorastes diante dele, dizendo: Por que saímos do Egito?
21 ਮੂਸਾ ਨੇ ਆਖਿਆ, “ਯਹੋਵਾਹ ਇੱਥੇ ਆਲੇ-ਦੁਆਲੇ ਫ਼ਿਰਦੇ 6,00,000 ਆਦਮੀ ਹਨ। ਅਤੇ ਤੁਸੀਂ ਆਖਦੇ ਹੋ, ‘ਮੈਂ ਇਨ੍ਹਾਂ ਨੂੰ ਮਹੀਨੇ ਭਰ ਲਈ ਖਾਣ ਵਾਸਤੇ ਮਾਸ ਦੇਵਾਂਗਾ।’"
21 E disse Moisés: O povo no meio do qual estou, são seiscentos mil homens de pé, e disseste: Eu lhes darei carne para que possam comer um mês inteiro.
22 ਜੇ ਸਾਨੂੰ ਸਾਰੀਆਂ ਭੇਡਾਂ ਅਤੇ ਜਾਨਵਰਾ ਨੂੰ ਵੀ ਜ਼ਿਬਾਹ ਕਰਨਾ ਪਵੇ। ਤਾਂ ਉਹ ਵੀ ਇੰਨੇ ਸਾਰੇ ਲੋਕਾਂ ਨੂੰ ਮਹੀਨਾ ਭਰ ਭੋਜਨ ਕਰਨ ਲਈ ਕਾਫ਼ੀ ਨਹੀਂ ਹੋਵੇਗਾ। ਅਤੇ ਜੇ ਅਸੀਂ ਸਮੁੰਦਰ ਦੀਆਂ ਸਾਰਿਆਂ ਮੱਛੀਆਂ ਨੂੰ ਵੀ ਫ਼ੜ ਲਈਏ ਤਾਂ ਉਹ ਵੀ ਇਨ੍ਹਾਂ ਲਈ ਕਾਫ਼ੀ ਨਹੀਂ ਹੋਣਗੀਆਂ!”"
22 Deveremos matar os rebanhos e o gado, para satisfazê-los? Ou todos os peixes do mar serão reunidos para eles, para satisfazê-los?
23 ਪਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਕੀ ਯਹੋਵਾਹ ਨੂੰ ਤਾਕਤ ਦੀ ਕਮੀ ਹੈ? ਹੁਣ ਤੁਸੀਂ ਦੇਖੋਂਗੇ ਕਿ ਮੈਂ ਉਹ ਸਾਰੀਆਂ ਗੱਲਾਂ ਕਰ ਸੱਕਦਾ ਹਾਂ ਜੋ ਮੈਂ ਆਖਦਾ ਹਾਂ।”"
23 E o SENHOR disse a Moisés: Terá a mão do SENHOR ficado mais curta? Verás, agora, se a minha palavra acontecerá a ti ou não.
24 ਇਸ ਲਈ ਮੂਸਾ ਲੋਕਾਂ ਨਾਲ ਗੱਲ ਕਰਨ ਲਈ ਗਿਆ। ਮੂਸਾ ਨੇ ਉਨ੍ਹਾਂ ਨੂੰ ਦੱਸਿਆ ਕਿ ਯਹੋਵਾਹ ਨੇ ਕੀ ਆਖਿਆ ਸੀ। ਫ਼ੇਰ ਮੂਸਾ ਨੇ 70 ਬਜ਼ੁਰਗਾਂ ਨੂੰ ਇਕੱਠਿਆ ਕੀਤਾ। ਮੂਸਾ ਨੇ ਉਨ੍ਹਾਂ ਨੂੰ ਤੰਬੂ ਦੇ ਆਲੇ-ਦੁਆਲੇ ਖੜ੍ਹਾ ਹੋਣ ਲਈ ਆਖਿਆ।"
24 E Moisés saiu, e disse ao povo as palavras do SENHOR, e reuniu setenta homens dos anciãos do povo e os colocou ao redor do tabernáculo.
25 ਫ਼ੇਰ ਯਹੋਵਾਹ ਬੱਦਲ ਵਿੱਚੋਂ ਹੇਠਾਂ ਉਤਰਿਆ ਅਤੇ ਮੂਸਾ ਨਾਲ ਗੱਲ ਕੀਤੀ। ਆਤਮਾ ਮੂਸਾ ਦੇ ਉੱਪਰ ਸੀ। ਯਹੋਵਾਹ ਨੇ ਉਹੀ ਆਤਮਾ 70 ਬਜ਼ੁਰਗਾਂ ਦੇ ਉੱਪਰ ਰੱਖ ਦਿੱਤਾ ਜਦੋਂ ਆਤਮਾ ਉਨ੍ਹਾਂ ਦੇ ਉੱਪਰ ਉਤਰਿਆ, ਉਨ੍ਹਾਂ ਨੇ ਭਵਿੱਖਬਾਣੀ ਕਰਨੀ ਸ਼ੁਰੂ ਕਰ ਦਿੱਤੀ। ਪਰ ਇਹੀ ਇੱਕ ਮੌਕਾ ਸੀ ਜਦੋਂ ਇਨ੍ਹਾਂ ਲੋਕਾਂ ਨੇ ਅਜਿਹਾ ਕੀਤਾ।"
25 E o SENHOR desceu em uma nuvem, e lhe falou; e tomou do Espírito que estava sobre ele, e deu aos setenta anciãos; e sucedeu que, quando repousava sobre eles o Espírito, eles profetizaram, e não cessou.
26 ਬਜ਼ੁਰਗਾਂ ਵਿੱਚੋਂ ਦੋ ਅਲਦਾਦ ਅਤੇ ਮੇਦਾਦ ਤੰਬੂ ਕੋਲ ਨਹੀਂ ਗਏ ਉਨ੍ਹਾਂ ਦੇ ਨਾਮ ਬਜ਼ੁਰਗਾ ਦੀ ਸੂਚੀ ਵਿੱਚ ਸਨ। ਪਰ ਉਹ ਡੇਰੇ ਵਿੱਚ ਹੀ ਰੁਕੇ ਰਹੇ ਪਰ ਆਤਮਾ ਉਨ੍ਹਾਂ ਉੱਤੇ ਵੀ ਉਤਰਿਆ ਅਤੇ ਉਨ੍ਹਾਂ ਨੇ ਡੇਰੇ ਵਿੱਚ ਭਵਿੱਖਬਾਣੀ ਕਰਨੀ ਸ਼ੁਰੂ ਕਰ ਦਿੱਤੀ।"
26 Mas ficaram dois dos homens no acampamento; um deles se chamava Eldade, e o outro Medade; e pousou sobre eles o Espírito, e eles estavam entre os inscritos, porém não foram ao tabernáculo, e eles profetizavam no acampamento.
27 ਇੱਕ ਨੌਜਵਾਨ ਭੱਜਕੇ ਮੂਸਾ ਕੋਲ ਗਿਆ ਅਤੇ ਉਸ ਨੂੰ ਦੱਸਿਆ, “ਅਲਦਾਦ ਅਤੇ ਮੇਦਾਦ ਡੇਰੇ ਵਿੱਚ ਭਵਿੱਖਬਾਣੀ ਕਰ ਰਹੇ ਹਨ।”"
27 E um jovem correu, e contou a Moisés, dizendo: Eldade e Medade estão profetizando no acampamento.
28 ਨੂਨ ਦੇ ਪੁੱਤਰ ਯਹੋਸ਼ੁਆ ਨੇ ਮੂਸਾ ਨੂੰ ਆਖਿਆ, “ਸ੍ਰੀਮਾਨ ਮੂਸਾ ਜੀ ਤੁਹਾਨੂੰ ਉਨ੍ਹਾਂ ਨੂੰ ਰੋਕਣਾ ਚਾਹੀਦਾ ਹੈ!” (ਯਹੋਸ਼ੁਆ ਉਦੋਂ ਤੋਂ ਹੀ ਮੂਸਾ ਦਾ ਸਹਾਇਕ ਸੀ। ਜਦੋਂ ਉਹ ਹਾਲੇ ਮੁੰਡਾ ਹੀ ਸੀ।)"
28 E Josué, filho de Num, servo de Moisés, um dos seus jovens, respondeu e disse: Moisés, meu senhor, proíbe que façam isso.
29 ਪਰ ਮੂਸਾ ਨੇ ਜਵਾਬ ਦਿੱਤਾ, “ਕੀ ਤੂੰ ਇਸ ਗੱਲੋਂ ਡਰਦਾ ਹੈਂ ਕਿ ਲੋਕ ਸੋਚਣਗੇ ਕਿ ਹੁਣ ਮੈਂ ਆਗੂ ਨਹੀਂ ਹਾਂ? ਮੈਂ ਚਾਹੁੰਦਾ ਹਾਂ ਕਿ ਯਹੋਵਾਹ ਦੇ ਸਾਰੇ ਲੋਕ ਭਵਿੱਖਬਾਣੀ ਕਰਨ ਦੇ ਯੋਗ ਹੋਣ। ਮੈਂ ਚਾਹੁੰਦਾ ਹਾਂ ਕਿ ਯਹੋਵਾਹ ਉਨ੍ਹਾਂ ਸਾਰਿਆਂ ਉੱਪਰ ਆਪਣਾ ਆਤਮਾ ਪਾਵੇ!”"
29 E Moisés lhe disse: Tens tu ciúmes por mim? Quisera Deus que todo o povo do SENHOR fosse profeta, e que o SENHOR colocasse o seu Espírito sobre eles.
30 ਫ਼ੇਰ ਮੂਸਾ ਅਤੇ ਇਸਰਾਏਲ ਦੇ ਆਗੂ ਡੇਰੇ ਵੱਲ ਵਾਪਸ ਚੱਲੇ ਗਏ।"
30 E Moisés o levou ao acampamento, ele e os anciãos de Israel.
31 ਬਟੇਰ ਆਉਂਦੇ ਹਨ ਫ਼ੇਰ ਯਹੋਵਾਹ ਨੇ ਸਮੁੰਦਰ ਵੱਲੋਂ ਤੇਜ਼ ਹਵਾ ਵਗਾਈ। ਹਵਾ ਨੇ ਬਟੇਰਾਂ ਨੂੰ ਉਸ ਇਲਾਕੇ ਵੱਲ ਵਹਾ ਦਿੱਤਾ ਬਟੇਰਾ ਨੇ ਡੇਰੇ ਦੇ ਸਾਰੇ ਪਾਸੇ ਉਡਾਰੀ ਲਾਈ ਉੱਥੇ ਇੰਨੇ ਬਟੇਰ ਸਨ ਕਿ ਧਰਤੀ ਕੱਜੀ ਗਈ। ਬਟੇਰ ਤਕਰੀਬਨ ਤਿੰਨ ਫੁੱਟ ਗਹਿਰੇ ਧਰਤੀ ਉੱਤੇ ਸਨ। ਉੱਥੇ ਹਰ ਦਿਸ਼ਾ ਵਿੱਚ ਬਟੇਰ ਹੀ ਬਟੇਰ ਸਨ ਜਿੱਥੇ ਤੱਕ ਕਿ ਬੰਦਾ ਇੱਕ ਦਿਨ ਵਿੱਚ ਚੱਲ ਸੱਕਦਾ ਸੀ।"
31 E então, veio um vento do SENHOR, e trouxe codornizes do mar, e as fez cair no acampamento, estavam um dia de viagem de um lado, e estavam um dia de viagem do outro lado, ao redor do acampamento, e era dois côvados de altura sobre a terra.
32 ਲੋਕ ਭੂਸਰ ਗਏ! ਉਹ ਬਾਹਰ ਗਏ ਅਤੇ ਉਸ ਸਾਰੇ ਦਿਨ ਅਤੇ ਉਸ ਸਾਰੀ ਰਾਤ ਬਟੇਰ ਇਕੱਠੇ ਕਰਦੇ ਰਹੇ। ਅਤੇ ਉਨ੍ਹਾਂ ਨੇ ਅਗਲੇ ਦਿਨ ਵੀ ਬਟੇਰ ਇਕੱਠੇ ਕੀਤੇ। ਛੋਟੀ ਤੋਂ ਛੋਟੀ ਮਿਕਦਾਰ ਜਿਹੜੀ ਕੋਈ ਬੰਦਾ ਇਕੱਠੀ ਕਰ ਸੱਕਿਆ ਉਹ 60 ਬੁਸ਼ਲ ਸੀ। ਫ਼ੇਰ ਲੋਕਾਂ ਨੇ ਡੇਰੇ ਦੇ ਸਾਰੇ ਪਾਸੇ ਬਟੇਰ ਦੇ ਮਾਸ ਨੂੰ ਧੁੱਪ ਵਿੱਚ ਸੁੱਕਣਾ ਪਾ ਦਿੱਤਾ।"
32 E o povo se levantou todo aquele dia, e toda aquela noite, e todo o dia seguinte, e recolheu as codornizes; aquele que colhera menos, colhera dez ômeres; e as espalharam ao redor do acampamento.
33 ਲੋਕਾਂ ਨੇ ਮਾਸ ਖਾਣਾ ਸ਼ੁਰੂ ਕਰ ਦਿੱਤਾ, ਪਰ ਯਹੋਵਾਹ ਬਹੁਤ ਕ੍ਰੋਧਵਾਨ ਹੋ ਗਿਆ। ਜਦੋਂ ਹਾਲੇ ਮਾਸ ਉਨ੍ਹਾਂ ਦੇ ਮੂੰਹ ਵਿੱਚ ਹੀ ਸੀ। ਇਸਤੋਂ ਪਹਿਲਾ ਕਿ ਲੋਕ ਇਸ ਨੂੰ ਮੁਕਾ ਸੱਕਣ, ਯਹੋਵਾਹ ਨੇ ਲੋਕਾਂ ਨੂੰ ਬਹੁਤ ਬਿਮਾਰ ਕਰ ਦਿੱਤਾ। ਬਹੁਤ ਸਾਰੇ ਲੋਕ ਮਰ ਗਏ ਅਤੇ ਉਨ੍ਹਾਂ ਨੂੰ ਉਸੇ ਥਾਂ ਦਫ਼ਨਾ ਦਿੱਤਾ ਗਿਆ।"
33 E quando a carne estava entre os seus dentes, e antes que fosse mastigada, a ira do SENHOR se acendeu contra o povo, e o SENHOR feriu o povo com uma praga muito grande.
34 ਇਸ ਲਈ ਲੋਕਾਂ ਨੇ ਉਸ ਥਾਂ ਦਾ ਨਾਮ ਕਿਬਰੋਥ ਹੱਤਵਾਹ ਰੱਖ ਦਿੱਤਾ। ਉਨ੍ਹਾਂ ਨੇ ਉਸ ਥਾਂ ਨੂੰ ਇਹ ਨਾਮ ਇਸ ਲਈ ਦਿੱਤਾ ਕਿਉਂਕਿ ਇਹੀ ਥਾਂ ਸੀ ਜਿੱਥੇ ਉਨ੍ਹਾਂ ਨੇ ਉਨ੍ਹਾਂ ਲੋਕਾਂ ਨੂੰ ਦਫ਼ਨਾਇਆ ਜਿਨ੍ਹਾਂ ਨੂੰ ਮਾਸ ਖਾਣ ਦੀ ਤੀਬਰ ਇੱਛਾ ਸੀ।"
34 E deu àquele lugar o nome de Quibrote-Hataavá, porque ali enterraram o povo que teve o desejo.
35 ਲੋਕਾਂ ਨੇ ਕਿਬਰੋਥ ਹੱਤਾਵਾਹ ਤੋਂ ਆਪਣੀ ਯਾਤਰਾ ਸ਼ੁਰੂ ਕੀਤੀ ਅਤੇ ਹਸੇਰੋਥ ਪਹੁੰਚਕੇ ਉੱਥੇ ਠਹਿਰ ਗਏ।"
35 E de Quibrote-Hataavá, o povo viajou para Hazerote e ficou em Hazerote.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Números 11, comparar traduções ou montar um estudo — tudo direto pelo WhatsApp.