Números 12

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਮਿਰਯਮ ਅਤੇ ਹਾਰੂਨ ਮੂਸਾ ਬਾਰੇ ਸ਼ਿਕਾਇਤ ਕਰਦੇ ਹਨ ਮਿਰਯਮ ਅਤੇ ਹਾਰੂਨ ਨੇ ਮੂਸਾ ਦੇ ਖਿਲਾਫ਼ ਬੋਲਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਉਸਦੀ ਆਲੋਚਨਾ ਕੀਤੀ ਕਿਉਂਕਿ ਉਸ ਨੇ ਇੱਕ ਇੱਥੋਂ ਕੁਸ਼ੀ ਔਰਤ ਨਾਲ ਸ਼ਾਦੀ ਕੀਤੀ ਸੀ। ਉਨ੍ਹਾਂ ਦਾ ਵਿੱਚਾਰ ਸੀ ਕਿ ਮੂਸਾ ਲਈ ਇਹ ਸਹੀ ਨਹੀਂ ਸੀ ਕਿ ਉਹ ਕਿਸੇ ਇੱਥੋਂ ਕੂਸ਼ੀ ਔਰਤ ਨਾਲ ਸ਼ਾਦੀ ਕਰੇ।"
1 E falaram Miriã e Arão contra Moisés, por causa da mulher cusita, com quem casara; porquanto tinha casado com uma mulher cusita.
2 ਉਨ੍ਹਾਂ ਨੇ ਆਪਣੇ-ਆਪ’ਚ ਸੋਚਿਆ, “ਕੀ ਯਹੋਵਾਹ ਨੇ ਲੋਕਾਂ ਨਾਲ ਗੱਲ ਕਰਨ ਲਈ ਸਿਰਫ਼ ਮੂਸਾ ਨੂੰ ਹੀ ਇਸਤੇਮਾਲ ਕੀਤਾ ਹੈ? ਕੀ ਉਹ ਸਾਡੇ ਰਾਹੀਂ ਵੀ ਨਹੀਂ ਬੋਲਿਆ?” ਪਰ ਯਹੋਵਾਹ ਨੇ ਉਨ੍ਹਾਂ ਨੂੰ ਸੁਣ ਲਿਆ।"
2 E disseram: Porventura falou o Senhor somente por Moisés? Não falou também por nós? E o Senhor o ouviu.
3 (ਮੂਸਾ ਬਹੁਤ ਨਿਰਮਲ ਬੰਦਾ ਸੀ ਉਹ ਕਦੇ ਵੀ ਪਾਪ ਨਹੀਂ ਕਰਦਾ ਸੀ ਅਤੇ ਨਾ ਹੀ ਫ਼ਢ਼ਾਂ ਮਾਰਦਾ ਸੀ। ਉਹ ਧਰਤੀ ਉਤਲੇ ਕਿਸੇ ਵੀ ਮਨੁੱਖ ਨਾਲੋ ਵੱਧੇਰੇ ਨਿਮਾਣਾ ਸੀ।)"
3 E era o homem Moisés mui manso, mais do que todos os homens que havia sobre a terra.
4 ਇਸ ਲਈ, ਅਚਾਨਕ ਯਹੋਵਾਹ ਆ ਗਿਆ ਅਤੇ ਮੂਸਾ, ਹਾਰੂਨ ਅਤੇ ਮਿਰਯਮ ਨਾਲ ਗੱਲ ਕੀਤੀ ਯਹੋਵਾਹ ਨੇ ਆਖਿਆ, “ਤੁਸੀਂ ਤਿੰਨੇ ਜਣੇ, ਹੁਣੇ ਮੰਡਲੀ ਵਾਲੇ ਤੰਬੂ ਕੋਲ ਆਉ।” ਇਸ ਲਈ ਮੂਸਾ, ਹਾਰੂਨ ਅਤੇ ਮਿਰਯਮ ਤੰਬੂ ਕੋਲ ਚੱਲੇ ਗਏ।"
4 E logo o Senhor disse a Moisés, a Arão e a Miriã: Vós três saí à tenda da congregação. E saíram eles três.
5 ਯਹੋਵਾਹ ਲੰਮੇ ਬੱਦਲ ਵਿੱਚੋਂ ਉਤਰਿਆ ਅਤੇ ਤੰਬੂ ਦੇ ਪ੍ਰਵੇਸ਼ ਉੱਤੇ ਖਲੋ ਗਿਆ। ਯਹੋਵਾਹ ਨੇ ਅਵਾਜ਼ ਦਿੱਤੀ, “ਹਾਰੂਨ ਅਤੇ ਮਿਰਯਮ!” ਹਾਰੂਨ ਅਤੇ ਮਿਰਯਮ ਉਸ ਕੋਲ ਚੱਲੇ ਗਏ।"
5 Então o Senhor desceu na coluna de nuvem, e se pôs à porta da tenda; depois chamou a Arão e a Miriã e ambos saíram.
6 ਪਰਮੇਸ਼ੁਰ ਨੇ ਆਖਿਆ, “ਮੇਰੀ ਗੱਲ ਸੁਣੋ! ਜੇਕਰ ਤੁਹਾਡੇ ਦਰਮਿਆਨ ਕੋਈ ਵੀ ਨਬੀ ਹੈ, ਮੈਂ, ਯਹੋਵਾਹ, ਉਸ ਨੂੰ ਦਰਸ਼ਨ ਵਿੱਚ ਆਪਣੇ-ਆਪ ਨੂੰ ਦਿਖਾਵਾਂਗਾ। ਮੈਂ ਉਸ ਨਾਲ ਸੁਪਨਿਆਂ ਵਿੱਚ ਗੱਲਾਂ ਕਰਾਂਗਾ।"
6 E disse: Ouvi agora as minhas palavras; se entre vós houver profeta, eu, o Senhor, em visão a ele me farei conhecer, ou em sonhos falarei com ele.
7 ਪਰ ਮੂਸਾ ਉਸ ਤਰ੍ਹਾਂ ਦਾ ਨਹੀਂ ਹੈ। ਮੂਸਾ ਮੇਰਾ ਵਫ਼ਾਦਾਰ ਸੇਵਕ ਹੈ। ਮੈਂ ਆਪਣੇ ਪੂਰੇ ਘਰ ਨਾਲ ਉਸ ਉੱਤੇ ਭਰੋਸਾ ਕਰਦਾ ਹਾਂ।"
7 Não é assim com o meu servo Moisés que é fiel em toda a minha casa.
8 ਜਦੋਂ ਮੈਂ ਉਸ ਦੇ ਨਾਲ ਗੱਲ ਕਰਦਾ ਹਾਂ। ਮੈਂ ਉਸ ਦੇ ਨਾਲ ਆਮ੍ਹੋ-ਸਾਹਮਣੇ ਗੱਲ ਕਰਦਾ ਹਾਂ। ਮੈਂ ਗੁਝੇ ਅਰੱਥਾਂ ਵਾਲੀਆਂ ਕਹਾਣੀਆ ਦੀ ਵਰਤੋਂ ਨਹੀਂ ਕਰਦਾ ਮੈਂ ਉਹ ਗੱਲਾਂ ਉਸ ਨੂੰ ਸਾਫ਼-ਸਾਫ਼ ਦਿਖਾ ਦਿੰਦਾ ਹਾਂ ਜਿਹੜੀਆਂ ਮੈਂ ਚਾਹੁੰਦਾ ਹਾਂ ਕਿ ਉਹ ਜਾਣੇ। ਮੂਸਾ ਯਹੋਵਾਹ ਦੇ ਬਿੰਬ ਵੱਲ ਝਾਕ ਸੱਕਦਾ ਹੈ। ਇਸ ਲਈ ਤੁਸੀਂ ਮੇਰੇ ਸੇਵਕ ਮੂਸਾ ਦੇ ਖਿਲਾਫ਼ ਬੋਲਣ ਲੱਗੇ ਕਿਉਂ ਨਹੀਂ ਡਰੇ?”"
8 Boca a boca falo com ele, claramente e não por enigmas; pois ele vê a semelhança do Senhor; por que, pois, não tivestes temor de falar contra o meu servo, contra Moisés?
9 ਯਹੋਵਾਹ ਉਨ੍ਹਾਂ ਉੱਤੇ ਬਹੁਤ ਖਫ਼ਾ ਸੀ। ਯਹੋਵਾਹ ਉਨ੍ਹਾਂ ਨੂੰ ਛੱਡ ਗਿਆ।"
9 Assim a ira do Senhor contra eles se acendeu; e retirou-se.
10 ਤੰਬੂ ਤੋਂ ਬੱਦਲ ਉੱਪਰ ਉੱਠਿਆ ਹਾਰੂਨ ਨੇ ਆਸੇ-ਪਾਸੇ ਮੁੜਕੇ ਮਿਰਯਮ ਵੱਲ ਦੇਖਿਆ। ਉਸਦਾ ਰੰਗ ਬਰਫ਼ ਵਰਗਾ ਸਫ਼ੇਦ ਸੀ ਉਸ ਨੂੰ ਚਮੜੀ ਦੀ ਭਿਆਨਕ ਬਿਮਾਰੀ ਸੀ।"
10 E a nuvem se retirou de sobre a tenda; e eis que Miriã ficou leprosa como a neve; e olhou Arão para Miriã, e eis que estava leprosa.
11 ਫ਼ੇਰ ਹਾਰੂਨ ਨੇ ਮੂਸਾ ਨੂੰ ਆਖਿਆ, “ਸ੍ਰੀਮਾਨ ਜੀ ਕਿਰਪਾ ਕਰਕੇ ਸਾਨੂੰ ਸਾਡੇ ਮੂਰੱਖਤਾ ਭਰੇ ਪਾਪ ਲਈ ਮਾਫ਼ ਕਰ ਦਿਉ।"
11 Por isso Arão disse a Moisés: Ai, senhor meu, não ponhas sobre nós este pecado, pois agimos loucamente, e temos pecado.
12 ਉਸ ਦੇ ਮਾਸ ਨੂੰ ਮੁਰਦਾ ਜਨਮੇ ਬੱਚੇ ਦੇ ਮਾਸ ਵਾਂਗ ਨਾ ਝੜਨ ਦਿਉ।” (ਕਈ ਵਾਰੀ ਕੋਈ ਬੱਚਾ ਇਸੇ ਤਰ੍ਹਾਂ ਅੱਧੇ ਖਾਧੇ ਹੋਏ ਮਾਸ ਨਾਲ ਪੈਦਾ ਹੁੰਦਾ ਹੈ।)"
12 Ora, não seja ela como um morto, que saindo do ventre de sua mãe, a metade da sua carne já esteja consumida.
13 ਇਸ ਲਈ ਮੂਸਾ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ, “ਪਰਮੇਸ਼ੁਰ ਕਿਰਪਾ ਕਰਕੇ ਇਸ ਨੂੰ ਇਸ ਬਿਮਾਰੀ ਤੋਂ ਛੁਟਕਾਰਾ ਦਿਵਾਉ।”"
13 Clamou, pois, Moisés ao Senhor, dizendo: Ó Deus, rogo-te que a cures.
14 ਯਹੋਵਾਹ ਨੇ ਮੂਸਾ ਨੂੰ ਜਵਾਬ ਦਿੱਤਾ, “ਜੇ ਉਸਦਾ ਪਿਤਾ ਉਸ ਦੇ ਚਿਹਰੇ ਉੱਤੇ ਥੁੱਕੇ, ਕੀ ਉਹ ਸੱਤਾਂ ਦਿਨਾਂ ਤੀਕ ਸ਼ਰਮਿੰਦਾ ਹੀ ਬੈਠੀ ਰਹੇਗੀ। ਇਸ ਲਈ ਉਸ ਨੂੰ ਸੱਤਾਂ ਦਿਨਾਂ ਲਈ ਡੇਰੇ ਤੋਂ ਬਾਹਰ ਜਾਣ ਦਿਉ। ਫ਼ੇਰ ਬਿਮਾਰੀ ਠੀਕ ਹੋ ਜਾਵੇਗੀ ਅਤੇ ਉਹ ਡੇਰੇ ਵਿੱਚ ਵਾਪਸ ਆ ਸੱਕੇਗੀ।”"
14 E disse o Senhor a Moisés: Se seu pai cuspira em seu rosto, não seria envergonhada sete dias? Esteja fechada sete dias fora do arraial, e depois a recolham.
15 ਇਸ ਲਈ ਉਨ੍ਹਾਂ ਨੇ ਮਿਰਯਮ ਨੂੰ ਸੱਤ ਦਿਨਾਂ ਲਈ ਡੇਰੇ ਤੋਂ ਬਾਹਰ ਕੱਢ ਦਿੱਤਾ। ਅਤੇ ਲੋਕ ਉਸ ਥਾਂ ਤੋਂ ਉਦੋਂ ਤੱਕ ਨਹੀਂ ਹਿੱਲੇ। ਜਦੋਂ ਤੱਕ ਕਿ ਉਸ ਨੂੰ ਵਾਪਿਸ ਨਹੀਂ ਲਿਆਂਦਾ ਗਿਆ।"
15 Assim Miriã esteve fechada fora do arraial sete dias, e o povo não partiu, até que recolheram a Miriã.
16 ਇਸਤੋਂ ਮਗਰੋਂ ਲੋਕ ਹਸੇਰੋਥ ਛੱਡ ਕੇ ਪਾਰਾਨ ਦੇ ਮਾਰੂਥਲ ਨੂੰ ਚੱਲੇ ਗਏ। ਲੋਕਾਂ ਨੇ ਪਾਰਾਨ ਮਾਰੂਥਲ ਵਿੱਚ ਡੇਰਾ ਲਾ ਲਿਆ।"
16 Porém, depois o povo partiu de Hazerote; e acampou-se no deserto de Parã.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Números 12, comparar traduções ou montar um estudo — tudo direto pelo WhatsApp.