Números 27
Punjabi Bible (GL_PUNJABI) vs NTLH
NTLH Nova Tradução na Linguagem de Hoje 2000
1 ਸਲਾਫ਼ਹਾਦ ਦੀਆਂ ਧੀਆਂ ਸਲਾਫ਼ਹਾਦ ਹੇਫ਼ਰ ਦਾ ਪੁੱਤਰ ਸੀ। ਹੇਫ਼ਰ ਗਿਲਆਦ ਦਾ ਪੁੱਤਰ ਸੀ। ਗਿਲਆਦ ਮਾਕੀਰ ਦਾ ਪੁੱਤਰ ਸੀ। ਮਾਕੀਰ ਮਨੱਸ਼ਹ ਦਾ ਪੁੱਤਰ ਸੀ। ਮਨੱਸ਼ਹ ਯੂਸੁਫ਼ ਦਾ ਪੁੱਤਰ ਸੀ। ਸਲਾਫ਼ਹਾਦ ਦੀਆਂ ਪੰਜ ਧੀਆਂ ਸਨ। ਉਨ੍ਹਾਂ ਦੇ ਨਾਮ ਸਨ: ਮਾਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ।"
1 Na tribo de Manassés havia cinco irmãs que se chamavam Macla, Noa, Hogla, Milca e Tirza. Eram filhas de Zelofeade e descendentes diretas de Héfer, Gileade, Maquir, Manassés e José.
2 ਇਹ ਪੰਜੇ ਔਰਤਾਂ, ਮੰਡਲੀ ਵਾਲੇ ਤੰਬੂ ਵੱਲ ਗਈਆਂ ਅਤੇ ਮੂਸਾ, ਜਾਜਕ ਅਲਆਜ਼ਾਰ, ਆਗੂਆ ਅਤੇ ਇਸਰਾਏਲ ਦੇ ਸਮੂਹ ਲੋਕਾਂ ਸਾਹਮਣੇ ਖਲੋ ਗਈਆਂ। ਪੰਜਾਂ ਧੀਆਂ ਨੇ ਆਖਿਆ,"
2 Elas foram falar com Moisés, com o sacerdote Eleazar, com as autoridades e com todo o povo, na entrada da Tenda Sagrada . Elas disseram:
3 “ਜਦੋਂ ਅਸੀਂ ਮਾਰੂਥਲ ਵਿੱਚ ਸਫ਼ਰ ਕਰ ਰਹੀਆਂ ਸਾਂ ਤਾਂ ਸਾਡੇ ਪਿਤਾ ਦਾ ਦੇਹਾਂਤ ਹੋ ਗਿਆ। ਸਾਡੇ ਪਿਤਾ ਦੀ ਮੌਤ ਕੁਦਰਤੀ ਤੌਰ ਤੇ ਹੋਈ ਸੀ। ਉਹ ਉਨ੍ਹਾਂ ਲੋਕਾਂ ਵਿੱਚੋਂ ਸੀ ਜਿਹੜੇ ਕੋਰਹ ਦੇ ਸਮੂਹ ਵਿੱਚ ਸ਼ਾਮਿਲ ਹੋ ਗਏ ਸਨ। (ਕੋਰਹ ਉਹ ਬੰਦਾ ਸੀ ਜਿਹੜਾ ਯਹੋਵਾਹ ਦੇ ਖਿਲਾਫ਼ ਹੋ ਗਿਆ ਸੀ।) ਪਰ ਸਾਡੇ ਪਿਤਾ ਦਾ ਕੋਈ ਪੁੱਤਰ ਨਹੀਂ ਸੀ।"
3 — O nosso pai morreu no deserto e não deixou filhos homens. Ele não estava entre os seguidores de Corá, que se revoltaram contra Deus, o Senhor , mas morreu por causa do seu próprio pecado.
4 ਨਤੀਜਤਨ, ਸਾਡੇ ਪਿਤਾ ਦਾ ਨਾਮ ਹਟਾ ਦਿੱਤਾ ਜਾਵੇਗਾ ਕਿਉਂਕਿ ਉਸ ਦੇ ਕੋਈ ਪੁੱਤਰ ਨਹੀਂ ਸਨ। ਇਹ ਉਚਿਤ ਨਹੀਂ ਕਿ ਸਾਡੇ ਪਿਤਾ ਦਾ ਨਾਮ ਜਾਰੀ ਨਾ ਰਹੇ। ਇਸ ਲਈ ਅਸੀਂ ਤੁਹਾਡੇ ਕੋਲੋਂ ਉਸ ਜ਼ਮੀਨ ਦਾ ਕੁਝ ਹਿੱਸਾ ਮੰਗਦੀਆਂ ਹਾਂ ਜਿਹੜੀ ਸਾਡੇ ਪਿਤਾ ਦੇ ਭਰਾਵਾਂ ਨੂੰ ਮਿਲੇਗੀ।”"
4 Não é justo que o nome do nosso pai desapareça do meio do seu grupo de famílias só porque não teve nenhum filho homem. Dê uma propriedade para nós entre os parentes do nosso pai.
5 ਇਸ ਲਈ ਮੂਸਾ ਨੇ ਯਹੋਵਾਹ ਨੂੰ ਪੁੱਛਿਆ ਕਿ ਉਸ ਨੂੰ ਕੀ ਕਰਨਾ ਚਾਹੀਦਾ ਹੈ।"
5 Moisés levou o caso delas ao Senhor ,
6 ਯਹੋਵਾਹ ਨੇ ਉਸ ਨੂੰ ਆਖਿਆ,"
6 e o Senhor disse:
7 “ਸਲਾਫ਼ਹਾਦ ਦੀਆਂ ਧੀਆਂ ਠੀਕ ਆਖਦੀਆਂ ਹਨ। ਉਨ੍ਹਾਂ ਨੂੰ ਉਨ੍ਹਾਂ ਦੇ ਪਿਤਾ ਦੇ ਭਰਾਵਾਂ ਦੀ ਜ਼ਮੀਨ ਦਾ ਹਿੱਸਾ ਮਿਲਣਾ ਚਾਹੀਦਾ ਹੈ। ਇਸ ਲਈ ਉਨ੍ਹਾਂ ਨੂੰ ਉਹ ਜ਼ਮੀਨ ਦੇ ਦਿਉ ਜਿਹੜੀ ਤੁਸੀਂ ਉਨ੍ਹਾ ਦੇ ਪਿਤਾ ਨੂੰ ਦੇਣੀ ਸੀ।”"
7 — O que as filhas de Zelofeade estão pedindo é justo. Você deve dar a elas uma propriedade entre os parentes do seu pai. A herança do pai deve passar para elas.
8 “ਇਸ ਲਈ ਇਸਰਾਏਲ ਦੇ ਲੋਕਾਂ ਲਈ ਇਹ, ਬਿਧੀ ਬਣਾ ਦਿਉ, ‘ਜੇ ਕਿਸੇ ਬੰਦੇ ਦੇ ਕੋਈ ਪੁੱਤਰ ਨਾ ਹੋਵੇ ਅਤੇ ਉਹ ਮਰ ਜਾਵੇ, ਉਸਦੀ ਹਰ ਚੀਜ਼ ਉਸ ਦੀਆਂ ਧੀਆਂ ਨੂੰ ਦਿੱਤੀ ਜਾਣੀ ਚਾਹੀਦੀ ਹੈ।"
8 Diga ao povo de Israel que, quando um homem morrer sem deixar um filho homem, a filha deverá herdar a propriedade dele.
9 ਜੇ ਉਸਦੀ ਕੋਈ ਧੀ ਨਾ ਹੋਵੇ ਤਾਂ ਉਸਦੀ ਹਰ ਸ਼ੈਅ ਉਸ ਦੇ ਭਰਾਵਾ ਨੂੰ ਦਿੱਤੀ ਜਾਣੀ ਚਾਹੀਦੀ ਹੈ।"
9 E, se não tiver filhas, então a sua propriedade deverá ser dada aos irmãos dele.
10 ਜੇ ਉਸ ਦੇ ਭਰਾ ਨਾ ਹੋਣ ਤਾਂ ਉਸਦੀ ਹਰ ਸ਼ੈਅ ਉਸ ਦੇ ਪਿਤਾ ਦੇ ਭਰਾਵਾ ਨੂੰ ਦਿੱਤੀ ਜਾਣੀ ਚਾਹੀਦੀ ਹੈ।"
10 Porém, se ele não tiver irmãos, a sua propriedade deverá ser dada aos irmãos do seu pai.
11 ਜੇ ਉਸ ਦੇ ਪਿਤਾ ਦਾ ਕੋਈ ਭਰਾ ਨਹੀਂ ਤਾਂ ਉਸਦੀ ਹਰ ਸ਼ੈਅ ਉਸ ਦੇ ਸਭ ਤੋਂ ਨਜ਼ਦੀਕੀ ਰਿਸ਼ਤੇਦਾਰ ਨੂੰ ਦਿੱਤੀ ਜਾਣੀ ਚਾਹੀਦੀ ਹੈ। ਇਹ ਇਸਰਾਏਲ ਦੇ ਲੋਕਾਂ ਲਈ ਬਿਧੀ ਹੋਣੀ ਚਾਹੀਦੀ ਹੈ। ਯਹੋਵਾਹ, ਮੂਸਾ ਨੂੰ ਇਹ ਆਦੇਸ਼ ਦਿੰਦਾ ਹੈ।’”"
11 Se também o pai dele não tiver irmãos, a sua propriedade deverá ser dada ao parente mais chegado da sua família, para que tome posse dela. Os israelitas devem obedecer a essa lei como eu, o Senhor , tenho ordenado a você, Moisés.
12 ਯਹੋਸ਼ੁਆ ਨਵਾਂ ਆਗੂ ਹੈ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਯਰਦਨ ਨਦੀ ਦੇ ਪੂਰਬ ਵੱਲ ਦੇ ਮਾਰੂਥਲ ਵਿੱਚਲੇ ਇੱਕ ਪਰਬਤ ਉੱਤੇ ਜਾ। ਉੱਥੇ ਤੂੰ ਉਹ ਧਰਤੀ ਦੇਖੇਂਗਾ ਜਿਹੜੀ ਮੈਂ ਇਸਰਾਏਲ ਦੇ ਲੋਕਾਂ ਨੂੰ ਦੇ ਰਿਹਾ ਹਾਂ।"
12 O Senhor Deus disse a Moisés: — Suba esta serra de Abarim e veja a terra que estou dando aos israelitas.
13 ਜਦੋਂ ਤੂੰ ਉਹ ਧਰਤੀ ਦੇਖ ਲਵੇਂਗਾ ਤਾਂ ਤੂੰ ਵੀ ਆਪਣੇ ਭਰਾ ਹਾਰੂਨ ਵਾਂਗ ਮਰ ਜਾਵੇਂਗਾ।"
13 Depois de a ter visto, você morrerá, como aconteceu com o seu irmão Arão,
14 ਚੇਤੇ ਕਰ, ਜਦੋਂ ਲੋਕ ਸੀਨਈ ਦੇ ਮਾਰੂਥਲ ਵਿੱਚ ਪਾਣੀ ਲਈ ਗੁੱਸੇ ਹੋ ਰਹੇ ਸਨ, ਹਾਰੂਨ ਅਤੇ ਤੂੰ ਦੋਵਾਂ ਨੇ ਮੇਰੇ ਆਦੇਸ਼ਾ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਤੂੰ ਮੇਰਾ ਆਦਰ ਨਹੀਂ ਕੀਤਾ ਅਤੇ ਲੋਕਾਂ ਨੂੰ ਨਹੀਂ ਦੱਸਿਆ ਕਿ ਮੈਂ ਪਵਿੱਤਰ ਹਾਂ।” (ਇਹ ਸੀਨ ਮਾਰੂਥਲ ਵਿੱਚ, ਕਾਦੇਸ਼ ਦੇ ਨੇੜੇ ਮਰੀਬਾਹ ਦੇ ਪਾਣੀ ਵਿਖੇ ਸੀ।)"
14 porque vocês dois se revoltaram contra a minha ordem no deserto de Zim. Quando todo o povo se queixava contra mim em Meribá, vocês não quiseram reconhecer diante deles o meu santo poder (Meribá é uma fonte que existe em Cades, no deserto de Zim.).
15 ਮੂਸਾ ਨੇ ਯਹੋਵਾਹ ਨੂੰ ਆਖਿਆ,"
15 Então Moisés disse o seguinte:
16 “ਯਹੋਵਾਹ ਹੀ ਉਹ ਪਰਮੇਸ਼ੁਰ ਹੈ ਜਿਹੜਾ ਇਹ ਜਾਣਦਾ ਹੈ ਕਿ ਲੋਕ ਕੀ ਸੋਚ ਰਹੇ ਹਨ। ਯਹੋਵਾਹ, ਮੇਰੀ ਪ੍ਰਾਰਥਨਾ ਹੈ ਕਿ ਤੁਸੀਂ ਇਨ੍ਹਾਂ ਲੋਕਾਂ ਦਾ ਆਗੂ ਜ਼ਰੂਰ ਚੁਣੋਗੇ।"
16 — Ó Senhor Deus, que dás vida a todos, indica um homem que possa guiar o povo
17 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਯਹੋਵਾਹ ਅਜਿਹਾ ਆਗੂ ਚੁਣੇ ਜਿਹੜਾ ਇਨ੍ਹਾਂ ਲੋਕਾਂ ਦੀ ਯੁੱਧ ਵਿੱਚ ਅਗਵਾਈ ਕਰੇਗਾ। ਫ਼ੇਰ ਯਹੋਵਾਹ ਦੇ ਲੋਕ ਬਿਨ ਅਯਾਲੀ ਦੀਆਂ ਭੇਡਾਂ ਵਰਗੇ ਨਹੀਂ ਹੋਣਗੇ।”"
17 e comandá-lo na batalha, para que a tua gente não seja como ovelhas que não têm pastor.
18 ਇਸ ਲਈ ਯਹੋਵਾਹ ਨੇ ਮੂਸਾ ਨੂੰ ਆਖਿਆ, “ਨੂਨ ਦਾ ਪੁੱਤਰ ਯਹੋਸ਼ੁਆ ਨਵਾਂ ਆਗੂ ਹੋਵੇਗਾ। ਉਹ ਬਹੁਤ ਸਿਆਣਾ ਹੈ। ਉਸ ਨੂੰ ਨਵਾਂ ਆਗੂ ਬਣਾ ਦੇ।"
18 O Senhor disse a Moisés: — Chame Josué, filho de Num, que é um homem competente, e ponha as mãos sobre ele;
19 ਉਸ ਨੂੰ ਆਖ ਕਿ ਉਹ ਜਾਜਕ ਅਲਆਜ਼ਾਰ ਅਤੇ ਹੋਰ ਸਾਰੇ ਲੋਕਾਂ ਸਾਹਮਣੇ ਖਲੋਵੋ। ਫ਼ੇਰ ਉਸ ਨੂੰ ਨਵਾਂ ਆਗੂ ਬਣਾ ਦੇਵੀ।"
19 — ausente —
20 “ਲੋਕਾਂ ਨੂੰ ਇਹ ਦਰਸਾ ਕਿ ਤੂੰ ਉਸ ਨੂੰ ਆਗੂ ਥਾਪ ਰਿਹਾ ਹੈ, ਫ਼ੇਰ ਸਾਰੇ ਲੋਕ ਉਸਦਾ ਆਦੇਸ਼ ਮੰਨਣਗੇ।"
20 — ausente —
21 ਜੇ ਯਹੋਸ਼ੁਆ ਨੂੰ ਕੋਈ ਨਿਆਂ ਕਰਨ ਦੀ ਲੋੜ ਪਵੇ, ਤਾਂ ਉਹ ਜਾਜਕ ਅਲਆਜ਼ਾਰ ਵੱਲ ਜਾਵੇਗਾ। ਅਲਆਜ਼ਾਰ ਊਰੀਮ ਦੀ ਵਰਤੋਂ ਕਰਕੇ ਯਹੋਵਾਹ ਦਾ ਉੱਤਰ ਜਾਣੇਗਾ। ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਸਮੂਹ ਲੋਕ ਉਹੀ ਗੱਲ ਕਰਨਗੇ ਜੋ ਪਰਮੇਸ਼ੁਰ ਆਖਦਾ ਹੈ। ਜੇ ਉਹ ਆਖੇ, ‘ਯੁੱਧ ਕਰੋ’, ਤਾਂ ਉਹ ਯੁੱਧ ਕਰਨਗੇ। ਅਤੇ ਜੇ ਉਹ ਆਖੇ ‘ਘਰ ਜਾਉ’ ਤਾਂ ਉਹ ਘਰ ਚੱਲੇ ਜਾਣਗੇ।”"
21 Ele dependerá do sacerdote Eleazar, que lhe ensinará a minha vontade por meio do Urim e do Tumim . Deste modo Eleazar guiará Josué e todo o povo de Israel em tudo o que tiverem de fazer.
22 ਮੂਸਾ ਨੇ ਯਹੋਵਾਹ ਦਾ ਹੁਕਮ ਪ੍ਰਵਾਨ ਕਰ ਲਿਆ। ਮੂਸਾ ਨੇ ਯਹੋਸ਼ੁਆ ਨੂੰ ਜਾਜਕ ਅਲਆਜ਼ਾਰ ਅਤੇ ਇਸਰਾਏਲ ਦੇ ਸਮੂਹ ਲੋਕਾਂ ਦੇ ਸਾਹਮਣੇ ਖੜ੍ਹੇ ਹੋਣ ਲਈ ਆਖਿਆ।"
22 Moisés obedeceu à ordem de Deus, o Senhor . Ele fez com que Josué ficasse em frente do sacerdote Eleazar e diante de todo o povo.
23 ਫ਼ੇਰ ਮੂਸਾ ਨੇ ਇਹ ਦਰਸਾਉਣ ਲਈ ਉਸ ਉੱਤੇ ਆਪਣੇ ਹੱਥ ਰੱਖੇ, ਕਿ ਉਹੀ ਨਵਾਂ ਆਗੂ ਸੀ। ਜਿਵੇਂ ਯਹੋਵਾਹ ਚਾਹੁੰਦਾ ਸੀ ਕਿ ਉਹ ਕਰੇ।"
23 Como o Senhor havia ordenado, Moisés pôs as mãos sobre a cabeça de Josué e o tornou o seu sucessor.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Números 27, comparar traduções ou montar um estudo — tudo direto pelo WhatsApp.