Números 30
Punjabi Bible (GL_PUNJABI) vs NVI
NVI Nova Versão Internacional
1 ਖਾਸ ਇਕਰਾਰ ਮੂਸਾ ਨੇ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਦੇ ਆਗੂਆਂ ਨਾਲ ਗੱਲ ਕੀਤੀ। ਮੂਸਾ ਨੇ ਉਨ੍ਹਾਂ ਨੂੰ ਯਹੋਵਾਹ ਦੇ ਇਨ੍ਹਾਂ ਆਦੇਸ਼ਾਂ ਬਾਰੇ ਦੱਸਿਆ:"
1 Moisés disse aos chefes das tribos de Israel: "É isto que o Senhor ordena:
2 “ਜੇ ਕੋਈ ਬੰਦਾ ਪਰਮੇਸ਼ੁਰ ਨਾਲ ਖਾਸ ਇਕਰਾਰ ਕਰਨਾ ਚਾਹੁੰਦਾ ਹੈ ਜਾਂ ਜੇ ਕੋਈ ਬੰਦਾ ਪਰਮੇਸ਼ੁਰ ਨੂੰ ਕੋਈ ਖਾਸ ਚੀਜ਼ ਦੇਣ ਦਾ ਇਕਰਾਰ ਕਰਦਾ ਹੈ, ਤਾਂ ਉਸ ਨੂੰ ਅਜਿਹਾ ਕਰਨ ਦਿਉ ਪਰ ਉਸ ਬੰਦੇ ਨੂੰ ਬਿਲਕੁਲ ਉਵੇਂ ਹੀ ਕਰਨਾ ਚਾਹੀਦਾ ਹੈ ਜਿਵੇਂ ਉਸ ਨੇ ਇਕਰਾਰ ਕੀਤਾ ਸੀ!"
2 Quando um homem fizer um voto ao Senhor ou um juramento que o obrigar a algum compromisso, não poderá quebrar a sua palavra, mas terá que cumprir tudo o que disse.
3 “ਕੋਈ ਜਵਾਨ ਔਰਤ ਸ਼ਾਇਦ ਹਾਲੇ ਆਪਣੇ ਪਿਤਾ ਦੇ ਘਰ ਵਿੱਚ ਰਹਿ ਰਹੀ ਹੋਵੇ। ਅਤੇ ਉਹ ਜਵਾਨ ਔਰਤ ਸ਼ਾਇਦ ਯਹੋਵਾਹ ਨੂੰ ਕੋਈ ਖਾਸ ਚੀਜ਼ ਭੇਟ ਕਰਨ ਦਾ ਇਕਰਾਰ ਕਰੇ।"
3 "Quando uma moça que ainda vive na casa de seu pai fizer um voto ao Senhor ou obrigar-se por um compromisso
4 ਜੇ ਉਸਦਾ ਪਿਤਾ ਉਨ੍ਹਾਂ ਇਕਰਾਰ ਬਾਰੇ ਸੁਣਦਾ ਹੈ ਅਤੇ ਮੰਨ ਜਾਂਦਾ ਹੈ, ਤਾਂ ਉਸ ਜਵਾਨ ਔਰਤ ਨੂੰ ਉਹੀ ਕਰਨਾ ਚਾਹੀਦਾ ਹੈ ਜਿਵੇਂ ਉਸ ਨੇ ਇਕਰਾਰ ਕੀਤਾ ਸੀ।"
4 e seu pai souber do voto ou compromisso, mas nada lhe disser, então todos os votos e cada um dos compromissos a que se obrigou serão válidos.
5 ਪਰ ਜੇ ਉਸਦਾ ਪਿਤਾ ਇਸ ਇਕਰਾਰ ਬਾਰੇ ਸੁਣਦਾ ਹੈ ਅਤੇ ਇਸ ਨੂੰ ਪ੍ਰਵਾਨ ਨਹੀਂ ਕਰਦਾ, ਤਾਂ ਉਹ ਆਪਣੇ ਇਕਰਾਰ ਵੱਲੋਂ ਆਜ਼ਾਦ ਹੈ। ਉਸ ਨੂੰ ਉਹ ਕੁਝ ਕਰਨ ਦੀ ਲੋੜ ਨਹੀਂ ਜਿਸਦਾ ਉਸ ਨੇ ਇਕਰਾਰ ਕੀਤਾ ਸੀ। ਉਸ ਦੇ ਪਿਤਾ ਨੇ ਉਸ ਨੂੰ ਰੋਕ ਦਿੱਤਾ ਸੀ, ਇਸ ਲਈ ਯਹੋਵਾਹ ਉਸ ਨੂੰ ਮਾਫ਼ ਕਰ ਦੇਵੇਗਾ।"
5 Mas, se o pai a proibir quando souber do voto, nenhum dos votos ou dos compromissos a que se obrigou será válido; o Senhor a livrará porque o seu pai a proibiu.
6 “ਕੋਈ ਔਰਤ ਸ਼ਾਇਦ ਯਹੋਵਾਹ ਨੂੰ ਕੁਝ ਖਾਸ ਦੇਣ ਦਾ ਇਕਰਾਰ ਕਰੇ, ਅਤੇ ਸ਼ਾਇਦ ਉਸਤੋਂ ਬਾਦ ਉਸਦਾ ਵਿਆਹ ਹੋ ਜਾਵੇ।"
6 "Se ela se casar depois de fazer um voto ou depois de seus lábios proferirem uma promessa precipitada pela qual se obriga a si mesma
7 ਜੇ ਪਤੀ ਉਸ ਇਕਰਾਰ ਬਾਰੇ ਸੁਣਦਾ ਹੈ ਅਤੇ ਇਸਦਾ ਵਿਰੋਧ ਨਹੀਂ ਕਰਦਾ, ਤਾਂ ਉਸ ਔਰਤ ਨੂੰ ਉਹ ਗੱਲ ਜ਼ਰੂਰ ਕਰਨੀ ਚਾਹੀਦੀ ਹੈ ਜਿਸਦਾ ਉਸ ਨੇ ਇਕਰਾਰ ਕੀਤਾ ਸੀ।"
7 e o seu marido o souber, mas nada lhe disser no dia em que ficar sabendo, então os seus votos ou compromissos a que ela se obrigou serão válidos.
8 ਪਰ ਜੇ ਪਤੀ ਉਸ ਦੇ ਇਕਰਾਰ ਬਾਰੇ ਸੁਣਦਾ ਹੈ ਅਤੇ ਉਸ ਨੂੰ ਆਪਣਾ ਇਕਰਾਰ ਪੂਰਾ ਕਰਨ ਬਾਰੇ ਇਨਕਾਰ ਕਰ ਦਿੰਦਾ ਹੈ ਤਾਂ ਪਤਨੀ ਨੂੰ ਉਹ ਗੱਲ ਕਰਨ ਦੀ ਲੋੜ ਨਹੀਂ ਜਿਸਦਾ ਉਸ ਨੇ ਇਕਰਾਰ ਕੀਤਾ ਸੀ। ਉਸ ਦੇ ਪਤੀ ਨੇ ਇਕਰਾਰ ਨੂੰ ਤੋੜਿਆ-ਉਸ ਨੇ ਉਸ ਨੂੰ ਉਹ ਗੱਲ ਨਹੀਂ ਕਰਨ ਦਿੱਤੀ ਜਿਸਦਾ ਉਸ ਨੇ ਇਕਰਾਰ ਕੀਤਾ ਸੀ। ਇਸ ਲਈ ਯਹੋਵਾਹ ਉਸ ਨੂੰ ਮਾਫ਼ ਕਰ ਦੇਵੇਗਾ।"
8 Mas, se o seu marido a proibir quando o souber, anulará o voto que a obriga ou a promessa precipitada pela qual ela se obrigou, e o Senhor a livrará.
9 “ਕੋਈ ਵਿਧਵਾ ਜਾਂ ਕੋਈ ਤਲਾਕਸ਼ੁਦਾ ਔਰਤ ਸ਼ਾਇਦ ਕੋਈ ਖਾਸ ਇਕਰਾਰ ਕਰੇ। ਜੇ ਉਹ ਅਜਿਹਾ ਕਰਦੀ ਹੈ ਤਾਂ ਉਸ ਨੂੰ ਬਿਲਕੁਲ ਉਵੇਂ ਹੀ ਕਰਨਾ ਚਾਹੀਦਾ ਹੈ ਜਿਸਦਾ ਉਸ ਨੇ ਇਕਰਾਰ ਕੀਤਾ ਸੀ।"
9 "Qualquer voto ou compromisso assumido por uma viúva ou por uma mulher divorciada será válido.
10 ਕੋਈ ਵਿਆਹੁਤਾ ਔਰਤ ਸ਼ਾਇਦ ਯਹੋਵਾਹ ਨੂੰ ਕੁਝ ਦੇਣ ਦਾ ਇਕਰਾਰ ਕਰੇ।"
10 "Se uma mulher que vive com o seu marido fizer um voto ou obrigar-se por juramento a um compromisso
11 ਜੇ ਉਸਦਾ ਪਤੀ ਇਸ ਇਕਰਾਰ ਬਾਰੇ ਸੁਣਦਾ ਹੈ ਅਤੇ ਉਸ ਨੂੰ ਇਕਰਾਰ ਪੂਰਾ ਕਰਨ ਦਿੰਦਾ ਹੈ, ਤਾਂ ਉਸ ਨੂੰ ਬਿਲਕੁਲ ਉਵੇਂ ਹੀ ਕਰਨਾ ਚਾਹੀਦਾ ਹੈ ਜਿਵੇਂ ਉਸ ਨੇ ਇਕਰਾਰ ਕੀਤਾ ਸੀ। ਉਸ ਨੂੰ ਹਰ ਉਹ ਚੀਜ਼ ਦੇਣੀ ਚਾਹੀਦੀ ਹੈ ਜਿਸ ਬਾਰੇ ਉਸ ਨੇ ਇਕਰਾਰ ਕੀਤਾ ਸੀ।"
11 e o seu marido o souber, mas nada lhe disser e não a proibir, então todos os votos ou compromissos pelos quais ela se obrigou serão válidos.
12 ਪਰ ਜੇ ਉਸਦਾ ਪਤੀ ਇਸ ਇਕਰਾਰ ਬਾਰੇ ਸੁਣਦਾ ਹੈ ਅਤੇ ਉਸ ਨੂੰ ਇਕਰਾਰ ਪੂਰਾ ਕਰਨ ਨਹੀਂ ਦਿੰਦਾ, ਤਾਂ ਉਸ ਨੂੰ ਅਜਿਹਾ ਕਰਨ ਦੀ ਲੋੜ ਨਹੀਂ ਜਿਸਦਾ ਉਸ ਨੇ ਇਕਰਾਰ ਕੀਤਾ ਸੀ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਸ ਨੇ ਕੀ ਇਕਰਾਰ ਕੀਤਾ ਸੀ, ਉਸਦਾ ਪਤੀ ਇਕਰਾਰ ਨੂੰ ਤੋੜ ਸੱਕਦਾ ਹੈ। ਜੇ ਉਸਦਾ ਪਤੀ ਇਕਰਾਰ ਨੂੰ ਤੋੜਦਾ ਹੈ, ਤਾਂ ਯਹੋਵਾਹ ਉਸ ਨੂੰ ਮਾਫ਼ ਕਰ ਦੇਵੇਗਾ।"
12 Mas, se o seu marido os anular quando deles souber, então nenhum dos votos ou compromissos que saíram de seus lábios será válido. Seu marido os anulou, e o Senhor a livrará.
13 ਕੋਈ ਵਿਆਹੁਤਾ ਔਰਤ ਸ਼ਾਇਦ ਯਹੋਵਾਹ ਨੂੰ ਕੁਝ ਦੇਣ ਦਾ ਇਕਰਾਰ ਕਰੇ, ਜਾਂ ਉਹ ਕਿਸੇ ਚੀਜ਼ ਤੋਂ ਬਿਨਾ ਗੁਜ਼ਾਰਾ ਕਰਨ ਦਾ ਇਕਰਾਰ ਕਰੇ ਜਾਂ ਉਹ ਪਰਮੇਸ਼ੁਰ ਨੂੰ ਕੋਈ ਹੋਰ ਖਾਸ ਚੀਜ਼ ਦੇਣ ਦਾ ਇਕਰਾਰ ਕਰੇ। ਪਤੀ ਇਨ੍ਹਾਂ ਵਿੱਚੋਂ ਕਿਸੇ ਵੀ ਇਕਰਾਰ ਨੂੰ ਰੋਕ ਸੱਕਦਾ ਹੈ, ਅਤੇ ਪਤੀ ਉਸ ਦੇ ਕਿਸੇ ਇਕਰਾਰ ਨੂੰ ਪੂਰਾ ਕਰਨ ਦੀ ਇਜਾਜ਼ਤ ਦੇ ਸੱਕਦਾ ਹੈ।"
13 O marido poderá confirmar ou anular qualquer voto ou qualquer compromisso que a obrigue a humilhar-se a si mesma.
14 ਪਤੀ ਆਪਣੀ ਪਤਨੀ ਨੂੰ ਆਪਣਾ ਇਕਰਾਰ ਪੂਰਾ ਕਰਨ ਦੀ ਇਜਾਜ਼ਤ ਕਿਵੇਂ ਦਿੰਦਾ ਹੈ? ਜੇ ਉਹ ਇਕਰਾਰਾਂ ਬਾਰੇ ਸੁਣਦਾ ਹੈ ਅਤੇ ਉਨ੍ਹਾਂ ਨੂੰ ਰੋਕਦਾ ਨਹੀਂ, ਤਾਂ ਔਰਤ ਨੂੰ ਉਵੇਂ ਹੀ ਕਰਨਾ ਚਾਹੀਦਾ ਹੈ ਜਿਵੇਂ ਉਸ ਨੇ ਇਕਰਾਰ ਕੀਤਾ ਸੀ।"
14 Mas, se o marido nada lhe disser a respeito disso até o dia seguinte, com isso confirma todos os seus votos ou compromissos que a obrigam. Ele os confirma por nada lhe dizer quando os ouviu.
15 ਪਰ ਜੇ ਉਸਦਾ ਪਤੀ ਇਕਰਾਰਾਂ ਬਾਰੇ ਸੁਣਦਾ ਹੈ ਅਤੇ ਉਨ੍ਹਾਂ ਨੂੰ ਰੋਕ ਦਿੰਦਾ ਹੈ, ਤਾਂ ਉਹੀ ਉਸ ਦੇ ਇਕਰਾਰਾਂ ਨੂੰ ਤੋੜਨ ਦਾ ਜ਼ਿੰਮੇਵਾਰ ਹੈ।”"
15 Se, contudo, ele os anular algum tempo depois de ouvi-los, ele sofrerá as conseqüências de sua iniqüidade".
16 ਇਹੀ ਉਹ ਆਦੇਸ਼ ਹਨ ਜਿਹੜੇ ਯਹੋਵਾਹ ਨੇ ਮੂਸਾ ਨੂੰ ਦਿੱਤੇ। ਉਹੀ ਆਦੇਸ਼ ਹਨ ਪਤੀ ਅਤੇ ਪਤਨੀ ਬਾਰੇ, ਅਤੇ ਪਿਤਾ ਅਤੇ ਧੀ ਬਾਰੇ ਜਿਹੜੀ ਹਾਲੇ ਜਵਾਨ ਹੈ ਅਤੇ ਆਪਣੇ ਮਾਪਿਆਂ ਦੇ ਘਰ ਵਿੱਚ ਰਹਿ ਰਹੀ ਹੈ।"
16 São essas as ordenanças que o Senhor deu a Moisés a respeito do relacionamento entre um homem e sua mulher, e entre um pai e sua filha moça que ainda vive na casa do pai.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Números 30, comparar traduções ou montar um estudo — tudo direto pelo WhatsApp.